UjagarSingh7ਕੁਝ ਸਾਲ ਪਹਿਲਾਂ ਕੈਨੇਡਾ ਵਿੱਚ ਪੰਜਾਬੀਆਂ ਦੀਆਂ ਨਸ਼ਿਆਂ ਦੇ ਵਿਓਪਾਰ ਨਾਲ ਸਬੰਧਤ ਖ਼ਬਰਾਂ ਨੇ ...”
(3 ਮਈ 2023)
ਇਸ ਸਮੇਂ ਪਾਠਕ: 248.


ਇੱਕ
ਪਾਸੇ ਪੰਜਾਬੀ ਕੈਨੇਡਾ ਦੀ ਫੈਡਰਲ ਅਤੇ ਸੂਬਿਆਂ ਦੀਆਂ ਸਰਕਾਰਾਂ ਵਿੱਚ ਮੰਤਰੀਆਂ ਦੇ ਅਹੁਦੇ ਪ੍ਰਾਪਤ ਕਰਕੇ ਸਫਲਤਾ ਦੇ ਝੰਡੇ ਗੱਡ ਰਹੇ ਹਨ, ਦੂਜੇ ਪਾਸੇ ਕੁਝ ਕਾਲੀਆਂ ਭੇਡਾਂ ਵਾਹਨ ਚੋਰੀਆਂ, ਨਸ਼ਿਆਂ ਅਤੇ ਗ਼ੈਰ ਸਮਾਜੀ ਕਾਰਵਾਈਆਂ ਕਰਕੇ ਬਦਨਾਮੀ ਖੱਟ ਰਹੇ ਹਨਇਸ ਤੋਂ ਇਲਾਵਾ ਕੁਝ ਪੰਜਾਬੀ ਬਾਗਾਂ, ਖੇਤੀਬਾੜੀ, ਟਰਾਂਸਪੋਰਟ, ਹੋਟਲ ਕਾਰੋਬਾਰ ਅਤੇ ਆਈ.ਟੀ. ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਹਨਪੰਜਾਬੀਆਂ ਨੇ ਕੈਨੇਡਾ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਵੱਡਾ ਯੋਗਦਾਨ ਪਾਇਆ ਹੈਗ਼ੈਰ ਕਾਨੂੰਨੀ ਕਾਰਵਾਈਆਂ ਕਰਨ ਵਾਲੇ ਮੁੱਠੀ ਭਰ ਪੰਜਾਬੀ ਨਾਮਣਾ ਖੱਟਣ ਵਾਲੇ ਪੰਜਾਬੀਆਂ ਦੀ ਸਫਲਤਾ ਉੱਤੇ ਸਵਾਲੀਆ ਚਿੰਨ੍ਹ ਲਗਾਉਣ ਦੀ ਕਸਰ ਨਹੀਂ ਛੱਡ ਰਹੇਜੇਕਰ ਪੰਜਾਬੀਆਂ ਨੂੰ ਬਦਨਾਮ ਕਰਨ ਵਾਲੇ ਸ਼ਰਾਰਤੀ ਅਨਸਰ ਆਪਣੀਆਂ ਕਾਰਵਾਈਆਂ ਤੋਂ ਬਾਜ਼ ਨਾ ਆਏ ਤਾਂ ਹੋ ਸਕਦਾ ਭਵਿੱਖ ਵਿੱਚ ਪੰਜਾਬੀਆਂ ਨੂੰ ਕੈਨੇਡਾ ਵਿੱਚ ਸ਼ੱਕ ਦੀ ਨਿਗਾਹ ਨਾਲ ਵੇਖਿਆ ਜਾਣ ਲੱਗ ਪਵੇ

ਪੰਜਾਬ ਦੀ ਨੌਜਵਾਨੀ ਪਿਛਲੇ 20 ਸਾਲਾਂ ਤੋਂ ਆਪਣੇ ਸੁਨਹਿਰੇ ਭਵਿੱਖ ਦੇ ਸੁਪਨੇ ਸਿਰਜ ਕੇ ਵਹੀਰਾਂ ਘੱਤ ਕੇ ਪਰਵਾਸ ਵਿੱਚ ਪੜ੍ਹਾਈ ਅਤੇ ਰੋਜ਼ਗਾਰ ਲਈ ਜਾ ਰਹੀ ਹੈਇਕੱਲੇ ਕੈਨੇਡਾ ਵਿੱਚ ਹਰ ਸਾਲ ਲਗਭਗ ਇੱਕ ਲੱਖ ਵਿਦਿਆਰਥੀ ਪੜ੍ਹਾਈ ਲਈ ਜਾਂਦੇ ਹਨਪੜ੍ਹਾਈ ਤਾਂ ਉਨ੍ਹਾਂ ਦਾ ਬਹਾਨਾ ਹੁੰਦੀ ਹੈ, ਅਸਲ ਵਿੱਚ ਉਹ ਕੈਨੇਡਾ ਵਿੱਚ ਸੈਟਲ ਹੋਣ ਲਈ ਜਾਂਦੇ ਹਨਇਸ ਤੋਂ ਇਲਾਵਾ ਕੈਨੇਡਾ ਸਰਕਾਰ ਵੱਲੋਂ ਵਰਕ ਪਰਮਿਟ ਦੀ ਸਹੂਲਤ ਦੇ ਨਿਯਮਾਂ ਵਿੱਚ ਢਿੱਲ ਦੇਣ ਕਰਕੇ ਹੋਰ ਬਹੁਤ ਸਾਰੇ ਪੰਜਾਬੀ ਕੈਨੇਡਾ ਨੂੰ ਜਾ ਰਹੇ ਹਨ

2021 ਦੀ ਜਨਗਣਨਾ ਅਨੁਸਾਰ ਕੈਨੇਡਾ ਵਿੱਚ 10 ਲੱਖ ਪੰਜਾਬੀ ਆਪਣੇ ਕਾਰੋਬਾਰ ਕਰ ਰਹੇ ਹਨਜਦੋਂ ਵਿਦਿਆਰਥੀਆਂ ਦੇ ਪੜ੍ਹਾਈ ਲਈ ਵੀਜ਼ੇ ਲਗਦੇ ਹਨ ਤਾਂ ਪਰਿਵਾਰ ਜਸ਼ਨ ਮਨਾਉਂਦੇ ਹਨਪ੍ਰੰਤੂ ਪਿਛਲੇ ਕਈ ਸਾਲਾਂ ਤੋਂ ਕੈਨੇਡਾ ਵਿੱਚੋਂ ਖ਼ਬਰਾਂ ਰਹੀਆਂ ਹਨ ਕਿ ਵਿਦਿਆਰਥੀ ਉੱਥੇ ਜਾ ਕਟ ਹੁੱਲੜ੍ਹਬਾਜ਼ੀਆਂ ਕਰਦੇ ਹਨ, ਉੱਥੋਂ ਦੇ ਕਾਨੂੰਨਾਂ ਦੀ ਉਲੰਘਣਾ ਕਰਦੇ ਹਨਹੁਣੇ ਹੁਣੇ ਟਰਾਂਟੋ ਪੁਲਿਸ ਨੇ ਗੱਡੀਆਂ ਦੀਆਂ ਚੋਰੀਆਂ ਦੀ ਪੜਤਾਲ ਕਰਵਾਉਣ ਲਈ ਨਜ਼ਦੀਕ ਦੇ ਸ਼ਹਿਰਾਂ ਨਾਲ ਇੱਕ ਸਾਂਝੀ ਪੜਤਾਲ ਕਮੇਟੀ ਬਣਾਈ ਗਈਇਸ ਪ੍ਰਾਜੈਕਟ ਦਾ ਨਾਮਪ੍ਰੋਜੈਕਟ ਸਟੈਲੀਓਨਰੱਖਿਆਇਹ ਪੜਤਾਲ ਨਵੰਬਰ 2022 ਵਿੱਚ ਸ਼ੁਰੂ ਕੀਤੀ ਗਈਜਦੋਂ ਪੁਲਿਸ ਕੋਲ ਸਾਰੇ ਸਬੂਤ ਗਏ ਤਾਂ ਪੜਤਾਲ ਮੁਕੰਮਲ ਕਰਨ ਤੋਂ ਬਾਅਦ ਟਰਾਂਟੋ ਪੁਲਿਸ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਗੱਡੀਆਂ ਦੇ 119 ਚੋਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ 27 ਮਿਲੀਅਨ ਡਾਲਰ ਦੀ ਕੀਮਤ ਦੀਆਂ 556 ਚੋਰੀ ਦੀਆਂ ਗੱਡੀਆਂ ਬਰਾਮਦ ਕੀਤੀਆਂ ਹਨਇਨ੍ਹਾਂ 119 ਵਿਅਕਤੀਆਂ ਉੱਤੇ 314 ਚਾਰਜ ਲੱਗੇ ਹਨਪੰਜਾਬੀਆਂ ਲਈ ਸ਼ਰਮ ਦੀ ਗੱਲ ਹੈ ਕਿ ਇਨ੍ਹਾਂ ਗ੍ਰਿਫ਼ਤਾਰ ਕੀਤੇ ਗਏ 119 ਵਿਅਕਤੀਆਂ ਵਿੱਚ 60-70 ਪੰਜਾਬੀ ਸ਼ਾਮਲ ਹਨਇਹ ਵਿਅਕਤੀ ਪੜ੍ਹੇ ਲਿਖੇ ਤਕਨੀਕੀ ਮਾਹਿਰ ਹਨ, ਜਿਹੜੇ ਗੱਡੀਆਂ ਚੋਰੀ ਕਰਨ ਲਈ ਬਹੁਤ ਹੀ ਆਧੁਨਿਕ ਢੰਗ ਦੀ ਤਕਨੀਕ ਵਰਤਦੇ ਸਨਇਨ੍ਹਾਂ ਬਰਾਮਦ ਕੀਤੀਆਂ ਗੱਡੀਆਂ ਵਿੱਚ ਹਾਂਡਾ ਸੀ.ਆਰ.ਵੀ.ਐੱਸ. ਅਤੇ ਫੋਰਡ ਐੱਫ-150 ਟਰੱਕ ਵੀ ਸ਼ਾਮਲ ਹਨਚੋਰ ਇਨ੍ਹਾਂ ਗੱਡੀਆਂ ਨੂੰ ਚੋਰੀ ਕਰਕੇ ਸਮੁੰਦਰੀ ਰਸਤੇ ਵਿਦੇਸ਼ਾਂ ਵਿੱਚ ਭੇਜ ਕੇ ਲਗਭਗ ਦੁੱਗਣੀ ਕੀਮਤਤੇ ਵੇਚਦੇ ਸਨ 100 ਤੋਂ ਵੱਧ ਉਹ ਗੱਡੀਆਂ ਵੀ ਪਕੜੀਆਂ ਗਈਆਂ ਹਨ, ਜਿਹੜੀਆਂ ਬਾਹਰ ਭੇਜਣ ਦੀ ਤਿਆਰੀ ਵਿੱਚ ਸਨ

ਸਮੁੱਚੇ ਕੈਨੇਡਾ ਵਿੱਚ ਵਹੀਕਲ ਚੋਰੀਆਂ ਦੇ ਕੇਸ ਬਹੁਤ ਜ਼ਿਆਦਾ ਗਿਣਤੀ ਵਿੱਚ ਵਧ ਰਹੇ ਹਨਇਕੱਲੇ ਮੌਂਟਰੀਅਲ ਵਿੱਚ 2022 ਵਿੱਚ 9591 ਵਹੀਕਲ ਚੋਰੀ ਹੋਈਆਂ ਸਨਇੰਸ਼ੋਰੈਂਸ ਬੋਰਡ ਆਡ ਕੈਨੇਡਾਅਨੁਸਾਰ 2018 ਵਿੱਚ ਚੋਰੀ ਹੋਈਆਂ ਗੱਡੀਆਂ ਦੇ ਮਾਲਕਾਂ ਨੂੰ 111 ਮਿਲੀਅਨ ਡਾਲਰ ਮੁਆਵਜਾ ਦਿੱਤਾ ਗਿਆ ਸੀ ਜਦੋਂ ਕਿ 2022 ਦੇ ਪਹਿਲੇ 9 ਮਹੀਨਿਆਂ ਵਿੱਚ 269 ਮਿਲੀਅਨ ਡਾਲਰ ਮੁਆਵਜ਼ਾ ਦਿੱਤਾ ਜਾ ਚੁੱਕਾ ਹੈਕਰੋਨਾ ਦੌਰਾਨ ਕਾਰੋਬਾਰਾਂ ਦੇ ਠੱਪ ਹੋਣ ਕਰਕੇ ਚੋਰੀ ਦੀਆਂ ਵਾਰਦਾਤਾਂ ਵਿੱਚ ਵਾਧਾ ਹੋਇਆ ਹੈਚੋਰੀ ਦੀਆਂ ਗੱਡੀਆਂ ਸਮੁੰਦਰੀ ਰਸਤੇ ਮਿਡਲ ਈਸਟ ਨੂੰ ਭੇਜੀਆਂ ਜਾਂਦੀਆਂ ਹਨਕੈਨੇਡਾ ਬਾਰਡਰ ਸਰਵਿਸਜ਼ ਏਜੰਸੀ ਸਮੁੰਦਰੀ ਪੋਰਟਾਂ ਰਾਹੀਂ ਭੇਜੀਆਂ ਜਾਣ ਵਾਲੀਆਂ ਸਾਰੀਆਂ ਗ਼ੈਰ ਕਾਨੂੰਨੀ ਕਾਰਵਾਈਆਂ ਦੀ ਨਿਗਰਾਨੀ ਕਰਦੀ ਹੈਕੈਨੇਡਾ ਦੇ ਕਾਨੂੰਨ ਬੜੇ ਭੋਲੇ ਭਾਲੇ ਲੋਕਾਂ ਵਰਗੇ ਹਨਜਦੋਂ ਕੋਈ ਚੋਰੀ ਕੀਤੀ ਵਸਤੂ ਜਾਂ ਗੱਡੀ ਕਨਟੇਨਰ ਵਿੱਚ ਪਹੁੰਚ ਜਾਂਦੀ ਹੈ ਤਾਂ ਪੁਲਿਸ ਉਸ ਉੱਤੇ ਕੋਈ ਕਾਰਵਾਈ ਨਹੀਂ ਕਰ ਸਕਦੀ

ਕੈਨੇਡਾ ਵਿੱਚ ਚੋਰ ਸਭ ਤੋਂ ਵੱਧ ਚੋਰੀਆਂ ਟਰਾਂਟੋ ਅਤੇ ਉਸ ਦੇ ਆਲੇ ਦੁਆਲੇ ਅਤੇ ਸਮੁੰਦਰੀ ਪੋਰਟਾਂ ਦੇ ਨਜ਼ਦੀਕ ਦੇ ਇਲਾਕਿਆਂ ਵਿੱਚੋਂ ਕਰਦੇ ਹਨ, ਕਿਉਂਕਿ ਤੁਰੰਤ ਚੋਰ ਇਨ੍ਹਾਂ ਗੱਡੀਆਂ ਨੂੰ ਕਨਟੇਨਰਾਂ ਵਿੱਚ ਵਾੜ ਦਿੰਦੇ ਹਨਇਕੱਲੇ ਮੌਂਟਰੀਅਲ ਦੀ ਪੋਰਟ 30 ਕਿਲੋਮੀਟਰ ਦੇ ਇਲਾਕੇ ਵਿੱਚ ਹੈ, ਜਿੱਥੋਂ ਹਰ ਸਾਲ 1.5 ਮਿਲੀਅਨ ਕਨਟੇਨਰ ਬਾਹਰ ਜਾਂਦੇ ਹਨਹੈਰਾਨੀ ਦੀ ਗੱਲ ਹੈ ਕਿ ਇਹ ਕਨਟੇਨਰ ਚੋਰੀ ਦੀਆਂ ਗੱਡੀਆਂ ਮਿਡਲ ਈਸਟ, ਪਾਕਿਸਤਾਨ, ਘਾਨਾ, ਇਟਲੀ ਅਤੇ ਨਾਈਜੇਰੀਆ ਆਦਿ ਦੇਸ਼ਾਂ ਵਿੱਚ ਲਿਜਾ ਕੇ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਇਹ ਗੱਡੀਆਂ ਵੇਚਦੇ ਹਨ

ਕਿਸੇ ਸਮੇਂ ਪੰਜਾਬੀਆਂ ਨੇ ਕੈਨੇਡਾ ਵਿੱਚ ਜਾ ਕੇ ਉੱਥੇ ਲੱਕੜ ਦੇ ਆਰਿਆਂ ਵਿੱਚ ਕੰਮ ਕਰਕੇ ਕੈਨੇਡਾ ਦੀ ਆਰਥਿਕਤਾ ਨੂੰ ਹੁਲਾਰਾ ਦਿੱਤਾ ਸੀ ਅਤੇ ਆਪਣੇ ਪਰਿਵਾਰ ਪਾਲ਼ੇ ਸਨਉਨ੍ਹਾਂ ਵਿੱਚੋਂ ਬਹੁਤ ਸਾਰੇ ਪੰਜਾਬੀਆਂ ਨੇ ਆਪਣੇ ਕਾਰੋਬਾਰ ਸ਼ੁਰੂ ਕਰਕੇ ਨਾਮਣਾ ਖੱਟਿਆ ਸੀਪ੍ਰੰਤੂ ਦੁੱਖ ਦੀ ਗੱਲ ਹੈ ਕਿ ਅੱਜ ਕੁਝ ਕੁ ਕਾਲੀਆਂ ਭੇਡਾਂ ਸਮੁੱਚੇ ਪੰਜਾਬੀਆਂ ਦਾ ਕੈਨੇਡਾ ਵਿੱਚ ਨਾਮ ਬਦਨਾਮ ਕਰ ਰਹੀਆਂ ਹਨਪਿਛਲੇ ਕਈ ਸਾਲਾਂ ਤੋਂ ਪੰਜਾਬ ਵਿੱਚ ਨੌਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੀ ਹੈਇਸ ਹਾਲਤ ਵਿੱਚੋਂ ਨਿਕਲਣ ਦੀ ਕੋਈ ਆਸ ਨਹੀਂ ਦਿਸ ਰਹੀਇਸ ਲਈ ਮਾਪਿਆਂ ਨੇ ਆਪਣੇ ਜਿਗਰ ਦੇ ਟੁਕੜੇ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ਉਨ੍ਹਾਂ ਨੂੰ ਪਰਵਾਸ ਵਿੱਚ ਪੜ੍ਹਾਈ ਦੇ ਬਹਾਨੇ ਕੈਨੇਡਾ, ਅਮਰੀਕਾ, ਆਸਟਰੇਲੀਆ, ਨਿਊਜ਼ੀਲੈਂਡ ਆਦਿ ਦੇਸ਼ਾਂ ਵਿੱਚ ਭੇਜਣਾ ਸ਼ੁਰੂ ਕਰ ਦਿੱਤਾ ਸੀ ਇੱਥੋਂ ਤਕ ਕਿ ਖਾਂਦੇ ਪੀਂਦੇ ਸਮਰੱਥ ਪਰਿਵਾਰ ਵੀ ਆਪਣੇ ਬੱਚਿਆਂ ਨੂੰ ਬਾਹਰ ਭੇਜਣ ਲੱਗ ਪਏ ਹਨਪ੍ਰੰਤੂ ਹਾਲਾਤ ਉੱਥੇ ਵੀ ਤੇਜ਼ੀ ਨਾਲ ਬਦਲ ਰਹੇ ਹਨ। ਜਿਹੜਾ ਲਾਹੌਰ ਬੁੱਧੂ, ਉਹ ਪਿਸ਼ੌਰ ਬੁੱਧੂ। ਪਿਆਰੇ ਨੌਜਵਾਨੋ, ਵਿਦਿਆਰਥੀਓ, ਪੰਜਾਬੀਓ ਪੰਜਾਬ ਦੀ ਮਿੱਟੀ ਦੀ ਮਹਿਕ ਨੂੰ ਦਾਗ਼ ਨਾ ਲਗਾਓਗੁਰੂਆਂ ਪੀਰਾਂ ਦੀ ਪਵਿੱਤਰ ਧਰਤੀ ਦੇ ਜਾਇਓ ਪਰਵਾਸ ਵਿੱਚ ਜਾ ਕੇ ਪੰਜਾਬੀਅਤ ਦਾ ਝੰਡਾ ਬਰਦਾਰ ਬਣਨ ਦੀ ਥਾਂ ਇਸਦਾ ਅਕਸ ਦਾਗ਼ਦਾਰ ਨਾ ਕਰੋਕੁਝ ਸਾਲ ਪਹਿਲਾਂ ਕੈਨੇਡਾ ਵਿੱਚ ਪੰਜਾਬੀਆਂ ਦੀਆਂ ਨਸ਼ਿਆਂ ਦੇ ਵਿਓਪਾਰ ਨਾਲ ਸਬੰਧਤ ਖ਼ਬਰਾਂ ਨੇ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਸੀਜਿਹੜੇ ਪੰਜਾਬੀ ਪਿਛਲੇ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਰਹਿ ਰਹੇ ਹਨ, ਉਨ੍ਹਾਂ ਨੂੰ ਸ਼ਰਮਿੰਦਰੀ ਮਹਿਸੂਸ ਹੋ ਰਹੀ ਹੈ

ਸੰਸਾਰ ਦੇ ਸਾਰੇ ਦੇਸ਼ਾਂ ਨਾਲੋਂ ਕੈਨੇਡਾ ਵਿੱਚ ਪੰਜਾਬੀ ਜ਼ਿਆਦਾ ਹਨ, ਕਿਉਂਕਿ ਕੈਨੇਡਾ ਦੀਆਂ ਸਰਕਾਰਾਂ ਦੀਆਂ ਨੀਤੀਆਂ ਪੰਜਾਬੀ ਨੂੰ ਉੱਥੇ ਵਸਣ ਵਿੱਚ ਸਹਾਈ ਹੋ ਰਹੀਆਂ ਹਨਪ੍ਰੰਤੂ ਦੁੱਖ ਦੀ ਗੱਲ ਹੈ ਕਿ ਜਿਹੜੇ ਪੰਜਾਬੀ ਮਾਪੇ ਪੰਜਾਬ ਵਿੱਚ ਆਪ ਬੱਚਿਆਂ ਨੂੰ ਸੰਭਾਲ ਨਹੀਂ ਸਕੇ, ਉਹ ਉਨ੍ਹਾਂ ਨੂੰ ਪਰਵਾਸ ਵਿੱਚ ਭੇਜ ਕੇ ਸੁਧਰ ਜਾਣ ਦੇ ਸੁਪਨੇ ਸਿਰਜ ਰਹੇ ਹਨਪ੍ਰੰਤੂ ਇਹ ਬਿਗੜੇ ਬੱਚੇ ਸਮੁੱਚੇ ਪੰਜਾਬੀਆਂ ਦੇ ਵਿਵਹਾਰਤੇ ਸਵਾਲੀਆ ਚਿੰਨ੍ਹ ਲਗਾ ਰਹੇ ਹਨਅਜਿਹੇ ਪਰਿਵਾਰਾਂ ਦੇ ਬੱਚੇ ਬਾਹਰ ਜਾ ਕੇ ਵੀ ਮਿਹਨਤ ਨਹੀਂ ਕਰਨੀ ਚਾਹੁੰਦੇ ਕਿਉਂਕਿ ਉਨ੍ਹਾਂ ਪੰਜਾਬ ਵਿੱਚ ਆਪਣੇ ਮਾਪਿਆਂ ਦੇ ਸਿਰਤੇ ਮੌਜਾਂ ਮਾਣਦਿਆਂ ਗ਼ੈਰ ਸਮਾਜਿਕ ਗਤੀਵਿਧੀਆਂ ਕੀਤੀਆਂ ਹਨਗੱਡੀਆਂ ਦੀਆਂ ਚੋਰੀਆਂ ਕਰਨ ਲਈ ਪਕੜੇ ਗਏ ਪੰਜਾਬੀਆਂ ਵਿੱਚ ਬਹੁਤੇ ਵਿਦਿਆਰਥੀ ਹਨ, ਜਿਹੜੇ ਪ੍ਰੋਫੈਸ਼ਨਲ ਚੋਰਾਂ ਦੇ ਝਾਂਸੇ ਵਿੱਚ ਕੇ ਜ਼ਿੰਦਗੀ ਵਿੱਚ ਸਫਲ ਹੋਣ ਲਈ ਸ਼ਾਰਟ ਕੱਟ ਮਾਰਕੇ ਸਫਲਤਾ ਪ੍ਰਾਪਤ ਕਰਨੀ ਚਾਹੁੰਦੇ ਹਨਇਨ੍ਹਾਂ ਵਿਦਿਆਰਥੀਆਂ ਵਿੱਚੋਂ ਕੁਝ ਨੇ ਗੱਡੀਆਂ ਚੋਰੀ ਕਰਨ ਦੀ ਥਾਂ ਗੱਡੀਆਂ ਵਿੱਚੋਂ ਸੌਖੇ ਤਰੀਕੇ ਨਾਲ ਉਨ੍ਹਾਂ ਦੇ ਮਹਿੰਗੇ ਪੁਰਜੇ ਖਾਸ ਤੌਰਤੇ ਕੈਟਾਲੈਟਿਕ ਕਨਵਰਟਰ ਚੋਰੀ ਕਰਨੇ ਸ਼ੁਰੂ ਕਰ ਦਿੱਤੇਹਨਪੁਲਿਸ ਨੇ ਚੋਰਾਂ ਕੋਲੋਂ ਅਜਿਹੇ 300 ਪੁਰਜੇ ਬਰਾਮਦ ਕੀਤੇ ਹਨ

ਜੇਕਰ ਪੰਜਾਬੀਆਂ ਨੇ ਕੈਨੇਡਾ ਦੇ ਕਾਨੂੰਨਾਂ ਦੀ ਪਾਲਣਾ ਨਹੀਂ ਕਰਨੀ ਤਾਂ ਉਨ੍ਹਾਂ ਨੂੰ ਉੱਥੇ ਜਾਣਾ ਹੀ ਨਹੀਂ ਚਾਹੀਦਾਜੇ ਉੱਥੇ ਜਾਣਾ ਹੈ ਤਾਂ ਉਸ ਦੇਸ਼ ਦੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀਉਨ੍ਹਾਂ ਨੂੰ ਕਿਹੜਾ ਕੈਨੇਡਾ ਸਰਕਾਰ ਆਪ ਸੱਦਾ ਦਿੰਦੀ ਹੈ, ਉਹ ਤਾਂ ਖ਼ੁਦ ਆਪਣੇ ਸੁਨਹਿਰੇ ਭਵਿੱਖ ਲਈ ਪਰਵਾਸ ਵਿੱਚ ਜਾਂਦੇ ਹਨ ਪ੍ਰੰਤੂ ਜਲਦੀ ਅਮੀਰ ਬਣਨ ਲਈ ਗ਼ੈਰ ਕਾਨੂੰਨੀ ਸਾਧਨਾਂ ਦੀ ਵਰਤੋਂ ਕਰਕੇ ਉਹ ਆਪਣਾ ਭਵਿੱਖ ਖੁਦ ਗੰਧਲਾ ਕਰ ਲੈਂਦੇ ਹਨ ਇੱਥੇ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਕੈਨੇਡਾ ਦੀ ਪੁਲਿਸ ਐਵੇਂ ਨਹੀਂ ਕਿਸੇ ਦੋਸ਼ੀ ਨੂੰ ਪਕੜਦੀ, ਸੂਚਨਾ ਮਿਲਣ ਤੋਂ ਬਾਅਦ ਪੂਰੀ ਨਿਗਾਹ ਰੱਖਦੀ ਹੈ। ਜਦੋਂ ਉਨ੍ਹਾਂ ਕੋਲ ਪੂਰੇ ਸਬੂਤ ਹੁੰਦੇ ਹਨ, ਫਿਰ ਉਨ੍ਹਾਂ ਨੂੰ ਪਕੜਦੀ ਹੈਇਨ੍ਹਾਂ ਸਾਰਿਆਂ ਨੂੰ ਪੁਲਿਸ ਨੇ ਚਾਰਜ ਵੀ ਕਰ ਦਿੱਤਾ ਹੈਪੁਲਿਸ ਕੋਲ ਭਾਵੇਂ ਸਬੂਤ ਹੁੰਦੇ ਹਨ ਪ੍ਰੰਤੂ ਜਿੰਨੀ ਦੇਰ ਅਦਾਲਤ ਸਜ਼ਾ ਨਹੀਂ ਹੋ ਜਾਂਦੀ, ਉਨ੍ਹਾਂ ਨੂੰ ਸ਼ੱਕੀ ਹੀ ਕਿਹਾ ਜਾਂਦਾ ਹੈਇਹ ਲੋਕ ਆਪਣਾ ਨੁਕਸਾਨ ਤਾਂ ਕਰਨਗੇ ਹੀ ਪ੍ਰੰਤੂ ਜਿਹੜੇ ਪੰਜਾਬੀ ਕੈਨੇਡਾ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵੀ ਸ਼ੱਕੀ ਨਿਗਾਹ ਨਾਲ ਵੇਖਿਆ ਜਾਵੇਗਾਹੋ ਸਕਦਾ ਕੈਨੇਡਾ ਸਰਕਾਰ ਪਰਵਾਸ ਵਿੱਚ ਸੈਟਲ ਹੋਣ ਲਈ ਕਾਨੂੰਨ ਹੋਰ ਸਖ਼ਤ ਕਰ ਦੇਵੇ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(3949)
(ਸਰੋਕਾਰ ਨਾਲ ਸੰਪਰਕ ਲਈ: (This email address is being protected from spambots. You need JavaScript enabled to view it.)

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author