GurmitPalahi7“ਸਮੀਕਰਨ ਬਦਲਦੇ ਰਹਿਣਗੇਪਰ ਭਾਜਪਾ ਪੰਜਾਬ ਨੂੰ ਜਿੱਤਣ ਲਈ ਪੂਰੀ ਵਾਹ ਲਾ
(18 ਜੂਨ 2021

 

ਪੰਜਾਬ ਜਾਂ ਪੰਜਾਬ ਨਾਲ ਸਬੰਧਤ ਸਿੱਖ ਚਿਹਰਿਆਂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਭਾਜਪਾ ਵਿੱਚ ਸ਼ਾਮਲ ਕਰਨਾ ਕੋਈ ਹੈਰਾਨੀ ਵਾਲੀ ਗੱਲ ਨਹੀਂਇਸਦੀ ਉਡੀਕ ਤਾਂ ਕਾਫ਼ੀ ਸਮੇਂ ਤੋਂ ਸੀਪਰ ਹੁਣ ਜਦੋਂ ਬਾਦਲ ਅਕਾਲੀ ਦਲ ਦਾ ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਸਿਰੇ ਚੜ੍ਹ ਗਿਆ ਹੈ, ਤਾਂ ਭਾਜਪਾ ਵਲੋਂ ਪੰਜਾਬ ਵਿੱਚ ਵੰਡ-ਪਾਊ ਖੇਡ ਦਾ ਆਗਾਜ਼ ਹੋ ਗਿਆ ਹੈ

ਪੰਜਾਬ ਵਿੱਚ ਸਿੱਖ ਚਿਹਰਿਆਂ ਨੂੰ ਅੱਗੇ ਲਿਆਉਣ, ਉਹਨਾਂ ਨੂੰ ਵਿਧਾਨ ਸਭਾ ਚੋਣਾਂ-2022 ਵਿੱਚ ਚੋਣ ਲੜਾਉਣ ਅਤੇ ਇਹ ਵਿਖਾਉਣ ਲਈ ਕਿ ਭਾਜਪਾ ਸੈਕੂਲਰ ਹੈ, ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ, ਲਈ ਪਹਿਲਾਂ ਹੀ ਭਾਜਪਾ ਕੇਂਦਰੀ ਪੱਧਰ ਉੱਤੇ ਕੁਝ ਚਿਹਰੇ ਜਿਹਨਾਂ ਵਿੱਚ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ, ਸੂਬਾ ਪੱਧਰ ’ਤੇ ਹਰਜੀਤ ਸਿੰਘ ਗਰੇਵਾਲ, ਸਾਬਕਾ ਪੁਲਿਸ ਅਫਸਰ ਇਕਬਾਲ ਸਿੰਘ ਲਾਲਪੁਰਾ ਆਦਿ ਸ਼ਾਮਲ ਹਨ, ਦੀ ਨੇਤਾਗਿਰੀ ਨੂੰ ਚਮਕਾ ਰਹੀ ਹੈ। ਇਕਬਾਲ ਸਿੰਘ ਲਾਲਪੁਰਾ ਦੀ ਪਹਿਲਕਦਮੀ ਉੱਤੇ ਹੀ ਪੰਜਾਬ ਦੀਆਂ ਛੇ ਸ਼ਖਸੀਅਤਾਂ, ਸਿੱਖ ਸੰਸਥਾ ਚੀਫ ਖ਼ਾਲਸਾ ਦੀਵਾਲ ਦੀ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਅਤੇ ਗੁਰੂ ਕਾਂਸ਼ੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਜਸਵਿੰਦਰ ਸਿੰਘ ਢਿੱਲੋਂ, ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਕਾਹਲੋਂ ਅਤੇ ਸਾਬਕਾ ਫੈਡਰੇਸ਼ਨ ਆਗੂ ਕੁਲਦੀਪ ਸਿੰਘ ਕਾਹਲੋਂ, ਐਡਵੋਕੇਟ ਜਗਮੋਹਨ ਸਿੰਘ ਸੈਣੀ, ਜੋ ਕਿ ਕਿਸਾਨਾਂ ਦੇ ਬੁੱਧੀਜੀਵੀ ਫਰੰਟ (ਪਟਿਆਲਾ) ਦੇ ਪ੍ਰਧਾਨ ਹਨ, ਐਡਵੋਕੇਟ ਨਿਰਮਲ ਸਿੰਘ ਅਤੇ ਕਰਨਲ ਜੈਬੈਂਸ ਸਿੰਘ ਨੂੰ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਭਾਜਪਾ ਜਨਲਰ ਸਕੱਤਰ ਦੁਸ਼ਿਅੰਤ ਕੁਮਾਰ ਗੌਤਮ ਪੰਜਾਬ, ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ ਹੈ

ਅਸਲ ਅਰਥਾਂ ਵਿੱਚ ਭਾਜਪਾ ਨੇ ਹੁਣ ਵਿਧਾਨ ਸਭਾ ਚੋਣਾਂ ਦੀ ਤਿਆਰੀ ਆਰੰਭ ਦਿੱਤੀ ਹੈ ਤੇ ਸਿੱਖ ਚਿਹਰਿਆਂ ਨੂੰ ਉਹਨਾਂ ਸੀਟਾਂ ਉੱਤੇ ਖੜ੍ਹੇ ਕਰਕੇ ਚੋਣ ਲੜਾਉਣ ਦਾ ਫ਼ੈਸਲਾ ਲੈਣਾ ਹੈ, ਜਿੱਥੇ ਉਹ ਬਾਦਲ ਅਕਾਲੀ ਦਲ ਦੀ ਭਾਈਵਾਲੀ ਨਾਲ ਚੋਣਾਂ ਲੜਿਆ ਕਰਦਾ ਸੀ ਅਤੇ ਜਿੱਥੇ ਬਾਦਲ ਅਕਾਲੀ ਦਲ ਦੇ ਸਿੱਖ ਚਿਹਰੇ ਚੋਣ ਮੈਦਾਨ ਵਿੱਚ ਉਤਾਰੇ ਜਾਂਦੇ ਸਨ

ਪਾਰਟੀ ਵਲੋਂ ਹਾਲੇ ਤਕ ਤਾਂ 117 ਵਿਧਾਨ ਸਭਾ ਸੀਟਾਂ ਤੇ ਇਕੱਲੇ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ ਪਰ ਭਾਜਪਾ ਨੇਤਾਵਾਂ ਵਲੋਂ ਕਿਸੇ ਨਵੇਂ ਗੱਠਜੋੜ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾਸਾਲ 2017 ਵਿੱਚ ਤਾਂ ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਰਲਕੇ ਸੀਟਾਂ ਲੜੀਆਂ ਸਨ ਅਤੇ ਭਾਜਪਾ ਨੇ 23 ਉਮੀਦਵਾਰ ਖੜ੍ਹੇ ਕੀਤੇ ਸਨਭਾਵੇਂ ਕਿ ਇਹਨਾਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ 15 ਅਤੇ ਭਾਜਪਾ 3 ਸੀਟਾਂ ਹੀ ਜਿੱਤ ਸਕੀ ਸੀ

ਹੁਣ ਵਾਲਾ ਘਟਨਾਕ੍ਰਮ ਇੱਕ ਦਿਨ ਪਹਿਲਾਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਬਣਾਈ ਗਈ ਰਣਨੀਤੀ ਦਾ ਸਿੱਟਾ ਹੈ

ਇਹ ਰਣਨੀਤੀ ਉਸ ਉੱਚ ਪੱਧਰੀ ਰਣਨੀਤਕ ਮੀਟਿੰਗ ਵਿੱਚ ਤਿਆਰ ਕੀਤੀ ਗਈ ਹੈ, ਜਿਸ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪਾਰਟੀ ਪ੍ਰਧਾਨ ਜੇ.ਪੀ. ਨੱਢਾ ਅਤੇ ਸੂਬਾਈ ਆਗੂ ਸ਼ਾਮਲ ਸਨਇਹ ਰਣਨੀਤੀ ਇਹ ਸਿੱਧ ਕਰਨ ਲਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਕਿ ਪੰਜਾਬ ਵਿੱਚ ਲੋਕ ਅਤੇ ਕਿਸਾਨ ਭਾਜਪਾ ਤੋਂ ਖਫ਼ਾ ਨਹੀਂ ਹਨਦੂਜਾ ਇਹ ਕਿ ਭਾਜਪਾ ਪੰਜਾਬ ਵਿੱਚ ਸ਼ਾਂਤੀ ਅਤੇ ਵਿਕਾਸ ਚਾਹੁੰਦੀ ਹੈ ਅਤੇ ਉਹਨਾਂ ਲੋਕਾਂ ਨੂੰ ਪਾਰਟੀ ਨਾਲ ਜੋੜਨਾ ਚਾਹੁੰਦੀ ਹੈ, ਜਿਹਨਾਂ ਦਾ ਆਪਣਾ ਕੋਈ ਸਿਆਸੀ ਪਿਛੋਕੜ ਨਹੀਂ ਹੈ

ਇੱਥੇ ਇਹ ਗੱਲ ਵਰਨਣਯੋਗ ਹੈ ਕਿ ਇਹ ਸਿੱਖ ਸ਼ਖਸੀਅਤਾਂ ਉਸ ਵੇਲੇ ਭਾਜਪਾ ਨਾਲ ਜੁੜੀਆਂ ਹਨ, ਜਦੋਂ ਕਾਲੇ ਖੇਤੀ ਕਾਨੂੰਨਾਂ ਕਾਰਨ ਪੰਜਾਬ ਵਿੱਚ ਭਾਜਪਾ ਅਤੇ ਪੰਜਾਬ ਦੇ ਭਾਜਪਾ ਨੇਤਾਵਾਂ ਪ੍ਰਤੀ ਵੱਡਾ ਰੋਸ ਹੈਕਿਸਾਨ ਭਾਜਪਾ ਆਗੂਆਂ ਨੂੰ ਲੋਕਾਂ ਵਿੱਚ ਵਿਚਰਨ ਨਹੀਂ ਦੇ ਰਹੇ, ਉਹਨਾਂ ਦਾ ਸਰੇਆਮ ਵਿਰੋਧ ਕਰਦੇ ਹਨਪੰਜਾਬ ਦੇ ਕੁਝ ਭਾਜਪਾ ਆਗੂ ਵੀ ਰਾਸ਼ਟਰੀ ਭਾਜਪਾ ਵਲੋਂ ਕਿਸਾਨਾਂ ਦੇ ਤਿੰਨੇ ਖੇਤੀ ਕਾਨੂੰਨ ਵਾਪਸ ਨਾ ਲਏ ਜਾਣ ਕਾਰਨ ਵਿਰੋਧ ਕਰਦੇ ਹਨ ਅਤੇ ਕੁਝ ਭਾਜਪਾ ਆਗੂ ਇਸ ਸਬੰਧ ਵਿੱਚ ਨਾ ਖੁਸ਼ੀ ਵੀ ਪ੍ਰਗਟ ਕਰ ਚੁੱਕੇ ਹਨ

ਭਾਵੇਂ ਕਿ ਭਾਜਪਾ ਦੇ ਕੁਝ ਮੰਤਰੀ ਅਤੇ ਨੇਤਾ ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਇਹ ਦੱਸਦੇ ਹਨ ਕਿ ਕਿਸਾਨ ਜਥੇਬੰਦੀਆਂ ਨੇ ਨਿੱਜੀ ਸਵਾਰਥਾਂ ਕਾਰਨ ਸਮਾਜ ਵਿੱਚ ਵੰਡੀਆਂ ਪਾਉਣ ਦਾ ਕੰਮ ਕੀਤਾ ਹੈਪਰ ਕੁਝ ਸਮਾਂ ਪਹਿਲਾਂ ਪੰਜਾਬ ਦੇ ਹਿਤੈਸ਼ੀ ਨਾ ਹੋ ਕੇ ਆਪਣੇ ਹਿਤਾਂ ਦੀ ਪੂਰਤੀ ਲਈ “ਪੰਜਾਬ ਦਾ ਮੁੱਖ ਮੰਤਰੀ” ਜਾਤੀ ਅਧਾਰਿਤ ਕਿਸੇ ‘ਦਲਿਤ ਨੇਤਾ ‘ਨੂੰ ਬਣਾਉਣ ਦੀ ਰਣਨੀਤੀ ਬਣਾਈ ਹੈ ਅਤੇ ਇਸਦਾ ਐਲਾਨ ਸਰੇਆਮ ਕੀਤਾ ਹੈ, ਜਿਹੜਾ ਕਿ ਇਹ ਗੱਲ ਦਰਸਾਉਂਦਾ ਹੈ ਕਿ ਕਿਸੇ ਵਿਸ਼ੇਸ਼ ਧਿਰ, ਵਿਸ਼ੇਸ਼ ਜਾਤ, ਵਿਸ਼ੇਸ਼ ਧਰਮ ਦੇ ਲੋਕਾਂ ਨੂੰ ਅੱਗੇ ਕਰਕੇ ਕੁਰਸੀ ਯੁੱਧ ਹਰ ਹੀਲੇ ਜਿੱਤਿਆ ਜਾਵੇ ਅਤੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ, ਉਹਨਾਂ ਦੇ ਵਿਸ਼ੇਸ਼ ਮੁੱਦਿਆਂ ਨੂੰ ਅੱਖੋਂ ਪਰੋਖੇ ਕਰਕੇ ਸਿਰਫ ਆਪਣੇ ਹਿਤ ਸਾਧੇ ਜਾਣ ਅਤੇ ਆਪਣਾ ਰਾਸ਼ਟਰੀ ਅਜੰਡਾ ਲਾਗੂ ਕੀਤਾ ਜਾਵੇ

ਬਿਨਾਂ ਸ਼ੱਕ ਇਸ ਵੇਲੇ ਰਾਸ਼ਟਰੀ ਭਾਜਪਾ, ਪੂਰੇ ਦਬਾਅ ਵਿੱਚ ਹੈਇੱਕ ਵੱਡਾ ਦਬਾਅ, ਕਿਸਾਨ ਅੰਦੋਲਨ ਦਾ ਹੈ, ਜਿਸ ਕਾਰਨ ਮੋਦੀ ਸਰਕਾਰ, ਭਾਜਪਾ ਦੀ ਦੇਸ਼-ਵਿਦੇਸ਼ ਵਿੱਚ ਵੱਡੀ ਬਦਨਾਮੀ ਹੋ ਰਹੀ ਹੈਦੂਜਾ, ਉਸ ਵਲੋਂ ਵੱਡੇ ਦਾਅਵਿਆਂ, ਯਤਨਾਂ ਦੇ ਬਾਵਜੂਦ ਵੀ ਉਸ ਨੂੰ ਪੱਛਮ ਬੰਗਾਲ ਵਿੱਚ ਜਿੱਤ ਪ੍ਰਾਪਤ ਨਹੀਂ ਹੋ ਸਕੀ, ਜਿਸ ਨੂੰ ਉਹ ਹਰ ਹੀਲੇ ਜਿੱਤਣਾ ਚਾਹੁੰਦੀ ਸੀਤੀਜਾ, ਕਰੋਨਾ ਮਹਾਂਮਾਰੀ ਨੂੰ ਚੰਗੀ ਤਰ੍ਹਾਂ ਨਜਿੱਠਣ ਵਿੱਚ ਨਾਕਾਮਯਾਬੀ ਵੀ ਉਸ ਨੂੰ ਪ੍ਰੇਸ਼ਾਨ ਕਰ ਰਹੀ ਹੈ

ਦੇਸ਼-ਵਿਦੇਸ਼ ਵਿੱਚ ਭਾਜਪਾ ਦੀਆਂ ਨੀਤੀਆਂ ਦੀ ਇਸ ਕਰਕੇ ਵੀ ਬਦਨਾਮੀ ਹੋ ਰਹੀ ਹੈ ਕਿ ਸਰਕਾਰ ਵਲੋਂ ਘੱਟ ਗਿਣਤੀਆਂ ਨਾਲ ਸਬੰਧਤ ਭਾਈਚਾਰੇ ਦੇ ਲੋਕਾਂ ਨੂੰ ਦਬਾਇਆ ਜਾ ਰਿਹਾ ਹੈਪੱਤਰਕਾਰਾਂ, ਬੁੱਧੀਜੀਵੀਆਂ, ਵਿਦਿਆਰਥੀਆਂ ਅਤੇ ਆਪਣੇ ਹੱਕਾਂ-ਹਿਤਾਂ ਲਈ ਅੰਦੋਲਨ ਕਰਨ ਵਾਲੇ ਲੋਕਾਂ ਦੇ ਖਿਲਾਫ ਦੇਸ਼-ਧ੍ਰੋਹ, ਬਗਾਵਤ ਜਾਂ ਗੈਰ ਕਾਨੂੰਨੀ ਕਾਰਵਾਈਆਂ ਰੋਕਣ ਲਈ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ ਅਤੇ ਭਾਰਤੀ ਸੰਵਿਧਾਨ ਨੂੰ ਆਪਣੇ ਤਰੀਕੇ ਨਾਲ ਹੀ ਤਰੋੜ-ਮਰੋੜ ਕੇ ਕਾਨੂੰਨ ਬਣਾਏ ਅਤੇ ਲਾਗੂ ਕੀਤੇ ਜਾ ਰਹੇ ਹਨ

ਪਰ ਇਹਨਾਂ ਸਾਰੀਆਂ ਬਦਨਾਮੀਆਂ ਤੋਂ ਵੱਧ ਬਦਨਾਮੀ ਕਿਸਾਨ ਅੰਦੋਲਨ ਕਾਰਨ ਹੈ ਅਤੇ ਉਹ ਵੀ ਪੰਜਾਬ ਤੋਂ ਉੱਠੇ ਕਿਸਾਨ ਅੰਦੋਲਨ ਕਾਰਨ, ਜਿਸ ਨੂੰ ਹਰ ਹਰਬਾ ਵਰਤ ਕੇ ਕੇਂਦਰ ਸਰਕਾਰ ਤਾਰ ਪੀਡੋ ਕਰਨ ਦੇ ਰਾਹ ਹੈਬਹੁਤ ਯਤਨ ਕਰਨ ਦੇ ਬਾਵਜੂਦ ਵੀ ਕਿਸਾਨ ਅੰਦੋਲਨ ਵਿੱਚ ਨਾ ਫੁੱਟ ਪਾਈ ਜਾ ਸਕੀ ਹੈ, ਅਤੇ ਨਾ ਹੀ ਇਸ ਨੂੰ ਫੇਲ ਕੀਤਾ ਜਾ ਸਕਿਆ ਹੈ

ਪਰ ਭਾਜਪਾ ਸਰਕਾਰ ਹੁਣ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਕੇ ਜਾਂ ਫਿਰ ਚੰਗੀ ਕਾਰਗੁਜ਼ਾਰੀ ਕਰਕੇ ਇਹ ਦਰਸਾਉਣਾ ਚਾਹੁੰਦੀ ਕਿ ਉਸ ਵਲੋਂ ਬਣਾਏ ਗਏ ਕਾਨੂੰਨ ਕਿਸਾਨ ਹਿਤੈਸ਼ੀ, ਜਿਹਨਾਂ ਬਾਰੇ ਆਮ ਲੋਕਾਂ ਦੀ ਧਾਰਨਾ ਹੈ ਕਿ ਮੋਦੀ ਸਰਕਾਰ ਨੇ ਪੰਜਾਬ ਦੀ ਖੇਤੀ ਉੱਤੇ ਮੈਲੀ ਅੱਖ ਰੱਖੀ ਹੋਈ ਹੈ ਅਤੇ ਉਹ ਪੰਜਾਬ ਦੀ ਖੇਤੀ ਅਤੇ ਕਿਸਾਨੀ ਨੂੰ ਕਾਰਪੋਰੇਟ ਘਰਾਣਿਆਂ ਹੱਥ ਸੌਂਪ ਦੇਣਾ ਚਾਹੁੰਦੀ ਹੈ

ਪੰਜਾਬ ਲਈ ਆਉਣ ਵਾਲਾ ਸਮਾਂ ਅਤਿ ਪਰਖ ਦੀ ਘੜੀ ਵਾਲਾ ਹੈਭਾਜਪਾ ਸ਼ਤਰੰਜ਼ ਵਿੱਚੋਂ ਆਪਣੇ ਮੋਹਰੇ, ਪਿਆਦੇ ਉਸ ਰੰਗ ਦੇ ਕੱਢੇਗੀ, ਜਿਸ ਨਾਲ ਭਾਜਪਾ ਨੂੰ ਲਾਭ ਹੋਵੇ ਅਤੇ ਖਾਸ ਕਰਕੇ ਕਿਸਾਨ ਅੰਦੋਲਨ, ਜਿਹੜਾ ਉਸ ਦੇ ਸੰਘ ਦੀ ਹੱਡੀ ਬਣ ਰਿਹਾ ਹੈ, ਨੂੰ ਨੁਕਸਾਨ ਪਹੁੰਚਾਵੇਇਹ ਵੀ ਸੰਭਵ ਹੈ ਕਿ ਉਹ ਕਿਸਾਨ ਜਥੇਬੰਦੀਆਂ ਨਾਲ ਆਖਰੀ ਸਮੇਂ ਸਮਝੌਤਾ ਕਰ ਲਵੇ, ਜਾਂ ਪੰਜਾਬ ਦੀ ਕਿਸੇ ਸਿਆਸੀ ਧਿਰ ਨਾਲ ਸਾਂਝ ਪਾ ਕੇ ਚੋਣ ਗੱਠਜੋੜ ਕਰੇ

ਉਂਝ ਭਾਜਪਾ ਦਾ ਪੰਜਾਬ ਅਜੰਡਾ ਪੰਜਾਬ ਵਿੱਚ ਦਲਿਤ ਭਾਈਚਾਰੇ ਨੂੰ ਆਪਣੇ ਹਿਤ ਵਿੱਚ ਕਰਨਾ ਹੋਏਗਾ, ਜਿਹਨਾਂ ਨੂੰ ਆਪਣੇ ਨਾਲ ਜੋੜ ਕੇ ਅਤੇ ਕਿਸਾਨਾਂ ਨਾਲੋਂ ਤੋੜ ਕੇ ਉਹ ਆਪਣਾ ਵੋਟ ਬੈਂਕ ਪੱਕਾ ਕਰਨ ਦੇ ਰਾਹ ਤਾਂ ਪਏਗੀ ਹੀ ਪਰ ਜਿਵੇਂ ਕਿ ਉਸ ਨੇ ਬੰਗਾਲ ਵਿੱਚ ਵੀ ਕੀਤਾ ਹੈ, ਖਾਸ ਵਰਗ ਦੇ ਲੋਕਾਂ ਨੂੰ ਅਹੁਦਿਆਂ ਦਾ ਲਾਲਚ ਦੇ ਕੇ, ਸਾਮ, ਦਾਮ, ਦੰਡ ਦਾ ਫਾਰਮੂਲਾ ਆਪਣਾ ਕੇ ਉਸ ਵਲੋਂ ਪੰਜਾਬ ਦੀ ਤਾਕਤ ਹਥਿਆਉਣ ਦਾ ਯਤਨ ਹੋਏਗਾ

ਕਾਂਗਰਸ ਤਾਂ ਪੰਜਾਬ ਵਿੱਚ ਇਕੱਲਿਆਂ ਚੋਣ ਲੜੇਗੀ, ਪਰ ਹੋ ਸਕਦਾ ਹੈ ਕਿ ਖੱਬੀਆਂ ਧਿਰਾਂ ਨਾਲ ਉਸਦੀ ਸਾਂਝ ਬਣ ਜਾਏ, ਚਰਚਾ ਖੱਬਿਆਂ ਦੀ ਬਾਦਲ-ਬਸਪਾ ਗੱਠਜੋੜ ਨਾਲ ਗੱਲਬਾਤ ਦੀ ਵੀ ਹੋ ਰਹੀ ਹੈਆਮ ਆਦਮੀ ਪਾਰਟੀ ਇਕੱਲੇ ਚੋਣ ਲੜਨ ਦਾ ਐਲਾਨ ਕਰੀ ਜਾ ਰਹੀ ਹੈ, ਪਰ ਅੰਦਰੋਗਤੀ ਭਾਈਵਾਲ ਲੱਭ ਰਹੀ ਹੈਹੋ ਸਕਦਾ ਹੈ ਉਸਦੀ ਸਾਂਝ ਸ਼੍ਰੋਮਣੀ ਅਕਾਲੀ ਦਲ (ਸ) ਜਿਸਦੇ ਨੇਤਾ ਸੁਖਦੇਵ ਸਿੰਘ ਢੀਂਡਸਾ ਹਨ, ਨਾਲ ਪੈ ਜਾਵੇ

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਤਾਂ ਟੀਮ ਬਣਾ ਹੀ ਲਈ ਹੈਹਾਲੇ ਕਿਉਂਕਿ ਚੋਣਾਂ ਵਿੱਚ ਸਮਾਂ ਹੈ, ਸੋ ਸਮੀਕਰਨ ਬਦਲਦੇ ਰਹਿਣਗੇ, ਪਰ ਭਾਜਪਾ ਪੰਜਾਬ ਨੂੰ ਜਿੱਤਣ ਲਈ ਪੂਰੀ ਵਾਹ ਲਾਏਗੀ, ਇਸਦਾ ਪਤਾ ਇਸ ਗੱਲ ਤੋਂ ਪਤਾ ਲਗਦਾ ਹੈ ਕਿ ਉਸ ਵਲੋਂ ਪੰਜਾਬ ਦੇ ਉੱਚ ਪੱਧਰੀ ਬੁੱਧੀਜੀਵੀਆਂ, ਕਾਰਕੁਨਾਂ, ਸਮਾਜ ਸੇਵਕਾਂ, ਸਿੱਖ ਚਿਹਰਿਆਂ ਅਤੇ ਅਕਾਲੀ-ਬਸਪਾ ਦਾ ਤੋੜ ਲੱਭਣ ਲਈ ਦਲਿਤ ਲੋਕਾਂ ਦੇ ਵੱਖੋ-ਵੱਖਰੇ ਸੰਗਠਨਾਂ ਨਾਲ ਪਹੁੰਚ ਕਰਨਾ ਆਰੰਭਿਆ ਜਾ ਚੁੱਕਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸੰਭਵ ਹੈ ਕਿ ‘ਚੋਣਾਂ ਵਿੱਚ ਦਾਅ ਲਾਉਣ ਵਾਲੇ’ ਵੱਡੀ ਗਿਣਤੀ ਨੇਤਾ ਅਤੇ ਕਾਰਕੁਨ ਭਾਜਪਾ ਦੀ ਬਾਂਹ ਫੜ ਲੈਣ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2848)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

Gurmit S Palahi

Gurmit S Palahi

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author