GurmitPalahi7ਕਾਲੇ ਧੰਨ ਦੀ ਵਰਤੋਂ ਸ਼ਰੇਆਮ ਹੋ ਰਹੀ ਹੈ। ਭ੍ਰਿਸ਼ਟ ਆਗੂਆਂ ਅਤੇ ਅਧਿਕਾਰੀਆਂ ਵਲੋਂ  ...
(23 ਅਪ੍ਰੈਲ 2019)

 

ਭਾਰਤ ਦੇ ਵਿਦੇਸ਼ ਮੰਤਰਾਲੇ (ਮਨਿਸਟਰੀ ਆਫ ਫੌਰੈਨ ਅਫੇਅਰਜ਼ ਇੰਡੀਆ) ਦੇ ਮੁਤਾਬਿਕ ਲਗਭਗ 3.10 ਕਰੋੜ ਐੱਨ.ਆਰ.ਆਈ. (ਨਾਨ ਰੈਂਜੀਡੈਂਟ ਇੰਡੀਅਨਜ਼) ਦੁਨੀਆਂ ਦੇ ਵੱਖੋ-ਵੱਖਰੇ ਦੇਸ਼ਾਂ ਵਿੱਚ ਰਹਿ ਰਹੇ ਹਨਆਰ.ਪੀ.ਐਕਟ (ਰਿਪਰੈਜ਼ੈਂਟੇਸ਼ਨ ਆਫ਼ ਪੀਪਲਜ਼ ਐਕਟ) 2018 ਵਿੱਚ ਇਹ ਦਰਸਾਇਆ ਗਿਆ ਹੈ ਕਿ ਜੋ ਐਨ.ਆਰ.ਆਈ. ਭਾਰਤੀ ਮਤਦਾਤਾ ਸੂਚੀ ਵਿੱਚ ਦਰਜ ਹੈ, ਉਹ ਵਿਦੇਸ਼ ਰਹਿੰਦੇ ਹੋਏ ਵੀ ਆਪਣੇ ਖੇਤਰ ਵਿੱਚ ਆਪਣੇ ਦੋਸਤ ਜਾਂ ਰਿਸ਼ਤੇਦਾਰ ਨੂੰ ਪ੍ਰਾਕਸੀ ਨੀਅਤ ਕਰਕੇ ਆਪਣੇ ਵੋਟ ਦੀ ਵਰਤੋਂ ਕਰ ਸਕਦਾ ਹੈਨਿਯੁਕਤ ਕੀਤਾ ਹੋਇਆ ਪ੍ਰਾਕਸੀ ਮਤਦਾਨ ਕੇਂਦਰ ਜਾ ਕੇ ਸਬੰਧਤ ਐੱਨ.ਆਰ.ਆਈ ਦੇ ਵਲੋਂ ਵੋਟ ਪਾ ਸਕਦਾ ਹੈਲੇਕਿਨ ਅਸਲ ਵਿੱਚ ਸਿਆਸੀ ਦਲਾਂ ਵਿੱਚ ਇਸ ਮਸਲੇ ’ਤੇ ਸਹਿਮਤੀ ਨਹੀਂ ਬਣ ਸਕੀਪੰਜਾਬ ਦੇ ਸਿਰਫ਼ 393 ਐੱਨ.ਆਰ.ਆਈ. ਲੋਕਾਂ ਨੇ ਆਪਣੀ ਵੋਟ ਬਣਵਾਈ ਹੈ, ਜਿਹਨਾਂ ਵਿੱਚੋਂ ਬਹੁਤ ਘੱਟ ਲੋਕ ਕਿਰਾਇਆ ਖਰਚ ਕੇ, ਵਿਦੇਸ਼ਾਂ ਵਿੱਚੋਂ ਆ ਕੇ, ਵੋਟ ਪਾ ਸਕਣਗੇਭਾਵੇਂ ਕਿ ਪੰਜਾਬ ਵਿੱਚੋਂ ਰੁਜ਼ਗਾਰ ਲਈ ਵਿਦੇਸ਼ਾਂ ਵਿੱਚ ਜਾ ਕੇ ਵਸੇ ਲੱਖਾਂ ਲੋਕਾਂ ਦਾ ਆਪਣੇ ਪਿੰਡਾਂ-ਕਸਬਿਆਂ ਲਈ ਅੰਤਾਂ ਦਾ ਮੋਹ ਹੈ, ਉਹ ਆਪਣੇ ਜਨਮ ਸਥਾਨ ਨੂੰ ਚੰਗੇਰਾ ਬਣਾਉਣ ਲਈ ਸਦਾ ਉਤਸਕ ਦਿਸਦੇ ਹਨ, ਅਤੇ ਸਮੇਂ ਸਮੇਂ ਉਹ ਪਿੰਡ ਪੰਚਾਇਤਾਂ, ਵਿਧਾਨ ਸਭਾ ਚੋਣਾਂ ਵਿੱਚ ਡੂੰਘੀ ਦਿਲਚਸਪੀ ਲੈਂਦੇ ਰਹੇ ਹਨ, ਪਰ 2019 ਦੀਆਂ ਲੋਕ ਸਭਾ ਚੋਣਾਂ ਲਈ ਉਹ ਕੋਈ ਵਿਸ਼ੇਸ਼ ਦਿਲਚਸਪੀ ਨਹੀਂ ਰੱਖ ਰਹੇ, ਕੀ ਉਹਨਾਂ ਦਾ ਚੋਣਾਂ ਪ੍ਰਤੀ ਮੋਹ ਭੰਗ ਹੋ ਗਿਆ ਹੈ?

ਪੰਜਾਬੀਆਂ ਦੇ ਲੋਕ ਸਭਾ ਵਿੱਚ ਮੋਹ ਭੰਗ ਹੋਣ ਦਾ ਕਾਰਨ ਉਹ ਨੇਤਾ ਲੋਕ ਹਨ, ਜਿਹਨਾਂ ਨੇ ਰਾਜਨੀਤੀ ਨੂੰ ਲੋਕ ਸੇਵਾ ਵਜੋਂ ਨਹੀਂ ਇੱਕ ਧੰਦੇ ਵਜੋਂ ਅਪਣਾਇਆ ਹੋਇਆ ਹੈ ਅਤੇ ਜਿਹੜੇ ਆਪਣੇ ਹਿਤਾਂ ਦੀ ਖਾਤਰ ਲੋਕ ਹਿਤ ਵੇਚਣ ਤੋਂ ਗੁਰੇਜ਼ ਨਹੀਂ ਕਰਦੇਪ੍ਰਵਾਸੀ ਵੀਰਾਂ ਨੇ ਕਦੇ ਲੋਕ ਭਲਾਈ ਪਾਰਟੀ ਦੇ ਨੇਤਾ ਬਲਵੰਤ ਸਿੰਘ ਰਾਮੂੰਵਾਲੀਆਂ ਨੂੰ ਭਰਪੂਰ ਸਹਿਯੋਗ ਦਿੱਤਾਫਿਰ ਮਨਪ੍ਰੀਤ ਸਿੰਘ ਬਾਦਲ ਦੀ ਪਾਰਟੀ ਪੀ ਪੀ ਪੀ ਦਾ ਪੂਰਾ ਸਾਥ ਦਿੱਤਾਆਮ ਆਦਮੀ ਪਾਰਟੀ ਨੂੰ ਤਾਂ ਉਹਨਾਂ ਤਨ, ਮਨ, ਧਨ ਨਾਲ ਸਹਾਇਤਾ ਦਿੱਤੀ, ਇਸ ਨੂੰ ਕਬੂਲਿਆ ਅਤੇ ਪੰਜਾਬ ਵਿੱਚ ਆਕੇ ਵੀ ਇਸਦੇ ਹੱਕ ਵਿੱਚ ਪ੍ਰਚਾਰ ਕੀਤਾ ਪਰ ਆਮ ਆਦਮੀ ਪਾਰਟੀ ਦੇ ਨੇਤਾ ਪ੍ਰਵਾਸੀ ਪੰਜਾਬੀਆਂ ਦੇ ਪਿਆਰ ਦੇ ਹਾਣ ਦੇ ਨਾ ਹੋ ਸਕੇ‘ਆਪ’ ਦਾ ਝਾੜੂ ਤੀਲਾ ਤੀਲਾ ਹੋ ਗਿਆ ਜਾਂ ਕਰ ਦਿੱਤਾ ਗਿਆ ਤੇ ਪ੍ਰਵਾਸੀ ਪੰਜਾਬੀਆਂ ਦੇ ਦਿਲ ਹੀ ਜਿਵੇਂ ਟੁੱਟ ਗਏ

ਪ੍ਰਵਾਸੀ ਪੰਜਾਬੀ ਲੰਮੇ ਸਮੇਂ ਤੋਂ ਹੀ ਦੇਸ਼ ਦੀਆਂ ਵੱਖੋ-ਵੱਖਰੀਆਂ ਸਿਆਸੀ ਪਾਰਟੀਆਂ ਨਾਲ ਜੁੜੇ ਹੋਏ ਹਨਭਾਰਤ ਵਿੱਚ 1969 ਤੋਂ ਇੰਡੀਅਨ ਓਵਰਸੀਜ਼ ਕਾਂਗਰਸ ਦੀਆਂ ਕਈ ਇਕਾਈਆਂ ਸਥਾਪਿਤ ਹੋਈਆਂਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਅਤੇ ਹੁਣ ਪੰਜਾਬ ਏਕਤਾ ਪਾਰਟੀ ਦੇ ਸੁਖਪਾਲ ਖਹਿਰਾ ਅਤੇ ਲੁਧਿਆਣਾ ਦੇ ਬੈਂਸ ਭਰਾਵਾਂ ਦੀ ਪਾਰਟੀ ਲੋਕ ਇਨਸਾਫ ਪਾਰਟੀ ਵਲੋਂ ਵੀ ਆਪਣੇ ਵਿਦੇਸ਼ੀ ਸਮਰਥਕਾਂ, ਸੰਸਥਾਵਾਂ ਨਾਲ ਗੂੜ੍ਹੇ ਸਬੰਧ ਬਣਾ ਰੱਖੇ ਹੋਏ ਹਨਕੈਪਟਨ ਅਮਰਿੰਦਰ ਸਿੰਘ, ਉਹਨਾਂ ਦੀ ਪਤਨੀ ਪ੍ਰਨੀਤ ਕੌਰ, ਹਰਚਰਨ ਸਿੰਘ ਬਰਾੜ ਦੀ ਨੂੰਹ ਕਰਨ ਕੌਰ ਬਰਾੜ, ਕਾਂਗਰਸ ਪਾਰਟੀ ਦੇ ਹੱਕ ਵਿੱਚ ਸਮੇਂ ਸਮੇਂ ਪ੍ਰਚਾਰ ਕਰਦੇ ਰਹਿੰਦੇ ਸਨ ਅਤੇ ਸਿੱਖ ਖੇਡਾਂ ਜਾਂ ਹੋਰ ਸਮਾਗਮਾਂ ਸਮੇਂ ਪਬਲਿਕ ਅਤੇ ਪ੍ਰਾਈਵੇਟ ਮਿਲਣੀਆਂ ਕਰਦੇ ਰਹੇ ਸਨ ਅਤੇ ਪੰਜਾਬੀ ਮੀਡੀਏ ਦੇ ਪ੍ਰਤੀਨਿਧਾਂ ਨਾਲ ਮਿਲਕੇ ਆਪਣੇ ਪਾਰਟੀ ਪ੍ਰੋਗਰਾਮਾਂ ਦਾ ਪ੍ਰਚਾਰ ਕਰਕੇ ਵੱਡੀ ਮਾਇਕ ਸਹਾਇਤਾ ਅਤੇ ਸਹਿਯੋਗ ਆਪਣੀ ਪਾਰਟੀ ਲਈ ਇਕੱਠੀ ਕਰਦੇ ਰਹੇਇਸ ਲਿਸਟ ਵਿੱਚ ਹੋਰ ਛੋਟੇ ਵੱਡੇ ਕਾਂਗਰਸੀ ਨੇਤਾਵਾਂ ਤੋਂ ਬਿਨਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦਾ ਨਾਮ ਵੀ ਵੱਜਦਾ ਹੈਮਹਿੰਦਰ ਸਿੰਘ ਗਿਲਜੀਆਂ ਅਮਰੀਕਾ ਵਿੱਚ ਅਤੇ ਓਵਰਸੀਜ਼ ਕਾਂਗਰਸ ਦੇ ਯੂ.ਕੇ. ਦੇ ਨੇਤਾ ਦਲਜੀਤ ਸਿੰਘ ਸਹੋਤਾ ਅਤੇ ਇਟਲੀ ਦੇ ਕਰਮਜੀਤ ਸਿੰਘ ਢਿੱਲੋਂ ਆਦਿ ਇਹੋ ਜਿਹੇ ਪ੍ਰਵਾਸੀ ਪੰਜਾਬੀ ਹਨ, ਜਿਹੜੇ ਕਾਂਗਰਸ ਦੀ ਉੱਚ ਲੀਡਰਸ਼ਿਪ ਨੂੰ ਇਹਨਾਂ ਦੇਸ਼ਾਂ ਵਿੱਚ ਸਵਾਗਤ ਕਰਨ ਵੇਲੇ ਮੋਹਰੀ ਰੋਲ ਅਦਾ ਕਰਦੇ ਰਹੇ ਹਨ

ਸ਼੍ਰੋਮਣੀ ਅਕਾਲੀ ਦਲ ਨੇ ਕਦੇ ਪ੍ਰਵਾਸੀ ਪੰਜਾਬੀਆਂ ਵਿੱਚ ਵੱਡਾ ਅਸਰ ਬਣਾਇਆ ਸੀ। ਅਮਰੀਕਾ, ਕੈਨੇਡਾ, ਬਰਤਾਨੀਆ ਅਤੇ ਹੋਰ ਮੁਲਕਾਂ ਵਿੱਚ ਆਪਣੀਆਂ ਇਕਾਈਆਂ ਖੋਲ੍ਹੀਆਂ, ਗੁਰਦੁਆਰਿਆਂ ਵਿੱਚ ਆਪਣੀ ਸਿਆਸਤ ਕੀਤੀਪਰ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਵੱਡੀ ਹਾਰ ਨੂੰ ਉਹਨਾਂ ਨੇ ਪ੍ਰਵਾਸੀ ਪੰਜਾਬੀਆਂ ਕਾਰਨ ਆਪਣੀ ਹਾਰ ਹੋਈ ਮੰਨਿਆ, ਕਿਉਂਕਿ ਪ੍ਰਵਾਸੀ ਪੰਜਾਬੀਆਂ ਨੇ ਖੁੱਲ੍ਹੇ ਆਮ ਆਦਮੀ ਪਾਰਟੀ ਦੀ ਹਮਾਇਤ ਕੀਤੀਸਿੱਟੇ ਵਜੋਂ ਆਮ ਆਦਮੀ ਪਾਰਟੀ ਦੇ ਚਾਰ ਮੈਂਬਰ ਪਾਰਲੀਮੈਂਟ ਚੁਣੇ ਗਏਇਸੇ ਗੁੱਸੇ ਵਿੱਚ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਵਿਦੇਸ਼ਾਂ ਵਿੱਚ ਸਥਾਪਿਤ ਸ਼੍ਰੋਮਣੀ ਅਕਾਲੀ ਦਲ ਦੀਆਂ ਇਕਾਈਆਂ ਨੂੰ “ਨਾਟ ਰਿਕੁਆਇਰਡ ਇੰਡੀਅਨਜ਼” ਗੁਰਦਾਨਦੇ ਹੋਏ ਭੰਗ ਕਰ ਦਿੱਤਾਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਪ੍ਰਵਾਸੀ ਸੰਮੇਲਨ, ਜਿਹਨਾਂ ਵਿੱਚ ਆਪਣੇ ਚਹੇਤਿਆਂ ਨੂੰ ਸੱਦਕੇ ਸਨਮਾਨਿਆ ਜਾਂਦਾ ਸੀ, ਉਹਨਾਂ ਨੂੰ ਵੀ ਆਈ ਪੀ ਟਰੀਟਮੈਂਟ ਦਿੱਤਾ ਜਾਂਦਾ ਸੀ, ਸਰਕਾਰੀ ਗੱਡੀਆਂ ਵਿੱਚ ਹੂਟੇ ਦਿੱਤੇ ਜਾਂਦੇ ਸਨ, ਹੋਟਲਾਂ ਵਿੱਚ ਉਹਨਾਂ ਦੀ ਆਓ ਭਗਤ ਹੁੰਦੀ ਸੀ, ਬੰਦ ਕਰ ਦਿੱਤੇ ਗਏਪਰ ਜਦੋਂ ਪ੍ਰਵਾਸੀ ਸਹਿਯੋਗ, ਅਤੇ ਵੋਟਾਂ-ਨੋਟਾਂ ਬਿਨਾਂ ਨਾ ਸਰਿਆ ਤਾਂ ਬਾਅਦ ਵਿੱਚ ਛੇਤੀ ਹੀ ਅਮਰੀਕਾ, ਕੈਨੇਡਾ ਅਤੇ ਅਸਟ੍ਰੇਲੀਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਕਈ ਇਕਾਈਆਂ ਸਥਾਪਤ ਕੀਤੀਆਂਪਰ ਸ਼੍ਰੋਮਣੀ ਅਕਾਲੀ ਦਲ ਦੀ ਉੱਪਰਲੀ ਲੀਡਰਸ਼ਿੱਪ, ਕੋਟਕਪੂਰਾ ਗੋਲੀ ਕਾਂਡ ਅਤੇ ਬਹਿਬਲ ਕਲਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਹੁਰਮਤੀ ਕਾਰਨ, ਸ਼੍ਰੋਮਣੀ ਅਕਾਲੀ ਦਲ ਖਾਸ ਕਰਕੇ ਬਾਦਲਾਂ ਵਿਰੁੱਧ ਸਿੱਖਾਂ ਵਿੱਚ ਪੈਦਾ ਹੋਏ ਰੋਸ ਕਾਰਨ, ਉਹਨਾਂ ਦੇਸ਼ਾਂ ਵਿੱਚ ਆਪਣੇ ਪੈਰ ਨਹੀਂ ਜਮਾ ਸਕੀਕਾਂਗਰਸੀ ਨੇਤਾਵਾਂ ਖਾਸ ਕਰਕੇ ਪੰਜਾਬੀ ਕਾਂਗਰਸੀ ਨੇਤਾਵਾਂ ਨੂੰ ਵੀ ਲਗਭਗ ਇਹੋ ਜਿਹੀ ਸਥਿਤੀ ਦਾ ਹੀ ਸਾਹਮਣਾ ਕਰਨਾ ਪਿਆ, ਜਿਸਦੇ ਉੱਚ ਨੇਤਾ ਸਮੇਤ ਮੁੱਖ ਮੰਤਰੀ ਅਮਰਿੰਦਰ ਸਿੰਘ ਪ੍ਰਵਾਸੀ ਪੰਜਾਬੀਆਂ ਦੇ ਕੋਲ ਨਾ ਪੁੱਜ ਸਕੇ ਅਤੇ ਨਾ ਹੀ ਉਹਨਾਂ ਦੀ ਹਿਮਾਇਤ ਪ੍ਰਾਪਤ ਕਰ ਸਕੇ

ਅਕਾਲੀ ਅਤੇ ਕਾਂਗਰਸ ਦੇ ਪੰਜਾਬੀ ਆਗੂਆਂ ਨਾਲੋਂ ਆਮ ਆਦਮੀ ਪਾਰਟੀ ਦੇ ਆਗੂ ਵਿਦੇਸ਼ਾਂ ਵਿੱਚ ਵਧੇਰੇ ਸਰਗਰਮ ਹਨਭਾਵੇਂ ਕਿ ਉਹਨਾਂ ਵਿੱਚੋਂ ਟੁੱਟਕੇ ਬਹੁਤ ਲੋਕ ਸੁਖਪਾਲ ਸਿੰਘ ਖਹਿਰਾ ਅਤੇ ਬੈਂਸ ਭਰਾਵਾਂ ਦੀਆਂ ਪਾਰਟੀਆਂ ਨਾਲ ਜੁੜੇ ਹਨ। ਪਰ ਖੱਖੜੀ ਖੱਖੜੀ ਹੋਈਆਂ ਇਹਨਾਂ ਧਿਰਾਂ ਨਾਲ ਵੀ ਪ੍ਰਵਾਸੀ ਪੰਜਾਬੀਆਂ ਦਾ ਹੁਣ ਬਹੁਤਾ ਤੇਹ-ਪਿਆਰ ਵੇਖਣ ਨੂੰ ਨਹੀਂ ਮਿਲ ਰਿਹਾਕਦੇ ਕੇਜਰੀਵਾਲ, ਸੁੱਚਾ ਸਿੰਘ ਛੋਟੇਪੁਰ, ਭਗਵੰਤ ਮਾਨ ਜਿਹੇ ਨੇਤਾਵਾਂ ਨੂੰ ਪ੍ਰਵਾਸੀ ਹੱਥੀਂ ਛਾਵਾਂ ਕਰਦੇ ਸਨ, ਉਹਨਾਂ ਦੇ ਇੱਕ ਇਸ਼ਾਰੇ ਉੱਤੇ ਮਰ ਮਿਟਣ ਤੱਕ ਜਾਂਦੇ ਸਨਹਜ਼ਾਰਾਂ, ਲੱਖਾਂ ਡਾਲਰ ਉਹਨਾਂ ਆਮ ਆਦਮੀ ਪਰਟੀ ਲਈ ਕੁਰਬਾਨ ਕਰ ਦਿੱਤੇ ਪਰ ਅੰਤ ਵਿੱਚ ਉਹਨਾਂ ਪੱਲੇ ਨਿਰਾਸ਼ਤਾ ਪਈ

ਇਹੀ ਨਿਰਾਸ਼ਤਾ 2019 ਲੋਕ ਸਭਾ ਚੋਣਾਂ ਵਿੱਚ ਸਰਗਰਮੀ ਨਾਲ ਭਾਗ ਨਾ ਲੈਣ ਦਾ ਕਾਰਨ ਬਣੀ ਹੋਈ ਹੈਹੁਣ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਤੋਂ ਵੀ ਕੁਝ ਪ੍ਰਵਾਸੀਆਂ ਨੂੰ ਆਸਾਂ ਸਨ ਕਿ ਇਹ ਸਰਕਾਰ ਉਹਨਾਂ ਦੀ ਜ਼ਮੀਨ ਜਾਇਦਾਦ ਦੀ ਰਾਖੀ ਲਈ ਵਿਸ਼ੇਸ਼ ਉਪਰਾਲੇ ਕਰੇਗੀਉਹਨਾਂ ਨੂੰ ਬਣਦਾ ਸਰਦਾ ਸਤਿਕਾਰ ਦੇਵੇਗੀ ਪਰ ਕਾਂਗਰਸੀ ਸਰਕਾਰ ਵਲੋਂ ਪ੍ਰਵਾਸੀਆਂ ਦੀ ਐੱਨ.ਆਰ.ਆਈ. ਸਭਾ ਜਲੰਧਰ ਦੀ ਚੋਣ ਕਰਾਉਣ ਦਾ ਉਪਰਾਲਾ ਤੱਕ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਪ੍ਰਵਾਸੀ ਸੰਮੇਲਨ, ਜੋ ਹਰ ਵਰ੍ਹੇ ਕਰਾਏ ਜਾਂਦੇ ਸਨ, ਅਤੇ ਜਿਸਦੀ ਸ਼ੁਰੂਆਤ ਕਾਂਗਰਸ ਰਾਜ ਵੇਲੇ ਕੀਤੀ ਗਈ ਸੀ, ਕਰਾਉਣ ਦਾ ਉੱਦਮ ਕੀਤਾ ਜਾ ਰਿਹਾ ਹੈਜਿਹੜੇ ਕਾਨੂੰਨ ਪੰਜਾਬੀ ਪ੍ਰਵਾਸੀਆਂ ਲਈ ਬਣੇ ਹੋਏ ਹਨ, ਉਹ ਵੀ ਪੂਰੀ ਤਰ੍ਹਾਂ ਲਾਗੂ ਨਹੀਂ ਹੋ ਰਹੇਸਿੱਟੇ ਵਜੋਂ ਪ੍ਰਵਾਸੀ ਪੰਜਾਬੀਆਂ ਦੀ ਸਿਆਸੀ ਲੋਕਾਂ, ਸਿਆਸੀ ਪਾਰਟੀਆਂ ਅਤੇ ਇੱਥੋਂ ਦੇ ਪ੍ਰਾਸ਼ਾਨਿਕ ਪ੍ਰਬੰਧ ਪ੍ਰਤੀ ਉਦਾਸੀਨਤਾ ਦਾ ਵਧਣਾ ਸੁਭਾਵਕ ਹੈ

2019 ਦੀਆਂ ਲੋਕ ਸਭਾ ਚੋਣਾਂ ਵਿੱਚ ਧਰਮਾਂ, ਵਰਗਾਂ, ਜਾਤਾਂ, ਫਿਰਕਿਆਂ ਅਤੇ ਘੱਟ ਗਿਣਤੀ ਧੜਿਆਂ ਵਿੱਚ ਵੰਡ ਸਾਫ਼ ਦਿਖਾਈ ਦਿੰਦੀ ਹੈਆਰਥਿਕ ਅਪਰਾਧੀ ਅਤੇ ਅਮੀਰ ਵੱਧ ਚੜ੍ਹਕੇ ਚੋਣਾਂ ਲੜ ਰਹੇ ਹਨਕਾਲੇ ਧੰਨ ਦੀ ਵਰਤੋਂ ਸ਼ਰੇਆਮ ਹੋ ਰਹੀ ਹੈਭ੍ਰਿਸ਼ਟ ਆਗੂਆਂ ਅਤੇ ਅਧਿਕਾਰੀਆਂ ਵਲੋਂ ਗੈਰ-ਸੰਵਿਧਾਨਿਕ ਅਤੇ ਗੈਰ-ਕਾਨੂੰਨੀ ਛੋਟਾਂ ਅਤੇ ਆਰਥਿਕ ਸਹੂਲਤਾਂ ਕਾਰਨ ਭਾਰਤ ਕਈ ਪੱਖੋਂ ਬਿਮਾਰ ਲੋਕ ਰਾਜ ਦਾ ਨਮੂਨਾ, ਝਲਕਾਰਾ ਅਤੇ ਪ੍ਰਭਾਵ ਦੇਣ ਲੱਗ ਪਿਆ ਹੈਇਸੇ ਕਰਕੇ ਪ੍ਰਵਾਸੀ ਭਾਰਤੀ ਆਪਣੇ ਪਿਆਰੇ ਦੇਸ਼ ਵਿੱਚ ਕੁਝ ਸੁਧਾਰ ਲਈ ਤਤਪਰ ਦਿਸਦੇ ਸਨ

ਲਗਭਗ ਡੇਢ ਸੌ ਸਾਲਾਂ ਤੋਂ ਭਾਰਤ ਤੋਂ ਬਾਹਰ ਵਸਦੇ ਅਤੇ ਵਿਚਰਦੇ ਪ੍ਰਵਾਸੀ ਅਤੇ ਵਿਦੇਸ਼ੀ ਭਾਰਤੀਆਂ ਦਾ ਇੱਕ ਵਿਸ਼ੇਸ਼ ਵਰਗ ਹੈ, ਜਿਸ ਵਿੱਚ ਵਧੇਰੇ ਮਿਹਨਤਕਸ਼ ਅਤੇ ਕਾਬਲ ਪੰਜਾਬੀਆਂ ਅਤੇ ਧੁਰ-ਪੂਰਬ ਤੇ ਅਫ਼ਰੀਕਾ ਮਹਾਂਦੀਪ ਵਿੱਚ ਵਸਦੇ ਅਤੇ ਵਪਾਰ ਕਰਦੇ ਗੁਜਰਾਤੀਆਂ ਦਾ ਹੈ, ਜੋ ਇਸ ਵੇਲੇ ਉੱਤਰੀ ਅਮਰੀਕਾ, ਯੂਰਪ, ਅਫ਼ਰੀਕਾ ਅਤੇ ਅਸਟਰੇਲੀਆ ਮਹਾਂਦੀਪਾਂ ਦੇ 49 ਦੇਸ਼ਾਂ ਵਿੱਚ ਘੁੱਗ ਵਸਦੇ ਅਤੇ 160 ਦੇਸ਼ਾਂ ਵਿੱਚ ਡੰਗ ਟਪਾਊ ਅਤੇ ਅਸਥਾਈ ਰੁਜ਼ਗਾਰ ਤੇ ਵਪਾਰ ਪੱਖੋਂ ਵਿਚਰਦੇ ਹਨ ਅਤੇ ਜਿਹੜੇ ਆਪਣੀਆਂ ਜੜ੍ਹਾਂ ਅਤੇ ਪਿਤਾ-ਪੁਰਖਾਂ ਦੇ ਪਿੰਡਾਂ, ਸ਼ਹਿਰਾਂ, ਕਸਬਿਆਂ ਅਤੇ ਧਾਰਮਿਕ ਅਸਥਾਨਾਂ ਨਾਲ ਜੁੜੇ ਹੋਏ ਹਨ

ਪ੍ਰਵਾਸੀ ਪੰਜਾਬੀਆਂ ਪੰਜਾਬ ਦੇ ਵਿਕਾਸ ਵਿੱਚ ਹਿੱਸਾ ਪਾਉਣ ਦਾ ਯਤਨ ਕੀਤਾਧਰਮ ਅਸਥਾਨ, ਹਸਪਤਾਲ, ਸੀਵਰੇਜ, ਸਟੇਡੀਅਮ ਆਦਿ ਦੀ ਉਸਾਰੀ ਕਰਾਈਟੂਰਨਾਮੈਂਟ ਕਰਵਾਏ, ਖੇਡਾਂ ਨੂੰ ਉਤਸ਼ਾਹਿਤ ਕੀਤਾਪਰ ਉਹਨਾਂ ਦੀ ਵਿਸ਼ੇਸ਼ ਤਾਂਘ ਆਪਣੇ ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਕਰਨਾ ਹੈਉਹ ਆਪਣੇ ਪਿੰਡਾਂ ਸ਼ਹਿਰਾਂ ਵਿੱਚ ਉਸੇ ਕਿਸਮ ਦੀਆਂ ਸਹੂਲਤਾਂ, ਨਾਗਰਿਕ ਹੱਕ ਦਵਾਉਣ ਦੇ ਚਾਹਵਾਨ ਹਨ, ਜਿਹਨਾਂ ਨੂੰ ਉਹ ਆਪ ਹੰਢਾ ਰਹੇ ਹਨਇਸੇ ਕਰਕੇ ਉਹ ਆਪਣੇ ਦੇਸ਼ ਵਿੱਚ ਸੁਚੱਜੀ ਸਰਕਾਰ ਦੇ ਚਾਹਵਾਨ ਰਹੇ ਹਨ

ਪਰ ਕੁਰਸੀਆਂ ਹਥਿਆਉਣ ਲਈ ਹਰ ਹੀਲਾ ਵਰਤਣ ਵਾਲੇ ਨੇਤਾਵਾਂ ਨੇ ਪਿਛਲੇ ਸਮੇਂ ਵਿੱਚ ਪ੍ਰਵਾਸੀਆਂ ਦੇ ਸੁਫਨੇ ਚੂਰ-ਚੂਰ ਕੀਤੇ ਹਨਸ਼ਾਇਦ ਇਸੇ ਕਰਕੇ ਪ੍ਰਵਾਸੀ ਖਾਸ ਕਰਕੇ ਕੈਨੇਡਾ, ਅਮਰੀਕਾ ਵਸਦੇ ਪ੍ਰਵਾਸੀ ਪੰਜਾਬੀ “ਗੰਦਲੀ ਭਾਰਤੀ ਸਿਆਸਤ” ਤੋਂ ਮੂੰਹ ਫੇਰ ਬੈਠੇ ਹਨ ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਕੋਈ ਖਾਸ ਦਿਲਚਸਪੀ ਨਹੀਂ ਦਿਖਾ ਰਹੇ।

“ਬਾਅਜ਼ ਆਏ ਐਸੀ ਮੁਹੱਬਤ ਸੇ, ਉਠਾ ਲੇਂ ਪਾਨਦਾਨ ਅਪਨਾ ...

*****

(ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਆਪਣੀ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(1560)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.om)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author