SanjeevSaini7ਜੇ ਸਮਾਂ ਰਹਿੰਦਿਆਂ ਕੋਈ ਠੋਸ ਨੀਤੀ ਨਾ ਅਪਣਾਈ ਗਈ ਤਾਂ ਜਲਦੀ ਹੀ ਪੂਰਾ ਪੰਜਾਬ ...
(26 ਦਸੰਬਰ 2021)

 

ਕਰੋਨਾ ਵਾਇਰਸ ਨੇ ਦੇਸ਼ ਦੇ ਅਰਥਚਾਰੇ ਦੀਆਂ ਚੂਲਾਂ ਹਿਲਾ ਦਿੱਤੀਆਂ ਹਨਕੋਵਿਡ-19 ਮਹਾਂਮਾਰੀ ਦੇ ਬਾਵਜੂਦ ਕਿਸਾਨਾਂ ਨੇ ਪੰਜਾਬ ਵਿੱਚ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ, ਫੈਸਲਿਆਂ ਵਿਰੁੱਧ ਅੰਦੋਲਨ ਕੀਤਾਤਕਰੀਬਨ 1ਅਕਤੂਬਰ 2020 ਤੋਂ ਪੰਜਾਬ ਵਿੱਚ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਸੀਦੇਸ਼ ਦਾ ਅੰਨਦਾਤਾ ਕਹਿ ਰਿਹਾ ਸੀ ਕਿ ਇਹ ਬਿੱਲ ਉਨ੍ਹਾਂ ਨੂੰ ਬਰਬਾਦ ਕਰ ਦੇਣਗੇਸਰਕਾਰ ਬਾਰ ਬਾਰ ਕਹਿ ਰਹੀ ਸੀ ਕਿ ਇਨ੍ਹਾਂ ਬਿੱਲਾਂ ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਸੁਧਰੇਗੀਵਿਚਾਰਨ ਵਾਲੀ ਗੱਲ ਹੈ ਕਿ ਜੇ ਕਿਸਾਨਾਂ ਦੀ ਆਮਦਨ ਦੁੱਗਣੀ ਹੋਵੇਗੀ ਤਾਂ ਫਿਰ ਦੇਸ਼ ਦਾ ਅੰਨਦਾਤਾ ਸੰਘਰਸ਼ ਦੇ ਰਾਹ ਕਿਉਂ ਪਿਆ? ਦਿੱਲੀ ਦੀਆਂ ਬਰੂਹਾਂ ’ਤੇ ਬੈਠੇ ਕਿਸਾਨਾਂ ਨੇ ਤਕਰੀਬਨ ਇੱਕ ਸਾਲ ਤੋਂ ਵੱਧ ਸਮਾਂ ਗੁਜਾਰਿਆ750 ਤੋਂ ਵੱਧ ਕਿਸਾਨਾਂ ਨੇ ਸ਼ਹੀਦੀ ਵੀ ਦਿੱਤੀ ਹੈਆਖਿਰ ਕੇਂਦਰ ਸਰਕਾਰ ਨੇ ਆਪਣੀ ਅੜੀ ਛੱਡੀ19 ਨਵੰਬਰ 2021 ਨੂੰ ਪ੍ਰਧਾਨ ਮੰਤਰੀ ਮੋਦੀ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਫ਼ੈਸਲਾ ਕੀਤਾਕੇਂਦਰ ਬਾਰ ਬਾਰ ਆਪਣੀ ਪੁਰਾਣੀ ਦਲੀਲਾਂ ਨੂੰ ਦੋਹਰਾਉਂਦਾ ਰਿਹਾਕਿਸਾਨ ਅੰਦੋਲਨ ਜਨ ਅੰਦੋਲਨ ਬਣ ਗਿਆਹਰ ਇੱਕ ਵਰਗ ਨੇ ਕਿਸਾਨੀ ਅੰਦੋਲਨ ਦੀ ਹਮਾਇਤ ਕੀਤੀਯੂ ਐੱਨ ਓ ਨੇ ਵੀ ਕਿਸਾਨੀ ਅੰਦੋਲਨ ਦੀ ਵਕਾਲਤ ਕੀਤੀ ਹੈਫਿਲਮੀ ਅਦਾਕਾਰ, ਬੁੱਧੀਜੀਵੀ, ਲੇਖਕਾਂ, ਕਲਾਕਾਰਾਂ, ਸਭ ਨੇ ਕਿਸਾਨੀ ਅੰਦੋਲਨ ਵਿੱਚ ਆਪਣੀ ਹਾਜ਼ਰੀ ਲਗਵਾਈ

ਅੱਜ ਪੰਜਾਬ ਦਾ ਕਿਸਾਨ ਖੁਦਕੁਸ਼ੀ ਦੇ ਰਾਹ ਪੈ ਗਿਆ ਹੈਕਰਜ਼ੇ ਦੀ ਪੰਡ ਇੰਨੀ ਭਾਰੀ ਹੋ ਚੁੱਕੀ ਹੈ ਕਿ ਉਸ ਨੂੰ ਹੋਰ ਕੁਝ ਵੀ ਨਹੀਂ ਦਿਸਦਾਜਿਵੇਂ ਤਾਲਾਬੰਦੀ ਵਿੱਚ ਛੋਟ ਦਿੱਤੀ ਗਈ, ਮਹਿੰਗਾਈ ਵਧਦੀ ਗਈਕਰੋਨਾ ਮਹਾਂਮਾਰੀ ਨੇ ਆਰਥਿਕਤਾ ਨੂੰ ਨਪੀੜਿਆ ਹੈਰੋਟੀ, ਕੱਪੜਾ ਅਤੇ ਮਕਾਨ ਹਰ ਆਦਮੀ ਦੀਆਂ ਬੁਨਿਆਦੀ ਜ਼ਰੂਰਤਾਂ ਹਨਮਹਿੰਗਾਈ ਬੇਲਗਾਮ ਹੁੰਦੀ ਜਾ ਰਹੀ ਹੈਸਰ੍ਹੋਂ ਦੇ ਤੇਲ, ਰਾਜਮਾਂਹ, ਛੋਲੇ ਦਾਲਾਂ ਵਿੱਚ ਰਿਕਾਰਡ ਤੋੜ ਵਾਧਾ ਹੋਇਆ ਹੈਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨਦੋ ਸਮੇਂ ਦੀ ਰੋਟੀ ਦਾ ਜੁਗਾੜ ਕਰਨਾ ਆਮ ਆਦਮੀ ਲਈ ਮੁਸ਼ਕਿਲ ਹੋ ਗਿਆ ਹੈਕਰੋਨਾ ਮਹਾਮਾਰੀ ਤੋਂ ਬਾਅਦ ਜੋ ਥੋੜ੍ਹੇ ਬਹੁਤੇ ਕੰਮਕਾਰ ਚਲੇ ਵੀ ਹਨ, ਉੱਥੇ ਵੀ ਸੀਮਿਤ ਲੋਕਾਂ ਨੂੰ ਵੀ ਰੁਜ਼ਗਾਰ ਮਿਲਿਆ ਹੈਹਾਲ ਹੀ ਵਿੱਚ ਨਸ਼ਰ ਹੋਈ ਇੱਕ ਰਿਪੋਰਟ ਮੁਤਾਬਕ ਪੰਜਾਬ ਦਾ ਪਾਣੀ ਪੀਣ ਯੋਗ ਨਹੀਂ ਰਿਹਾ ਹੈ40 ਫੀਸਦੀ ਪਾਣੀ ਖਰਾਬ ਹੋ ਚੁੱਕਾ ਹੈਪੰਜਾਬ ਦੇ ਕਈ ਜ਼ਿਲ੍ਹੇ ਕੈਂਸਰ ਦੀ ਮਾਰ ਹੇਠ ਹਨਜੇ ਸਮਾਂ ਰਹਿੰਦਿਆਂ ਕੋਈ ਠੋਸ ਨੀਤੀ ਨਾ ਅਪਣਾਈ ਗਈ ਤਾਂ ਜਲਦੀ ਹੀ ਪੂਰਾ ਪੰਜਾਬ ਕੈਂਸਰ ਨਾਲ ਪ੍ਰਭਾਵਿਤ ਹੋ ਜਾਵੇਗਾ

ਅੱਜ ਬੇਰੋਜ਼ਗਾਰੀ ਕਾਰਨ ਪੰਜਾਬ ਖਾਲੀ ਹੋਣ ਲੱਗਾ ਹੈਪੰਜਾਬ ਵਿੱਚ ਹਰ ਸਾਲ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਲਈ ਨੌਜਵਾਨ 27 ਹਜ਼ਾਰ ਕਰੋੜ ਰੁਪਏ ਖਰਚ ਕਰ ਰਹੇ ਹਨਹਰ ਸਾਲ ਲੱਖਾਂ ਨੌਜਵਾਨਾਂ ਦਾ ਵਿਦੇਸ਼ ਜਾਣਾ ਖਤਰੇ ਦੀ ਘੰਟੀ ਹੈਜੇ ਇਹ ਸਿਲਸਿਲਾ ਇਸੇ ਤਰ੍ਹਾਂ ਚਲਦਾ ਰਿਹਾ ਤਾਂ ਪੰਜਾਬ ਇੱਕ ਦਿਨ ਖਾਲੀ ਹੋ ਜਾਏਗਾਪੰਜਾਬ ਵਿੱਚ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨਡਿਗਰੀਆਂ ਹੱਥਾਂ ਵਿੱਚ ਫੜੀ ਰੋਜ਼ਗਾਰ ਨਾ ਲੱਭਣ ਦੀ ਪ੍ਰੇਸ਼ਾਨੀ, ਮਾਪਿਆਂ ਦੀ ਉਮੀਦਾਂ ’ਤੇ ਖ਼ਰਾ ਨਾ ਉੱਤਰਨਾ, ਨਸ਼ੇ ਨੂੰ ਗ੍ਰਹਿਣ ਕਰਨ ਦਾ ਵੱਡਾ ਕਾਰਨ ਹੈਘਰਾਂ ਦੇ ਚਿਰਾਗ ਬੁਝ ਰਹੇ ਹਨਕੋਈ ਦਿਨ ਅਜਿਹਾ ਨਹੀਂ ਹੁੰਦਾ ਜਦੋਂ ਅਖ਼ਬਾਰ ਵਿੱਚ ਖ਼ਬਰ ਨਾ ਛਾਪੀ ਹੋਵੇ ਕਿ ਫ਼ਲਾਣੇ ਪਿੰਡ ਦਾ ਨੌਜਵਾਨ ਚਿੱਟੇ ਦੀ ਭੇਟ ਚੜ੍ਹ ਗਿਆਆਏ ਦਿਨ ਪੰਜ ਸੱਤ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨਨਸ਼ੇ ਨੇ ਤਾਂ ਪੰਜਾਬ ਦੀ ਜਵਾਨੀ ਹੀ ਖਤਮ ਕਰ ਦਿੱਤੀ ਹੈ

ਆਵਾਰਾ ਕੁੱਤਿਆਂ ਦੀ ਸਮੱਸਿਆ ਇੰਨੀ ਵਧ ਚੁੱਕੀ ਹੈ ਕਿ ਹਰ ਕੋਈ ਆਪਣੇ ਆਪ ਨੂੰ ਅਸੁਰੱਖਿਅਤ ਅਨੁਭਵ ਕਰਦਾ ਹੈਹਾਲਾਂਕਿ ਸਰਕਾਰ ਨੇ ਕੁੱਤੇ ਮਾਰਨ ’ਤੇ ਪਾਬੰਦੀ ਲਗਾ ਦਿੱਤੀ ਸੀ ਪਰ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਕੋਈ ਠੋਸ ਨੀਤੀ ਨਹੀਂ ਬਣੀ ਹੈਝੁੰਡਾਂ ਦੇ ਝੁੰਡ ਬਣਾ ਕੇ ਇਹ ਅਵਾਰਾ ਕੁੱਤੇ ਸੜਕਾਂ ’ਤੇ ਜਾ ਰਹੇ ਰਾਹਗੀਰਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹਨਪਾਰਕਾਂ ਵਿਚ ਸੈਰ ਕਰਨਾ ਦੁੱਭਰ ਹੋ ਚੁੱਕਿਆ ਹੈਪਿੱਛੇ ਜਿਹੇ ਖ਼ਬਰ ਪੜ੍ਹਨ ਨੂੰ ਮਿਲੀ ਕਿ 9 ਮਹੀਨੇ ਦੇ ਬੱਚੇ ਨੂੰ ਅਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਖਾ ਲਿਆ

ਆਵਾਰਾ ਪਸ਼ੂਆਂ ਨੇ ਤਾਂ ਕਿਸਾਨਾਂ ਦੀਆਂ ਫਸਲਾਂ ਬਰਬਾਦ ਕਰ ਦਿੱਤੀਆਂ ਹਨਪਿੰਡਾਂ ਵਿੱਚ ਕਿਸਾਨਾਂ ਦੀਆਂ ਫਸਲਾਂ ਦਾ ਇਹ ਅਵਾਰਾ ਪਸ਼ੂ ਉਜਾੜਾ ਕਰ ਰਹੇ ਹਨਆਏ ਦਿਨ ਕਿਸਾਨ ਧਰਨੇ ਲਾ ਕੇ ਡੀਸੀ ਦਫ਼ਤਰਾਂ ਤੇ ਮੰਤਰੀਆਂ ਦੀ ਕੋਠੀਆਂ ਦੇ ਮੂਹਰੇ ਬੈਠਦੇ ਹਨਪਹਿਲਾਂ ਤਾਂ ਲੋਕ ਇਨ੍ਹਾਂ ਪਸ਼ੂਆਂ ਦਾ ਦੁੱਧ ਪੀਂਦੇ ਹਨ, ਜਦੋਂ ਇਹ ਪਸ਼ੂ ਦੁੱਧ ਦੇਣ ਤੋਂ ਹਟ ਜਾਂਦੇ ਹਨ ਤਾਂ ਲੋਕ ਇਨ੍ਹਾਂ ਨੂੰ ਸ਼ਹਿਰਾਂ ਵੱਲ ਛੱਡ ਦਿੰਦੇ ਹਨ, ਜਿਸ ਕਰਕੇ ਇਹ ਪਸ਼ੂ ਸ਼ਹਿਰਾਂ ਵਿਚ ਹਾਦਸਿਆਂ ਦਾ ਕਾਰਨ ਬਣਦੇ ਹਨਅੱਜ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਸਮੱਸਿਆਵਾਂ ਵਿੱਚੋਂ ਨਿਕਲਣ ਲਈ ਕੋਈ ਹੱਲ ਨਹੀਂ ਲੱਭ ਰਿਹਾਸਰਕਾਰਾਂ ਨੂੰ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਲਈ ਲੋਕ ਪੱਖੀ ਨੀਤੀਆਂ ਬਣਾਉਣ ਦੀ ਸਖਤ ਲੋੜ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।

(3231)

(ਸਰੋਕਾਰ ਨਾਲ ਸੰਪਰਕ ਲਈThis email address is being protected from spambots. You need JavaScript enabled to view it.)

About the Author

ਸੰਜੀਵ ਸਿੰਘ ਸੈਣੀ

ਸੰਜੀਵ ਸਿੰਘ ਸੈਣੀ

Mohali, Punjab, India.
Phone: (91 - 78889 - 66168)
Email: (saini.sanjeev87@gmail.com)

More articles from this author