UjagarSingh7“ਪੰਜਾਬੀ ਭੈਣੋ ਅਤੇ ਭਰਾਵੋ, ਤੁਹਾਡੇ ਦੇਸ਼ ਦੇ ਲੋਕ ਮਿਹਨਤ ਕਰਕੇ ਕੈਨੇਡਾ ਦੀ ਫੈਡਰਲ ਸਰਕਾਰ ਵਿੱਚ ਮੰਤਰੀ ...”
(3 ਅਗਸਤ 2021)

 

ਪੰਜਾਬ ਦੀ ਨੌਜਵਾਨੀ ਪਿਛਲੇ 15 ਸਾਲਾਂ ਤੋਂ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੀ ਹੈਇਸ ਹਾਲਤ ਵਿੱਚੋਂ ਨਿਕਲਣ ਦੀ ਕੋਈ ਆਸ ਵੀ ਬੱਝ ਨਹੀਂ ਰਹੀਇਸ ਲਈ ਮਾਪਿਆਂ ਨੇ ਆਪਣੇ ਜਿਗਰ ਦੇ ਟਕੜੇ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ਉਨ੍ਹਾਂ ਨੂੰ ਪਰਵਾਸ ਵਿੱਚ ਪੜ੍ਹਾਈ ਦੇ ਬਹਾਨੇ ਕੈਨੇਡਾ, ਅਮਰੀਕਾ, ਆਸਟਰੇਲੀਆ, ਨਿਊਜ਼ੀਲੈਂਡ ਆਦਿ ਦੇਸ਼ਾਂ ਵਿੱਚ ਭੇਜਣਾ ਸ਼ੁਰੂ ਕਰ ਦਿੱਤਾ ਇੱਥੋਂ ਤੱਕ ਕਿ ਖਾਂਦੇ ਪੀਂਦੇ ਸਮਰੱਥ ਪਰਿਵਾਰ ਵੀ ਆਪਣੇ ਬੱਚਿਆਂ ਨੂੰ ਬਾਹਰ ਭੇਜਣ ਲੱਗ ਪਏ ਹਨਅਲ੍ਹੜ ਉਮਰ ਦੇ ਲੜਕੇ ਅਤੇ ਲੜਕੀਆਂ ਨੂੰ ਵੀ ਬਾਹਰ ਭੇਜਣ ਲੱਗ ਪਏ ਜਦੋਂ ਕਿ ਉਨ੍ਹਾਂ ਨੂੰ ਅਜੇ ਜ਼ਿੰਦਗੀ ਵਿੱਚ ਅਡਜਸਟ ਕਰਨ ਦੀ ਸਮਝ ਹੀ ਨਹੀਂ ਹੁੰਦੀਪੰਜਾਬੀਓ ਪੰਜਾਬ ਦੀ ਮਿੱਟੀ ਦੀ ਮਹਿਕ ਨੂੰ ਦਾਗ਼ ਨਾ ਲਗਾਓਸੰਸਾਰ ਤੁਹਾਡੀ ਕਿਰਤ ਕਰੋ, ਵੰਡ ਛਕੋ ਅਤੇ ਨਾਮ ਜਪੋ ਦੀ ਵਿਚਾਰਧਾਰਾ ਦੀ ਕਦਰ ਕਰਦਾ ਹੈਇਸ ਵਿਚਾਰਧਾਰਾਤੇ ਪਹਿਰਾ ਦੇਣਾ ਤੁਹਾਡਾ ਫ਼ਰਜ਼ ਹੈ ਪ੍ਰੰਤੂ ਫ਼ਰਜ਼ਾਂ ਦੀ ਪਾਲਣਾ ਕਰਨ ਦੀ ਥਾਂ ਉਨ੍ਹਾਂ ਦੀ ਉਲੰਘਣਾ ਕਰ ਰਹੇ ਹੋ

ਪੰਜਾਬੀਆਂ ਦੀਆਂ ਨਸ਼ਿਆਂ ਦੇ ਵਿਓਪਾਰ ਨਾਲ ਸਬੰਧਤ ਖ਼ਬਰਾਂ ਨੇ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈਜਿਹੜੇ ਪੰਜਾਬੀ ਪਿਛਲੇ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਰਹਿ ਰਹੇ ਹਨ, ਉਨ੍ਹਾਂ ਨੂੰ ਸ਼ਰਮਿੰਦਰੀ ਮਹਿਸੂਸ ਹੋ ਰਹੀ ਹੈਪੰਜਾਬ ਵਿੱਚ ਬੇਰੋਜ਼ਗਾਰੀ ਅਤੇ ਨਸ਼ਿਆਂ ਦੀ ਦਲਦਲ ਵਿੱਚ ਨੌਜਵਾਨੀ ਦੇ ਫਸ ਜਾਣ ਕਰਕੇ ਮਾਪੇ ਆਪਣੇ ਬੱਚਿਆਂ ਨੂੰ ਪਰਵਾਸ ਵਿੱਚ ਭੇਜਣ ਲਈ ਮਜਬੂਰ ਹਨ ਇੱਥੋਂ ਤੱਕ ਕਿ 10+2 ਤੋਂ ਬਾਅਦ ਹੀ ਬੱਚਿਆਂ ਨੂੰ ਅਗਲੇਰੀ ਪੜ੍ਹਾਈ ਦੇ ਬਹਾਨੇ ਪਰਵਾਸ ਵਿੱਚ ਵਸਾਉਣ ਲਈ ਭੇਜ ਰਹੇ ਹਨਸੰਸਾਰ ਦੇ ਸਾਰੇ ਦੇਸ਼ਾਂ ਨਾਲੋਂ ਕੈਨੇਡਾ ਵਿੱਚ ਪੰਜਾਬੀ ਜ਼ਿਆਦਾ ਹਨ, ਕਿਉਂਕਿ ਕੈਨੇਡਾ ਦੀਆਂ ਸਰਕਾਰਾਂ ਦੀਆਂ ਨੀਤੀਆਂ ਪੰਜਾਬੀ ਨੂੰ ਉੱਥੇ ਵਸਣ ਵਿੱਚ ਸਹਾਈ ਹੋ ਰਹੀਆਂ ਹਨਪ੍ਰੰਤੂ ਦੁੱਖ ਦੀ ਗੱਲ ਹੈ ਕਿ ਜਿਹੜੇ ਕੁਝ ਪੰਜਾਬੀਆਂ ਦੇ ਮਾਪੇ ਪੰਜਾਬ ਵਿੱਚ ਆਪ ਨਸ਼ਿਆਂ ਦੇ ਕਾਰੋਬਾਰ ਵਿੱਚ ਗਲਤਾਨ ਹਨ ਅਤੇ ਜੋ ਭ੍ਰਿਸ਼ਟਾਚਾਰ ਰਾਹੀਂ ਇਕੱਤਰ ਕੀਤੀ ਕਮਾਈ ਕਰਕੇ ਸਰਦੇ ਪੁੱਜਦੇ ਬਣ ਗਏ ਹਨ, ਉਹ ਵੀ ਆਪਣੇ ਬੱਚਿਆਂ ਨੂੰ ਬਾਹਰ ਭੇਜੀ ਜਾ ਰਹੇ ਹਨ ਕਿਉਂਕਿ ਉਹ ਮਹਿਸੂਸ ਕਰਦੇ ਹਨ ਕਿ ਕਿਤੇ ਉਨ੍ਹਾਂ ਦੀ ਤਰ੍ਹਾਂ ਬੱਚੇ ਵੀ ਅਜਿਹੇ ਕਾਰੋਬਾਰ ਵਿੱਚ ਨਾ ਪੈ ਜਾਣ ਜਾਂ ਕਿਤੇ ਨਸ਼ਿਆਂ ਵਿੱਚ ਫਸ ਨਾ ਜਾਣਅਜਿਹੇ ਪਰਿਵਾਰਾਂ ਦੇ ਬੱਚੇ ਬਾਹਰ ਜਾ ਕੇ ਵੀ ਮਿਹਨਤ ਨਹੀਂ ਕਰਨਾ ਚਾਹੁੰਦੇ ਕਿਉਂਕਿ ਉਨ੍ਹਾਂ ਪੰਜਾਬ ਵਿੱਚ ਆਪਣੇ ਮਾਪਿਆਂ ਦੇ ਸਿਰਤੇ ਮੌਜਾਂ ਮਾਣਦਿਆਂ ਗ਼ੈਰ ਸਮਾਜਿਕ ਗਤੀਵਿਧੀਆਂ ਕੀਤੀਆਂ ਹੁੰਦੀਆਂ ਹਨ ਪਰ ਪੰਜਾਬ ਵਿੱਚ ਪੈਸੇ ਦੇ ਜ਼ੋਰ ਜਾਂ ਸਿਆਸੀ ਪ੍ਰਭਾਵ ਵਰਤਕੇ ਬਚਦੇ ਰਹੇ ਹੁੰਦੇ ਹਨਪ੍ਰੰਤੂ ਪਰਵਾਸ ਵਿੱਚ ਕਿਸੇ ਤਰ੍ਹਾਂ ਵੀ ਬਚ ਨਹੀਂ ਸਕਦੇ ਕਿਉਂਕਿ ਜਿਹੜਾ ਲਾਹੌਰ ਬੁੱਧੂ ਉਹ ਪਿਸ਼ੌਰ।

ਪਰਵਾਸ ਵਿੱਚ ਕੰਮ ਕੀਤੇ ਬਿਨਾ ਗੁਜ਼ਾਰਾ ਨਹੀਂ ਉੱਥੇ ਵਰਕ ਕਲਚਰ ਹੈਮਿਹਨਤ ਕਰਨ ਦੀ ਥਾਂ ਅਲ੍ਹੜ੍ਹ ਉਮਰ ਦੇ ਇਹ ਬੱਚੇ ਸ਼ਾਰਟ ਕੱਟ ਮਾਰ ਕੇ ਅਮੀਰ ਬਣਨ ਦੇ ਸੁਪਨੇ ਸਿਰਜਣ ਲੱਗ ਜਾਂਦੇ ਹਨਫਿਰ ਉਹ ਗੈਂਗਸਟਰਾਂ ਅਤੇ ਨਸ਼ਿਆਂ ਦੇ ਕਾਰੋਬਾਰੀਆਂ ਦੇ ਚੁੰਗਲ ਵਿੱਚ ਫਸ ਜਾਂਦੇ ਹਨ ਪਿੱਛੇ ਜਿਹੇ ਕੈਨੇਡਾ ਦੇ ਟਰਾਂਟੋ ਸ਼ਹਿਰ ਦੇ ਇਲਾਕੇ ਵਿੱਚ 16 ਸ਼ੱਕੀ ਵਿਅਕਤੀਆਂ ਨੂੰ ਪੁਲਿਸ ਨੇ ਫੜਿਆ ਹੈ ਅਤੇ 140 ਮਾਮਲੇ ਦਰਜ ਕੀਤੇ ਹਨ, ਜਿਹੜੇ ਆਨਲਾਈਨ ਸਾਮਾਨ ਦੀ ਡਲਿਵਰੀ ਦਾ ਸਾਮਾਨ ਚੋਰੀ ਕਰਦੇ ਸਨਉਹ ਸਾਰੇ ਹੀ ਪੰਜਾਬੀ ਹਨ, ਉਨ੍ਹਾਂ ਵਿੱਚ ਪਗੜੀਧਾਰੀ ਅਤੇ ਲੰਬੀਆਂ ਦਾੜੀਆਂ ਵਾਲੇ ਅਲੂੰਏਂ ਨੌਜਵਾਨ ਵੀ ਹਨ ਇੱਕ ਲੜਕੀ ਵੀ ਹੈ, ਜਿਸਦੀ ਉਮਰ 25 ਸਾਲ ਹੈਹੈਰਾਨੀ ਦੀ ਗੱਲ ਹੈ ਇੱਕ ਲੜਕਾ ਨਬਾਲਗ ਹੈਅੱਧੇ 25 ਸਾਲ ਤੋਂ ਘੱਟ ਉਮਰ ਦੇ ਹਨਡੇਢ ਮਹੀਨਾ ਜਾਂਚ ਚੱਲੀ, ਜਿਸ ਵਿੱਚ ਕੈਨੇਡਾ ਦਾ ਡਾਕ ਵਿਭਾਗ ਅਤੇ ਹੋਰ ਖੇਤਰੀ ਅਤੇ ਪ੍ਰਾਂਤਕ ਪੁਲਿਸ ਦੇ ਅਧਿਕਾਰੀ ਵੀ ਸ਼ਾਮਲ ਸਨਸ਼ੱਕੀ ਵਿਅਕਤੀਆਂ ਕੋਲੋਂ ਚੋਰੀ ਦਾ ਸਾਮਾਨ, ਨਸ਼ੇ ਤੇ ਚੋਰੀ ਕੀਤੇ ਕਰੈਡਿਟ ਕਾਰਡ ਵਗੈਰਾ ਬਰਾਮਦ ਹੋਏ ਹਨਪੁਲਿਸ ਨੂੰ ਮਿਸੀਸਾਗਾ, ਬਰੈਂਪਟਨ ਅਤੇ ਕੈਲੇਡਨ ਤੋਂ ਛੇ ਮਹੀਨੇ ਵਿੱਚ ਡਾਕ ਚੋਰੀ ਦੀਆਂ 100 ਸ਼ਿਕਾਇਤਾਂ ਮਿਲੀਆਂ ਸਨਪੁਲਿਸ ਨੇ ਉਨ੍ਹਾਂ ਨੂੰ ਚਾਰਜ ਕਰ ਲਿਆ ਹੈ

ਇਸ ਤੋਂ ਇਲਾਵਾ ਟਰਾਂਟੋ ਪੁਲਿਸ ਨੇ ਇੱਕ ਹੋਰ ਕੇਸ ਵਿੱਚ 1000 ਕਿਲੋ ਡਰੱਗ ਫੜੀ ਹੈ, ਜਿਸਦੀ ਕੀਮਤ 61 ਮਿਲੀਅਨ ਦੀ ਦੱਸੀ ਜਾਂਦੀ ਹੈਨਵੰਬਰ 2020 ਤੋਂ ਮਈ 2021 ਤੱਕ ਚਲੇ ਇਸ ਓਪ੍ਰੇਸ਼ਨ ਵਿੱਚ 35 ਥਾਂਵਾਂ ’ਤੇ ਛਾਪੇ ਮਾਰ ਕੇ ਇਸ ਡਰੱਗ ਦੀ ਖੇਪ ਫੜੀ ਹੈਇਸ ਖੇਪ ਵਿੱਚ 444 ਕਿਲੋ ਕੋਕੀਨ, 182 ਕਿਲੋ ਕ੍ਰਿਸਟਲ, 427 ਕਿਲੋ ਮੇਰੁਆਨਾ ਅਤੇ 300 ਨਸ਼ੀਲੀਆਂ ਗੋਲੀਆਂ ਹਨ20 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈਇਨ੍ਹਾਂ ਵਿੱਚੋਂ 13 ਪੰਜਾਬੀ ਹਨਗ੍ਰਿਫ਼ਤਾਰ ਹੋਣ ਵਾਲਿਆਂ ਉੱਪਰ 182 ਚਾਰਜ ਲਗਾਏ ਗਏ ਹਨਇਸ ਕੇਸ ਵਿੱਚ 18 ਵਿਅਕਤੀ ਪੁਲਿਸ ਨੇ ਪਕੜੇ ਹਨ ਜਿਨ੍ਹਾਂ ਵਿੱਚੋਂ ਅੱਧੇ ਪੰਜਾਬੀ ਹਨ ਇੱਕ ਪੰਜਾਬੀ ਆਪਣੇ ਘਰ ਵਿੱਚ ਹੀ ਸ਼ਰਾਬ ਕੱਢ ਰਿਹਾ ਸੀ, ਉਸਦਾ ਬੁਆਇਲਰ ਫਟ ਗਿਆ, ਜਿਸਦੇ ਸਿੱਟੇ ਵਜੋਂ ਘਰ ਦੇ ਤਿੰਨ ਜੀਅ ਜ਼ਖ਼ਮੀ ਹੋ ਗਏਜੇਕਰ ਬੁਆਇਲਰ ਨਾ ਫਟਦਾ ਤਾਂ ਪਤਾ ਨਹੀਂ ਲੱਗਣਾ ਸੀਜੇਕਰ ਪੰਜਾਬੀਆਂ ਨੇ ਕੈਨੇਡਾ ਦੇ ਕਾਨੂੰਨਾਂ ਦੀ ਪਾਲਣਾ ਨਹੀਂ ਕਰਨੀ ਤਾਂ ਉਨ੍ਹਾਂ ਨੂੰ ਉੱਥੇ ਜਾਣਾ ਹੀ ਨਹੀਂ ਚਾਹੀਦਾਜੇ ਉੱਥੇ ਜਾਣਾ ਹੈ ਤਾਂ ਉਸ ਦੇਸ਼ ਦੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀਉਨ੍ਹਾਂ ਨੂੰ ਕਿਹੜਾ ਕੈਨੇਡਾ ਸਰਕਾਰ ਆਪ ਸੱਦਾ ਦਿੰਦੀ ਹੈਉਹ ਤਾਂ ਖ਼ੁਦ ਆਪਣੇ ਸੁਨਹਿਰੇ ਭਵਿੱਖ ਲਈ ਪਰਵਾਸ ਵਿੱਚ ਜਾਂਦੇ ਹਨ। ਪ੍ਰੰਤੂ ਜਲਦੀ ਅਮੀਰ ਬਣਨ ਲਈ ਗ਼ੈਰ ਕਾਨੂੰਨੀ ਸਾਧਨਾ ਦੀ ਵਰਤੋਂ ਕਰਕੇ ਉਹ ਆਪਣਾ ਭਵਿੱਖ ਖੁਦ ਗੰਧਲਾ ਕਰ ਲੈਂਦੇ ਹਨ

ਇੱਥੇ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਕੈਨੇਡਾ ਦੀ ਪੁਲਿਸ ਐਵੇਂ ਨਹੀਂ ਕਿਸੇ ਦੋਸ਼ੀ ਨੂੰ ਪਕੜਦੀ, ਸੂਚਨਾ ਮਿਲਣ ਤੋਂ ਬਾਅਦ ਪੂਰੀ ਨਿਗਾਹ ਰੱਖਦੀ ਹੈ, ਜਦੋਂ ਉਨ੍ਹਾਂ ਕੋਲ ਪੂਰੇ ਸਬੂਤ ਹੁੰਦੇ ਹਨ ਫਿਰ ਉਨ੍ਹਾਂ ਨੂੰ ਪਕੜਦੀ ਹੈਪੁਲਿਸ ਕੋਲ ਭਾਵੇਂ ਸਬੂਤ ਹੁੰਦੇ ਹਨ ਪ੍ਰੰਤੂ ਜਿੰਨੀ ਦੇਰ ਸਜ਼ਾ ਨਹੀਂ ਹੋ ਜਾਂਦੀ, ਉਨ੍ਹਾਂ ਨੂੰ ਸ਼ੱਕੀ ਹੀ ਕਿਹਾ ਜਾਂਦਾ ਹੈਇਹ ਲੋਕ ਆਪਣਾ ਨੁਕਸਾਨ ਤਾਂ ਕਰਨਗੇ ਹੀ ਪ੍ਰੰਤੂ ਜਿਹੜੇ ਪੰਜਾਬੀ ਕੈਨੇਡਾ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵੀ ਸ਼ੱਕੀ ਨਿਗਾਹ ਨਾਲ ਵੇਖਿਆ ਜਾਵੇਗਾਹੋ ਸਕਦਾ ਕੈਨੇਡਾ ਸਰਕਾਰ ਪਰਵਾਸ ਵਿੱਚ ਸੈਟਲ ਹੋਣ ਲਈ ਕਾਨੂੰਨ ਹੋਰ ਸਖ਼ਤ ਕਰ ਦੇਵੇ

ਇਸ ਤੋਂ ਪਹਿਲਾਂ ਆਮ ਖ਼ਬਰਾਂ ਆਉਂਦੀਆਂ ਰਹੀਆਂ ਹਨ ਕਿ ਪੰਜਾਬੀ ਟਰਾਂਸਪੋਰਟ ਦੇ ਵਿਓਪਾਰ ਵਿੱਚ ਸ਼ਾਮਲ ਲੋਕ ਆਪਣੇ ਹੋਰ ਸਾਮਾਨ ਵਿੱਚ ਛੁਪਾ ਕੇ ਨਸ਼ੀਲੀਆਂ ਦਵਾਈਆਂ ਅਤੇ ਹੋਰ ਸਾਮਾਨ ਲਿਆਉਂਦੇ ਵੀ ਪਕੜੇ ਗਏ ਸਨਕੈਨੇਡਾ ਵਿੱਚ ਪੜ੍ਹਨ ਗਏ ਵਿਦਿਆਰਥੀਆਂ ਦੀ ਹੁੱਲੜ੍ਹਬਾਜ਼ੀ ਅਤੇ ਲੜਾਈ ਝਗੜਿਆਂ ਦੇ ਕੇਸ ਵੀ ਹੁੰਦੇ ਰਹਿੰਦੇ ਹਨਇਸ ਤੋਂ ਇਲਾਵਾ ਪੰਜਾਬੀਆਂ ਵੱਲੋਂ ਕੀਤੇ ਜਾ ਰਹੇ ਅਨੈਤਿਕ ਕੰਮਾਂ ਦੀਆਂ ਖ਼ਬਰਾਂ ਵੀ ਰਹੀਆਂ ਹਨਪਰਵਾਸ ਵਿੱਚ ਆਜ਼ਾਦੀ ਦਾ ਭਾਵ ਅਨੈਤਿਕ ਕੰਮਾਂ ਦੀ ਪ੍ਰਵਾਨਗੀ ਨਹੀਂਆਜ਼ਾਦੀ ਦੇ ਗ਼ਲਤ ਅਰਥ ਕੱਢ ਕੇ ਐਸ਼ ਆਰਾਮ ਦੀ ਜ਼ਿੰਦਗੀ ਵਿੱਚ ਗਲਤਾਨ ਹੋ ਰਹੇ ਹਨਪੰਜਾਬੀ ਮਾਪਿਆਂ ਲਈ ਇਹ ਚਿੰਤਾ ਦਾ ਵਿਸ਼ਾ ਹੈਉਨ੍ਹਾਂ ਨੂੰ ਆਪਣੇ ਬੱਚਿਆਂ ਵਿੱਚ ਵਰਕ ਕਲਚਰ ਦੀ ਭਾਵਨਾ ਪੈਦਾ ਕਰਨੀ ਚਾਹੀਦੀ ਹੈਬੱਚਿਆਂ ਨੂੰ ਆਪਣੀ ਕਮਾਈ ਕਰਕੇ ਆਪਣਾ ਗੁਜ਼ਾਰਾ ਕਰਨ ਲਈ ਵੀ ਤਿਆਰ ਕਰਨਾ ਚਾਹੀਦਾ ਹੈਜੇਕਰ ਅਜੇ ਵੀ ਮਾਪੇ ਨਾ ਸਮਝੇ ਤਾਂ ਉਨ੍ਹਾਂ ਦੇ ਬੱਚਿਆਂ ਨੂੰ ਪਰਵਾਸ ਵਿੱਚ ਸਖ਼ਤ ਕਾਨੂੰਨਾਂ ਦਾ ਸਾਹਮਣਾ ਕਰਦੇ ਹੋਏ ਜੇਲਾਂ ਵਿੱਚ ਜੀਵਨ ਗੁਜ਼ਾਰਨਾ ਪਵੇਗਾ

ਪੰਜਾਬੀ ਭੈਣੋ ਅਤੇ ਭਰਾਵੋ, ਤੁਹਾਡੇ ਦੇਸ਼ ਦੇ ਲੋਕ ਮਿਹਨਤ ਕਰਕੇ ਕੈਨੇਡਾ ਦੀ ਫੈਡਰਲ ਸਰਕਾਰ ਵਿੱਚ ਮੰਤਰੀ, ਰਾਜ ਸਰਕਾਰਾਂ ਵਿੱਚ ਮੰਤਰੀ ਅਤੇ ਹੋਰ ਉੱਚ ਅਹੁਦਿਆਂ ’ਤੇ ਬਿਰਾਜਮਾਨ ਹਨ, ਉਨ੍ਹਾਂ ਤੋਂ ਪ੍ਰੇਰਨਾ ਲੈਣ ਦੀ ਥਾਂ ਤੁਸੀਂ ਉਨ੍ਹਾਂ ਦੇ ਕਿਰਦਾਰ ਵੀ ਸ਼ੱਕੀ ਬਣਾ ਰਹੇ ਹੋਸੰਭਲ ਜਾਓ, ਜੇ ਨਾ ਸੰਭਲੇ ਤਾਂ ਕੈਨੇਡਾ ਸਰਕਾਰ ਨੇ ਮੱਖਣ ਵਿੱਚੋਂ ਵਾਲ ਦੀ ਤਰ੍ਹਾਂ ਕੱਢ ਕੇ ਵਾਪਸ ਭੇਜ ਦੇਣਾ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2932)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author