GurmitPalahi7ਭਾਰਤੀ ਸਮਾਜਿਕ ਵਿਵਸਥਾ ਵਿੱਚ ਭ੍ਰਿਸ਼ਟਾਚਾਰਦੁਰ-ਅਚਾਰਆਰਥਿਕ ਨਾ ਬਰਾਬਰੀਜਾਤੀ-ਪਾਤੀ ਪ੍ਰਥਾ ...JaswantSGandam2
(9 ਫਰਵਰੀ 2020)

 

JaswantSGandamBook2ਟਰਾਟਸਕੀ, ਲੈਨਿਨ ਦੀ ਸਾਹਿਤ ਬਾਰੇ ਟਿੱਪਣੀ ਕਿ ‘ਸਾਹਿਤ ਸਮਾਜ ਦਾ ਸ਼ੀਸ਼ਾ ਹੈ’ ਨੂੰ ਅੱਗੇ ਤੋਰਦਾ ਹੋਇਆ ਕਹਿੰਦਾ ਹੈ ਕਿ ਸਾਹਿਤ, ਸ਼ੀਸ਼ੇ ਵਿੱਚੋਂ ਸਮਾਜਿਕ ਵਿਵਸਥਾ ਦੀ ਸਥਿਤੀ ਨੂੰ ਦੇਖਦੇ ਉਸ ਵਿਚਲੇ ਚਿੱਬਾਂ ਨੂੰ ਠੀਕ ਕਰਨ ਲਈ ਇੱਕ ਹਥੌੜਾ ਵੀ ਹੈਪ੍ਰੋ. ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਕੁਛ ਤੇਰੀਆਂ ਕੁਛ ਮੇਰੀਆਂ’ ਦੇ ਲੇਖਾਂ, ਵਿਅੰਗ-ਲੇਖਾਂ ਵਿਚਲੀਆਂ ਬੇਬਾਕ ਤੇਜ਼ ਤਰਾਰ, ਖੱਟੀਆਂ-ਮਿੱਠੀਆਂ ਟਿੱਪਣੀਆਂ, ਹਥੌੜੇ ਸਮਾਨ ਹੀ ਤਾਂ ਹਨ, ਜਿਹੜੀਆਂ ਬੇ-ਲਿਹਾਜ਼ ਹੋ ਕੇ ਸਮਾਜ ਦੀਆਂ ਉਹਨਾਂ ਕੁਰੀਤੀਆਂ ਉੱਤੇ ਲਗਾਤਾਰ ਵਾਰ ਕਰਦੀਆਂ ਹਨ, ਜਿਹਨਾਂ ਨੇ ਸਮਾਜ ਵਿੱਚ ਵੈਰ-ਵਿਰੋਧ, ਅਸਮਾਨਤਾ, ਭਰਮਜਾਲ ਫੈਲਾ ਰੱਖਿਆ ਹੈ

ਸਾਹਿਤ-ਰਚਨਾ ਕੇਵਲ ਸਮਕਾਲ ਦੀ ਤਸਵੀਰਕਸ਼ੀ ਤਕ ਹੀ ਸੀਮਤ ਨਹੀਂ ਸਗੋਂ ਸਮਾਜਿਕ, ਰਾਜਨੀਤਕ, ਆਰਥਿਕ ਅਤੇ ਸੱਭਿਆਚਾਰਕ ਸਥਿਤੀ ਦੇ ਅੰਦਰ ਅਤੇ ਬਾਹਰ ਪਰਵੇਸ਼ ਕਰਦਿਆਂ ਵਾਪਰਦੀਆਂ ਵਿਸੰਗਤੀਆਂ ਨੂੰ ਸਮਝਕੇ, ਉਹਨਾਂ ਦੇ ਮੁਕਤੀ-ਜੁਗਤ ਸਾਪੇਖੀ ਹੱਲ ਦੀ ਤਲਾਸ਼ ਕਰਨ ਦੀ ਇੱਛਾ ਜ਼ਾਹਿਰ ਕਰਨਾ ਵੀ ਉਸਦਾ ਮੰਤਵ ਹੁੰਦਾ ਹੈਪ੍ਰੋ. ਜਸਵੰਤ ਸਿੰਘ ਗੰਡਮ ਦੇ ਅਠਾਈ ਦੇ ਅਠਾਈ ਲੇਖ, ਜੋ ਉਸਨੇ ਆਪਣੇ ਜੀਵਨ ਦੇ 40 ਵਰ੍ਹਿਆਂ ਦੌਰਾਨ ਲਿਖੇ ਹਨ ਤੇ ਹੱਥਲੀ ਪੁਸਤਕ ਵਿੱਚ ਸ਼ਾਮਲ ਕੀਤੇ ਹਨ, ਸਮਾਜ ਵਿਚਲੀਆਂ ਵਿਸੰਗਤੀਆਂ ਉੱਤੇ ਉਂਗਲ ਹੀ ਨਹੀਂ ਧਰਦੇ, ਸਗੋਂ ਉਹਨਾਂ ਵਿਸੰਗਤੀਆਂ ਦੇ ਹੱਲ ਲਈ ਇੱਛਾ ਜ਼ਾਹਿਰ ਕਰਦੇ ਨਜ਼ਰ ਆਉਂਦੇ ਹਨਸ਼ਬਦਾਂ ਦੀ ਲੇਖਾਂ ਵਿੱਚ ਸਹੀ ਜੁਗਤ ਨਾਲ ਵੱਖਰੀ ਸ਼ੈਲੀ ਵਿੱਚ ਵਿਚਾਰਾਂ ਦੀ ਬੁਣਤ, ਸ਼ਬਦਾਂ ਦੀ ਰਵਾਨਗੀ ਪ੍ਰੋ. ਜਸਵੰਤ ਸਿੰਘ ਗੰਡਮ ਦੇ ਲੇਖਾਂ ਦਾ ਹਾਸਲ ਹੈਉਹ ਲਿਖਦਾ ਹੈ. ਪਾਠਕਾਂ ਦੇ ਦਿਲਾਂ ਨੂੰ ਟੁੰਬਦਾ ਹੈ। ਉਹ ਲਿਖਦਾ ਹੈ, ਪਾਠਕਾਂ ਨੂੰ ਆਪਣੀ ਉਂਗਲੀ ਫੜਨ ਲਈ ਮਜਬੂਰ ਕਰ ਦਿੰਦਾ ਹੈਮੁਹਾਵਰੇਦਾਰ ਬੋਲੀ ਦੀ ਵਰਤੋਂ ਕਰਦਿਆਂ, ਲੋੜ ਵੇਲੇ ਸ਼ਿਅਰੋ-ਸ਼ਾਇਰੀ ਕਰਦਾ ਉਹ ਨਿਰੰਤਰ, ਛੋਟੀਆਂ-ਛੋਟੀਆਂ ਟਿੱਪਣੀਆਂ ਕਰਦਾ ਹੈਆਪਣੀ ਰਚਨਾ ਨੂੰ ਉਹ ਅੰਤਿਮ ਪੜ੍ਹਾਅ ਵੱਲ ਤੋਰਦਾ ਹੈ ਅਤੇ ਪਾਠਕਾਂ ਦੇ ਮਨ ਵਿੱਚ ਸਵਾਲ ਪੈਦਾ ਕਰਦਾ ਜਾਂਦਾ ਹੈਇਹੋ ਅਸਲ ਵਿੱਚ ਕਿਸੇ ਸਾਹਿਤਕ ਕਿਰਤ ਦਾ ਮੰਤਵ ਹੁੰਦਾ ਹੈਵੰਨਗੀਆਂ ਵੇਖੋ:

ਜ਼ਿੰਦਗੀ ਜ਼ਿੰਦਾ ਦਿਲੀ ਦਾ ਨਾਅ ਹੈ, ਮੁਰਦਾ ਦਿਲ ਕਯਾ ਖਾਕ ਜੀਆ ਕਰਤੇ ਹੈਂ” (ਮੌਤ ਦਾ ਵਰ੍ਹਾ),

ਪਰ ਗੋਡੇ ਲੱਗੇ ਜਾਂ ਗਿੱਟੇ, ਲੱਤਾਂ ਪੈਣ ਜਾਂ ਅੜਨ” (ਸਿਰ ਤੋਂ ਪੈਰਾਂ ਤੀਕ),

ਸਿਵਿਆਂ ਵਿੱਚ ਜਾ ਕੇ ਵੀ ਬੋਲਣੋਂ ਨਹੀਂ ਹਟੇ” (ਮਿੱਤਰਾ ਮੋਬਾਇਲ ਵਾਲਿਆ),

ਉੱਗਣ ਵਾਲੇ ਉੱਗ ਪੈਂਦੇ ਨੇ ਸੀਨਾ ਪਾੜ ਕੇ ਪੱਥਰਾਂ ਦਾ!” (ਪਰਬਤ ਪੁਰਸ਼ ਦਸ਼ਰਥ ਮਾਂਝੀ ਦੀ ਸਮਾਧੀ ਨੂੰ ਸਿਜਦਾ),

ਪ੍ਰੋ. ਜਸਵੰਤ ਸਿੰਘ ਗੰਡਮ ਨੇ ਪਿਛਲੇ ਚਾਰ ਦਹਾਕੇ ਦੇ ਸਮੇਂ ਵਿਚਲੇ ਤ੍ਰਿਪਤ-ਪਿਆਸੇ, ਸਿੱਧੇ-ਵਿੰਗੇ, ਸਮਤਲ - ਚਿੱਬ ਖੜਿੱਬੇ, ਸੌਖੇ-ਔਖੇ ਰਾਹਾਂ ਦੀ ਪਛਾਣ ਕਰਦਿਆਂ, ਆਪਣੇ ਜੀਵਨ ਵਿੱਚ ਵਾਪਰੀਆਂ ਘਟਨਾਵਾਂ ਨੂੰ ਇਹਨਾਂ ਲੇਖਾਂ ਵਿੱਚ ਸਮੇਟਿਆ ਹੈਉਸਨੇ ਆਪਣੀ ਪੁਸਤਕ ਨੂੰ ਦੋ ਭਾਗਾਂ ਵਿੱਚ ਵੰਡਕੇ ਵਿਅੰਗ-ਲੇਖ ਵੱਖਰੇ ਅਤੇ ਵੱਖਰੀ ਵੰਨਗੀ ਦੇ ਲੇਖ ਵੱਖਰੇ ਰੱਖੇ ਹਨ। ਪਰ ਇਹਨਾਂ ਲੇਖਾਂ ਵਿੱਚ ਆਪਣੇ ਜੀਵਨ ਕਾਲ ਵਿੱਚ ਵਾਪਰੀਆਂ, ਵਾਪਰ ਰਹੀਆਂ ਘਟਨਾਵਾਂ ਦਾ ਸਿਰਫ ਲੇਖਾ-ਜੋਖਾ ਹੀ ਨਹੀਂ ਕੀਤਾ ਸਗੋਂ ਸਮਾਜਿਕ-ਰਾਜਨੀਤਕ-ਸੱਭਿਆਚਾਰਕ ਉਸਾਰੀ ਦੀ ਪੜਾ ਵਾਰ ਗਤੀਸ਼ੀਲ ਵਰਤਾਰੇ ਦੀ ਪਹਿਚਾਣ ਵੀ ਕੀਤੀ ਹੈਉਸਦੀ ਗਤੀਸ਼ੀਲ, ਨੁਕੀਲੀ ਕਲਮ ਆਪਣੇ ਅੰਦਰ ਅਤੇ ਬਾਹਰ ਨਾਲ ਸੰਵਾਦ ਰਚਾਉਂਦੀ ਹੈ। ਪ੍ਰਸ਼ਨ ਵਾਚੀ ਸ਼ੈਲੀ ਵਿੱਚ ਰਿਸੇ ਜ਼ਖਮਾਂ ਦੀ ਰਿਸਨ ਪ੍ਰੀਕਿਰਿਆ ਨੂੰ ਵਾਚਦੀ, ਪਰਖਦੀ ਹੈਉਸਦੀ ਆਪਣੀ ਅਤੇ ਆਪਣੇ ਦੁਆਲੇ ਵਿਚਰਦੇ ਕਿਰਦਾਰਾਂ ਦੀ ਕਾਰਕੀ ਭੂਮਿਕਾ ਨੇ ਉਸਦੀ ਸਾਹਿਤ ਸਿਰਜਣਾ ਨੂੰ ਬਹੁਤ ਪ੍ਰਭਾਵਤ ਕੀਤਾ ਹੈ ਅੰਗਰੇਜ਼ੀ ਦਾ ਪ੍ਰੋਫੈਸਰ ਰਿਹਾ ਪ੍ਰੋ. ਗੰਡਮ ਸਾਰੀ ਉਮਰ ਅੰਗਰੇਜ਼ੀ ਸਾਹਿਤ ਪੜ੍ਹਾਉਂਦਾ ਰਿਹਾ, ਕੀਟਸ, ਸੈਕਸ਼ਪੀਅਰ ਅਤੇ ਹੋਰ ਅੰਗਰੇਜ਼ੀ ਲੇਖਕਾਂ ਦੇ ਵਿਚਾਰਾਂ ਨਾਲ ਆਪਣੇ ਵਿਦਿਆਰਥੀਆਂ ਦੀ ਸਾਂਝ ਪਵਾਉਂਦਾ ਰਿਹਾ, ਪਰ ਆਪਣੀ ਮਾਂ-ਬੋਲੀ ਪੰਜਾਬੀ ਨਾਲ ਪਿਆਰ ਉਸਦੀਆਂ ਰਚਨਾਵਾਂ ਵਿੱਚ ਵੇਖਿਆ ਹੀ ਬਣਦਾ ਹੈ

ਪ੍ਰੋ. ਗੰਡਮ ਦੀ ਪੰਜਾਬੀ ਬੋਲੀ ਉੱਤੇ ਪਕੜ, ਗੁੰਦਵੀਂ ਲੱਛੇਦਾਰ ਸ਼ੈਲੀ ਉਸ ਨੂੰ ਪੰਜਾਬੀ ਦੇ ਹੋਰ ਚੰਗੀ ਵਾਰਤਿਕ ਲਿਖਣ ਵਾਲਿਆਂ ਦੀ ਕਤਾਰ ਵਿੱਚ ਖੜ੍ਹਿਆਂ ਕਰਦੀ ਹੈਸਾਫਗੋਈ ਉਸਦੀਆਂ ਰਚਨਾਵਾਂ ਦਾ ਸ਼ਿੰਗਾਰ ਹੈਜਿਵੇਂ ਉਹ ਆਮ ਜ਼ਿੰਦਗੀ ਵਿੱਚ ਸੱਚ-ਕਹਿਣੋਂ ਕਦੇ ਨਹੀਂ ਥਿੜਕਿਆ, ਉਵੇਂ ਹੀ ਰਚਨਾਵਾਂ ਨਾਲ ਇਨਸਾਫ ਕਰਨੋਂ ਵੀ ਉਹ ਨਹੀਂ ਉੱਕਿਆਪ੍ਰੋ. ਗੰਡਮ ਜਾਣਦਾ ਹੈ ਕਿ ਜਿਉਣ ਦਾ ਅਰਥ ਅੰਦਰ ਤੋਂ ਬਾਹਰ ਤੱਕ ਦਾ ਵਿਸਥਾਰ ਹੈਸੰਪੂਰਨ ਬਾਹਰੀਅਤ ਜਿਸਨੂੰ ਸੰਸਾਰ ਕਹਿੰਦੇ ਹਨ, ਵਿੱਚ ਵਿਚਰਦਿਆਂ ਮਨੁੱਖ ਚੰਗੀ ਜਾਂ ਮਾੜੀ, ਹਮਾਇਤੀ ਜਾਂ ਵਿਰੋਧੀ, ਘਟਨਾਵੀ ਸਥਿਤੀ ਨਾਲ ਟਕਰਾਓ, ਤਣਾਓ, ਦਬਾਓ ਵਿੱਚ ਰਹਿੰਦਾ ਉਸਦੇ ਜਿਉਣ ਅਰਥਾਂ ਨੂੰ ਪ੍ਰਭਾਵਤ ਕਰਦਾ ਹੈਉਸਦੀ ਲੇਖਣੀ ਜ਼ਿੰਦਗੀ ਦੇ ਅਰਥਾਂ ਦੀ ਤਲਾਸ਼ ਵਿੱਚ ਤੁਰੇ ਮਨੁੱਖ ਦੇ ਮਹਾਂ-ਮਾਨਵੀ ਕਰਮ ਦੀ ਪਛਾਣ ਕਰਦੀ ਹੈ

ਪ੍ਰੋ. ਗੰਡਮ ਦੀਆਂ ਲਿਖਤਾਂ ਜਿੱਥੇ ਭਾਰਤੀ ਸਮਾਜਿਕ ਵਿਵਸਥਾ ਵਿੱਚ ਭ੍ਰਿਸ਼ਟਾਚਾਰ, ਦੁਰ-ਅਚਾਰ, ਆਰਥਿਕ ਨਾ ਬਰਾਬਰੀ, ਜਾਤੀ-ਪਾਤੀ ਪ੍ਰਥਾ, ਮਿਹਨਤ ਦੀ ਲੁੱਟ, ਅਨੈਤਿਕ ਜਿਨਸੀ ਰਿਸ਼ਤਿਆਂ, ਸੱਭਿਆਚਾਰਕ ਗਿਰਾਵਟ, ਅਣਮਨੁੱਖੀ ਵਿਵਹਾਰ ਨੂੰ ਪੇਸ਼ ਕਰਦੀਆਂ ਹਨ, ਉੱਥੇ ਇਸ ਵਰਤਾਰੇ ਵਿਰੁੱਧ ਸੰਘਰਸ਼ ਕਰਦੇ ਮਨੁੱਖ ਦੀ ਜਿੱਤ ਦੀ ਧੁਨੀ ਨੂੰ ਵੀ ਮਾਣਤਾ ਦਿੰਦੀਆਂ ਹਨਅਰਥ ਭਰਪੂਰ ਸਿਰਲੇਖਾਂ ਨਾਲ ਲਿਖੇ ਉਸਦੇ ਵਿਅੰਗ ਲੇਖ “ਮੌਤ ਦਾ ਵਰ੍ਹਾ, ਸਿਰ ਤੋਂ ਪੈਂਰਾਂ ਤੀਕ, ਉਦੋਂ ਮਿੱਲ ਦਾ ਘੁੱਗੂ ਬੋਲਿਆ ਸੀ, ਮਿੱਤਰਾ ਮੋਬਾਇਲ ਵਾਲਿਆ, ਕੰਮ ਪਿਆਰਾ ਚੰਮ ਨਹੀਂ, ਲੋਕੀਂ ਕੀ ਕਹਿਣਗੇ, ਸਮਾਂ ਬਨਾਮ ਭਾਰਤੀ ਸਮਾਂ, ਡਸਟਬਿਨ ਇੱਕ ਕਿ ਦੋ, ਮੋਰੀਂ ਰੁਣ ਝੁਣ ਲਾਇਆ, ਭਲਾ ਕੀ ਖਿਚੜੀ ਪੱਕ ਰਹੀ ਹੈ, ਚੂਹੇ ਹੋ ਰਹੇ ਸ਼ਰਾਬੀ, ਚਮਚੇ, ਭਲਾ ਹੋਇਆ ਮੇਰਾ ਚਰਖਾ ਟੁੱਟਾ ਜਿੰਦ ਅਜਾਬੋਂ ਛੁੱਟੀ, ਮੁਰਦਾ ਬੋਲਿਆ ਖਫਣ ਪਾੜ ਕੇ ਜੀ, ਦਿਨ ਗਧਿਆਂ ਦੇ ਆਏ, ਪਾਠਕਾਂ ਨੂੰ ਸਿੱਧੇ ਤੌਰ ਉੱਤੇ ਪ੍ਰਭਾਵਤ ਤਾਂ ਕਰਦੇ ਹੀ ਹਨ, ਨਾਲ ਦੀ ਨਾਲ ਉਹਨਾਂ ਦੇ ਮਨ ਵਿੱਚ ਇਹਨਾਂ ਰਚਨਾਵਾਂ ਨੂੰ ਪੜ੍ਹਨ ਦੀ ਉਤਸਕਤਾ ਪੈਦਾ ਕਰਦੇ ਹਨਲੇਖਾਂ ਦੀਆਂ ਹੋਰ ਵੰਨਗੀਆਂ ਵਿੱਚ ਉਸਦੇ ਲੇਖਾਂ ਵਿੱਚ ‘ਆਪਣੇ ਪਿੰਡ ਦੇ ਬੋਹੜ’, ‘ਆਪਣੇ ਅਧਿਆਪਕਾਂ ਦੀ ਦੇਣ’ ਜਿਹੇ ਲੇਖਾਂ ਤੋਂ ਬਿਨਾਂ ਉਸ ਵਲੋਂ ਕੀਤੀਆਂ ਯਾਤਰਾਵਾਂ ਦੇ ਪ੍ਰਭਾਵਾਂ ਨੂੰ ਬਿਆਨ ਕਰਨ ਵਾਲੇ ਲੇਖ ਹਨ

ਪ੍ਰੋ. ਗੰਡਮ ਦੀ ਇਹ ਪੁਸਤਕ ਕਈ ਕਾਰਨਾਂ ਕਰਕੇ ਵਿਲੱਖਣ ਹੈਇਸ ਵਿੱਚ ਗਿਆਨ ਭਰਪੂਰ ਰਚਨਾਵਾਂ ਤਾਂ ਹਨ ਹੀ, ਪਰ ਨਾਲ ਦੀ ਨਾਲ ਮਨੁੱਖੀ ਮਨ ਨੂੰ ਸਕੂਨ ਦੇਣ ਵਾਲੇ ਵਿਅੰਗ ਲੇਖ ਵੀ ਹਨਕੁਲ ਸਫੇ 120 ਹਨਬਹੁ-ਰੰਗੀ ਸਜਿਲਦ ਇਸ ਪੁਸਤਕ ਦੀ ਕੀਮਤ 200 ਰੁਪਏ ਦੇਸ਼ ਵਿੱਚ ਅਤੇ ਵਿਦੇਸ਼ ਲਈ 5 ਡਾਲਰ ਰੱਖੀ ਗਈ ਹੈ ਅਤੇ ਇਸ ਪੁਸਤਕ ਦੀ ਪ੍ਰਕਾਸ਼ਨਾ ਪੰਜਾਬੀ ਵਿਰਸਾ ਟਰੱਸਟ (ਰਜਿ.) ਫਗਵਾੜਾ ਨੇ ਕੀਤੀ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(1929)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.om)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author