GurmitPalahi7ਮਹਿੰਗਾਈ ਅਤੇ ਬੇਰੁਜ਼ਗਾਰੀ ਨੇ ਪੰਜਾਬ, ਖਾਸ ਕਰਕੇ ਪੇਂਡੂ ਪੰਜਾਬ ਦੀ ਰੀੜ੍ਹ ਦੀ ਹੱਡੀ ...
(30 ਦਸੰਬਰ 2018)

 

ਵਰ੍ਹਿਆਂ ਦੇ ਵਰ੍ਹੇ ਕੁਝ ਇਹੋ ਜਿਹਾ ਵਾਪਰਦਾ ਹੈ, ਜੋ ਕੁਝ ਸੁਖਾਵਾਂ ਹੁੰਦਾ ਹੈ, ਕੁਝ ਬੁਰਾਕੁਝ ਵਾਪਰਦੀਆਂ ਘਟਨਾਵਾਂ ਯਾਦਾਂ ਬਣਦੀਆਂ ਹਨ ਅਤੇ ਕੁਝ ਇਤਿਹਾਸਪੰਜਾਬ ਵਿਚ ਵਾਪਰੀਆਂ 2018 ਦੀਆਂ ਘਟਨਾਵਾਂ ਜਾਂ ਪੰਜਾਬੀਆਂ ਨਾਲ ਵਾਪਰੇ ਵੱਖਰੀ ਕਿਸਮ ਦੇ ‘ਹਾਦਸੇ‘ ਭਵਿੱਖ ਵਿਚ ਕੀ ਅਸਰ ਪਾਉਣਗੇ, ਇਹ ਤਾਂ ਭਵਿੱਖ ਦੀ ਕੁੱਖ ਵਿਚ ਹੈ, ਪਰ ਇਸ ਬਾਰੇ ਅੰਦਾਜ਼ਾ ਲਗਾਉਣਾ ਕੋਈ ਬਹੁਤਾ ਔਖਾ ਨਹੀਂ

ਪੰਜਾਬ ਵਿੱਚੋਂ 2018 ਸਾਲ ਵਿਚ ਸਵਾ ਲੱਖ ਨੌਜਵਾਨ ਲੜਕੇ, ਲੜਕੀਆਂ, ਅੰਗਰੇਜ਼ੀ ਦੀ ਪ੍ਰੀਖਿਆ ਆਇਲਿਟਸ ਅਤੇ ਬਾਰ੍ਹਵੀਂ ਪਾਸ ਕਰਕੇ ਕੈਨੇਡਾ ਤੁਰ ਗਏਕੈਨੇਡਾ ਦੀਆਂ ਯੂਨੀਵਰਸਿਟੀਆਂ, ਕਾਲਜਾਂ ਦੀਆਂ ਭਾਰੀ-ਭਰਕਮ ਲੱਖਾਂ ਰੁਪਏ ਦੀਆਂ ਫੀਸਾਂ ਭਰਕੇ, ਉਹ ਇੱਧਰ ਬੈਠੇ ਮਾਪਿਆਂ ਦੀਆਂ ਬੈਂਕਾਂ ਦੀਆਂ ਪਾਸ ਬੁੱਕਾਂ ਹੀ ਖਾਲੀ ਨਹੀਂ ਕਰ ਗਏ, ਸਗੋਂ ਉਹਨਾਂ ਦੇ ਘਰ, ਜ਼ਮੀਨਾਂ ਗਿਰਵੀ ਰੱਖਕੇ, ਇੱਕ ਅਣਦਿਸਦੇ ਸਫਰ ਵੱਲ ਤੁਰ ਗਏਇਕੱਲੇ ਇੱਕ ਨੌਜਵਾਨ ਉੱਤੇ 15 ਲੱਖ ਦਾ ਮੁੱਢਲਾ ਖਰਚ ਮਾਪੇ ਇਹ ਸੋਚਕੇ ਕਰਨ ਲਈ ਮਜਬੂਰ ਹਨ, ਕਿਉਂਕਿ ਪੰਜਾਬ ਵਿਚ ਉਹਨਾਂ ਦੇ ਲਾਡਲਿਆਂ, ਲਾਡਲੀਆਂ ਦਾ ਭਵਿੱਖ ਹੀ ਕੋਈ ਨਹੀਂਨਸ਼ਿਆਂ ਦੇ ਸੁਦਾਗਰਾਂ, ਗੁੰਡਾਗਰਦਾਂ, ਮਾਫੀਆ ਦੇ ਸੌਦਾਗਰਾਂ, ਸਿਆਸਤਦਾਨਾਂ, ਨੌਕਰਸ਼ਾਹਾਂ ਰਲਕੇ ਪੰਜਾਬ ਦਾ ਜਿਸ ਕਿਸਮ ਦਾ ਮਾਹੌਲ ਸਿਰਜ ਦਿੱਤਾ ਹੈ, ਉਸ ਵਿੱਚ ਪੰਜਾਬ ਦਾ ਕਿਹੜਾ ਮਾਪਾ ਸਿਰਹਾਣੇ ਹੇਠ ਸਿਰ ਰੱਖਕੇ ਸੌਂ ਸਕਦਾ ਹੈ? ਇਕੱਲੇ ਕੈਨੇਡਾ ਲਈ ਗੱਠਾਂ ਬੰਨ੍ਹ ਕੇ ਪੰਜਾਬ ਦੇ ਵਿਦਿਆਰਥੀ ਅਠਾਰਾਂ ਲੱਖ ਪੰਝੱਤਰ ਹਜ਼ਾਰ ਲੱਖ ਰੁਪਏ ਲੈ ਗਏ, ਜਾਣੀ ਅਰਬ ਰੁਪਏ ਪੰਜਾਬ ਦੀ ਝੋਲੀ ਵਿੱਚੋਂ ਨਿਕਲ ਗਏ

ਪੰਜਾਬ ਦੇ ਜਿੰਨੇ ਕਿਸਾਨਾਂ, ਖੇਤ ਮਜ਼ਦੂਰਾਂ ਨੇ ਇਸ ਵਰ੍ਹੇ ਖੁਦਕੁਸ਼ੀ ਕੀਤੀ ਹੈ, ਸ਼ਾਇਦ ਪਹਿਲਾਂ ਹੋਰ ਕਿਸੇ ਵਰ੍ਹੇ ਵਿੱਚ ਨਾ ਕੀਤੀ ਹੋਵੇਕਹਿਣ ਨੂੰ ਤਾਂ ਪੰਜਾਬ ਦੇ ਕਿਸਾਨ ਦੀ ਆਮਦਨੀ ਦੇਸ਼ ਦੇ ਹੋਰ ਕਿਸਾਨਾਂ ਦੇ ਮੁਕਾਬਲੇ ਵੱਧ ਹੈ, ਪਰ ਪੰਜਾਬ ਦਾ ਕਿਸਾਨ ਖੁਸ਼ਹਾਲ ਨਹੀਂ ਹੈਪੇਂਡੂ ਨੌਜਵਾਨ ਲਈ ਰੁਜ਼ਗਾਰ ਕੋਈ ਨਹੀਂ, ਸਵੈ-ਰੁਜ਼ਗਾਰ ਕੋਈ ਨਹੀਂ, ਕਿੱਤਾ ਮੁਖੀ ਸਿਖਲਾਈ ਕੋਈ ਨਹੀਂਵੱਡੇ ਵੱਡੇ ਇੰਜੀਨੀਰਿੰਗ, ਪ੍ਰੋਫੈਸ਼ਨਲ ਕਾਲਜ, ਯੂਨੀਵਰਸਿਟੀਆਂ ਪੰਜਾਬ ਵਿਚ ਖੋਲ੍ਹਕੇ ਪੜ੍ਹਾਈ ਇੰਨੀ ਮਹਿੰਗੀ ਕਰ ਦਿੱਤੀ ਗਈ ਹੈ ਕਿ ਉਹ ਪੇਂਡੂ ਲੋਕਾਂ ਤੋਂ ਕੋਹਾਂ ਦੂਰ ਕਰ ਦਿੱਤੀ ਗਈ ਹੈਮਹਿੰਗਾਈ ਅਤੇ ਬੇਰੁਜ਼ਗਾਰੀ ਨੇ ਪੰਜਾਬ, ਖਾਸ ਕਰਕੇ ਪੇਂਡੂ ਪੰਜਾਬ ਦੀ ਰੀੜ੍ਹ ਦੀ ਹੱਡੀ ਤੋੜ ਕੇ ਰੱਖ ਦਿੱਤੀ ਹੈਖੇਤੀ ਸੰਕਟ ਇਸ ਵਰ੍ਹੇ ਹੋਰ ਵਧਿਆ ਹੈਸਾਲ 1984 ਵਿੱਚ ਪੰਜਾਬ ਦੇ 138 ਬਲਾਕਾਂ ਵਿੱਚੋਂ 53 ਬਲਾਕਾਂ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਘੱਟ ਸੀ, ਜੋ 2015 ਤੱਕ ਵਧ ਕੇ 105 ਬਲਾਕਾਂ ਤੱਕ ਪੁੱਜ ਗਿਆਪਿਛਲੇ ਵਰ੍ਹੇ 2018 ਵਿਚ ਇਹ ਵਾਧਾ ਹੋਰ ਹੋ ਗਿਆ ਹੈਜ਼ਮੀਨ ਹੇਠਲੇ ਪਾਣੀ ਦੀ ਬੇਲੋੜੀ ਵਰਤੋਂ ਅਤੇ ਬੀਤੇ ਤਿੰਨ ਦਹਾਕਿਆਂ ਵਿਚ ਘਟ ਰਹੀ ਬਾਰਿਸ਼ ਕਾਰਨ ਪਾਣੀ ਦੇ ਪੱਧਰ ’ਤੇ ਮਾੜਾ ਅਸਰ ਪਿਆ ਹੈਕਣਕ, ਝੋਨੇ ਦੇ ਫਸਲੀ ਚੱਕਰ ਵਿਚ ਫਸੇ ਹੋਣ ਕਾਰਨ ਕਿਸਾਨ ਘਾਟੇ ਦੀ ਖੇਤੀ ਕਰਨ ਲਈ ਮਜਬੂਰ ਕਰ ਦਿੱਤੇ ਗਏ ਹਨ

ਖੇਤ ਮਜ਼ਦੂਰਾਂ, ਕਿਸਾਨਾਂ, ਨੌਜਵਾਨਾਂ ਦੀ ਹੀ ਪੰਜਾਬ ਵਿਚ ਮੰਦੀ ਹਾਲਤ ਹੀ ਨਹੀਂ ਹੋਈ, ਪੰਜਾਬ ਦੇ ਮੁਲਾਜ਼ਮਾਂ ਦਾ ਸਰਕਾਰ ਨਾਲ ਇੱਟ-ਖੜਿੱਕਾ ਸੂਬੇ ਭਰ ਵਿਚ ਸਰਕਾਰੀ ਪ੍ਰਬੰਧ ਵਿਚ ਖੜੋਤ ਪੈਦਾ ਕਰਦਾ ਰਿਹਾਪੰਚਾਇਤ ਵਿਭਾਗ ਦੇ ਕਰਮਚਾਰੀਆਂ ਦੀ ਹੜਤਾਲ ਅਤੇ ਅਧਿਆਪਕਾਂ ਨੂੰ ਘੱਟ ਤਨਖਾਹ ਦੇ ਕੇ ਰੈਗੂਲਰ ਕਰਨ ਦੇ ਮੁੱਦੇ ਨੇ ਤਾਂ ਸੂਬੇ ਭਰ ਵਿੱਚ ਸਰਕਾਰ ਦੀ ਬਦਨਾਮੀ ਕਰਵਾਈ ਅਤੇ ਸਰਕਾਰ ਅਤੇ ਕਰਮਚਾਰੀਆਂ ਵਿਚ ਪਾੜਾ ਵਧਿਆ

2018 ਦੇ ਸਾਲ ਵਿੱਚ ਜਿਹੜਾ ਪੰਜਾਬ ਵਿਚ ਪੰਚਾਇਤ ਚੋਣਾਂ ਦਾ ਸਾਲ ਸੀ ਤੇ ਪਿੰਡ ਦੇ ਲੋਕਾਂ ਆਪਣੀਆਂ ਸਥਾਨਕ ਸਰਕਾਰਾਂ ਚੁਨਣੀਆਂ ਸਨ, ਉਸ ਵਿਚ ਪੰਜਾਬ ਸਰਕਾਰ ਨੇ ਬੇਲੋੜੀ ਢਿੱਲ ਦਿਖਾਈਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਤਾਂ ਕਰਵਾ ਦਿੱਤੀਆਂ ਪਰ ਪੰਚਾਇਤ ਚੋਣਾਂ 30 ਦਸੰਬਰ (ਅੱਜ) ਨੂੰ ਕਰਾਉਣੀਆਂ ਤੈਅ ਕੀਤੀਆਂਜੂਨ 2018 ਵਿੱਚ ਪੰਚਾਇਤਾਂ ਭੰਗ ਕਰਕੇ ਸਾਰੇ ਅਧਿਕਾਰ ਪੰਚਾਇਤ ਸਕੱਤਰਾਂ, ਗ੍ਰਾਮ ਸੇਵਕਾਂ ਨੂੰ ਸੌਂਪ ਦਿੱਤੇ, ਜਿਹੜੇ ਕਿ ਪਹਿਲਾ ਹੀ ਬਹੁਤ ਘੱਟ ਗਿਣਤੀ ਵਿਚ ਸਨਇੰਜ ਪੰਜਾਬ ਦੇ ਪਿੰਡਾਂ ਦਾ 6 ਮਹੀਨੇ ਵਿਕਾਸ ਹੀ ਨਹੀਂ ਰੁਕਿਆ, ਹੋਰ ਤਕਨੀਕੀ ਤੇ ਪ੍ਰਬੰਧਕੀ ਕੰਮ ਵੀ ਰੁਕ ਗਏ, ਜਿਸ ਨਾਲ ਪਿੰਡਾਂ ਦੇ ਲੋਕਾਂ ਨੂੰ ਛੋਟੇ ਤੋਂ ਛੋਟੇ ਕੰਮ ਕਰਾਉਣ ਲਈ ਵੀ ਔਖਿਆਈ ਆਈ

2018 ਦਾ ਸਾਲ ਸਿਆਸੀ ਤੌਰ ’ਤੇ ਵੀ ਬਹੁਤ ਗਰਮਾ-ਗਰਮ ਰਿਹਾਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ’ਤੇ ਬਹਿਬਲ ਕਲਾਂ ਤੇ ਕੋਟਕਪੁਰਾ ਕਾਂਡ ਦੀ ਜਾਂਚ ਲਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਰਿਪੋਰਟ ਦਾਇਰ ਕੀਤੀਸਿੱਖ ਸੰਗਠਨਾਂ ਨੇ ਬਰਗਾੜੀ ਇਨਸਾਫ ਮੋਰਚਾ ਲਾਇਆ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਪਹਿਲਾਂ ਪੰਜਾਬ ਕਾਂਗਰਸ ਨੇ ਅਤੇ ਫਿਰ ਦੂਜੀਆਂ ਪਾਰਟੀਆਂ ਸਮੇਤ ਸੁਖਪਾਲ ਸਿੰਘ ਖਹਿਰਾ ਨੇ ਅਕਾਲੀਆਂ ਹੱਥੋਂ ਸਿੱਖ ਮੁੱਦੇ ਖੋਹ ਲਏਪੰਜਾਬ ਦੀਆਂ ਲਗਭਗ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਵਿਚ ਆਪਸੀ ਖਿਚੋਤਾਣ ਵਾਲੀ ਆਮ ਆਦਮੀ ਪਾਰਟੀ ਦੋ ਫਾੜ ਹੋ ਗਈ, ਅਕਾਲੀਆਂ ਵਿੱਚੋਂ ਟਕਸਾਲੀ ਅਕਾਲੀ ਵੱਖ ਹੋ ਗਏਕਾਂਗਰਸ ਵਿਚ ਵੀ ਅੰਦਰੋਗਤੀ ਖਿੱਚ ਧੂਹ ਹੋਈ ਕਰਤਾਰਪੁਰ ਸਾਹਿਬ ਦਾ ਲਾਂਘਾ ਇਸ ਵਰ੍ਹੇ ਪੰਜਾਬੀਆਂ ਖਾਸ ਕਰਕੇ ਪੰਜਾਬ ਲਈ ਇੱਕ ਨਿਵੇਕਲਾ ਸੁਨੇਹਾ ਲੈ ਕੇ ਆਇਆਸਿੱਖ ਸੰਗਤਾਂ ਦੀ ਚਿਰ ਪੁਰਾਣੀ ਮੰਗ ਪੂਰੀ ਹੋਈਪਰ ਬਦਕਿਸਮਤੀ ਵਾਲੀ ਗੱਲ ਇਹ ਰਹੀ ਕਿ ਹਰ ਸਿਆਸੀ ਪਾਰਟੀ ਨੇ ਇਸ ਕਾਰਜ ਦਾ ਸਿਹਰਾ ਆਪਣੇ ਸਿਰ ਲੈਣਾ ਚਾਹਿਆ

ਸਾਲ 2018 ਵਿੱਚ 1984 ਦੇ ਕਤਲੇਆਮ ਸਬੰਧੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਨੇ ਪੰਜਾਬੀਆਂ ਦਾ ਅਦਾਲਤਾਂ ਉੱਤੇ ਕੁਝ ਇਹ ਵਿਸ਼ਵਾਸ ਪੱਕਾ ਕੀਤਾ ਕਿ ਆਖ਼ਰ ਪੀੜਤਾਂ ਨੂੰ ਇਨਸਾਫ ਮਿਲਿਆ ਹੈ34 ਸਾਲ ਚੱਲੇ ਇਸ ਅਦਾਲਤੀ ਘਟਨਾ ਕਰਮ ਤੋਂ ਬਾਅਦ ਪਰਤ ਦਰ ਪਰਤ ਉਹ ਨਾਮ ਸਾਹਮਣੇ ਆ ਰਹੇ ਹਨ ਜਿਹਨਾਂ ਨੇ ਨਿਰਦੋਸ਼ ਲੋਕਾਂ ਨੂੰ ਕਤਲ ਕੀਤਾ ਅਤੇ ਜਿਹਨਾਂ ਦੇ ਨਾਮ ਸਮੇਂ ਦੀਆਂ ਸਰਕਾਰਾਂ ਨੇ ਫਾਈਲਾਂ ਵਿੱਚ ਦਫਨ ਕਰੀ ਰੱਖੇ

2018 ਵਿਚ ਪੰਜਾਬ ਦੀ ਸਰਕਾਰ ਦੀ ਚਾਲ ਢਾਲ ਮੱਠੀ ਰਹੀਕੈਪਟਨ ਦੀ ਸਰਕਾਰ ਨੇ ਢਾਈ ਏਕੜ ਮਾਲਕੀ ਵਾਲੇ ਛੋਟੇ ਕਿਸਾਨਾਂ ਦਾ ਸਿਰਫ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ ਕਰਨ ਤੱਕ ਹੀ ਸੀਮਤ ਕਰ ਲਿਆ ਜਿਸ ਨਾਲ ਵੱਡੀ ਗਿਣਤੀ ਕਿਸਾਨਾਂ ਨੂੰ ਇਸਦਾ ਲਾਭ ਨਹੀਂ ਪੁੱਜਾਖੁਦਕੁਸ਼ੀਆਂ ਵਿਚ ਵਾਧੇ ਕਾਰਨ ਸਰਕਾਰ ਦੀ ਤਿੱਖੀ ਅਲੋਚਨਾ ਹੋਈ ਅਤੇ ਇਸ ਤੋਂ ਵੀ ਵੱਧ ਅਲੋਚਨਾ ਵਿਧਾਨ ਸਭਾ ਦਾ ਇੱਕ ਦਿਨ ਦਾ ਇਜਲਾਸ ਹੋਣ ਦੀ ਹੋਈਇਸ ਗੱਲ ਦੀ ਚਰਚਾ ਕਿ ਵਿਧਾਇਕਾਂ ਦੀਆਂ ਤਨਖਾਹਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ, ਸਰਕਾਰ ਦੀ ਸੋਸ਼ਲ ਮੀਡੀਆ ਅਤੇ ਮੀਡੀਆ ਵਿਚ ਕਾਫੀ ਭੰਡੀ ਹੋਈਖਜ਼ਾਨਾ ਖਾਲੀ ਹੈ, ਦੀ ਰੱਟ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਵਲੋਂ ਲਗਾਤਾਰ ਲਗਾਈ ਜਾਂਦੀ ਰਹੀ ਅਤੇ ਇਹ ਵੀ ਕਿਹਾ ਜਾਂਦਾ ਰਿਹਾ ਕਿ ਜੀ ਐੱਸ ਟੀ ਕਾਰਨ ਖਜ਼ਾਨੇ ਦੀ ਆਮਦਨ ਘੱਟ ਹੋਈ ਹੈਰੇਤ ਖਨਣ ਬੋਲੀ ਮੁਆਮਲੇ ਵਿਚ ਅਦਾਲਤ ਵਿੱਚ ਪੰਜਾਬ ਸਰਕਾਰ ਦੇ ਅਧਿਕਾਰੀਆਂ ਦੀ ਖਿਚਾਈ ਹੋਈ, ਜਿਸ ਤੋਂ ਇਹ ਪਰਤੱਖ ਦਿਸਣ ਲੱਗਾ ਕਿ ਰੇਤ ਖਨਣ ਮਾਫੀਏ ਦੇ ਤਾਰ ਕੁਝ ਸਰਕਾਰੀ ਅਧਿਕਾਰੀਆਂ ਅਤੇ ਸਿਆਸਤਦਾਨਾਂ ਨਾਲ ਜੁੜੇ ਹੋਏ ਹਨ

ਪੰਜਾਬ ਵਿੱਚ 2018 ਦੇ ਵਰ੍ਹੇ ਵਿਚ ਕਾਂਗਰਸ ਸਰਕਾਰ ਨੂੰ ਵਿਰੋਧੀ ਧਿਰ ਵਲੋਂ ਕਿਸੇ ਤਿੱਖੇ ਵਿਰੋਧ ਦਾ ਸਾਹਮਣਾ ਨਹੀਂ ਕਰਨਾ ਪਿਆਕਾਂਗਰਸ ਦੀ ਰੈਲੀ ਤੇ ਬਰਾਬਰ ਤੇ ਬਾਦਲਾਂ ਦੀ ਉਸੇ ਦਿਨ ਰੈਲੀ ਅਤੇ ਬਰਗਾੜੀ ਮੋਰਚਾ ਵਾਲਿਆਂ ਦਾ ਇਕੱਠ ਇੱਕੋ ਦਿਨ ਹੋਣ ਨਾਲ ਪੰਜਾਬ ਦਾ ਸਿਆਸੀ ਤਾਪਮਾਨ ਵਧਿਆ, ਪਰੰਤੂ ਇਹ ਸਭ ਕੁਝ ਕਾਂਗਰਸ ਸਰਕਾਰ ਲਈ ਕੋਈ ਚੈਲਿੰਜ ਸਾਬਤ ਨਹੀਂ ਹੋਇਆਬਾਦਲਾਂ ਵਲੋਂ ਹਰਿਮੰਦਰ ਸਾਹਿਬ ਜਾ ਕੇ ਆਪੇ ਭੁੱਲਾਂ ਬਖਸ਼ਾਉਣ ਦੀ ਪੰਜਾਬ ਵਿਚ ਹੀ ਨਹੀਂ, ਵਿਸ਼ਵ ਭਰ ਦੇ ਸਿੱਖਾਂ ਵਿਚ ਵੱਡੀ ਚਰਚਾ ਹੋਈ ਕਿ ਉਹ ਕਿਹੜੀਆਂ ਭੁਲਾਂ ਬਖਸ਼ਾਉਣ ਲਈ ਜੁੱਤੀਆਂ ਝਾੜਨ ਜਾ ਭਾਂਡੇ ਮਾਂਜਣ ਜਾਂ ਝਾੜੂ ਬਹਾਰੀ ਕਰਨ ਦੀ ਸੇਵਾ ਕਰਨ (ਬਿਨਾਂ ਅਕਾਲ ਤਖਤ ਦੇ ਸੱਦੇ ਜਾਂ ਲਾਈ ਸਜ਼ਾ) ਪੂਰੀ ਕਰਨ ਲਈ ਪੁੱਜੇ? ਪਰ ਇੱਕ ਗੱਲ ਪੰਜਾਬ ਦੀਆਂ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਸਾਹਮਣੇ ਆਈ ਕਿ ਉਹ ਲੋਕਾਂ ਦੀਆਂ ਭੀੜਾਂ ਜਾਂ ਭਾੜੇ ਦੀਆਂ ਭੀੜਾਂ ਇੱਕਠੀਆਂ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਤੇ ਲੋਕਾਂ ਦੇ ਮੁੱਦੇ, ਮਸਲੇ ਜਾਂ ਸਮੱਸਿਆਵਾਂ ਹੱਲ ਕਰਨ ਲਈ ਕੋਈ ਯਤਨ ਨਹੀਂ ਕਰ ਰਹੇ

*****

(1444)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.om)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author