HarshinderKaur7ਇੱਕੋ ਉਮੀਦ ਹੈ ਕਿ ਲੋਕ ਵੇਲੇ ਸਿਰ ਜਾਗ ਕੇ, ਆਪਣੇ ਹੱਕ ਪਛਾਣ ਕੇ ਸਹੀ ਲੋਕਾਂ ਨੂੰ ...
(11 ਫਰਵਰੀ 2022)


ਖ਼ਬਰਾਂ ਵੱਲ ਜੇ ਗਹੁ ਨਾਲ ਤੱਕੀਏ ਤਾਂ ਪੰਜਾਬ ਅੰਦਰਲੇ ਪਿੰਡਾਂ ਵਿੱਚ ਸੌਖਿਆਂ ਝਾਤ ਵੱਜ ਸਕਦੀ ਹੈ

ਇਹ ਖ਼ਬਰਾਂ ਹਨ:

1. ਧਰਤੀ ਹੇਠਲੇ ਪਾਣੀ ਦੀ ਲਗਾਤਾਰ ਅਤੇ ਬੇਤਰਤੀਬੀ ਵਰਤੋਂ ਸਦਕਾ ਪੰਜਾਬ ਹੇਠਲੀ ਧਰਤੀ ਵਿੱਚ ਸਿਰਫ਼ ਅਗਲੇ 17 ਸਾਲਾਂ ਲਈ ਪਾਣੀ ਬਚਿਆ ਹੈਜੇ ਤੁਰੰਤ ਪਾਣੀ ਬਚਾਉਣ ਦੇ ਜਤਨ ਨਾ ਆਰੰਭੇ ਗਏ ਤਾਂ ਪਰਵਾਸ ਮਜਬੂਰੀ ਬਣ ਜਾਵੇਗੀਤੁਰੰਤ ‘ਡਰਿੱਪ ਇਰੀਗੇਸ਼ਨ’ ਵੱਲ ਧਿਆਨ ਕਰਨ ਦੀ ਲੋੜ ਹੈਹੁਣ ਵੀ ਕੁਝ ਇਲਾਕਿਆਂ ਵਿੱਚ ਪਾਣੀ ਕੱਢਣ ਲਈ 1200 ਫੁੱਟ ਤਕ ਦਾ ਬੋਰ ਕੀਤਾ ਜਾ ਰਿਹਾ ਹੈ

2. ਸ਼ਾਇਦ ਇਹ ਸੁਣ ਕੇ ਕਿਸੇ ਨੂੰ ਹੈਰਾਨੀ ਹੋਵੇ ਕਿ ਲੁਧਿਆਣੇ ਦੇ ਬੁੱਢੇ ਨਾਲੇ ਵਿੱਚੋਂ ਪਹਿਲਾਂ ਲੋਕ ਪੀਣ ਲਈ ਵੀ ਪਾਣੀ ਵਰਤਦੇ ਹੁੰਦੇ ਸਨ ਅਤੇ ਕੱਪੜੇ ਵੀ ਧੋਂਦੇ ਹੁੰਦੇ ਸਨਹੁਣ ਇਹ ਲੁਧਿਆਣੇ ਦੀਆਂ ਕੈਮੀਕਲ ਤੇ ਹੋਰ ਫੈਕਟਰੀਆਂ ਵੱਲੋਂ ਸੁੱਟੀ ਗੰਦਗੀ ਸਦਕਾ ਅਜਿਹੇ ਗੰਦੇ ਨਾਲੇ ਵਿੱਚ ਤਬਦੀਲ ਹੋ ਚੁੱਕਿਆ ਹੈ, ਜਿਸ ਵਿੱਚ ਅਣਗਿਣਤ ਲਾਇਲਾਜ ਬੀਮਾਰੀਆਂ ਦੇ ਕੀਟਾਣੂ ਪਨਪ ਰਹੇ ਹਨਜਾਨ ਨੂੰ ਖ਼ਤਰਾ ਤਾਂ ਇੱਕ ਨਿੱਕੀ ਜਿਹੀ ਖ਼ਬਰ ਤੋਂ ਹੀ ਸਮਝ ਆ ਜਾਂਦਾ ਹੈ ਜਦੋਂ ਅਖ਼ਬਾਰਾਂ ਦੀ ਸੁਰਖੀ ਵਿੱਚ ਹਮੀਰੇ ਦੀ ਸ਼ਰਾਬ ਫੈਕਟਰੀ ਵਿਚਲੇ ਪ੍ਰਦੂਸ਼ਿਤ ਪਾਣੀ ਨਾਲ ਅਣਗਿਣਤ ਮੱਛੀਆਂ ਅਤੇ ਹੋਰ ਜੀਵਾਂ ਦੇ ਮਰਨ ਦੀ ਖ਼ਬਰ ਛਪੀ

ਆਈ.ਟੀ.ਆਈ. ਖੜਗਪੁਰ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਰਿਪੋਰਟ ਅਨੁਸਾਰ ਪੰਜਾਬ ਵਿਚਲੇ ਕਈ ਥਾਂਈਂ ਗੰਧਲੇ ਹੋ ਚੁੱਕੇ ਪਾਣੀ ਨੂੰ ਸਾਫ਼ ਕਰਨ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਇਹ ਗੰਧਲਾ ਪਾਣੀ ਆਪਣੇ ਵਿਚਲੇ ਗੰਦਗੀ ਦੇ ਢੇਰ ਨੂੰ ਲੈ ਕੇ ਜ਼ਮੀਨ ਹੇਠਾਂ ਜਜ਼ਬ ਹੁੰਦਾ ਜਾ ਰਿਹਾ ਹੈ ਜਿੱਥੋਂ ਇਹ ਵਾਪਸ ਪੰਪਾਂ ਰਾਹੀਂ ਉਤਾਂਹ ਖਿੱਚ ਕੇ ਖੇਤਾਂ ਲਈ ਤੇ ਘਰਾਂ ਅੰਦਰ ਪੀਣ ਲਈ ਵਰਤਿਆ ਜਾ ਰਿਹਾ ਹੈਇਸ ਜ਼ਹਿਰੀਲੇ ਪਾਣੀ ਸਦਕਾ ਪੰਜਾਬ ਦੇ ਲਗਭਗ ਇੱਕ ਕਰੋੜ ਦੇ ਕਰੀਬ ਲੋਕ ਕਿਸੇ ਨਾ ਕਿਸੇ ਬੀਮਾਰੀ ਨਾਲ ਜੂਝ ਰਹੇ ਹਨਪੂਰੇ ਭਾਰਤ ਵਿੱਚ ਵੀ 25 ਕਰੋੜ ਲੋਕ ਪ੍ਰਦੂਸ਼ਿਤ ਪਾਣੀ ਨਾਲ ਹੋ ਰਹੀਆਂ ਬੀਮਾਰੀਆਂ ਸਹੇੜੀ ਬੈਠੇ ਹਨਇਸੇ ਤਰ੍ਹਾਂ ਪਸ਼ੂ ਤੇ ਪੰਛੀ ਵੀ ਜਾਨਾਂ ਗੁਆ ਰਹੇ ਹਨ

ਰਹਿੰਦ ਖੂੰਦ ਹੁਣ ਕੀਟਨਾਸ਼ਕਾਂ ਦੇ ਭੰਡਾਰ ਨੇ ਪੂਰੀ ਕਰ ਦੇਣੀ ਹੈ, ਜੋ ਧਰਤੀ ਹੇਠਲੇ ਪਾਣੀ ਦੇ ਵਿੱਚ ਧੜਾਧੜ ਪਹੁੰਚ ਰਹੇ ਹਨ

3. ਸਰਕਾਰੀ ਅੰਕੜਿਆਂ ਵੱਲ ਝਾਤ ਮਾਰੀਏ ਤਾਂ ਸੀ.ਐੱਮ.ਆਈ.ਈ. ਦੀਆਂ ਛਪੀਆਂ ਖ਼ਬਰਾਂ ਅਨੁਸਾਰ ਭਾਰਤ ਵਿੱਚ ਮਾਰਚ 2020 ਤੋਂ ਮਾਰਚ 2021 ਤਕ 99 ਲੱਖ ਦੇ ਕਰੀਬ ਨੌਕਰੀ ਪੇਸ਼ਾ ਲੋਕਾਂ ਦੀ ਨੌਕਰੀ ਖੁੱਸ ਗਈਮਾਰਚ 2021 ਵਿੱਚ ਸਿਰਫ਼ 7.62 ਕਰੋੜ ਲੋਕ ਹੀ ਨੌਕਰੀ ਕਰਦੇ ਰਹਿ ਗਏ ਸਨਇਹ ਵੀ ਖ਼ਬਰਾਂ ਵਿੱਚ ਅਨੁਮਾਨ ਲਾਇਆ ਗਿਆ ਕਿ ਬੇਰੁਜ਼ਗਾਰ ਹੋਏ ਲੋਕਾਂ ਦਾ ਅਸਲ ਅੰਕੜਾ ਕਿਤੇ ਵੱਧ ਹੈਇਨ੍ਹਾਂ ਵਿੱਚੋਂ ਵੀ ਸਭ ਤੋਂ ਵੱਧ ਮਾਰ ਔਰਤਾਂ ਉੱਤੇ ਪਈਬੇਰੁਜ਼ਗਾਰੀ ਦਰ 30 ਫੀਸਦੀ ਵਧੀ ਅਤੇ ਜ਼ਿਆਦਾਤਰ 20 ਤੋਂ 30 ਸਾਲ ਦੇ ਉਮਰ ਦੇ ਲੋਕ ਨੌਕਰੀਆਂ ਵਿੱਚੋਂ ਕੱਢੇ ਗਏ ਜੇ ਦੇਸ ਦੀ ਆਬਾਦੀ ਦੇ ਹਿਸਾਬ ਅਨੁਸਾਰ ਵੇਖੀਏ ਤਾਂ ਸਭ ਤੋਂ ਵੱਧ ਗਿਣਤੀ 30 ਤੋਂ 35 ਸਾਲਾਂ ਦੇ ਲੋਕਾਂ ਦੀ ਹੈਸੌਖਿਆਂ ਸਮਝ ਆ ਸਕਦੀ ਹੈ ਕਿ ਭਾਰਤ ਦੇ ਵੱਡੀ ਗਿਣਤੀ ਨੌਜਵਾਨ ਕੰਮ ਲਈ ਧੱਕੇ ਖਾਂਦੇ ਫਿਰ ਰਹੇ ਹਨ ਪੰਜਾਬ ਅੰਦਰ ਵਧਦੀਆਂ ਖ਼ੁਦਕੁਸ਼ੀਆਂ ਅਤੇ ਸੜਕਾਂ ਉੱਤੇ ਡਾਂਗਾਂ ਖਾਂਦੇ ਬੇਰੁਜ਼ਗਾਰ ਇਸੇ ਪਾਸੇ ਵੱਲ ਇਸ਼ਾਰਾ ਕਰ ਰਹੇ ਹਨ

ਇੱਕ ਅਖ਼ਬਾਰ ਵਿੱਚ ਛਪੀ ਖ਼ਬਰ ਅਨੁਸਾਰ ਪਿੰਡਾਂ ਵਿੱਚ ਵੀ ਲਗਭਗ 12 ਕਰੋੜ ਕਾਮੇ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ ਮਹਾਂਮਾਰੀ ਦੌਰਾਨ ਛੋਟੇ ਦੁਕਾਨਦਾਰ, ਮਕੈਨਿਕ, ਰੇਹੜੀ ਚਾਲਕ, ਢਾਬੇ ਆਦਿ ਵੀ ਬਰਬਾਦੀ ਦੀ ਕਗਾਰ ਉੱਤੇ ਪਹੁੰਚ ਗਏ ਸਨ ਗ਼ਰੀਬੀ ਦਾ ਅੰਕੜਾ ਜਾਣਨਾ ਹੋਵੇ ਤਾਂ ਸਾਲ 1991 ਵਿੱਚ ਛਪੀ ਰਿਪੋਰਟ ਅਨੁਸਾਰ ਉਦੋਂ 5 ਲੱਖ ਦੇ ਕਰੀਬ ਗ਼ਰੀਬ ਕਿਸਾਨ ਸਨ ਜਿਨ੍ਹਾਂ ਵਿੱਚੋਂ ਸੰਨ 2005 ਤਕ 1.6 ਲੱਖ ਕਿਸਾਨ ਖੇਤੀ ਦਾ ਕੰਮ ਛੱਡਣ ਲਈ ਮਜਬੂਰ ਹੋ ਚੁੱਕੇ ਸਨਇਨ੍ਹਾਂ ਸਿਰ ਚੜ੍ਹੇ ਕਰਜ਼ੇ ਕਦੇ ਵੀ ਘਟੇ ਨਹੀਂ

4. ਅਧਿਆਪਕ ਆਪਣੀ ਤਨਖ਼ਾਹ ਅਤੇ ਨੌਕਰੀਆਂ ਲਈ ਸੜਕਾਂ ਉੱਤੇ ਜੂਝਦੇ ਫਿਰਦੇ ਹਨਸਕੂਲਾਂ ਵਿੱਚ ਵੀ ਉਨ੍ਹਾਂ ਦੇ ਬੈਠਣ ਲਈ ਕੁਰਸੀਆਂ ਨਹੀਂਕਿਤੇ ਕੰਪਿਊਟਰ ਨਹੀਂ ਅਤੇ ਕਿਤੇ ਪ੍ਰਿੰਟਰ ਨਹੀਂਵੇਲੇ ਕੁਵੇਲੇ ਅਲੱਗ-ਅਲੱਗ ਪ੍ਰਬੰਧਕੀ ਕੰਮਾਂ ਵਾਸਤੇ ਇੱਧਰ-ਉੱਧਰ ਧੱਕ ਦਿੱਤਾ ਜਾਂਦਾ ਹੈਕਈ ਥਾਂਈਂ ਰੋਜ਼ ਦੋ ਵੱਖੋ-ਵੱਖ ਸਕੂਲ ਨਿਪਟਾਉਣੇ ਪੈਂਦੇ ਹਨਇਨ੍ਹਾਂ ਕਾਰਜਾਂ ਲਈ ਸਫ਼ਰੀ ਭੱਤਾ ਵੀ ਨਹੀਂ ਦਿੱਤਾ ਜਾਂਦਾ

ਸਭ ਤੋਂ ਭੱਦਾ ਮਜ਼ਾਕ ਤਾਂ ਇਹ ਹੈ ਕਿ ਪਹਿਲੀ ਤੋਂ ਅੱਠਵੀਂ ਜਮਾਤ ਤਕ ਪ੍ਰਤੀ ਬੱਚੇ ਨੂੰ ਸਿਰਫ਼ 600 ਰੁਪਏ ਦਿੱਤੇ ਜਾਂਦੇ ਹਨ ਜਿਸ ਨਾਲ ਉਸ ਨੇ ਪੂਰੀ ਵਰਦੀ ਖਰੀਦਣੀ ਹੁੰਦੀ ਹੈਭਲਾ ਕੋਈ ਦੱਸੇ ਕਿ ਇੰਨੇ ਰੁਪਇਆਂ ਵਿੱਚ ਕੋਈ ਪੈਂਟ, ਕਮੀਜ਼, ਬੂਟ, ਸਵੈਟਰ, ਟਾਈ, ਬੈਲਟ ਆਦਿ ਖ਼ਰੀਦ ਕੇ ਪਾ ਸਕਦਾ ਹੈ? ਕਮਾਲ ਤਾਂ ਇਹ ਹੈ ਕਿ ਬਥੇਰੇ ਅਧਿਆਪਕ ਮਹਿਜ਼ 2000 ਜਾਂ 3000 ਰੁਪਏ ਮਹੀਨਾ ਉੱਤੇ ਰੱਖੇ ਜਾ ਰਹੇ ਹਨਜਦੋਂ ਇਨ੍ਹਾਂ ਅਧਿਆਪਿਕਾਂ ਵੱਲੋਂ ਦੱਸੇ ਤੱਥਾਂ ਉੱਤੇ ਖ਼ਬਰਾਂ ਛਪਦੀਆਂ ਹਨ ਤਾਂ ਕਲੇਜਾ ਮੂੰਹ ਨੂੰ ਆ ਜਾਂਦਾ ਹੈ ਕਿ ਸਾਡੇ ਪੰਜਾਬ ਦੇ ਬੱਚਿਆਂ ਦਾ ਭਵਿੱਖ ਕਿਵੇਂ ਸੁਆਰਿਆ ਜਾ ਸਕਦਾ ਹੈ! ਇਨ੍ਹਾਂ ਅਧਿਆਪਿਕਾਂ ਨੂੰ ਰੈਗੂਲਰ ਤੌਰ ਉੱਤੇ ਤਨਖ਼ਾਹ ਵੀ ਨਹੀਂ ਦਿੱਤੀ ਜਾਂਦੀਪ੍ਰਾਇਮਰੀ ਸਕੂਲ ਦੇ ਅਧਿਆਪਿਕਾਂ ਨੂੰ ਤਾਂ ਬਥੇਰੀ ਵਾਰ ਚਪੜਾਸੀ, ਚੌਕੀਦਾਰ, ਰਸੋਈਆ ਤੋਂ ਲੈ ਕੇ ਮਰਦਮਸ਼ੁਮਾਰੀ, ਚੋਣ ਕਰਮਚਾਰੀ, ਡਾਕੀਆ ਤਕ ਦੇ ਕੰਮ ਲੈਣ ਲਈ ਵਰਤਿਆ ਜਾਂਦਾ ਹੈਇਸ ਤੋਂ ਇਲਾਵਾ ਸਿਫਾਰਿਸ਼ ਦੇ ਆਧਾਰ ਉੱਤੇ ਮੈਰਿਟ ਨੂੰ ਦਰਕਿਨਾਰ ਕਰ ਕੇ ਬਥੇਰੇ ਅਧਿਆਪਕ ਦੂਰ ਦੁਰੇਡੇ ਭੇਜ ਦਿੱਤੇ ਜਾਂਦੇ ਹਨ ਜਿਸ ਲਈ ਕਿਰਾਇਆ ਭੱਤਾ ਵੀ ਉਨ੍ਹਾਂ ਨੂੰ ਪੱਲਿਓਂ ਹੀ ਲਾਉਣਾ ਪੈਂਦਾ ਹੈਇਹ ਵੀ ਖ਼ਬਰ ਛਪ ਚੁੱਕੀ ਹੈ ਕਿ ਕਰਮਚਾਰੀਆਂ ਦੀ ਘਾਟ ਸਦਕਾ ਕਈ ਵਾਰ ਅਧਿਆਪਕਾਂ ਨੂੰ ਗੁਸਲਖ਼ਾਨਾ ਤਕ ਸਾਫ਼ ਕਰਨ ਦੀ ਨੌਬਤ ਆ ਗਈ ਸੀ

5. ਗੁਰਮੀਤ ਸਿੰਘ ਪਲਾਹੀ ਜੀ ਵੱਲੋਂ ਲਿਖੀ ਪੁਸਤਕ “ਪੰਜਾਬ ਡਾਇਰੀ-2021” ਵਿੱਚ ਉਨ੍ਹਾਂ ਸਪਸ਼ਟ ਕੀਤਾ ਹੈ ਕਿ ਪੰਜਾਬ ਵਿਚਲੀਆਂ ਸਾਲਾਨਾ ਸਕੂਲੀ ਖੇਡਾਂ ਲਈ ਕੋਈ ਸਰਕਾਰੀ ਫੰਡ ਨਹੀਂ ਦਿੱਤੇ ਜਾਂਦੇਨਾ ਹੀ ਖਿਡਾਰੀਆਂ ਦੇ ਖਾਣ-ਪੀਣ ਅਤੇ ਇਨਾਮਾਂ ਲਈ ਕੋਈ ਰਕਮ ਦਿੱਤੀ ਜਾਂਦੀ ਹੈਇਸ ਵਾਸਤੇ ਬਹੁਤੀ ਥਾਂਈਂ ਅਧਿਆਪਕ ਆਪਣੀ ਜੇਬ ਵਿੱਚੋਂ ਖ਼ਰਚਾ ਕਰਦੇ ਹਨਜਦੋਂ ਬੱਚੇ ਬਲਾਕ ਪੱਧਰ ਉੱਤੇ ਹੋਣ ਵਾਲੇ ਮੁਕਾਬਲਿਆਂ ਲਈ ਜਾਂਦੇ ਹਨ ਤਾਂ ਉੱਥੋਂ ਵੀ ਪੈਸੇ ਦੀ ਘਾਟ ਸਦਕਾ ਬਿਨਾਂ ਇਨਾਮ ਲਏ ਵਾਪਸ ਮੁੜਦੇ ਹਨ

6. ਇੱਕ ਅਹਿਮ ਨੁਕਤਾ ਹੈ-ਅਫਸਰਸ਼ਾਹੀ! ਵੱਡੀਆਂ ਅੰਗਰੇਜ਼ੀ ਦੀਆਂ ਅਖ਼ਬਾਰਾਂ ਵਿੱਚ ਸਿਆਸੀ ਲੋਕਾਂ ਦੇ ਇਰਦ-ਗਿਰਦ ਘੇਰਾ ਪਾ ਕੇ ਬੈਠੀ ਅਫਸਰਸ਼ਾਹੀ ਨੂੰ “ਵੈਦਰ-ਕੌਕ” ਜਾਂ ਹਵਾ ਨਾਲ ਘੁੰਮਣ ਵਾਲਾ ਘਰ ਉੱਪਰਲੀ ਸਿਖਰ ਉੱਤੇ ਲੱਗਿਆ ਕੁੱਕੜ ਦਾ ਨਿਸ਼ਾਨ ਮੰਨ ਲਿਆ ਗਿਆ ਹੈਇਸ ਕੁੱਕੜ ਦਾ ਕੰਮ ਹੀ ਹਵਾ ਨਾਲ ਘੁੰਮ ਜਾਣਾ ਹੁੰਦਾ ਹੈ; ਬੱਸ ਇਸ ਤੋਂ ਵੱਧ ਕੁਝ ਨਹੀਂਹੁਣ ਇਸੇ ਅਫਸਰਸ਼ਾਹੀ ਵਿੱਚ ਕੁਝ ਉਲਟ ਫੇਰ ਹੋਇਆ ਵੇਖਿਆ ਗਿਆ ਹੈ

ਇਹ “ਵੈਦਰ-ਕੌਕ” ਹੁਣ ਹੌਲੀ-ਹੌਲੀ ਸਿਆਸੀ ਲੋਕਾਂ ਨੂੰ ਵੀ ਆਪਣੇ ਹਿਸਾਬ ਨਾਲ ਘੁਮਾਉਣ ਲੱਗ ਪਏ ਹਨਖ਼ਬਰਾਂ ਅਨੁਸਾਰ ਤਾਂ ਪੰਜਾਬ ਵਿੱਚ ਇੱਕ ਪਾਸੇ ਮਾਫੀਆ ਤੇ ਦੂਜੇ ਪਾਸੇ ਅਫਸਰਸ਼ਾਹੀ ਰਾਜ ਚੱਲ ਰਿਹਾ ਹੈਸਿਆਸਤ ਉੱਤੇ ਭਾਰੂ ਪੈਂਦੀ ਅਫਸਰਸ਼ਾਹੀ ਆਪਣੇ ਟੱਬਰਾਂ ਦਾ ਵੱਧ ਫ਼ਿਕਰ ਕਰਨ ਲੱਗ ਪਈ ਹੈਪੰਜਾਬ ਡਾਇਰੀ-2021’ ਵਿੱਚ ਤਾਂ ਗੁਰਮੀਤ ਸਿੰਘ ਪਲਾਹੀ ਜੀ ਪੰਨਾ ਨੰਬਰ 27 ਉੱਤੇ ਸਪਸ਼ਟ ਲਿਖਦੇ ਹਨ, “ਅਫ਼ਸਰਸ਼ਾਹੀ ਦਾ ਆਪਣਾ ਫ਼ਿਕਰ ਐ, ਮਾਫੀਏ ਨਾਲ ਰਲ ਕੇ ਕਮਾਈ ਕਰਨ ਦਾ, ਤਨਖ਼ਾਹੋਂ ਉੱਪਰ ਮਾਲ ਕਮਾਉਣ ਦਾਜੇ ਇੰਜ ਨਾ ਹੁੰਦਾ ਤਾਂ ਪੰਜਾਬ ਵਿੱਚ ਭ੍ਰਿਸ਼ਟਾਚਾਰ ਦਾ ਇੰਨਾ ਬੋਲਬਾਲਾ ਨਾ ਹੁੰਦਾਅਫਸਰਸ਼ਾਹੀ ਨੇ ਸਿਹਤ ਢਾਂਚੇ ਨੂੰ ਤਕੜਾ ਕਰਨ ਲਈ ਕੁਝ ਨਹੀਂ ਕੀਤਾਕੇਂਦਰ ਤੋਂ ਨਵੀਆਂ ਸਕੀਮਾਂ ਨਹੀਂ ਲਿਆਏਅਫਸਰਸ਼ਾਹੀ ਨੇ ਤਾਂ ਪੰਜਾਬ ਨੂੰ ਮਧੋਲ ਸੁੱਟਿਆ ਹੈਸਿਆਸਤਦਾਨ ਵੀ ਇੰਨੇ ਖ਼ੁਦਗ਼ਰਜ਼ ਹੋ ਗਏ ਹਨ ਕਿ ਉਹ ਸਿਰਫ਼ ਵੋਟ ਦੀ ਗੱਲ ਕਰਦੇ ਹਨ ਜਾਂ ਆਪਣੇ ਮੁਨਾਫ਼ੇ ਦੀ ਗੱਲ ਕਰਦੇ ਹਨਪੰਜਾਬ ਦੀ ਕਿਸੇ ਨੂੰ ਪਰਵਾਹ ਨਹੀਂਹਾਕਮ ਧਿਰ ਤਾਂ ਅਫਸਰਸ਼ਾਹੀ ਨੂੰ ਨੱਥ ਪਾਉਣ ਦੀ ਉੱਕਾ ਕੋਈ ਗੱਲ ਨਹੀਂ ਕਰਦੀ।”

ਲੋਕਾਂ ਦੀ ਲੁੱਟ-ਖਸੁੱਟ ਬਾਰੇ ਕੋਈ ਕੁਸਕਦਾ ਹੀ ਨਹੀਂਹੁਣ ਤਾਂ ਅਫਸਰਸ਼ਾਹੀ ਵੱਲੋਂ ਲਈ ਜਾਂਦੀ ਰਿਸ਼ਵਤ ਦੀਆਂ ਵੀ ਅਨੇਕ ਖ਼ਬਰਾਂ ਨਸ਼ਰ ਹੋ ਚੁੱਕੀਆਂ ਹਨ ਇਹ ਵੀ ਲਿਖਿਆ ਮਿਲਦਾ ਹੈ ਕਿ ਰਿਟਾਇਰਮੈਂਟ ਤੋਂ ਬਾਅਦ ਮਲਾਈਦਾਰ ਅਹੁਦੇ ਹਾਸਲ ਕਰਨ ਲਈ ਅਫਸਰਸ਼ਾਹੀ ਵਿਚਲੇ ਕਾਫੀ ਲੋਕ ਸਿਆਸਤਦਾਨਾਂ ਦੇ ਹਰ ਉਲਟੇ ਸਿੱਧੇ ਕੰਮ ਕਰਨ ਲਈ ਤਿਆਰ-ਬਰ-ਤਿਆਰ ਮਿਲਦੇ ਹਨ, ਜੋ ਪੰਜਾਬ ਦੇ ਅਸਲ ਨਿਘਾਰ ਦੇ ਕਾਰਨ ਬਣਦੇ ਜਾ ਰਹੇ ਹਨਇਸ ਮੱਕੜ ਜਾਲ ਨੇ ਪੰਜਾਬ ਦੇ ਸਾਹ ਸੂਤ ਲਏ ਹਨ

ਇਹ ਸਭ ਕੁਝ ਜਾਣਦਿਆਂ ਬੁੱਝਦਿਆਂ ਵੀ ਵੱਡੀ ਗਿਣਤੀ ਲੋਕ ਚੁੱਪੀ ਧਾਰ ਕੇ, “ਚਲੋ ਕੋਈ ਨਾ” ਦੀ ਸੋਚ ਅਧੀਨ ਸਮਾਂ ਟਪਾ ਰਹੇ ਹਨਇਹੀ ਕਾਰਨ ਹੈ ਕਿ ਸਮੱਸਿਆਵਾਂ ਘਟਣ ਦੀ ਥਾਂ ਵਧਦੀਆਂ ਜਾ ਰਹੀਆਂ ਹਨਹੁਣ ਤਾਂ ਆਖ਼ਰੀ ਸਵਾਲ ਇਹ ਹੀ ਬਚਿਆ ਹੈ ਕਿ ਕੀ ਟੁੱਟੇ ਲੱਕ ਵਾਲਾ ਬਣ ਚੁੱਕਿਆ ਇਹ ਪੰਜਾਬ ਕਦੇ ਉੱਠ ਸਕੇਗਾ?

ਇੱਕੋ ਉਮੀਦ ਹੈ ਕਿ ਲੋਕ ਵੇਲੇ ਸਿਰ ਜਾਗ ਕੇ, ਆਪਣੇ ਹੱਕ ਪਛਾਣ ਕੇ ਸਹੀ ਲੋਕਾਂ ਨੂੰ ਕੁਰਸੀਆਂ ਉੱਤੇ ਬਿਠਾਉਣ ਜੋ ਪੰਜਾਬ ਦੇ ਹਿਤਾਂ ਲਈ ਮਰ ਮਿਟਣ ਨੂੰ ਤਿਆਰ ਹੋਣ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।

(3351)

(ਸਰੋਕਾਰ ਨਾਲ ਸੰਪਰਕ ਲਈThis email address is being protected from spambots. You need JavaScript enabled to view it.)

About the Author

ਡਾ. ਹਰਸ਼ਿੰਦਰ ਕੌਰ

ਡਾ. ਹਰਸ਼ਿੰਦਰ ਕੌਰ

Dr. Harshinder Kaur MD (Paediatrician)
Patiala, Punjab, India.
Phone: (91 - 175 - 2216783)

Email: (drharshpatiala@yahoo.com)

More articles from this author