UjagarSingh7ਇਸ ਫ਼ੈਸਲੇ ਦਾ ਭਾਵੇਂ ਸਮੁੱਚੇ ਦੇਸ਼ ਦੇ ਲੋਕ ਸਵਾਗਤ ਕਰ ਰਹੇ ਹਨ ਪ੍ਰੰਤੂ ਸਰਕਾਰ ਨੂੰ ...
(7 ਅਗਸਤ 2019)

 

ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਦਾ ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਖ਼ਤਮ ਕਰਨ ਦਾ ਫ਼ੈਸਲਾ ਹੁਣ ਤੱਕ ਇਸ ਸਰਕਾਰ ਨੇ ਜਿੰਨੇ ਫ਼ੈਸਲੇ ਕੀਤੇ ਹਨ, ਉਨ੍ਹਾਂ ਵਿੱਚੋਂ ਇਹ ਸਭ ਤੋਂ ਮਹੱਤਵਪੂਰਨ ਹੈਇਸ ਫ਼ੈਸਲੇ ਦਾ ਭਾਵੇਂ ਦੇਸ਼ ਭਗਤ ਨਾਗਰਿਕਾਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਸਵਾਗਤ ਕੀਤਾ ਹੈ ਪ੍ਰੰਤੂ ਇਸਦੇ ਨਾਲ ਹੀ ਉਹ ਇਹ ਵੀ ਮਹਿਸੂਸ ਕਰਦੇ ਹਨ ਕਿ ਜਲਦਬਾਜ਼ੀ ਵਿੱਚ ਗ਼ੈਰ ਪਰਜਾਤੰਤਰਿਕ ਢੰਗ ਨਾਲ ਕੀਤਾ ਗਿਆ ਫ਼ੈਸਲਾ ਹੈਇਸ ਫ਼ੈਸਲੇ ਨਾਲ ਘੱਟ ਗਿਣਤੀਆਂ ਲਈ ਖ਼ਤਰੇ ਦੀ ਘੰਟੀ ਵੱਜ ਗਈ ਹੈਘੱਟ ਗਿਣਤੀਆਂ ਦੇ ਲੋਕ ਸਹਿਮ ਗਏ ਹਨ ਕਿਉਂਕਿ ਹੁਣ ਕੇਂਦਰ ਸਰਕਾਰ ਰਾਜ ਸਰਕਾਰਾਂ ਦੇ ਅਧਿਕਾਰ ਖੇਤਰ ਵਿੱਚ ਦਖ਼ਲਅੰਦਾਜ਼ੀ ਕਰ ਸਕਦੀ ਹੈ

ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਇਸ ਫ਼ੈਸਲੇ ਨਾਲ ਕਸ਼ਮੀਰੀ ਪੰਡਤਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ, ਜਿਹੜੇ ਕਾਫ਼ੀ ਲੰਮੇ ਸਮੇਂ ਤੋਂ ਸੰਤਾਪ ਭੋਗਦੇ ਹੋਏ ਕਸ਼ਮੀਰ ਵਿੱਚੋਂ ਆਪਣੀਆਂ ਜਾਨਾਂ ਬਚਾਕੇ ਭੱਜਕੇ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਸ਼ਰਨ ਲਈ ਬੈਠੇ ਹਨਕਸ਼ਮੀਰੀ ਪੰਡਿਤਾਂ ਦੇ ਵਿਕੀਪੀਡੀਆ ਅਨੁਸਾਰ ਕਸ਼ਮੀਰ ਘਾਟੀ ਵਿੱਚ ਲਗਭਗ 5-6 ਲੱਖ ਕਸ਼ਮੀਰੀ ਪੰਡਤ ਰਹਿੰਦੇ ਸਨਕਸ਼ਮੀਰ ਘਾਟੀ ਵਿੱਚ ਅੱਤਵਾਦ ਦੇ ਮਾਹੌਲ ਤੋਂ ਡਰਦੇ ਹੋਏ ਲਗਭਗ 62000 ਕਸ਼ਮੀਰੀ ਪੰਡਤਾਂ ਦੇ ਪਰਿਵਾਰ ਦਿੱਲੀ ਅਤੇ ਇਸਦੇ ਆਲੇ ਦੁਆਲੇ ਦੇ ਰਾਜਾਂ ਵਿੱਚ ਸ਼ਰਨ ਲਈ ਬੈਠੇ ਹਨਇੱਕ ਅੰਦਾਜ਼ੇ ਅਨੁਸਾਰ ਸਿਰਫ 3000 ਕਸ਼ਮੀਰੀ ਪੰਡਤ ਘਾਟੀ ਵਿੱਚ ਰਹਿੰਦੇ ਹਨਉਹ ਵੀ ਯੂ.ਪੀ.ਏ. ਸਰਕਾਰ ਨੇ ਜਦੋਂ ਇਨ੍ਹਾਂ ਦੇ ਮੁੜ ਵਸੇਬੇ ਲਈ 1168 ਕਰੋੜ ਦਾ ਪੈਕੇਜ ਦਿੱਤਾ ਸੀਇਨ੍ਹਾਂ ਵਿੱਚੋਂ ਵੀ ਬਹੁਤੇ ਪੈਕੇਜ ਦੀ ਰਾਸ਼ੀ ਦਾ ਲਾਭ ਉਠਾਕੇ ਵਾਪਸ ਚਲੇ ਗਏਉਨ੍ਹਾਂ ਦੇ ਪਰਿਵਾਰਾਂ ਦੇ ਇੱਕ ਦੁੱਕਾ ਮੈਂਬਰ ਉੱਥੇ ਰਹਿ ਰਹੇ ਹਨ

ਮਈ 2019 ਵਿੱਚ ਜਦੋਂ ਤੋਂ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੂਜੀ ਵਾਰ ਕੇਂਦਰ ਵਿੱਚ ਸਰਕਾਰ ਬਣੀ ਹੈ, ਜਿਸ ਵਿੱਚ ਅਮਿਤ ਸ਼ਾਹ ਗ੍ਰਹਿ ਮੰਤਰੀ ਬਣੇ ਹਨ, ਉਦੋਂ ਦੀਆਂ ਹੀ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਖ਼ਤਮ ਕਰ ਦਿੱਤੀ ਜਾਵੇਗੀਦੇਸ਼ ਵਿੱਚ ਜੰਮੂ ਕਸ਼ਮੀਰ, ਪੰਜਾਬ, ਗੁਜਰਾਤ ਅਤੇ ਆਸਾਮ ਵਿੱਚ ਅਮਨ ਕਾਨੂੰਨ ਦੀ ਹਾਲਤ ਹਮੇਸ਼ਾ ਨਾਗਰਿਕਾਂ ਲਈ ਖ਼ਤਰਨਾਕ ਸਾਬਤ ਹੁੰਦੀ ਰਹੀ ਹੈਆਸਾਮ ਦੀ ਸਮੱਸਿਆ ਦਾ ਹੱਲ ਤਾਂ ਹੋ ਗਿਆ ਸੀ ਪ੍ਰੰਤੂ ਜੰਮੂ ਕਸ਼ਮੀਰ ਅਤੇ ਪੰਜਾਬ ਦੋਵੇਂ ਰਾਜਾਂ ਵਿੱਚ ਲਗਾਤਾਰ ਅਸਥਿਰਤਾ ਦਾ ਮਾਹੌਲ ਬਰਕਰਾਰ ਰਿਹਾਸ਼ਹਿਰੀਆਂ ਦੇ ਜਾਨ ਮਾਲ ਨੂੰ ਹਮੇਸ਼ਾ ਖ਼ਤਰਾ ਬਣਿਆ ਰਹਿੰਦਾ ਸੀਇਨ੍ਹਾਂ ਰਾਜਾਂ ਵਿੱਚ ਸ਼ਾਂਤੀ ਸਥਾਪਤ ਕਰਨ ਲਈ ਕੇਂਦਰ ਦੀਆਂ ਸਰਕਾਰਾਂ ਨੇ ਬਹੁਤ ਸਾਰੇ ਫਾਰਮੂਲੇ ਅਪਣਾਏ ਪ੍ਰੰਤੂ ਬਹੁਤੀ ਸਫਲਤਾ ਨਹੀਂ ਮਿਲੀਪੰਜਾਬ ਵਿੱਚ 1992 ਵਿੱਚ ਚੁਣੀ ਹੋਈ ਸਰਕਾਰ ਮਰਹੂਮ ਮੁੱਖ ਮੰਤਰੀ ਸ੍ਰ.ਬੇਅੰਤ ਸਿੰਘ ਦੀ ਅਗਵਾਈ ਵਿੱਚ ਬਣੀ ਤਾਂ ਕਿਤੇ ਜਾ ਕੇ ਸ਼ਾਂਤੀ ਸਥਾਪਤ ਹੋਈ

ਜੰਮੂ ਕਸ਼ਮੀਰ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲ ਰਿਹਾ ਸੀਉਦੋਂ ਕੁਝ ਅਖ਼ਬਾਰਾਂ ਨੇ ਇਹ ਵੀ ਲਿਖਿਆ ਸੀ ਕਿ ਜੰਮੂ ਕਸ਼ਮੀਰ ਦੀ ਸਮੱਸਿਆ ਦੇ ਹਲ ਲਈ ਬੇਅੰਤ ਸਿੰਘ ਵਰਗੇ ਮੁੱਖ ਮੰਤਰੀ ਦੀ ਲੋੜ ਹੈ ਪ੍ਰੰਤੂ ਜੰਮੂ ਕਸ਼ਮੀਰ ਦੀ ਸਮੱਸਿਆ ਦੇ ਹੱਲ ਲਈ ਪਹਿਲਾਂ ਕਾਂਗਰਸ ਪਾਰਟੀ ਦੀ ਸਪੋਰਟ ਨਾਲ ਜਨਾਬ ਉਮਰ ਅਬਦੂਲਾ ਦੀ ਅਗਵਾਈ ਵਿੱਚ ਸਰਕਾਰ ਬਣਾਈ ਗਈ, ਉਹ ਸਰਕਾਰ ਵੀ ਸਥਾਨਕ ਕਸ਼ਮੀਰੀ ਮੁਸਲਮਾਨਾਂ ਦੇ ਨਾਰਾਜ਼ ਹੋਣ ਦੇ ਡਰ ਕਰਕੇ ਸਖ਼ਤ ਫ਼ੈਸਲੇ ਲੈਣ ਤੋਂ ਕੰਨੀ ਕਤਰਾਉਂਦੀ ਰਹੀਫਿਰ ਜਦੋਂ 2014 ਵਿੱਚ ਕੇਂਦਰ ਵਿੱਚ ਸ਼੍ਰੀ ਨਰਿੰਦਰ ਮੋਦੀ ਦੀ ਸਰਕਾਰ ਬਣੀ ਤਾਂ ਉਨ੍ਹਾਂ ਨੇ ਮਹਿਬੂਬਾ ਮੁਫਤੀ ਪੀ.ਡੀ.ਪੀ.ਨੇਤਾ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਦੀ ਮਿਲੀ ਜੁਲੀ ਜੰਮੂ ਕਸ਼ਮੀਰ ਵਿੱਚ ਸਰਕਾਰ ਬਣਾਈ ਪ੍ਰੰਤੂ ਉਹ ਸਰਕਾਰ ਵੀ ਡਰਦੀ ਰਹੀ ਤੇ ਉਨ੍ਹਾਂ ਨੇ ਵੀ ਕੋਈ ਸਖ਼ਤੀ ਨਾ ਕੀਤੀਭਾਰਤੀ ਜਨਤਾ ਪਾਰਟੀ ਦੇ ਮੰਤਰੀ, ਮੁੱਖ ਮੰਤਰੀ ਮਹਿਬੂਬਾ ਮੁਫਤੀ ਉੱਤੇ ਸਖ਼ਤ ਕਦਮ ਚੁੱਕਣ ਲਈ ਜ਼ੋਰ ਪਾਉਂਦੇ ਰਹੇ ਪ੍ਰੰਤੂ ਮੁੱਖ ਮੰਤਰੀ ਦੀ ਸਥਾਨਕ ਲੋਕਾਂ ਨਾਲ ਹਮਦਰਦੀ ਸੀ, ਇਸ ਲਈ ਉਸਨੇ ਕੋਈ ਸਾਰਥਕ ਫ਼ੈਸਲੇ ਨਾ ਕੀਤੇਜਦੋਂ ਹਾਲਾਤ ਇਹ ਬਣ ਗਏ ਕਿ ਸੁਰੱਖਿਆ ਫ਼ੌਜਾਂ ਨੂੰ ਖੁੱਲ੍ਹ ਨਾ ਦਿੱਤੀ ਗਈ, ਜਿਸ ਕਰਕੇ ਉੱਥੇ ਸਥਾਨਕ ਲੋਕ ਸੁਰੱਖਿਆ ਏਜੰਸੀਆਂ ਦੇ ਜਵਾਨਾਂ ਉੱਪਰ ਪਥਰਾਓ ਕਰਨ ਲੱਗ ਪਏਇੱਥੋਂ ਤੱਕ ਕਿ ਫ਼ੌਜੀ ਜਵਾਨਾਂ ਉੱਤੇ ਵੀ ਪਥਰਾਓ ਹੁੰਦਾ ਰਿਹਾਜੰਮੂ ਕਸ਼ਮੀਰ ਸਰਕਾਰ ਕੇਂਦਰ ਸਰਕਾਰ ਦੀ ਸਹਿਮਤੀ ਨਾਲ ਸੁਰੱਖਿਆ ਜਵਾਨਾਂ ਅਤੇ ਫ਼ੌਜੀ ਜਵਾਨਾਂ ਨੂੰ ਸਖ਼ਤੀ ਕਰਨ ਤੋਂ ਰੋਕਦੀ ਰਹੀਨਤੀਜਾ ਇਹ ਹੋਇਆ ਕਿ ਫ਼ੌਜੀ ਜਵਾਨਾਂ ਅਤੇ ਸੁਰੱਖਿਆ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਹੌਸਲੇ ਪਸਤ ਹੋ ਗਏਇੱਥੋਂ ਤੱਕ ਕਿ ਫ਼ੌਜੀਆਂ ਉੱਤੇ ਪੱਥਰ ਮਾਰਨ ਵਾਲੇ ਨੌਜਵਾਨਾਂ ਵਿਰੁੱਧ ਠੋਸ ਕਾਰਵਾਈ ਕਰਨ ਵਾਲੇ ਫ਼ੌਜੀ ਅਧਿਕਾਰੀ ਮੇਜਰ ਗੋਗੋਈ ਦੇ ਖਿਲਾਫ ਵਿਭਾਗੀ ਕਾਰਵਾਈ ਕਰਕੇ ਕੋਰਟ ਮਾਰਸ਼ਲ ਕੀਤਾ ਗਿਆ, ਜਿਸ ਨਾਲ ਫ਼ੌਜ ਦੇ ਮਨੋਬਲ ਗਿਰ ਗਿਆਇੱਥੋਂ ਤੱਕ ਕਿ ਆਮ ਲੋਕਾਂ ਵਿੱਚ ਸਰਕਾਰ ਖਿਲਾਫ ਰੋਸ ਪੈਦਾ ਹੋ ਗਿਆ

ਉਹ ਫ਼ੌਜੀ ਜਵਾਨ ਜਿਹੜੇ ਦੇਸ਼ ਦੀਆਂ ਸਰਹੱਦਾਂ ਉੱਤੇ ਆਮ ਲੋਕਾਂ ਦੇ ਜਾਨ ਮਾਲ ਦੀ ਰਾਖੀ ਲਈ ਕੜਕਦੀ ਠੰਢ ਵਿੱਚ ਆਪਣੀਆਂ ਕੁਰਬਾਨੀਆਂ ਦੇ ਕੇ ਆਪਣੇ ਫ਼ਰਜ ਨਿਭਾ ਰਹੇ ਸਨ, ਉਨ੍ਹਾਂ ਉੱਤੇ ਹੀ ਜਦੋਂ ਹਮਲੇ ਹੋਣ ਲੱਗ ਗਏ ਤਾਂ ਕੇਂਦਰ ਸਰਕਾਰ ਅਤੇ ਭਾਰਤ ਦੇ ਲੋਕ ਉਂਗਲਾਂ ਉਠਾਉਣ ਲੱਗੇ ਕਿ ਜੰਮੂ ਕਸ਼ਮੀਰ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਹੀ ਮੌਜੂਦ ਨਹੀਂਇਸ ਤੋਂ ਬਾਅਦ ਸਰਕਾਰ ਭੰਗ ਕਰਕੇ ਰਾਜਪਾਲ ਦਾ ਰਾਜ ਸਥਾਪਤ ਕੀਤਾ ਗਿਆਰਾਜਪਾਲ ਦਾ ਰਾਜ ਵੀ ਕਾਰਗਰ ਨਾ ਸਾਬਤ ਹੋਇਆਨਵੇਂ ਨਵੇਂ ਫਾਰਮੂਲੇ ਬਣਾਕੇ ਦੇਸ ਵਿਰੋਧੀਆਂ ਨਾਲ ਸਮਝੌਤੇ ਦੀਆਂ ਗੱਲਾਂ ਹੁੰਦੀਆਂ ਰਹੀਆਂ

5 ਅਗਸਤ ਨੂੰ ਸਵੇਰੇ ਸਾਢੇ ਨੌਂ ਵਜੇ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਹਟਾ ਕੇ ਜੰਮੂ ਕਸ਼ਮੀਰ ਦੀ ਵੰਡ ਕਰਕੇ ਜੰਮੂ ਕਸ਼ਮੀਰ ਅਤੇ ਲਦਾਖ ਨੂੰ ਕੇਂਦਰੀ ਸ਼ਾਸਤ ਪ੍ਰਦੇਸ਼ ਬਣਾਉਣ ਦਾ ਮਤਾ ਪਾਸ ਕਰ ਦਿੱਤਾਜੰਮੂ ਕਸ਼ਮੀਰ ਵਿੱਚ ਵਿਧਾਨਕਾਰ ਪ੍ਰਣਾਲੀ ਲਾਗੂ ਰਹੇਗੀ ਪ੍ਰੰਤੂ ਲਦਾਖ ਵਿੱਚ ਇੰਜ ਨਹੀਂ ਹੋਵੇਗਾਜੰਮੂ ਕਸ਼ਮੀਰ ਦੇਸ਼ ਵਿੱਚ ਸਭ ਤੋਂ ਵੱਡਾ 20 ਜਿਲ੍ਹਿਆਂ ਵਾਲਾ ਅਤੇ ਲਦਾਖ ਸਿਰਫ਼ ਦੋ ਜਿਲ੍ਹਿਆਂ ਵਾਲੇ ਕੇਂਦਰੀ ਸ਼ਾਸਤ ਪ੍ਰਦੇਸ਼ ਹੋਣਗੇਇਹ ਮਤਾ ਤੁਰੰਤ ਰਾਸ਼ਟਰਪਤੀ ਨੂੰ ਭੇਜ ਦਿੱਤਾ। ਰਾਸ਼ਟਰਪਤੀ ਨੇ ਪ੍ਰਵਾਨ ਕਰਕੇ ਨੋਟੀਫੀਕੇਸ਼ਨ ਵੀ ਕਰ ਦਿੱਤਾਆਮ ਤੌਰ ’ਤੇ ਰਾਸ਼ਟਰਪਤੀ ਦੋਹਾਂ ਸਦਨਾ ਵਿੱਚੋਂ ਪਾਸ ਹੋਣ ਉੱਤੇ ਨੋਟੀਫੀਕੇਸ਼ਨ ਕਰਦਾਹੈ।

ਇਸ ਫ਼ੈਸਲੇ ਦਾ ਭਾਵੇਂ ਸਮੁੱਚੇ ਦੇਸ਼ ਦੇ ਲੋਕ ਸਵਾਗਤ ਕਰ ਰਹੇ ਹਨ ਪ੍ਰੰਤੂ ਸਰਕਾਰ ਨੂੰ ਅਜਿਹੇ ਮਹੱਤਵਪੂਰਨ ਫ਼ੈਸਲੇ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਵਿਸ਼ਵਾਸ ਵਿੱਚ ਲੈਣਾ ਚਾਹੀਦਾ ਸੀਇਸ ਤੋਂ ਬਾਅਦ 11.00 ਵਜੇ ਜਦੋਂ ਰਾਜ ਸਭਾ ਦਾ ਇਜਲਾਸ ਸ਼ੁਰੂ ਹੋਇਆ ਤਾਂ ਕੇਂਦਰੀ ਗ੍ਰਹਿ ਮੰਤਰੀ ਨੇ ਇਹ ਮਤਾ ਰਾਜ ਸਭਾ ਵਿੱਚ ਪੇਸ਼ ਕਰ ਦਿੱਤਾਰਾਜ ਸਭਾ ਨੇ ਇਹ ਮਤਾ ਦੋ ਤਿਹਾਈ ਵੋਟਾਂ ਨਾਲ ਪਾਸ ਕਰ ਦਿੱਤਾਮਤੇ ਦੇ ਹੱਕ ਵਿੱਚ 125 ਅਤੇ ਵਿਰੋਧ ਵਿੱਚ 61 ਵੋਟਾਂ ਪਈਆਂ। ਇੱਕ ਮੈਂਬਰ ਗ਼ੈਰ ਹਾਜ਼ਰ ਰਿਹਾਮਤੇ ਦੇ ਹੱਕ ਵਿੱਚ ਭਾਰਤੀ ਜਨਤਾ ਪਾਰਟੀ, ਸ਼ਿਵ ਸੈਨਾ, ਅਕਾਲੀ ਦਲ, ਬੀ.ਐੱਸ.ਪੀ., ਬੀ.ਜੇ.ਡੀ., ਟੀ.ਡੀ.ਪੀ., ਸਮਾਜਵਾਦੀ ਪਾਰਟੀ, ਏ.ਜੀ.ਪੀ ਅਤੇ ਵਾਈ.ਐੱਸ.ਆਰ. ਕਾਂਗਰਸ ਨੇ ਅਤੇ ਵਿਰੋਧ ਵਿੱਚ ਕਾਂਗਰਸ, ਖੱਬੇ ਪੱਖੀ, ਡੀ.ਐੱਮ.ਕੇ., ਆਰ.ਜੇ.ਡੀ., ਪੀ.ਡੀ.ਪੀ.ਅਤੇ ਐੱਨ.ਸੀ.ਪੀ.ਨੇ ਵੋਟਾਂ ਪਾਈਆਂਵਿਰੋਧੀ ਪਾਰਟੀਆਂ ਵੀ ਵੰਡੀਆਂ ਗਈਆਂ

ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਨਜ਼ਰ ਨਾਲ ਵੇਖਿਆ ਜਾ ਰਿਹਾ ਹੈ ਕਿਉਂਕਿ ਜੰਮੂ ਕਸ਼ਮੀਰ ਦੀ ਅਮਨ ਕਾਨੂੰਨ ਦੀ ਸਥਿਤੀ ਵੱਡਾ ਅਤੇ ਪਹਾੜੀ ਰਾਜ ਹੋਣ ਕਰਕੇ ਦਿਨ ਬਦਿਨ ਖਰਾਬ ਹੋ ਰਹੀ ਸੀਜੰਮੂ ਕਸ਼ਮੀਰ ਨੂੰ ਦੋ ਹਿੱਸਿਆਂ ਵਿੱਚ ਵੰਡਣ ਨਾਲ ਪ੍ਰਸ਼ਾਸਨ ਸੁਚੱਜੇ ਢੰਗ ਨਾਲ ਚਲਾਉਣ ਵਿੱਚ ਸਫਲਤਾ ਮਿਲੇਗੀਪਿਛਲੇ ਇੱਕ ਹਫਤੇ ਤੋਂ ਸੁਰੱਖਿਆ ਅਮਲੇ ਦੀ ਗਿਣਤੀ ਵਧਾਉਣ ਨਾਲ ਕੁਝ ਸਖ਼ਤੀ ਵਰਤਣ ਦੀਆਂ ਕਨਸੋਆਂ ਆ ਰਹੀਆਂ ਸਨਜੰਮੂ ਕਸ਼ਮੀਰ ਦੇ ਨਿਵਾਸੀਆਂ ਨੂੰ ਇਸ ਧਾਰਾ ਦੇ ਹੋਣ ਕਰਕੇ ਬਹੁਤ ਸਾਰੀਆਂ ਅਜਿਹੀਆਂ ਸਹੂਲਤਾਂ ਮਿਲਦੀਆਂ ਸਨ, ਜਿਨ੍ਹਾਂ ਨਾਲ ਉਹ ਹਰ ਵਸਤੂ ਸਸਤੀ ਲੈ ਰਹੇ ਸਨਕੋਈ ਵੀ ਦੂਜੇ ਰਾਜ ਵਿੱਚੋਂ ਆ ਕੇ ਜਾਇਦਾਦ ਨਹੀਂ ਖ਼ਰੀਦ ਸਕਦਾ ਸੀਦੋਹਰੀ ਨਾਗਰਿਕਤਾ ਸੀ, ਸੰਵਿਧਾਨ ਅਤੇ ਝੰਡਾ ਵੱਖਰਾ ਸੀ, ਸੁਪਰੀਮ ਕੋਰਟ ਦੇ ਫ਼ੈਸਲੇ ਲਾਗੂ ਨਹੀਂ ਹੁੰਦੇ ਸਨ। ਸੰਚਾਰ, ਵਿਦੇਸ਼, ਰੱਖਿਆ, ਵਿਤ ਅਤੇ ਡਿਫ਼ੈਂਸ ਤੋਂ ਬਿਨਾ ਕੇਂਦਰ ਦਾ ਕੋਈ ਕਾਨੂੰਨ ਲਾਗੂ ਨਹੀਂ ਹੁੰਦਾ ਸੀਅਸਿੱਧੇ ਢੰਗ ਨਾਲ ਦੇਸ਼ ਤੋਂ ਇੱਕ ਵੱਖਰਾ ਰਾਜ ਸੀ

1965 ਤੋਂ ਪਹਿਲਾਂ ਰਾਜਪਾਲ ਨੂੰ ਸਦਰੇ ਰਿਆਸਤ ਅਤੇ ਮੁੱਖ ਮੰਤਰੀ ਨੂੰ ਪ੍ਰਧਾਨ ਮੰਤਰੀ ਕਿਹਾ ਜਾਂਦਾ ਸੀ1965 ਵਿੱਚ ਬਦਲਕੇ ਰਾਜਪਾਲ ਅਤੇ ਮੁੱਖ ਮੰਤਰੀ ਕੀਤਾ ਸੀਇਸ ਕਰਕੇ ਕੇਂਦਰ ਸਰਕਾਰ ਦਾ ਵੀ ਜੰਮੂ ਕਸ਼ਮੀਰ ਵਿੱਚ ਬਹੁਤਾ ਜ਼ੋਰ ਨਹੀਂ ਚਲਦਾ ਸੀਇੱਥੋਂ ਤੱਕ ਕਿ ਉਹ ਸਾਡੇ ਰਾਸ਼ਟਰੀ ਝੰਡੇ ਦਾ ਵੀ ਸਤਿਕਾਰ ਨਹੀਂ ਕਰਦੇ ਸੀਇਸ ਰਾਜ ਦੇ ਵਸ਼ਿੰਦੇ ਆਨੰਦ ਭਾਰਤ ਦੀਆਂ ਸਹੂਲਤਾਂ ਦਾ ਮਾਣ ਰਹੇ ਸਨ ਪ੍ਰੰਤੂ ਦੇਸ਼ ਵਿਰੋਧੀ ਕਾਰਵਾਈਆਂ ਕਰ ਰਹੇ ਸਨਉਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਕਾਰਵਾਈ ਸਾਰਥਿਕ ਹੋਵੇਗੀਕਸ਼ਮੀਰੀ ਪੰਡਤ ਦੀ ਵੀ ਹੁਣ ਵਾਪਸ ਆਪਣੇ ਰਾਜ ਵਿੱਚ ਜਾਣ ਦੀ ਸੰਭਾਵਨਾ ਵਧ ਗਈ ਹੈਇੱਕ ਹੋਰ ਲਾਭ ਇਹ ਵੀ ਹੋਵੇਗਾ ਕਿ ਇੱਕ ਵਰਗ ਦੀ ਜਨ ਸੰਖਿਆ ਦਾ ਵਾਧਾ ਰੁਕ ਜਾਵੇਗਾ ਅਤੇ ਸਮੁੱਚੇ ਦੇਸ਼ ਦੇ ਨਾਗਰਿਕਾਂ ਲਈ ਬਰਾਬਰ ਦੇ ਮੌਕੇ ਹੋਣਗੇ

ਜੰਮੂ ਕਸ਼ਮੀਰ ਦੀ ਆਮਦਨ ਸੈਰ ਸਪਾਟਾ ਕਰਨ ਵਾਲਿਆਂ ਦੇ ਵਾਧੇ ਕਾਰਨ ਦੁੱਗਣੀ ਹੋਣ ਦੀ ਸੰਭਾਵਨਾ ਹੈਜੰਮੂ ਕਸ਼ਮੀਰ ਦੀਆਂ ਲੜਕੀਆਂ ਅਤੇ ਲੜਕੇ ਆਪਣੀ ਮਰਜ਼ੀ ਅਨੁਸਾਰ ਵਿਆਹ ਵੀ ਕਰਵਾ ਸਕਣਗੇਇਸ ਤੋਂ ਪਹਿਲਾਂ ਜੰਮੂ ਕਸ਼ਮੀਰ ਤੋਂ ਬਾਹਰ ਵਿਆਹ ਕਰਵਾਉਣ ਨਾਲ ਉਨ੍ਹਾਂ ਦੀ ਜੰਮੂ ਕਸ਼ਮੀਰ ਦੀ ਨਾਗਰਿਕਤਾ ਖ਼ਤਮ ਹੋ ਜਾਂਦੀ ਸੀ

ਭਾਰਤੀ ਜਨਤਾ ਪਾਰਟੀ ਦੇ ਇਸ ਫ਼ੈਸਲੇ ਨੂੰ ਸਿਆਣਪ ਨਾਲ ਸੋਚਣਾ ਚਾਹੀਦਾ ਹੈਇਹ ਫ਼ੈਸਲਾ ਭਾਵੇਂ ਦੇਸ਼ ਦੇ ਸਿਆਸਤਦਾਨਾਂ ਨੂੰ ਰਾਸ ਨਾ ਆਵੇ ਪ੍ਰੰਤੂ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅਤਿਅੰਤ ਜ਼ਰੂਰੀ ਸੀਇਹ ਵੀ ਸੋਚਣ ਵਾਲੀ ਗੱਲ ਹੈ ਕਿ ਧਾਰਾ 370 ਦਾ ਆਰਜ਼ੀ ਪ੍ਰਬੰਧ ਸੀ, ਅਰਥਾਤ ਥੋੜ੍ਹੇ ਸਮੇਂ ਦਾ ਸੀ, ਸਥਾਈ ਪ੍ਰਬੰਧ ਨਹੀਂ ਸੀਇਸ ਉੱਤੇ ਪੁਨਰ ਵਿਚਾਰ ਹੋਣਾ ਲਾਜ਼ਮੀ ਸੀਕੇਂਦਰ ਸਰਕਾਰ ਨੂੰ ਭਾਰਤ ਸਰਕਾਰ ਵੱਲੋਂ ਜਿਹੜੇ ਕਈ ਅਸਥਾਈ ਫ਼ੈਸਲੇ ਕੀਤੇ ਹੋਏ ਹਨ, ਉਨ੍ਹਾਂ ਸਾਰਿਆਂ ਦੀ ਨਜ਼ਰਸਾਨੀ ਕਰਨੀ ਚਾਹੀਦੀ ਹੈਇਨ੍ਹਾਂ ਵਿੱਚ ਧਾਰਾ 35-ਏ ਹਿਮਾਚਲ ਪ੍ਰਦੇਸ਼, ਨਾਗਾਲੈਂਡ, ਗੁਜਰਾਤ ਅਤੇ ਹੋਰ ਕਈ ਰਾਜਾਂ ਵਿੱਚ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਮੌਕੇ ਲਗਾਈ ਗਈ ਸੀਹੁਣ ਇਹ ਧਾਰਾ ਬਾਕੀ ਰਾਜਾਂ ਵਿੱਚੋਂ ਵੀ ਖ਼ਤਮ ਹੋਣੀ ਚਾਹੀਦੀ ਹੈਸਭ ਤੋਂ ਮਹੱਤਵਪੂਰਨ ਰਾਖਵਾਂਕਰਨ ਦੇ ਫ਼ੈਸਲੇ ਉੱਤੇ ਵਿਚਾਰ ਕਰਨੀ ਚਾਹੀਦੀ ਹੈ ਤਾਂ ਜੋ ਸਾਰੇ ਨਾਗਰਿਕਾਂ ਨੂੰ ਨੌਕਰੀਆਂ ਵਿੱਚ ਬਰਾਬਰ ਦੇ ਅਧਿਕਾਰ ਮਿਲ ਸਕਣਵੋਟ ਦੀ ਰਾਜਨੀਤੀ ਨੂੰ ਤਿਲਾਂਜਲੀ ਦੇਣੀ ਚਾਹੀਦੀ ਹੈਪੰਜਾਬ ਦੇ ਲੋਕ ਵੀ ਸਹਿਮ ਵਿੱਚ ਹਨ ਕਿ ਉਨ੍ਹਾਂ ਦੇ ਅਧਿਕਾਰਾਂ ਉੱਤੇ ਵੀ ਡਾਕਾ ਵੱਜ ਸਕਦਾ ਹੈਡੈਮਾਂ ਦੇ ਪਾਣੀਆਂ ਨੂੰ ਤਾਂ ਪਹਿਲਾਂ ਹੀ ਸਰਕਾਰ ਨੇ ਆਪਣੇ ਹੱਥ ਵਿੱਚ ਲੈ ਲਿਆ ਹੈ

ਸਿਆਸੀ ਪਾਰਟੀਆਂ ਅਤੇ ਭਾਰਤ ਦੇ ਨਾਗਰਿਕਾਂ ਨੂੰ ਇਸ ਫ਼ੈਸਲੇ ਉੱਤੇ ਸੰਜੀਦਗੀ ਨਾਲ ਸੋਚ ਵਿਚਾਰਕੇ ਪ੍ਰਤੀਕਿਰਿਆ ਦੇਣੀ ਚਾਹੀਦੀ ਹੈਸਿਰਫ ਸਿਆਸੀ ਵਿਰੋਧੀ ਹੋਣ ਕਰਕੇ ਵਿਰੋਧ ਨਹੀਂ ਕਰਨਾ ਚਾਹੀਦਾ ਕਿਉਂਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਸਭ ਤੋਂ ਜ਼ਰੂਰੀ ਹੈਭਾਰਤੀ ਜਨਤਾ ਪਾਰਟੀ ਨੇ ਭਾਵੇਂ ਹੋਰ ਵੀ ਬਹੁਤ ਸਾਰੇ ਫ਼ੈਸਲੇ ਕੀਤੇ ਹਨ, ਜਿਵੇਂ ਯੋਜਨਾ ਕਮਿਸ਼ਨ ਨੂੰ ਤੋੜਨਾ ਅਤੇ ਜੱਜਾਂ ਦੀ ਨਿਯੁਕਤੀ ਸੰਬੰਧੀ ਫ਼ੈਸਲੇ ਪ੍ਰੰਤੂ ਉਹ ਸਾਰੇ ਸਿਆਸਤ ਤੋਂ ਪ੍ਰੇਰਤ ਸਨਇਸ ਫ਼ੈਸਲੇ ਨੂੰ ਉਨ੍ਹਾਂ ਦੀ ਤਰ੍ਹਾਂ ਨਹੀਂ ਵੇਖਣਾ ਚਾਹੀਦਾ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(1692)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.om)

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author