UjagarSingh7ਇੱਕ ਸਿਆਸੀ ਪਾਰਟੀ ਦੇ ਕਾਰਕੁਨ ਨੇ ਇੱਕ ਪੱਤਰਕਾਰ ਨੂੰ ਗ਼ਲਤ ਵੀਡੀਓ ...
(7 ਸਤੰਬਰ 2020)

 

ਜੇਕਰ ਇਨਸਾਨ ਕਿਸੇ ਦੂਜੇ ਇਨਸਾਨ ਦਾ ਚੰਗਾ ਨਹੀਂ ਕਰ ਸਕਦਾ ਤਾਂ ਉਸ ਨੂੰ ਦੂਜਿਆਂ ਦਾ ਨੁਕਸਾਨ ਕਰਨ ਦਾ ਵੀ ਕੋਈ ਹੱਕ ਨਹੀਂਇਨਸਾਨ ਨੂੰ ਜਿਹੜਾ ਇਹ ਜੀਵਨ ਮਿਲਿਆ ਹੈ, ਇਸਦਾ ਸਦਉਪਯੋਗ ਕਰਨਾ ਚਾਹੀਦਾ ਹੈ। ਪ੍ਰੰਤੂ ਕੁਝ ਸਮਾਜ ਵਿਰੋਧੀ ਅਤੇ ਸ਼ਰਾਰਤੀ ਲੋਕ ਕੋਵਿਡ ਸੰਬੰਧੀ ਗ਼ਲਤ ਜਾਣਕਾਰੀ ਦੇ ਕੇ ਪੰਜਾਬੀਆਂ, ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੇ ਮਨੋਬਲ ਨੂੰ ਮਜ਼ਬੂਤ ਕਰਨ ਦੀ ਥਾਂ ’ਤੇ ਕਮਜ਼ੋਰ ਕਰ ਰਹੇ ਹਨਕੋਵਿਡ-19 ਦੀ ਬਿਮਾਰੀ ਸੰਬੰਧੀ ਅਫ਼ਵਾਹਾਂ ਫੈਲਾਉਣ ਵਾਲੇ ਇਹ ਲੋਕ ਪੰਜਾਬੀਆਂ ਦਾ ਨੁਕਸਾਨ ਕਰ ਰਹੇ ਹਨਪੰਜਾਬ ਵਿੱਚ ਇਸ ਸਮੇਂ ਕਰੋਨਾ ਦੀ ਬਿਮਾਰੀ ਦਾ ਪ੍ਰਕੋਪ ਖ਼ਤਰਨਾਕ ਰੂਪ ਧਾਰਨ ਕਰਦਾ ਜਾ ਰਿਹਾ ਹੈਇਸਦਾ ਮੁੱਖ ਕਾਰਨ ਪੰਜਾਬੀਆਂ ਦਾ ਲਾਪਰਵਾਹੀ ਸੁਭਾਅ ਬਣਦਾ ਜਾ ਰਿਹਾ ਹੈ

ਇਹ ਬਿਮਾਰੀ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੀ ਹੈਸੰਸਾਰ ਵਿੱਚ ਇਸ ਬਿਮਾਰੀ ਦੀ ਦਹਿਸ਼ਤ ਹੈਦਹਿਸ਼ਤ ਦੇ ਮਾਹੌਲ ਵਿੱਚ ਕਿਸੇ ਵੀ ਇਨਸਾਨ ਦੀ ਕਹੀ ਹੋਈ ਗੱਲ ਸੱਚੀ ਲੱਗਣ ਲੱਗ ਜਾਂਦੀ ਹੈ ਕਿਉਂਕਿ ਇਨਸਾਨ ਮਾਨਸਿਕ ਤੌਰ ’ਤੇ ਕਮਜ਼ੋਰ ਹੋ ਜਾਂਦਾ ਹੈਸਗੋਂ ਇਸ ਬਿਮਾਰੀ ਦਾ ਮੁਕਾਬਲਾ ਕਰਨ ਲਈ ਇਨਸਾਨ ਦਾ ਮਾਨਸਿਕ ਤੌਰ ’ਤੇ ਮਜ਼ਬੂਤ ਹੋਣਾ ਅਤਿਅੰਤ ਜ਼ਰੂਰੀ ਹੈਜਦੋਂ ਸਾਨੂੰ ਸਭ ਨੂੰ ਪਤਾ ਹੈ ਕਿ ਇਹ ਲਾਗ ਦੀ ਬਿਮਾਰੀ ਹੈ, ਫਿਰ ਪੰਜਾਬੀ ਇਹਤਿਹਾਤ ਕਿਉਂ ਨਹੀਂ ਵਰਤਦੇਇਸਦਾ ਨੁਕਸਾਨ ਉਨ੍ਹਾਂ ਨੂੰ ਖੁਦ, ਉਨ੍ਹਾਂ ਦੇ ਪਰਿਵਾਰਾਂ, ਸੰਬੰਧੀਆਂ ਅਤੇ ਸਮੁੱਚੇ ਸਮਾਜ ਨੂੰ ਹੋਣਾ ਹੈ ਇਸਦਾ ਭਾਵ ਅਰਥ ਇਹ ਹੈ ਕਿ ਪੰਜਾਬੀ ਆਪਣੇ ਆਪ ਅਤੇ ਆਪਣੇ ਪਰਿਵਾਰਾਂ ਬਾਰੇ ਅਵੇਸਲੇ ਹਨਅਵੇਸਲਾਪਣ ਅਜਿਹੀ ਖ਼ਤਰਨਾਕ ਬਿਮਾਰੀ ਹੈ ਜਿਹੜੀ ਮੌਤ ਦੇ ਮੂੰਹ ਤਕ ਲਿਜਾ ਸਕਦੀ ਹੈਪੰਜਾਬੀ ਪੜ੍ਹੇ ਲਿਖੇ ਹੋਣ ਦੇ ਬਾਵਜੂਦ ਵੀ ਸੁਣੀਆਂ ਸੁਣਾਈਆਂ ਗੱਲਾਂ ’ਤੇ ਵਿਸ਼ਵਾਸ ਕਰੀ ਜਾ ਰਹੇ ਹਨਅਜੋਕਾ ਵਿਗਿਆਨ ਦਾ ਯੁਗ ਹੈਹਰ ਗੱਲ ਨਾਪ ਤੋਲ ਕੇ ਕੀਤੀ ਜਾਂਦੀ ਹੈਕਰਾਮਾਤਾਂ ਵਹਿਮ ਭਰਮ ਵਿੱਚ ਕੋਈ ਯਕੀਨ ਨਹੀਂ ਕਰਦਾਅਸੀਂ ਕਈ ਵਾਰੀ ਕਿਸੇ ਗੱਲ ਨੂੰ ਸੁਣਕੇ ਉਸਦੀ ਤਹਿ ਤਕ ਜਾਣ ਦੀ ਕੋਸ਼ਿਸ਼ ਹੀ ਨਹੀਂ ਕਰਦੇਜੋ ਸੁਣਿਆ, ਉਹੀ ਸੱਚ ਸਮਝ ਬੈਠਦੇ ਹਾਂਆਪਣੀ ਅਕਲ ਤੋਂ ਕੰਮ ਲੈਣ ਤੋਂ ਵੀ ਗੁਰੇਜ਼ ਕਰਨ ਲੱਗ ਪਏਇਸ ਤੋਂ ਵੀ ਖ਼ਤਰਨਾਕ ਗੱਲ ਇਹ ਹੈ ਕਿ ਪੰਜਾਬ ਵਿੱਚ ਇਸ ਬਿਮਾਰੀ ਦੇ ਇਲਾਜ ਦੌਰਾਨ ਡਾਕਟਰਾਂ, ਨਰਸਾਂ ਅਤੇ ਹੋਰ ਅਮਲੇ ਫੈਲੇ ਦੀ ਅਣਗਹਿਲੀ ਬਾਰੇ ਅਫ਼ਵਾਹਾਂ ਦਾ ਦੌਰ ਭਾਰੂ ਹੋਇਆ ਪਿਆ ਹੈਅਫ਼ਵਾਹਾਂ ਫੈਲਾਉਣ ਵਿੱਚ ਸਭ ਤੋਂ ਵੱਧ ਯੋਗਦਾਨ ਸੋਸ਼ਲ ਮੀਡੀਆ ਪਾ ਰਿਹਾ ਹੈਬਿਨਾ ਤੱਥਾਂ ਦੀ ਜਾਣਕਾਰੀ ਪ੍ਰਾਪਤ ਕੀਤੇ ਹੀ ਝੂਠੇ ਵਟਸਐਪ ਸੰਦੇਸ਼ ਅੱਗੇ ਗਰੁਪਾਂ ਵਿੱਚ ਭੇਜੇ ਜਾ ਰਹੇ ਹਨਹੈਰਾਨੀ ਇਸ ਗੱਲ ਦੀ ਵੀ ਹੈ ਕਿ ਪੜ੍ਹੇ ਲਿਖੇ ਲੋਕ ਵੀ ਅਜਿਹੇ ਝੂਠੇ ਸੰਦੇਸ਼ਾਂ ਨੂੰ ਅੱਗੇ ਤੋਰੀ ਜਾ ਰਹੇ ਹਨਜੇਕਰ ਉਨ੍ਹਾਂ ਸੰਦੇਸ਼ਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇ ਤਾਂ ਪਤਾ ਲਗਦਾ ਹੈ ਕਿ ਉਨ੍ਹਾਂ ਦਾ ਕੋਈ ਸਿਰ ਪੈਰ ਅਰਥਾਤ ਆਧਾਰ ਹੀ ਨਹੀਂ ਹੁੰਦਾਜਿਹੜੀ ਗੱਲ ਹੋ ਹੀ ਨਹੀਂ ਸਕਦੀ, ਤੱਥਾਂ ’ਤੇ ਅਧਾਰਤ ਹੀ ਨਹੀਂ, ਉਸ ਬਾਰੇ ਵੀ ਲਿਖਿਆ ਜਾਂਦਾ ਹੈ ਅਤੇ ਲੋਕ ਉਸ ਨੂੰ ਸੱਚ ਮੰਨਕੇ ਅਮਲ ਕਰ ਰਹੇ ਹਨ

ਕੁਝ ਅਖ਼ਬਾਰਾਂ ਵਾਲੇ ਵੀ ਅਫ਼ਵਾਹਾਂ ਸੰਬੰਧੀ ਬਿਆਨ ਪ੍ਰਕਾਸ਼ਤ ਕਰੀ ਜਾ ਰਹੇ ਹਨ ਜਦੋਂ ਕਿ ਉਨ੍ਹਾਂ ਨੂੰ ਸੰਬੰਧਤ ਵਿਭਾਗ ਤੋਂ ਉਨ੍ਹਾਂ ਦਾ ਪੱਖ ਲੈਣਾ ਚਾਹੀਦਾ ਹੈਸਭ ਤੋਂ ਵੱਧ ਗ਼ਲਤ ਖ਼ਬਰਾਂ ਅਤੇ ਅਫਵਾਹਾਂ ਸੋਸ਼ਲ ਮੀਡੀਆ ਫੈਲਾ ਰਿਹਾ ਹੈ ਕਿਉਂਕਿ ਇਸ ’ਤੇ ਕੋਈ ਵੀ ਗੱਲ ਆਪ ਪਾਈ ਜਾ ਸਕਦੀ ਹੈਉਦਾਹਰਣ ਲਈ ਸੰਦੇਸ਼ਾਂ ਵਿੱਚ ਲਿਖਿਆ ਜਾਂਦਾ ਹੈ ਕਿ ਕਰੋਨਾ ਦੇ ਮਰੀਜ਼ ਨੂੰ ਟੀਕਾ ਲਗਾਕੇ ਮਾਰ ਦਿੱਤਾ ਜਾਂਦਾ ਹੈ ਤੇ ਇਸ ਬਦਲੇ ਡਾਕਟਰਾਂ ਨੂੰ ਲੱਖਾਂ ਰੁਪਏ ਦਿੱਤੇ ਜਾਂਦੇ ਹਨਇਹ ਵੀ ਲਿਖਿਆ ਜਾਂਦਾ ਹੈ ਕਿ ਮਰੀਜ਼ਾਂ ਦੇ ਅੰਗ ਕੱਢ ਲਏ ਜਾਂਦੇ ਹਨ ਕਿਉਂਕਿ ਕਰੋਨਾ ਦੇ ਮਰੀਜ਼ ਦੀ ਡੈੱਡ ਬਾਡੀ ਨੂੰ ਵੇਖਣ ਵੀ ਨਹੀਂ ਦਿੱਤਾ ਜਾਂਦਾ ਕਿ ਉਸਦੀ ਬਾਡੀ ਸਹੀ ਸਲਾਮਤ ਹੈ ਕਿ ਨਹੀਂਸੋਚਣ ਵਾਲੀ ਗੱਲ ਇਹ ਹੈ ਕਿ ਡਾਕਟਰ ਅਤੇ ਹੋਰ ਮੈਡੀਕਲ ਸਟਾਫ ਮਰੀਜ਼ਾਂ ਦੇ ਇਲਾਜ ਵਾਸਤੇ ਹੁੰਦੇ ਹਨ ਨਾ ਕਿ ਮਾਰਨ ਵਾਸਤੇਡਾਕਟਰਾਂ ਨੂੰ ਮਰੀਜ਼ਾਂ ਨੂੰ ਮਾਰਨ ਲਈ ਲੱਖਾਂ ਰੁਪਏ ਮਿਲਦੇ ਹਨ - ਇਹ ਰੁਪਏ ਕੌਣ ਤੇ ਕਿਉਂ ਦਿੰਦਾ ਹੈ? ਡਾਕਟਰਾਂ ਨੂੰ ਪੈਸੇ ਦੇਣ ਵਾਲੇ ਨੂੰ ਕਿਸੇ ਨੂੰ ਮਾਰਨ ਵਿੱਚ ਕੀ ਦਿਲਚਸਪੀ ਹੋ ਸਕਦੀ ਹੈ? ਇਲਾਜ ਲਈ ਤਾਂ ਕੋਈ ਮਦਦ ਕਰ ਸਕਦਾ ਹੈ, ਮਾਰਨ ਲਈ ਕੌਣ ਦਿੰਦਾ ਹੈਸਰਕਾਰੀ ਕਰਮਚਾਰੀ ਨੂੰ ਜੇ ਕੋਈ ਪੈਸਾ ਮਿਲਦਾ ਹੈ, ਉਹ ਸਰਕਾਰੀ ਖ਼ਜਾਨੇ ਵਿੱਚੋਂ ਪਾਸ ਕਰਾਕੇ ਦਿੱਤਾ ਜਾਂਦਾ ਹੈ ਖਜ਼ਾਨੇ ਵਿੱਚ ਸਾਰਾ ਹਿਸਾਬ ਕਿਤਾਬ ਹੁੰਦਾ ਹੈਅਫਵਾਹਾਂ ਫੈਲਾਉਣ ਵਾਲੇ ਉਹ ਚੈੱਕ ਕਰ ਲੈਣ

ਅਗਲੀ ਗੱਲ ਮਰੀਜ਼ਾਂ ਦੇ ਅੰਗ ਕੱਢਣ ਬਾਰੇ ਹੈਇਹ ਅੰਗ ਕੋਈ ਇਕੱਲਾ ਬੰਦਾ ਕੱਢ ਹੀ ਨਹੀਂ ਸਕਦਾ ਤੇ ਫਿਰ ਕੱਢ ਕੇ ਕੀ ਕਰੇਗਾ? ਇਸ ਮੰਤਵ ਲਈ ਅਪ੍ਰੇਸ਼ਨ ਥੇਟਰ ਦੀ ਲੋੜ ਹੁੰਦੀ ਹੈਥੇਟਰ ਸਰਕਾਰੀ ਹਸਪਤਾਲਾਂ ਵਿੱਚ ਬੰਦ ਹਨਇਹ ਸਰਕਾਰੀ ਹਸਪਤਾਲ ਹਨ, ਇੱਥੇ ਤਾਂ ਪੱਤਾ ਵੀ ਹਿੱਲਦਾ ਹੈ ਤਾਂ ਪਤਾ ਲੱਗ ਜਾਂਦਾ ਹੈਕੱਢੇ ਅੰਗ ਤਾਂ ਨਿਸ਼ਚਿਤ ਸਮੇਂ, 6 ਘੰਟੇ ਵਿੱਚ ਦੂਜੇ ਮਰੀਜ਼ ਦੇ ਲਗਾਉਣੇ ਹੁੰਦੇ ਹਨਬਾਕਾਇਦਾ ਅਪ੍ਰੇਸ਼ਨ ਥੇਟਰ ’ਤੇ ਪੂਰੇ ਸਟਾਫ ਦੀ ਜ਼ਰੂਰਤ ਹੁੰਦੀ ਹੈਸੋਚਣ ਵਾਲੀ ਗੱਲ ਇਹ ਵੀ ਹੈ ਕਿ ਬਿਮਾਰ ਵਿਅਕਤੀ ਦੇ ਅੰਗ ਦੂਜਾ ਵਿਅਕਤੀ ਕਿਉਂ ਲਗਵਾਏਗਾ? ਕਿਸੇ ਵਿਅਕਤੀ ਦਾ ਕੋਈ ਵੀ ਅੰਗ ਉਸਦੀ ਜਾਂ ਉਸਦੇ ਪਰਿਵਾਰ ਦੀ ਪ੍ਰਵਾਨਗੀ ਤੋਂ ਬਿਨਾ ਕੱਢਿਆ ਹੀ ਨਹੀਂ ਜਾ ਸਕਦਾ ਅੰਮ੍ਰਿਤਸਰ ਵਿਖੇ ਦਸ ਸਾਲ ਪਹਿਲਾਂ ਅੰਗ ਕੱਢਣ ਦਾ ਅਜਿਹਾ ਸਕੈਂਡਲ ਆਇਆ ਸੀਉਸ ਵਿੱਚ ਸ਼ਾਮਲ ਡਾਕਟਰਾਂ ਨੂੰ ਜੇਲ ਦੀ ਹਵਾ ਖਾਣੀ ਪਈ ਸੀਅੰਗ ਕੱਢਣ ਬਾਰੇ ਤਾਂ ਸੋਚਿਆ ਵੀ ਨਹੀਂ ਜਾ ਸਕਦਾਡੈੱਡ ਬਾਡੀ ਇਸ ਕਰਕੇ ਵਿਖਾਈ ਨਹੀਂ ਜਾਂਦੀ ਕਿਉਂਕਿ ਵੇਖਣ ਵਾਲੇ ਨੂੰ ਇਹ ਬਿਮਾਰੀ ਨਾ ਹੋ ਜਾਵੇ

ਅਫ਼ਵਾਹਾਂ ਤਾਂ ਇਹ ਵੀ ਹਨ ਕਿ ਕਰੋਨਾ ਨਾਲ ਮਰਨ ਵਾਲੇ ਵਿਅਕਤੀ ਦੇ ਨਜ਼ਦੀਕੀ ਸੰਬੰਧੀ ਵੀ ਸਸਕਾਰ ਕਰਨ ਲਈ ਨੇੜੇ ਨਹੀਂ ਜਾਂਦੇਕਈ ਕੇਸਾਂ ਵਿੱਚ ਸਰਕਾਰੀ ਅਧਿਕਾਰੀਆਂ ਨੂੰ ਸਸਕਾਰ ਕਰਨੇ ਪਏਮੈਂ ਅੱਜ ਕੱਲ੍ਹ ਅਮਰੀਕਾ ਵਿੱਚ ਹਾਂ, ਇੱਥੇ ਵੀ ਡੈੱਡ ਬਾਡੀਆਂ ਸੰਬੰਧੀਆਂ ਨੂੰ ਨਹੀਂ ਦਿੱਤੀਆਂ ਜਾਂਦੀਆਂ ਅਤੇ ਨਾ ਵਿਖਾਈਆਂ ਜਾਂਦੀਆਂ ਹਨਇਹ ਵਿਸ਼ਵ ਸਿਹਤ ਸੰਸਥਾ ਦੀਆਂ ਹਦਾਇਤਾਂ ਹਨਭਾਰਤ ਵਿੱਚ ਵੀ ਉਨ੍ਹਾਂ ਦੀ ਪਾਲਣਾ ਕੀਤੀ ਜਾਂਦੀ ਹੈਚਾਹੀਦਾ ਤਾਂ ਇਹ ਹੈ ਮੈਡੀਕਲ ਸਟਾਫ ਦੀ ਪ੍ਰਸ਼ੰਸਾ ਕੀਤੀ ਜਾਵੇ, ਜਿਹੜੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਤੁਹਾਡਾ ਸਾਥ ਦੇ ਰਹੇ ਹਨਅਫਵਾਹਾਂ ਫੈਲਾਉਣ ਵਾਲੇ ਇੰਨੀ ਗਰਮੀ ਵਿੱਚ ਪੀ ਪੀ ਕਿੱਟਾਂ ਪਾ ਸਕਦੇ ਹਨਉਹ ਪਾ ਕੇ ਵੇਖਣ ਕਿ ਪਸੀਨੇ ਨਾ ਛੁੱਟ ਜਾਣ ਇੰਨੀ ਗਰਮੀ ਵਿੱਚ ਮੈਡੀਕਲ ਸਟਾਫ ਇਹ ਕਿੱਟਾਂ ਪਾ ਕੇ ਆਪਣੇ ਫਰਜ਼ ਨਿਭਾ ਰਿਹਾ ਹੈਇਨ੍ਹਾਂ ਕਿੱਟਾਂ ਵਿੱਚ ਨਾ ਹਵਾ ਜਾ ਸਕਦੀ ਹੈ ਅਤੇ ਨਾ ਬਾਹਰ ਆ ਸਕਦੀ ਹੈਡਾਕਟਰ ਅਤੇ ਮੈਡੀਕਲ ਸਟਾਫ ਕਈ-ਕਈ ਮਹੀਨੇ ਆਪਣੇ ਪਰਿਵਾਰ ਤੋਂ ਦੂਰ ਰਹਿ ਰਹੇ ਹਨਉਲਟਾ ਉਨ੍ਹਾਂ ਨੂੰ ਖਾਹਮਖਾਹ ਦੋਸ਼ੀ ਬਣਾਇਆ ਜਾ ਰਿਹਾ ਹੈ

ਦੇਸ਼ ਵਿੱਚ ਲਗਭਗ ਚਾਰ ਸੌ ਦੇ ਕਰੀਬ ਮੈਡੀਕਲ ਸਟਾਫ ਮੈਂਬਰ ਆਪਣੀ ਡਿਊਟੀ ਕਰਦਿਆਂ ਕਰੋਨਾ ਦੀ ਬਿਮਾਰੀ ਨਾਲ ਸਵਰਗ ਸਿਧਾਰ ਗਏ ਹਨਉਨ੍ਹਾਂ ਨੂੰ ਮਰਨ ਦਾ ਸ਼ੌਕ ਸੀ? ਉਨ੍ਹਾਂ ਦੇ ਵੀ ਤੁਹਾਡੇ ਵਾਂਗ ਪਰਿਵਾਰ ਹਨਸ਼ਰਮ ਕਰੋ ਅਫਵਾਹਾਂ ਫੈਲਾਉਣ ਅਤੇ ਉਨ੍ਹਾਂ ਤੇ ਯਕੀਨ ਕਰਨ ਵਾਲਿਓ! ਰੱਬ ਦਾ ਵਾਸਤਾ ਗ਼ਲਤ ਖ਼ਬਰਾਂ ਫੈਲਾ ਕੇ ਇਨਸਾਨੀਅਤ ਦਾ ਨੁਕਸਾਨ ਨਾ ਕਰੋਪੰਜਾਬ ਦਾ ਪਹਿਲਾਂ ਹੀ ਬਹੁਤ ਨੁਕਸਾਨ ਹੋ ਚੁੱਕਿਆ ਹੈਵਿਸ਼ਵ ਸਿਹਤ ਸੰਸਥਾ ਦੇ ਨਿਯਮਾਂ ਅਨੁਸਾਰ ਸਾਰਾ ਕੁਝ ਕੀਤਾ ਜਾਂਦਾ ਹੈ ਇੱਕ ਪਾਸੇ ਇਹ ਵੀ ਕਿਹਾ ਜਾਂਦਾ ਹੈ ਕਿ ਹਸਪਤਾਲਾਂ ਵਿੱਚ ਮਰੀਜ਼ਾਂ ਕੋਲ ਡਰਦੇ ਮਾਰੇ ਡਾਕਟਰ ਤੇ ਮੈਡੀਕਲ ਸਟਾਫ ਜਾਂਦਾ ਨਹੀਂ, ਦੂਜੇ ਪਾਸੇ ਟੀਕਾ ਲਗਾਉਣ ਦੀ ਗੱਲ ਕਰਦੇ ਹਨਅੰਗ ਕੱਢਣ ਲਈ ਵੀ ਮਰੀਜ਼ ਕੋਲ ਜਾਣਾ ਪਵੇਗਾਇਹ ਸਾਰੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨਸਰਕਾਰ ਦਾ ਮਰੀਜ਼ਾਂ ਨੂੰ ਬਚਾਉਣ ਦਾ ਫਰਜ਼ ਹੈ, ਮਾਰਨ ਦਾ ਨਹੀਂਸਰਕਾਰ ਆਪਣੀ ਬਦਨਾਮੀ ਕਿਉਂ ਕਰਵਾਏਗੀ? ਸਰਕਾਰ ਭਾਵੇਂ ਕੋਈ ਹੋਵੇ, ਉਹ ਅਜਿਹੇ ਗੈਰਕਾਨੂੰਨੀ ਕੰਮਾਂ ਦੀ ਪ੍ਰਵਾਨਗੀ ਕਦੀ ਵੀ ਨਹੀਂ ਦੇਵੇਗੀਇਹ ਹੋ ਸਕਦਾ ਕਿ ਸਰਕਾਰੀ ਹਸਪਤਾਲਾਂ ਵਿੱਚ ਉੰਨਾ ਵਧੀਆ ਪ੍ਰਬੰਧ ਨਾ ਹੋਵੇ ਪ੍ਰੰਤੂ ਇਸਦਾ ਅਰਥ ਇਹ ਨਹੀਂ ਕਿ ਝੂਠੀਆਂ ਖ਼ਬਰਾਂ ਫੈਲਾ ਕੇ ਲੋਕਾਂ ਵਿੱਚ ਡਰ ਅਤੇ ਸਰਕਾਰ ਨੂੰ ਬਦਨਾਮ ਕੀਤਾ ਜਾਵੇ ਮੈਂਨੂੰ ਮੇਰੇ ਦੋ ਪੜ੍ਹੇ ਲਿਖੇ ਦੋਸਤਾਂ ਦੇ ਫੋਨ ਆਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜੇ ਵਾਪਸ ਨਾ ਜਾਇਓ ਕਿਉਂਕਿ ਉੱਥੇ ਮਰੀਜ਼ਾਂ ਨੂੰ ਟੀਕੇ ਲਗਾ ਕੇ ਮਾਰਿਆ ਜਾ ਰਿਹਾ ਹੈ ਅਤੇ ਅੰਗ ਕੱਢ ਲਏ ਜਾਂਦੇ ਹਨਜਦੋਂ ਮੈਂ ਦਲੀਲ ਨਾਲ ਗੱਲ ਕੀਤੀ, ਉਨ੍ਹਾਂ ਕੋਲ ਕੋਈ ਜਵਾਬ ਨਹੀਂ ਸੀਮੇਰਾ ਇਹ ਦੱਸਣ ਦਾ ਭਾਵ ਹੈ ਕਿ ਸਭ ਤੋਂ ਵੱਧ ਅਫਵਾਹਾਂ ਕੁਝ ਪੜ੍ਹੇ ਲਿਖੇ ਲੋਕ ਫੈਲਾ ਰਹੇ ਹਨ

ਪਰਜਾਤੰਤਰ ਵਿੱਚ ਪੰਚਾਇਤ ਪਰਜਾਤੰਤਰ ਦਾ ਸਭ ਤੋਂ ਮੁਢਲਾ ਥੰਮ੍ਹ ਹੈਪੰਚਾਇਤਾਂ ਦੀ ਜ਼ਿੰਮੇਵਾਰੀ ਅਜਿਹੇ ਹਾਲਾਤ ਵਿੱਚ ਹੋਰ ਵੀ ਵਧ ਜਾਂਦੀ ਹੈਵੈਸੇ ਵੀ ਪੰਚਾਇਤ ਦੇ ਮੈਂਬਰ ਸਮਝਦਾਰ, ਸਿਆਣੇ ਅਤੇ ਸਮਾਜ ਸੇਵਕ ਦਾ ਕੰਮ ਕਰਦੇ ਹਨਉਨ੍ਹਾਂ ਦੀ ਜ਼ਿੰਮੇਵਾਰੀ ਆਪਣੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨਾ ਹੁੰਦਾ ਹੈਪ੍ਰੰਤੂ ਕੁਝ ਪੰਚਾਇਤਾਂ ਅਫਵਾਹਾਂ ਦੇ ਮਗਰ ਲੱਗ ਕੇ ਗੁਮਰਾਹ ਹੋ ਰਹੀਆਂ ਹਨਉਹ ਕਰੋਨਾ ਦੇ ਟੈਸਟ ਕਰਵਾਉਣ ਤੋਂ ਲੋਕਾਂ ਨੂੰ ਰੋਕ ਰਹੀਆਂ ਹਨ ਇੱਥੋਂ ਤਕ ਕਿ ਕੁਝ ਪੰਚਾਇਤਾਂ ਨੇ ਕਰੋਨਾ ਟੈਸਟ ਨਾ ਕਰਵਾਉਣ ਦੇ ਮਤੇ ਪਾ ਦਿੱਤੇ ਹਨਮਤੇ ਪਾ ਕੇ ਉਹ ਸਮਾਜ ਵਿਰੋਧੀ ਲੋਕਾਂ ਦੇ ਇਸ਼ਾਰੇ ’ਤੇ ਚਲਕੇ ਆਪਣੇ ਫਰਜ਼ਾਂ ਤੋਂ ਕੁਤਾਹੀ ਕਰ ਰਹੇ ਹਨਸਰਕਾਰ ਲੋਕਾਂ ਦੀ ਹਿਫਾਜ਼ਤ ਕਰਨਾ ਚਾਹੁੰਦੀ ਹੈ ਪ੍ਰੰਤੂ ਲੋਕ ਟੈਸਟ ਕਰਵਾਉਣ ਤੋਂ ਇਨਕਾਰ ਕਰਕੇ ਉਸ ਕਹਾਵਤ ਵਾਲੀ ਗੱਲ ਕਰ ਰਹੇ ਹਨ ਜਿਸ ਵਿੱਚ ਕਿਹਾ ਜਾਂਦਾ ਹੈ ਕਿ ‘ਗਧੇ ਨੂੰ ਦਿੱਤਾ ਲੂਣ, ਉਹ ਕਹਿੰਦਾ ਮੇਰੀ ਅੱਖ ਭੰਨ ਰਹੇ ਹੋ’ਜਦੋਂ ਪੁਲਿਸ ਨੇ ਗਲਤ ਅਫਵਾਹਾਂ ਫੈਲਾਉਣ ਸੰਬੰਧੀ ਵੀਡੀਓ ਪਾਉਣ ਵਾਲਿਆਂ ’ਤੇ ਸ਼ਿਕੰਜਾ ਕੱਸਿਆ ਤਾਂ ਹੁਣ ਉਹ ਵੀਡੀਓਜ਼ ਪਾ ਕੇ ਕਹਿ ਰਹੇ ਹਨ ਕਿ ਗ਼ਲਤੀ ਹੋ ਗਈ ਇੱਥੋਂ ਤਕ ਕਿ ਇੱਕ ਸਿਆਸੀ ਪਾਰਟੀ ਦੇ ਕਾਰਕੁਨ ਨੇ ਇੱਕ ਪੱਤਰਕਾਰ ਨੂੰ ਗ਼ਲਤ ਵੀਡੀਓ ਬਣਾਕੇ ਪਾਉਣ ਲਈ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਜਿਸਦੀ ਸ਼ਿਕਾਇਤ ਉਸਨੇ ਥਾਣੇ ਦੇ ਦਿੱਤੀ ਹੈਰਾਜਨੀਤਕ ਪਾਰਟੀਆਂ ਨੂੰ ਸਿਆਸਤ ਕਰਨ ਲਈ ਹੋਰ ਬਥੇਰੇ ਮੁੱਦੇ ਮਿਲ ਸਕਦੇ ਹਨਅਜਿਹੇ ਘਟੀਆ ਮੁੱਦਿਆਂ ਨਾਲ ਲੋਕਾਂ ਨੂੰ ਗੁਮਰਾਹ ਨਾ ਕੀਤਾ ਜਾਵੇਆਮ ਲੋਕਾਂ ਨੂੰ ਵੀ ਸਮਝ ਤੋਂ ਕੰਮ ਲੈਣਾ ਚਾਹੀਦਾ ਹੈਇਨਸਾਨੀਅਤ ਦੇ ਭਲੇ ਲਈ ਅਜਿਹੀਆਂ ਕਾਰਵਾਈਆਂ ਤੋਂ ਗੁਰੇਜ਼ ਕੀਤਾ ਜਾਵੇ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2329)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.gmail.com)

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author