UjagarSingh7ਅਮਰੀਕਾ ਦੀ ਇੱਕ ਖੇਡ ਸੰਸਥਾ ਨੇ ਮਿਲਖਾ ਸਿੰਘ ਨੂੰ ਏਸ਼ੀਆ ਦਾ ਸਰਵੋਤਮ ਐਥਲੀਟ ...MilkhaSinghA1
(19 ਜੂਨ 2021)

 

MilkhaSinghA1ਸੰਸਾਰ ਦੇ ਉੱਭਰਦੇ ਨੌਜਵਾਨ ਖਿਡਾਰੀਆਂ ਦੇ ਪ੍ਰੇਰਨਾ ਸਰੋਤ ਉਡਣੇ ਸਿੱਖ ਦੇ ਤੌਰ ’ਤੇ ਜਾਣੇ ਜਾਣ ਵਾਲੇ ਮਿਲਖਾ ਸਿੰਘ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨਵਾਲੀਵਾਲ ਕੌਮੀ ਖਿਡਾਰਨ ਆਪਣੀ ਧਰਮ ਪਤਨੀ ਨਿਰਮਲ ਮਿਲਖਾ ਸਿੰਘ ਦੀ ਮੌਤ ਤੋਂ ਮਹਿਜ਼ 5 ਦਿਨ ਬਾਅਦ ਹੀ ਉਨ੍ਹਾਂ ਕੋਲ ਚਲੇ ਗਏਉਹ ਪਿਛਲੇ ਮਹੀਨੇ ਤੋਂ ਕਰੋਨਾ ਦੀ ਮਹਾਂਮਾਰੀ ਦਾ ਸ਼ਿਕਾਰ ਸਨਅਖ਼ੀਰ ਅੱਜ ਉਹ ਚੰਡੀਗੜ੍ਹ ਵਿੱਚ ਕਰੋਨਾ ਮਹਾਂਮਾਰੀ ਦੀ ਬਾਜ਼ੀ ਜਿੱਤਣ ਤੋਂ ਬਾਅਦ ਦੇ ਪ੍ਰਭਾਵਾਂ ਕਰਕੇ ਸਵਰਗ ਸਿਧਾਰ

ਮਿਲਖਾ ਸਿੰਘ 91 ਸਾਲ ਦੇ ਸਨਉਨ੍ਹਾਂ ਦੀ ਸਾਰੀ ਜ਼ਿੰਦਗੀ ਜੱਦੋਜਹਿਦ ਵਾਲੀ ਰਹੀਉਨ੍ਹਾਂ ਦੇਸ਼ ਦੀ ਵੰਡ ਸਮੇਂ ਫਿਰਕੂ ਫਸਾਦਕਾਰੀਆਂ ਤੋਂ ਵੀ ਭੱਜਕੇ ਹੀ ਆਪਣੀ ਜਾਨ ਬਚਾਈ ਸੀਵੰਡ ਦਾ ਸੰਤਾਪ ਹੰਢਾਉਂਦਿਆਂ ਭਾਰਤ ਵਿੱਚ ਆ ਕੇ ਅਨੇਕਾਂ ਦੁਸ਼ਾਵਰੀਆਂ ਦਾ ਸਾਹਮਣਾ ਕੀਤਾ ਪ੍ਰੰਤੂ ਸਫਲਤਾ ਹਮੇਸ਼ਾ ਉਨ੍ਹਾਂ ਦੀ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਕਰਕੇ ਉਨ੍ਹਾਂ ਦੀ ਝੋਲੀ ਪੈਂਦੀ ਰਹੀਕੋਈ ਵੀ ਰਿਸ਼ਤੇਦਾਰ ਉਨ੍ਹਾਂ ਦਾ ਹੱਥ ਫੜਨ ਨੂੰ ਵੀ ਤਿਆਰ ਨਹੀਂ ਸੀ ਇੱਥੋਂ ਤਕ ਕਿ ਉਨ੍ਹਾਂ ਦੀ ਭੈਣ ਦੇ ਸਹੁਰਿਆਂ ਨੇ ਦਿੱਲੀ ਵਿਖੇ ਉਨ੍ਹਾਂ ਨੂੰ ਆਪਣੇ ਘਰੋਂ ਕੱਢ ਦਿੱਤਾ ਸੀ। ਪ੍ਰੰਤੂ ਮਿਲਖਾ ਸਿੰਘ ਨੇ ਹੌਸਲਾ ਨਾ ਹਾਰਿਆ

ਆਮ ਤੌਰ ’ਤੇ ਸੰਸਾਰ ਵਿੱਚ ਆਉਣ ਵਾਲਾ ਹਰ ਇਨਸਾਨ ਆਪਣੇ ਸਮਾਜ ਦੀਆਂ ਸਮਾਜਕ ਪਰੰਪਰਾਵਾਂ ਉੱਪਰ ਚੱਲਣ ਨੂੰ ਹੀ ਤਰਜੀਹ ਹੀ ਦਿੰਦਾ ਹੈ ਕਿਉਂਕਿ ਬਚਪਨ ਵਿੱਚ ਜਿਹੜੀ ਸੋਚ ਅਤੇ ਰਵਾਇਤਾਂ ਆਪਣੇ ਪਰਿਵਾਰ, ਸਮਾਜ, ਆਲੇ ਦੁਆਲੇ ਅਤੇ ਮਾਪਿਆਂ ਤੋਂ ਗ੍ਰਹਿਣ ਕਰਦਾ ਹੈ, ਉਹ ਹੀ ਉਸ ਲਈ ਮਾਰਗ ਦਰਸ਼ਕ ਬਣਦੀਆਂ ਹਨਪ੍ਰੰਤੂ ਕੁਝ ਇਨਸਾਨ ਅਜਿਹੇ ਹੁੰਦੇ ਹਨ, ਜਿਹੜੇ ਪੁਰਾਤਨ ਰਾਹਾਂ ਉੱਪਰ ਚੱਲਣ ਦੀ ਥਾਂ ਆਪਣੀਆਂ ਨਵੀਂਆਂ ਪਗਡੰਡੀਆਂ ਆਪ ਬਣਾਉਂਦੇ ਹਨਉਨ੍ਹਾਂ ਵੱਲੋਂ ਬਣਾਈਆਂ ਉਹ ਪਗਡੰਡੀਆਂ ਸਫਲਤਾ ਦੇ ਰਾਹਾਂ ਵਿੱਚ ਬਦਲ ਜਾਂਦੀਆਂ ਹਨਅਜਿਹੇ ਇਨਸਾਨ ਗਿਣਤੀ ਵਿੱਚ ਬਹੁਤ ਘੱਟ ਹੁੰਦੇ ਹਨ ਕਿਉਂਕਿ ਆਮ ਤੌਰ ’ਤੇ ਸਮਾਜ ਉਨ੍ਹਾਂ ਦਾ ਸਾਥ ਨਹੀਂ ਦਿੰਦਾ, ਉਹ ਰਸਤੇ ਵਿੱਚ ਹੀ ਨਿਰਾਸ਼ ਹੋ ਕੇ ਰਸਤਾ ਬਦਲ ਲੈਂਦੇ ਹਨਕਈ ਵਾਰ ਸਮੇਂ ਦੇ ਗੇੜ ਅਤੇ ਹਾਲਾਤ ਇਨਸਾਨ ਦੇ ਰਾਹ ਵਿੱਚ ਰੋੜਾ ਵੀ ਬਣਦੇ ਹਨ ਪ੍ਰੰਤੂ ਉਨ੍ਹਾਂ ਵਿੱਚੋਂ ਮਿਲਖਾ ਸਿੰਘ ਇੱਕ ਅਜਿਹੇ ਵਿਲੱਖਣ ਇਨਸਾਨ ਸਨ, ਜਿਹੜੇ ਵਕਤ ਦੀਆਂ ਠੋਕਰਾਂ ਦੇ ਬਾਵਜੂਦ ਦ੍ਰਿੜ੍ਹ ਇਰਾਦੇ ਨਾਲ ਆਪਣਾ ਨਿਸ਼ਾਨਾ ਮਿਥ ਕੇ ਚਲਦੇ ਰਹੇ ਅਤੇ ਅਖ਼ੀਰ ਸਫਲਤਾ ਪ੍ਰਾਪਤ ਕੀਤੀ

ਮਿਲਖਾ ਸਿੰਘ ‘ਉਡਣਾ ਸਿੱਖ’ ਦੇ ਨਾਮ ਨਾਲ ਜਾਣੇ ਜਾਣ ਵਾਲੇ ਸੰਸਾਰ ਪ੍ਰਸਿੱਧ ਦੌੜਾਕ ਸਨਉਹ 70 ਮੁਲਕਾਂ ਵਿੱਚ ਮੁਕਾਬਲੇ ਦੀਆਂ ਦੌੜਾਂ ਵਿੱਚ ਦੌੜੇ ਹੀ ਨਹੀਂ ਸਗੋਂ ਉਡੇ ਸਨਉਨ੍ਹਾਂ ਨੇ 82 ਵਿਸ਼ੇਸ਼ ਮੁਕਾਬਲਿਆਂ ਵਿੱਚੋਂ 79 ਵਾਰ ਜਿੱਤ ਪ੍ਰਾਪਤ ਕੀਤੀਉਨ੍ਹਾਂ ਦੀ ਜਨਮ ਮਿਤੀ ਦਾ ਅਸਲੀ ਵੇਰਵਾ ਪ੍ਰਾਪਤ ਨਹੀਂ ਹੈ ਪ੍ਰੰਤੂ ਫੌਜ ਵਿੱਚ ਭਰਤੀ ਹੋਣ ਸਮੇਂ 20 ਨਵੰਬਰ 1935 ਲਿਖਾਈ ਹੋਈ ਸੀ।(ਨੋਟ: ਵਿਕੀਪੀਡੀਆ ਉੱਤੇ ਜਨਮ ਤਰੀਕ 20 November 1929  ਦਿੱਤੀ ਗਈ ਹੈ --- ਸੰਪਾਦਕ) ਉਨ੍ਹਾਂ ਦਾ ਜਨਮ ਲਹਿੰਦੇ ਪੰਜਾਬ ਦੇ ਜ਼ਿਲ੍ਹਾ ਮੁਜੱਫਰ ਨਗਰ ਵਿੱਚ ਪਿੰਡ ਗੋਬਿੰਦਪੁਰਾ ਵਿਖੇ ਹੋਇਆ ਸੀਉਹ ਪੰਜ ਭਰਾ ਅਤੇ ਤਿੰਨ ਭੈਣਾਂ ਸਨਉਨ੍ਹਾਂ ਨੂੰ ਪਿੰਡੋਂ ਨੰਗੇ ਪੈਰੀਂ ਹਰ ਰੋਜ਼ 5-6 ਮੀਲ ਪੜ੍ਹਨ ਲਈ ਜਾਣਾ ਪੈਂਦਾ ਸੀਜਦੋਂ ਗਰਮੀਆਂ ਵਿੱਚ ਪੈਰਾਂ ਨੂੰ ਸੇਕ ਲਗਦਾ ਤਾਂ ਉਹ ਭੱਜ ਲੈਂਦੇ ਸਨ ਅਤੇ ਕੁਝ ਸਮੇਂ ਬਾਅਦ ਕਿਸੇ ਦਰਖ਼ਤ ਦੀ ਛਾਂ ਵਿੱਚ ਖੜ੍ਹਕੇ ਪੈਰਾਂ ਨੂੰ ਠੰਢੇ ਕਰਦੇ ਸਨ ਇੱਥੋਂ ਹੀ ਉਨ੍ਹਾਂ ਨੂੰ ਦੌੜਨ ਦੀ ਆਦਤ ਪੈ ਗਈ ਜੋ ਕਿ ਉਨ੍ਹਾਂ ਲਈ ਵਰਦਾਨ ਸਾਬਤ ਹੋਈ

ਦੇਸ਼ ਦੀ ਵੰਡ ਸਮੇਂ 1947 ਵਿੱਚ ਉਹ 8ਵੀਂ ਜਮਾਤ ਵਿੱਚ ਪੜ੍ਹਦੇ ਸਨਵਟਵਾਰੇ ਸਮੇਂ ਉਨ੍ਹਾਂ ਦੇ ਪਰਿਵਾਰ ਦੇ ਬਹੁਤੇ ਮੈਂਬਰ ਧਾਰਮਿਕ ਫਸਾਦਾਂ ਦਾ ਸ਼ਿਕਾਰ ਹੋਣ ਕਰਕੇ ਉੱਥੇ ਹੀ ਮਾਰੇ ਗਏ ਸਨ ਇੱਥੋਂ ਤਕ ਕਿ ਮਿਲਖਾ ਸਿੰਘ ਦੀਆਂ ਅੱਖਾਂ ਦੇ ਸਾਹਮਣੇ ਉਨ੍ਹਾਂ ਦੇ ਪਿਤਾ ਨੂੰ ਕਤਲ ਕਰ ਦਿੱਤਾ ਗਿਆ ਸੀਉਨ੍ਹਾਂ ਦੀ ਇੱਕ ਭੈਣ, ਇੱਕ ਭਰਜਾਈ ਅਤੇ ਇੱਕ ਭਰਾ ਮੱਖਣ ਸਿੰਘ ਫ਼ੌਜ ਵਿੱਚ ਹੋਣ ਕਰਕੇ ਬਚ ਗਏ ਸਨ

ਫਿਰ ਉਹ ਫਿਰੋਜਪੁਰ ਪੰਜਾਬ ਵਿੱਚ ਆ ਗਏਫਿਰੋਜਪੁਰ ਵਿੱਚ ਉਨ੍ਹਾਂ ਨੇ ਕੁਝ ਸਮਾਂ ਫੌਜੀਆਂ ਦੇ ਬੂਟ ਵੀ ਪਾਲਿਸ਼ ਕੀਤੇਮਿਹਨਤ ਹਮੇਸ਼ਾ ਰੰਗ ਲਿਆਉਂਦੀ ਹੈਕਿਰਤ ਕਰੋ ਤੇ ਵੰਡ ਛੱਕੋ ਦੀ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਉੱਪਰ ਉਹ ਪਹਿਰਾ ਦਿੰਦੇ ਰਹੇਫਿਰ ਉਹ ਦਿੱਲੀ ਆਪਣੀ ਭੈਣ ਕੋਲ ਚਲੇ ਗਏਉਨ੍ਹਾਂ ਦੇ ਵੱਡਾ ਭਰਾ ਫੌਜ ਵਿੱਚ ਸਨ, ਜਿਸ ਕਰਕੇ ਉਹ ਵੀ 1952 ਵਿੱਚ ਫ਼ੌਜ ਵਿੱਚ ਭਰਤੀ ਹੋ ਗਏਉਨ੍ਹਾਂ ਦਾ ਕੱਦ 5 ਫੁੱਟ 9 ਇੰਚ ਸੀਫੌਜ ਵਿੱਚ ਉਨ੍ਹਾਂ ਨੂੰ 1953 ਵਿੱਚ ਦੌੜਨ ਦੇ ਮੁਕਾਬਲਿਆਂ ਦਾ ਪਤਾ ਲੱਗਿਆ ਤੇ ਰਗੰਰੂਟੀ ਕਰਦਿਆਂ ਹੀ ਉਨ੍ਹਾਂ ਨੇ ਕਰਾਸ ਕੰਟਰੀ ਲਗਾਈ ਤੇ ਸਾਥੀਆਂ ਵਿੱਚੋਂ ਛੇਵੇਂ ਨੰਬਰ ’ਤੇ ਆਏਮਿਲਖਾ ਸਿੰਘ 400 ਮੀਟਰ ਦੀ ਰੇਸ ਵਿੱਚ ਆਪਣੀ ਕੰਪਨੀ ਵਿੱਚੋਂ ਪਹਿਲੇ ਨੰਬਰ ’ਤੇ ਆਏ। ਇਸ ਤੋਂ ਬਾਅਦ ਉਨ੍ਹਾਂ ਨੂੰ ਦੌੜ ਲਾਉਣ ਦਾ ਉਤਸ਼ਾਹ ਪੈਦਾ ਹੋ ਗਿਆ ਤੇ ਫੌਜ ਵਿੱਚ ਅਭਿਆਸ ਕਰਨ ਲੱਗ ਪਏਇਸ ਪ੍ਰੈਕਟਿਸ ਕਰਕੇ ਪੂਰੀ ਫੌਜ ਵਿੱਚੋਂ ਪਹਿਲੇ ਨੰਬਰ ’ਤੇ ਆਉਣ ਲੱਗ ਪਏ

ਮਿਲਖਾ ਨੂੰ ਪਹਿਲੀ ਵਾਰ 1956 ਵਿੱਚ ਮੈਲਬੌਰਨ ਆਸਟਰੇਲੀਆ ਵਿੱਚ ਹੋਈਆਂ ਓਲੰਪਿਕ ਖੇਡਾਂ ਵਿੱਚ ਭਾਰਤ ਦੀ ਟੀਮ ਵਿੱਚ ਸ਼ਾਮਲ ਕਰ ਲਿਆ ਗਿਆ ਪ੍ਰੰਤੂ ਉੱਥੇ ਭਾਰਤ ਦੀ ਟੀਮ ਹਾਰ ਗਈ1958 ਵਿੱਚ ਹੋਈਆਂ ਟੋਕੀਓ ਦੀਆਂ ਏਸ਼ੀਆਈ ਖੇਡਾਂ ਵਿੱਚ ਉਹ ਸਭ ਤੋਂ ਮਜ਼ਬੂਤ ਐਥਲੀਟ ਸਾਬਤ ਹੋਏਫਿਰ ਉਨ੍ਹਾਂ ਨੂੰ ਮਹਿਸੂਸ ਹੋਇਆ ਕਿ ਜੇਕਰ ਥੋੜ੍ਹੀ ਹੋਰ ਮਿਹਨਤ ਕੀਤੀ ਜਾਵੇ ਤਾਂ ਉਹ ਤਮਗੇ ਜਿੱਤ ਸਕਦੇ ਹਨਇਸ ਕਰਕੇ ਉਨ੍ਹਾਂ ਆਪਣਾ ਅਭਿਆਸ ਦਾ ਸਮਾਂ ਵਧਾ ਦਿੱਤਾਉਨ੍ਹਾਂ ਨੇ 200 ਮੀਟਰ ਅਤੇ 400 ਮੀਟਰ ਰੇਸ ਦੇ ਏਸ਼ੀਆ ਵਿੱਚ ਨਵੇਂ ਰਿਕਾਰਡ ਸਥਾਪਤ ਕੀਤੇ

1958 ਵਿੱਚ ਹੀ ਕਾਰਡਿਫ ਵਿਖੇ ਕਾਮਨਵੈਲਥ ਖੇਡਾਂ ਸਮੇਂ 400 ਮੀਟਰ ਦੀ ਦੌੜ ਵਿੱਚ ਉਹ ਪਹਿਲੇ ਨੰਬਰ ’ਤੇ ਆਏਉਹ 1958 ਤੋਂ 60 ਤਕ ਅਨੇਕਾਂ ਦੇਸ਼ਾਂ ਵਿੱਚ ਮੁਕਾਬਲਿਆਂ ਵਿੱਚ ਦੌੜਿਆਲਾਹੌਰ ਵਿਖੇ ਹੋਈਆਂ ਇੰਡੋ ਪਾਕਿ ਖੇਡਾਂ ਵਿੱਚ ਮਿਲਖਾ ਸਿੰਘ ਆਪਣੇ ਸਾਥੀਆਂ ਤੋਂ ਬਹੁਤ ਅੱਗੇ ਨਿਕਲ ਕੇ ਜਿੱਤਿਆ, ਜਿਸ ਕਰਕੇ ਅਨਾਊਂਸਰ ਕਹਿਣ ਲੱਗਾ, ਮਿਲਖਾ ਸਿੰਘ ਦੌੜਿਆ ਨਹੀਂ, ਉੁੱਡਿਆ ਹੈਇਸ ਕਰਕੇ ਹੀ ਉਨ੍ਹਾਂ ਦਾ ਨਾਂ ਉੱਡਣਾ ਸਿੱਖ ਅਰਥਾਤ ਫਲਾਇੰਗ ਸਿੱਖ ਪੈ ਗਿਆ

ਮਿਲਖਾ ਸਿੰਘ ਨੇ ਆਪਣੀ ਜੀਵਨੀ ਲਿਖੀ। ਇਸਦਾ ਨਾਂ ਵੀ ਫਲਾਇੰਗ ਸਿੱਖ ਹੀ ਰੱਖਿਆ ਸੀ200 ਮੀਟਰ ਤੇ 400 ਮੀਟਰ ਦੇ ਮਿਲਖਾ ਸਿੰਘ ਦੇ ਕੌਮੀ ਰਿਕਾਰਡ ਲਗਭਗ 4 ਦਹਾਕੇ ਕੋਈ ਤੋੜ ਨਹੀਂ ਸਕਿਆ1962 ਵਿੱਚ ਜਕਾਰਤਾ ਦੀਆਂ ਏਸ਼ੀਆਈ ਖੇਡਾਂ ਵਿੱਚੋਂ 400 ਮੀਟਰ ਤੇ 4 ਰੀਲੇ 400 ਮੀਟਰ ਦੌੜਾਂ ਵਿੱਚੋਂ ਦੋ ਸੋਨੇ ਦੇ ਤਮਗੇ ਜਿੱਤੇ1964 ਦੀਆਂ ਟੋਕੀਓ ਓਲੰਪਿਕ ਤੋਂ ਬਾਅਦ ਉਹ ਸਰਗਰਮ ਦੌੜ ਮੁਕਾਬਲਿਆਂ ਵਿੱਚੋਂ ਰਿਟਾਇਰ ਹੋ ਗਏਭਾਰਤ ਸਰਕਾਰ ਨੇ ਉਨ੍ਹਾਂ ਨੂੰ ਪਦਮ ਸ੍ਰੀ ਨਾਲ ਸਨਮਾਨਿਆ ਸੀ

ਅਮਰੀਕਾ ਦੀ ਇੱਕ ਖੇਡ ਸੰਸਥਾ ਨੇ ਮਿਲਖਾ ਸਿੰਘ ਨੂੰ ਏਸ਼ੀਆ ਦਾ ਸਰਵੋਤਮ ਐਥਲੀਟ ਮੰਨਦਿਆਂ ਹੈਲਮਜ਼ ਟਰਾਫੀ ਦੇ ਕੇ ਸਨਮਾਨਤ ਕੀਤਾ ਸੀਫੌਜ ਦੀ ਨੌਕਰੀ ਤੋਂ ਬਾਅਦ ਉਹ ਸਿੱਖਿਆ ਵਿਭਾਗ ਵਿੱਚ ਖੇਡ ਵਿੰਗ ਦੇ ਐਡੀਸ਼ਨਲ ਡਾਇਰੈਕਟਰ ਦੇ ਅਹੁਦੇ ’ਤੇ ਵੀ ਰਹੇਮਿਲਖਾ ਸਿੰਘ ਦੇ ਜੱਦੋਜਹਿਦ ਭਰੇ ਜੀਵਨ ’ਤੇ ਇੱਕ ਫਿਲਮ ‘ਭਾਗ ਮਿਲਖਾ ਭਾਗ’ ਵੀ ਬਣ ਚੁੱਕੀ ਹੈ, ਜਿਹੜੀ ਨੌਜਵਾਨਾਂ ਨੂੰ ਪ੍ਰੇਰਨਾਦਾਇਕ ਸਾਬਤ ਹੋ ਰਹੀ ਹੈ ਉਹਨਾਂ ਦੀ ਪਤਨੀ ਸ੍ਰੀਮਤੀ ਨਿਰਮਲ ਮਿਲਖਾ ਸਿੰਘ ਕੌਮੀ ਪੱਧਰ ਦੀ ਵਾਲੀਬਾਲ ਖਿਡਾਰਨ ਰਹੀ ਹੈਉਨ੍ਹਾਂ ਦਾ ਲੜਕਾ ਚਿਰੰਜੀਵ ਮਿਲਖਾ ਸਿੰਘ ਗੋਲਫ ਦਾ ਅੰਤਰਰਾਸ਼ਟਰੀ ਖਿਡਾਰੀ ਹੈ

ਭਾਰਤ ਹਮੇਸ਼ਾ ਖੇਡਾਂ ਦੇ ਖੇਤਰ ਵਿੱਚ ਮੋਹਰੀ ਦੀ ਭੂਮਿਕਾ ਨਿਭਾਉਂਦਾ ਰਿਹਾ ਹੈ ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਭਾਰਤ ਨੂੰ ਨਿਰਾਸ਼ਾ ਦਾ ਮੂੰਹ ਵੇਖਣਾ ਪਿਆ ਕਿਉਂਕਿ ਖੇਡ ਜਗਤ ਦੀ ਆਪਸੀ ਧੜੇਬੰਦੀ ਅਤੇ ਖਿਡਾਰੀਆਂ ਦੀ ਸਹੀ ਪਛਾਣ ਰਸਤੇ ਦਾ ਰੋੜਾ ਬਣਦੀ ਰਹੀ ਹੈ। ਪ੍ਰੰਤੂ ਗੋਲਡ ਕੋਸਟ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਨੇ 26 ਸੋਨੇ ਦੇ ਅਤੇ ਕੁਲ 66 ਤਗ਼ਮੇ ਜਿੱਤ ਲਏ ਹਨ, ਜਿਸ ਕਰਕੇ ਭਵਿੱਖ ਵਿੱਚ ਆਸ ਦੀ ਕਿਰਨ ਵਿਖਾਈ ਦਿੰਦੀ ਹੈਅਜਿਹੇ ਸਮੇਂ ਵਿੱਚ ਭਾਰਤੀ ਖਿਡਾਰੀਆਂ ਨੂੰ ਮਿਲਖਾ ਸਿੰਘ ਨੂੰ ਆਪਣਾ ਰੋਲ ਮਾਡਲ ਬਣਾ ਕੇ ਲਗਨ, ਮਿਹਨਤ ਅਤੇ ਦ੍ਰਿੜ੍ਹਤਾ ਦਾ ਗੁਣ ਗ੍ਰਹਿਣ ਕਰਕੇ ਪ੍ਰੈਕਟਿਸ ਕਰਨੀ ਚਾਹੀਦੀ ਹੈਮਿਲਖਾ ਸਿੰਘ ਆਪਣਾ ਕੈਰੀਅਰ ਬਣਉਣ ਲਈ ਰੇਲ ਗੱਡੀਆਂ ਦੇ ਪਿੱਛੇ ਭੱਜ ਕੇ ਅਭਿਆਸ ਕਰਦੇ ਰਹੇ ਕਿਉਂਕਿ ਉਹ ਆਪਣੇ ਮਿਥੇ ਨਿਸ਼ਾਨੇ ’ਤੇ ਪਹੁੰਚਣਾ ਚਾਹੀਦਾ ਹੈਹੁਣ ਤਾਂ ਖਿਡਾਰੀਆਂ ਲਈ ਸਾਰੇ ਸਾਧਨ ਪ੍ਰਪਤ ਹਨ ਪ੍ਰੰਤੂ ਮਿਲਖਾ ਸਿੰਘ ਬਿਨਾਂ ਅਜਿਹੇ ਸਾਧਨਾ ਦੇ ਸਿਖਰਾਂ ਛੂੰਹਦਾ ਰਿਹਾ ਹੈਨਵੇਂ ਖਿਡਾਰੀ ਉਨ੍ਹਾਂ ਦੀ ਜ਼ਿੰਦਗੀ ਤੋਂ ਪ੍ਰੇਰਨਾ ਲੈ ਕੇ ਸਫਲਤਾ ਪ੍ਰਾਪਤ ਕਰ ਸਕਦੇ ਹਨਉਹ ਆਪਣੇ ਪਿੱਛੇ ਸਪੁੱਤਰ ਚਿਰੰਜੀਵ ਮਿਲਖਾ ਸਿੰਘ ਅਤੇ ਤਿੰਨ ਧੀਆਂ ਛੱਡ ਗਏ ਹਨ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2851)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author