SanjeevSaini7ਅਜਿਹੇ ਹਾਲਾਤ ਵਿੱਚ ਜੇ ਨਵੇਂ ਕਾਨੂੰਨ ਲਾਗੂ ਕਰ ਦਿੱਤੇ ਗਏ ਤਾਂ ਮਹਿੰਗਾਈ ...
(19 ਫਰਵਰੀ 2021)
(ਸ਼ਬਦ: 610)


ਦਿੱਲੀ ਦੀਆਂ ਬਰੂਹਾਂ ’ਤੇ ਬੈਠਿਆਂ ਕਿਸਾਨਾਂ ਨੂੰ ਤਕਰੀਬਨ ਢਾਈ ਮਹੀਨੇ ਤੋਂ ਉੱਪਰ ਹੋ ਗਿਆ ਹੈ
ਕੇਂਦਰ ਸਰਕਾਰ ਤੇ ਕਿਸਾਨਾਂ ਦਰਮਿਆਨ 11 ਮੀਟਿੰਗਾਂ ਹੋਈਆਂਮੀਟਿੰਗ ਵਿੱਚ ਪ੍ਰਧਾਨ ਮੰਤਰੀ, ਕੇਂਦਰ ਗ੍ਰਹਿ ਮੰਤਰੀ, ਕੇਂਦਰੀ ਖੇਤੀਬਾੜੀ ਮੰਤਰੀ ਤੇ ਹੋਰ ਮੰਤਰੀਆਂ ਦਾ ਸ਼ਾਮਲ ਹੋਣਾ ਜ਼ਰੂਰੀ ਹੁੰਦਾ ਹੈਪਰ ਸਾਡੇ ਮੋਦੀ ਸਾਹਿਬ ਜੀ ਨੇ ਇੱਕ ਵਾਰ ਵੀ ਕਿਸਾਨਾਂ ਨਾਲ ਗੱਲਬਾਤ ਨਹੀਂ ਕੀਤੀ ਹੈ ਅਜੇ ਵੀ ਮੋਦੀ ਸਰਕਾਰ ਹੋਰ ਸੂਬਿਆਂ ਵਿੱਚ ਖੇਤੀ ਬਿੱਲਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰ ਰਹੀ ਹੈ ਤੇ ਉਨ੍ਹਾਂ ਨੂੰ ਬਿੱਲਾਂ ਦੀਆਂ ਕਾਪੀਆਂ ਵੰਡ ਰਹੀ ਹੈਕੇਂਦਰੀ ਖੇਤੀ ਮੰਤਰੀ ਨੇ ਦਾਅਵਾ ਵੀ ਕੀਤਾ ਹੈ ਕਿ ਹੋਰ ਸੂਬਿਆਂ ਦੇ ਕਿਸਾਨਾਂ ਵੱਲੋਂ ਇਨ੍ਹਾਂ ਬਿੱਲਾਂ ਦੀ ਹਮਾਇਤ ਕੀਤੀ ਜਾ ਰਹੀ ਹੈਕੇਂਦਰੀ ਵਜ਼ਾਰਤ ਵੱਲੋਂ ਵਾਰ ਵਾਰ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਅਸੀਂ ਕਾਨੂੰਨ ਵਿੱਚ ਸੋਧ ਕਰਨ ਲਈ ਤਿਆਰ ਹਾਂਕਿਸਾਨ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਅੜੇ ਹੋਏ ਹਨਪਰ ਕੇਂਦਰ ਸਰਕਾਰ ਬਿੱਲਾਂ ਨੂੰ ਰੱਦ ਕਰਨ ਦੇ ਮੂਡ ਵਿੱਚ ਨਹੀਂ ਹੈਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਪਹਿਲਾਂ ਹੀ ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਵਧ ਰਹੀਆਂ ਹਨਅਜਿਹੇ ਹਾਲਾਤ ਵਿੱਚ ਜੇ ਨਵੇਂ ਕਾਨੂੰਨ ਲਾਗੂ ਕਰ ਦਿੱਤੇ ਗਏ ਤਾਂ ਮਹਿੰਗਾਈ, ਬੇਰੁਜ਼ਗਾਰੀ ਅਤੇ ਗਰੀਬੀ ਵਧੇਗੀਖ਼ੁਦਕੁਸ਼ੀਆਂ ਵਿੱਚ ਹੋਰ ਵੀ ਵਾਧਾ ਹੋਵੇਗਾ

ਕੇਂਦਰ ਸਰਕਾਰ ਨੂੰ ਦੇਸ਼ ਦੇ ਲੋਕਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨਾਂ ਦੇ ਮਸਲੇ ਦਾ ਹੱਲ ਕਰਨਾ ਚਾਹੀਦਾ ਹੈਸਰਕਾਰ ਦੇ ਵਜ਼ੀਰ ਬਾਰ ਬਾਰ ਇਹ ਗੱਲ ਦੁਹਰਾ ਰਹੇ ਹਨ ਕਿ ਇਹ ਤਾਂ ਕਿਸਾਨਾਂ ਦੇ ਹੱਕ ਵਿੱਚ ਹਨਇਨ੍ਹਾਂ ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਸੁਧਰੇਗੀਕਿਸਾਨ ਆਜ਼ਾਦ ਹੋ ਗਿਆ ਹੈਅੱਜ ਦੇਸ਼ ਦਾ ਅੰਨਦਾਤਾ ਕਹਿ ਰਿਹਾ ਹੈ ਕਿ ਇਹ ਬਿੱਲ ਕਿਸਾਨੀ ਬਰਬਾਦ ਕਰ ਦੇਣਗੇਕੇਂਦਰ ਸਰਕਾਰ ਕਹਿ ਰਹੀ ਹੈ ਕਿ ਕਿਸਾਨਾਂ ਦੀ ਆਮਦਨ ਵਧੇਗੀਜੇ ਕਿਸਾਨਾਂ ਦੀ ਆਮਦਨ ਦੁੱਗਣੀ ਹੋਵੇਗੀ ਤਾਂ ਦੇਸ਼ ਦਾ ਅੰਨਦਾਤਾ ਸੰਘਰਸ਼ ਦੇ ਰਾਹ ਕਿਉਂ ਪਿਆ ਹੈ? ਚੇਤੇ ਰੱਖੋ ਜੇ ਕਿਸਾਨ ਖੁਸ਼ਹਾਲ ਹੈ, ਤਾਂ ਦੇਸ਼ ਖੁਸ਼ਹਾਲ ਹੈਭਾਜਪਾ ਆਗੂਆਂ ਵੱਲੋਂ ਮਾਓਵਾਦੀ, ਚੀਨ ਸਮਰਥਕ, ਖਾਲਿਸਤਾਨੀ, ਆਦਿ ਸ਼ਬਦਾਵਲੀ ਵਰਤ ਕੇ ਕਿਸਾਨਾਂ ਦੇ ਦਿਲਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈਕੋਈ ਬੀਜੇਪੀ ਆਗੂ ਕਹਿ ਰਿਹਾ ਹੈ ਕਿ ਕਿਸਾਨ ਦਿੱਲੀ ਪਿਕਨਿਕ ਮਨਾਉਣ ਗਏ ਹਨਪੀਜੇ, ਬਰਗਰ ਖਾਂਦੇ ਹਨਕੋਈ ਕਹਿ ਰਿਹਾ ਹੈ ਕਿ ਮੀਟਿੰਗ ਤੋਂ ਬਾਅਦ ਕਿਸਾਨ ਹੋਟਲਾਂ ਵਿੱਚ ਨਜ਼ਾਰੇ ਲੈਂਦੇ ਹਨਹਰ ਰੋਜ਼ ਕਿਸੇ ਨਾ ਕਿਸੇ ਕਿਸਾਨ ਵੀਰ ਦੀ ਆਪਣੇ ਘਰ ਨੂੰ ਦਿੱਲੀ ਬਾਰਡਰ ਤੋਂ ਲਾਸ਼ ਜਾਂਦੀ ਹੈਜਿਹੜੇ ਬੀਜੇਪੀ ਆਗੂ ਅਜਿਹੇ ਭੈੜੇ ਸ਼ਬਦਾਂ ਦੀ ਵਰਤੋਂ ਕਰਦੇ ਹਨ, ਉਹ ਉਹਨਾਂ ਪਰਿਵਾਰਾਂ ਨੂੰ ਪੁੱਛ ਕੇ ਤਾਂ ਦੇਖਣ ਜਿਨ੍ਹਾਂ ਦੇ ਘਰਾਂ ਸੱਥਰ ਵਿਛ ਜਾਂਦੇ ਹਨਬੀਜੇਪੀ ਆਗੂਆਂ ਨੂੰ ਚਾਹੀਦਾ ਸੀ ਕਿ ਉਹ ਪ੍ਰਧਾਨ ਮੰਤਰੀ ਕੋਲ ਕਿਸਾਨੀ ਮੁੱਦਾ ਉਠਾਉਣਮੁੱਦਾ ਤਾਂ ਉਨ੍ਹਾਂ ਨੇ ਕੀ ਉਠਾਉਣਾ ਹੈ ਸਗੋਂ ਘਟੀਆਂ ਲਫ਼ਜ਼ਾਂ ਦੀ ਵਰਤੋਂ ਕਰ ਕੇ ਕਿਸਾਨਾਂ ਦੇ ਜ਼ਖ਼ਮਾਂ ਉੱਤੇ ਲੂਣ ਛਿੜਕ ਰਹੇ ਹਨਜਥੇਬੰਦੀਆਂ ਦਾ ਕਹਿਣਾ ਹੈ ਕਿ ਅੰਦੋਲਨ ਦੌਰਾਨ ਆਪਣੀ ਜ਼ਿੰਦਗੀ ਗੁਆਉਣ ਵਾਲਿਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕੇਗਾ ਤੇ ਕੇਂਦਰ ਸਰਕਾਰ ਨੂੰ ਇਸਦੀ ਬਹੁਤ ਵੱਡੀ ਕੀਮਤ ਚੁਕਾਉਣੀ ਪਵੇਗੀਕਿਸਾਨਾਂ ਨੇ ਸਾਫ-ਸਾਫ ਕੇਂਦਰ ਸਰਕਾਰ ਨੂੰ ਕਹਿ ਦਿੱਤਾ ਹੈ ਕਿ ਜਦੋਂ ਤਕ ਇਹ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਦੋਂ ਤਕ ਇਹ ਸੰਘਰਸ਼ ਜਾਰੀ ਰਹੇਗਾ

ਹੁਣ ਇਸ ਅੰਦੋਲਨ ਦੀ ਗੂੰਜ ਪੂਰੇ ਵਿਸ਼ਵ ਤਕ ਫੈਲ ਚੁੱਕੀ ਹੈਯੂਐਨਓ ਨੇ ਇਸ ਕਿਸਾਨੀ ਅੰਦੋਲਨ ਬਾਰੇ ਭਾਰਤ ਸਰਕਾਰ ਨੂੰ ਕਿਹਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ, ਜਲਦੀ ਤੋਂ ਜਲਦੀ ਕਿਸਾਨੀ ਮਸਲੇ ਦਾ ਹੱਲ ਕਰੋਕਨੇਡਾ, ਅਮਰੀਕਾ, ਆਸਟ੍ਰੇਲੀਆ, ਜਰਮਨੀ ਤੇ ਹੋਰ ਮੁਲਕਾਂ ਵਿੱਚ ਵੀ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਜਾ ਰਹੀ ਹੈ

ਜੋ ਪ੍ਰਵਾਸੀ ਵਿਦੇਸ਼ਾਂ ਵਿੱਚ ਰਹਿੰਦੇ ਹਨ, ਉਨ੍ਹਾਂ ਦਾ ਪਿਛੋਕੜ ਸਾਰਾ ਹੀ ਕਿਸਾਨੀ ਹੈਉਹਨਾਂ ਨੂੰ ਆਪਣੇ ਪਿੱਛੇ ਰਹਿੰਦੇ ਭਾਈਚਾਰੇ ਦੇ ਭਵਿੱਖ ਦੀ ਚਿੰਤਾ ਹੈ ਜੇ ਕਿਤੇ ਇਹ ਕਾਨੂੰਨ ਲਾਗੂ ਹੋ ਜਾਂਦੇ ਹਨ ਤਾਂ ਉਨ੍ਹਾਂ ਦੇ ਵੀਰ ਭਰਾ ਬਰਬਾਦ ਹੋ ਜਾਣਗੇਤਾਂ ਹੀ ਉਹ ਅੱਜ ਵਿਦੇਸ਼ਾਂ ਵਿੱਚ ਵੀ ਇਨ੍ਹਾਂ ਬਿੱਲਾਂ ਬਾਰੇ ਪ੍ਰਦਰਸ਼ਨ ਕਰ ਰਹੇ ਹਨ ਇੱਕ ਕਿਸਾਨ ਹੀ ਹੈ, ਜੋ ਸਭ ਦਾ ਪੇਟ ਭਰਦਾ ਹੈਅੱਜ ਕਿਸਾਨੀ ਸੰਕਟ ਵਿੱਚ ਹੈਸਰਕਾਰ ਨੂੰ ਕਿਸਾਨਾਂ ਦੇ ਹਿਤਾਂ ਬਾਰੇ ਜਲਦੀ ਤੋਂ ਜਲਦੀ ਸੋਚਣਾ ਚਾਹੀਦਾ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2594)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਸੰਜੀਵ ਸਿੰਘ ਸੈਣੀ

ਸੰਜੀਵ ਸਿੰਘ ਸੈਣੀ

Mohali, Punjab, India.
Phone: (91 - 78889 - 66168)
Email: (saini.sanjeev87@gmail.com)

More articles from this author