GurmitPalahi7ਤਸੱਲੀ ਵਾਲੀ ਗੱਲ ਹੈ ਕਿ ਨਾਨਕ ਦਾ ਫ਼ਲਸਫਾ ਪੰਜਾਬੀਆਂ ਨੇ ਆਪਣੇ ਮਨ ਵਿੱਚ ਸੰਜੋਇਆ ਹੈ ...
(19 ਨਵੰਬਰ 2021)

 

ਗੁਰੂ ਨਾਨਕ ਦੇਵ ਜੀ ਦਾ ਜੀਵਨ ਫ਼ਲਸਫਾ ਕਿਰਤ ਕਰੋ, ਵੰਡ ਛਕੋ ਅਤੇ ਜ਼ਿੰਦਗੀ ਵਿੱਚ ਸਹਿਜ ਰਹਿਣ ਲਈ ਨਾਮ ਜਪੋ ਦਾ ਸੀ ‘ਸਰਬੱਤ ਦਾ ਭਲਾ’ ਕ੍ਰਾਂਤੀਕਾਰੀ ਜੀਵਨ ਫ਼ਲਸਫੇ ਨੂੰ ਉਹਨਾਂ ਜ਼ਿੰਦਗੀ ਭਰ ਨਿਭਾਇਆ, ਅਤੇ ਸਮੇਂ ਦੇ ਹਾਕਮਾਂ ਨਾਲ ਟੱਕਰ ਲੈ ਕੇ ਵੀ ਆਮ ਲੋਕਾਂ ਤਕ ਪੁੱਜਦਾ ਕੀਤਾਜ਼ਿੰਦਗੀ ਦੇ ਆਖ਼ਰੀ ਵਰ੍ਹੇ ਉਹਨਾਂ ਕਰਤਾਰਪੁਰ (ਹੁਣ ਪਾਕਿਸਤਾਨ) ਵਿੱਚ ਹੱਥੀਂ ਖੇਤੀ ਕੀਤੀ, ਹੱਲ ਚਲਾਇਆ ਅਤੇ ਆਪਣੇ ਹਿੰਦੂ, ਮੁਸਲਮਾਨ, ਸਿੱਖ ਪੈਰੋਕਾਰਾਂ ਨੂੰ ਹੱਥੀਂ ਕਿਰਤ ਦਾ ਸੰਦੇਸ਼ ਦਿੱਤਾਗੁਰੂ ਨਾਨਕ ਜੀ ਦੀ “ਨਾਨਕ ਖੇਤੀ” ਗ੍ਰਹਿਸਥੀਆਂ ਲਈ ਇੱਕ ਖੁਸ਼ੀ ਦੀ ਪ੍ਰੋਗਸ਼ਾਲਾ ਸੀ, ਜਿੱਥੇ ਉਹ ਧਰਤੀ ਨਾਲ ਪਿਆਰ ਕਰਦੇ ਸਨ, ਧਰਤੀ ਦੇ ਜੀਵਾਂ ਦੀ ਰੱਖਿਆ ਕਰਦੇ ਸਨ, ਪੰਛੀਆਂ, ਪਸ਼ੂਆਂ ਦਾ ਸਾਥ ਮਾਣਦੇ ਸਨ। ਬਿਨਾਂ ਖਾਂਦਾਂ, ਰਸਾਇਣਾਂ ਉਹ ਧਰਤੀ ਦੀ ਕੁੱਖ ਵਿੱਚੋਂ ਆਪਣੇ ਲਈ ਅਤੇ ਆਪਣੇ ਪਸ਼ੂਆਂ ਲਈ ਅਨਾਜ ਉਗਾਉਂਦੇ ਸਨਇਹ ਨਾਨਕ ਖੇਤੀ ਕੁਦਰਤੀ ਖੇਤੀ ਸੀ ਜਿੱਥੇ ਖੇਤਾਂ ਵਿੱਚ ਪੰਛੀ ਸਨ, ਧਰਤੀ ਵਿੱਚ ਗੰਡੋਏ ਸਨ, ਸ਼ਹਿਦ ਦੀਆਂ ਮੱਖੀਆ ਸਨ, ਤਿਤਲੀਆਂ, ਭੌਰੇ ਸਨਇਹ ਖੇਤਾਂ ਵਿੱਚ ਕੰਮ ਕਰਦੇ ਕਿਰਸਾਨਾਂ ਲਈ ਸਿਰਫ ਰੋਜ਼ੀ-ਰੋਟੀ ਦਾ ਸਾਧਨ ਹੀ ਨਹੀਂ, ਸਗੋਂ ਇੱਕ ਵੱਖਰੀ ਜੀਵਨ-ਜਾਚ ਸੀਖੇਤੀ ਅਤੇ ਕ੍ਰਿਤ ਸੱਭਿਆਚਾਰ, ਨਾਨਕ ਖੇਤੀ ਜੀਵਨ ਜਾਚ ਵਿੱਚ ਭਾਰੂ ਸੀ। “ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ”! ਭਾਵ ਹਵਾ ਗੁਰੂ ਹੈ, ਪਾਣੀ ਪਿਤਾ ਹੈ ਅਤੇ ਧਰਤੀ ਮਾਂ ਹੈ

ਮੌਜੂਦਾ ਸਮੇਂ ਵਿੱਚ ਪੰਜਾਬ ਦਾ ਕ੍ਰਿਤ ਸਭਿਆਚਾਰ ਭੰਗ ਹੋਇਆ ਦਿਸਦਾ ਹੈਖੇਤੀ ਵਾਲੀ ਜ਼ਮੀਨ ਰੇਗਿਸਤਾਨ ਬਣਦੀ ਜਾ ਰਹੀ ਹੈਧਰਤੀ ਦੀ ਕੁੱਖ ਵਿੱਚੋਂ ਖਿੱਚਿਆ ਜਾ ਰਿਹਾ ਖੇਤੀ ਲਈ ਪਾਣੀ ਮੁੱਕਦਾ ਜਾ ਰਿਹਾ ਹੈਖਾਦਾਂ, ਰਸਾਇਣਾਂ, ਕੀਟਨਾਸ਼ਕਾਂ ਨੇ ਪੰਜਾਬ ਦੀ ਧਰਤੀ ਦਾ ਨਾਸ ਮਾਰ ਦਿੱਤਾ ਹੈਖੇਤੀ ਘਾਟੇ ਦੀ ਹੋ ਗਈ ਹੈਖੇਤੀ ਕਰਨ ਵਾਲਾ ਕਿਸਾਨ ਕੈਂਸਰ ਵਰਗੀਆਂ ਭਿਆਨਕ ਬੀਮਾਰੀਆਂ ਦਾ ਸ਼ਿਕਾਰ ਹੋ ਗਿਆ ਹੈਧਰਤੀ ਮਾਂ ਨੇ ਆਪਣੇ ਕੁਦਰਤੀ ਤੱਤ ਗੁਆ ਲਏ ਹਨਧਰਤੀ ਦੇ ਪੁੱਤ ਮਜਬੂਰੀ ਵਿੱਚ ਆਪਣੀਆਂ ਫ਼ਸਲਾਂ ਦੀ ਰਹਿੰਦ-ਖੂੰਹਦ ਪਰਾਲੀ, ਕਣਕ ਨੂੰ ਅੱਗ ਲਾਉਣ ਵੇਲੇ ਇਹ ਨਹੀਂ ਵੇਖਦੇ ਕਿ ਉਹ ਕਿੰਨੇ ਧਰਤੀ ਦੇ ਮਿੱਤਰ ਕੀੜਿਆਂ ਨੂੰ ਮਾਰ ਰਹੇ ਹਨਪੰਛੀਆਂ ਦਾ ਜੀਵਨ ਤਬਾਹ ਕਰ ਰਹੇ ਹਨਫਿਰ ਵੀ ਸਥਿਤੀ ਇਹ ਬਣ ਗਈ ਹੈ ਕਿ ਜਿਸ ਪੰਜਾਬ ਦੀ ਧਰਤੀ ਦਾ ਕਿਸਾਨ ਛੋਟੇ-ਛੋਟੇ ਸਿਆੜਾਂ ਨਾਲ ਵੀ ਜੀਵਨ ਨਿਰਵਾਹ ਕਰ ਰਿਹਾ ਸੀ, ਕੁਦਰਤ ਨਾਲ ਸਾਂਝ ਪਾਈ ਬੈਠਾ ਸੀ, ਦਹਾਕਿਆਂ ਤੋਂ ਕਾਰਪੋਰੇਟ ਸੈਕਟਰ ਦੀਆਂ ਚਾਲਾਂ ਦਾ ਸ਼ਿਕਾਰ ਹੋ ਕੇ ਵੱਧ ਪੈਦਾਵਾਰ ਦੇ ਚੱਕਰ ਵਿੱਚ ਘਾਟੇ ਦੀ ਖੇਤੀ ਦੇ ਰਾਹ ਤਾਂ ਤੁਰਿਆ ਹੀ ਹੈ ਅਤੇ ਆਰਥਿਕ, ਮਾਨਸਿਕ ਬੋਝ ਹੇਠ ਸ਼ਤੀਰਾਂ ਨਾਲ ਲਟਕਣ ਮਜਬੂਰ ਕਰ ਦਿੱਤਾ ਗਿਆ ਹੈ

ਹੱਥੀਂ ਕਿਰਤ ਕਰਨੀ ਪੰਜਾਬੀਆਂ ਦਾ ਆਦਰਸ਼ ਰਿਹਾ ਹੈਇਹ ਆਦਰਸ਼ ਪਿਛਲੇ ਕੁਝ ਸਮੇਂ ਤੋਂ ਗਾਇਬ ਹੋਇਆ ਦਿਸਦਾ ਹੈਖਾਸ ਕਰਕੇ ਪੰਜਾਬ ਦੀ ਨੌਜਵਾਨ ਪੀੜ੍ਹੀ ਕਿਰਤ ਸੱਭਿਆਚਾਰ ਤੋਂ ਦੂਰੀ ਬਣਾਈ ਜਾ ਰਹੀ ਹੈਪੰਜਾਬੀ ਮੁੰਡਿਆਂ ਦਾ ਮੋਟਰ ਸਾਇਕਲ, ਮੋਬਾਇਲ ਗਹਿਣਾ ਬਣ ਗਿਆ ਹੈ, ਜੋ ਕਦੇ ਕਹੀ, ਦਾਤੀ, ਰੰਬਾ ਹੋਇਆ ਕਰਦਾ ਸੀਕਿਰਤ ਸੱਭਿਆਚਾਰ ਤੋਂ ਟੁੱਟ ਨੌਜਵਾਨ ਕੁਰਾਹੇ ਪਿਆ ਜਾਂ ਪੰਜਾਬੀਆਂ ਦੀ ਚੜ੍ਹਤ, ਅਣਖ ਦੇਖ ਕੇ ਕੁਰਾਹੇ ਪਾਇਆ ਗਿਆਪਹਿਲਾਂ 1947 ਵਿੱਚ ਲੱਖਾਂ ਪੰਜਾਬੀ ਸਿਆਸਤ ਦੀ ਭੇਂਟ ਚੜ੍ਹਾ ਮੌਤ ਦੇ ਘਾਟ ਉਤਾਰੇ ਗਏ, ਵੱਢੇ ਗਏ ਜ਼ਖਮੀ ਕੀਤੇ ਗਏ। ਜ਼ਮੀਨਾਂ ਤੋਂ ਘਰਾਂ ਤੋਂ ਉਜਾੜ ਦਿੱਤੇ ਗਏ1947 ਤੋਂ ਬਆਦ ਕੁਝ ਸਾਹ ਆਇਆ ਤਾਂ ਇੱਕ ਵੇਰ ਫੇਰ 1984 ਨੇ ਪੰਜਾਬੀਆਂ ਦੇ ਹਿਰਦੇ ਬਲੂੰਦਰੇ, ਹਜ਼ਾਰਾਂ ਨੌਜਵਾਨ ਲਾਪਤਾ ਕੀਤੇ ਗਏ, ਮਾਰੇ ਗਏ, ਤਸ਼ੱਦਦ ਢਾਹੇ ਗਏ, ਸੈਂਕੜੇ ਨਕਸਲੀ ਲਹਿਰ ਅਤੇ ਫਿਰ ਖਾੜਕੂ ਲਹਿਰ ਵੇਲੇ ਮਾਰ ਦਿੱਤੇ ਗਏਉਹ ਕਿਸਾਨਾਂ ਦੇ ਪੁੱਤਰ, ਜਿਹਨਾਂ ਖੇਤੀ ਕਰਨੀ ਸੀ, ਕਿਰਤ ਸਭਿਆਚਾਰ ਉਸਾਰਨਾ ਸੀ, ਗੁਰੂ ਨਾਨਕ ਜੀ ਦੇ ਆਦਰਸ਼ ਨੂੰ ਚੰਗੀ ਸੋਚ ਵਾਲੇ ਲੋਕਾਂ ਤਕ ਪਹੁੰਚਾਉਣਾ ਸੀ, ਉਹ ਪੰਜਾਬ ਦੀ ਇਸ ਧਰਤੀ ਤੋਂ ਅਲੋਪ ਕਰ ਦਿੱਤੇ ਗਏਗੱਲ ਇੱਥੇ ਹੀ ਬੱਸ ਨਾ ਹੋਈ, ਨਸ਼ਿਆਂ ਦਾ ਹੜ੍ਹ ਪੰਜਾਬ ਦੀ ਉਸ ਧਰਤੀ ਉੱਤੇ ਵਗਾ ਦਿੱਤਾ ਗਿਆ, ਜਿਹੜੀ ਧਰਤੀ ਪੰਜ ਦਰਿਆਵਾਂ ਦੀ ਸੀ। ਜਿੱਥੇ ਗੁਰੂਆਂ, ਪੀਰਾਂ, ਪਗੰਬਰਾਂ, ਦਾ ਸੰਦੇਸ਼ ਗੂੰਜਦਾ ਸੀ ਪਰ ਬਦਕਿਸਮਤੀ, ਇਹ ਪਵਿੱਤਰ ਧਰਤੀ ਸਿਆਸੀ ਹਾਕਮਾਂ ਦੀਆਂ ਲੂੰਬੜ ਚਾਲਾਂ ਦਾ ਸ਼ਿਕਾਰ ਬਣ, ਸਿਰਫ਼ ਢਾਈ ਦਰਿਆਵਾਂ ਵਾਲੀ ਧਰਤੀ ਰਹਿ ਗਈ ਅਤੇ ਇਸਦੇ ਇਹ ਬਚਦੇ ਦਰਿਆ ਅਤੇ ਪੰਜਾਬ ਵਿੱਚ ਵਗਦੀਆਂ ਬੇਈਆਂ ਸਮੇਤ ਗੁਰੂ ਨਾਨਕ ਜੀ ਦੇ ਨਾਮ ਨਾਲ ਜਾਣੀ ਜਾਂਦੀ ਸੁਲਤਾਨਪੁਰ ਲੋਧੀ ਦੀ “ਚਿੱਟੀ ਬੇਈਂ” ਪ੍ਰਦੂਸ਼ਨ ਦੀ ਮਾਰ ਝੱਲ ਰਹੀ ਹੈ

ਕਦੇ ਗੁਰੂ ਨਾਨਕ ਦੇਵ ਜੀ ਨੇ ਜਾਂ ਉਹਨਾਂ ਦੇ ਪੈਰੋਕਾਰਾਂ ਨੇ ਇਹੋ ਜਿਹਾ ਪੰਜਾਬ ਚਿਤਵਿਆ ਹੀ ਨਹੀਂ ਹੋਏਗਾ, ਜਿਹੜਾ ਪ੍ਰਦੂਸ਼ਨ ਨਾਲ ਭਰਿਆ ਪਿਆ ਹੋਵੇ, ਜਿਹੜਾ ਜਾਤ-ਪਾਤ, ਧਰਮ ਵੰਡ ਦਾ ਸ਼ਿਕਾਰ ਹੋ ਗਿਆ ਹੋਵੇ ਜਿੱਥੋਂ ਦੇ ਸਿਆਸਤਦਾਨ ਸਵਾਰਥੀ ਹੋ ਕੇ ਸਿਰਫ਼ ਆਪਣੀ ਕੁਰਸੀ ਪ੍ਰਾਪਤੀ ਲਈ ਯੁੱਧ ਵਿੱਚ ਰੁੱਝੇ ਰਹਿਣ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਆਦਰਸ਼, ਫ਼ਲਸਫੇ ਨੂੰ ਭੁੱਲ ਲੋਕਾਂ ਦੀ ਰੱਤ ਚੂਸ ਰਹੇ ਹੋਣ

ਗੁਰੂ ਨਾਨਕ ਦੇਵ ਜੀ ਦੇ ਕ੍ਰਿਤ ਸੱਭਿਆਚਾਰ ਅਤੇ ਆਦਰਸ਼ ਦੀ ਉਦਾਹਰਣ ਆਪਣੀ ਉਮਰ ਦੇ ਆਖ਼ਰੀ ਵੇਲਿਆਂ ਵਿੱਚ ਸੰਗਤ, ਪੰਗਤ ਅਤੇ ਲੰਗਰ ਦੀ ਮਹੱਤਤਾ ਦਰਸਾਉਣਾ ਰਿਹਾ ਉਹਨਾਂ ਹੱਥੀਂ ਖੇਤੀ ਕੀਤੀ, ਆਪਣੀ ਕਿਰਤ ਨਾਲ ਪੈਦਾ ਕੀਤੇ ਅਨਾਜ, ਫਲ਼ ਬਾਕੀਆਂ ਨਾਲ ਵੰਡ ਖਾਂਦੇ ਅਤੇ ਆਪਣੇ ਪੈਰੋਕਾਰਾਂ ਨਾਲ ਇਕੱਠਿਆਂ ਕੰਮ ਕਰਕੇ ਆਪਸੀ ਬਰਾਬਰ ਵੰਡ ਵਾਲੀ ਸਹਿਕਾਰਤਾ ਖੇਤੀ ਦੀ ਨੀਂਹ ਬੰਨ੍ਹੀ ਉਹਨਾਂ ਦੇ ਫ਼ਿਲਾਸਫੀ ਦਾ ਇੱਕ ਵੱਡਾ ਸੰਦੇਸ਼ ਦੱਬੇ ਕੁਚਲੇ, ਨਿਆਸਰੇ ਅਤੇ ਔਰਤਾਂ ਨੂੰ ਬਰਾਬਰ ਦੇ ਹੱਕ ਦੇਣ ਅਤੇ ਇੱਕ ਇਹੋ ਜਿਹੇ ਸਮਾਜ ਦੀ ਸਥਾਪਨਾ ਸੀ, ਜਿੱਥੇ ਹਰ ਕੋਈ ਬਿਨਾਂ ਭੇਦ ਭਾਵ, ਵਿਤਕਰੇ ਆਪਣੇ ਜੀਵਨ ਦਾ ਸੁਖੀ ਰਹਿ ਕੇ ਨਿਰਬਾਹ ਕਰ ਸਕੇਖ਼ਾਸ ਕਰਕੇ ਔਰਤਾਂ, ਜਿਹਨਾਂ ਦਾ ਜੀਵਨ ਨਰਕ ਬਣਕੇ ਰਹਿ ਗਿਆ ਸੀ ਅਤੇ ਜਿਹਨਾਂ ਦੇ ਘਰੇਲੂ ਕਾਰੋਬਾਰ, ਖੇਤੀ ਦੇ ਕੰਮ ਵਿੱਚ ਕੋਈ ਮਾਨਤਾ ਹੀ ਨਹੀਂ ਸੀ, ਜਿਸ ਨੂੰ ਸਮਾਜ ਵਿੱਚ ਪੈਰ ਦੀ ਜੁੱਤੀ ਸਮਝਿਆ ਜਾਂਦਾ ਸੀ “ਸੋ ਕਿਉਂ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ।” (From woman, man is born; within woman, man is conceived; to woman he is engaged and married.)

ਗੁਰੂ ਨਾਨਕ ਦੇਵ ਜੀ ਨੇ ਦੁਨੀਆ ਦੇ ਚਾਰੋਂ ਦਿਸ਼ਾਵਾਂ ਵਿੱਚ ਯਾਤਰਾ ਕੀਤੀਪੈਦਲ ਹਜ਼ਾਰਾਂ ਮੀਲਾਂ ਦਾ ਸਫ਼ਰ ਕੀਤਾਵਿਚਾਰ-ਗੋਸ਼ਟੀਆਂ ਕੀਤੀਆਂਆਪਣੇ ਜੀਵਨ ਫਲਸਫ਼ੇ ਦਾ ਹੋਰ ਸੰਤਾਂ, ਮਹਾਂਪੁਰਖਾਂ ਨਾਲ ਸੰਵਾਦ ਰਚਾਇਆਆਪਣੇ ਜ਼ਿੰਦਗੀ ਦੇ ਆਖ਼ਰੀ ਪੜਾਅ ਵਿੱਚ ਉਹਨਾਂ ਖੇਤੀ ਕੀਤੀ ਬਾਵਜੂਦ ਇਸਦੇ ਕਿ ਉਹਨਾਂ ਦਾ ਪਰਿਵਾਰਕ ਪਿਛੋਕੜ ਖੇਤੀਬਾੜੀ ਵਾਲਾ ਨਹੀਂ ਸੀਉਹ ਇੱਕ ਵਪਾਰੀ ਦੇ ਘਰ ਪੈਦਾ ਹੋਏ, ਉਹਨਾਂ ਕੋਲ ਜ਼ਮੀਨ ਸੀਉਹ ਜਵਾਨੀ ਵਿੱਚ ਸਟੋਰ ਕੀਪਰ ਬਣੇਪਰ ਹੈਰਾਨੀ ਦੀ ਗੱਲ ਇਹ ਕਿ ਸਮੇਂ ਦੀ ਨਬਜ਼ ਨੂੰ ਪਛਾਣਦਿਆਂ ਉਹਨਾਂ ਆਖ਼ਰੀ ਉਮਰ ਵਿੱਚ ਖੇਤੀ ਨੂੰ ਤਰਜੀਹ ਦਿੱਤੀ ਉਹਨਾਂ ਦੀ ਬਾਣੀ ਵਿੱਚ ਕਣਕ, ਚਾਵਲ, ਕਪਾਹ, ਨਾਰੀਅਲ, ਅੰਬ, ਸੂਰਜਮੁਖੀ, ਗੰਨਾ ਆਦਿ ਫ਼ਸਲਾਂ ਦਾ ਜ਼ਿਕਰ ਹੈਦਰਖ਼ਤਾਂ ਦਾ ਵਰਣਨ ਹੈ, ਪੰਛੀਆਂ ਅਤੇ ਜਾਨਵਰਾਂ ਨਾਲ ਪ੍ਰੇਮ-ਪਿਆਰ ਦੀਆਂ ਗੱਲਾਂ-ਬਾਤਾਂ ਹਨ ਵਾਤਾਵਰਣ ਨਾਲ ਤਾਂ ਉਹਨਾਂ ਦਾ ਅੰਤਾਂ ਦਾ ਮੋਹ ਹੈ

ਪਰ ਅੱਜ ਪੰਜਾਬ ਨੂੰ, ਪੰਜਾਬ ਦੇ ਖੇਤਾਂ ਨੂੰ, ਪੰਜਾਬ ਦੀ ਖੇਤੀ ਨੂੰ, ਪੰਜਾਬ ਦੇ ਲੋਕਾਂ ਨੂੰ ਆਪਣੀ ਹੋਂਦ ਦਾ ਖਤਰਾ ਪੈਦਾ ਹੋ ਗਿਆ ਹੈਉਹ ਨਾਨਕ ਖੇਤੀ ਦਾ ਸੰਕਲਪ ਜੋ ਬਾਬੇ ਨਾਨਕ ਨੇ ਚਿਤਵਿਆ ਅਤੇ ਇਸ ਧਰਤੀ ’ਤੇ ਲਾਗੂ ਕੀਤਾ ਸੀ, ਉਹ ਦੇਸ਼ ਦੇ ਹਾਕਮਾਂ, ਕਾਰਪੋਰੇਟ ਜਗਤ ਨਾਲ ਰਲਕੇ ਹਥਿਆਉਣ ਦੀ ਵੱਡੀ ਸਾਜ਼ਿਸ਼ ਕੀਤੀ ਹੈਖੇਤੀ, ਜਿਹੜੀ ਪੰਜਾਬ ਦੇ ਲੋਕਾਂ ਦਾ ਢਿੱਡ ਭਰਨ ਲਈ, ਉਹਨਾਂ ਦੀਆਂ ਲੋੜਾਂ ਦੀ ਸਾਧਕ ਸੀ, ਉਸਦਾ ਵਪਾਰੀਕਰਨ ਕਰਕੇ, ਤਿੰਨ ਖੇਤੀ ਕਾਲੇ ਕਾਨੂੰਨ ਪਾਸ ਕੀਤੇ ਹਨਪੰਜਾਬ ਕੁਰਲਾ ਰਿਹਾ ਹੈਸੰਘਰਸ਼ ਲਈ ਦਿੱਲੀ ਦੀਆਂ ਬਰੂਹਾਂ ’ਤੇ ਸਾਲ ਭਰ ਤੋਂ ਬੈਠਾ ਹੈਛੇ, ਸੱਤ ਸੌ ਤੋਂ ਵੱਧ ਕਿਸਾਨ ਸੰਘਰਸ਼ ਵਿੱਚ ਮਰ ਚੁੱਕੇ ਹਨਦਿੱਲੀ ਦੀ ਸਰਹੱਦ ’ਤੇ ਬੈਠੇ ਕਿਸਾਨ ਖੁੱਲ੍ਹੀ ਜੇਲ੍ਹ ਭੁਗਤ ਰਹੇ ਹਨ, ਹਾਕਮਾਂ ਵਿਰੁੱਧ ਲੜ ਰਹੇ ਹਨਕਾਰਪੋਰੇਟਾਂ ਦੀ ਸਾਜ਼ਿਸ਼ਾਨਾ ਸੋਚ ਨੰਗੀ ਕਰ ਰਹੇ ਹਨਕੋਈ ਉਹਨਾਂ ਦੀ ਸੁਣ ਨਹੀਂ ਰਿਹਾਪਰ ਉਹ ਆਜ਼ਾਦੀ ਦੀ ਇੱਕ ਹੋਰ ਜੰਗ ਲੜ ਰਹੇ ਹਨਇਹੋ ਜਿਹੇ ਭਿਅੰਕਰ ਸਮਿਆਂ ਵਿੱਚ ਅੱਜ ਤੋਂ ਪੰਜ ਸਦੀਆਂ ਪਹਿਲਾਂ ਬਾਬੇ ਨਾਨਕ ਉਚਾਰਿਆ ਸੀ, “ਰਾਜੇ ਸ਼ੀਂਹ ਮੁਕਦਮ ਕੁੱਤੇ, ਜਾਇ ਜਗਾਇਣ ਬੈਠੇ ਸੁਤੇ” ਅਤੇ “ਏਤੀ ਮਾਰ ਪਈ ਕੁਰਲਾਣੇ ਤੈਂ ਕੀ ਦਰਦ ਨਾ ਆਇਆ।”

ਭਾਵੇਂ ਅੱਜ ਵੀ ਸਥਿਤੀ ਉਹਨਾਂ ਸਮਿਆਂ ਤੋਂ ਪੰਜਾਬ ਲਈ ਵੱਖਰੀ ਨਹੀਂ ਜਾਪਦੀ ਪਰ ਤਸੱਲੀ ਵਾਲੀ ਗੱਲ ਹੈ ਕਿ ਨਾਨਕ ਦਾ ਫ਼ਲਸਫਾ ਪੰਜਾਬੀਆਂ ਨੇ ਆਪਣੇ ਮਨ ਵਿੱਚ ਸੰਜੋਇਆ ਹੈਹੱਕ, ਸੱਚ ਲਈ ਜਾਤ-ਪਾਤ, ਧਰਮ ਤੋਂ ਉੱਪਰ ਉੱਠਕੇ ਇੱਕ-ਜੁੱਟ ਹੋ ਕੇ ਲਾਮਬੰਦੀ ਕੀਤੀ ਹੈਖੇਤੀ ਅਤੇ ਖੇਤਾਂ ਨਾਲ ਆਪਣਾ ਮੋਹ ਪਾਲੀ ਰੱਖਿਆ ਹੈਇਹੋ ਗੁਰੂ ਨਾਨਕ ਦੇਵ ਜੀ ਦਾ ਫ਼ਲਸਫਾ ਪੰਜਾਬੀਆਂ ਲਈ ਨਵੇਂ ਸੁਪਨੇ ਸਿਰਜਣ ਲਈ ਸਹਾਈ ਹੋ ਸਕੇਗਾ, ਖ਼ਾਸ ਤੌਰ ’ਤੇ ਉਹਨਾਂ ਪੰਜਾਬੀਆਂ ਲਈ, ਜਿਹਨਾਂ ਦਾ ਪੰਜਾਬ ਦੀ ਮੌਜੂਦਾ ਸਥਿਤੀ ਵਿੱਚ ਮੋਹ-ਭੰਗ ਹੋ ਗਿਆ ਹੈ ਅਤੇ ਉਹ ਵੀ ਜਿਹੜੇ ਲਗਾਤਾਰ ਆਪਣੇ ਬੱਚਿਆਂ ਨੂੰ ਮਜਬੂਰੀ ਬੱਸ ਪ੍ਰਵਾਸ ਦੇ ਰਾਹ ਤੋਰਨ ਨੂੰ ਮਜਬੂਰ ਹੋ ਰਹੇ ਹਨ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।

(3154)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author