MohdAbbasDhaliwal7ਅੰਦੋਲਨ ਨੂੰ ਸ਼ਾਂਤਮਈ ਰੱਖੋਗੇ ਤਾਂ ਹਰ ਹਾਲਤ ਵਿੱਚ ਸਫ਼ਲ ਹੋਵੋਗੇ। ਭੜਕਾਊ ਨਾਅਰੇ ਅਤੇ ਗਰਮ ...
(14 ਜਨਵਰੀ 2021)

 

ਪਿਛਲੇ ਲਗਭਗ ਸਾਢੇ ਤਿੰਨ ਮਹੀਨਿਆਂ ਤੋਂ ਚੱਲ ਰਿਹਾ ਕਿਸਾਨੀ ਅੰਦੋਲਨ ਜੋ ਕਿ ਦਿਨ ਬ ਦਿਨ ਹੋਰ ਤੀਖਣ ਤੇ ਪ੍ਰਚੰਡ ਹੁੰਦਾ ਜਾ ਰਿਹਾ ਹੈ, ਉੱਥੇ ਹੀ ਅੰਦੋਲਨ ਦੇ ਵਿਰੋਧੀਆਂ ਦੁਆਰਾ ਇਸ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਪਹਿਲਾਂ ਤੋਂ ਹੀ ਜ਼ੋਰ ਲੱਗਿਆ ਹੋਇਆ ਹੈ ਪ੍ਰੰਤੂ ਇੰਨਾ ਲੰਮਾ ਅੰਦੋਲਨ ਹੋਣ ਦੇ ਬਾਵਜੂਦ ਇਸ ਵਿੱਚ ਕੋਈ ਇੱਕ ਵੀ ਹਿੰਸਕ ਘਟਨਾ ਨਹੀਂ ਹੋਈ। ਇਸਦੇ ਲਈ ਸਮੁੱਚੀਆਂ ਕਿਸਾਨ ਯੂਨੀਅਨਾਂ ਅਤੇ ਉਨ੍ਹਾਂ ਦੇ ਆਗੂ ਅਤੇ ਇਸ ਅੰਦੋਲਨ ਨਾਲ ਜੁੜੇ ਲੋਕ ਯਕੀਨਨ ਵਧਾਈ ਦੇ ਪਾਤਰ ਹਨ ਜਿਹੜੇ ਕਿ ਹੁਣ ਤਕ ਇਸ ਅੰਦੋਲਨ ਨੂੰ ਆਪਣੀ ਦੂਰ ਅੰਦੇਸ਼ੀ ਸਦਕਾ ਨਾ ਸਿਰਫ ਸ਼ਾਂਤੀਪੂਰਨ ਰੱਖਣ ਵਿੱਚ ਸਫਲ ਹੋਏ ਹਨ ਬਲਕਿ ਇਸ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਅਨੁਸ਼ਾਸਨਮਈ ਰੱਖਣ ਵਿੱਚ ਕਾਮਯਾਬ ਹੋਏ ਹਨਯਕੀਨਨ ਇਸ ਨੂੰ ਸ਼ਾਂਤੀਪੂਰਨ ਅਤੇ ਅਨੁਸ਼ਾਸਨ ਬੱਧ ਰੱਖਣ ਦੇ ਪਿੱਛੇ ਕਿਸਾਨ ਆਗੂਆਂ ਦੀ ਯੋਗ ਅਗਵਾਈ ਅਤੇ ਸਮੇਂ ਸਮੇਂ ਤੇ ਦਿੱਤੇ ਜਾਣ ਵਾਲੇ ਉਨ੍ਹਾਂ ਵਲੋਂ ਸਹੀ ਦਿਸ਼ਾ ਨਿਰਦੇਸ਼ ਹਨ ਜਿਨ੍ਹਾਂ ’ਤੇ ਚੱਲਦਿਆਂ ਕਿਸਾਨ ਵੀਰ ਅੱਜ ਇਸ ਅੰਦੋਲਨ ਨੂੰ ਇੰਨੀ ਉਚਾਈ ’ਤੇ ਲੈ ਆਏ ਹਨ ਕਿ ਅੱਜ ਇਸਦੀ ਹਮਾਇਤ ਵਿੱਚ ਜਿੱਥੇ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਕਿਸਾਨ ਇੱਕਮਿੱਕ ਹੋ ਗਏ ਹਨ, ਉੱਥੇ ਹੀ ਇਸ ਅੰਦੋਲਨ ਨੂੰ ਅੱਜ ਵਿਸ਼ਵ ਦੇ ਵੱਖ ਵੱਖ ਦੇਸ਼ਾਂ ਵਲੋਂ ਭਰਪੂਰ ਹਮਾਇਤ ਮਿਲ ਰਹੀ ਹੈ ਅੰਦੋਲਨ ਨੂੰ ਲੈ ਕੇ ਕਿਸਾਨ ਯੂਨੀਅਨ ਦੇ ਆਗੂ ਸਮੇਂ ਸਮੇਂ ਤੇ ਆਪਣੇ ਸਾਥੀਆਂ ਅਤੇ ਅੰਦੋਲਨ ਨਾਲ ਜੁੜੇ ਕਿਸਾਨਾਂ ਨੂੰ ਦਿਸ਼ਾ-ਨਿਰਦੇਸ਼ ਦਿੰਦੇ ਰਹਿੰਦੇ ਹਨ ਇਸੇ ਸੰਦਰਭ ਵਿੱਚ ਬੀਤੇ ਰੋਜ਼ ਇੱਕ ਖੁੱਲ੍ਹਾ ਪੱਤਰ ਲਿਖ ਕੇ ਬਲਵੀਰ ਸਿੰਘ ਰਾਜੇਵਾਲ ਹੁਰਾਂ ਦੁਆਰਾ ਜੋ ਕਿਸਾਨਾਂ ਨੂੰ ਅਪੀਲਾਂ ਕੀਤੀਆਂ ਗਈਆਂ ਹਨ ਉਹ ਇਸ ਪ੍ਰਕਾਰ ਹਨ

ਰਾਜੇਵਾਲ ਹੁਰੀਂ ਲਿਖਦੇ ਹਨ ਕਿ ਇਸ ਵੇਲੇ ਅਸੀਂ ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਅੰਦੋਲਨ ਕਰ ਰਹੇ ਹਾਂਜਿਸ ਸਿਰੜ ਅਤੇ ਅਨੁਸ਼ਾਸਨ ਨਾਲ ਤੁਸੀਂ ਸ਼ਾਂਤਮਈ ਰਹਿ ਕੇ ਇਹ ਅੰਦੋਲਨ ਹੁਣ ਤਕ ਚਲਾਇਆ ਹੈ, ਉਸ ਦੀ ਦੁਨੀਆਂ ਵਿੱਚ ਕੋਈ ਮਿਸਾਲ ਨਹੀਂ ਮਿਲਦੀਇਹ ਇਤਿਹਾਸ ਵਿੱਚ ਦੁਨੀਆਂ ਵਿੱਚ ਸਭ ਤੋਂ ਲੰਮਾ ਸਮਾਂ, ਸਭ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਵਾਲਾ, ਪੂਰਨ ਸ਼ਾਂਤਮਈ ਅੰਦੋਲਨ ਹੋ ਨਿੱਬੜਿਆ ਹੈਪੂਰੇ ਸੰਸਾਰ ਦੀਆਂ ਅੱਖਾਂ ਇਸ ਨੂੰ ਤੀਬਰਤਾ ਨਾਲ ਦੇਖ ਰਹੀਆਂ ਹਨ

ਉਨ੍ਹਾਂ ਅੱਗੇ ਲਿਖਿਆ ਹੈ ਕਿ ਇਹ ਕੇਵਲ ਕਿਸਾਨਾਂ ਦਾ ਅੰਦੋਲਨ ਨਹੀਂ ਰਿਹਾਦੇਸ਼ ਦੇ ਹਰ ਵਰਗ ਨੇ ਇਨ੍ਹਾਂ ਕਾਨੂੰਨਾਂ ਦੇ ਮਾੜੇ ਪ੍ਰਭਾਵਾਂ ਨੂੰ ਸਮਝ ਕੇ ਇਸ ਵਿੱਚ ਆਪਣੀ ਸ਼ਮੂਲੀਅਤ ਦਰਜ ਕਰਵਾਈ ਹੈਅੱਜ ਇਹ ਦੇਸ਼ ਭਰ ਵਿੱਚ ਜਨ ਅੰਦੋਲਨ ਬਣ ਗਿਆ ਹੈਇਹ ਪੰਜਾਬ ਤੋਂ ਸ਼ੁਰੂ ਹੋ ਕੇ ਹਰਿਆਣਾ, ਯੂਪੀ, ਉੱਤਰਾਖੰਡ, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਦੇਸ਼ ਦੇ ਬਾਕੀ ਸਾਰੇ ਸੂਬਿਆਂ ਵਿੱਚ ਫੈਲ ਚੁੱਕਾ ਹੈ

ਰਾਜੇਵਾਲ ਨੇ ਪੱਤਰ ਵਿੱਚ ਅਪੀਲ ਕਰਦਿਆਂ ਕਿਹਾ ਕਿ ਭਰਾਵੋ, ਮੈਂ ਹਮੇਸ਼ਾ ਤੁਹਾਨੂੰ ਸਭ ਨੂੰ ਵਾਰ ਵਾਰ ਇੱਕ ਅਪੀਲ ਕਰਦਾ ਰਿਹਾ ਹਾਂਉਹ ਇਹ ਹੈ ਕਿ ਅੰਦੋਲਨ ਕੇਵਲ ਉਹ ਹੀ ਸਫ਼ਲ ਹੁੰਦਾ ਹੈ ਜੋ ਪੂਰੀ ਤਰ੍ਹਾਂ ਸ਼ਾਂਤਮਈ ਰਹੇਜਦੋਂ ਵੀ ਅੰਦੋਲਨ ਵਿੱਚ ਹਿੰਸਾ ਆਈ, ਉਸ ਦਾ ਪਤਨ ਸ਼ੁਰੂ ਹੋ ਜਾਂਦਾ ਹੈਤੁਸੀਂ ਇਸ ਨੂੰ ਹੁਣ ਤਕ ਸ਼ਾਂਤਮਈ ਰੱਖਿਆ, ਉਸ ਲਈ ਮੈਂ ਤੁਹਾਡਾ ਸਭ ਦਾ ਧੰਨਵਾਦੀ ਹਾਂਅੰਦੋਲਨ ਹਮੇਸ਼ਾ ਪੜਾਅਵਾਰ ਅੱਗੇ ਵਧਦੇ ਹਨਤੁਸੀਂ ਸੈਮੀਨਾਰਾਂ, ਧਰਨਿਆਂ ਤੋਂ ਲੈ ਕੇ, ਰੇਲ ਪਟੜੀਆਂ ਦੇ ਅੰਦੋਲਨ ਰਾਹੀਂ, ਭਾਰਤ ਬੰਦ ਵਰਗੇ ਸਫ਼ਲ ਕਦਮਾਂ ਨਾਲ ਦਿੱਲੀ ਦੁਆਲੇ ਵੱਖ ਵੱਖ ਨਾਕਿਆਂ ਉੱਤੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਬੈਠੇ ਹੋਕੜਾਕੇ ਦੀ ਠੰਢ ਅਤੇ ਮੀਂਹ ਦੇ ਬਾਵਜੂਦ ਤੁਸੀਂ ਆਪਣੀਆਂ ਟਰਾਲੀਆਂ ਵਿੱਚ ਘਰ ਪਾ ਕੇ ਸ਼ਾਂਤਮਈ ਬੈਠੇ ਹੋਅੰਦੋਲਨ ਆਪਣੀ ਚਾਲ ਸ਼ਾਂਤਮਈ ਢੰਗ ਨਾਲ ਹਰ ਪੜਾਅ ਨੂੰ ਸਫ਼ਲਤਾ ਨਾਲ ਪਾਰ ਕਰ ਰਿਹਾ ਹੈਅੰਦੋਲਨ ਵਿੱਚ ਹਰ ਸਮੇਂ ਰਣਨੀਤੀ ਅਨੁਸਾਰ ਨਵੇਂ ਪੜਾਅ ਤੈਅ ਕਰਨੇ ਹੁੰਦੇ ਹਨਇਸੇ ਲਈ ਅਸੀਂ ਲੋਹੜੀ ਉੱਤੇ ਇਨ੍ਹਾਂ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ, ਅਸੀਂ ਇਸ ਵਾਰ 18 ਜਨਵਰੀ ਨੂੰ ਮਹਿਲਾ ਦਿਵਸ ਨੂੰ ‘ਕਿਸਾਨ ਮਹਿਲਾ ਦਿਵਸ’ ਵਜੋਂ ਮਨਾ ਰਹੇ ਹਾਂਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਭਾਵ 20 ਜਨਵਰੀ ਨੂੰ ਅਸੀਂ ਸੰਕਲਪ ਦਿਵਸ ਵਜੋਂ ਮਨਾਵਾਂਗੇ ਅਤੇ ਖ਼ਾਸ ਤੌਰ ’ਤੇ ਸਤਿਗੁਰਾਂ ਦੇ ਸ਼ਬਦ ‘ਦੇਹਿ ਸਿਵਾ ਬਰ ਮੋਹਿ ਇਹੈ’ ਦਾ ਗਾਇਨ ਕਰ ਕੇ ਅੰਦੋਲਨ ਵਿੱਚ ਸ਼ਾਂਤਮਈ ਰਹਿਣ ਦਾ ਸੰਕਲਪ ਲਵਾਂਗੇਸੁਭਾਸ਼ ਚੰਦਰ ਬੋਸ ਜੀ ਦੇ ਜਨਮ ਦਿਹਾੜੇ 23 ਜਨਵਰੀ ਨੂੰ ਆਜ਼ਾਦ ਹਿੰਦ ਕਿਸਾਨ ਦਿਵਸ ਵਜੋਂ ਮਨਾਵਾਂਗੇਹਰ ਸਾਲ ਵਾਂਗ 26 ਜਨਵਰੀ ਸਾਡਾ ਗਣਤੰਤਰ ਦਿਵਸ ਹੈਅਸੀਂ ਉਸ ਦਿਨ ਵੱਡੀ ਗਿਣਤੀ ਵਿੱਚ ਦਿੱਲੀ ਦੇ ਬਾਰਡਰਾਂ ਦੇ ਨਾਕਿਆਂ ਤੋਂ ਕਿਸਾਨ ਪਰੇਡ ਕਰਾਂਗੇਉਸ ਤੋਂ ਬਾਅਦ ਦੇ ਪੜਾਅ ਉਦੋਂ ਤਕ ਜਾਰੀ ਰੱਖੇ ਜਾਣਗੇ, ਜਦੋਂ ਤਕ ਅੰਦੋਲਨ ਸਫ਼ਲ ਨਹੀਂ ਹੋ ਜਾਂਦਾ

ਰਾਜੇਵਾਲ ਨੇ ਗਣਤੰਤਰ ਦਿਵਸ ਦੇ ਸੰਦਰਭ ਵਿੱਚ ਅੰਦੋਲਨ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਗਲਤ ਫਹਿਮੀਆਂ ਨੂੰ ਵਿਰਾਮ ਦਿੰਦਿਆਂ ਲਿਖਿਆ ਹੈ ਕਿ ਮੈਂ ਖ਼ਾਸ ਤੌਰ ’ਤੇ ਤੁਹਾਨੂੰ ਇਸ ਲਈ ਸੰਬੋਧਿਤ ਹੋ ਰਿਹਾ ਹਾਂ ਤਾਂ ਜੋ 26 ਜਨਵਰੀ ਦੇ ਅੰਦੋਲਨ ਸਬੰਧੀ ਫੈਲਾਈਆਂ ਜਾ ਰਹੀਆਂ ਗ਼ਲਤ ਫਹਿਮੀਆਂ ਦੂਰ ਹੋ ਸਕਣਅਸੀਂ ਕਿਸਾਨ ਪਰੇਡ ਕਿਵੇਂ ਕਰਨੀ ਹੈ, ਇਹ ਅਗਲੇ ਹਫ਼ਤੇ ਐਲਾਨ ਕਰਾਂਗੇਪਰ ਜਿਸ ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਨ੍ਹਾਂ ਤੋਂ ਚੌਕਸ ਹੀ ਨਹੀਂ, ਬਹੁਤ ਗੰਭੀਰ ਹੋਣ ਦੀ ਲੋੜ ਹੈਇਸ ਤਰ੍ਹਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਵੇਂ ਕਿਸਾਨਾਂ ਵੱਲੋਂ ਬਗ਼ਾਵਤ ਕਰਨ ਦਾ ਪ੍ਰੋਗਰਾਮ ਹੋਵੇ ਅਤੇ ਇਹ ਅੰਦੋਲਨ ਦਾ ਆਖ਼ਰੀ ਪੜਾਅ ਹੋਵੇਕੁਝ ਲੋਕ ਕਹਿ ਰਹੇ ਹਨ ਕਿ ਉਸ ਦਿਨ ਲਾਲ ਕਿਲੇ ਉੱਤੇ ਝੰਡਾ ਲਹਿਰਾਉਣਾ ਹੈਕੋਈ ਕਹਿ ਰਿਹਾ ਹੈ ਕਿ ਪਾਰਲੀਮੈਂਟ ਉੱਤੇ ਕਬਜ਼ਾ ਕਰਨਾ ਹੈਕਈ ਤਰ੍ਹਾਂ ਦਾ ਬੇਬੁਨਿਆਦ ਭੜਕਾਊ ਪ੍ਰਚਾਰ ਕੀਤਾ ਜਾ ਰਿਹਾ ਹੈਇਸ ਕੂੜ ਪ੍ਰਚਾਰ ਨੇ ਕੇਵਲ ਮੈਂਨੂੰ ਨਹੀਂ, ਸਾਰੀਆਂ ਅੰਦੋਲਨ ਲੜ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਗੰਭੀਰ ਚਿੰਤਾ ਵਿੱਚ ਹੀ ਨਹੀਂ ਪਾਇਆ, ਸਭ ਦੀ ਨੀਂਦ ਹਰਾਮ ਕਰ ਦਿੱਤੀ ਹੈਕੁਝ ਕਿਸਾਨ ਵਿਰੋਧੀ ਤਾਕਤਾਂ ਨੇ ਕਿਸਾਨਾਂ ਅਤੇ ਆਮ ਲੋਕਾਂ ਦੇ ਸ਼ਾਂਤਮਈ ਅੰਦੋਲਨ ਨੂੰ ਫੇਲ ਕਰਨ ਲਈ ਇਸ ਕੂੜ ਪ੍ਰਚਾਰ ਉੱਤੇ ਪੂਰੀ ਵਾਹ ਲਾਈ ਹੋਈ ਹੈਸਰਕਾਰੀ ਏਜੰਸੀਆਂ ਵੀ ਅਜਿਹੇ ਲੋਕਾਂ ਦੀ ਮਦਦ ਕਰਨ ਲਈ ਪੱਬਾਂ ਭਾਰ ਹਨਧਰਨੇ ਵਾਲੀਆਂ ਥਾਵਾਂ ਉੱਤੋਂ ਸਾਡੇ ਵਾਲੰਟੀਅਰ ਹਰ ਰੋਜ਼ ਅਜਿਹੇ ਕਿਸਾਨ ਦੋਖੀਆਂ ਨੂੰ ਫੜ ਕੇ ਪੁਲੀਸ ਹਵਾਲੇ ਕਰ ਰਹੇ ਹਨਇਹ ਵੀ ਸੁਣਨ ਵਿੱਚ ਆ ਰਿਹਾ ਹੈ ਕਿ ਕੁਝ ਨੌਜਵਾਨ ਟਰੈਕਟਰਾਂ ਉੱਤੇ ਪੁਲੀਸ ਨਾਕੇ ਤੋੜਨ ਲਈ ਜੁਗਾੜ ਫਿੱਟ ਕਰਵਾ ਰਹੇ ਹਨਇਹ ਕੇਵਲ ਨਿੰਦਣਯੋਗ ਨਹੀਂ, ਮੰਦਭਾਗਾ ਵੀ ਹੈ

ਰਾਜੇਵਾਲ ਹੁਰਾਂ ਅੱਗੇ ਅੰਦੋਲਨ ਨੂੰ ਮਿਲ ਰਹੇ ਕੌਮਾਂਤਰੀ ਪੱਧਰ ਦੇ ਹੁੰਗਾਰੇ ਦੇ ਸੰਦਰਭ ਵਿੱਚ ਕਿਹਾ ਕਿ ਭਰਾਵੋ, ਮੈਂ ਸਪਸ਼ਟ ਕਰਨਾ ਚਾਹੁੰਦਾ ਹਾਂ ਕਿ ਇਸ ਵੇਲੇ ਦੁਨੀਆਂ ਇਸ ਅੰਦੋਲਨ ਦੀ ਸਫ਼ਲਤਾ ਲਈ ਅਰਦਾਸਾਂ ਕਰ ਰਹੀ ਹੈਬਹੁਤ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਅਤੇ ਉੱਥੋਂ ਦੇ ਆਗੂਆਂ ਨੇ ਇਸ ਅੰਦੋਲਨ ਦੀ ਹਮਾਇਤ ਕੀਤੀ ਹੈਇਸ ਸਬੰਧੀ ਮੋਦੀ ਸਰਕਾਰ ਨੂੰ ਲਿਖਿਆ ਵੀ ਹੈਹਰ ਦੇਸ਼ ਅਤੇ ਭਾਰਤ ਦੇ ਹਰ ਰਾਜ ਵਿੱਚ ਇਸ ਅੰਦੋਲਨ ਦੇ ਹੱਕ ਵਿੱਚ ਹਰ ਰੋਜ਼ ਸ਼ਾਂਤਮਈ ਧਰਨੇ, ਮੁਜ਼ਾਹਰੇ ਕੀਤੇ ਜਾ ਰਹੇ ਹਨ

ਅੰਦੋਲਨ ਪ੍ਰਤੀ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਿੰਮੇਵਾਰੀ ਪ੍ਰਤੀ ਗੰਭੀਰ ਰਹਿਣ ਦੀ ਅਪੀਲ ਕਰਦਿਆਂ ਰਾਜੇਵਾਲ ਹੁਰਾਂ ਕਿਹਾ ਕਿ ਸਾਰੀ ਦੁਨੀਆਂ ਇਸਦੀ ਸਫ਼ਲਤਾ ਲੋਚਦੀ ਹੈਮੈਂ ਪੁੱਛਦਾ ਹਾਂ ਕਿ ਜਿਸ ਅੰਦੋਲਨ ਦੀ ਸਫ਼ਲਤਾ ਲਈ ਸ੍ਰੀ ਦਰਬਾਰ ਸਾਹਿਬ ਤੋਂ ਅਰਦਾਸ ਹੋਈ ਹੋਵੇਹਰ ਪਿੰਡ ਦੇ ਗੁਰੂ ਘਰ ਤੋਂ ਅਰਦਾਸਾਂ ਹੋਣ, ਹਿੰਦੂ ਭਰਾ ਹਵਨ ਕਰਵਾਉਂਦੇ ਹੋਣ, ਮੁਸਲਮਾਨ ਤੁਹਾਡੇ ਨਾਲ ਹੋਣ, ਕੀ ਕੋਈ ਕਿਸਾਨ ਇਸ ਨੂੰ ਹਿੰਸਕ ਭੀੜ ਬਣਾ ਕੇ ਅੰਦੋਲਨ ਨੂੰ ਫੇਲ ਕਰਨ ਬਾਰੇ ਸੋਚ ਸਕਦਾ ਹੈ? ਕਦੀ ਨਹੀਂ ਮੈਂਨੂੰ ਅਤੇ ਮੇਰੇ ਸਾਥੀਆਂ ਨੂੰ ਇਹ ਉੱਕਾ ਹੀ ਯਕੀਨ ਨਹੀਂ ਹੋ ਰਿਹਾ

ਅੰਦੋਲਨ ਨੂੰ ਲੀਹੋਂ ਲਾਹੁਣ ਲਈ, ਕਿਸਾਨਾਂ ਨੂੰ ਭੜਕਾਉਣ ਲਈ, ਸਰਕਾਰੀ ਏਜੰਸੀਆਂ ਅਤੇ ਕਿਸਾਨ ਦੋਖੀ ਤਾਕਤਾਂ ਸਰਗਰਮ ਹਨਮੈਂ ਸਮਝਦਾ ਹਾਂ ਕਿ ਅਜਿਹੀ ਮਾੜੀ ਸੋਚ ਕਿਸਾਨ ਦੀ ਤਾਂ ਹੋ ਹੀ ਨਹੀਂ ਸਕਦੀਫਿਰ ਵੀ ਸਰਕਾਰ ਸਾਡੇ ਅੰਦੋਲਨ ਵਿੱਚ ਖਾਲਿਸਤਾਨੀਆਂ ਅਤੇ ਅਤਿਵਾਦੀਆਂ ਦੇ ਹੋਣ ਦੇ ਇਲਜ਼ਾਮ ਲਾ ਰਹੀ ਹੈਅਜਿਹੇ ਸਮੇਂ ਹਰ ਕਿਸਾਨ ਦੀ ਜ਼ਿੰਮੇਵਾਰੀ ਹੋਰ ਵਧ ਜਾਂਦੀ ਹੈਭਰਾਵੋ, ਇਹ ਅੰਦੋਲਨ ਤੁਹਾਡਾ ਆਪਣਾ ਹੈ, ਤੁਹਾਡੇ ਅਤੇ ਤੁਹਾਡੇ ਬੱਚਿਆਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈਕੀ ਤੁਸੀਂ ਆਪਣਾ ਅਤੇ ਆਪਣੇ ਬੱਚਿਆਂ ਦਾ ਭਵਿੱਖ ਦਾਅ ਉੱਤੇ ਲਾ ਸਕਦੇ ਹੋ? ਕੀ ਹਿੰਸਕ ਸੋਚ ਨਾਲ ਇਸ ਨੂੰ ਫੇਲ ਕਰਨ ਦਾ ਘਿਨਾਉਣਾ ਪਾਪ ਕਰ ਸਕਦੇ ਹੋ? ਜੇ ਨਹੀਂ ਤਾਂ ਆਓ ਆਪਾਂ ਸਾਰੇ ਮਿਲ ਕੇ ਇਸ ਨੂੰ ਸ਼ਾਂਤਮਈ ਰੱਖਣ ਲਈ ਪੂਰੀ ਵਾਹ ਲਾਈਏ

ਪੱਤਰ ਦੇ ਆਖਰੀ ਪੈਰੇ ਵਿੱਚ ਰਾਜੇਵਾਲ ਨੇ ਕਿਸਾਨਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਮੇਰੀ ਹਰ ਕਿਸਾਨ ਨੂੰ ਸਨਿਮਰ ਬੇਨਤੀ ਹੈ ਕਿ ਸਮਾਂ ਮੰਗ ਕਰਦਾ ਹੈ ਕਿ 26 ਜਨਵਰੀ ਨੂੰ ਵੱਧ ਤੋਂ ਵੱਧ ਕਿਸਾਨ, ਕਿਸਾਨ ਬੀਬੀਆਂ ਦਿੱਲੀ ਜ਼ਰੂਰ ਪੁੱਜਣਹਰ ਕਿਸਾਨ ਇੱਕ ਵਾਲੰਟੀਅਰ ਬਣ ਕੇ ਕਿਸਾਨ ਦੋਖੀਆਂ ਉੱਤੇ ਨਿਗਾਹ ਰੱਖੇਜਿਸ ਅੰਦੋਲਨ ਦੀ ਸਫ਼ਲਤਾ ਲਈ ਸਾਰੀ ਦੁਨੀਆਂ ਦਾ ਦਿਲ ਧੜਕਦਾ ਹੈ, ਉਸ ਨੂੰ ਹਰ ਹਾਲ ਸ਼ਾਂਤਮਈ ਰੱਖਣ ਦਾ ਦ੍ਰਿੜ੍ਹ ਇਰਾਦਾ ਰੱਖੋਕਿਸਾਨ ਦੋਖੀ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣ ਲਈ ਕੂੜ ਪ੍ਰਚਾਰ ਕਰਨ ਵਾਲਿਆਂ ਨੂੰ ਬੇਪਰਦ ਕਰਨ ਵਿੱਚ ਮਦਦ ਕਰੋਅੰਦੋਲਨ ਨੂੰ ਸ਼ਾਂਤਮਈ ਰੱਖੋਗੇ ਤਾਂ ਹਰ ਹਾਲਤ ਵਿੱਚ ਸਫ਼ਲ ਹੋਵੋਗੇਭੜਕਾਊ ਨਾਅਰੇ ਅਤੇ ਗਰਮ ਜੋਸ਼ੀਲੀਆਂ ਗੱਲਾਂ ਅੰਦੋਲਨ ਨੂੰ ਲੀਹ ਤੋਂ ਲਾਹ ਦੇਣਗੀਆਂਆਓ, ਸਾਰੇ ਮਿਲ ਕੇ, ਜਿਨ੍ਹਾਂ ਨੇ ਹੁਣ ਤਕ ਇਸ ਨੂੰ ਮਜ਼ਬੂਤ ਕਰਨ ਲਈ ਪੂਰੀ ਵਾਹ ਲਾਈ ਹੈ, ਇਸਦੀ ਸਫ਼ਲਤਾ ਲਈ ਸਾਰੀ ਤਾਕਤ ਝੋਕ ਦੇਈਏਸ਼ਾਂਤਮਈ ਰਹਿਣਾ ਹੀ ਇਸਦੀ ਸਫ਼ਲਤਾ ਦੀ ਕੂੰਜੀ ਹੈ ਅਤੇ ਹਿੰਸਾ ਅੰਦੋਲਨ ਲਈ ਫਾਂਸੀ ਸਮਾਨਤੁਹਾਥੋਂ ਬਹੁਤ ਆਸਾਂ ਹਨ ਅਤੇ ਭਰੋਸਾ ਵੀ ਬਹੁਤ ਹੈਆਓ ਰਲ ਕੇ ਸਫ਼ਲਤਾ ਵੱਲ ਵਧੀਏ

ਯਕੀਨਨ ਉਕਤ ਪੱਤਰ ਵਿੱਚ ਰਾਜੇਵਾਲ ਵਲੋਂ ਜਿਹੜੇ ਜਿਹੜੇ ਖਦਸ਼ੇ ਪ੍ਰਗਟਾਏ ਹਨ, ਅੱਜ ਲੋੜ ਹੈ ਉਨ੍ਹਾਂ ਤੋਂ ਮੁਹਤਾਤ (ਚੌਕਸ) ਰਹਿੰਦੇ ਹੋਏ ਉਨ੍ਹਾਂ ’ਤੇ ਸੰਜੀਦਗੀ ਨਾਲ ਧਿਆਨ ਕੇਂਦਰਿਤ ਕਰਨ ਦੀਅੱਜ ਲੋੜ ਹੈ ਉਕਤ ਕਿਸਾਨੀ ਅੰਦੋਲਨ ਨੂੰ ਰਾਜੇਵਾਲ ਦੇ ਦਰਸਾਏ ਰਸਤੇ ’ਤੇ ਚੱਲਦਿਆਂ ਹਰ ਤਰ੍ਹਾਂ ਦੇ ਵਾਦ ਵਿਵਾਦ ਅਤੇ ਹਿੰਸਕ ਘਟਨਾਵਾਂ ਤੋਂ ਦੂਰ ਰੱਖਣ ਦੀ

*****

ਜਿਹੜਾ ਕਰਵਾਊ ਖੰਡੇ ਤਿੱਖੇ, ਨਾਲੇ ਕਿਰਪਾਨਾਂ ਕਰਵਾਊਗਾ,
ਉਹ ਅੱਖੜ ਮਰੂਗਾ ਆਪ, ਨਾਲੇ ਲੋਕਾਂ ਨੂੰ ਮਰਵਾਊਗਾ।               --- (ਸੰਪਾਦਕ)

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2524)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਅੱਬਾਸ ਧਾਲੀਵਾਲ

ਅੱਬਾਸ ਧਾਲੀਵਾਲ

Malerkotla, Sangrur, Punjab.
Phone: (91 - 98552 - 59650)
Email: (abbasdhaliwal72@gmai.com)

More articles from this author