UjagarSingh7ਜੇਕਰ ਇਸੇ ਰਫਤਾਰ ਨਾਲ ਪੰਜਾਬੀਆਂ ਦਾ ਪਰਵਾਸ ਵਿੱਚ ਜਾਣਾ ਜਾਰੀ ਰਿਹਾ ਤਾਂ ...
(25 ਜਨਵਰੀ 2020)

 

ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਦੇਸ਼ ਦੀ ਖੜਗਭੁਜਾ ਹੈਇਸ ਲਈ ਪੰਜਾਬ ਨੂੰ ਬਹੁਤ ਸਾਰੀਆਂ ਅਣਕਿਆਸੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਰਾਸਤ ਉੱਪਰ ਹਮੇਸ਼ਾ ਪੰਜਾਬੀਆਂ ਨੇ ਪਹਿਰਾ ਦਿੱਤਾ ਹੈਪਰਵਾਸ ਵੀ ਪੰਜਾਬ ਨੂੰ ਵਿਰਾਸਤ ਵਿੱਚ ਹੀ ਮਿਲਿਆ ਹੈ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪਰਵਾਸ ਵਿੱਚ ਆਪਣੀਆਂ ਉਦਾਸੀਆਂ ਕੀਤੀਆਂ ਸਨਉਨ੍ਹਾਂ ਨਾਲ ਜਦੋਂ ਉਦਾਸੀਆਂ ਸਮੇਂ ਇੱਕ ਪਿੰਡ ਦੇ ਲੋਕਾਂ ਨੇ ਚੰਗਾ ਵਿਵਹਾਰ ਨਾ ਕੀਤਾ ਤਾਂ ਗੁਰੂ ਜੀ ਨੇ ਉਨ੍ਹਾਂ ਨੂੰ ਵਸਦੇ ਰਹਿਣ ਦਾ ਆਸ਼ੀਰਵਾਦ ਦਿੱਤਾ ਪ੍ਰੰਤੂ ਜਿਹੜੇ ਪਿੰਡ ਵਿੱਚ ਉਨ੍ਹਾਂ ਨਾਲ ਚੰਗਾ ਸਲੂਕ ਹੋਇਆ ਤਾਂ ਗੁਰੂ ਜੀ ਨੇ ਉਨ੍ਹਾਂ ਨੂੰ ਉੱਜੜ ਜਾਣ ਦਾ ਆਸ਼ੀਰਵਾਦ ਦਿੱਤਾਜਦੋਂ ਮਰਦਾਨੇ ਨੇ ਇਸਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਚੰਗੇ ਲੋਕ ਬਾਹਰ ਜਾ ਕੇ ਚੰਗਾ ਸਮਾਜ ਸਿਰਜਣਗੇਇਸ ਕਰਕੇ ਪੰਜਾਬੀ ਪਰਵਾਸ ਵਿੱਚ ਜਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਰਾਸਤ ਉੱਤੇ ਪਹਿਰਾ ਦੇ ਕੇ ਚੰਗਾ ਸਮਾਜ ਸਿਰਜਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨਪੰਜਾਬ ਦੇ ਜੰਮਦਿਆਂ ਨੂੰ ਨਿੱਤ ਮੁਹਿੰਮਾਂ ਦੀ ਕਹਾਵਤ ਸਹੀ ਹੁੰਦੀ ਜਾਪਦੀ ਹੈ

ਪੰਜਾਬ ਤੋਂ ਬਾਹਰ ਕੈਨੇਡਾ ਵਿੱਚ ਜਾ ਕੇ ਗਦਰੀ ਬਾਬਿਆਂ ਨੇ ਮਨੁੱਖੀ ਹੱਕਾਂ ਦੀ ਰਖਵਾਲੀ ਅਤੇ ਨਸਲੀ ਵਿਤਕਰੇ ਦੇ ਵਿਰੁੱਧ ਆਵਾਜ਼ ਬੁਲੰਦ ਕਰਕੇ ਮੁਹਿੰਮ ਸ਼ੁਰੂ ਕੀਤੀ ਸੀਪੰਜਾਬੀ ਜਦੋਂ ਕੈਨੇਡਾ ਪਹਿਲੀ ਵਾਰ ਰੋਜ਼ੀ ਰੋਟੀ ਲਈ ਗਏ ਸਨ ਤਾਂ ਜਦੋਂ ਉਨ੍ਹਾਂ ਨਾਲ ਉੱਥੇ ਦੁਰ ਵਿਵਹਾਰ ਹੋਇਆ ਤਾਂ ਉਨ੍ਹਾਂ ਉੱਥੇ ਹੀ ਕੈਨੇਡਾ ਵਿੱਚ ਰੋਸ ਵਜੋਂ ਆਪਣੇ ਹੱਕਾਂ ਦੀ ਪ੍ਰਾਪਤੀ ਅਤੇ ਨਸਲੀ ਵਿਤਕਰੇ ਦੇ ਖ਼ਾਤਮੇ ਲਈ ਗਦਰ ਲਹਿਰ ਨੂੰ ਜਨਮ ਦਿੱਤਾ ਸੀਉਦੋਂ ਗਦਰੀ ਬਾਬਿਆਂ ਨੇ ਭਾਰਤ ਦੀ ਆਜ਼ਾਦੀ ਲਈ ਮੁਹਿੰਮ ਕੈਨੇਡਾ ਤੋਂ ਸ਼ੁਰੂ ਕੀਤੀ ਸੀਉਸ ਸਮੇਂ ਗਦਰੀਆਂ ਦੀ ਇਸ ਲਹਿਰ ਦਾ ਸਾਰੇ ਪਾਸੇ ਸਵਾਗਤ ਹੋਇਆ ਸੀਇੱਕ ਕਿਸਮ ਨਾਲ ਉਹ ਪੰਜਾਬ ਦਾ ਪਹਿਲਾ ਉਜਾੜਾ ਹੋਇਆ ਸੀ, ਪ੍ਰੰਤੂ ਇਹ ਸ਼ਾਂਤਮਈ ਉਜਾੜਾ ਸੀਉਸ ਸਮੇਂ ਕੁਝ ਚੋਣਵੇਂ ਅਨਪੜ੍ਹ ਲੋਕ ਹੀ ਪਰਵਾਸ ਵਿੱਚ ਜਾਂਦੇ ਸਨਸਕਿੱਲਡ, ਜਾਣੀ ਕਿ ਆਪੋ ਆਪਣੇ ਖੇਤਰਾਂ ਵਿੱਚ ਮਾਹਿਰ ਵਿਅਕਤੀ ਬਹੁਤ ਘੱਟ ਹੀ ਜਾਂਦੇ ਸਨਜਿਹੜੇ ਜਾਂਦੇ ਵੀ ਸਨ, ਉਹ ਆਪਣੀ ਪੜ੍ਹਾਈ ਪੂਰੀ ਕਰਨ ਉਪਰੰਤ ਆਪਣੀ ਕਾਰਜ ਕੁਸ਼ਲਤਾ ਵਿੱਚ ਵਾਧਾ ਕਰਕੇ ਵਾਪਸ ਭਾਰਤ ਆ ਜਾਂਦੇ ਸਨ, ਜਿਸਦਾ ਭਾਰਤ ਨੂੰ ਲਾਭ ਹੁੰਦਾ ਸੀਇਕਾ ਦੁੱਕਾ ਉੱਥੇ ਰਹਿ ਜਾਂਦੇ ਸਨ

ਕੈਨੇਡਾ ਤੋਂ ਇਲਾਵਾ ਸੰਸਾਰ ਦੇ ਹੋਰ ਦੇਸਾਂ ਵਿੱਚ ਵੀ ਪੰਜਾਬੀ ਜਾਂਦੇ ਰਹੇ ਪ੍ਰੰਤੂ ਉਨ੍ਹਾਂ ਦਾ ਮੰਤਵ ਆਪਣੀ ਆਰਥਿਕ ਹਾਲਤ ਨੂੰ ਮਜ਼ਬੂਤ ਕਰਨਾ ਹੁੰਦਾ ਸੀਜਿਹੜਾ ਕੁਝ ਉਹ ਉੱਥੇ ਰਹਿ ਕੇ ਕਮਾਉਂਦੇ ਸਨ, ਉਹ ਭਾਰਤ ਵਿੱਚ ਆਪਣੇ ਪਰਿਵਾਰਾਂ ਨੂੰ ਭੇਜ ਦਿੰਦੇ ਸਨ, ਜਿਸਦੇ ਸਿੱਟੇ ਵਜੋਂ ਭਾਰਤ ਦੀ ਆਰਥਿਕਤਾ ਮਜ਼ਬੂਤ ਹੁੰਦੀ ਸੀ ਕਿਉਂਕਿ ਪੈਸਾ ਭਾਰਤ (ਪੰਜਾਬ) ਆਉਂਦਾ ਸੀਪਹਿਲੇ ਉਜਾੜੇ ਵਿੱਚ ਪੰਜਾਬ ਦਾ ਜਾਨੀ ਤੇ ਮਾਲੀ ਨੁਕਸਾਨ ਹੋਇਆ ਕਿਉਂਕਿ ਜਦੋਂ ਉਹ ਗਦਰੀ ਬਾਬੇ ਵਾਪਸ ਭਾਰਤ ਆ ਕੇ ਅੰਗਰੇਜ਼ਾਂ ਦੇ ਦੁਰ ਵਿਵਹਾਰ ਵਿਰੁੱਧ ਮੁਹਿੰਮ ਸ਼ੁਰੂ ਕਰਨ ਲਈ ਕਲਕੱਤਾ ਵਿਖੇ ਬਜਬਜ ਘਾਟ ਉੱਤੇ ਵਿਸ਼ੇਸ਼ ਜਹਾਜ਼ ਰਾਹੀਂ ਪਹੁੰਚੇ ਤਾਂ ਉਨ੍ਹਾਂ ਨੂੰ ਅੰਗਰੇਜ਼ ਸਰਕਾਰ ਨੇ ਗੋਲੀਆਂ ਨਾਲ ਭੁੰਨ ਦਿੱਤਾ ਅਤੇ ਕੁਝ ਨੂੰ ਗ੍ਰਿਫ਼ਤਾਰ ਕਰ ਲਿਆ ਸੀ

ਦੂਜਾ ਉਜਾੜਾ ਦੇਸ ਦੀ ਵੰਡ ਸਮੇਂ ਰਾਜਨੀਤਕ ਲੋਕਾਂ ਦੀ ਮਾਨਸਿਕਤਾ ਦਾ ਨਤੀਜਾ ਸੀਪੰਜਾਬ ਨੂੰ ਵੰਡ ਕੇ ਦੋ ਹਿੱਸੇ ਕਰ ਦਿੱਤੇ ਗਏਦੂਜੇ ਉਜਾੜੇ ਸਮੇਂ ਪੰਜਾਬੀਆਂ ਦੇ ਹੋਏ ਅੰਨ੍ਹੇਵਾਹ ਕਤਲੇਆਮ ਪਿੱਛੇ ਲੁੱਟ-ਖੋਹ, ਲਾਲਚ, ਧਿੰਗਾਜੋਰੀ ਅਤੇ ਬਿਮਾਰ ਮਾਨਸਿਕਤਾ ਕਰਕੇ ਇਸਤਰੀਆਂ ਦੇ ਬਲਾਤਕਾਰ ਹੋਏ, ਜਿਸਨੇ ਪੰਜਾਬੀਆਂ ਨੂੰ ਝੰਜੋੜਕੇ ਰੱਖ ਦਿੱਤਾਪੰਜਾਬੀ ਸਮਾਜਿਕ, ਆਰਥਿਕ, ਮਾਨਸਿਕ ਅਤੇ ਸੱਭਿਆਚਾਰਕ ਤੌਰ ਉੱਤੇ ਵਲੂੰਧਰੇ ਗਏਬੋਲੀ ਵੰਡੀ ਗਈ, ਘਰ ਪਰਿਵਾਰ ਵੰਡੇ ਗਏਨਫ਼ਰਤ ਦਾ ਬੋਲਬਾਲਾ ਹੋ ਗਿਆਰਿਸ਼ਤਿਆਂ ਦਾ ਨਿੱਘ ਤਹਿਸ-ਨਹਿਸ ਹੋ ਗਿਆ, ਰਿਸ਼ਤਿਆਂ ਦਾ ਬੇਹੱਦ ਘਾਣ ਹੋਇਆਪੰਜਾਬ ਦੀ ਆਰਥਿਕਤਾ ਤਬਾਹ ਹੋ ਗਈਲੱਖਾਂ ਪੰਜਾਬੀ ਘਰੋਂ ਬੇਘਰ ਹੋ ਗਏਹੱਸਦੇ ਵਸਦੇ ਘਰ ਉੱਜੜ ਗਏਤਬੇਲਿਆਂ ਅਤੇ ਹਵੇਲੀਆਂ ਦੇ ਮਾਲਕਾਂ ਨੂੰ ਤੰਬੂਆਂ ਵਿੱਚ ਦਿਨ ਕੱਟਣੇ ਪਏਭਾਈਚਾਰਕ ਸੰਬੰਧ ਲੀਰੋ ਲੀਰ ਹੋ ਗਏਇਸ ਤੋਂ ਬਾਅਦ ਦੋ ਵਾਰ ਪੰਜਾਬੀਆਂ ਨੂੰ ਪਾਕਿਸਤਾਨ ਅਤੇ ਚੀਨ ਦੀ ਜੰਗ ਦਾ ਸਾਹਮਣਾ ਕਰਨਾ ਪਿਆ

ਦੇਸ ਦੀ ਵੰਡ ਦੇ ਉਜਾੜੇ ਤੋਂ ਪੂਰੇ 33 ਸਾਲ ਬਾਅਦ 1980ਵਿਆਂ ਵਿੱਚ ਨਵੀਂ ਕਿਸਮ ਦੇ ਤੀਜੇ ਫਿਰਕੂ ਉਜਾੜੇ ਨੇ ਪੰਜਾਬੀਆਂ ਦੇ ਖ਼ੂਨ ਵਿੱਚ ਨਫ਼ਰਤ ਦਾ ਬੀਜ ਬੋ ਦਿੱਤਾਭਾਈ ਭਾਈ ਦਾ ਦੁਸ਼ਮਣ ਬਣਨ ਲੱਗ ਪਿਆਭਾਈਚਾਰਕ ਸੰਬੰਧ ਤਾਰ ਤਾਰ ਹੋ ਗਏਨਹੁੰ ਮਾਸ ਦੇ ਰਿਸ਼ਤੇ ਲਹੂ ਲੁਹਾਣ ਹੋ ਗਏਇਹ ਸਿਲਸਲਾ 1992 ਤੱਕ ਲਗਾਤਾਰ ਜਾਰੀ ਰਿਹਾਸਰਕਾਰੀ ਤੰਤਰ ਅਤੇ ਅਖਾਉਤੀ ਦਹਿਸ਼ਤਗਰਦਾਂ ਨੇ ਪੰਜਾਬ ਦੀ ਨੌਜਵਾਨੀ ਦਾ ਖ਼ਾਤਮਾ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀਪੰਜਾਬੀ ਭਾਈਚਾਰਾ ਦੋ ਹਿੱਸਿਆਂ ਵਿੱਚ ਵੰਡ ਦਿੱਤਾ ਗਿਆਇੱਕ ਸਮੁਦਾਏ ਨੂੰ ਬਦਨਾਮ ਕਰਨ ਵਿੱਚ ਰਹਿੰਦੀ ਖੂੰਹਦੀ ਕਸਰ ਮੀਡੀਆ ਨੇ ਪੂਰੀ ਕਰ ਦਿੱਤੀਇਸ ਦੌਰ ਵਿੱਚ ਮਰਨ ਅਤੇ ਮਾਰਨ ਵਾਲੇ, ਦੋਵੇਂ ਇੱਕੋ ਸਮੁਦਾਏ ਦੇ ਸਨਇਸ ਤੋਂ ਵੱਡਾ ਉਜਾੜਾ ਕੀ ਹੋ ਸਕਦਾ ਹੈ

ਚੌਥਾ ਉਜਾੜਾ ਉਦੋਂ ਹੋਇਆ ਜਦੋਂ ਕੇਂਦਰ ਸਰਕਾਰ ਨੇ ਫੌਜ ਦੀ ਰਹਿਨੁਮਾਈ ਵਿੱਚ ਸਿੱਖ ਜਗਤ ਦੇ ਸਰਵੋਤਮ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ਉੱਪਰ ਤੋਪਾਂ ਨਾਲ ਉਸ ਦਿਨ ਹਮਲਾ ਕਰ ਦਿੱਤਾ ਜਦੋਂ ਸਿੱਖ ਸ਼ਰਧਾਲੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਉੱਤੇ ਨਤਮਸਤਕ ਹੋਣ ਲਈ ਆਏ ਹੋਏ ਸਨਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ਼ਹੀਦ ਕਰ ਦਿੱਤੇ ਗਏਸਿੱਖ ਜਗਤ ਦੀ ਮਾਨਸਿਕਤਾ ਨੂੰ ਜ਼ਖ਼ਮੀ ਕਰ ਦਿੱਤਾ ਗਿਆਇਸ ਧਾਰਮਿਕ ਉਜਾੜੇ ਨੂੰ ਕੇਂਦਰ ਸਰਕਾਰ ਨੇ ਅਮਲੀ ਰੂਪ ਦਿੱਤਾਅਜੇ ਸਿੱਖਾਂ ਦੇ ਜ਼ਖ਼ਮ ਰਿਸਦੇ ਸਨ, ਅੱਲੇ ਜ਼ਖ਼ਮਾਂ ਤੇ ਖਰੀਂਢ ਆਉਣ ਦੀ ਕੋਈ ਸੰਭਾਵਨਾ ਨਹੀਂ ਸੀ ਜਦੋਂ ਪੰਜਵਾਂ ਉਜਾੜਾ ਦਿੱਲੀ ਵਿੱਚ ਸ੍ਰੀਮਤੀ ਇੰਦਰਾ ਗਾਂਧੀ ਦੇ ਕਤਲ ਹੋਣ ਤੋਂ ਬਾਅਦ ਹੋਇਆ, ਜਿਸ ਨੂੰ ਸਿੱਖਾਂ ਦੇ ਨਾ ਨਾਲ ਮੜ੍ਹਕੇ ਸਮੁੱਚੇ ਭਾਰਤ ਵਿੱਚ ਸਿੱਖਾਂ ਨੂੰ ਨਿਸ਼ਾਨਾ ਬਣਾਕੇ ਦਿੱਲੀ ਅਤੇ ਦੇਸ ਦੇ ਹੋਰ ਮੁੱਖ ਸ਼ਹਿਰਾਂ ਵਿੱਚ ਉਨ੍ਹਾਂ ਦੀ ਨਸਲਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈਚੁਣ ਚੁਣ ਕੇ ਘਰਾਂ ਵਿੱਚੋਂ ਬਾਹਰ ਕੱਢਕੇ, ਗੱਲਾਂ ਵਿੱਚ ਟਾਇਰ ਪਾ ਕੇ ਸਿੱਖਾਂ ਨੂੰ ਸਾੜਿਆ ਗਿਆਇਸਤਰੀਆਂ ਨਾਲ ਉਨ੍ਹਾਂ ਦੇ ਪਰਿਵਾਰਾਂ ਦੇ ਮੈਂਬਰਾਂ ਦੇ ਸਾਹਮਣੇ ਬਲਾਤਕਾਰ ਕਰਨ ਉਪਰੰਤ ਮੌਤ ਦੇ ਘਾਟ ਉਤਾਰ ਦਿੱਤਾ ਗਿਆਕੀ ਇਸ ਨੂੰ ਉਜਾੜਾ ਨਹੀਂ ਕਿਹਾ ਜਾ ਸਕਦਾਸਿੱਖਾਂ ਅਤੇ ਪੰਜਾਬੀਆਂ ਦਾ ਅਜਿਹੇ ਉਜਾੜਿਆਂ ਨੇ ਘਾਣ ਕੀਤਾ ਹੈ

ਸੱਤਵੇਂ ਅਤੇ ਅੱਠਵੇਂ ਉਜਾੜੇ 2007 ਤੋਂ ਪੰਜਾਬ ਨੂੰ ਇੱਕ ਨਵੀਂ ਕਿਸਮ ਦੇ ਨਸ਼ਿਆਂ ਅਤੇ ਗੈਂਗਸਟਰਾਂ ਦੇ ਉਜਾੜਿਆਂ ਨੇ ਆਪਣੀ ਲਪੇਟ ਵਿੱਚ ਲੈ ਲਿਆਰਵਾਇਤੀ ਨਸ਼ੇ ਸ਼ਰਾਬ, ਅਫੀਮ ਅਤੇ ਡੋਡੇ ਆਦਿ ਦਾ ਸੇਵਨ ਤਾਂ ਪੰਜਾਬੀ ਪਹਿਲਾਂ ਵੀ ਕਰਦੇ ਸਨ ਪ੍ਰੰਤੂ ਸਿੰਥੈਟਿਕ ਨਸ਼ੇ ਪਹਿਲੀ ਵਾਰ ਪੰਜਾਬ ਵਿੱਚ ਆਏ ਹਨ, ਜਿਹੜੇ ਇੰਨੇ ਘਾਤਕ ਹਨ, ਜਿੰਨਾ ਸੋਚਿਆ ਵੀ ਨਹੀਂ ਜਾ ਸਕਦਾਇਨ੍ਹਾਂ ਦੇ ਸੇਵਨ ਕਰਨ ਨਾਲ ਮੌਤ ਤਾਂ ਬਹੁਤ ਜਲਦੀ ਆਉਂਦੀ ਹੀ ਹੈ ਪ੍ਰੰਤੂ ਇਹ ਹੋਰ ਵੀ ਬਹੁਤ ਸਾਰੀਆਂ ਘਾਤਕ ਬਿਮਾਰੀਆਂ ਪੈਦਾ ਕਰਦੇ ਹਨਉਦਾਹਰਣ ਲਈ ਲੜਕੇ ਅਤੇ ਲੜਕੀਆਂ ਨੂੰ ਨਿਪੁੰਸਕ ਬਣਾ ਦਿੰਦੇ ਹਨਨਸ਼ਿਆਂ ਦੇ ਉਜਾੜੇ ਨੇ ਪੰਜਾਬ ਦੀ ਨੌਜਵਾਨੀ ਦਾ ਮਲੀਆਮੇਟ ਕਰ ਦਿੱਤਾ ਹੈਹੈਰਾਨੀ ਇਸ ਗੱਲ ਦੀ ਹੈ ਕਿ ਹੁਣ ਲੜਕਿਆਂ ਦੇ ਨਾਲ ਲੜਕੀਆਂ ਵੀ ਨਸ਼ਿਆਂ ਵਿੱਚ ਗ੍ਰਸਤ ਹੋ ਗਈਆਂ ਹਨਪੰਜਾਬ ਨੂੰ ਉਜਾੜਨ ਲਈ ਇਹ ਵੀ ਕਿਹਾ ਜਾਂਦਾ ਹੈ ਕਿ ਗੁਪਤਚਰ ਏਜੰਸੀਆਂ ਦਾ ਇਹ ਕਾਰਾ ਹੋ ਸਕਦਾ ਹੈਨਸ਼ਿਆਂ ਦੇ ਨਾਲ ਜੁੜਵਾਂ ਉਜਾੜਾ ਗੈਂਗਸਟਰਾਂ ਦਾ ਬਣਨਾ ਪੰਜਾਬ ਲਈ ਮੰਦਭਾਗੀ ਗੱਲ ਹੈਇਸ ਤੋਂ ਪਹਿਲਾਂ ਬਿਹਾਰ ਅਤੇ ਉੱਤਰ ਪ੍ਰਦੇਸ ਵਿੱਚ ਗੈਂਗਸਟਰਾਂ ਦੀ ਗੱਲ ਸੁਣੀ ਦੀ ਸੀ ਪ੍ਰੰਤੂ ਹੁਣ ਪੰਜਾਬ ਮੋਹਰੀ ਦੀ ਭੂਮਿਕਾ ਨਿਭਾ ਰਿਹਾ ਹੈਇਹ ਗੈਂਗਸਟਰ ਵੀ 2007 ਤੋਂ ਬਾਅਦ ਚੋਣ ਜਿੱਤਣ ਲਈ ਸਿਆਸਤਦਾਨਾਂ ਨੇ ਪੈਦਾ ਕੀਤੇ ਸਨ, ਜਿਸਦਾ ਖਮਿਆਜਾ ਹੁਣ ਸਿਆਸਤਦਾਨਾਂ ਨੂੰ ਵੀ ਭੁਗਤਣਾ ਪੈ ਰਿਹਾ ਹੈ

ਨੌਵੇਂ, ਭ੍ਰਿਸ਼ਟਾਚਾਰ ਦੇ ਉਜਾੜੇ ਨੇ ਵੀ ਪੰਜਾਬ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ, ਜਿਸ ਕਰਕੇ ਅਮੀਰ ਹੋਰ ਅਮੀਰ ਅਤੇ ਗ਼ਰੀਬ ਹੋਰ ਗ਼ਰੀਬ ਹੁੰਦਾ ਜਾ ਰਿਹਾ ਹੈ

ਪੰਜਾਬੀਆਂ ਦਾ ਦਸਵਾਂ ਉਜਾੜਾ ਇਸ ਸਮੇਂ ਬੜੇ ਜ਼ੋਰ ਸ਼ੋਰ ਨਾਲ ਹੋ ਰਿਹਾ ਹੈਹਰ ਵਿਦਿਆਰਥੀ, ਜਿਹੜਾ ਪਲੱਸ ਟੂ ਪਾਸ ਕਰ ਲੈਂਦਾ ਉਹ ਆਪਣੇ ਮਾਂ ਬਾਪ ਦੇ ਗੱਲ ਗੂਠਾ ਦੇ ਕੇ ਪਰਵਾਸ ਵਿੱਚ ਪੜ੍ਹਨ ਲਈ ਤੱਤਪਰ ਰਹਿੰਦਾ ਹੈਹਾਲਾਂ ਕਿ ਇੰਨੀ ਛੋਟੀ ਉਮਰ ਦੇ ਬੱਚਿਆਂ ਨੂੰ ਅਜੇ ਜ਼ਿੰਦਗੀ ਬਸਰ ਕਰਨ ਦੀ ਬਹੁਤੀ ਸਮਝ ਵੀ ਨਹੀਂ ਹੁੰਦੀਸਭ ਤੋਂ ਪਹਿਲਾਂ ਉਹ ਆਈਲੈਟਸ ਕਰਨ ਨੂੰ ਪਹਿਲ ਦਿੰਦਾ ਹੈਪੰਜਾਬ ਦੇ ਉੰਨੇ ਪਿੰਡ ਤੇ ਸ਼ਹਿਰ ਨਹੀਂ ਹਨ, ਜਿੰਨੀਆਂ ਆਈਲੈਟਸ ਦੀਆਂ ਦੁਕਾਨਾਂ ਖੁੱਲ੍ਹੀਆਂ ਹੋਈਆਂ ਹਨਪੰਜਾਬ ਵਿੱਚੋਂ ਹਰ ਸਾਲ ਲਗਭਗ ਦੋ ਲੱਖ ਵਿਦਿਆਰਥੀ ਪਰਵਾਸ ਵਿੱਚ ਪੜ੍ਹਾਈ ਕਰਨ ਲਈ ਜਾਂਦੇ ਹਨਇਸ ਤੋਂ ਇਲਾਵਾ ਹਜ਼ਾਰਾਂ ਅਜਿਹੇ ਵਿਅਕਤੀ ਹਨ, ਜਿਹੜੇ ਗੈਰ ਕਾਨੂੰਨੀ ਢੰਗ ਨਾਲ ਜੰਗਲਾਂ ਬੇਲਿਆਂ, ਰੇਗਿਸਤਾਨਾ ਅਤੇ ਸਮੁੰਦਰਾਂ ਵਿੱਚ ਕਿਸ਼ਤੀਆਂ ਰਾਹੀਂ ਜਾ ਰਹੇ ਹਨਇਨ੍ਹਾਂ ਵਿੱਚੋਂ ਬਹੁਤੇ ਤਾਂ ਰਸਤੇ ਵਿੱਚ ਹੀ ਜੱਦੋਜਹਿਦ ਕਰਦੇ ਜ਼ਿੰਦਗੀ ਦੀ ਲੀਲਾ ਸਮਾਪਤ ਕਰ ਲੈਂਦੇ ਹਨਪਿੱਛੇ ਮਾਂ ਬਾਪ ਸਾਰੀ ਉਮਰ ਤੜਫਦੇ ਹੀ ਜੀਵਨ ਗੁਜਾਰਦੇ ਹਨਪੜ੍ਹਾਈ ਕਰਨਾ ਤਾਂ ਉਨ੍ਹਾਂ ਦਾ ਬਹਾਨਾ ਹੁੰਦਾ ਹੈ, ਅਸਲ ਵਿੱਚ ਉਹ ਤਾਂ ਹਰ ਹਾਲਤ ਵਿੱਚ ਪਰਵਾਸ ਵਿੱਚ ਸੈਟਲ ਹੋਣਾ ਚਾਹੁੰਦੇ ਹਨ

ਪਰਵਾਸ ਦੀ ਜ਼ਿੰਦਗੀ ਵੀ ਇੰਨੀ ਸੁਖਾਲੀ ਨਹੀਂ, ਸਗੋਂ ਉਨ੍ਹਾਂ ਨੂੰ ਗੁਜ਼ਾਰਾ ਕਰਨ ਲਈ ਕਈ ਕਿਸਮ ਦੇ ਵੇਲਣ ਵੇਲਣੇ ਪੈਂਦੇ ਹਨਪੰਜਾਬ ਵਿੱਚ ਆਪਣੇ ਘਰਾਂ ਵਿੱਚ ਉਹ ਆਪਣੀ ਰੋਟੀ ਆਪ ਚੁੱਕਕੇ ਨਹੀਂ ਖਾਂਦੇ ਪ੍ਰੰਤੂ ਪਰਵਾਸ ਵਿੱਚ ਹਰ ਕੰਮ ਆਪ ਹੀ ਕਰਨਾ ਪੈਂਦਾ ਹੈਆਮ ਤੌਰ ਉੱਤੇ ਕਿਹਾ ਜਾਂਦਾ ਹੈ ਕਿ ਪੰਜਾਬ ਵਿੱਚ ਕੋਈ ਰੋਜ਼ਗਾਰ ਨਹੀਂ ਹੈ, ਇਸ ਲਈ ਬੇਰੋਜ਼ਗਾਰੀ ਕਰਕੇ ਬਾਹਰ ਜਾਂਦੇ ਹਨ ਪ੍ਰੰਤੂ ਵੇਖਣ ਵਾਲੀ ਗੱਲ ਤਾਂ ਇਹ ਹੈ ਕਿ ਚੰਗੇ ਖਾਂਦੇ ਪੀਂਦੇ ਰੱਜੇ ਪੁੱਜੇ ਘਰਾਂ ਦੇ ਲੜਕੇ ਲੜਕੀਆਂ ਵੀ ਪਰਵਾਸ ਵਿੱਚ ਸੈਟਲ ਹੋਣ ਲਈ ਪਾਗਲ ਹੋਏ ਫਿਰਦੇ ਹਨਜਿਵੇਂ ਉਹ ਪਰਵਾਸ ਵਿੱਚ ਜਾ ਕੇ ਹੱਥੀਂ ਕੰਮ ਕਰਦੇ ਹਨ, ਜੇਕਰ ਪੰਜਾਬ ਵਿੱਚ ਕੰਮ ਕਰਨ ਤਾਂ ਇੱਥੇ ਵੀ ਵਾਰੇ-ਨਿਆਰੇ ਹੋ ਸਕਦੇ ਹਨ

ਪੰਜਾਬ ਵਿੱਚ ਕੰਮ ਕਰਨ ਲਈ ਬਿਹਾਰ ਅਤੇ ਦੇਸ ਦੇ ਹੋਰ ਰਾਜਾਂ ਤੋਂ ਲੋਕ ਆਉਂਦੇ ਹਨ ਕਿਉਂਕਿ ਸਾਡੇ ਪੰਜਾਬੀ ਨੌਜਵਾਨ ਹੱਥ ਨਾਲ ਕੰਮ ਕਰਨ ਨੂੰ ਚੰਗਾ ਨਹੀਂ ਸਮਝਦੇਪਰਵਾਸ ਵਿੱਚ ਹਰ ਕਿਸਮ ਦਾ ਕੰਮ ਕਰਨ ਲਈ ਤੱਤਪਰ ਹਨਜਿੰਨੀ ਗਿਣਤੀ ਵਿੱਚ ਹੁਣ ਵਿਦਿਆਰਥੀ ਜਾ ਰਹੇ ਹਨ, ਉਸ ਤੋਂ ਤਾਂ ਇਉਂ ਲੱਗਦਾ ਹੈ ਕਿ ਅਗਲੇ ਪੰਜਾਹ ਸਾਲਾਂ ਵਿੱਚ ਪੰਜਾਬ ਖਾਲੀ ਹੋ ਜਾਵੇਗਾਪੰਜਾਬ ਦੀ ਆਰਥਿਤਾ ਬਰਬਾਦ ਹੋ ਰਹੀ ਹੈ ਕਿਉਂਕਿ ਜਿਹੜੇ ਪਰਵਾਸ ਵਿੱਚ ਵਸ ਜਾਂਦੇ ਹਨ, ਉਹ ਹੁਣ ਪੰਜਾਬ ਵਿੱਚ ਇੱਕ ਪੈਸਾ ਵੀ ਇਨਵੈਸਟ ਨਹੀਂ ਕਰਦੇਪੰਜਾਬ ਵਿੱਚ ਉਨ੍ਹਾਂ ਨੂੰ ਆਪਣੀਆਂ ਜਾਇਦਾਦਾਂ ਸੁਰੱਖਿਅਤ ਨਹੀਂ ਲੱਗਦੀਆਂਕੋਈ ਸਮਾਂ ਹੁੰਦਾ ਸੀ ਜਦੋਂ ਪਰਵਾਸੀ ਪੰਜਾਬ ਵਿੱਚ ਜਾਇਦਾਦਾਂ ਖਰੀਦਦੇ ਸਨਹੁਣ ਤਾਂ ਕਰੋੜਾਂ ਰੁਪਇਆ ਪੰਜਾਬ ਵਿੱਚੋਂ ਫੀਸਾਂ ਦੇ ਰੂਪ ਵਿੱਚ ਬਾਹਰ ਜਾ ਰਿਹਾ ਹੈਇਕੱਲੀ ਇਹੋ ਗੱਲ ਨਹੀਂ, ਸਗੋਂ ਬਦਕਿਸਮਤੀ ਦੀ ਗੱਲ ਤਾਂ ਇਹ ਹੈ ਕਿ ਸਾਡੀ ਨੌਜਵਾਨਾਂ ਦੀ ਕਰੀਮ ਜਿਹੜੇ ਦਿਮਾਗੀ ਹੁਸ਼ਿਆਰ ਵਿਦਿਆਰਥੀ ਹਨ, ਉਨ੍ਹਾਂ ਦਾ ਲਾਭ ਬਾਹਰਲੇ ਦੇਸ ਲੈ ਰਹੇ ਹਨਅਸੀਂ ਦਿਮਾਗੀ ਤੌਰ ਉੱਤੇ ਕੰਗਾਲ ਹੋ ਰਹੇ ਹਾਂਪਰਵਾਸ ਵਿੱਚ ਭਾਰਤੀ ਡਾਕਟਰ, ਇੰਜਨੀਅਰ ਅਤੇ ਵਿਗਿਆਨੀਆਂ ਦਾ ਬੋਲਬਾਲਾ ਹੈਟਰਾਂਸਪੋਰਟ ਅਤੇ ਹੋਟਲ ਇੰਡਸਟਰੀ ਵਿੱਚ ਪੰਜਾਬੀਆਂ ਦਾ ਕਬਜ਼ਾ ਹੈ

ਸੋਚਣ ਵਾਲੀ ਗੱਲ ਤਾਂ ਇਹ ਹੈ ਕਿ ਜੇਕਰ ਇਸੇ ਰਫਤਾਰ ਨਾਲ ਪੰਜਾਬੀਆਂ ਦਾ ਪਰਵਾਸ ਵਿੱਚ ਜਾਣਾ ਜਾਰੀ ਰਿਹਾ ਤਾਂ ਪੰਜਾਬ ਦੇ ਪਿੰਡਾਂ ਦੇ ਘਰਾਂ ਵਿੱਚ ਸਿਰਫ ਬਜ਼ੁਰਗ ਹੀ ਰਹਿ ਜਾਣਗੇ, ਜਿਹੜੇ ਆਪਣੇ ਬੱਚਿਆਂ ਦੇ ਮੂੰਹ ਵੇਖਣ ਲਈ ਤਰਸਦੇ ਰਹਿਣਗੇਪੰਜਾਬ ਨੂੰ ਕਈ ਤਰ੍ਹਾਂ ਦੇ ਉਜਾੜਿਆਂ ਨੇ ਉਜਾੜ ਕੇ ਰੱਖ ਦਿੱਤਾਇਉਂ ਲੱਗ ਰਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਥਨ ਅਨੁਸਾਰ ਮਾੜੇ ਲੋਕ ਆਪੋ ਆਪਣੇ ਘਰਾਂ ਵਿੱਚ ਵਸਦੇ ਰਹਿਣ ਪ੍ਰੰਤੂ ਸਿਆਣੇ ਤੇ ਸੁਲਝੇ ਹੋਏ ਲੋਕ ਉੱਜੜਕੇ ਸੰਸਾਰ ਵਿੱਚ ਜਾ ਕੇ ਸੰਸਾਰ ਦਾ ਭਲਾ ਕਰਨਇਸੇ ਥਿਉੂਰੀ ਅਨੁਸਾਰ ਪੰਜਾਬੀ ਪਰਵਾਸ ਵਿੱਚ ਜਾ ਕੇ ਆਪਣੀ ਵਿਦਵਤਾ ਸਿੱਕਾ ਜਮਾ ਰਹੇ ਹਨ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(1905)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.om)

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author