UjagarSingh7ਸੰਭਵ ਹੈ ਭਾਰਤੀ ਜਨਤਾ ਪਾਰਟੀ ਨਵਜੋਤ ਸਿੰਘ ਸਿੱਧੂ ਦੀ ਭਾਸ਼ਣ ਕਲਾ ਅਤੇ ...
(21 ਜੁਲਾਈ 2019)

 

ਨਵਜੋਤ ਸਿੰਘ ਸਿੱਧੂ ਦੀਆਂ ਸਿਆਸੀ ਯਾਰੀਆਂ ਕੱਚੀਆਂ ਹੀ ਹਨਸਭ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵਿੱਚ ਅਰੁਣ ਜੇਤਲੀ ਰਾਹੀਂ ਸ਼ਾਮਲ ਹੋਇਆ ਸੀਅਰੁਣ ਜੇਤਲੀ ਹੀ ਉਸਦੀ ਥਾਂ ’ਤੇ ਅੰਮ੍ਰਿਤਸਰ ਤੋਂ ਲੋਕ ਸਭਾ ਦੀ ਚੋਣ ਲੜਿਆ ਸੀਉਸਨੇ ਹੀ ਨਵਜੋਤ ਸਿੰਘ ਸਿੱਧੂ ਦੀ ਸਿਆਸੀ ਬੇੜੀ ਵਿੱਚ ਵੱਟੇ ਪਾਏ ਸਨਇਸੇ ਤਰ੍ਹਾਂ ਕਾਂਗਰਸ ਪਾਰਟੀ ਵਿੱਚ ਨਵਜੋਤ ਸਿੰਘ ਸਿੱਧੂ ਸ਼੍ਰੀ ਰਾਹੁਲ ਗਾਂਧੀ ਅਤੇ ਸ਼੍ਰੀਮਤੀ ਪ੍ਰਿਅੰਕਾ ਗਾਂਧੀ ਰਾਹੀਂ ਸ਼ਾਮਲ ਹੋਇਆ ਸੀ ਪ੍ਰੰਤੂ ਉਹ ਦੋਵੇਂ ਉਸਦਾ ਮੰਤਰੀ ਮੰਡਲ ਦਾ ਅਹੁਦਾ ਨਹੀਂ ਬਚਾ ਸਕੇਉਸਨੂੰ ਸਟਾਰ ਪ੍ਰਚਾਰਕ ਬਣਾਕੇ ਭਾਰਤੀ ਜਨਤਾ ਪਾਰਟੀ ਦੇ ਵਿਰੁੱਧ ਬੁਲਾਉਂਦੇ ਰਹੇਇਸ ਲਈ ਕਿਹਾ ਜਾ ਸਕਦਾ ਹੈ, “ਟੁੱਟ ਗਈ ਤੜੱਕ ਕਰਕੇ ਯਾਰੀ ਬੇਕਦਰਾਂ ਨਾਲ ਲਾਈ

ਨਵਜੋਤ ਸਿੰਘ ਸਿੱਧੂ ਦਾ ਪੰਜਾਬ ਮੰਤਰੀ ਮੰਡਲ ਵਿੱਚੋਂ ਦਿੱਤਾ ਅਸਤੀਫ਼ਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਵਾਨ ਕਰਨਾ ਕਾਂਗਰਸ ਪਾਰਟੀ ਅਤੇ ਨਵਜੋਤ ਸਿੰਘ ਸਿੱਧੂ ਦੋਹਾਂ ਲਈ ਘਾਟੇ ਦਾ ਸੌਦਾ ਸਾਬਤ ਹੋਵੇਗਾਸਿੱਧੂ ਤਿੰਨ ਵਾਰ ਸੰਸਦ ਦਾ ਅਤੇ ਇੱਕ ਵਾਰ ਵਿਧਾਨ ਸਭਾ ਦਾ ਮੈਂਬਰ ਰਿਹਾ ਪ੍ਰੰਤੂ ਸਿਆਸਤ ਦੀ ਬਾਰੀਕੀ ਨੂੰ ਸਮਝ ਹੀ ਨਹੀਂ ਸਕਿਆਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕ ਸਭਾ ਦੀਆਂ ਚੋਣਾਂ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਦੇ ਆਪਣੇ ਸਾਥੀ ਮੰਤਰੀਆਂ ਦੇ ਵਿਭਾਗਾਂ ਵਿੱਚ ਤਬਦੀਲੀ ਕਾਂਗਰਸ ਪਾਰਟੀ ਅਤੇ ਨਵਜੋਤ ਸਿੰਘ ਸਿੱਧੂ ਲਈ ਭਾਰੀ ਪੈਂਦੀ ਦਿਸ ਰਹੀ ਹੈਵਿਭਾਗਾਂ ਦੀ ਤਬਦੀਲੀ ਵਿੱਚ ਨਵਜੋਤ ਸਿੰਘ ਸਿੱਧੂ ਦਾ ਸਥਾਨਕ ਸਰਕਾਰਾਂ ਅਤੇ ਸਭਿਆਚਾਰਕ ਮਾਮਲੇ ਵਿਭਾਗ ਬਦਲਕੇ ਉਸਨੂੰ ਬਿਜਲੀ ਵਿਭਾਗ ਦੇ ਦਿੱਤਾ ਗਿਆ ਸੀਉਸ ਦਿਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨਰਾਜ਼ ਚਲੇ ਆ ਰਹੇ ਸਨ ਕਿਉਂਕਿ ਉਹ ਮਹਿਸੂਸ ਕਰਦੇ ਸਨ ਕਿ ਉਸਦਾ ਵਿਭਾਗ ਮੁੱਖ ਮੰਤਰੀ ਵੱਲੋਂ ਇਹ ਇਲਜ਼ਾਮ ਲਾ ਕੇ ਬਦਲਣਾ ਕਿ ਸ਼ਹਿਰੀ ਹਲਕਿਆਂ ਵਿੱਚੋਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਇਸ ਕਰਕੇ ਹਾਰੇ ਹਨ ਕਿ ਨਵਜੋਤ ਸਿੰਘ ਸਿੱਧੂ ਦੀ ਕਾਰਗੁਜ਼ਾਰੀ ਚੰਗੀ ਨਹੀਂ ਸੀਇੰਜ ਕਹਿਣਾ ਸਿੱਧਾ ਉਸਦੇ ਸਿਆਸੀ ਭਵਿੱਖ ਨੂੰ ਦਾਗ਼ੀ ਕਰਨਾ ਹੈਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਜਿਹੜੇ ਮੰਤਰੀਆਂ/ਵਿਧਾਨਕਾਰਾਂ ਦੇ ਹਲਕਿਆਂ ਵਿੱਚੋਂ ਲੋਕ ਸਭਾ ਦੇ ਉਮੀਦਵਾਰ ਹਾਰਨਗੇ, ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀਵਿਭਾਗਾਂ ਦੀ ਫਿਰ ਬਦਲ ਵਿੱਚ ਚਾਰ ਅਜਿਹੇ ਮੰਤਰੀਆਂ ਨੂੰ ਪਹਿਲਾਂ ਨਾਲੋਂ ਚੰਗੇ ਵਿਭਾਗ ਦੇ ਦਿੱਤੇ ਗਏ ਹਨ, ਜਿਨ੍ਹਾਂ ਦੇ ਆਪੋ ਆਪਣੇ ਹਲਕਿਆਂ ਵਿੱਚੋਂ ਕਾਂਗਰਸੀ ਉਮੀਦਵਾਰ ਹਾਰ ਗਏ ਸਨਸਿੱਧੂ ਅਨੁਸਾਰ ਉਨ੍ਹਾਂ ਮੰਤਰੀਆਂ ਨੂੰ ਸਜ਼ਾ ਦੇਣ ਦੀ ਥਾਂ ਇਕੱਲੇ ਉਸਨੂੰ ਨਿਸ਼ਾਨਾ ਬਣਾਕੇ ਉਸਦਾ ਵਿਭਾਗ ਬਦਲ ਦਿੱਤਾ ਗਿਆ, ਜਦੋਂਕਿ ਉਸਦੇ ਆਪਣੇ ਹਲਕੇ ਵਿੱਚੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਜਿੱਤ ਗਿਆ ਸੀ

ਨਵਜੋਤ ਸਿੰਘ ਸਿੱਧੂ ਨੇ ਸਿਰਫ ਇੱਕ ਵਾਰ ਪ੍ਰੈੱਸ ਕਾਨਫ਼ਰੰਸ ਕਰਕੇ ਆਪਣੇ ਵਿਭਾਗ ਦੀ ਕਾਰਗੁਜ਼ਾਰੀ ਦਾ ਖੁਲਾਸਾ ਕੀਤਾ, ਫਿਰ ਚੁੱਪ ਵੱਟ ਗਿਆਵਿਭਾਗਾਂ ਦੀ ਤਬਦੀਲੀ ਤੋਂ ਪੂਰਾ ਇੱਕ ਮਹੀਨਾ ਨਵਜੋਤ ਸਿੰਘ ਸਿੱਧੂ ਨੇ ਨਾ ਤਾਂ ਬਿਜਲੀ ਵਿਭਾਗ ਦਾ ਕੰਮ ਸੰਭਾਲਿਆ ਅਤੇ ਨਾ ਹੀ ਕੋਈ ਬਿਆਨਬਾਜ਼ੀ ਕੀਤੀਦਿੱਲੀ ਆਪਣੇ ਆਕਾਵਾਂ ਨਾਲ ਬਾਵਾਸਤਾ ਰਿਹਾਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹਾਰ ਨਵਜੋਤ ਸਿੰਘ ਸਿੱਧੂ ਲਈ ਮੁਸ਼ਕਲਾਂ ਦਾ ਤੂਫ਼ਾਨ ਲੈ ਕੇ ਆਈਸਟਾਰ ਪ੍ਰਚਾਰਕ ਦਾ ਸਾਰਾ ਨਸ਼ਾ ਖੰਭ ਲਾ ਕੇ ਉਡ ਗਿਆ ਕਿਉਂਕਿ ਪਾਰਟੀ ਪੰਜਾਬ ਅਤੇ ਤਾਮਿਲਨਾਡੂ ਤੋਂ ਬਿਨਾਂ ਸਾਰੇ ਦੇਸ਼ ਵਿੱਚ ਬੁਰੀ ਤਰ੍ਹਾਂ ਹਾਰ ਗਈਜਿਸ ਦਿਨ ਰਾਹੁਲ ਗਾਂਧੀ ਨੇ ਪ੍ਰਧਾਨਗੀ ਤੋਂ ਅਸਤੀਫ਼ਾ ਦਿੱਤਾ, ਉਸ ਦਿਨ ਤੋਂ ਹੀ ਨਵਜੋਤ ਸਿੰਘ ਸਿੱਧੂ ਦੇ ਸਿਤਾਰੇ ਗਰਦਸ਼ ਵਿੱਚ ਚਲੇ ਗਏ ਕਿਉਂਕਿ ਹਾਰ ਦੀ ਨਮੋਸ਼ੀ ਕਰਕੇ ਰਾਹੁਲ ਗਾਂਧੀ ਕੈਪਟਨ ਅਮਰਿੰਦਰ ਸਿੰਘ ਨੂੰ ਕੁਝ ਵੀ ਸਲਾਹ ਦੇਣ ਦੇ ਸਮਰੱਥ ਨਹੀਂ ਰਿਹਾ ਸੀ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿੱਚੋਂ 8 ਲੋਕ ਸਭਾ ਦੀਆਂ ਸੀਟਾਂ ਜਿੱਤਣ ਨਾਲ ਉਸਦਾ ਸਟੇਟਸ ਕਾਂਗਰਸ ਪਾਰਟੀ ਵਿੱਚ ਉੱਚਾ ਹੋ ਗਿਆ ਸੀਨਵਜੋਤ ਸਿੰਘ ਸਿੱਧੂ 10 ਜੂਨ 2019 ਨੂੰ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਦਿੱਲੀ ਵਿੱਚ ਮਿਲਿਆ, ਆਪਣੇ ਗਿਲੇ ਸ਼ਿਕਵੇ ਕੀਤੇ ਅਤੇ ਆਪਣਾ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਪ੍ਰੰਤੂ ਇਸ ਅਸਤੀਫ਼ੇ ਦੀ ਕਨਸੋਅ ਨਹੀਂ ਆਉਣ ਦਿੱਤੀਰਾਹੁਲ ਗਾਂਧੀ ਨੇ ਸਿੱਧੀ ਕੈਪਟਨ ਅਮਰਿੰਦਰ ਸਿੰਘ ਨਾਲ ਕੋਈ ਗੱਲ ਨਹੀਂ ਕੀਤੀ ਪ੍ਰੰਤੂ ਸੀਨੀਅਰ ਕਾਂਗਰਸੀ ਨੇਤਾ, ਜਿਸਨੂੰ ਕਾਂਗਰਸ ਪਾਰਟੀ ਦਾ ਸੰਕਟਮੋਚਨ ਕਿਹਾ ਜਾਂਦਾ ਹੈ, ਅਹਿਮਦ ਪਟੇਲ ਨੂੰ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕਰਕੇ ਸਮਝੌਤਾ ਕਰਵਾਉਣ ਦੀ ਜ਼ਿੰਮੇਵਾਰੀ ਲਗਾਈਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਸਥਾਨਕ ਸਰਕਾਰਾਂ ਵਿਭਾਗ ਵਾਪਸ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਪ੍ਰਿਅੰਕਾ ਗਾਂਧੀ ਨੂੰ ਨਵਜੋਤ ਸਿੰਘ ਸਿੱਧੂ ਦੁਬਾਰਾ ਮਿਲਿਆ। ਕਿਹਾ ਜਾਂਦਾ ਹੈ ਕਿ ਬਿਜਲੀ ਵਿਭਾਗ ਦੇ ਨਾਲ ਹੋਰ ਇੱਕ ਵਿਭਾਗ ਦੇਣ ਦੀ ਤਜ਼ਵੀਜ ਨੂੰ ਵੀ ਨਵਜੋਤ ਸਿੰਘ ਸਿੱਧੂ ਨੇ ਅਪ੍ਰਵਾਨ ਕਰ ਦਿੱਤਾਉਹ ਆਪਣੇ ਪਹਿਲੇ ਵਿਭਾਗ ਲੈਣ ਉੱਤੇ ਹੀ ਅੜਿਆ ਰਿਹਾਵਾਪਸ ਆ ਕੇ ਉਸਨੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਦੀ ਗ਼ੈਰਹਾਜ਼ਰੀ ਵਿੱਚ ਉਨ੍ਹਾਂ ਦੀ ਰਿਹਾਇਸ਼ ਉੱਤੇ ਚੰਡੀਗੜ੍ਹ ਪਹੁੰਚਾ ਦਿੱਤਾ

ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਾ ਪਹਿਲੇ ਦਿਨ ਤੋਂ ਹੀ ਛੱਤੀ ਦਾ ਅੰਕੜਾ ਰਿਹਾ ਹੈਨਵਜੋਤ ਸਿੰਘ ਸਿੱਧੂ ਕੈਪਟਨ ਅਮਰਿੰਦਰ ਸਿੰਘ ਦੀ ਸਲਾਹ ਤੋਂ ਬਿਨਾਂ ਹੀ ਸਿੱਧਾ ਦਿੱਲੀ ਦੇ ਜ਼ੋਰ ਨਾਲ ਪ੍ਰਿਅੰਕਾ ਗਾਂਧੀ ਰਾਹੀਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਿਆਰਾਹੁਲ ਗਾਂਧੀ ਨੂੰ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਜਵਾਬ ਹੀ ਦੇ ਦਿੱਤਾ ਸੀ ਪ੍ਰੰਤੂ ਪ੍ਰਿਅੰਕਾ ਗਾਂਧੀ ਨੂੰ ਕੈਪਟਨ ਅਮਰਿੰਦਰ ਸਿੰਘ ਜਵਾਬ ਨਾ ਦੇ ਸਕੇਅਸਲ ਵਿੱਚ ਨਵਜੋਤ ਸਿੰਘ ਸਿੱਧੂ ਸ਼ਾਰਟ ਕੱਟ ਮਾਰਕੇ ਮੁੱਖ ਮੰਤਰੀ ਬਣਨਾ ਚਾਹੁੰਦਾ ਸੀਕੈਪਟਨ ਅਮਰਿੰਦਰ ਸਿੰਘ ਨੇ ਉਸਨੂੰ ਮੰਤਰੀ ਮੰਡਲ ਵਿੱਚ ਵੀ ਦੂਜਾ ਸਥਾਨ ਨਾ ਦਿੱਤਾਉਦੋਂ ਤੋਂ ਹੀ ਨਵਜੋਤ ਸਿੰਘ ਸਿੱਧੂ ਅੰਦਰਖਾਤੇ ਖੁੰਦਕ ਖਾਈ ਬੈਠਾ ਸੀਜਿਸ ਦਿਨ ਤੋਂ ਮੰਤਰੀ ਮੰਡਲ ਵਿੱਚ ਉਹ ਸ਼ਾਮਲ ਹੋਇਆ, ਉਸ ਦਿਨ ਤੋਂ ਹੀ ਗਾਹੇ ਵਗਾਹੇ ਕੋਈ ਨਾ ਕੋਈ ਕਲੇਸ਼ ਪੈਂਦਾ ਹੀ ਰਿਹਾ ਹੈਅਸਲ ਵਿੱਚ ਜਦੋਂ ਕਿਸੇ ਸਿਆਸੀ ਪਾਰਟੀ ਵਿੱਚ ਪੈਰਾਸ਼ੂਟ ਨਾਲ ਕੋਈ ਦੂਜੀ ਪਾਰਟੀ ਤੋਂ ਨੇਤਾ ਆ ਕੇ ਹਰਮਨ ਪਿਆਰਾ ਹੋਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਪਾਰਟੀ ਦੇ ਸੀਨੀਅਰ ਨੇਤਾ ਉਸ ਨਾਲ ਖ਼ਾਰ ਖਾਣ ਲੱਗ ਜਾਂਦੇ ਹਨਇਹੋ ਸਮੱਸਿਆ ਨਵਜੋਤ ਸਿੰਘ ਸਿੱਧੂ ਨਾਲ ਪੈਦਾ ਹੋਈ

ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਪਾਰਟੀ ਵਿੱਚ ਆਉਣ ਨਾਲ ਜਿਹੜੇ ਨੇਤਾ ਆਪਣੇ ਸੁਨਹਿਰੇ ਭਵਿੱਖ ਦੇ ਸੁਪਨੇ ਸਜਾਈ ਬੈਠੇ ਸਨ, ਉਹ ਸਾਰੇ ਨਵਜੋਤ ਸਿੰਘ ਸਿੱਧੂ ਦਾ ਅੰਦਰਖਾਤੇ ਵਿਰੋਧ ਕਰਦੇ ਸਨਮੁੱਖ ਮੰਤਰੀ ਕੋਲ ਜਾ ਕੇ ਉਹ ਸਿੱਧੂ ਦੇ ਵਿਰੁੱਧ ਬੋਲਦੇ ਸਨਸਿੱਧੂ ਦਾ ਬਿਨਾਂ ਵਜਾਹ ਹੀ ਬਹੁਤੀ ਬਿਆਨਬਾਜ਼ੀ ਕਰਨਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਨੂੰ ਵੰਗਾਰਨਾ ਸਿਆਣੇ ਅਤੇ ਸੂਝਵਾਨ ਸਿਆਸਤਦਾਨ ਵਾਲੀ ਗੱਲ ਨਹੀਂ ਕਿਹਾ ਜਾ ਸਕਦਾਅਨੁਸ਼ਾਸਨ ਭੰਗ ਕਰਨਾ ਸਿੱਧੂ ਲਈ ਮਹਿੰਗਾ ਪਿਆਦਿੱਲੀ ਵਿੱਚ ਕਾਂਗਰਸ ਪਾਰਟੀ ਦੇ ਕਮਜ਼ੋਰ ਹੋਣ ਕਰਕੇ ਨਵਜੋਤ ਸਿੰਘ ਸਿੱਧੂ ਦਾ ਕਾਂਗਰਸ ਪਾਰਟੀ ਵਿੱਚ ਭਵਿੱਖ ਧੁੰਦਲਾ ਹੋ ਗਿਆ ਹੈਇਹ ਹੋ ਸਕਦਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕੌਮੀ ਪੱਧਰ ਉੱਤੇ ਕਾਂਗਰਸ ਪਾਰਟੀ ਵਿੱਚ ਕੋਈ ਅਹੁਦਾ ਦੇ ਦਿੱਤਾ ਜਾਵੇ ਪ੍ਰੰਤੂ ਉਸਦਾ ਪੰਜਾਬ ਦੀ ਸੇਵਾ ਕਰਨ ਦਾ ਸੁਪਨਾ ਫਿਲਹਾਲ ਚਕਨਾਚੂਰ ਹੋ ਗਿਆ ਹੈਨਵਜੋਤ ਸਿੰਘ ਸਿੱਧੂ ਦਾ ਕਾਂਗਰਸ ਪਾਰਟੀ ਦਾ ਸਟਾਰ ਪ੍ਰਚਾਰਕ ਬਣਨਾ ਹੀ ਉਸ ਦੀਆਂ ਜੜ੍ਹਾਂ ਵਿੱਚ ਤੇਲ ਦੇ ਗਿਆ ਕਿਉਂਕਿ ਸਟਾਰ ਪ੍ਰਚਾਰਕ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪੈਰ ਛੱਡ ਗਿਆਇਮਾਨਦਾਰ ਹੋਣਾ ਇੱਕ ਵੱਡਾ ਗੁਣ ਹੈ ਪ੍ਰੰਤੂ ਅਨੁਸ਼ਾਸਨ ਦੀ ਉਲੰਘਣਾ ਕਰਨਾ ਵੱਡਾ ਨੁਕਸ ਹੈਇਮਾਨਦਾਰੀ ਦੀ ਆੜ ਵਿੱਚ ਪਾਰਟੀ ਦਾ ਨੁਕਸਾਨ ਕਰਕੇ ਸਿੱਧੂ ਘਾਟੇ ਵਿੱਚ ਗਿਆਕੈਪਟਨ ਅਮਰਿੰਦਰ ਸਿੰਘ ਨੇ ਉਸਦੇ ਸਿਆਸੀ ਸਟਾਰ ਪ੍ਰਚਾਰਕ ਹੋਣ ਦੇ ਬਾਵਜੂਦ ਉਸਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਨਹੀਂ ਦਿੱਤਾਲੋਕ ਸਭਾ ਚੋਣ ਦੇ ਅਖ਼ੀਰੀ ਗੇੜ ਵਿੱਚ ਸ਼੍ਰੀਮਤੀ ਪ੍ਰਿਅੰਕਾ ਗਾਂਧੀ ਦੀ ਆੜ ਵਿੱਚ ਉਹ ਬਠਿੰਡਾ ਅਤੇ ਗੁਰਦਾਸਪੁਰ ਚੋਣ ਜਲਸੇ ਕਰਨ ਲਈ ਗਿਆਇਨ੍ਹਾਂ ਜਲਸਿਆਂ ਵਿੱਚ ਉਸਦੇ ਬਿਆਨਾਂ ਦੀ ਸ਼ਬਦਾਵਲੀ ਨੇ ਸਿਆਸੀ ਉਥਲ ਪੁਥਲ ਪੈਦਾ ਕਰ ਦਿੱਤੀ, ਜਿਸ ਕਰਕੇ ਕੈਪਟਨ ਅਮਰਿੰਦਰ ਸਿੰਘ ਵੱਟ ਖਾ ਗਿਆਉਸ ਬਿਆਨ ਦਾ ਇਵਜ਼ਾਨਾ ਨਵਜੋਤ ਸਿੰਘ ਸਿੱਧੂ ਨੂੰ ਭੁਗਤਣਾ ਪੈ ਗਿਆਇੱਕ ਵਾਰ ਤਾਂ ਨਵਜੋਤ ਸਿੰਘ ਸਿੱਧੂ ਅਰਸ਼ ਤੋਂ ਫਰਸ਼ ਤੇ ਆ ਗਿਆ

ਭਵਿੱਖ ਬਾਰੇ ਕੁਝ ਨਹੀਂ ਕਿਹਾ ਜਾ ਸਕਦਾਕਾਂਗਰਸ ਪਾਰਟੀ ਲਈ ਅਜੇ ਸਮਾਂ ਖ਼ਤਰਿਆਂ ਨਾਲ ਭਰਿਆ ਹੋਇਆ ਹੈ ਕਿਉਂਕਿ ਭਾਰਤੀ ਜਨਤਾ ਪਾਰਟੀ ਉਸਦੇ ਵਿਧਾਨਕਾਰਾਂ ਨੂੰ ਆਪਣੇ ਵਿੱਚ ਸ਼ਾਮਲ ਕਰਕੇ ਕਾਂਗਰਸ ਦੀਆਂ ਸਰਕਾਰਾਂ ਡੇਗ ਰਹੀ ਹੈਇਸ ਲਈ ਕਾਂਗਰਸ ਪਾਰਟੀ ਤਾਂ ਆਪਣੇ ਸਿਆਸੀ ਭਵਿੱਖ ਦੀ ਲੜਾਈ ਲੜ ਰਹੀ ਹੈਉਹ ਨਵਜੋਤ ਸਿੰਘ ਸਿੱਧੂ ਦਾ ਪੱਲਾ ਫੜਨ ਦੇ ਸਮਰੱਥ ਨਹੀਂ ਹੈਨਵਜੋਤ ਸਿੰਘ ਸਿੱਧੂ ਨੂੰ ਭਾਵੇਂ ਆਮ ਆਦਮੀ ਪਾਰਟੀ, ਸੁਖਪਾਲ ਸਿੰਘ ਖਹਿਰਾ ਧੜਾ ਅਤੇ ਬੈਂਸ ਭਰਾ ਆਪੋ ਆਪਣੀਆਂ ਪਾਰਟੀਆਂ ਵਿੱਚ ਆਉਣ ਦੇ ਸੱਦੇ ਦੇ ਰਹੀਆਂ ਹਨ ਪਰ ਲੱਗਦਾ ਹੈ ਕਿ ਨਵਜੋਤ ਸਿੰਘ ਸਿੱਧੂ ਇਨ੍ਹਾਂ ਪਾਰਟੀਆਂ ਨਾਲ ਨਹੀਂ ਜੁੜੇਗਾ ਕਿਉਂਕਿ ਲੋਕ ਸਭਾ ਚੋਣਾਂ ਵਿੱਚ ਇਨ੍ਹਾਂ ਪਾਰਟੀਆਂ ਨੂੰ ਵੋਟਰਾਂ ਨੇ ਮੂੰਹ ਨਹੀਂ ਲਾਇਆਪੀ.ਡੀ.ਏ.ਵੀ ਖਿੰਡ ਪੁੰਡ ਗਈ ਹੈਦੂਜੇ ਇਨ੍ਹਾਂ ਪਾਰਟੀਆਂ ਰਾਹੀਂ ਉਹ ਮੁੱਖ ਮੰਤਰੀ ਨਹੀਂ ਬਣ ਸਕਦਾ ਕਿਉਂਕਿ ਇਹ ਪਾਰਟੀਆਂ ਤੀਜਾ ਬਦਲ ਨਹੀਂ ਬਣ ਸਕਦੀਆਂਇਹ ਵੀ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਭਾਰਤੀ ਜਨਤਾ ਪਾਰਟੀ ਵੀ ਨਵਜੋਤ ਸਿੰਘ ਸਿੱਧੂ ਨੂੰ ਦੁਬਾਰਾ ਆਪਣੀ ਪਾਰਟੀ ਵਿੱਚ ਸ਼ਾਮਲ ਕਰ ਲਵੇ ਕਿਉਂਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਇਕੱਲਿਆਂ ਚੋਣ ਲੜਨ ਦੇ ਮਨਸੂਬੇ ਬਣਾ ਰਹੀ ਹੈ

ਸਿਆਸਤ ਵਿੱਚ ਕੁਝ ਵੀ ਅਸੰਭਵ ਨਹੀਂ ਹੁੰਦਾਸੰਭਵ ਹੈ ਭਾਰਤੀ ਜਨਤਾ ਪਾਰਟੀ ਨਵਜੋਤ ਸਿੰਘ ਸਿੱਧੂ ਦੀ ਭਾਸ਼ਣ ਕਲਾ ਅਤੇ ਅਕਾਲੀ ਦਲ ਦੇ ਵਿਰੁੱਧ ਹੋਣ ਦਾ ਲਾਭ ਉਠਾਕੇ ਪੰਜਾਬ ਵਿਧਾਨ ਸਭਾ ਦੀਆਂ 2022 ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਵਰਤ ਲਵੇਭਾਰਤੀ ਜਨਤਾ ਪਾਰਟੀ ਲਈ ਇੱਕ ਬੇਬਾਕ ਸਪੀਕਰ ਦਾ ਮੂੰਹ ਆਪਣੇ ਵੱਲੋਂ ਹਟਾਕੇ ਕਾਂਗਰਸ ਅਤੇ ਅਕਾਲੀ ਦਲ ਵਲ ਕਰਨ ਵਿੱਚ ਵੀ ਸਫਲ ਹੋ ਜਾਵੇਗੀ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(1673)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.om)

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author