GurtejSingh8ਮਜ਼ਦੂਰ ਸਿਹਤਸਿੱਖਿਆ ਅਤੇ ਹੋਰ ਸਹੂਲਤਾਂ ਤੋਂ ਵਾਂਝੇ ਹੋ ਰਹੇ ਹਨ। ਗ਼ਰੀਬੀ ਅਤੇ ਬੀਮਾਰੀਆਂ ਦੀ ਪਕੜ ...
(21 ਅਪ੍ਰੈਲ 2023)
ਇਸ ਸਮੇਂ ਪਾਠਕ: 205.


ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਦੀ ਵਾਪਸੀ ਹਿਤ ਕਿਸਾਨਾਂ ਨੇ ਦਿੱਲੀ ਵਿੱਚ ਲੰਮਾ ਸੰਘਰਸ਼ ਕੀਤਾ ਸੀ ਜਿਸ ਵਿੱਚ ਮਜ਼ਦੂਰਾਂ ਅਤੇ ਸਮਾਜ ਦੇ ਹੋਰਨਾਂ ਵਰਗਾਂ ਨੇ ਵੀ ਵਧ ਚੜ੍ਹ ਕੇ ਹਿੱਸਾ ਲਿਆ ਸੀ
ਖੇਤ ਮਜ਼ਦੂਰਾਂ ਦੀ ਸ਼ਮੂਲੀਅਤ ਨੇ ਕਿਸਾਨ-ਮਜ਼ਦੂਰ ਏਕਤਾ ਦੇ ਨਾਅਰੇ ਮੁਲਕ ਦੀ ਫ਼ਿਜ਼ਾ ਵਿੱਚ ਗੂੰਜਣ ਲਗਾ ਦਿੱਤੇ ਸਨਕਿਸਾਨੀ ਸੰਘਰਸ਼ ਅਜੇ ਚੱਲ ਹੀ ਰਿਹਾ ਸੀ ਕਿ ਪਿੰਡਾਂ ਵਿੱਚ ਝੋਨੇ ਦੀ ਲਵਾਈ ਨੂੰ ਲੈ ਕੇ ਫਿਰ ਮਤੇ ਪੈਣੇ ਸ਼ੁਰੂ ਹੋ ਗਏ ਸਨ ਜਿਨ੍ਹਾਂ ਨੇ ਮਜ਼ਦੂਰਾਂ ਦੇ ਭਰੋਸੇ ਨੂੰ ਤਾਰ-ਤਾਰ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਸੀ। ਕਿਸਾਨ ਏਕਤਾ ਅੱਗੇ ਮਜ਼ਦੂਰ ਫਿਰ ਬੇਵੱਸ ਹੋ ਗਏ ਸਨਜੋ ਮਜ਼ਦੂਰ ਤਬਕਾ ਕਿਸਾਨੀ ਸੰਘਰਸ਼ ਵਿੱਚ ਆਪਣਾ ਖੂਨ ਡੋਲ੍ਹਣ ਲਈ ਤਤਪਰ ਸੀ, ਆਖ਼ਰ ਉਨ੍ਹਾਂ ਇਹ ਕਹਿ ਕੇ ਸਬਰ ਕਰ ਲਿਆ ਕਿ ਇਨ੍ਹਾਂ (ਜੱਟਾਂ) ਦੀ ਤਾਂ ਪਿੰਡ ਨਾਲ ਲਿਹਾਜ਼ ਹੈਬਹੁਤ ਘੱਟ ਕਿਸਾਨ ਆਗੂਆਂ ਨੇ ਇਸ ਮਸਲੇ ’ਤੇ ਚੁੱਪੀ ਤੋੜੀ ਸੀ

ਇਸ ਵਰਤਾਰੇ ਦਾ ਕੁਝ ਮਜ਼ਦੂਰ ਜਥੇਬੰਦੀਆਂ ਦੇ ਨਾਲ ਸੋਸ਼ਲ ਗਰੁੱਪਾਂ ਨੇ ਨੋਟਿਸ ਲਿਆ ਸੀ ਕਿ ਜੋ ਲੋਕ ਇਨ੍ਹਾਂ ਦੀ ਬਣਦੀ ਮਜ਼ਦੂਰੀ ਦੇਣ ਤੋਂ ਕਤਰਾਅ ਰਹੇ ਹਨ ਉਹ ਸਾਰਾ ਦਿਨ ਤਿੱਖੀ ਧੁੱਪ ਵਿੱਚ ਸਾਰਾ ਦਿਨ ਸਿਰਫ ਝੁਕ ਕੇ ਖੜ੍ਹਨ ਦੀ ਖੇਚਲ ਤਾਂ ਕਰਨ ਪਤਾ ਲੱਗ ਜਾਵੇਗਾ। ਮਜ਼ਦੂਰਾਂ ਦੀ ਮੰਗ ਜਾਇਜ਼ ਹੈ ਜਾਂ ਉਹ ਮਨਘੜਤ ਗੱਲਾਂ ਕਰਦੇ ਹਨ? ਗ਼ੈਰ ਸੰਗਠਿਤ ਮਜ਼ਦੂਰ ਅੱਜ ਵੀ ਸਰੀਰਕ ਅਤੇ ਮਾਨਸਿਕ ਤੌਰ ’ਤੇ ਲਤਾੜੇ ਜਾ ਰਹੇ ਹਨਜਾਤੀ ਸੂਚਕ ਗਾਲ੍ਹਾਂ ਦਾ ਕੋਈ ਅੰਤ ਨਹੀਂ, ਖੇਤਾਂ ਵਿੱਚ ਮਜ਼ਦੂਰ ਔਰਤਾਂ ਨਾਲ ਬਦਸਲੂਕੀ ਜੱਗ ਜ਼ਾਹਿਰ ਹੈ

ਦੇਸ਼ ਦੀ ਇੱਕ ਤਿਹਾਈ ਜਨਸੰਖਿਆ ਪਿੰਡਾਂ ਵਿੱਚ ਵਸਦੀ ਹੈ ਅਤੇ 60 ਫ਼ੀਸਦੀ ਆਬਾਦੀ ਖੇਤੀਬਾੜੀ ’ਤੇ ਨਿਰਭਰ ਹੈਖੇਤੀਬਾੜੀ ਵਿਕਾਸ ਦਰ ਅਜੋਕੇ ਸਮੇਂ ਅੰਦਰ 4.8 ਫ਼ੀਸਦੀ ਤੋਂ ਘਟ ਕੇ 1.5 ਪ੍ਰਤੀਸ਼ਤ ਰਹਿ ਗਈ ਹੈ ਅਤੇ ਜੀਡੀਪੀ ਵਿੱਚ ਯੋਗਦਾਨ 11 ਫ਼ੀਸਦੀ ਤੋਂ ਵੀ ਘਟ ਗਿਆ ਹੈਇਸ ਤੋਂ ਸਹਿਜੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਦੇਸ਼ ਵਿੱਚ ਕਿਸਾਨਾਂ ਅਤੇ ਪੇਂਡੂ ਖੇਤ ਮਜ਼ਦੂਰਾਂ ਦੀ ਹਾਲਤ ਕਿਹੋ ਜਿਹੀ ਹੋਵੇਗੀਲੋਕ ਵਿਰੋਧੀ ਨੀਤੀਆਂ, ਗ਼ਰੀਬੀ ਅਤੇ ਬਿਮਾਰੀਆਂ ਦੀ ਮਾਰ ਨੇ ਲੋਕਾਂ ਦੇ ਨਾਲ ਗ਼ੈਰਸੰਗਠਿਤ ਮਜ਼ਦੂਰਾਂ ਦਾ ਜੀਵਨ ਦੁੱਭਰ ਕੀਤਾ ਹੋਇਆ ਹੈਕਿਤਾਬੀ ਗਿਆਨ ਅਤੇ ਹੋਰ ਕਿੱਤਿਆਂ ਦੀ ਸਿਖਲਾਈ ਤੋਂ ਸੱਖਣੇ ਇਹ ਮਜ਼ਦੂਰ ਪਿੰਡਾਂ ਵਿੱਚ ਜ਼ਿਮੀਦਾਰਾਂ ਦੀ ਜ਼ਮੀਨ ’ਤੇ ਮਜ਼ਦੂਰੀ ਕਰਨ ਜੋਗੇ ਹਨਬਹੁਤ ਘੱਟ ਉਜਰਤਾਂ ’ਤੇ 12-18 ਘੰਟੇ ਰੋਜ਼ਾਨਾ ਸਖ਼ਤ ਮੁਸ਼ੱਕਤ ਵਾਲਾ ਕੰਮ ਕਰਨਾ ਪੈਦਾ ਹੈਲੇਬਰ ਕਾਨੂੰਨ ਅਨੁਸਾਰ ਕੰਮ ਦੇ ਅੱਠ ਘੰਟੇ ਨਿਯਤ ਕੀਤੇ ਗਏ ਹਨ ਪਰ ਇਨ੍ਹਾਂ ਲਈ ਕੋਈ ਕਾਨੂੰਨ ਨਹੀਂ ਹੈ ਅਤੇ ਦਿਨ-ਰਾਤ ਪਸ਼ੂਆਂ ਦੀ ਤਰ੍ਹਾਂ ਕੰਮ ਲਿਆ ਜਾਂਦਾ ਹੈ, ਜਿਸ ਕਾਰਨ ਇਨ੍ਹਾਂ ਦਾ ਸਮਾਜਿਕ ਜੀਵਨ ਬਹੁਤ ਪ੍ਰਭਾਵਿਤ ਹੁੰਦਾ ਹੈਬਾਹਰੀ ਦੁਨੀਆਂ ਦੀ ਸੋਝੀ ਤੋਂ ਇਹ ਕੋਰੇ ਰਹਿ ਜਾਂਦੇ ਹਨ ਤੇ ਕੋਹਲੂ ਦਾ ਬੈਲ ਬਣ ਕੇ ਉਸੇ ਚੱਕਰ ਵਿੱਚ ਘੁੰਮਦੇ ਆਖ਼ਰ ਦੁਨੀਆਂ ਤੋਂ ਰੁਖ਼ਸਤ ਹੋ ਜਾਂਦੇ ਹਨਕਰਜ਼ੇ ਦੀ ਮਾਰ, ਗ਼ੁਰਬਤ ਅਤੇ ਕਈ ਸਮਾਜਿਕ ਕਾਰਨਾਂ ਕਰਕੇ ਇਹ ਸ਼ੋਸ਼ਿਤ ਹੋਣ ਲਈ ਮਜਬੂਰ ਹਨਇਹ ਕੌੜਾ ਸੱਚ ਹੈ ਕਿ ਅਜੋਕੇ ਅਗਾਂਹਵਧੂ ਯੁਗ ਵਿੱਚ ਇਨ੍ਹਾਂ ਮਜ਼ਦੂਰਾਂ ਨਾਲ ਛੂਤਛਾਤ ਦਾ ਵਿਤਕਰਾ ਆਮ ਕੀਤਾ ਜਾਂਦਾ ਹੈ ਤੇ ਕਾਫੀ ਜਗ੍ਹਾ ਖਾਣੇ ਦੀ ਗੁਣਵੱਤਾ ਅੱਤ ਦਰਜੇ ਦੀ ਮਾੜੀ ਪਾਈ ਗਈ ਹੈ ਜੋ ਜਾਨਵਰਾਂ ਦੇ ਵੀ ਖਾਣ ਦੇ ਲਾਇਕ ਨਹੀਂ ਸੀ, ਜਿਸ ਨੇ ਮਨੁੱਖਤਾ ਨੂੰ ਸ਼ਰਮਸਾਰ ਕੀਤਾ ਹੈ ਨੱਬੇ ਫ਼ੀਸਦੀ ਮਜ਼ਦੂਰਾਂ ਨੇ ਇਸ ਸੱਚ ਨੂੰ ਕਬੂਲਿਆ ਹੈ ਕਿ ਅੱਜ ਵੀ ਉਨ੍ਹਾਂ ਦੇ ਮਾਲਕ ਜਾਂ ਅਖੌਤੀ ਉੱਚੀ ਜਾਤ ਦੇ ਲੋਕ ਉਨ੍ਹਾਂ ਨੂੰ ਜਾਤੀਸੂਚਕ ਜਾਂ ਹੋਰ ਘਟੀਆ ਸ਼ਬਦਾਂ ਨਾਲ ਸੰਬੋਧਨ ਕਰਦੇ ਹਨ

ਸੰਗਰੂਰ ਜ਼ਿਲ੍ਹੇ ਦੇ ਪਿੰਡ ਬੌਪਰ ਵਿੱਚ ਇੱਕ ਦਲਿਤ ਔਰਤ ਨੂੰ ਜ਼ਿਮੀਦਾਰਾਂ ਨੇ ਖੇਤ ਵਿੱਚੋਂ ਕੱਖ ਖੋਤਣ ’ਤੇ ਮਾਰਿਆ ਕੁੱਟਿਆ ਗਿਆ ਸੀ ਜਿਸ ਕਰਕੇ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਉਣਾ ਪਿਆ ਸੀਦਰਅਸਲ ਪਿੰਡ ਦੀ ਸ਼ਾਮਲਾਟ ਜ਼ਮੀਨ ’ਤੇ ਦਲਿਤਾਂ ਵੱਲੋਂ ਕਾਸ਼ਤ ਕਰਨ ਨੂੰ ਲੈ ਕੇ ਪਿਛਲੇ ਸਮੇਂ ਦੌਰਾਨ ਇੱਥੇ ਹੰਗਾਮਾ ਹੋਇਆ ਸੀ ਜਿਸ ਕਾਰਨ ਜ਼ਿਮੀਦਾਰ ਇਨ੍ਹਾਂ ਨਾਲ ਰੰਜਿਸ਼ ਰੱਖਣ ਲੱਗ ਪਏ ਸਨਬਾਲਦ ਕਲਾਂ ਦਾ ਖੂਨੀ ਟਕਰਾਅ ਜਾਤੀਵਾਦ ਤੋਂ ਹੀ ਪ੍ਰੇਰਿਤ ਸੀਪਿੰਡ ਦੀ ਸ਼ਾਮਲਾਟ ਜ਼ਮੀਨ ਠੇਕੇ ’ਤੇ ਲੈ ਕੇ ਉਸ ਉੱਪਰ ਕਾਸ਼ਤ ਕਰਨ ਨੂੰ ਲੈ ਕੇ ਦਲਿਤਾਂ ਅਤੇ ਜ਼ਿਮੀਦਾਰਾਂ ਵਿੱਚ ਖੂਨੀ ਟਕਰਾਅ ਦੀ ਨੌਬਤ ਆ ਗਈ ਸੀਉਨ੍ਹਾਂ ਅਖੌਤੀ ਉੱਚੇ ਲੋਕਾਂ ਨੇ ਇਨ੍ਹਾਂ ਦਲਿਤਾਂ ਨੂੰ ਇਸ ਲਾਇਕ ਹੀ ਨਹੀਂ ਸਮਝਿਆ ਕਿ ਉਹ ਵੀ ਉਨ੍ਹਾਂ ਵਾਂਗ ਜ਼ਮੀਨ ’ਤੇ ਕਾਸ਼ਤ ਕਰਨਇਸ ਟਕਰਾਅ ਨੇ ਵਰਣ ਵੰਡ ਦੇ ਕੌੜੇ ਸੱਚ ਨੂੰ ਦੁਨੀਆਂ ਸਾਹਮਣੇ ਬੇਪਰਦਾ ਕੀਤਾ ਸੀਜ਼ਿਮੀਦਾਰਾਂ ਨੇ ਇਨ੍ਹਾਂ ਦਾ ਸਮਾਜਿਕ ਬਾਈਕਾਟ ਕਰਨ ਅਤੇ ਉਨ੍ਹਾਂ ਨੂੰ ਆਪਣੇ ਖੇਤਾਂ ਵਿੱਚ ਕੰਮ ਦੇਣ ਵਾਲੇ ਕਿਸਾਨ ਨੂੰ ਜੁਰਮਾਨੇ ਦਾ ਤੁਗ਼ਲਕੀ ਫ਼ੁਰਮਾਨ ਜਾਰੀ ਕਰ ਦਿੱਤਾ ਸੀ

ਅਬੋਹਰ ਕਾਂਡ ਦੀਆਂ ਖ਼ਬਰਾਂ ਦੀ ਸਿਆਹੀ ਅਜੇ ਸੁੱਕੀ ਵੀ ਨਹੀਂ ਸੀ ਕਿ ਤਰਨਤਾਰਨ ਜ਼ਿਲ੍ਹੇ ਵਿੱਚ ਇੱਕ ਜ਼ਿਮੀਦਾਰ ਕਿਸਾਨ ਨੇ ਆਪਣੇ ਸੀਰੀ ਅਤੇ ਉਸ ਦੀ ਧੀ ਨੂੰ ਸ਼ਰੇਆਮ ਤੇਜਧਾਰ ਹਥਿਆਰਾਂ ਨਾਲ ਗੰਭੀਰ ਜ਼ਖ਼ਮੀ ਕਰ ਦਿੱਤਾ। ਉਸ ਮਜ਼ਦੂਰ ਦਾ ਕਸੂਰ ਸਿਰਫ ਇੰਨਾ ਸੀ ਕਿ ਉਹ ਉਸ ਦੀ ਗ਼ੁਲਾਮੀ ਕਰਨ ਤੋਂ ਇਨਕਾਰੀ ਸੀਇਨ੍ਹਾਂ ਮਜ਼ਦੂਰਾਂ ਵਿੱਚੋਂ ਚੰਦ ਲੋਕਾਂ ਦਾ ਤਰੱਕੀ ਕਰਨਾ ਅਖੌਤੀ ਉੱਚੀ ਜਾਤ ਦੇ ਲੋਕਾਂ ਤੋਂ ਬਰਦਾਸ਼ਤ ਨਹੀਂ ਹੁੰਦਾ ਜਿਸ ਕਾਰਨ ਇਨ੍ਹਾਂ ਨਾਲ ਮਾੜਾ ਵਿਵਹਾਰ ਕੀਤਾ ਜਾਂਦਾ ਹੈਜੋ ਦਲਿਤ ਤਰੱਕੀ ਕਰ ਜਾਂਦੇ ਹਨ ਉਹ ਆਪਣੇ ਆਪ ਨੂੰ ਮਜ਼ਦੂਰਾਂ ਤੋਂ ਵੱਖ ਕਰ ਲੈਂਦੇ ਹਨ ਜਿਸ ਕਾਰਨ ਇਨ੍ਹਾਂ ਦੇ ਜੀਵਨ ਪੱਧਰ ਵਿੱਚ ਕੋਈ ਵਰਨਣਯੋਗ ਤਬਦੀਲੀ ਲਿਆਉਣ ਦੀ ਕੋਸ਼ਿਸ਼ ਨਹੀਂ ਕਰਦਾ

ਹਾੜ੍ਹੀ ਸਾਉਣੀ ਸੀਜ਼ਨ ਦੌਰਾਨ ਇਨ੍ਹਾਂ ਮਜ਼ਦੂਰਾਂ ਦੀਆਂ ਉਜਰਤਾਂ ਨੂੰ ਲੈ ਕੇ ਹੰਗਾਮਾ ਖੜ੍ਹਾ ਕੀਤਾ ਜਾਂਦਾ ਹੈ। ਕਿਸਾਨ ਏਕਾ ਕਰਕੇ ਮਾਮੂਲੀ ਉਜਰਤਾਂ ਤੈਅ ਕਰ ਲੈਂਦੇ ਹਨਅਨਪੜ੍ਹਤਾ ਅਤੇ ਲੇਬਰ ਕਾਨੂੰਨ ਪ੍ਰਤੀ ਅਗਿਆਨਤਾ ਕਾਰਨ ਇਹ ਘੱਟ ਦਿਹਾੜੀ ’ਤੇ ਕੰਮ ਕਰਨ ਲਈ ਮਜਬੂਰ ਹੋ ਜਾਂਦੇ ਹਨਆਰਥਿਕ-ਸਮਾਜਿਕ ਦਬਾਅ ਅਤੇ ਪ੍ਰਵਾਸੀ ਮਜ਼ਦੂਰਾਂ ਦੀ ਆਮਦ ਵੀ ਉਜਰਤਾਂ ਦੇ ਘਟਾਅ ਲਈ ਜ਼ਿੰਮੇਵਾਰ ਹੈਪੰਜਾਬ ਵਿੱਚ ਪ੍ਰਵਾਸੀ ਮਜ਼ਦੂਰ ਜ਼ਿਆਦਾਤਰ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਪੇਂਡੂ ਇਲਾਕਿਆਂ ਤੋਂ ਆਉਂਦੇ ਹਨਪੰਜਾਬ ਦੇ ਉਦਯੋਗਿਕ ਸ਼ਹਿਰ ਲੁਧਿਆਣਾ ਵਿੱਚ ਪ੍ਰਵਾਸੀ ਮਜ਼ਦੂਰਾਂ ਦੀ ਵੱਡੀ ਸੰਖਿਆ ਹੈ ਜਿਸ ਵਿੱਚ ਪੱਕੇ ਅਤੇ ਮੌਸਮੀ ਮਜ਼ਦੂਰ ਹਨਇਸੇ ਤਰ੍ਹਾਂ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਪ੍ਰਵਾਸੀ ਮਜ਼ਦੂਰਾਂ ਦੀ ਸੰਖਿਆ ਕਾਫੀ ਹੈ ਜੋ ਖੇਤੀਬਾੜੀ, ਉਦਯੋਗ ਅਤੇ ਹੋਰ ਖ਼ੇਤਰਾਂ ਵਿੱਚ ਸਰਗਰਮ ਹਨ ਅਤੇ ਘੱਟ ਉਜਰਤਾਂ ਅਤੇ ਖ਼ਤਰਨਾਕ ਥਾਂਵਾਂ ਉੱਤੇ ਕੰਮ ਕਰ ਰਹੇ ਹਨਇਸੇ ਕਰਕੇ ਸੂਬੇ ਦੇ ਮਜ਼ਦੂਰਾਂ ਦੇ ਕਿੱਤੇ ਨੂੰ ਝਟਕਾ ਲੱਗਣਾ ਸੁਭਾਵਿਕ ਹੈ। ਮਜ਼ਦੂਰ ਸਿਹਤ, ਸਿੱਖਿਆ ਅਤੇ ਹੋਰ ਸਹੂਲਤਾਂ ਤੋਂ ਵਾਂਝੇ ਹੋ ਰਹੇ ਹਨਗ਼ਰੀਬੀ ਅਤੇ ਬੀਮਾਰੀਆਂ ਦੀ ਪਕੜ ਦਿਨੋ-ਦਿਨ ਮਜ਼ਬੂਤ ਹੋ ਰਹੀ ਹੈਪੰਜਾਬ ਦਾ ਮਾਲਵਾ ਇਲਾਕਾ ਕੈਂਸਰ ਅਤੇ ਕਾਲਾ ਪੀਲੀਆ ਤੋਂ ਪੀੜਤ ਹੈਸੂਬੇ ਦੀ 95 ਫ਼ੀਸਦੀ ਪੇਂਡੂ ਦਲਿਤ ਆਬਾਦੀ ਪੀਣ ਵਾਲੇ ਸਾਫ ਪਾਣੀ ਤੋਂ ਵੰਚਿਤ ਹੈ। ਜਦੋਂ ਅਜੇ ਇਹ ਸਾਫ ਪਾਣੀ ਪੀਣ ਦੇ ਕਾਬਿਲ ਵੀ ਨਹੀਂ ਹੋਏ ਤਾਂ ਹੋਰ ਸਹੂਲਤਾਂ ਤਾਂ ਇਨ੍ਹਾਂ ਤੋਂ ਕੋਹਾਂ ਦੂਰ ਹੋਣਗੀਆਂ

ਇੱਕ ਆਰਥਿਕ ਸਰਵੇਖਣ ਅਨੁਸਾਰ ਪੇਂਡੂ ਰੁਜ਼ਗਾਰ 60 ਫ਼ੀਸਦੀ ਤੋਂ ਘਟ ਕੇ 57 ਫ਼ੀਸਦੀ ਰਹਿ ਗਿਆ ਹੈਮਸ਼ੀਨੀਕਰਨ ਅਤੇ ਨਦੀਨ ਨਾਸ਼ਕਾਂ ਦੀ ਵਰਤੋਂ ਕਾਰਨ ਖੇਤੀ ਮਜ਼ਦੂਰੀ 122 ਦਿਨਾਂ ਤੋਂ ਘਟ ਕੇ 72 ਦਿਨ ਰਹਿ ਗਈ ਹੈ78 ਫ਼ੀਸਦੀ ਗ਼ੈਰ ਖੇਤੀ ਮਜ਼ਦੂਰ ਕੇਵਲ ਗਰਮੀ ਦੇ ਦਿਨਾਂ ਵਿੱਚ ਹੋਰਾਂ ਪਾਸਿਉਂ ਵਿਹਲੇ ਹੋਣ ਕਾਰਨ ਖੇਤਾਂ ਵਿੱਚ ਕੰਮ ਕਰਦੇ ਹਨ ਜੋ ਉਜਰਤਾਂ ਦੇ ਘਟਾਅ ਲਈ ਜ਼ਿੰਮੇਵਾਰ ਹਨਪੰਜਾਬ ਵਿੱਚ ਹੋਈਆਂ ਕੁੱਲ ਖੁਦਕੁਸ਼ੀਆਂ ਵਿੱਚੋਂ 87 ਫ਼ੀਸਦੀ ਖੁਦਕੁਸ਼ੀਆਂ ਛੋਟੇ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਕੀਤੀਆਂ ਗਈਆਂ ਹਨ65 ਫ਼ੀਸਦੀ ਖੁਦਕੁਸ਼ੀਆਂ ਦਾ ਕਾਰਨ ਬੇਤਹਾਸ਼ਾ ਕਰਜ਼ਾ ਹੈ ਜੋ ਬੈਕਾਂ ਅਤੇ ਸ਼ਾਹੂਕਾਰਾਂ ਦਾ ਹੈਜ਼ਿਆਦਾਤਰ ਮਜ਼ਦੂਰਾਂ ਦੇ ਸਿਰ ਇੱਕ ਲੱਖ ਰੁਪਏ ਤੋਂ ਜ਼ਿਆਦਾ ਕਰਜ਼ਾ ਹੈ ਜਿਸਦੀ ਵਾਪਸੀ ਅਜੋਕੇ ਹਾਲਾਤ ਵਿੱਚ ਅਸੰਭਵ ਹੈ। ਇਹ ਆਤਮਹੱਤਿਆ ਦਾ ਅਹਿਮ ਕਾਰਨ ਹੈਇਨ੍ਹਾਂ ਤੱਥਾਂ ਦੀ ਗਵਾਹੀ ਇਹ ਸਾਬਿਤ ਕਰਦੀ ਹੈ ਕਿ ਅਜੋਕੇ ਸਮੇਂ ਅੰਦਰ ਗ਼ੈਰ ਸੰਗਠਿਤ ਪੇਂਡੂ ਮਜ਼ਦੂਰਾਂ ਦੀ ਹਾਲਤ ਦਿਨੋ-ਦਿਨ ਨਿੱਘਰਦੀ ਜਾ ਰਹੀ ਹੈ

ਕੁਦਰਤੀ ਕਰੋਪੀਆਂ ਅਤੇ ਖੁਦਕੁਸ਼ੀਆਂ ਸਮੇਂ ਕਿਸਾਨਾਂ ਦੀ ਤਾਂ ਜ਼ਮੀਨ ਗਿਰਦਾਵਰੀ ਆਦਿ ਕਰਕੇ ਰਿਪੋਰਟ ਸਰਕਾਰੀ ਮਦਦ ਲਈ ਭੇਜੀ ਜਾਂਦੀ ਹੈ ਪਰ ਮਜ਼ਦੂਰਾਂ ਨਾਲ ਅਜਿਹਾ ਕੁਝ ਨਹੀਂ ਵਾਪਰਦਾਇਸੇ ਕਰਕੇ ਮਜ਼ਦੂਰ ਮਦਦ ਤੋਂ ਵਾਂਝੇ ਰਹਿ ਜਾਂਦੇ ਹਨਉਹ ਮਾਲੀ ਇਮਦਾਦ ਲਈ ਦਫਤਰਾਂ ਦੇ ਚੱਕਰ ਕੱਟਦੇ ਅੱਧਮੋਏ ਹੋ ਜਾਂਦੇ ਹਨਹੁਣ ਤਕ ਇਨ੍ਹਾਂ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਨੂੰ ਰਿਕਾਰਡ ਕਰਨ ਦੀ ਵੀ ਬਹੁਤੀ ਜ਼ਰੂਰਤ ਨਹੀਂ ਸਮਝੀ ਗਈਕੌਮੀ ਅਪਰਾਧ ਰਿਕਾਰਡ ਬਿਊਰੋ ਨੇ ਵੀ ਪਹਿਲੀ ਵਾਰ ਸੰਨ 2014 ਵਿੱਚ ਦੇਸ਼ ਅੰਦਰ 6750 ਖੇਤ ਮਜ਼ਦੂਰਾਂ ਦੀ ਖੁਦਕੁਸ਼ੀ ਦਾ ਅੰਕੜਾ ਪੇਸ਼ ਕੀਤਾ ਸੀਇਸ ਅਣਗੌਲੇਪਣ ਨੇ ਇਨ੍ਹਾਂ ਨੂੰ ਹੋਰ ਵੀ ਹਾਸ਼ੀਏ ’ਤੇ ਧੱਕਿਆ ਹੈ

ਨਿੱਜੀਕਰਨ ਦੀ ਮਾਰ ਹਰ ਵਰਗ ’ਤੇ ਭਾਰੂ ਹੈ ਜੋ ਸਰਕਾਰਾਂ ਦੀ ਕਾਰਪੋਰੇਟ ਘਰਾਣਿਆਂ ਦੀ ਮਜ਼ਬੂਤੀ ਲਈ ਚੁੱਕੇ ਕਦਮਾਂ ਦੀ ਗਵਾਹੀ ਭਰਦੀ ਹੈਇਹ ਬੜੀ ਹਾਸੋਹੀਣੀ ਸਥਿਤੀ ਹੈ ਕਿ ਮਜ਼ਦੂਰ ਦੀ ਸਾਲਾਨਾ ਆਮਦਨ ਤਾਂ ਕੁਝ ਹਜ਼ਾਰ ਰੁਪਏ ਬਣਦੀ ਹੈ ਜੇਕਰ ਉਸ ਦਾ ਬੱਚਾ ਕਿਸੇ ਕਿੱਤਾਮੁਖੀ ਕੋਰਸ ਵਿੱਚ ਦਾਖ਼ਲੇ ਲਈ ਜਾਂਦਾ ਹੈ ਤਾਂ ਫੀਸ ਲੱਖਾਂ ਰੁਪਏ ਮੰਗੀ ਜਾਂਦੀ ਹੈਕੀ ਉਸ ਦੇ ਬੱਚੇ ਲਈ ਕਿੱਤਾਮੁਖੀ ਸਿੱਖਿਆ ਜ਼ਰੂਰੀ ਨਹੀਂ ਹੈ ਜਾਂ ਉਸ ਬੱਚੇ ਨੂੰ ਡਾਕਟਰ, ਇੰਜਨੀਅਰ ਬਣਨ ਦਾ ਕੋਈ ਹੱਕ ਨਹੀਂ ਹੈਇਸ ਤਰ੍ਹਾਂ ਦੇ ਹਾਲਾਤ ਦੇਖ ਕੇ ਇਤਿਹਾਸ ਦੇ ਉਹ ਪੰਨੇ ਚੇਤੇ ਆਉਂਦੇ ਹਨ ਜਦੋਂ ਇੱਕ ਖਾਸ ਵਰਗ ਨੇ ਸਿੱਖਿਆ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ, ਅਖੌਤੀ ਨੀਵੀਆਂ ਜਾਤਾਂ ਨੂੰ ਸਿੱਖਿਆ ਤੋਂ ਵਾਂਝੇ ਕਰਕੇ ਡੰਗਰ ਬਣਨ ਲਈ ਮਜਬੂਰ ਕਰ ਦਿੱਤਾ ਸੀਇਨ੍ਹਾਂ ਨੂੰ ਮਿਲੇ ਰਾਖਵੇਂਕਰਨ ਦੀ ਸਹੂਲਤ ਜਨਰਲ ਵਰਗ ਨੂੰ ਬਹੁਤ ਚੁੱਭਦੀ ਹੈ ਤੇ ਹੋਰ ਸਰਕਾਰੀ ਸਹੂਲਤਾਂ ਤੋਂ ਵੀ ਉਹ ਲੋਕ ਔਖੇ ਹਨ ਕਿ ਸਰਕਾਰ ਇਨ੍ਹਾਂ ਨੂੰ ਸਭ ਕੁਝ ਲੁਟਾ ਰਹੀ ਹੈਚੰਦ ਦਲਿਤਾਂ ਨੂੰ ਛੱਡਕੇ ਬਾਕੀ ਦਲਿਤ ਮਜ਼ਦੂਰਾਂ ਦੇ ਬੱਚੇ ਕਿਹੜਾ ਰਾਖਵੇਂਕਰਨ ਦੀ ਮਦਦ ਨਾਲ ਡੀਸੀ ਲੱਗ ਗਏ ਹਨਰਾਖਵੇਂਕਰਨ ਦਾ ਫਾਇਦਾ ਅਜੇ ਵੀ ਲੋੜਵੰਦਾਂ ਤਕ ਨਹੀਂ ਪਹੁੰਚਿਆ

ਅਜੋਕੀ ਖੇਤੀਬਾੜੀ ਵਿੱਚ ਮਸ਼ੀਨੀਕਰਨ ਚਾਹੇ ਕਿੰਨਾ ਵੀ ਹੋ ਗਿਆ ਹੈ ਪਰ ਪੇਂਡੂ ਖੇਤ ਮਜ਼ਦੂਰਾਂ ਦੇ ਬਣਦੇ ਯੋਗਦਾਨ ਤੋਂ ਵੀ ਮੁਨਕਰ ਨਹੀਂ ਹੋਇਆ ਜਾ ਸਕਦਾਇਨ੍ਹਾਂ ਦੀ ਦਸ਼ਾ ਸੁਧਾਰਨ ਲਈ ਸਮਾਜ ਅਤੇ ਸਰਕਾਰਾਂ ਨੂੰ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ ਅਤੇ ਭਲਾਈ ਸਕੀਮਾਂ ਦਾ ਵਿਸਥਾਰ ਕਰਕੇ ਉਨ੍ਹਾਂ ਪ੍ਰਤੀ ਇਨ੍ਹਾਂ ਨੂੰ ਜਾਗਰੂਕ ਕੀਤਾ ਜਾਵੇਕੁਝ ਲੋਕਾਂ ਦੀ ਤਰੱਕੀ ਨੂੰ ਅਧਾਰ ਬਣਾ ਕੇ ਸਾਰਿਆਂ ਨੂੰ ਅਣਗੌਲਿਆ ਨਾ ਕੀਤਾ ਜਾਵੇਖਾਸ ਕਰਕੇ ਤਰੱਕੀ ਪ੍ਰਾਪਤ ਮਜ਼ਦੂਰਾਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਆਪਣੇ ਪਛੜੇ ਭਰਾਵਾਂ ਦੀ ਬਿਹਤਰੀ ਲਈ ਸਾਰਥਿਕ ਕਦਮ ਚੁੱਕਣੇ ਚਾਹੀਦੇ ਹਨਸਮਾਜ ਨੂੰ ਇਨ੍ਹਾਂ ਪ੍ਰਤੀ ਦੋਗਲੀ ਨੀਤੀ ਤਿਆਗਣੀ ਚਾਹੀਦੀ ਹੈ। ਇਨ੍ਹਾਂ ਦੀਆਂ ਆਰਥਿਕ, ਸਮਾਜਿਕ ਮਜਬੂਰੀਆਂ ਦਾ ਲਾਹਾ ਨਾ ਲਿਆ ਜਾਵੇ ਅਤੇ ਮਨੁੱਖਤਾ ਵਾਲਾ ਵਿਵਹਾਰ ਕੀਤਾ ਜਾਵੇਇਤਿਹਾਸ ਗਵਾਹ ਰਿਹਾ ਹੈ ਕ੍ਰਾਂਤੀ ਦਾ ਆਗਾਜ਼ ਹਮੇਸ਼ਾ ਦੱਬੇ ਕੁਚਲੇ ਲੋਕਾਂ ਨੇ ਹੀ ਕੀਤਾ ਹੈਵੱਡੀ ਗੱਲ ਮਜ਼ਦੂਰਾਂ ਨੂੰ ਸੰਗਠਿਤ ਅਤੇ ਆਪਣੇ ਹੱਕਾਂ ਪ੍ਰਤੀ ਲਾਮਬੰਦ ਹੋਣ ਦੀ ਲੋੜ ਹੈਇਸੇ ਕਰਕੇ ਸ਼ਹੀਦੇ ਆਜ਼ਮ ਸ. ਭਗਤ ਸਿੰਘ ਆਮ ਕਹਿੰਦੇ ਸਨ ਕਿ ਇਨਕਲਾਬ ਤੋਂ ਭਾਵ ਇੱਕ ਅਜਿਹੇ ਸਮਾਜੀ ਢਾਂਚੇ ਦੀ ਸਥਾਪਨਾ ਕਰਨੀ ਜਿਸ ਵਿੱਚ ਮਜ਼ਦੂਰ ਜਮਾਤ ਦੀ ਸਰਦਾਰੀ ਸਰਵ ਪ੍ਰਵਾਨਿਤ ਹੋਵੇ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(3926)
(ਸਰੋਕਾਰ ਨਾਲ ਸੰਪਰਕ ਲਈ: (This email address is being protected from spambots. You need JavaScript enabled to view it.)

About the Author

ਡਾ. ਗੁਰਤੇਜ ਸਿੰਘ

ਡਾ. ਗੁਰਤੇਜ ਸਿੰਘ

Chak Bakhtu, Bathinda, Punjab, India.
Phone: (91 - 94641 - 72783)

Email: (gurtejsingh72783@gmail.com)

More articles from this author