GurmitPalahi7ਕੀ ਭ੍ਰਿਸ਼ਟਾਚਾਰ ਖ਼ਤਮ ਕਰਕੇ ਅਤੇ ਰੇਤ ਮਾਫੀਏ ਉੱਤੇ ਸਰਕਾਰੀ ਕੰਟਰੋਲ ਕਰਕੇ ਸਰਕਾਰ ...
(14 ਮਾਰਚ 2022)
ਮਹਿਮਾਨ: 52.

 

ਇੱਕ ਖੌਫ਼ਨਾਕ ਖਬਰ: ਪੰਜ ਭਾਰਤੀ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ

(CBC News) Five students from India have been identified as the people killed in a two-vehicle crash Saturday morning on Highway 401 west of Belleville, Ont.

Police were alerted about the crash between a tractor-trailer and passenger van in the highway's westbound lanes at approximately 3:45 a.m., according to the Ontario Provincial Police's Quinte West detachment.

Five people, all of whom were riding in the van, were declared dead at the scene.

On Sunday, OPP identified the victims as Harpreet Singh, 24, Jaspinder Singh, 21, Karanpal Singh, 22, Mohit Chouhan, 23, and Pawan Kumar, 23.

All five had been studying in Montreal and the Greater Toronto Area, police said.

Harpeet Singh had a residence in Montreal, while Chouhan, Kumar and Karanpal Singh were all attending the Montreal branch of College Canada, OPP Const. Maggie Pickett said.

Two other passengers in the van were transported to hospital with serious injuries. The driver of the tractor-trailer was uninjured.

***

Dr. Ravi Murali, 39,     54 months in federal prison

Department of Justice (U.S. Attorney’s Office, Western District of Wisconsin)

 

Monday, November 22, 2021

Edgerton Doctor Sentenced to 54 Months for $13 Million Scheme to Defraud Medicare

MADISON, WIS. – Timothy M. O’Shea, Acting United States Attorney for the Western District of Wisconsin, announced that Dr. Ravi Murali, 39, formerly of Edgerton, Wisconsin, was sentenced today by Chief U.S. District Judge James D. Peterson to 54 months in federal prison for Dr. Murali’s role in a scheme to defraud Medicare.  Dr. Murali pleaded guilty to this charge on March 31, 2021.

Dr. Murali wrote thousands of fraudulent orders for Durable Medical Equipment (DME).  Other participants in the scheme used Dr. Murali’s fraudulent orders to bill Medicare $26,000,000 of which Medicare paid $13,000,000. 

At sentencing, Chief Judge Peterson emphasized that a severe sentence was necessary to deter other providers who were considering whether to defraud Medicare and other federal programs.  Further, Chief Judge Peterson noted that Dr. Murali’s history of dishonesty—he was previously disciplined by the Wisconsin Medical Examining Board for creating a fraudulent diploma to falsely claim that he completed residency—cut in favor of a longer sentence. 

The charge against Dr. Murali was the result of an investigation conducted by the U.S. Department of Health & Human Services, Office of Inspector General and the Federal Bureau of Investigation.  Assistant U.S. Attorney Zachary J. Corey handled the prosecution.


***

 ਵਿਰੋਧ ਰੋਸ ਵਿਦਰੋਹ ਅਤੇ ਬਦਲਾਅ

ਮਹੱਤਵਪੂਰਨ ਸਰਹੱਦੀ ਸੂਬੇ ਪੰਜਾਬ ਵਿੱਚ ਸੱਤਾ ਦਾ ਉਬਾਲ ਆਇਆ ਹੈਬਰਬਾਦ ਹੋ ਰਹੇ ਸੂਬੇ ਪੰਜਾਬ ਵਿੱਚ ਸੱਤਾ-ਬਦਲੀ ਹੋਈ ਹੈਪੰਜਾਬ ਦੇ ਘਾਗ ਸਿਆਸਤਦਾਨ ਵਿਧਾਨ ਸਭਾ ਚੋਣ ਹਾਰ ਗਏ ਹਨਪੰਜ ਵੇਰ ਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਬਸਪਾ ਦਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਚੋਣਾਂ ਵਿੱਚ ਕਾਮਯਾਬ ਨਹੀਂ ਹੋ ਸਕੇਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਚੋਣ ਜਿੱਤ ਗਿਆ ਹੈਆਮ ਆਦਮੀ ਪਾਰਟੀ ਵਿਸ਼ਾਲ ਬਹੁਮਤ ਪ੍ਰਾਪਤ ਕਰ ਗਈ ਹੈਨੇਤਾ ਹਾਰ ਗਏ ਹਨ, ਪੰਜਾਬ ਜਿੱਤ ਗਿਆ ਹੈਕੀ ਪੰਜਾਬ ਸੱਚਮੁੱਚ ਜਿੱਤ ਗਿਆ ਹੈ?

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਪਈਆਂ ਵੋਟਾਂ ਦੇ 10 ਮਾਰਚ ਨੂੰ ਨਤੀਜੇ ਨਿਕਲੇਸੂਬੇ ਵਿੱਚ 2.14 ਕਰੋੜ ਵੋਟਰ ਸਨਸਾਲ 2017 ਵਿੱਚ 70 ਫੀਸਦੀ ਲੋਕਾਂ ਨੇ ਵੋਟ ਪਾਈਇਸ ਵਾਰੀ 71.95 ਫੀਸਦੀ ਵੋਟਰਾਂ ਨੇ ਵੋਟ ਪਾਈਪੰਜਾਬ ਪਿਛਲੀ ਵੇਰ ਦੀ ਬਜਾਏ ਇਸ ਵੇਰ ਮਾਯੂਸ ਦਿਸਿਆਕੁੱਲ ਮਿਲਾ ਕੇ 1, 10, 308 ਵੋਟਰਾਂ ਨੇ ਪੰਜਾਬ ਵਿੱਚ ‘ਨੋਟਾ’ ਦੀ ਵਰਤੋਂ ਕੀਤੀ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 92, ਬਹੁਜਨ ਸਮਾਜ ਪਾਰਟੀ 1, ਭਾਰਤੀ ਜਨਤਾ ਪਾਰਟੀ 2, ਆਜ਼ਾਦ 1, ਕਾਂਗਰਸ 18 ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ 3 ਸੀਟਾਂ ਲੈ ਗਏਜਦ ਕਿ ਖੱਬੀਆਂ ਧਿਰਾਂ, ਕਿਸਾਨ ਧਿਰਾਂ ਵਾਲਾ ਮੋਰਚਾ ਅਤੇ ਹੋਰ ਪਾਰਟੀਆਂ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀਆਂਇੱਕ ਧਿਰ ਨੂੰ ਵੱਡੀ ਗਿਣਤੀ ਵਿੱਚ ਸੀਟਾਂ ਮਿਲਣਾ ਅਤੇ ਦੂਜੀਆਂ ਧਿਰਾਂ ਨੂੰ ਨਕਾਰ ਦੇਣਾ ਕੀ ਆਮ ਪਾਰਟੀ ਦੀ ਜਿੱਤ ਹੈ ਜਾਂ ਸ਼੍ਰੋਮਣੀ ਅਕਾਲੀ ਦਲ-ਕਾਂਗਰਸ ਵਰਗੀਆਂ ਪਾਰਟੀਆਂ ਵਿਰੁੱਧ ਲੋਕਾਂ ਦਾ ਰੋਸ ਪ੍ਰਗਟਾਵਾ ਹੈਲੋਕਾਂ ਵਿੱਚ ਸਥਾਪਤੀ ਵਿਰੁੱਧ ਰੋਹ ਸੀ, ਗੁੱਸਾ ਸੀ, ਬਦਲਾਅ ਦੀ ਪ੍ਰਵਿਰਤੀ ਸੀ ਅਤੇ ਸਥਾਪਤ ਨੇਤਾਵਾਂ ਦੀ ਕਾਰਗੁਜ਼ਾਰੀ ਪ੍ਰਤੀ ਰੋਸ ਸੀਇਹ ਰੋਹ ਹੀ ਲਾਵਾ ਬਣ ਫੁੱਟਿਆ ਹੈਪੰਜਾਬ ਵਿੱਚ ਆਪ ਦੀ ਜਿੱਤ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸੁਸ਼ੋਧੀਆ ਪਹਿਲਾਂ ਹਨੂੰਮਾਨ ਮੰਦਰ ਜਾਂਦੇ ਹਨ ਫਿਰ ਆਪਣੇ ਕਾਰਕੁੰਨਾਂ ਨੂੰ ਸੰਬੋਧਨ ਕਰਦਿਆਂ ਕਹਿੰਦੇ ਹਨ ਕਿ ਇਹ “ਸਭ ਤੋਂ ਵੱਡਾ ਇਨਕਲਾਬ ਹੈ।” ਕੀ ਇਹ ਸੱਚਮੁੱਚ ਇਨਕਲਾਬ ਹੈ!

ਆਮ ਆਦਮੀ ਪਾਰਟੀ ਨੂੰ 42 ਫੀਸਦੀ, ਸ਼੍ਰੋਮਣੀ ਅਕਾਲੀ ਦਲ ਨੂੰ 18.38 ਫੀਸਦੀ, ਭਾਰਤੀ ਜਨਤਾ ਪਾਰਟੀ ਨੂੰ 1.77 ਫੀਸਦੀ, ਸੀ.ਪੀ.ਆਈ. ਨੂੰ 0.05 ਫੀਸਦੀ, ਸੀ.ਪੀ.ਐੱਮ. ਨੂੰ 0.06 ਫੀਸਦੀ, ਸੀ.ਪੀ.ਐੱਮ.ਐੱਲ. ਨੂੰ 0.03 ਫੀਸਦੀ, ਕਾਂਗਰਸ ਨੂੰ 22.98 ਫੀਸਦੀ, ਨੋਟਾ 0.71 ਫੀਸਦੀ, ਆਰ.ਐੱਸ.ਪੀ. ਨੂੰ 0.01 ਫੀਸਦੀ ਵੋਟਾਂ ਮਿਲੀਆਂਸਭ ਤੋਂ ਵੱਧ ਆਮ ਆਦਮੀ ਪਾਰਟੀ ਵੋਟਾਂ ਲੈ ਗਈ, ਜਿਸ ਨੂੰ 2017 ਵਿੱਚ 23.7 ਫੀਸਦੀ ਵੋਟਾਂ ਮਿਲੀਆਂ ਸਨ ਜਦਕਿ ਇਸ ਵੇਰ 42.01 ਫੀਸਦੀ ਵੋਟਾਂ ਮਿਲੀਆਂਕਾਂਗਰਸ ਨੂੰ 2017 ਵਿੱਚ 38.5 ਫੀਸਦੀ ਅਤੇ ਇਸ ਵਾਰ 22.98 ਫੀਸਦੀ ਵੋਟਾਂ ਲੈ ਸਕੀ। ਅਕਾਲੀ ਦਲ 25.2 ਫੀਸਦੀ ਤੋਂ 18.38 ਫੀਸਦੀ ’ਤੇ ਆ ਡਿੱਗਿਆਭਾਜਪਾ ਨੇ ਇਨ੍ਹਾਂ ਚੋਣਾਂ ਵਿੱਚ 1.77 ਫੀਸਦੀ ਵੋਟਾਂ ਲਈਆਂ ਜਦਕਿ 2017 ਵਿੱਚ ਇਸਦੀ ਫੀਸਦੀ 1.5 ਸੀਮਾਲਵਾ ਖਿੱਤੇ ਵਿੱਚ 69 ਵਿੱਚੋਂ 66 ਸੀਟਾਂ ਆਮ ਆਦਮੀ ਪਾਰਟੀ ਨੇ ਜਿੱਤੀਆਂਮਾਲਵਾ ਖਿੱਤੇ ਵਿੱਚ ਕਿਸਾਨ ਅੰਦੋਲਨ ਦਾ ਜ਼ੋਰ ਅਤੇ ਸਰਕਾਰਾਂ ਪ੍ਰਤੀ ਰੋਸ ਸੀ, ਇਹੀ ਜ਼ੋਰ ’ਤੇ ਰੋਸ ਆਪ ਨੂੰ ਤਾਕਤ ਦੇਣ ਲਈ ਸਹਾਇਕ ਹੋਇਆਡੇਰੇ, ਜਾਤਾਂ, ਧਰਮ ਕੁਝ ਵੀ ਇਸ ਸੁਚੇਤ ਹਵਾ ਦੇ ਅੱਗੇ ਅੜ ਨਾ ਸਕੇ

ਆਮ ਆਦਮੀ ਪਾਰਟੀ ਨੂੰ ਇਨ੍ਹਾਂ ਚੋਣਾਂ ਵਿੱਚ ਰਵਾਇਤੀ ਪਾਰਟੀਆਂ ਵਿਰੁੱਧ ਫੈਲੇ ਗੁੱਸੇ ਦਾ ਪੂਰਾ ਲਾਭ ਮਿਲਿਆਆਪ ਨੇ ਇਸ ਵਿਰੋਧ ਨੂੰ ਪੂਰੀ ਤਰ੍ਹਾਂ ਭਨਾਇਆਆਪ ਲਈ ਇੱਕ ਮੌਕਾ ਦਾ ਨਾਅਰਾ ਲੋਕਾਂ ਦੇ ਮਨਾਂ ਵਿੱਚ ਘਰ ਕਰ ਗਿਆ ਭਾਵੇਂ ਕਿ ਔਰਤਾਂ ਨੂੰ 1,000 ਰੁਪਏ, 300 ਯੂਨਿਟ ਬਿਜਲੀ ਮੁਫ਼ਤ, 24 ਘੰਟੇ ਬਿਜਲੀ, ਨੈਸ਼ਨਲ ਕੁਆਰਡੀਨੇਟਰ ਵੱਲੋਂ ਦਿੱਤੀਆਂ ਗਾਰੰਟੀਆਂ ਨੇ ਵੀ ਲੋਕਾਂ ਦਾ ਮਨ ਮੋਹਿਆ ਅਤੇ ਇੱਕ ਜਜ਼ਬਾਤੀ ਰੁਖ਼ ਅਪਣਾਉਂਦਿਆਂ ਆਪ ਦੇ ਉਮੀਦਵਾਰਾਂ ਦੇ ਹੱਕ ਵਿੱਚ ਲੋਕ ਭੁਗਤੇ

ਪੰਜਾਬ ਚੋਣ ਜਿੱਤਣ ਤੋਂ ਬਾਅਦ ਆਮ ਆਦਮੀ ਸਾਹਮਣੇ ਆਮ ਨਹੀਂ, ਸਗੋਂ ਖਾਸ ਏਜੰਡਾ ਹੈਜੇਕਰ ਆਮ ਆਦਮੀ ਪਾਰਟੀ ਇਸ ਖਾਸ ਏਜੰਡੇ ਨੂੰ ਅੱਖੋਂ ਪਰੋਖੇ ਕਰਦੀ ਹੈ ਤਾਂ ਇਹ ਲੋਕਾਂ ਨਾਲ ਇੱਕ ਤਰ੍ਹਾਂ ਦਾ ਵਿਸ਼ਵਾਸਘਾਤ ਹੋਵੇਗਾ। ਇਸ ਪਾਰਟੀ ਵੱਲੋਂ ਪੰਜਾਬ ਵਿੱਚ ਇਨਕਲਾਬ ਲਿਆਉਣ ਦੀ ਗੱਲ ਕੀਤੀ ਗਈ ਹੈ ਬੰਸਵਾਦ, ਕੁਨਬਾਪ੍ਰਸਤੀ ਦੇ ਯੁਗ ਦੇ ਖਾਤਮੇ ਦੀ ਗੱਲ ਕੀਤੀ ਗਈ ਹੈ। ਘਾਗ ਸਿਆਸਤਦਾਨਾਂ ਨੂੰ ਨਸੀਹਤ ਦਿੱਤੀ ਗਈ ਹੈ ਕਿ ਲੋਕ ਤਬਦੀਲੀ ਚਾਹੁੰਦੇ ਹਨ, ਲੋਕ-ਭਲੇ ਦੇ ਕੰਮ ਚਾਹੁੰਦੇ ਹਨ, ਲੋਕ ਨੇਤਾਵਾਂ ਨੂੰ ਬਾਦਸ਼ਾਹਾਂ ਵਾਂਗ ਨਹੀਂ ਸੇਵਕਾਂ ਵਾਂਗ ਦੇਖਣਾ ਚਾਹੁੰਦੇ ਹਨ

ਪਿਛਲੇ ਸਮੇਂ ਵਿੱਚ ਤਾਂ ਪੰਜਾਬ ਵਿੱਚ ਤਾਣੀ ਉਲਝੀ ਹੋਈ ਸੀਸਮਾਜ ਦੇ ਇੱਕ ਵਰਗ ਦੇ ਧੁਰੰਤਰ ਹੀ ਉੱਤਰ ਕਾਂਟੋ ਮੈਂ ਚੜ੍ਹਾਂ ਦੀ ਖੇਡ ਖੇਡ ਰਹੇ ਸਨਕਦੇ ਸਮਾਂ ਸੀ ਕਿ ਸ਼ਾਸਨ ਕਰਨ ਦਾ ਦੈਵੀ ਹੱਕ ਹੋਇਆ ਕਰਦਾ ਸੀਪਰ ਲੋਕਾਂ ਨੇ ਇਹ ਖਾਰਿਜ ਕੀਤਾਫਿਰ ਰਾਜਾਸ਼ਾਹੀ ਨੇ ਪੈਰ ਪਸਾਰੇਉਹ ਪ੍ਰਣਾਲੀ ਵੀ ਖਤਮ ਹੋਈਹੁਣ ਸਭ ਤੋਂ ਵੱਧ ਵੋਟਾਂ ਪ੍ਰਾਪਤ ਕਰਕੇ ਜਿੱਤਣ ਵਾਲੀ ਲੋਕਤੰਤਰੀ ਵਿਵਸਥਾ ਬਣੀ ਹੋਈ ਹੈ ਜਿਸਦੀ ਦੁਰਵਰਤੋਂ ਵੱਡੀਆਂ ਢੁੱਠਾਂ ਵਾਲੇ ਧਨ ਕੁਬੇਰਾਂ, ਧੁਰੰਤਰਾਂ ਨੇ ਕੀਤੀ ਜਿਸਦੇ ਹੁਣ ਵਚਿੱਤਰ ਨਤੀਜੇ ਵੀ ਦੇਖਣ ਨੂੰ ਮਿਲ ਰਹੇ ਹਨ

ਦੇਸ਼ ਵਿੱਚ ਚਾਰ ਰਾਜਾਂ ਦੀਆਂ ਚੋਣਾਂ ਵਿੱਚ ਨਿਰੰਤਰਤਾ ਨੇ ਬਦਲਾਅ ਅਤੇ ਜਿੱਤ ਪ੍ਰਾਪਤ ਕੀਤੀ ਹੈਗੋਆ, ਮਨੀਪੁਰ, ਉੱਤਰਾਖੰਡ, ਯੂ.ਪੀ. ਵਿੱਚ ਨਿਰੰਤਰਤਾ ਕਾਇਮ ਰਹੀਪੰਜਾਬ ਵਿੱਚ ਬਦਲਾਅ ਦੀ ਨੀਤੀ ਦੇਖਣ ਨੂੰ ਮਿਲੀਪੰਜਾਬ ਵਿੱਚ ਲੋਕਾਂ ਨੂੰ ਰੁਜ਼ਗਾਰ ਨਹੀਂ ਮਿਲਿਆ, ਨਸ਼ੇ ਬੰਦ ਨਹੀਂ ਹੋਏ, ਬੇਅਦਬੀ ਦੇ ਮੁੱਦੇ ਨੂੰ ਸਰਕਾਰਾਂ ਨੇ ਹੱਲ ਨਹੀਂ ਕੀਤਾ, ਭ੍ਰਿਸ਼ਟਾਚਾਰ ਦਾ ਬੋਲਬਾਲਾ ਵਧਿਆ, ਮਾਫੀਆ ਰਾਜ ਨੇ ਪੈਰ ਪਸਾਰੇ ਅਤੇ ਲੋਕ ਇਹੋ ਜਿਹੇ ਪ੍ਰਸ਼ਾਸਨ ਤੋਂ ਰੁੱਸ ਗਏਉਹ ਬਦਲਾਅ ਦੇ ਰਸਤੇ ਪੈ ਗਏ

ਪੰਜਾਬ ਵਿੱਚ ਲੋਕ ਗਰੀਬ ਹੁੰਦੇ ਜਾ ਰਹੇ ਹਨਕਿਸਾਨ ਖੇਤੀ ਛੱਡ ਕੇ ਮਜ਼ਦੂਰੀ ਜਾਂ ਪ੍ਰਵਾਸ ਦੇ ਰਸਤੇ ਪੈ ਰਹੇ ਹਨਉਹ ਦੇਖ ਰਹੇ ਹਨ ਕਿ ਰੁਜ਼ਗਾਰ ਦੀ ਤਲਾਸ਼ ਵਿੱਚ ਉਨ੍ਹਾਂ ਦੀ ਔਲਾਦ ਪ੍ਰਵਾਸ ਦੇ ਰਾਹ ਤੁਰ ਰਹੀ ਹੈਪੰਜਾਬ ਹੁਣ ਉਨ੍ਹਾਂ ਦਾ ਸੁਪਨਾ ਨਹੀਂ ਰਿਹਾਉੱਜੜ ਰਿਹਾ ਪੰਜਾਬ ਉਨ੍ਹਾਂ ਦੇ ਮਨ ਵਿੱਚ ਖੋਰੂ ਪਾ ਰਿਹਾ ਹੈਉਹ ਪੰਜਾਬ ਦੇ ਸੁਧਾਰ ਲਈ ਕਿਸੇ ਚਮਤਕਾਰ ਦੀ ਉਡੀਕ ਕਰ ਰਹੇ ਹਨਪਹਿਲੀ ਆਸ ਉਨ੍ਹਾਂ ਦੀ ਸਿਆਸਤਦਾਨ ਰਹੇ ਹਨਇਸੇ ਕਰਕੇ ਪੰਜਾਬ ਦੀ ਜਨਤਾ ਨੇ ਝਾੜੂ ਦੀ ਜਗਾਹ ਵੈਕਯੂਮ ਕਲੀਨਰ ਹੀ ਚਲਾ ਦਿੱਤਾਕੇਜਰੀਵਾਲ-ਮਾਨ ਨੂੰ ਹੂੰਝਾ ਫੇਰੂ ਜਿੱਤ ਦਿੱਤੀ ਹੈਇਹੋ ਜਿਹੀ ਜਿੱਤ ਕਦੇ ਸ਼੍ਰੋਮਣੀ ਅਕਾਲੀ ਦਲ ਬਾਦਲ-ਭਾਜਪਾ ਦੇ ਗੱਠਜੋੜ ਨੂੰ ਲੋਕਾਂ ਵੱਲੋਂ ਦਿੱਤੀ ਗਈ ਸੀਜਦੋਂ ਹੁਣ ਨਾਲੋਂ ਵੀ ਇੱਕ ਵੱਧ ਸੀਟ ਜਾਣੀ 93 ਸੀਟਾਂ ਗੱਠਜੋੜ ਦੀ ਝੋਲੀ ਪਾਈਆਂ ਸਨਪਰ ਅਕਾਲੀ-ਭਾਜਪਾ ਵਾਲੇ ਸਿਆਸਤਦਾਨ ਲੋਕਾਂ ਦੀ ਸੋਚ ’ਤੇ ਖਰੇ ਨਹੀਂ ਉੱਤਰੇ ਸਨਸਮਾਂ ਪੈਂਦਿਆਂ ਹੀ ਲੋਕਾਂ ਨੇ ਉਨ੍ਹਾਂ ਨੂੰ ਆਪਣੇ ਗਲੋਂ ਲਾਹ ਵਗਾਹ ਮਾਰਿਆ

ਲੋਕਾਂ ਦੀਆਂ ਆਸਾਂ ਉਮੀਦਾਂ ’ਤੇ ਖਰਾ ਉੱਤਰਨ ਵਾਲੀਆਂ ਕਿਸਾਨ ਜਥੇਬੰਦੀਆਂ ਜਿਨ੍ਹਾਂ ਨੇ ਦਿੱਲੀ ਦੀਆਂ ਬਰੂਹਾਂ ’ਤੇ ਮੋਰਚੇ ਲਾਏ, ਤਿੰਨੇ ਕਾਲੇ ਕਾਨੂੰਨ ਵਾਪਸ ਲੈਣ ਲਈ ਨਰਿੰਦਰ ਮੋਦੀ ਨੂੰ ਮਜਬੂਰ ਕੀਤਾ, ਉਹ ਕਿਸਾਨ ਨੇਤਾ ਲੋਕਾਂ ਦੀਆਂ ਅੱਖਾਂ ਦੇ ਤਾਰੇ ਬਣੇ ਅਤੇ ਉਨ੍ਹਾਂ ਵਿੱਚੋਂ ਜਿਹੜੇ ਲੋਕਾਂ ਨੂੰ ਦਾਗ਼ੀ ਦਿਸੇ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਤਕ ਉਨ੍ਹਾਂ ਨੇ ਨਕਾਰ ਦਿੱਤਾਜੂਝਣ ਵਾਲੇ ਲੋਕਾਂ ਲਈ ਲੜਨ ਵਾਲੇ, ਲੋਕਾਂ ਲਈ ਖੜ੍ਹਨ ਵਾਲੇ, ਧੱਕੇ ਧੌਂਸ ਵਿਰੁੱਧ ਸਿਆਸਤ ਕਰਨ ਵਾਲੇ, ਸਿਰੜੀ ਲੋਕਾਂ ਨੂੰ ਪੰਜਾਬੀ ਸਦਾ ਪਸੰਦ ਕਰਦੇ ਹਨਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਉਨ੍ਹਾਂ ਦਾ ਆਦਰਸ਼ ਹੈ ਅਤੇ ਇਸੇ ਆਦਰਸ਼ ਦਾ ਚਿਹਰਾ ਮੋਹਰਾ ਜਿੱਥੇ ਕਿਧਰੇ ਵੀ ਉਨ੍ਹਾਂ ਨੂੰ ਦਿਸਦਾ ਹੈ, ਉਹ ਲਾਮਬੰਦ ਹੋ ਉੱਧਰ ਹੀ ਵਹੀਰਾਂ ਘੱਤ ਤੁਰ ਪੈਂਦੇ ਹਨਵੇਖੋ ਨਾ ਹੁਣ ਆਪ ਹੀ ਆਪ ਹੈ ਬਾਕੀ ਸਭ ਸਾਫ਼ ਹੈਸੀਨੀਅਰ-ਜੂਨੀਅਰ ਬਾਦਲ, ਸਿੱਧੂ, ਚੰਨੀ, ਅਮਰਿੰਦਰ ਸਭ ਲੁੜ੍ਹਕ ਗਏ ਹਨਪਰ ਇਹ ਆਸ ਲੋਕਾਂ ਦੇ ਆਸ਼ਿਆਂ ’ਤੇ ਪੂਰੀ ਉਤਰੇਗੀ? ਆਪ ਵਿਚਲੇ ਨੇਤਾ ਜੋ ਆਮ ਤੌਰ ’ਤੇ ਰਵਾਇਤੀ ਪਾਰਟੀਆਂ ਵਿੱਚੋਂ ਪੁੱਟੇ ਗਏ ਹਨ, ਲੋਕਾਂ ਦੇ ਹਾਣ-ਪ੍ਰਵਾਨ ਹੋ ਸਕਣਗੇ?

ਪੰਜਾਬ ਦੇ ਲੋਕਾਂ ਵਿੱਚ ਸਿਆਸਤਦਾਨਾਂ ਪ੍ਰਤੀ ਵੱਡਾ ਅਵਿਸ਼ਵਾਸ ਹੈਲੋਕਾਂ ਦੇ ਮਨਾਂ ਵਿੱਚ ਆਪਣੇ ਬੱਚਿਆਂ ਪ੍ਰਤੀ ਚਿੰਤਾ ਹੈਰੁਜ਼ਗਾਰ ਦਾ ਮਸਲਾ ਉਨ੍ਹਾਂ ਨੂੰ ਵੱਢ-ਵੱਢ ਖਾ ਰਿਹਾ ਹੈਲੋਕਾਂ ਦੇ ਮਨਾਂ ਵਿੱਚ ਭੈੜੇ ਸਰਕਾਰੀਤੰਤਰ ਪ੍ਰਤੀ ਕੁੜੱਤਣ ਹੈਲੋਕਾਂ ਦੇ ਮਨਾਂ ਵਿੱਚ ਸਰਕਾਰ ਪ੍ਰਤੀ ਨਿਰਾਸ਼ਾ ਹੈਪੰਜਾਬ ਦੇ ਲੋਕ ਇਸ ਗੱਲੋਂ ਵੀ ਚਿੰਤਤ ਹਨ ਕਿ ਉਨ੍ਹਾਂ ਦਾ ਜੱਦੀ ਪੁਸ਼ਤੀ ਰੁਜ਼ਗਾਰ ਖੇਤੀ ਘਾਟੇ ਵੱਲ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਖੇਤ ਖਲਵਾੜ ਲਗਾਤਾਰ ਘੱਟ ਰਹੇ ਹਨਅਸਲ ਵਿੱਚ ਕਾਰਪੋਰੇਟ ਦੇ ਪ੍ਰਭਾਵ ਨੇ ਪੰਜਾਬ ਵਿੱਚ ਵੀ ਪੂਰੀ ਤਰ੍ਹਾਂ ਪੈਰ ਪਸਾਰੇ ਹੋਏ ਹਨ ਅਤੇ ਪੰਜਾਬ ਇਸਦੀ ਪੂਰੀ ਜਕੜ ਵਿੱਚ ਹੈਕੋਈ ਵੀ ਸਿਆਸੀ ਧਿਰ ਪੰਜਾਬ ਵਿੱਚ ਇਸਦੇ ਪ੍ਰਭਾਵ ਤੋਂ ਬਚੀ ਹੋਈ ਨਹੀਂਉਂਜ ਵੀ ਪੰਜਾਬ ਵਿੱਚ ਸਿਆਸਤ ਦਾ ਅਰਥ ਭ੍ਰਿਸ਼ਟਾਚਾਰ, ਲੜਾਈ-ਝਗੜਾ, ਥਾਣਿਆਂ ਵਿੱਚ ਪਰਚੇ (ਐੱਫ.ਆਈ.ਆਰ.) ਧੜੇਬੰਦੀ ਨੂੰ ਹੀ ਮੰਨਿਆ ਜਾਂਦਾ ਹੈਸਿਆਸੀ ਕਿੜ ਕੱਢਣਾ ਅਤੇ ਫਿਰ ਸਾਮ-ਦਾਮ-ਦੰਡ ਦੀ ਵਰਤੋਂ ਕਰਦਿਆਂ ਵੋਟਾਂ ਹਥਿਆਉਣਾ ਸਿਆਸਤਦਾਨਾਂ ਦਾ ਕਿਰਦਾਰ ਰਿਹਾ ਹੈਕੀ ਇਹ ਨੀਤ ਅਤੇ ਨੀਤੀ ਭਵਿੱਖ ਵਿੱਚ ਪੰਜਾਬ ਵਿੱਚ ਬਦਲੇਗੀ? ਪੰਜਾਬ ਨੇ ਇਸ ਨੀਤ ਅਤੇ ਨੀਤੀ ਦੇ ਵਿਰੁੱਧ ਵਿਦਰੋਹ ਕੀਤਾ ਹੈ ਅਤੇ ਸਿਆਸਤ ਨੂੰ ਵਿਕਾਸ ਅਤੇ ਬਿਹਤਰ ਕਾਰਗੁਜ਼ਾਰੀ ਮੰਨ ਕੇ ਨਵਿਆਂ ਨੂੰ ਅੱਗੇ ਲਿਆਂਦਾ ਹੈ ਆਮ ਆਦਮੀ ਪਾਰਟੀ ਨੇ ਵਿਕਾਸ ਦੀ ਗੱਲ ਕੀਤੀ ਹੈਬਿਹਤਰ ਰਾਜਪ੍ਰਬੰਧ ਦੀ ਬਾਤ ਪਾਈ ਹੈ, ਦਿੱਲੀ ਮਾਡਲ ਨੂੰ ਬਿਹਤਰ ਸਮਝ ਕੇ ਪੰਜਾਬ ਨੂੰ ਵੀ ਉਸੇ ਮਾਡਲ ’ਤੇ ਲਿਆਉਣ ਲਈ ਲੋਕਾਂ ਦੇ ਸੁਪਨੇ ਸਿਰਜੇ ਹਨਨਿਕੰਮੀ ਭ੍ਰਿਸ਼ਟਾਚਾਰੀ ਲਾਪ੍ਰਵਾਹੀ ਵਾਲੀ ਨੀਤੀ ਨੂੰ ਹੂੰਝਾ ਫੇਰਨ ਦਾ ਉਨ੍ਹਾਂ ਸੰਕਲਪ ਲਿਆ ਹੈ

ਆਮ ਆਦਮੀ ਪਾਰਟੀ ਕਿਸੇ ਸਿਆਸੀ ਸਿਧਾਂਤ ਨੂੰ ਪ੍ਰਣਾਈ ਹੋਈ ਨਹੀਂਇਸ ਪਾਰਟੀ ਵਿੱਚ ਉਹ ਲੋਕ ਵੀ ਸ਼ਾਮਲ ਹੋਏ ਜਾਂ ਕੀਤੇ ਗਏ ਹਨ ਜਿਨ੍ਹਾਂ ਨੂੰ ਲੋਕ ਸੇਵਾ ਨਾਲੋਂ ਤਾਕਤ ਦੀ ਤਾਂਘ ਜ਼ਿਆਦਾ ਹੈਉਹ ਆਪੋ-ਆਪਣੀ ਬੋਲੀ ਬੋਲਦੇ ਹਨਬਿਨਾਂ ਸ਼ਰਤ ਪੰਜਾਬ ਦੇ ਲੋਕ ਕਾਹਲੇ ਨਹੀਂ ਹਨ ਪਰ ਜਜ਼ਬਾਤੀ ਤੇ ਪਾਰਖੂ ਹਨਉਹ ਨਵੀਂ ਪਾਰਟੀ ਦੀ ਕਾਰਗੁਜ਼ਾਰੀ ਦੇਖਣਗੇ, ਸਿਰਫ਼ ਰਿਆਇਤਾਂ ਦੀ ਰਾਜਨੀਤੀ ਨੂੰ ਪ੍ਰਵਾਨ ਨਹੀਂ ਕਰਨਗੇਪੰਜਾਬ ਦੇ ਸੰਘੀ ਢਾਂਚੇ ਨੂੰ ਕੇਂਦਰ ਵੱਲੋਂ ਸੱਟ ਮਾਰਨ ਲਈ ਲਗਾਤਾਰ ਯਤਨ ਹੋ ਰਹੇ ਹਨਇਸ ਸਬੰਧੀ ਆਪ ਵਾਲਿਆਂ ਦਾ ਕੀ ਸਟੈਂਡ ਹੋਵੇਗਾ? ਪੰਜਾਬ ਦੇ ਦਰਿਆਈ ਪਾਣੀਆਂ ਪ੍ਰਤੀ ਉਨ੍ਹਾਂ ਦੀ ਕੀ ਨੀਤੀ ਹੋਵੇਗੀ? ਪੰਜਾਬ ਦੇ ਨੌਜਵਾਨਾਂ ਦੇ ਰੁਜ਼ਗਾਰ, ਨੌਕਰੀਆਂ ਲਈ ਸੰਘਰਸ਼ ਕਰਨ ਵਾਲੇ ਨੌਜਵਾਨਾਂ ਅਤੇ ਮੁਲਾਜ਼ਮਾਂ ਪ੍ਰਤੀ ਉਨ੍ਹਾਂ ਦੀ ਪਹੁੰਚ ਕੀ ਹੋਵੇਗੀਪੰਜਾਬ ਦੇ ਖੇਤੀ ਖੇਤਰ ਲਈ ਉਨ੍ਹਾਂ ਦੀਆਂ ਕੀ ਪਹਿਲਾਂ ਹੋਣਗੀਆਂ?

ਆਮ ਆਦਮੀ ਪਾਰਟੀ ਖ਼ਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਹਮਣੇ ਮੁਫ਼ਤ ਭਲਾਈ ਸਕੀਮਾਂ ਲਈ ਬਜਟ ਰੱਖਣਾ, ਦਿੱਲੀ ਦੇ ਗਲਬੇ ਤੋਂ ਮੁਕਤ ਹੋ ਕੇ ਫ਼ੈਸਲੇ ਲੈਣ, ਪਾਰਦਰਸ਼ੀ ਤੇ ਇਮਾਨਦਾਰੀ ਵਾਲੀ ਸਰਕਾਰ ਦੇਣ, ਭਾਵਨਾਤਮਕ ਮੁੱਦਿਆਂ ਉੱਤੇ ਕਾਰਵਾਈ ਕਰਨ ਅਤੇ ਵਿਕਾਸ ਅਤੇ ਸਵੱਛ ਪੰਜਾਬ ਮਾਡਲ ਬਣਾ ਕੇ ਕੌਮੀ ਸਿਆਸਤ ਵਿੱਚ ਦਾਖ਼ਲ ਹੋਣ ਜਿਹੀਆਂ ਵੱਡੀਆਂ ਚੁਣੌਤੀਆਂ ਹਨਇਸ ਵੇਲੇ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ਵੱਡੀਆਂ ਹਨਪੰਜਾਬ ਸਿਰ ਵੱਡਾ ਕਰਜ਼ਾ ਹੈਕੀ ਭ੍ਰਿਸ਼ਟਾਚਾਰ ਖ਼ਤਮ ਕਰਕੇ ਅਤੇ ਰੇਤ ਮਾਫੀਏ ਉੱਤੇ ਸਰਕਾਰੀ ਕੰਟਰੋਲ ਕਰਕੇ ਸਰਕਾਰ ਇਹਨਾਂ ਭਲਾਈ ਸਕੀਮਾਂ ਲਈ ਫੰਡ ਜੁਟਾ ਸਕੇਗੀ? ਕੀ ਇਹ ਭਗਵੰਤ ਮਾਨ ਦਿੱਲੀ ਦੇ ਹਾਈ ਕਮਾਂਡ ਕਲਚਰ ਅਤੇ ਦਿੱਲੀ ਤੋਂ ਪੰਜਾਬ ਵਿੱਚ ਬੈਠੇ ਹਲਕਾ ਇੰਚਾਰਜ ਕਲਚਰ ਤੋਂ ਖਹਿੜਾ ਛੁਡਾ ਸਕਣਗੇ ਜਾਂ ਸੁਖਪਾਲ ਖਹਿਰਾ, ਕੰਵਰ ਸੰਧੂ, ਧਰਮਵੀਰ ਵਰਗੇ ਆਗੂਆਂ ਵਾਂਗ ਬਾਹਰ ਦਾ ਰਸਤਾ ਫੜਨਗੇ ਜਾਂ ਬਾਹਰ ਕਰ ਦਿੱਤੇ ਜਾਣਗੇ?

ਆਮ ਆਦਮੀ ਪਾਰਟੀ ਦਾਅਵਾ ਕਰਦੀ ਹੈ ਕਿ ਪੰਜਾਬ ਨੂੰ ਮਾੜੀ ਆਰਥਿਕ ਹਾਲਤ, ਕਰਜ਼ ਅਤੇ ਲਾਲ ਫੀਤਾਸ਼ਾਹੀ ਤੋਂ ਛੁਟਕਾਰਾ ਦੁਆਇਆ ਜਾਏਗਾਭਗਵੰਤ ਮਾਨ ਸਾਹਮਣੇ ਕੀ ਰਿਵਾਇਤੀ ਪਾਰਟੀਆਂ ਵਾਲੇ ਕਲਚਰ ਤੋਂ ਆਏ ਨੇਤਾ ਇੱਕ ਚੁਣੌਤੀ ਨਹੀਂ ਹੋਣਗੇ?

ਆਪ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਭਾਵਨਾਤਮਕ ਮੁੱਦੇ, ਜਿਹਨਾਂ ਵਿੱਚ ਪੰਜਾਬ ਦੀ ਕਿਸਾਨੀ ਦਾ ਮੁੱਦਾ, ਪ੍ਰਵਾਸ ਦਾ ਮੁੱਦਾ, ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦਾ ਮੁੱਦਾ ਆਦਿ ਇਹੋ ਜਿਹੇ ਮੁੱਦੇ ਹਨ, ਜਿਹਨਾਂ ਨੂੰ ਦ੍ਰਿੜ੍ਹ ਵਿਸ਼ਵਾਸ ਨਾਲ ਹੀ ਸੁਲਝਾਇਆ ਜਾ ਸਕਦਾ ਹੈ

ਬਿਨਾਂ ਸ਼ੱਕ ਆਪ ਨੇ ਪੰਜਾਬ ਜਿੱਤਿਆ ਹੈਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦਾ ਸਿਆਸੀ ਕੱਦ ਵਧਿਆ ਹੈਕੇਜਰੀਵਾਲ ਦੀ ਤਾਂਘ ਪੰਜਾਬ ਦੀ ਪੌੜੀ ਤੇ ਸਫਲ ਪੰਜਾਬ ਮਾਡਲ ਰਾਹੀਂ ਕੌਮੀ ਸਿਆਸਤ ਵਿੱਚ ਅਹਿਮ ਭੂਮਿਕਾ ਨਿਭਾਉਣ ਦੀ ਹੈਪੰਜਾਬ ਉਹਨਾਂ ਲਈ ਚੈਲਿੰਜ ਹੈ

ਸਵਾਲ ਇਹ ਵੀ ਪੈਦਾ ਹੋਵੇਗਾ ਕਿ ਦਿੱਲੀ ਮਾਡਲ, ਜਿਸਦੀ ਚਰਚਾ ਵੱਡੇ ਪੱਧਰ ’ਤੇ ਸਿੱਖਿਆ ਅਤੇ ਸਿਹਤ ਦੇ ਸੁਧਾਰ ਲਈ ਹੋ ਰਹੀ ਹੈ ਕੀ ਹੂ-ਬ-ਹੂ ਪੰਜਾਬ ਵਿੱਚ ਉਹ ਕਾਮਯਾਬ ਹੋਵੇਗੀ? ਪੰਜਾਬ ਦਾ ਸੱਭਿਆਚਾਰ ਵੱਖਰਾ ਹੈ, ਪੰਜਾਬ ਦੇ ਹਾਲਾਤ ਵੱਖਰੇ ਹਨ, ਪੰਜਾਬ ਦੇ ਲੋਕਾਂ ਦੀ ਸੋਚ-ਸਮਝ ਦਾ ਢੰਗ-ਤਰੀਕਾ ਨਵੇਕਲਾ ਹੈ। ਲੋਕ ਹੁਣ ਖੁੰਢ ਚਰਚਾ ਕਰਨ ਲੱਗੇ ਹਨ, ਲੋਕ ਹੁਣ ਸਿਆਸਤਦਾਨਾਂ ਤੋਂ ਸਵਾਲ ਪੁੱਛਣ ਲੱਗੇ ਹਨਕਿਸਾਨ ਅੰਦੋਲਨ ਨੇ ਲੋਕ ਚੇਤਨਾ ਵਿੱਚ ਵਾਧਾ ਕੀਤਾ ਹੈਲੋਕ ਸੁਪਰੀਮੋ ਵਰਗੇ ਉੱਸਰ ਰਹੇ ਸੱਭਿਆਚਾਰ ਵਿੱਚ ਮਨਮਾਨੀਆਂ ਦੀ ਸਿਆਸਤ ਨੂੰ ਨਕਾਰ ਰਹੇ ਹਨਅਸਹਿਮਤੀ ਪ੍ਰਗਟਾਉਣ ਵਿੱਚ ਗੁਰੇਜ਼ ਨਹੀਂ ਕਰਦੇ

ਆਮ ਆਦਮੀ ਪਾਰਟੀ ਨੂੰ ਲੋਕਾਂ ਦੇ ਰੋਸ, ਰੋਹ, ਵਿਦਰੋਹ ਅਤੇ ਬਦਲਾਅ ਦੀ ਨੀਤੀ ਨੂੰ ਯਾਦ ਰੱਖਣਾ ਹੋਵੇਗਾ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।

(3428)

(ਸਰੋਕਾਰ ਨਾਲ ਸੰਪਰਕ ਲਈThis email address is being protected from spambots. You need JavaScript enabled to view it.)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author