SanjeevSaini7ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਵਤੀਰਾ ਛੱਡ ਕੇ ਇਹ ਖੇਤੀ ਮਾਰੂ ਬਿੱਲ ...
(4 ਫਰਵਰੀ 2021)
(ਸ਼ਬਦ: 560)

 

ਜੂਨ 2020 ਵਿੱਚ ਕੇਂਦਰ ਵੱਲੋਂ ਨਵੇਂ ਖੇਤੀਬਾੜੀ ਆਰਡੀਨੈਂਸ ਜਾਰੀ ਕੀਤੇ ਗਏਕਿਸਾਨਾਂ ਨੂੰ ਡਰ ਸਤਾਉਣ ਲੱਗਾ ਕਿ ਜੇਕਰ ਖੇਤੀ ਬਿੱਲ ਲਾਗੂ ਹੋ ਜਾਂਦੇ ਹਨ ਤਾਂ ਉਨ੍ਹਾਂ ਦੀਆਂ ਜ਼ਮੀਨਾਂ ਕਾਰਪੋਰੇਟ ਦੇ ਹਵਾਲੇ ਹੋ ਜਾਣਗੀਆਂਪੰਜਾਬ ਵਿੱਚ ਤਕਰੀਬਨ ਦੋ ਮਹੀਨੇ ਰੇਲ ਚੱਕਾ ਜਾਮ ਰਿਹਾਰਿਲਾਇੰਸ ਸਟੋਰਾਂ, ਪੈਟਰੋਲ ਪੰਪਾਂ ’ਤੇ ਵੀ ਧਰਨੇ ਦਿੱਤੇ ਗਏਤਕਰੀਬਨ ਹਰ ਤਬਕੇ ਵੱਲੋਂ ਪੰਜਾਬ ਵਿੱਚ ਕਿਸਾਨਾਂ ਨੂੰ ਭਰਪੂਰ ਸਮਰਥਨ ਦਿੱਤਾ ਗਿਆਜਦੋਂ ਕੋਈ ਸਾਰਥਿਕ ਨਤੀਜਾ ਨਾ ਨਿਕਲਿਆ ਤਾਂ ਕਿਸਾਨਾਂ ਨੇ ਨਵੰਬਰ ਮਹੀਨੇ ਦਿੱਲੀ ਵੱਲ ਕੂੱਚ ਕੀਤਾਹਰਿਆਣਾ ਸਰਕਾਰ ਵੱਲੋਂ ਪਹਿਲੇ ਤਾਂ ਬਹੁਤ ਸਖ਼ਤੀ ਕੀਤੀ ਗਈਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏਪਾਣੀ ਦੀਆਂ ਬੁਛਾੜਾਂ ਦੀਆਂ ਪਰਵਾਹ ਕੀਤੇ ਬਿਨਾਂ ਹੀ ਕਿਸਾਨਾਂ ਨੇ ਦਿੱਲੀ ਵੱਲ ਕੂਚ ਕੀਤਾ, ਜਿਸ ਵਿੱਚ ਵੱਡੇ ਪੱਧਰ ’ਤੇ ਔਰਤਾਂ, ਨੌਜਵਾਨਾਂ, ਬਜ਼ੁਰਗਾਂ, ਮਜ਼ਦੂਰਾਂ, ਲੇਖਕ, ਗੀਤਕਾਰ, ਨਾਟਕਕਾਰ ਆਦਿ ਵਰਗਾਂ ਨੇ ਸ਼ਮੂਲੀਅਤ ਕੀਤੀਦੇਖਾ ਦੇਖੀ ਵਿੱਚ ਆਪਣੇ ਹੱਕਾਂ ਦੀ ਰਾਖੀ ਲਈ ਹੋਰ ਸੂਬਿਆਂ ਦੇ ਕਿਸਾਨਾਂ ਨੇ ਦਿੱਲੀ ਵੱਲ ਨੂੰ ਕੂਚ ਕਰਨਾ ਸ਼ੁਰੂ ਕਰ ਦਿੱਤਾ

ਜਿੱਥੇ ਵੀ ਕੇਂਦਰ ਦੇ ਵਜ਼ੀਰ ਜਾਂਦੇ ਹਨ, ਇਨ੍ਹਾਂ ਬਿੱਲਾਂ ਦੇ ਸੋਹਲੇ ਗਾਉਣ ਲੱਗ ਜਾਂਦੇ ਹਨਹਾਲਾਂਕਿ ਪ੍ਰਧਾਨ ਮੰਤਰੀ ਨੇ ਚਾਹੇ ਇੱਕ ਵੀ ਵਾਰ ਕਿਸਾਨਾਂ ਨਾਲ ਕਿਸਾਨੀ ਮੁੱਦੇ ਤੇ ਗੱਲਬਾਤ ਨਹੀਂ ਕੀਤੀ ਹੈ, ਪਰ ਹਰ ਥਾਂ ’ਤੇ ਜਾ ਕੇ ਕਿਸਾਨੀ ਬਿੱਲਾਂ ਦੀ ਵਕਾਲਤ ਜ਼ਰੂਰ ਕਰਦੇ ਹਨਕਿਸਾਨਾਂ ਨੂੰ ਮੰਡੀਆਂ ਖਤਮ ਹੋਣ ਦਾ ਵੀ ਡਰ ਹੈ, ਜਿਸ ਕਾਰਨ ਉਨ੍ਹਾਂ ਨੂੰ ਲੱਗ ਰਿਹਾ ਹੈ ਕਿ ਉਹਨਾਂ ਨੂੰ ਫਸਲ ਦਾ ਘੱਟੋ-ਘੱਟ ਸਮਰਥਨ ਮੁੱਲ ਵੀ ਨਹੀਂ ਮਿਲ ਸਕੇਗਾ। ਨਿੱਜੀ ਕੰਪਨੀਆਂ ਮਨ-ਮਰਜ਼ੀ ਦਾ ਭਾਅ ਲਾਉਣਗੀਆਂ

ਕੇਂਦਰ ਅਤੇ ਕਿਸਾਨਾਂ ਵਿਚਾਲੇ 11 ਮੀਟਿੰਗਾਂ ਹੋਈਆਂ, ਜੋ ਬੇਸਿੱਟਾ ਰਹੀਆਂਕੇਂਦਰੀ ਵਜ਼ਾਰਤ ਕਹਿ ਰਹੀ ਹੈ ਕਿ ਕਾਨੂੰਨਾਂ ਵਿੱਚ ਸੋਧ ਕੀਤੀ ਜਾਵੇਗੀ। ਪਰ ਕਿਸਾਨਾਂ ਨੂੰ ਸੋਧ ਪ੍ਰਵਾਨ ਨਹੀਂ ਹੈਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਕਾਨੂੰਨਾਂ ਨੂੰ ਰੱਦ ਕਰੋ ਤੇ ਜੋ ਨਵੇਂ ਕਾਨੂੰਨ ਬਣਾਉਣੇ ਹਨ, ਉਹ ਕਿਸਾਨਾਂ ਨਾਲ ਸਲਾਹ ਮਸ਼ਵਰਾ ਕਰਕੇ ਬਣਾਏ ਜਾਣ

ਅਜਿਹੀ ਕੜਾਕੇ ਦੀ ਠੰਢ ਵਿੱਚ 160 ਦੇ ਕਰੀਬ ਕਿਸਾਨਾਂ ਨੇ ਸ਼ਹੀਦੀ ਵੀ ਪਾਈ ਹੈਇਹ ਅੰਦੋਲਨ ਹੁਣ ਜਨ-ਅੰਦੋਲਨ ਬਣ ਗਿਆ ਹੈਹਰ ਵਰਗ ਦੇ ਲੋਕ ਜਾਤਾਂ-ਧਰਮਾਂ ਤੋਂ ਉੱਪਰ ਉੱਠ ਕੇ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਹਨ ਇੱਕ ਹੀ ਜਗ੍ਹਾ ਬੈਠ ਕੇ ਧਰਨੇ ਦਿੱਤੇ ਜਾ ਰਹੇ ਹਨ ਅਤੇ ਇਕੱਠੇ ਖਾਣਾ ਬਣਾਇਆ ਤੇ ਖਾਧਾ ਜਾ ਰਿਹਾ ਹੈਚਾਹੇ ਕੋਈ ਮੁਸਲਿਮ ਭਾਈਚਾਰੇ ਜਾਂ ਈਸਾਈ ਭਾਈਚਾਰਾ, ਚਾਹੇ ਕਿਸੇ ਵੀ ਭਾਈਚਾਰੇ ਨਾਲ ਸਬੰਧ ਰੱਖਦਾ ਹੋਵੇ, ਕਿਸਾਨ ਸੰਘਰਸ਼ ਦੀ ਹਮਾਇਤ ਕਰ ਰਿਹਾ ਹੈਹਰਿਆਣੇ ਦੀਆਂ ਖਾਪ ਪੰਚਾਇਤਾਂ ਨੇ ਵਧ ਚੜ੍ਹ ਕੇ ਇਸ ਅੰਦੋਲਨ ਦੀ ਹਮਾਇਤ ਕੀਤੀ ਹੈ

ਹੁਣ ਤਾਂ ਕੌਮਾਂਤਰੀ ਹਸਤੀਆਂ ਵੀ ਕਿਸਾਨੀ ਅੰਦੋਲਨ ਦੇ ਹੱਕ ਵਿੱਚ ਡਟ ਗਈਆਂ ਹਨਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਤੀਜੀ ਮੀਨਾ ਹੈਰਿਸ ਤੇ ਕਈ ਮਹਾਨ ਹਸਤੀਆਂ ਕਿਸਾਨੀ ਅੰਦੋਲਨ ਦੀ ਹਮਾਇਤ ਕਰ ਰਹੀਆਂ ਹਨਹਰਿਆਣਾ ਦੇ ਲੋਕ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਮਹਿਮਾਨ ਦੱਸ ਕੇ ਉਹਨਾਂ ਦੀ ਖੂਬ ਆਉ ਭਗਤ ਕਰ ਰਹੇ ਹਨਧਰਨੇ ’ਤੇ ਦੁੱਧ ਦੀਆਂ ਨਦੀਆਂ ਵਗ ਰਹੀਆਂ ਹਨਖਾਣ ਪੀਣ ਦੀ ਕੋਈ ਕਮੀ ਨਹੀਂ ਹੈਦੇਖਣ ਵਿੱਚ ਇਹ ਵੀ ਆਇਆ ਹੈ ਕਿ ਜੋ ਗਰੀਬ ਲੋਕ ਦਿੱਲੀ ਬਾਰਡਰ ਦੇ ਨੇੜੇ ਝੁੱਗੀ-ਝੌਂਪੜੀਆਂ ਵਿੱਚ ਰਹਿੰਦਾ ਹੈ, ਉਹ ਕਿਸਾਨਾਂ ਨੂੰ ਦਿਲੋਂ ਅਸੀਸ ਦੇ ਰਹੇ ਹਨਕਿਉਂਕਿ ਉਹਨਾਂ ਨੂੰ ਭਰ ਪੇਟ ਖਾਣ ਪੀਣ ਨੂੰ ਮਿਲ ਰਿਹਾ ਹੈਕਹਿ ਵੀ ਰਹੇ ਹਨ ਕਿ ਸਰਦਾਰ ਜੀ ਯਹਾਂ ਸੇ ਮੱਤ ਜਾਣਾ, ਹਮਾਰਾ ਦਿਲ ਬੀ ਨਹੀਂ ਲੱਗੇਗਾ ਸਵੇਰ ਸ਼ਾਮ ਨੌਜਵਾਨ ਮੁੰਡੇ ਕੁੜੀਆਂ ਬੈਡਮਿੰਟਨ ਅਤੇ ਕਬੱਡੀ ਖੇਡਦੇ ਹਨ

ਸਮੇਂ ਦੀ ਨਜ਼ਾਕਤ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਵਤੀਰਾ ਛੱਡ ਕੇ ਇਹ ਖੇਤੀ ਮਾਰੂ ਬਿੱਲ ਰੱਦ ਕਰ ਦੇਣੇ ਚਾਹੀਦੇ ਹਨਸਰਕਾਰ ਇਸ ਅੰਦੋਲਨ ਨੂੰ ਜਿੰਨਾ ਲੰਬਾ ਖਿੱਚੇਗੀ, ਇਹ ਹੋਰ ਪ੍ਰਚੰਡ ਹੁੰਦਾ ਜਾਵੇਗਾ ਇਸਦਾ ਸਰਕਾਰ ਨੂੰ ਹੀ ਨੁਕਸਾਨ ਹੋਵੇਗਾਜਮਹੂਰੀਅਤ ਵਿੱਚ ਕਿਸੇ ਵੀ ਕਾਨੂੰਨ ’ਤੇ ਦੁਬਾਰਾ ਵਿਚਾਰ ਕਰਨਾ ਸੰਭਵ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2566)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਸੰਜੀਵ ਸਿੰਘ ਸੈਣੀ

ਸੰਜੀਵ ਸਿੰਘ ਸੈਣੀ

Mohali, Punjab, India.
Phone: (91 - 78889 - 66168)
Email: (saini.sanjeev87@gmail.com)

More articles from this author