GurmitPalahi7ਪੰਜਾਬ ਵਿਚਲੀਆਂ ਲਗਭਗ ਸਾਰੀਆਂ ਰਵਾਇਤੀ ਸਿਆਸੀ ਧਿਰਾਂ ...
(26 ਅਕਤੂਬਰ 2020)

 

ਪੰਜਾਬ ਦੀ ਕਿਸਾਨੀ ਦਾ ਵੱਡਾ ਹਿੱਸਾ ਦੁੱਖਾਂ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹੋਇਆ ਬੈਠਾ ਹੈਉਸਦੇ ਪੱਲੇ ਕਹਿਣ ਲਈ ਤਾਂ ਜ਼ਮੀਨ ਦਾ ਟੋਟਾ ਹੈ, ਪਰ ਇਹ ਜ਼ਮੀਨ ਦਾ ਟੋਟਾ ਉਸਦੀ ਭੁੱਖ, ਉਸਦੇ ਦੁੱਖ, ਹਰਨ ਲਈ ਕਾਰਗਰ ਸਾਬਤ ਨਹੀਂ ਹੋ ਰਿਹਾਪੰਜਾਬ ਦੇ 10 ਲੱਖ ਕਿਸਾਨ ਖੇਤੀ ਪਰਿਵਾਰਾਂ ਵਿੱਚੋਂ 3.4 ਲੱਖ ਕਿਸਾਨਾਂ ਕੋਲ ਬਹੁਤ ਹੀ ਘੱਟ ਜ਼ਮੀਨ ਹੈ ਅਤੇ ਇਹਨਾਂ ਵਿੱਚੋਂ 2 ਲੱਖ ਕਿਸਾਨਾਂ ਕੋਲ ਇੱਕ ਹੈਕਟੇਅਰ ਦੇ ਨੇੜੇ-ਤੇੜੇ ਜ਼ਮੀਨ ਦਾ ਟੋਟਾ ਹੈਇਹ ਕਿਸਾਨ ਗਰੀਬੀ ਰੇਖਾ ਦੀ ਲਕੀਰ ਤੋਂ ਹੇਠਾਂ ਰਹਿ ਰਹੇ ਹਨਇੱਕ ਰਿਪੋਰਟ ਅਨੁਸਾਰ ਸਾਲ 1991 ਤਕ ਪੰਜਾਬ ਵਿੱਚ ਘੱਟ ਜ਼ਮੀਨ ਵਾਲੇ 5 ਲੱਖ ਗਰੀਬ ਕਿਸਾਨ ਸਨ ਇਹਨਾਂ ਵਿੱਚੋਂ 1991 ਤੋਂ 2005 ਤਕ 1.6 ਲੱਖ ਖੇਤੀ ਦਾ ਕੰਮ ਛੱਡਕੇ, ਜ਼ਮੀਨਾਂ ਵੇਚ ਵੱਟਕੇ ਜਾਂ ਗਹਿਣੇ ਪਾਕੇ ਸ਼ਹਿਰਾਂ ਵਿੱਚ ਜਾਕੇ ਮਜ਼ਦੂਰੀ ਕਰਨ ਲਈ ਮਜਬੂਰ ਹੋਏ ਜਾਂ ਕਰ ਦਿੱਤੇ ਗਏਪਿਤਾ ਪੁਰਖੀ ਕਿਸਾਨੀ ਕਿੱਤਾ ਛੱਡਕੇ ਇਹ ਕਿਸਾਨ ਕੱਖੋਂ ਹੌਲੇ ਹੋ ਗਏ ਇਹਨਾਂ ਵਿੱਚੋਂ ਬਹੁਗਿਣਤੀ ਕਿਸਾਨਾਂ ਦੇ ਜ਼ਮੀਨ ਦੇ ਟੋਟੇ ਬੈਂਕਾਂ, ਆੜ੍ਹਤੀਆਂ ਕੋਲ ਕਰਜ਼ਿਆਂ ਦੇ ਬਹਾਨੇ ਗਿਰਵੀ ਪਏ ਹਨ

ਇਹਨਾਂ ਕੱਖੋਂ ਹੌਲੇ ਹੋਏ ਕਿਸਾਨਾਂ ਦੀ ਬਾਂਹ ਕਿਸੇ ਸਰਕਾਰ ਨੇ ਨਾ ਫੜੀਬਹੁਤੇ ਛੋਟੀ ਖੇਤੀ ਕਰਨ ਵਾਲਿਆਂ ਨੇ ਸਿਰਾਂ ਉੱਤੇ ਕਰਜ਼ੇ ਚੜ੍ਹਾ ਲਏ ਬੇਵਸੀ ਵਿੱਚ ਸ਼ਤੀਰਾਂ ਨੂੰ ਜੱਫੇ ਪਾ ਲਏਜ਼ਿੰਦਗੀ ਤੋਂ ਹਾਰ ਗਏਦੁੱਖਾਂ ਦੀ ਇਹ ਦਾਸਤਾਨ ਇੱਥੇ ਹੀ ਖ਼ਤਮ ਨਹੀਂ ਹੋਈਪਹਾੜਾਂ ਜਿੱਡੇ ਸੰਕਟ ਖੇਤੀ ਉੱਤੇ, ਖੇਤੀ ਕਰਨ ਵਾਲਿਆਂ ਉੱਤੇ, ਖੇਤੀ ਨਾਲ ਸਬੰਧਤ ਖੇਤ ਮਜ਼ਦੂਰਾਂ, ਕਾਰੀਗਰਾਂ ਆਦਿ ਉੱਤੇ ਬੱਦਲ ਫਟਣ ਵਾਂਗ ਸਿਰਾਂ ਉੱਤੇ ਆ ਡਿੱਗੇ, ਉਦੋਂ ਜਦੋਂ ਕਾਰਪੋਰੇਟਾਂ ਦੀ ਸਰਕਾਰ ਨੇ ਕਰੋਨਾ ਸੰਕਟ ਦੌਰਾਨ ਖੇਤੀ ਸਬੰਧੀ ਕਾਲੇ ਕਿਸਾਨ ਆਰਡੀਨੈਂਸ ਬੰਬ ਧਮਾਕੇ ਵਾਂਗ ਉਹਨਾਂ ਦੇ ਸਿਰਾਂ ਉੱਤੇ ਫੋੜ ਦਿੱਤੇਕਿਸਾਨ ਸਕਤੇ ਵਿੱਚ ਆ ਗਏਹਾਲ ਪਾਹਰਿਆ ਕੀਤੀਕਿਸੇ ਨਾ ਸੁਣੀਬਿੱਲ, ਕਾਨੂੰਨ ਬਣ ਗਏਕਿਸਾਨ ਸੜਕਾਂ, ਰੇਲਾਂ ਦੀਆਂ ਪੱਟੜੀਆਂ ਉੱਤੇ ਆਉਣ ਲਈ ਮਜਬੂਰ ਹੋ ਗਏਇਹ ਕਿਸਾਨਾਂ ਦੀ ਜਾਗਰੂਕ ਹੋਣ ਦੀ ਵੱਡੀ ਮਿਸਾਲ ਬਣੀਮਾਨਸਿਕ ਤੌਰ ’ਤੇ ਜਦੋਂ ਬੰਦਾ ਪ੍ਰੇਸ਼ਾਨ ਹੁੰਦਾ ਹੈ, ਉਸ ਨੂੰ ਆਪਣਾ ਝੁੱਗਾ ਚੋੜ ਹੋਇਆ ਜਾਪਦਾ ਹੈ, ਜਦੋਂ ਉਹਦੀ ਹੋਂਦ ਖਤਰੇ ਵਿੱਚ ਹੁੰਦੀ ਹੈ, ਉਹ “ਮਰਦਾ ਕੀ ਨਹੀਂ ਕਰਦਾ“ਇਸ ਸਥਿਤੀ ਨੇ ਪੰਜਾਬ ਦੇ ਕਿਸਾਨ ਨੂੰ ਸੰਘਰਸ਼ ਦੇ ਰਾਹ ਤੋਰਿਆ

ਪੰਜਾਬ ਦੀਆਂ ਇਕੱਲੀਆਂ, ਦੁਕੱਲੀਆਂ ਕੰਮ ਕਰਦੀਆਂ ਅਜ਼ਾਦਾਨਾਂ ਜਾਂ ਸਿਆਸੀ ਪਾਰਟੀਆਂ ਨਾਲ ਜੁੜੀਆਂ ਇਕੱਤੀ ਕਿਸਾਨ ਜਥੇਬੰਦੀਆਂ ਇੱਕ ਪਲੇਟਫਾਰਮ ਉੱਤੇ ਇਕੱਠੀਆਂ ਹੋਈਆਂ(ਹੁਣ ਦੋ ਜਥੇਬੰਦੀਆਂ ਵੱਖਰੀ ਤੂਤੀ ਵਜਾਉਣ ਲੱਗੀਆਂ ਹਨ)ਸੰਘਰਸ਼ ਦਾ ਬਿਗਲ ਵੱਜਿਆ, ਜਿਹੜਾ ਪੰਜਾਬ ਦੇ ਹਰ ਘਰ ਸੁਣਿਆ ਗਿਆਖੇਤ ਮਜ਼ਦੂਰਾਂ, ਛੋਟੇ ਕਾਰੋਬਾਰੀਆਂ, ਟਰੇਡ ਯੂਨੀਅਨਾਂ, ਅਧਿਆਪਕਾਂ, ਵਿਦਿਆਰਥੀਆਂ, ਲੇਖਕਾਂ, ਬੁੱਧੀਜੀਵੀਆਂ, ਗਾਇਕਾਂ ਸਭ ਨੇ ਇੱਕ ਮੁੱਠ ਹੋ ਕੇ ਆਖਿਆ, “ਇਹੋ ਜਿਹੀ ਅਣਹੋਣੀ ਨਾ ਪੰਜਾਬ ਨਾਲ ਪਹਿਲਾਂ ਕਦੇ ਹੋਈ ਹੈ, ਨਾ ਸ਼ਾਇਦ ਕਦੇ ਹੋਵੇ ਪੰਜਾਬ ਦੇ ਪੈਰਾਂ ਹੇਠੋਂ ਤਾਂ ਜ਼ਮੀਨ ਹੀ ਖਿਸਕਾ ਦਿੱਤੀ ਗਈ ਹੈਕਿਸਾਨੀ ਸੰਕਟ ਦਾ ਫਾਇਦਾ ਲੈਂਦਿਆਂ ਸਿਆਸੀ ਪਾਰਟੀਆਂ ਕਿਸਾਨਾਂ ਨੂੰ ਆਪਣੇ ਵੱਲ ਖਿੱਚਣ ਲੱਗੀਆਂ, ਪਰ ਕਿਸਾਨ ਜਥੇਬੰਦੀਆਂ ਦੇ ਏਕੇ ਵਿੱਚ ਕੋਈ ਸੁਰਾਖ਼ ਪੈਂਦਾ ਨਾ ਵੇਖ, ਇਹ ਸਿਆਸੀ ਧਿਰਾਂ ਜਥੇਬੰਦੀਆਂ ਦੇ ਪਿਛਾੜੀ ਆ ਖੜੋਤੀਆਂ ਇਹਨਾਂ ਜਥੇਬੰਦੀਆਂ ਦੇ ਏਕੇ, ਤੇ ਪੰਜਾਬੀਆਂ ਦੇ ਰੋਹ ਦੇ ਡਰੋਂ ਵਿਧਾਨ ਸਭਾ ਵਿੱਚ ਇਕੱਠੇ ਹੋ ਕੇ 115 ਵਿਧਾਇਕਾਂ ਨੇ ਮੋਦੀ ਦੇ ਕਾਲੇ ਕਾਨੂੰਨ ਰੱਦ ਕੀਤੇਪਰ ਦੂਜੇ ਦਿਨ ਸ਼੍ਰੋਮਣੀ ਅਕਾਲੀ ਦਲ ਤੇ ਆਪ ਪਾਰਟੀ ਵਾਲੇ ਵੱਖਰੀ ਡਫਲੀ ਵਜਾਉਣ ਲੱਗੇ “ਅਖੇ ਅਸੀਂ ਤਾਂ ਅਸੰਬਲੀ ਵਿੱਚ ਪੇਸ਼ ਬਿੱਲ ਪੜ੍ਹੇ ਹੀ ਨਹੀਂ ਅਖੇ “ਕਾਂਗਰਸ ਵਾਲੇ ਅਸੰਬਲੀ ਵਿੱਚ ਬਿੱਲ ਪਾਸ ਹੋਣ ’ਤੇ ਲੱਡੂ ਵੰਡ ਰਹੇ ਹਨ, ਇਸ ਨੂੰ ਆਪਣੀ ਵੱਡੀ ਪ੍ਰਾਪਤੀ ਦੱਸ ਰਹੇ ਹਨ ਵੋਟਾਂ ਦੀ ਰਾਜਨੀਤੀ ਤੋਂ ਪ੍ਰੇਰਿਤ ਪੰਜਾਬ ਦੀਆਂ ਸਿਆਸੀ ਧਿਰਾਂ ਕਿਸਾਨਾਂ ਨੂੰ ਆਪਣੇ ਵੱਲ ਖਿੱਚਣ ਦੇ ਰੌਂ ਵਿੱਚ ਹਨਕਾਂਗਰਸ ਆਪਣੀਆਂ ਰੋਟੀਆਂ ਸੇਕ ਰਹੀ ਹੈਸ਼੍ਰੋਮਣੀ ਅਕਾਲੀ ਦਲ, ਭਾਜਪਾ ਤੋਂ ਨਾਤਾ ਤੋੜਕੇ, ਵਜ਼ੀਰੀ ਛੱਡਕੇ, ਅੱਖਾਂ ਵਿੱਚੋਂ ਦਿਖਾਵੇ ਦੇ ਅੱਥਰੂ ਵਹਾ ਰਿਹਾ ਹੈ, ਆਮ ਆਦਮੀ ਪਾਰਟੀ ਵਾਲੇ ਨੈਸ਼ਨਲ ਕਨਵੀਨਰ ਕੇਜਰੀਵਾਲ ਦੇ ਘੂਰੀ ਵੱਟਣ ’ਤੇ ਪੰਜਾਬ ਅਸੰਬਲੀ ਵਿੱਚ ਪਾਸ ਹੋਏ ਬਿੱਲਾਂ ਤੋਂ ਕਿਨਾਰਾ ਕਰਨ ਦੇ ਰੌਂ ਵਿੱਚ ਹਨ ਪਰ ਪੰਜਾਬ ਦੀਆਂ ਕਿਸਾਨ, ਮਜ਼ਦੂਰ ਜਥੇਬੰਦੀਆਂ ਆਪਣੀ ਪੂਰੀ ਸਮਝ ਨਾਲ ਕਿਸਾਨ ਸੰਘਰਸ਼ ਨੂੰ ਲੋਕ ਸੰਘਰਸ਼ ਬਣਾਉਣ ਲਈ ਅੱਗੇ ਵਧ ਰਹੀਆਂ ਹਨ

ਪੰਜਾਬ ਦੀਆਂ ਇਹ 31 ਕਿਸਾਨ ਜਥੇਬੰਦੀਆਂ ਵਿੱਚੋਂ ਬਹੁਤੀਆਂ ਕਾਂਗਰਸ, ਅਕਾਲੀ ਦਲ, ਖੱਬੇ ਪੱਖੀ ਸਿਆਸੀ ਪਾਰਟੀਆਂ ਨਾਲ ਅੰਦਰੋਂ ਜਾਂ ਬਾਹਰੋਂ ਜੁੜੀਆਂ ਹੋਈਆਂ ਹਨਕੁਝ ਇੱਕ ਜਥੇਬੰਦੀਆਂ ਦਾ ਅਧਾਰ ਜ਼ਿਲ੍ਹਾ ਪੱਧਰੀ ਹੈ ਅਤੇ ਕੁਝ ਇੱਕ ਦੁਆਬਾ, ਮਾਲਵਾ, ਮਾਝਾ ਖਿੱਤੇ ਤਕ ਅਤੇ ਬਹੁਤ ਘੱਟ ਇਹੋ ਜਿਹੀਆਂ ਹਨ, ਜਿਹੜੀਆਂ ਪੂਰੇ ਸੂਬੇ ਵਿੱਚ ਸਰਗਰਮ ਹਨ ਇਹਨਾਂ ਜਥੇਬੰਦੀਆਂ ਵਲੋਂ ਕਿਸਾਨਾਂ, ਖੇਤ ਮਜ਼ਦੂਰਾਂ ਦੇ ਦਰੀਂ-ਘਰੀਂ ਜਾ ਕੇ ਇਹੋ ਸੁਨੇਹਾ ਦਿੱਤਾ ਜਾਂਦਾ ਹੈ ਕਿ ਉਹ ਕਿਸਾਨਾਂ ਦੇ ਹਿਤ ਵਾਲੀਆਂ ਜਥੇਬੰਦੀਆਂ ਹਨ ਅਤੇ ਉਹਨਾਂ ਲਈ ਸੰਘਰਸ਼ ਕਰ ਰਹੀਆਂ ਹਨਲਗਭਗ ਸਾਰੀਆਂ ਜਥੇਬੰਦੀਆਂ ਕਿਸਾਨ ਹਿਤਾਂ ਲਈ ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਕਰਦੀਆਂ ਹਨਇਸ ਰਿਪੋਰਟ ਅਨੁਸਾਰ ਕਿਸਾਨਾਂ ਦੀ ਫ਼ਸਲ ਉੱਤੇ ਲਾਗਤ ਉੱਪਰ 50 ਫ਼ੀਸਦੀ ਮੁਨਾਫ਼ਾ ਦੇਣ ਦੀ ਗੱਲ ਕੀਤੀ ਗਈ ਹੈਲਗਭਗ ਸਾਰੀਆਂ ਜਥੇਬੰਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਿੱਤੇ ਜਾਣਾ ਯਕੀਨੀ ਬਣਾਉਣ ਲਈ ਵੀ ਮੰਗ ਕਰਦੀਆਂ ਹਨਲਗਭਗ ਸਾਰੀਆਂ ਜਥੇਬੰਦੀਆਂ ਟਰੇਡ ਯੂਨੀਅਨਾਂ ਵਾਂਗ ਕਿਸਾਨਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਸਿਆਸੀ ਤੌਰ ’ਤੇ ਜਾਗਰੂਕ ਹੋ ਕੇ ਆਪਣੇ ਹੱਕ ਮੰਗਣ ਤੇ ਮਨੁੱਖ ਅਧਿਕਾਰਾਂ ਪ੍ਰਤੀ ਸੁਚੇਤ ਰਹਿਣ ਦਾ ਹੋਕਾ ਦਿੰਦੀਆਂ ਹਨ ਉਹਨਾਂ ਵਿੱਚੋਂ ਕੁਝ ਰਾਸ਼ਟਰੀ ਕਿਸਾਨ ਜਥੇਬੰਦੀਆਂ ਦਾ ਹਿੱਸਾ ਹਨਇਸ ਸਭ ਕੁਝ ਦੇ ਬਾਵਜੂਦ ਇਹ ਜਥੇਬੰਦੀਆਂ ਇਕੱਲੀਆਂ-ਇਕਹਰੀਆਂ ਰਹਿ ਕੇ ਆਪਣਾ ਰਾਗ ਅਲਾਪਦੀਆਂ ਰਹੀਆਂ ਹਨਹੁਣ ਜਿਸ ਢੰਗ ਨਾਲ ਉਹਨਾਂ ਵਲੋਂ ਮੌਜੂਦਾ ਕਿਸਾਨ ਲੋਕ ਸੰਘਰਸ਼ ਦੌਰਾਨ ਏਕੇ ਅਤੇ ਦ੍ਰਿੜ੍ਹਤਾ ਦਾ ਸਬੂਤ ਦਿੱਤਾ ਗਿਆ ਹੈ, ਕੀ ਕੋਈ ਆਸ ਬੱਝਦੀ ਹੈ ਕਿ ਇਹ ਜਥੇਬੰਦੀਆਂ ਇੱਕ ਸਿਆਸੀ ਪਲੇਟਫਾਰਮ ’ਤੇ ਖੜ੍ਹਕੇ, ਪੰਜਾਬ ਹਿਤੈਸ਼ੀ ਧਿਰ ਵਜੋਂ ਉਹ ਉੱਜੜ ਰਹੇ ਪੰਜਾਬ ਨੂੰ ਬਚਾਉਣ ਲਈ ਮੋਹਰੀ ਰੋਲ ਅਦਾ ਕਰ ਸਕਦੀਆਂ ਹਨ? ਇਹ ਇੱਕ ਵੱਡਾ ਸਵਾਲ ਹੈ

ਪੰਜਾਬ ਦੇ ਕਿਸਾਨਾਂ ਨੂੰ ਕਾਂਗਰਸ ਨੇ ਲੰਮਾ ਸਮਾਂ ਵਿਸਾਰੀ ਰੱਖਿਆਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਭਾਜਪਾ ਨਾਲ ਰਲਕੇ ਪੰਜਾਬ ਦੀ ਕਿਸਾਨੀ ਦੇ ਜੜ੍ਹੀਂ ਤੇਲ ਦੇਣ ਦਾ ਕੰਮ ਕੀਤਾ ਉਹਨਾਂ ਖੇਤੀ ਕਾਲੇ ਕਾਨੂੰਨ ਪਾਸ ਕਰਾਉਣ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਤੇ ਮਜਬੂਰੀ ਵੱਸ ਇਹ ਕਿਸਾਨ ਹਿਤੈਸ਼ੀ ਪਾਰਟੀ ਆਪਣਾ ਸਿਆਸੀ ਅਧਾਰ ਖ਼ਤਮ ਹੁੰਦਿਆਂ ਵੇਖ ਕਿਸਾਨਾਂ ਪਿੱਛੇ ਆ ਖੜ੍ਹੀ ਹੋਈ (ਭਾਵੇਂ ਵਕਤੀ ਤੌਰ ’ਤੇ ਹੀ)ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਕਿਸਾਨੀ ਨੇ ਲੋਕ ਸਭਾ, ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੱਡਾ ਸਮਰਥਨ ਦਿੱਤਾ ਪਰ ਅੱਜ ਉਹ ਕਿਸਾਨ ਸੰਘਰਸ਼ ਵਿੱਚ ਦੋਚਿੱਤੀ ਵਿੱਚ ਦਿੱਖ ਰਹੀ ਹੈਇਹ ਕਿਸਾਨਾਂ ਦੀ ਬਹੁ-ਗਿਣਤੀ ਹੀ ਸੀ, ਜਿਸਨੇ ਬਲੰਵਤ ਸਿੰਘ ਰਾਮੂੰਵਾਲੀਆ ਦੀ ਲੋਕ ਭਲਾਈ ਪਾਰਟੀ ਨੂੰ ਅਤੇ ਫਿਰ ਮੌਜੂਦਾ ਕਾਂਗਰਸੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਪੀਪੀਪੀ ਪਾਰਟੀ ਨੂੰ ਭਰਵਾਂ ਹੁੰਗਾਰਾ ਦਿੱਤਾ ਸੀਅਸਲ ਵਿੱਚ ਤਾਂ ਜਦੋਂ ਵੀ ਕਿਧਰੇ ਪੰਜਾਬ ਦੀ ਬਹੁਗਿਣਤੀ ਕਿਸਾਨੀ ਦੇ ਆਪਣੇ ਮਸਲਿਆਂ ਦੇ ਹੱਲ, ਪੰਜਾਬ ਦੀ ਕਿਸਾਨੀ ਨੂੰ ਬਚਾਉਣ ਦੀ ਆਪਣੀ ਧਾਰਮਿਕ ਆਸਥਾ ਨੂੰ ਬਚਾਉਣ ਲਈ ਜਿਸ ਵੀ ਸਿਆਸੀ ਧਿਰ ਨੇ ਆਪਣਾ ਹੱਥ ਅੱਗੇ ਕੀਤਾ, ਉਸ ਨੂੰ ਖ਼ਾਸ ਕਰਕੇ ਕਿਸਾਨੀ ਨੇ ਪੂਰਾ ਸਹਿਯੋਗ ਦਿੱਤਾ ਅਤੇ ਉਹਨਾਂ ਦੇ ਅੰਗ-ਸੰਗ ਖੜ੍ਹੇ ਹੋਏਪਰ ਪੰਜਾਬ ਦੀਆਂ ਰਿਵਾਇਤੀ ਪਾਰਟੀਆਂ ਕਿਸਾਨਾਂ, ਖੇਤ ਮਜ਼ਦੂਰਾਂ ਨੂੰ ਖ਼ਾਸ ਕਰਕੇ ਆਪਣੀ ਵੋਟ-ਬੈਂਕ ਵਜੋਂ ਵਰਤਦੀਆਂ ਰਹੀਆਂ, ਉਹਨਾਂ ਦੇ ਜਜ਼ਬਿਆਂ ਨਾਲ ਖੇਡਦੀਆਂ ਰਹੀਆਂਕਿਸਾਨ ਦਾ ਝੋਨਾ ਰੁਲੇ ਤਾਂ ਰੁਲੇ, ਕਿਸਾਨ ਦੀ ਕਣਕ ਤਬਾਹ ਹੋਵੇ ਤਾਂ ਹੋਵੇ, ਕਿਸਾਨ ਦੀ ਕਪਾਹ ਵਪਾਰੀ ਲੁੱਟਕੇ ਲੈ ਜਾਣ ਤਾਂ ਲੈ ਜਾਣ, ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਵੀ ਸਿਆਸੀ ਧਿਰ ਸੰਜੀਦਾ ਨਾ ਰਹੀਕਿਸਾਨਾਂ ਦੇ ਨਾਲ ਖੜ੍ਹਨ ਵਾਲਾ, ਪੰਜਾਬ ਦਾ ਮੁੱਖ ਮੰਤਰੀ ਕੀ ਇਸ ਸਵਾਲ ਦਾ ਜਵਾਬ ਦੇ ਸਕਦਾ ਹੈ ਕਿ ਉਸ ਦੀ ਵਜ਼ਾਰਤ ਵਿੱਚ ਖੇਤੀ ਮੰਤਰੀ ਕੌਣ ਹੈ? ਕੋਈ ਨਹੀਂਅਕਾਲੀ-ਭਾਜਪਾ ਦੀ ਸਰਕਾਰ ਵੇਲੇ ਵੀ ਸੁੱਚਾ ਸਿੰਘ ਲੰਗਾਹ ਤੋਂ ਬਾਅਦ ਕੋਈ ਖੇਤੀ ਮੰਤਰੀ ਨਹੀਂ ਸੀਖੇਤੀ ਪ੍ਰਧਾਨ ਸੂਬੇ ਵਿੱਚ ਖੇਤੀ ਮੰਤਰੀ ਦਾ ਨਾ ਹੋਣਾ, ਕੀ ਕਿਸਾਨਾਂ ਪ੍ਰਤੀ ਸੰਜੀਦਗੀ, ਸੁਹਿਰਦਤਾ ਦੀ ਕਮੀ ਨਹੀਂ ਹੈ?

ਪੰਜਾਬ ਵਿਚਲੀਆਂ ਲਗਭਗ ਸਾਰੀਆਂ ਰਵਾਇਤੀ ਸਿਆਸੀ ਧਿਰਾਂ ਕਿਸਾਨਾਂ ਦੇ ਸਿਰ ’ਤੇ ਚੋਣ ਲੜਕੇ, ਉਹਨਾਂ ਦੀਆਂ ਵੋਟਾਂ ਲੈ ਕੇ ਆਪਣੀਆਂ ਸਰਕਾਰਾਂ ਵੀ ਬਣਾਉਂਦੀਆਂ ਹਨ ਜਾਂ ਇੱਕ ਤਕੜੀ ਸਿਆਸੀ ਧਿਰ ਵਜੋਂ ਆਪਣਾ ਅਧਾਰ ਸੂਬੇ ਵਿੱਚ ਕਾਇਮ ਕਰਦੀਆਂ ਰਹੀਆਂ ਹਨਉਹ ਕਿਸਾਨ ਨੇਤਾ, ਜਿਹੜੇ ਪਿਛਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਸਾਖ਼ ਵਜੋਂ ਕੰਮ ਕਰਦੇ ਰਹੇ, ਉਹਨਾਂ ਵਿੱਚੋਂ ਇੱਕ ਅਜਮੇਰ ਸਿੰਘ ਲੱਖੋਵਾਲ ਨੂੰ ਪੰਜਾਬ ਮੰਡੀਕਰਨ ਬੋਰਡ ਦਾ ਚੇਅਰਮੈਨ ਬਣਾਕੇ ਕਿਸਾਨ ਨੇਤਾ ਨੂੰ ਨਿਵੇਕਲਾ ਤੋਹਫਾ ਦੇਕੇ, ਚੁੱਪ ਕਰਾਕੇ ਘਰੀਂ ਬੈਠਾ ਦਿੱਤਾ ਗਿਆਕੁਰਸੀ ਦਾ ਸੁਆਦ ਚਖਾ ਦਿੱਤਾ, ਤੇ ਲੱਖੋਵਾਲ ਕਿਸਾਨਾਂ ਦੇ ਹਿਤ ਭੁੱਲਕੇ ਸਿਰਫ ਆਪਣੇ ਨੇਤਾਵਾਂ ਨੂੰ ਹੀ ਖੁਸ਼ ਕਰਨ ਦੇ ਰਾਹ ਪਿਆ ਉਵੇਂ ਹੀ ਜਿਵੇਂ ਸ਼੍ਰੋਮਣੀ ਅਕਾਲੀ ਦਲ (ਬ), ਪੰਜਾਬ ਦੇ ਕਿਸਾਨਾਂ ਦੇ ਹਿਤਾਂ ਨੂੰ ਭੁੱਲਕੇ ਕੁਰਸੀ ਦੇ ਲਾਲਚ-ਵੱਸ, ਭਾਜਪਾ ਦੇ ਅਜੰਡੇ ਨੂੰ ਲਾਗੂ ਕਰਨ ਲਈ ਹੀ ਪਿਛਲੇ ਸਮੇਂ ਦੌਰਾਨ ਕੰਮ ਕਰਦਾ ਰਿਹਾ ਹੈ

ਇਸ ਵੇਲੇ ਪੰਜਾਬ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈਕਾਂਗਰਸ, ਅਕਾਲੀ ਦਲ, ਖੱਬੀਆਂ ਧਿਰਾਂ, ਆਮ ਆਦਮੀ ਪਾਰਟੀ ਭਾਵੇਂ ਆਪਣੀ ਵੋਟ ਬੈਂਕ ਨੂੰ ਖੋਰਾ ਲੱਗਣ ਜਾਂ ਖੋਰਾ ਲੱਗਣ ਤੋਂ ਬਚਾਉਣ ਲਈ ਕਿਸਾਨਾਂ, ਖੇਤ ਮਜ਼ਦੂਰਾਂ ਨਾਲ ਖੜ੍ਹੀਆਂ ਹੋਈਆਂ ਹਨਭਾਜਪਾ ਪੰਜਾਬ ਵਿੱਚੋਂ ਆਪਣਾ ਅਧਾਰ ਖਤਮ ਹੋਣ ਦੇ ਡਰੋਂ ਕਿਸਾਨ ਸੰਘਰਸ਼ ਤੋਂ ਪਾਸਾ ਵੱਟਕੇ ਹੁਣ “ਦਲਿਤ ਪੱਤਾ” ਖੇਡਣ ਲਈ ਪੱਬੋਂ ਭਾਰ ਹੋਈ ਪਈ ਹੈ ਤਾਂ ਕਿ ਪੰਜਾਬ ਦੀ ਕਿਸਾਨੀ ਅਤੇ ਪੰਜਾਬ ਦੇ ਲੋਕਾਂ ਦੇ ਸੰਘਰਸ਼ ਨੂੰ ਹੌਲਾ ਕੀਤਾ ਜਾ ਸਕੇ

ਦ੍ਰਿੜ੍ਹ ਸੰਕਲਪੀ ਕਿਸਾਨ ਜਥੇਬੰਦੀਆਂ ਜੇਕਰ ਦੇਸ਼ ਵਿਆਪੀ ਕਿਸਾਨਾਂ ਤੇ ਟਰੇਡ ਯੂਨੀਅਨਾਂ ਨੂੰ ਆਪਣੇ ਪੱਖ ਵਿੱਚ ਖੜ੍ਹਾ ਕਰਨ ਵਿੱਚ ਕਾਮਯਾਬ ਹੁੰਦੀਆਂ ਹਨ, ਜੇਕਰ ਆਪਣੀ ਇਸ ਹੋਂਦ ਨੂੰ ਬਚਾਉਣ ਦੀ ਲੋਕ ਲੜਾਈ ਨੂੰ ਅੱਗੇ ਲੈਜਾਣ ਲਈ ਦੇਸ਼ ਦੀਆਂ ਮਨੁੱਖੀ ਅਧਿਕਾਰ ਸੰਸਥਾਵਾਂ, ਸਿਵਲ ਲਿਬਰਟੀ ਗਰੁੱਪਾਂ, ਲੇਖਕਾਂ, ਵਕੀਲਾਂ, ਬੁੱਧੀਜੀਵੀਆਂ ਨੂੰ ਆਪਣੀ ਇਸ ਲੜਾਈ ਦਾ ਮੰਤਵ ਸਮਝਾਉਣ ਅਤੇ ਆਪਣੇ ਨਾਲ ਖੜੋਣ ਵਿੱਚ ਕਾਮਯਾਬ ਹੋ ਜਾਂਦੀਆਂ ਤਾਂ ਇਹ ਜਥੇਬੰਦੀਆਂ ਭਵਿੱਖ ਵਿੱਚ ਪੰਜਾਬ ਹਿਤੈਸ਼ੀ ਸਿਆਸੀ ਧਿਰ ਵਜੋਂ ਇੱਕ ਪਲੇਟਫਾਰਮ ਉੱਤੇ ਖੜ੍ਹਕੇ ਆਪਣੀ ਤੇ ਪੰਜਾਬ ਦੀ ਹੋਣੀ ਦਾ ਫੈਸਲਾ ਕਰਨ ਲਈ ਪਕੇਰੀ ਸੂਝ ਵਾਲੀ ਧਿਰ ਬਣ ਸਕਦੀਆਂ ਹਨਸੰਘਰਸ਼ ਕਰਨ ਵਾਲੀਆਂ ਕਿਸਾਨ-ਮਜ਼ਦੂਰ ਜੱਥੇਬੰਦੀਆਂ ਦਾ ਸਿਆਸੀ ਅਧਾਰ ਜੇਕਰ ਇਹ ਬਣ ਸਕੇ ਕਿ-

1. ਖੇਤੀ ਵਿਰੁੱਧ ਬਣਾਏ ਕੇਂਦਰੀ ਹਾਕਮਾਂ ਦੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਰ-ਪਾਰ ਦੀ ਲੜਾਈ ਲੜਨੀ ਹੀ ਲੜਨੀ ਹੈ, ਚਾਹੇ ਇਹ ਲੋਕ ਸੰਘਰਸ਼ ਹੋਵੇ ਜਾਂ ਕਾਨੂੰਨੀ ਲੜਾਈ

2. ਸੂਬਿਆਂ ਨੂੰ ਮਿਲੇ ਸੰਵਿਧਾਨਿਕ ਹੱਕਾਂ ਦੀ ਰਾਖੀ ਕਰਨੀ ਹੈ ਅਤੇ ਸੂਬਿਆਂ ਨੂੰ ਵੱਧ ਅਧਿਕਾਰਾਂ ਦੀ ਵਕਾਲਤ ਕਰਨੀ ਹੈ

3. ਦੇਸ਼ ਭਰ ਵਿੱਚ ਕਿਸਾਨ ਲਈ ਡਾ. ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਵਾਉਣ ਲਈ ਦੇਸ਼-ਵਿਆਪੀ ਅੰਦੋਲਨ ਛੇੜਨਾ ਹੈ ਅਤੇ ਦੇਸ਼ ਦੀਆਂ ਹੋਰ ਕਿਸਾਨ ਟਰੇਡ ਯੂਨੀਅਨ ਜਥੇਬੰਦੀਆਂ ਦੇ ਨਾਲ ਖੜ੍ਹਨਾ ਹੈ

4. ਸੂਬੇ ਪੰਜਾਬ ਵਿੱਚੋਂ ਮਾਫੀਆ ਰਾਜ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਹੈ

5. ਸੂਬੇ ਵਿੱਚੋਂ ਬੇਰੁਜ਼ਗਾਰੀ ਇਸ ਹੱਦ ਤਕ ਖ਼ਤਮ ਕਰਨੀ ਹੈ ਕਿ ਦੇਸ਼ ਦੇ ਦਿਮਾਗ ਅਤੇ ਧਨ “ਨੌਜਵਾਨਾਂ” ਨੂੰ ਪ੍ਰਵਾਸ ਲਈ ਮਜਬੂਰ ਨਾ ਹੋਣਾ ਪਵੇ

6. ਸੂਬੇ ਵਿੱਚ ਕਿਸਾਨਾਂ, ਕਿਰਤੀਆਂ, ਛੋਟੇ ਕਾਰੋਬਾਰੀਆਂ ਦੀ ਆਪਸੀ ਸਮਝ ਪਕੇਰੀ ਕਰਨੀ ਹੈ ਅਤੇ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ

7. ਪਾਣੀਆਂ ਦੀ ਵੰਡ ਦੇ ਮਸਲੇ ’ਤੇ ਰਿਪੇਰੀਅਨ ਕਾਨੂੰਨ ਦੇ ਅਨੁਸਾਰ ਪੰਜਾਬ ਲਈ ਪਾਣੀਆਂ ਦੇ ਹੱਕ ਲਈ ਡਟਣਾ ਹੈ

8. ਪੰਜਾਬ ਵਿੱਚ ਖੇਤੀ ਅਧਾਰਤ ਉਦਯੋਗਾਂ ਦੀ ਵਕਾਲਤ ਕਰਨਾ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2394)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author