GurmitPalahi7ਜਦੋਂ ਇਸ ਸਮੇਂ ਡਿਜਿਟਲ ਸਿੱਖਿਆ ਦੀ ਗੱਲ ਚੱਲ ਰਹੀ ਹੈ ਤਾਂ ਲੜਕੀਆਂ ਨੂੰ ਡਿਜੀਟਲ ...
(16 ਜੁਲਾਈ 2021)

 

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਮੰਤਰੀ ਮੰਡਲ ਵਿੱਚ ਸਮਰਿਤੀ ਈਰਾਨੀ, ਨਿਰਮਲਾ ਸੀਤਾ ਰਮਨ, ਵਿਕਰਮ ਜਰਦੋਸ਼, ਪ੍ਰੀਤਮਾ ਭੌਮਿਕ, ਸ਼ੋਭਾ ਕਰੰਦਲਾਜੇ, ਭਾਰਤੀ ਪ੍ਰਵੀਨ ਧਵਾਰ, ਮੀਨਾਕਸ਼ੀ ਲੇਖੀ, ਅਨੂਪ੍ਰਿਆ ਪਟੇਲ ਤੇ ਅੰਨਾਪੂਰਨਾ ਦੇਵੀ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਕੇ ਇਹ ਸੰਦੇਸ਼ ਦੇਣ ਦਾ ਯਤਨ ਕੀਤਾ ਹੈ ਕਿ ਦੇਸ਼ ਵਿੱਚ ਸਿਰਫ਼ ਨੌਕਰੀਆਂ ਵਿੱਚ ਹੀ ਨਹੀਂ, ਬਲਕਿ ਦੇਸ਼ ਨੂੰ ਚਲਾਉਣ ਲਈ ਗਠਿਤ ਸਰਕਾਰ ਵਿੱਚ ਵੀ ਔਰਤਾਂ ਨੂੰ ਮਰਦਾਂ ਦੇ ਬਰਾਬਰ ਦਰਜਾ ਹਾਸਲ ਹੈ

ਮਾਰਚ 2021 ਵਿੱਚ ਵਰਲਡ ਇਕਨੌਮਿਕ-ਫੋਰਮ ਵਲੋਂ ਗਲੋਬਲ ਜੈਂਡਰ ਗੈਪ ਰਿਪੋ ਇਸ ਸਿੱਟੇ ਉੱਤੇ ਪਹੁੰਚਦੀ ਹੈ ਕਿ ਲਿੰਗ ਬਰਾਬਰੀ ਦੇ ਲਈ ਔਰਤਾਂ ਨੂੰ ਹੁਣ ਇੱਕ ਹੋਰ ਪੀੜ੍ਹੀ ਤਕ ਉਡੀਕ ਕਰਨੀ ਪਵੇਗੀਕੋਵਿਡ-19 ਦੇ ਭੈੜੇ ਅਸਰਾਂ ਕਾਰਨ ਲਿੰਗ ਬਰਾਬਰੀ ਦਾ ਟੀਚਾ ਹੁਣ 99.5 ਸਾਲਾਂ ਦੀ ਬਜਾਏ 135.6 ਸਾਲਾਂ ਵਿੱਚ ਪੂਰਾ ਕੀਤਾ ਜਾ ਸਕੇਗਾ

ਇਸ ਸਬੰਧ ਵਿੱਚ ਵਿਸ਼ਵ ਭਰ ਵਿੱਚ ਔਰਤਾਂ ਦੀ ਲਿੰਗ ਸਮਾਨਤਾ ਬਾਰੇ ਕੋਵਿਡ-19 ਦੇ ਅਸਰਾਂ ਸਬੰਧੀ ਇਕੱਠੀਆਂ ਕੀਤੀਆਂ ਅਜ਼ਾਦ ਰਿਪੋਰਟਾਂ ਧਿਆਨ ਦੀ ਮੰਗ ਕਰਦੀਆਂ ਹਨਸੈਂਟਰ ਫਾਰ ਮੌਨੀਟਰਿੰਗ ਇੰਡੀਅਨ ਇਕਾਨਮੀ ਦੇ ਅਨੁਸਾਰ ਔਰਤਾਂ ਦੀ ਬੇਰੁਜ਼ਗਾਰੀ ਦਰ ਛਾਲ ਮਾਰਕੇ 17 ਫ਼ੀਸਦੀ ਤਕ ਪੁੱਜ ਗਈ ਹੈ, ਜੋ ਮਰਦਾਂ ਤੋਂ ਦੋ ਗੁਣਾ ਤੋਂ ਵੀ ਜ਼ਿਆਦਾ ਹੈਦੀ ਨਾਜ ਫਾਊਂਡੇਸ਼ਨ ਦਾ ਇੱਕ ਸਰਵੇ ਦੱਸਦਾ ਹੈ ਕਿ ਭਾਰਤ ਵਿੱਚ ਔਰਤਾਂ ਦੀ ਹਫ਼ਤਾਵਾਰੀ ਆਮਦਨ ਵਿੱਚ ਕੋਵਿਡ-19 ਬੰਦੀ ਦੇ ਕਾਰਨ 76 ਫ਼ੀਸਦੀ ਕਮੀ ਵੇਖੀ ਗਈ ਹੈਡੈਲਾਵਾਟ ਦਾ ਸਰਵੇ ਹੈ ਕਿ ਕੋਵਿਡ-19 ਦੇ ਬਾਅਦ ਭਾਰਤ ਵਿੱਚ ਲਿੰਗ ਅਸਮਾਨਤਾ ਤੇਜ਼ੀ ਨਾਲ ਵਧੇਗੀ

ਯੂਨੀਵਰਸਿਟੀ ਆਫ ਮਾਨਚੈਸਟਰ ਗਲੋਬਲ ਡਿਵੈਲਪਮੈਂਟ ਦੇ ਇੱਕ ਅਧਿਐਨ ਅਨੁਸਾਰ ਬੰਦੀ ਦੇ ਕਾਰਨ ਨੌਕਰੀਆਂ ਗਵਾਉਣ ਵਾਲਿਆਂ ਵਿੱਚ ਔਰਤਾਂ ਦਾ ਅਨੁਪਾਤ ਪੁਰਸ਼ਾਂ ਦੇ ਮੁਕਾਬਲੇ ਬਹੁਤ ਜ਼ਿਆਦਾ ਹੈਮੰਦੀ ਦੇ ਕਾਰਨ ਅਨੇਕਾਂ ਸ਼ਹਿਰੀ ਔਰਤਾਂ ਦੀ ਆਮਦਨ ਲਗਭਗ ਸਿਫ਼ਰ ਹੋ ਗਈਘਰਾਂ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਦੇ ਰੁਜ਼ਗਾਰ ਟੁੱਟ ਗਏਇਹਨਾਂ ਵਿੱਚੋਂ ਅਨੇਕਾਂ ਔਰਤਾਂ ਫਲ ਅਤੇ ਸਬਜ਼ੀਆਂ ਵੇਚਣ ਜਿਹੇ ਛੋਟੇ-ਛੋਟੇ ਰੁਜ਼ਗਾਰ ਕਰਕੇ ਗੁਜ਼ਾਰਾ ਕਰਦੀਆਂ ਸਨ ਉਹਨਾਂ ਦੀ ਆਮਦਾਨ ਘਟ ਗਈ

ਸਤੰਬਰ 2020 ਦੀ ਯੂ ਐੱਨ ਵੂਮੈਨ ਰਿਪੋਰਟ ਦੱਸਦੀ ਹੈ ਕਿ ਕੋਵਿਡ-19 ਕਾਰਨ ਮਰਦਾਂ ਨਾਲੋਂ ਔਰਤਾਂ ਨੇ ਵੱਧ ਨੌਕਰੀਆਂ ਗੁਆਈਆਂ ਹਨਸਾਲ 2021 ਤਕ ਕੋਵਿਡ-19 ਕਾਰਨ ਨੌਕਰੀਆਂ ਗੁਆਉਣ ਕਾਰਨ ਗਰੀਬ ਬਣੇ ਲੋਕਾਂ ਦੀ ਗਿਣਤੀ 9 ਕਰੋੜ 60 ਲੱਖ ਹੋਏਗੀ, ਜਿਹਨਾਂ ਵਿੱਚ 4 ਕਰੋੜ 70 ਲੱਖ ਔਰਤਾਂ ਹੋਣਗੀਆਂਸਿੱਟਾ ਇਹ ਹੈ ਕਿ ਪਰਿਵਾਰਾਂ ਦੀਆਂ ਛੋਟੀਆਂ ਬੱਚਤਾਂ ਖ਼ਤਮ ਹੋ ਰਹੀਆਂ ਹਨਗਹਿਣੇ ਤਕ ਵਿਕ ਚੁੱਕੇ ਹਨ ਤੇ ਗਰੀਬ ਔਰਤਾਂ ਖ਼ਾਸ ਕਰਕੇ ਸੂਦਖੋਰਾਂ ਦਾ ਸ਼ਿਕਾਰ ਹੋ ਰਹੀਆਂ ਹਨ

ਗਰੀਬੀ ਵਧਣ ਨਾਲ ਭੋਜਨ ਦੀ ਸਮੱਸਿਆ ਨੇ ਵਿਕਰਾਲ ਰੂਪ ਧਾਰਿਆ ਹੈਪਰੰਪਰਾ ਦੇ ਅਨੁਸਾਰ ਪਰਿਵਾਰ ਵਿੱਚ ਸਭ ਤੋਂ ਅੰਤ ਵਿੱਚ ਖਾਣਾ ਖਾਣ ਵਾਲੀਆਂ ਔਰਤਾਂ ਦੀ ਥਾਲੀ ਖਾਲੀ ਰਹਿਣ ਲੱਗੀਪਰਿਵਾਰ ਦੇ ਮੈਂਬਰਾਂ ਦੀ ਵਧਦੀ ਗਿਣਤੀ ਅਤੇ ਅਵਾਸ-ਪ੍ਰਵਾਸ ਦੀ ਸਮੱਸਿਆ ਨੇ ਮਾਨਸਿਕ ਤੌਰ ’ਤੇ ਤਣਾਉ ਪੈਦਾ ਕੀਤਾ

ਰਾਸ਼ਟਰੀ ਮਹਿਲਾ ਆਯੋਗ ਦੇ ਅੰਕੜੇ ਦੱਸਦੇ ਹਨ ਕਿ ਮਾਰਚ 2020 ਵਿੱਚ ਪੂਰਨਬੰਦੀ ਬਾਅਦ ਘਰੇਲੂ ਹਿੰਸਾ ਵਿੱਚ 15 ਤੋਂ 49 ਵਰ੍ਹੇ ਦੇ ਵਰਗ ਦੀਆਂ ਲਗਭਗ 24 ਕਰੋੜ 30 ਲੱਖ ਔਰਤਾਂ ਆਪਣੇ ਨਜ਼ਦੀਕੀ ਲੋਕਾਂ ਦੀ ਸਰੀਰਕ ਸ਼ੋਸ਼ਣ ਅਤੇ ਹਿੰਸਾ ਦਾ ਸ਼ਿਕਾਰ ਹੋਈਆਂਪੁਰਸ਼ਾਂ ਨੇ ਵੱਡੀ ਸੰਖਿਆ ਵਿੱਚ ਰੁਜ਼ਗਾਰ ਗੁਆਇਆ, ਰੋਟੀ-ਰੋਜ਼ੀ ਦੇ ਸੰਕਟ ਅਤੇ ਭਵਿੱਖ ਦੀ ਚਿੰਤਾ ਨੇ ਉਹਨਾਂ ਨੂੰ ਹਿੰਸਕ ਬਣਾ ਦਿੱਤਾਔਰਤਾਂ ਹਮੇਸ਼ਾ ਦੀ ਤਰ੍ਹਾਂ ਇਸ ਹਿੰਸਾ ਦਾ ਸ਼ਿਕਾਰ ਬਣੀਆਂ ਅਤੇ ਵੱਡੀਆਂ ਉਮਰ ਦੀਆਂ ਔਰਤਾਂ ਉਹਨਾਂ ਨੂੰ ਪੀੜਾ ਸਹਿੰਦੀਆਂ ਦੇਖਦੀਆਂ ਰਹੀਆਂ

ਸ਼ਹਿਰੀ ਔਰਤਾਂ ਦੇ ਹਾਲਾਤ ਵੀ ਬਿਹਤਰ ਨਹੀਂ ਰਹੇਵੂਮੈਨ ਇਨ ਟੈਕਨੌਲਜੀ ਇੰਡੀਆ ਦਾ ਇੱਕ ਅਧਿਐਨ ਦੱਸਦਾ ਹੈ ਕਿ ਆਈ. ਟੀ, ਟੈਕਨੌਲਜੀ, ਬੈਕਿੰਗ ਅਤੇ ਹੋਰ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ 21 ਤੋਂ 55 ਸਾਲ ਦੀਆਂ ਬਹੁਤੀਆਂ ਔਰਤਾਂ ਘਰ ਵਿੱਚ (ਵਰਕ ਫਰੌਮ ਹੋਮ) ਕਰਦੀਆਂ ਹਨ ਅਤੇ ਕਿਉਂਕਿ ਬੰਦੀ ਦੇ ਕਾਰਣ ਸਾਰੇ ਮੈਂਬਰ ਘਰ ਵਿੱਚ ਸਨ ਅਤੇ ਬਾਹਰ ਕੋਈ ਸੁਵਿਧਾ ਜਾਂ ਸਹਾਇਤਾ ਉਪਲਬਧ ਨਹੀਂ ਸੀ, ਇਸ ਲਈ ਉਹਨਾਂ ਦਾ ਘਰੇਲੂ ਕੰਮ ਵਧਿਆ ਉਹਨਾਂ ਦੇ ਘਰੇਲੂ ਕੰਮ ਵਿੱਚ 30 ਫ਼ੀਸਦੀ ਦਾ ਵਾਧਾ ਹੋਇਆ ਹੈ

ਪੁਰਖ ਪ੍ਰਧਾਨ ਸੋਚ ਸਿੱਖਿਆ ਦੇ ਖੇਤਰ ਵਿੱਚ ਵੀ ਭਾਰੂ ਰਹਿੰਦੀ ਹੈਜਦੋਂ ਪਰਿਵਾਰ ਵਿੱਚ ਸਿੱਖਿਆ ਦੇਣ ਦੀ ਗੱਲ ਹੁੰਦੀ ਹੈ ਤਾਂ ਲੜਕੀ ਦੀ ਬਜਾਏ ਲੜਕੇ ਨੂੰ ਹੀ ਤਰਜੀਹ ਦਿੱਤੀ ਜਾਂਦੀ ਹੈਯੂਨੈਸਕੋ ਦੇ ਇੱਕ ਅੰਦਾਜ਼ੇ ਅਨੁਸਾਰ ਇੱਕ ਕਰੋੜ ਦਸ ਲੱਖ ਲੜਕੀਆਂ ਕੋਵਿਡ-19 ਦੇ ਕਾਰਨ ਹੁਣ ਦੁਬਾਰਾ ਸਕੂਲ ਨਹੀਂ ਜਾ ਸਕਣਗੀਆਂਇਸਦਾ ਸਿੱਟਾ ਕੀ ਹੋਏਗਾ? ਉਹਨਾਂ ਦਾ ਜਲਦੀ ਜਾਂ ਜਬਰੀ ਵਿਆਹ ਹੋਏਗਾਛੋਟੀ ਉਮਰੇ ਹੀ ਉਹ ਗਰਭ ਧਾਰਨ ਕਰ ਲੈਣਗੀਆਂ ਉਹਨਾਂ ਨੂੰ ਹਿੰਸਾ ਦਾ ਸਾਹਮਣਾ ਕਰਨ ਪਵੇਗਾਜਦੋਂ ਇਸ ਸਮੇਂ ਡਿਜਿਟਲ ਸਿੱਖਿਆ ਦੀ ਗੱਲ ਚੱਲ ਰਹੀ ਹੈ ਤਾਂ ਲੜਕੀਆਂ ਨੂੰ ਡਿਜੀਟਲ ਉਪਕਰਨ ਮੁਹਈਆ ਨਹੀਂ ਹੁੰਦੇ, ਲੜਕਿਆਂ ਦਾ ਹੀ ਇਸ ਉੱਤੇ ਪਹਿਲਾ ਅਧਿਕਾਰ ਹੈਪੇਂਡੂ ਇਲਾਕਿਆਂ ਵਿੱਚ ਲੜਕੀਆਂ ਨੂੰ ਮਾਪਿਆਂ ਨਾਲ ਖੇਤਾਂ ਵਿੱਚ ਕੰਮ ਕਰਾਉਣਾ ਪੈਂਦਾ ਹੈ ਅਤੇ ਛੋਟੇ-ਛੋਟੇ ਕੰਮ ਧੰਦਿਆਂ ਵਿੱਚ ਹੱਥ ਵਟਾਉਣਾ ਪੈਂਦਾ ਹੈਅਸਲ ਵਿੱਚ ਤਾਂ ਕੋਵਿਡ-19 ਕਾਰਨ ਅਸਿੱਖਿਆ ਦਾ ਨਾ ਮਿਟਣ ਵਾਲਾ ਹਨ੍ਹੇਰਾ ਪਸਰ ਗਿਆ ਹੈਸਕੂਲ, ਕਾਲਜ, ਯੂਨੀਵਰਸਿਟੀਆਂ ਬੰਦ ਹਨਸਿੱਖਿਆ ਦੇ ਖੇਤਰ ਵਿੱਚ ਔਰਤਾਂ ਨੇ ਪੁਰਸ਼ਾਂ, ਲੜਕਿਆਂ ਨਾਲੋਂ ਵੱਡੀ ਮਾਰ ਝੱਲੀ ਹੈ

ਦੁਨੀਆ ਦੀ ਅੱਧੀ ਆਬਾਦੀ ਔਰਤਾਂ ਦੇ ਵਿਸ਼ੇ ’ਤੇ ਸ਼ੋਸ਼ਿਤ, ਪਛੜਿਆ ਅਤੇ ਵੰਚਿਤ ਜਿਹੇ ਸ਼ਬਦ ਹੁਣ ਵੀ ਸੁਣਨ ਨੂੰ ਮਿਲਦੇ ਹਨਇਹ ਬਹੁਤ ਹੀ ਦੁੱਖਦਾਈ ਸਥਿਤੀ ਹੈਦੁਨੀਆਂ ਭਰ ਵਿੱਚੋਂ ਭਾਰਤ ਵਿੱਚ ਔਰਤਾਂ ਦੀ ਸਥਿਤੀ ਹੋਰ ਵੀ ਭੈੜੀ ਹੈਕਹਿਣ ਨੂੰ ਤਾਂ ਭਾਵੇਂ ਔਰਤਾਂ ਨੂੰ ਬਰਾਬਰ ਦੇ ਅਧਿਕਾਰ ਭਾਰਤੀ ਸੰਵਿਧਾਨ ਅਨੁਸਾਰ ਮਿਲੇ ਹੋਏ ਹਨ, ਪਰ ਸਮਾਜਿਕ ਆਤਮ ਨਿਰਭਰਤਾ ਵਿੱਚ ਔਰਤਾਂ ਦੇ ਹਾਲਤ ਸੁਖਾਵੇਂ ਨਾ ਹੋਣ ਕਾਰਨ ਇਹ ਇੱਕ ਸਮਾਜਿਕ ਸਮੱਸਿਆ ਦਾ ਰੂਪ ਧਾਰਨ ਕਰ ਚੁੱਕੇ ਹਨਭਾਰਤ ਵਿੱਚ ਕੁਸ਼ਾਸਨ ਅਤੇ ਕੇਂਦਰੀਕਰਨ ਦੋ ਇਹੋ ਜਿਹੇ ਭੈੜੇ ਹਥਿਆਰ ਹਨ, ਜਿਹਨਾਂ ਨਾਲ ਸਮਾਜਿਕ ਵੰਡੀਆਂ ਵਧਦੀਆਂ ਹਨ, ਪੱਛੜਾਪਨ ਹੋਰ ਵਧਦਾ ਹੈ, ਗਰੀਬਾਂ ਦੇ ਹੋਰ ਗਰੀਬ ਹੋਣ ਦਾ ਕਾਰਨ ਵੀ ਇਹੋ ਹੈਇਹ ਪਾੜਾ ਕੋਵਿਡ-19 ਕਾਰਨ ਹੋਰ ਵਧਿਆ ਹੈ

ਸ਼ਾਸਨ ਅਤੇ ਸੱਤਾ ਵਿੱਚ ਆਮ ਜਨਮਾਨਸ ਦੀ ਭਾਗੀਦਾਰੀ ਚੰਗੇ ਸ਼ਾਸਨ ਦੀ ਪਹਿਲੀ ਸ਼ਰਤ ਹੈ ਜੋ ਜਨਤਾ ਦੇ ਹਰ ਵਰਗ (ਸਮੇਤ ਔਰਤਾਂ) ਦੀ ਭਾਗੀਦਾਰੀ ਸੁਨਿਸ਼ਚਿਤ ਕਰਕੇ ਅਤੇ ਤਾਕਤਾਂ ਦਾ ਵਿਕੇਂਦਰੀਕਰਨ ਕਰਕੇ ਕੀਤੀ ਜਾ ਸਕਦੀ ਹੈਔਰਤਾਂ ਨੂੰ ਭਾਰਤੀ ਸੰਵਿਧਾਨ ਅਨੁਸਾਰ ਕਿਧਰੇ 33 ਫ਼ੀਸਦੀ, ਕਿਧਰੇ 50 ਫ਼ੀਸਦੀ ਰਿਜ਼ਰਵੇਸ਼ਨ, ਨੌਕਰੀਆਂ ਜਾਂ ਸਥਾਨਕ ਸਰਕਾਰਾਂ ਅਰਥਾਤ ਪੰਚਾਇਤਾਂ, ਬਲਾਕ ਸੰਮਤੀਆਂ, ਜ਼ਿਲ੍ਹਾ ਪ੍ਰੀਸ਼ਦਾਂ ਅਤੇ ਵਿਧਾਨ ਸਭਾਵਾਂ, ਵਿਧਾਨ ਪ੍ਰੀਸ਼ਦਾਂ, ਰਾਜ ਸਭਾ, ਲੋਕ ਸਭਾ ਵਿੱਚ ਦਿੱਤੀ ਗਈ ਹੈ, ਪਰ ਅਸਲ ਅਰਥਾਂ ਵਿੱਚ ਔਰਤਾਂ ਦੇ ਅਧਿਕਾਰਾਂ ਦੀ ਵਰਤੋਂ ਖ਼ਾਸ ਕਰਕੇ ਸਥਾਨਕ ਸਰਕਾਰਾਂ ਵਿੱਚ ਮਰਦ, ਜੋ ਔਰਤਾਂ ਦੇ ਪਤੀ, ਪਿਤਾ, ਭਰਾ ਆਦਿ ਹਨ ਹੀ ਕਰਦੇ ਹਨਇਸ ਸਬੰਧੀ ਇਹ ਗੱਲ ਵੀ ਕਰਨੀ ਬਣਦੀ ਹੈ ਕਿ ਕੋਵਿਡ ਕਾਰਨ ਕੇਂਦਰੀਕਰਨ ਵਧਿਆ, ਔਰਤਾਂ ਦੇ ਹੱਕਾਂ ਉੱਤੇ ਛਾਪਾ ਮਾਰਿਆ ਗਿਆ ਹੈ ਅਤੇ ਪੀੜਤ ਔਰਤਾਂ ਹੋਰ ਵੀ ਪੀੜਤ ਮਹਿਸੂਸ ਕਰਨ ਲੱਗੀਆਂ ਹਨ

ਭਾਵੇਂ ਅੱਜ ਸਿਹਤ ਦੇ ਬੁਨਿਆਦੀ ਢਾਂਚੇ ਲਈ 23123 ਕਰੋੜ ਰੁਪਏ ਦਾ ਪੈਕਜ ਕੇਂਦਰੀ ਕੈਬਨਿਟ ਵਲੋਂ ਮਨਜ਼ੂਰ ਕੀਤਾ ਗਿਆ ਹੈ, ਜੋ ਖ਼ਾਸ ਕਰਕੇ ਭਵਿੱਖ ਵਿੱਚ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਦਿੱਤਾ ਗਿਆ ਹੈਪਰ ਕੋਵਿਡ-19 ਦੌਰਾਨ ਔਰਤਾਂ ਨੇ ਪ੍ਰਸੂਤਾ ਪੀੜਾਂ, ਬੱਚਿਆਂ ਦੇ ਪਾਲਣ ਪੋਸ਼ਣ, ਖ਼ੁਰਾਕ ਦੀ ਘਾਟ ਦਾ ਜੋ ਤਜਰਬਾ ਹੰਢਾਇਆ ਹੈ, ਉਹ ਬਹੁਤ ਹੀ ਮੰਦਭਾਗਾ ਸੀਸਰਕਾਰੀ ਹਸਪਤਾਲ, ਜੋ ਅੱਧੀਆਂ-ਅਧੂਰੀਆਂ ਸੁਵਿਧਾਵਾਂ ਵਾਲੇ ਸਨ, ਕੋਵਿਡ-19 ਨਾਲ ਨਜਿੱਠਣ ਲਈ ਲੱਗੇ ਹੋਏ ਸਨ। ਚਾਰੇ ਪਾਸੇ ਹਾਹਾਕਾਰ ਸੀ। ਆਕਸੀਜਨ ਤੇ ਉਪਕਰਨਾਂ ਦੀ ਕਮੀ ਸੀ। ਪਰ ਇਸ ਤੋਂ ਵੀ ਵੱਡੀ ਕਮੀ ਇਹ ਸੀ ਕਿ ਗਰਭਵਤੀ ਔਰਤਾਂ ਦੇ ਜਨਣ ਪ੍ਰਬੰਧ ਬਿਲਕੁਲ ਖ਼ਤਮ ਸਨ ਕਿਉਂਕਿ ਕਰੋਨਾ ਤੋਂ ਬਿਨਾਂ ਹੋਰ ਵਿਭਾਗ ਬੰਦ ਸਨ ਜਾਂ ਸੁਵਿਧਾਵਾਂ ਸੀਮਤ ਸਨਇਸ ਸਥਿਤੀ ਵਿੱਚ ਔਰਤਾਂ ਨੂੰ ਖ਼ੁਰਾਕ ਨਾ ਮਿਲੀ, ਬੱਚਿਆਂ ਦਾ ਟੀਕਾਕਰਨ ਲਗਭਗ ਨਾਂਹ ਬਰਾਬਰ ਹੋਇਆ ਅਤੇ ਕੋਵਿਡ-19 ਨੇ ਔਰਤਾਂ ਦੀ ਸਿਹਤ ਨੂੰ ਹੋਰ ਸੰਕਟ ਵਿੱਚ ਪਾ ਦਿੱਤਾ

ਜਿਵੇਂ ਕਰੋਨਾ ਕਾਲ ਵਿੱਚ ਔਰਤਾਂ ਦੀ ਸਿਹਤ ਦੀ ਅਣਦੇਖੀ ਹੋਈ ਹੈ, ਔਰਤਾਂ ਵਿਰੁੱਧ ਘਰੇਲੂ ਹਿੰਸਾ ਵਧੀ ਹੈ, ਔਰਤਾਂ ਦੀ ਆਤਮ ਨਿਰਭਰਤਾ ਨੂੰ ਸੱਟ ਵੱਜੀ ਹੈ, ਉਸ ਨੂੰ ਥਾਂ ਸਿਰ ਕਰਨ ਲਈ ਤਤਕਾਲ ਕਾਨੂੰਨੀ, ਸਿਹਤ ਸਬੰਧੀ ਅਤੇ ਮਨੋਵਿਗਿਆਨਿਕ ਸਹਾਇਤਾ ਲਈ ਐਮਰਜੈਂਸੀ ਸੇਵਾਵਾਂ ਦੀ ਲੋੜ ਹੈਇਹ ਸੇਵਾਵਾਂ ਕਾਗਜੀਂ-ਪੱਤਰੀਂ ਨਾ ਹੋਣ ਸਗੋਂ ਇਹ ਯਕੀਨੀ ਬਣਾਇਆ ਜਾਵੇ ਕਿ ਇਹ ਸੁਚਾਰੂ ਰੂਪ ਨਾਲ ਚੱਲਣਇਸ ਤੋਂ ਵੀ ਵੱਡੀ ਗੱਲ ਇਹ ਕਿ ਜਦੋਂ ਵੀ ਸਕੂਲ ਖੁੱਲ੍ਹਣ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਇਹ ਯਕੀਨੀ ਬਣਾਉਣ ਕਿ ਲੜਕੀਆਂ ਸਕੂਲ ਜਾਣ ਅਤੇ ਉਹਨਾਂ ਦੀ ਸਿੱਖਿਆ ਦਾ ਉਚਿਤ ਪ੍ਰਬੰਧ ਹੋਵੇ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2900)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author