HarshinderKaur7ਇਸ ਪ੍ਰਥਾ ਵਿਰੁੱਧ ਆਵਾਜ਼ ਚੁੱਕਣ ਵਾਲੀਆਂ ਨੂੰ ਸਮਾਜ ਵਿੱਚੋਂ ਛੇਕ ਤਕ ਦਿੱਤਾ ਜਾਂਦਾ ਹੈ ...
(9 ਅਪਰੈਲ 2021)
(ਸ਼ਬਦ: 970)

 

ਭਾਰਤੀ ਇਤਿਹਾਸ ਮੰਨਦਾ ਹੈ ਕਿ ਹਜ਼ਾਰਾਂ ਸਾਲ ਪਹਿਲਾਂ ਧਰਤੀ ਉੱਤੇ ਉੱਤਰੇ ਰੱਬੀ ਅਵਤਾਰ ਨੇ ਵੀ ਇੱਕ ਧੋਬੀ ਦੇ ਕਹਿਣ ਉੱਤੇ ਆਪਣੀ ਪਤਨੀ ਨੂੰ ਸਾਵਿਤ੍ਰੀ ਸਾਬਤ ਕਰਨ ਲਈ ਅਗਨ ਪ੍ਰੀਖਿਆ ਵਾਸਤੇ ਮਜਬੂਰ ਕੀਤਾ ਸੀਇਸ ਮਰਦ ਪ੍ਰਧਾਨ ਸਮਾਜ ਵਿੱਚ ਔਰਤ ਸਿਰਫ਼ ਇੱਕ ਗ਼ੁਲਾਮ ਹੀ ਮੰਨੀ ਗਈ! ਭਾਵੇਂ ਵਿਕਸਿਤ ਮੁਲਕ ਦੀ ਰਾਜਕੁਮਾਰੀ ਡਾਇਨਾ ਰਹੀ ਹੋਵੇ ਤੇ ਭਾਵੇਂ ਵਿਕਾਸਸ਼ੀਲ ਦੇਸ ਦੀ ਗ਼ਰੀਬ ਔਰਤ, ਅੱਜ ਤਕ ਵੀ ਉਸ ਦੀ ਅਗਨ ਪ੍ਰੀਖਿਆ ਕਦੇ ਮੁੱਕੀ ਨਹੀਂ

ਇੱਕ ਵਹਿਮ ਦੀ ਬੀਮਾਰੀ ਨੇ ਵੀ ਲੱਖਾਂ ਔਰਤਾਂ ਦੀ ਜੂਨ ਖਰਾਬ ਕੀਤੀ ਹੈਇਹ ਵਹਿਮ ‘ਓਥੈਲੋ ਸਿੰਡਰੋਮ’ ਦੀ ਸ਼ਕਲ ਵਿੱਚ ਮਰਦ ਨੂੰ ਚਿੰਬੜਦਾ ਹੈਮਾਨਸਿਕ ਰੋਗੀ ਮਰਦ ਹਰ ਵੇਲੇ ਇੱਕੋ ਸੋਚ ਦੇ ਦੁਆਲੇ ਘੁੰਮਦਾ ਰਹਿੰਦਾ ਹੈ ਕਿ ਉਸਦੀ ਪਤਨੀ ਦਾ ਕਿਸੇ ਹੋਰ ਮਰਦ ਨਾਲ ਸੰਬੰਧ ਹੈਮਾਨਸਿਕ ਰੋਗ ਦੇ ਵਹਿਮ ਦਾ ਸ਼ਿਕਾਰ ਮਰਦ ਕਦੇ ਆਪਣਾ ਇਲਾਜ ਕਰਵਾਉਂਦਾ ਹੀ ਨਹੀਂ ਤੇ ਬੇਦੋਸ਼ੀ ਪਤਨੀ ਦਾ ਕਤਲ ਤਕ ਕਰ ਦਿੰਦਾ ਹੈਅਜਿਹੇ ਅਣਗਿਣਤ ਕੇਸ ਮੈਡੀਕਲ ਜਰਨਲਾਂ ਵਿੱਚ ਲਿਖੇ ਮਿਲਦੇ ਹਨ ਤੇ ਅਨੇਕ ਅਖ਼ਬਾਰਾਂ ਦੀਆਂ ਸੁਰਖੀਆਂ ਬਣ ਚੁੱਕੇ ਹਨ

ਇਸ ਬੇਬੁਨਿਆਦ ਮਾਨਸਿਕ ਵਹਿਮ ਨੇ ਹੁਣ ਨਵਾਂ ਚੰਨ ਚਾੜ੍ਹਿਆ ਹੈਗੱਲ ਰਾਮਪੁਰ ਪਿੰਡ ਦੀ ਹੈਉੱਥੇ ਵੀ ਓਥੈਲੋ ਸਿੰਡਰੋਮ ਨਾਲ ਪੀੜਤ ਬੰਦਾ ਨਸ਼ੇ ਦੀ ਹਾਲਤ ਵਿੱਚ ਰੋਜ਼ ਆਪਣੀ ਪਤਨੀ ਉੱਤੇ ਸ਼ੱਕ ਕਰਦਿਆਂ ਉਸ ਨੂੰ ਕੁੱਟਦਾ ਰਹਿੰਦਾ ਸੀਗੁਆਂਢੀਆਂ ਨੇ ਬਥੇਰਾ ਸਮਝਾਇਆ ਕਿ ਉਸ ਦੀ ਪਤਨੀ ਸਾਰਾ ਦਿਨ ਘਰ ਹੀ ਹੁੰਦੀ ਹੈ ਤੇ ਘਰ ਦਾ ਕੰਮ ਕਰਦੀ ਰਹਿੰਦੀ ਹੈਕਿਤੇ ਆਉਂਦੀ ਜਾਂਦੀ ਨਹੀਂ, ਇਸ ਲਈ ਉਸ ਉੱਤੇ ਬੇਬੁਨਿਆਦ ਸ਼ੱਕ ਸਦਕਾ ਜ਼ੁਲਮ ਢਾਹੁਣਾ ਠੀਕ ਨਹੀਂਪਰ ਮਾਨਸਿਕ ਰੋਗੀ ਪਤੀ ਕਿੱਥੇ ਮੰਨਣ ਵਾਲਾ ਸੀ!

ਓਥੈਲੋ ਸਿੰਡਰੋਮ ਦਾ ਮਰੀਜ਼ ਪਤੀ ਦਰਅਸਲ ਆਪ ਸਰੀਰਕ ਸੰਬੰਧ ਬਣਾਉਣ ਜੋਗਾ ਨਹੀਂ ਹੁੰਦਾ ਤੇ ਆਪਣੀ ਕਮਜ਼ੋਰੀ ਦਾ ਭਾਂਡਾ ਬੇਕਸੂਰ ਪਤਨੀ ਸਿਰ ਭੰਨ ਦਿੰਦਾ ਹੈ

ਯੂਨਾਈਟਿਡ ਨੇਸ਼ਨਜ਼ ਨੇ ਇਸ ਤਰ੍ਹਾਂ ਦੀ ਔਰਤਾਂ ਦੇ ਅੰਦਰੂਨੀ ਅੰਗ ਦੀ ਕੱਟ ਵੱਢ ਨੂੰ ਮਨੁੱਖੀ ਅਧਿਕਾਰਾਂ ਦਾ ਸੰਗੀਨ ਜੁਰਮ ਮੰਨ ਲਿਆ ਹੈ

ਅਫਰੀਕਾ ਵਿੱਚ ਤਾਂ ਸਦੀਆਂ ਤੋਂ ਇਹ ਕੁਕਰਮ ਹੁੰਦਾ ਰਿਹਾ ਹੈਮੁੰਬਈ ਵਿਖੇ ਇਸ ਸੰਗੀਨ ਜੁਰਮ ਦਾ ਪਰਦਾ ਫਾਸ਼ ਹੋਇਆ ਹੈ ਜਿਸ ਬਾਰੇ ਇੱਕ ਅੰਗਰੇਜ਼ੀ ਅਖ਼ਬਾਰ ਵਿੱਚ ਪੂਰੀ ਰਿਪੋਰਟ ਛਪੀ ਹੈ

ਛੇ ਤੋਂ ਸੱਤ ਵਰ੍ਹਿਆਂ ਦੀਆਂ ਬਾਲੜੀਆਂ ਨੂੰ ਹਨ੍ਹੇਰੇ ਕਮਰੇ ਵਿੱਚ ਲਿਜਾ ਕੇ, ਉਨ੍ਹਾਂ ਸਾਹਮਣੇ ਗੈਸ ਉੱਤੇ ਚਾਕੂ ਨੂੰ ਲਾਲ ਸੁਰਖ਼ ਗਰਮ ਕਰ ਕੇ, ਉਨ੍ਹਾਂ ਦੇ ਅੰਦਰੂਨੀ ਅੰਗਾਂ ਨੂੰ ਵੱਢ ਦਿੱਤਾ ਜਾਂਦਾ ਹੈਚੀਕਦੀਆਂ ਕੁਰਲਾਉਂਦੀਆਂ ਬਾਲੜੀਆਂ, ਜੋ ਬੋਹਰਾ ਜਾਤ ਨਾਲ ਸੰਬੰਧਤ ਹਨ, ਦਾ ਮੂੰਹ ਦੱਬ ਕੇ, ‘ਖਤਨਾ’ ਦਾ ਨਾਂ ਦੇ ਕੇ ਜ਼ਿੰਦਗੀ ਭਰ ਲਈ ਦਰਦ ਸਹਿਨ ਕਰਨ ਲਈ ਛੱਡ ਦਿੱਤੀਆਂ ਜਾਂਦੀਆਂ ਹਨਲੱਖਾਂ ਦੀ ਗਿਣਤੀ ਵਿੱਚ ਹੁਣ ਤਕ ਮਨੁੱਖੀ ਅਧਿਕਾਰਾਂ ਦਾ ਘਾਣ ਕਰਵਾ ਚੁੱਕੀਆਂ ਬਾਲੜੀਆਂ ਵਿੱਚੋਂ 18 ਜਣੀਆਂ ਨੇ ਹਿੰਮਤ ਵਿਖਾ ਕੇ ਇਸ ਜ਼ੁਲਮ ਵਿਰੁੱਧ ਆਵਾਜ਼ ਚੁੱਕੀ ਹੈਦਿੱਲੀ ਦੀ ‘ਮਸੂਮਾ ਰਨਾਲਵੀ’ ਤੇ ਉਸ ਨਾਲ 17 ਹੋਰ ਔਰਤਾਂ ਨੇ ‘ਔਨਲਾਈਨ ਪੈਟੀਸ਼ਨ’ ਰਾਹੀਂ ਸਮਾਜ ਨੂੰ ਸ਼ੀਸ਼ਾ ਵਿਖਾਇਆ ਹੈਇਹ ਸਾਰੀਆਂ ਔਰਤਾਂ 42 ਸਾਲ ਪਹਿਲਾਂ ਸ਼ਿਕਾਰ ਬਣਾਈਆਂ ਗਈਆਂ ਸਨ

ਆਰੀਫਾ ਜੌਹਰੀ ਵੀ ਮੁੰਬਈ ਦੇ ਭਿੰਡੀ ਬਜ਼ਾਰ ਵਿੱਚ ਹਨ੍ਹੇਰੇ ਕਮਰੇ ਵਿੱਚ ਚਾਕਲੇਟ ਦੇ ਲਾਲਚ ਵਿੱਚ ਆਪਣੇ ਨਾਲ ਹੋਏ ਇਸ ਅਤਿ ਘਿਨਾਉਣੇ ਜੁਰਮ ਨੂੰ ਯਾਦ ਕਰਦਿਆਂ ਕੰਬਣ ਲੱਗ ਪੈਂਦੀ ਹੈਉਸ ਨੇ ਆਪਣੀਆਂ ਧੀਆਂ ਨੂੰ ਇਸ ਤਰ੍ਹਾਂ ਦੀ ਹੈਵਾਨੀਅਤ ਤੋਂ ਬਚਾਇਆ ਤਾਂ ਸਮਾਜ ਦੀਆਂ ਲਾਅਣਤਾਂ ਦਾ ਸ਼ਿਕਾਰ ਬਣ ਗਈਪੂਰਾ ਮਰਦ ਪ੍ਰਧਾਨ ਸਮਾਜ ਉਸ ਉੱਤੇ ਚਿੱਕੜ ਸੁੱਟਣ ਲੱਗ ਪਿਆ ਪਰ ਉਸ ਹਿੰਮਤ ਨਹੀਂ ਹਾਰੀਮਰਦ ਪ੍ਰਧਾਨ ਸਮਾਜ ਇਹ ਮੰਨ ਚੁੱਕਿਆ ਹੈ ਕਿ ਜੇ ਔਰਤ ਦਾ ਖਤਨਾ ਨਹੀਂ ਹੋਇਆ ਤਾਂ ਉਹ ਸਰੀਰਕ ਸੰਬੰਧਾਂ ਦਾ ਆਨੰਦ ਲੈਣ ਲੱਗ ਪਵੇਗੀਔਰਤ ਨੂੰ ਸਰੀਰਕ ਸੰਬੰਧਾਂ ਵਿੱਚੋਂ ਅਤਿ ਦੀ ਪੀੜ ਮਹਿਸੂਸ ਹੋਣੀ ਚਾਹੀਦੀ ਹੈ ਤੇ ਉਸ ਦਾ ਕੰਮ ਸਿਰਫ਼ ਪਤੀ ਦੇ ਬੱਚੇ ਜੰਮ ਕੇ ਮਰ ਮੁੱਕ ਜਾਣਾ ਹੁੰਦਾ ਹੈ

ਹਾਲਾਤ ਇਹ ਹੋ ਚੁੱਕੇ ਹਨ ਕਿ ਔਰਤ ਦੇ ਇਸ ਅੰਗ ਨੂੰ ‘ਹਰਾਮ ਦੀ ਬੋਟੀ’ ਵਰਗਾ ਦਿਲ ਕੰਬਾਊ ਨਾਂ ਦੇ ਕੇ ਉਸ ਉੱਤੇ ਕਹਿਰ ਢਾਹੁਣਾ ਜਾਰੀ ਹੈ ਜੋ ਮਰਦ ਪ੍ਰਧਾਨ ਸਮਾਜ ਅਨਪੜ੍ਹ ਦਾਈਆਂ ਹੱਥੋਂ ਹੀ ਕਰਵਾਉਂਦਾ ਹੈ

ਅਮਰੀਕਾ ਵਿੱਚ ਬੈਠੀ ‘ਜ਼ਹਿਰਾ ਪਤਵਾ’ ਨੇ ਵੀ ਮੰਨਿਆ ਕਿ ਉਹ ਇਸ ਜੁਰਮ ਦਾ ਸ਼ਿਕਾਰ ਹੋਈ ਤਾਂ ਸਭ ਤੋਂ ਪਹਿਲਾਂ ਆਪਣੀ ਮਾਂ ਨੂੰ ਕਸੂਰਵਾਰ ਮੰਨਿਆਬਾਅਦ ਵਿੱਚ ਪਤਾ ਲੱਗਿਆ ਕਿ ਉਸ ਦੀ ਮਾਂ, ਦਾਦੀ, ਪੜਦਾਦੀ, ਸਭ ਮਰਦਾਂ ਦੇ ਹੁਕਮਾਂ ਤਹਿਤ ਚੁੱਪ ਚੁਪੀਤੇ ਇਸ ਰਸਮ ਨੂੰ ਨਿਭਾਈ ਜਾ ਰਹੀਆਂ ਸਨ

ਇਨ੍ਹਾਂ ਵਿੱਚੋਂ ਬਥੇਰੀਆਂ ਕਿਟਾਣੂਆਂ ਦੇ ਹਮਲੇ ਸਦਕਾ ਸਦੀਵੀ ਰੋਗੀ ਬਣ ਜਾਂਦੀਆਂ ਹਨ, ਕੁਝ ਦੇ ਬੱਚਾ ਨਹੀਂ ਠਹਿਰ ਸਕਦਾ, ਕੁਝ ਬਹੁਤਾ ਲਹੂ ਵਹਿ ਜਾਣ ਕਾਰਨ ਬੀਮਾਰ ਹੋ ਜਾਂਦੀਆਂ ਹਨ

ਇਸ ਪ੍ਰਥਾ ਵਿਰੁੱਧ ਆਵਾਜ਼ ਚੁੱਕਣ ਵਾਲੀਆਂ ਨੂੰ ਸਮਾਜ ਵਿੱਚੋਂ ਛੇਕ ਤਕ ਦਿੱਤਾ ਜਾਂਦਾ ਹੈਕਿਸੇ ਇਕੱਠ ਵਿੱਚ ਜਾਂ ਕਿਸੇ ਸਮਾਗਮ ਵਿੱਚ ਉਸ ਦਾ ਜਾਣਾ ਵਰਜਿਤ ਕਰ ਦਿੱਤਾ ਜਾਂਦਾ ਹੈ

ਬੋਹਰਾ ਪ੍ਰਜਾਤੀ ਦਾ ਧਾਰਮਿਕ ਮੁਖੀ ਸਾਈਨੇਡਾ ਇਸ ਪ੍ਰਥਾ ਦਾ ਜ਼ੋਰਦਾਰ ਸਮਰਥਨ ਕਰਦਾ ਹੈ ਤੇ ਹੁਣ ਵੀ ਇਹੋ ਹੁਕਮ ਦੇ ਰਿਹਾ ਹੈ ਕਿ ਪੂਰੇ ਭਾਰਤ ਦੇ ਹਰ ਕੋਨੇ ਵਿੱਚ ਹਰ ਔਰਤ ਦਾ ਅੰਗ ਵੱਢਣਾ ਜ਼ਰੂਰੀ ਹੈ

ਭਾਰਤ ਵਿੱਚ ਅੱਜ ਤਕ ਇਸ ਤਰ੍ਹਾਂ ਦੇ ਮਨੁੱਖੀ ਅਧਿਕਾਰਾਂ ਦੇ ਕਤਲ ਲਈ ਕੋਈ ਰੋਕ ਨਹੀਂ ਲੱਗੀ ਹੋਈ

ਅਸਟ੍ਰੇਲੀਆ ਵਿੱਚ ਵੀ ਇਸ ਕੁਕਰਮ ਵਿਰੁੱਧ ਇੰਸੀਆ ਤੇ ਮਾਰੀਆ, ਦੋ ਔਰਤਾਂ ਨੇ ਮੁਹਿੰਮ ਵਿੱਢੀ ਹੈਬੱਚੀਆਂ ਉੱਤੇ ਪਹਿਲਾਂ ਹੀ ਅਨੇਕ ਤਰ੍ਹਾਂ ਦੇ ਅਣਮਨੁੱਖੀ ਤਸੀਹੇ ਢਾਹੇ ਜਾ ਰਹੇ ਹਨਕੁੱਖ ਵਿੱਚ ਮਾਰੇ ਜਾਣ ਤੋਂ ਲੈ ਕੇ ਨਾਬਾਲਗ ਬੇਟੀਆਂ ਦੇ ਸਮੂਹਕ ਬਲਾਤਕਾਰਾਂ ਬਾਅਦ ਸਾੜਨ ਦੇ ਅਣਗਿਣਤ ਕਿੱਸੇ ਛਪ ਚੁੱਕੇ ਹਨ

ਹੁਣ ਅਨੇਕ ਨੌਜਵਾਨ ਔਰਤਾਂ ਵੀ ਆਪਣੇ ਪਤੀਆਂ ਹੱਥੋਂ ਇਸ ਤਰ੍ਹਾਂ ਦੇ ਅੰਗਾਂ ਦਾ ਕੱਟੇ ਵੱਢੇ ਜਾਣ ਦਾ ਸ਼ਿਕਾਰ ਬਣ ਚੁੱਕੀਆਂ ਹਨਕਿਸੇ ਵੱਲੋਂ ਵੀ ਆਵਾਜ਼ ਕੱਢਣ ਉੱਤੇ ਸਮਾਜ ਔਰਤਾਂ ਵਿੱਚ ਹੀ ਦੋਸ਼ ਕੱਢ ਕੇ ਉਨ੍ਹਾਂ ਨੂੰ ਚੁੱਪ ਹੋ ਜਾਣ ਉੱਤੇ ਮਜਬੂਰ ਕਰ ਦਿੰਦਾ ਹੈ

ਅੱਜ ਤਕ ਜਿਸ ਵੀ ਔਰਤ ਨੇ ਇਸ ਜ਼ੁਲਮ ਵਿਰੁੱਧ ਆਵਾਜ਼ ਚੁੱਕੀ ਹੈ, ਸਾਰੇ ਉਹ ਲੋਕ, ਜੋ ਔਰਤ ਉੱਤੇ ਹੋ ਰਹੀ ਹਿੰਸਾ ਨੂੰ ਸਹੀ ਮੰਨਦੇ ਹਨ, ਉੱਚੀ-ਉੱਚੀ ਚੀਕਣ ਲੱਗ ਪੈਂਦੇ ਹਨਹੋ-ਹੱਲਾ ਕਰ ਕੇ ਔਰਤ ਦੀ ਆਵਾਜ਼ ਦੱਬ ਦਿੱਤੀ ਜਾਂਦੀ ਹੈਯੂਨਾਈਟਿਡ ਨੇਸ਼ਨਜ਼ ਵੱਲੋਂ ਐਲਾਨੇ ਇਸ ਮਨੁੱਖੀ ਅਧਿਕਾਰਾਂ ਦੇ ਕਤਲ ਵਿਰੁੱਧ ਅੱਜ ਲੋੜ ਹੈ ਸੁਹਿਰਦ ਲੋਕਾਂ ਵੱਲੋਂ ਵਿਰੋਧ ਕਰਨ ਦੀਇਸ ਅਤਿ ਦੇ ਘਿਨਾਉਣੇ ਜੁਰਮ ਨੂੰ ਹਰ ਹਾਲ ਠੱਲ੍ਹ ਪਾਉਣ ਦੀ ਲੋੜ ਹੈ

ਇੱਕ ਔਰਤ ਹੁੰਦਿਆਂ, ਆਪਣੀ ਜ਼ਾਤ ਦੀਆਂ ਦੀ ਪੀੜ ਸਮਝਦਿਆਂ ਮੈਂ ਉਨ੍ਹਾਂ ਦੇ ਹੱਕਾਂ ਲਈ ਅੱਜ ਆਵਾਜ਼ ਚੁੱਕੀ ਹੈ, ਇਸ ਉਮੀਦ ਵਿੱਚ ਕਿ ਹੁਣ ਇੱਕੀਵੀਂ ਸਦੀ ਵਿੱਚ ਤਾਂ ਘੱਟੋ-ਘੱਟ ਔਰਤ ਦੀ ਅਗਨ ਪ੍ਰੀਖਿਆ ਹੋਣੀ ਬੰਦ ਹੋਵੇਗੀਆਖ਼ਰ ਕਿਸੇ ਸਦੀ ਵਿੱਚ ਤਾਂ ਔਰਤ ਨੂੰ ਸਹੀ ਮਾਅਨਿਆਂ ਵਿੱਚ ਬਰਾਬਰੀ ਦਾ ਦਰਜਾ ਦਿੱਤਾ ਜਾਵੇਗਾ!

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2699)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਡਾ. ਹਰਸ਼ਿੰਦਰ ਕੌਰ

ਡਾ. ਹਰਸ਼ਿੰਦਰ ਕੌਰ

Dr. Harshinder Kaur MD (Paediatrician)
Patiala, Punjab, India.
Phone: (91 - 175 - 2216783)

Email: (drharshpatiala@yahoo.com)

More articles from this author