SandeepKamboj7ਸਾਨੂੰ ਪੜ੍ਹਾਈ ਸਿਰਫ ਨੌਕਰੀ ਲੱਗਣ ਲਈ ਜ਼ਰੂਰੀ ਨਹੀਂ ਹੈ ਸਗੋਂ ਪੜ੍ਹਾਈ ਸਾਨੂੰ ਸਮਾਜ ਵਿੱਚ ਵਿਚਰਨ ਅਤੇ ...
(1 ਜਨਵਰੀ 2022)

 

ਹਰ ਵਾਰ ਜਦੋਂ ਨਵਾਂ ਸਾਲ ਚੜ੍ਹਦਾ ਹੈ, ਅਸੀਂ ਇਸ ਆਸ ਨਾਲ ਬਹੁਤ ਖੁਸ਼ੀਆਂ ਮਨਾਉਂਦੇ ਹਾਂ ਕਿ ਇਹ ਨਵਾਂ ਸਾਲ ਸਾਡੇ ਲਈ ਬਹੁਤ ਖੁਸ਼ੀਆਂ ਭਰਿਆ ਹੋਵੇਗਾਪਿਛਲੇ 2 ਸਾਲਾਂ ਤੋਂ ਨਵਾਂ ਸਾਲ ਸਾਡੇ ਸਾਰਿਆਂ ਲਈ ਕਰੋਨਾ ਵਾਇਰਸ ਆਉਣ ਕਰਕੇ ਬਹੁਤ ਜ਼ਿਆਦਾ ਚੰਗਾ ਨਹੀਂ ਰਿਹਾ ਕਿਉਂਕਿ ਸਾਨੂੰ ਸਿਹਤ ਸੰਬੰਧੀ ਬਹੁਤ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆਸਿੱਖਿਆ ਦੇ ਖੇਤਰ ਵਿੱਚ ਵੀ ਸਾਨੂੰ ਬਹੁਤ ਵੱਡਾ ਕਦੇ ਨਾ ਪੂਰਾ ਹੋਣ ਵਾਲ਼ਾ ਘਾਟਾ ਪਿਆ ਹੈ ਕਰੋਨਾ ਵਾਇਰਸ ਦੇ ਆਉਣ ਕਰਕੇ ਹਰੇਕ ਵਰਗ ਦੇ ਲੋਕਾਂ ਦੀ ਤਰੱਕੀ ਅਤੇ ਵਿਕਾਸ ਨੂੰ ਵੀ ਬਹੁਤ ਵੱਡਾ ਢਾਹ ਲੱਗੀ ਹੈ।

ਨਵਾਂ ਵਰ੍ਹਾ ਮਨਾਉਣ ਦੀ ਰਵਾਇਤ ਮੈਸੋਪਟਾਮੀਆ ਵਿੱਚ 2000 ਈਸਾ ਪੂਰਵ ਵਿੱਚ ਹੋਈ ਰੋਮਨਾਂ ਨੇ ਦਰਵਾਜ਼ੇ ਦੇ ਦੇਵਤਾ ਜੈਨੂਅਸ ਦੇ ਨਾਂਅ ਉੱਪਰ ਸਾਲ ਦੇ ਪਹਿਲੇ ਮਹੀਨੇ ਜਨਵਰੀ (ਜੈਨੂਅਰੀ) ਦਾ ਨਾਂਅ ਰੱਖਿਆ ਇਸ ਤੋਂ ਬਾਅਦ 46 ਈਸਾ ਪੂਰਵ ਵਿੱਚ ਰੋਮਨ ਸ਼ਾਸਕ ਜੂਲੀਅਸ ਸੀਜ਼ਰ ਨੇ ਇੱਕ ਜਨਵਰੀ ਨੂੰ ਨਵਾਂ ਵਰ੍ਹਾ ਐਲਾਨ ਕੀਤਾ ਇੰਗਲੈਂਡ ਦੇ ਨਾਲ ਬਾਕੀ ਯੂਰਪੀ ਦੇਸ਼ਾਂ ਨੇ ਵੀ ਇੱਕ ਜਨਵਰੀ ਨੂੰ ਨਵਾਂ ਵਰ੍ਹਾ ਮੰਨ ਲਿਆ

ਇੰਗਲੈਂਡ ਨੇ 1752 ਈਸਵੀ ਨੂੰ ਗਰਿਗੋਰੀਅਨ ਕੈਲੰਡਰ ਨੂੰ ਅਪਣਾਇਆ ਤੇ ਇੱਕ ਜਨਵਰੀ ਨੂੰ ਨਵੇਂ ਸਾਲ ਵਜੋਂ ਮਾਨਤਾ ਦਿੱਤੀ ਈਸਾਈ ਧਰਮ ਵਿੱਚ ਇੱਕ ਜਨਵਰੀ ਦਾ ਮਹੱਤਵ ਧਾਰਮਿਕ ਕਾਰਨ ਕਰਕੇ ਵੀ ਹੈ ਕਿਉਂਕਿ 25 ਦਸੰਬਰ ਨੂੰ ਜੀਸਸ ਦਾ ਜਨਮ ਹੋਇਆ ਸੀ ਤੇ ਇੱਕ ਜਨਵਰੀ ਨੂੰ ਉਹ ਅੱਠ ਦਿਨਾਂ ਦੇ ਹੋਏ ਸਨ ਫਿਰ 31 ਦਸੰਬਰ ਦੀ ਰਾਤ ਨੂੰ ਨਵੇਂ ਵਰ੍ਹੇ ਨੂੰ ‘ਜੀ ਆਇਆਂ’ ਕਿਹਾ ਜਾਣ ਲੱਗਾ

ਹੁਣ ਸੰਸਾਰ ਦੇ ਹਰ ਕੋਨੇ ਵਿੱਚ 31 ਦਸੰਬਰ ਦੀ ਰਾਤ ਨਵੇਂ ਸਾਲ ਦੇ ਆਗਾਜ਼ ਦੀ ਖੁਸ਼ੀ ਵਿੱਚ ਬਿਤਾਈ ਜਾਂਦੀ ਹੈ ਇਸ ਵਾਰ ਸਾਲ 2022 ਤੋਂ ਅਸੀਂ ਇਹ ਹੀ ਆਸ ਕਰਦੇ ਹਾਂ ਕਿ ਇਹ ਨਵਾਂ ਸਾਲ ਸਾਡੇ ਸਾਰਿਆਂ ਲਈ ਬਹੁਤ ਜ਼ਿਆਦਾ ਖੁਸ਼ੀਆਂ ਖੇੜਿਆਂ ਨਾਲ ਭਰਪੂਰ ਹੋਵੇ ਸਿਹਤ ਪੱਖੋਂ ਹਰੇਕ ਲਈ ਤੰਦਰੁਸਤੀ ਭਰਿਆ ਹੋਵੇ, ਵਿਕਾਸ ਪੱਖੋਂ ਹਰੇਕ ਵਰਗ ਨੂੰ ਅੱਗੇ ਲੈ ਕੇ ਜਾਣ ਵਾਲ਼ਾ ਹੋਵੇਸਮਾਜ ਦਾ ਹਰੇਕ ਵਿਅਕਤੀ ਤਰੱਕੀ ਕਰੇਸਭ ਦੀਆਂ ਆਸਾਂ ਨੂੰ ਪੂਰਾ ਕਰਨ ਵਾਲਾ ਹੋਵੇ। ਹਰੇਕ ਵਰਗ ਦੇ ਲੋਕਾਂ ਨੂੰ ਵਧੀਆ ਸਿੱਖਿਆ ਮਿਲੇ ਅਤੇ ਹਰੇਕ ਬੇਰੁਜ਼ਗਾਰ ਨੂੰ ਰੁਜ਼ਗਾਰ ਮਿਲੇ ਤਾਂ ਜੋ ਹਰੇਕ ਵਿਅਕਤੀ ਆਪਣਾ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਵਧੀਆ ਢੰਗ ਨਾਲ ਕਰ ਸਕੇ। ਹਰੇਕ ਵਿਦਿਆਰਥੀ ਵਧੀਆ ਪੜ੍ਹਾਈ ਕਰੇ ਤਾਂ ਜੋ ਸਮਾਜ ਨੂੰ ਅੱਗੇ ਤਰੱਕੀ ਦੇ ਰਾਹ ’ਤੇ ਲੈ ਜਾ ਸਕੇ।

ਸਾਨੂੰ ਪੜ੍ਹਾਈ ਸਿਰਫ ਨੌਕਰੀ ਲੱਗਣ ਲਈ ਜ਼ਰੂਰੀ ਨਹੀਂ ਹੈ ਸਗੋਂ ਪੜ੍ਹਾਈ ਸਾਨੂੰ ਸਮਾਜ ਵਿੱਚ ਵਿਚਰਨ ਅਤੇ ਆਪਣਾ ਕਾਰੋਬਾਰ ਕਰਨ ਲਈ ਵੀ ਬਹੁਤ ਜ਼ਰੂਰੀ ਹੈ। ਜਿਸ ਵਿਦਿਆਰਥੀ ਨੂੰ ਨੌਕਰੀ ਮਿਲ ਜਾਂਦੀ ਹੈ, ਉਸ ਲਈ ਤਾਂ ਬਹੁਤ ਵਧੀਆ ਹੈ ਪਰ ਜਿਸ ਨੂੰ ਨਹੀਂ ਮਿਲਦੀ ਉਸ ਨੂੰ ਨਿਰਾਸ਼ ਨਹੀਂ ਹੋਣਾ ਚਾਹੀਦਾ ਅਤੇ ਆਪਣੀ ਪੂੰਜੀ ਦੇ ਹਿਸਾਬ ਨਾਲ ਕੋਈ ਨਾ ਕੋਈ ਕੰਮਕਾਰ ਸ਼ੁਰੂ ਕਰ ਲੈਣਾ ਚਾਹੀਦਾ ਹੈਸਰਕਾਰਾਂ ਤੋਂ ਨੌਕਰੀ ਦੀ ਉਮੀਦ ਕਰਦੇ ਕਰਦੇ ਆਪਣਾ ਭਵਿੱਖ ਹੀ ਤਬਾਹ ਨਾ ਕਰ ਲਈਏ। ਸਾਡੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਘਰ ਘਰ ਨੌਕਰੀ ਦਾ ਵਾਅਦਾ ਕਰਕੇ ਹਰੇਕ ਬੇਰੁਜ਼ਗਾਰ ਨੌਜਵਾਨ ਨਾਲ ਬਹੁਤ ਵੱਡਾ ਖਿਲਵਾੜ ਕੀਤਾ ਹੈ ਅਤੇ ਨੌਕਰੀ ਮੰਗਣ ਵਾਲੇ ਬੇਰੁਜ਼ਗਾਰਾਂ ਉੱਤੇ ਡਾਂਗਾਂ ਵਰ੍ਹਾਈਆਂ ਹਨਸਾਡੀਆਂ ਸਰਕਾਰਾਂ ਦੀ ਨੌਜਵਾਨਾਂ ਦੇ ਭਵਿੱਖ ਪ੍ਰਤੀ ਬਹੁਤੀ ਚੰਗੀ ਸੋਚ ਨਹੀਂ ਹੈ। ਪ੍ਰਮਾਤਮਾ ਅੱਗੇ ਇਹੀ ਅਰਦਾਸ ਹੈ ਕਿ ਸਾਲ 2022 ਵਿੱਚ ਹਰੇਕ ਨੌਜਵਾਨ ਨੂੰ ਰੁਜ਼ਗਾਰ ਮਿਲੇ ਅਤੇ ਹਰੇਕ ਵਿਅਕਤੀ ਦੇ ਘਰ ਖੁਸ਼ੀਆਂ ਖੇੜੇ ਹੋਣ।

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।

(3246)

(ਸਰੋਕਾਰ ਨਾਲ ਸੰਪਰਕ ਲਈThis email address is being protected from spambots. You need JavaScript enabled to view it.)

About the Author

ਸੰਦੀਪ ਕੰਬੋਜ

ਸੰਦੀਪ ਕੰਬੋਜ

Village: Golu Ka Mor, Firozpur, Punjab, India.
Phone: (91 - 98594-00002)
Email: (s.kamboj123@gmail.com)