KulbirSinghPro7ਇੰਟਰਨੈੱਟ ਮੀਡੀਆ ʼਤੇ ਫਰਜ਼ੀ ਖ਼ਬਰਾਂ ਅਤੇ ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ...
(1 ਸਤੰਬਰ 2023)


ਸਰਕਾਰ
, ਸੁਪਰੀਮ ਕੋਰਟ ਅਤੇ ਵੱਖ ਵੱਖ ਅਦਾਰਿਆਂ ਵੱਲੋਂ ਬੀਤੇ ਦਿਨੀਂ ਕੁਝ ਸਲਾਹੁਣਯੋਗ ਫੈਸਲੇ ਅਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨਸੁਪਰੀਮ ਕੋਰਟ ਨੇ ਆਪਣੇ ਇੱਕ ਮਹੱਤਵਪੂਰਨ ਫੈਸਲੇ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਕਿਹਾ, “ਇੰਟਰਨੈੱਟ ਮੀਡੀਆ ʼਤੇ ਗ਼ਲਤ ਪੋਸਟ ਪਾਉਣ ਦੇ ਨਤੀਜੇ ਭੁਗਤਣੇ ਪੈਣਗੇ।” ਇੰਟਰਨੈੱਟ ਮੀਡੀਆ ਦੀ ਪਹੁੰਚ ਅਤੇ ਪ੍ਰਭਾਵ ਪ੍ਰਤੀ ਸਾਵਧਾਨ ਰਹਿਣ ਦੀ ਨਸੀਹਤ ਦਿੰਦਿਆਂ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜੇਕਰ ਤੁਸੀਂ ਕੋਈ ਅਪਮਾਨਜਨਕ ਟਿੱਪਣੀ ਕਰਦੇ ਹੋ ਤਾਂ ਉਸਦੇ ਨਤੀਜੇ ਭੁਗਤਣ ਲਈ ਵੀ ਤਿਆਰ ਰਹੋਸੁਪਰੀਮ ਕੋਰਟ ਨੇ ਇਹ ਸ਼ਬਦ 2018 ਦੇ ਇੱਕ ਕੇਸ, ਜਿਹੜਾ ਇਸਤਰੀ ਪੱਤਰਕਾਰ ਸਬੰਧੀ ਇਤਰਾਜ਼ਯੋਗ ਟਿੱਪਣੀਆਂ ਨਾਲ ਸਬੰਧਤ ਹੈ, ਦੇ ਪ੍ਰਸੰਗ ਵਿੱਚ ਕਹੇਦੋਸ਼ੀ ਦੇ ਵਕੀਲ ਦੀ ਦਲੀਲ ਬੜੀ ਹਾਸੋਹੀਣੀ ਸੀ ਕਿ ਪੋਸਟ ਲਿਖਣ ਵੇਲੇ ਉਸਨੇ ਅੱਖਾਂ ਵਿੱਚ ਕੋਈ ਦਵਾਈ ਪਾਈ ਹੋਈ ਸੀ ਜਿਸ ਕਾਰਨ ਉਹ ਆਪਣੇ ਲਿਖੇ ਨੂੰ ਸਹੀ ਤਰ੍ਹਾਂ ਪੜ੍ਹ ਨਹੀਂ ਸਕਿਆ

ਇੱਕ ਹੋਰ ਫੈਸਲੇ ਵਿੱਚ ਭਾਰਤ ਦੇ ਐੱਨ.ਐੱਮ.ਸੀ. (ਨੈਸ਼ਨਲ ਮੈਡੀਕਲ ਕਮਿਸ਼ਨ) ਨੇ ਭਾਰਤ ਦੇ ਡਾਕਟਰਾਂ ਦੁਆਰਾ ਇੰਟਰਨੈੱਟ ਮੀਡੀਆ ਨੂੰ ਵਰਤਣ ਲਈ ਹਦਾਇਤਾਂ ਜਾਰੀ ਕੀਤੀਆਂ ਹਨਡਾਕਟਰਾਂ ਨੂੰ ਕਿਹਾ ਗਿਆ ਹੈ ਕਿ ਇੰਟਰਨੈੱਟ ਮੀਡੀਆ ʼਤੇ ਇਲਾਜ ਨਾ ਵੰਡਿਆ ਜਾਵੇਟੈਲੀਮੈਡੀਸਨ ਅਤੇ ਇੰਟਰਨੈੱਟ ਮੀਡੀਆ ਦਾ ਫ਼ਰਕ ਸਮਝਣ ਦੀ ਲੋੜ ਹੈਕਿਹਾ ਗਿਆ ਹੈ ਕਿ ਇੰਟਰਨੈੱਟ ਮੰਚਾਂ ʼਤੇ ਮਰੀਜ਼ਾਂ ਦੇ ਇਲਾਜ ਦੀ ਚਰਚਾ ਨਹੀਂ ਕਰਨੀ ਚਾਹੀਦੀ ਅਤੇ ਦਵਾਈ ਵੀ ਨਹੀਂ ਲਿਖਣੀ ਚਾਹੀਦੀਮਰੀਜ਼ਾਂ ਦੇ ਸਬੰਧ ਵਿੱਚ ਜਾਣਕਾਰੀ ਦੇਣੀ ਵੀ ਜਾਇਜ਼ ਨਹੀਂਹਾਂ ਜੇਕਰ ਕੋਈ ਮਰੀਜ਼ ਇੰਟਰਨੈੱਟ ਮੀਡੀਆ ਰਾਹੀਂ ਡਾਕਟਰ ਨਾਲ ਤਾਲਮੇਲ ਕਰਦਾ ਹੈ ਤਾਂ ਸਥਿਤੀ ਅਨੁਸਾਰ ਮਾਰਗ-ਦਰਸ਼ਨ ਕੀਤਾ ਜਾ ਸਕਦਾ ਹੈਡਾਕਟਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਰਜਰੀ ਦੀਆਂ ਵੀਡੀਓ ਵੀ ਜਾਰੀ ਨਾ ਕਰਨਹਾਂ, ਇਸ ਸਬੰਧ ਵਿੱਚ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ, ਜਿਹੜੀ ਤੱਥਾਂ ਉੱਤੇ ਆਧਾਰਿਤ ਹੋਵੇਕੋਈ ਵੀ ਜਾਣਕਾਰੀ ਭਰਮ ਫੈਲਾਉਣ ਵਾਲੀ ਨਾ ਹੋਵੇ

ਇਸਦੇ ਨਾਲ ਹੀ ਡਾਕਟਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਕੇਵਲ ਜਨੈਰਿਕ (Generic) ਦਵਾਈਆਂ ਹੀ ਲਿਖਣਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਹੋਵੇਗੀਪਹਿਲੇ ਕਦਮ ʼਤੇ ਡਾਕਟਰ ਨੂੰ ਚਿਤਾਵਣੀ ਦਿੱਤੀ ਜਾਵੇਗੀਵਾਰ ਵਾਰ ਨਿਯਮ ਦੀ ਉਲੰਘਣਾ ਕਰਨ ʼਤੇ ਸੀਮਤ ਸਮੇਂ ਲਈ ਲਾਇਸੈਂਸ ਵੀ ਮੁਅੱਤਲ ਕੀਤਾ ਜਾਵੇਗਾਜਨੈਰਿਕ ਦਵਾਈਆਂ ਦੇ ਨਾਮ ਸਾਫ਼ ਅਤੇ ਵੱਡੇ ਅੱਖਰਾਂ ਵਿੱਚ ਲਿਖੇ ਜਾਣਕੋਸ਼ਿਸ਼ ਕੀਤੀ ਜਾਵੇ ਕਿ ਪਰਚੀ ਕੰਪਿਊਟਰ ਉੱਤੇ ਪ੍ਰਿੰਟ ਕੀਤੀ ਹੋਵੇ

ਅਜਿਹੀਆਂ ਹੀ ਹਦਾਇਤਾਂ ਸਾਲ 2002 ਵਿੱਚ ਵੀ ਜਾਰੀ ਕੀਤੀਆਂ ਗਈਆਂ ਸਨ ਪ੍ਰੰਤੂ ਉਦੋਂ ਡਾਕਟਰਾਂ ਵਿਰੁੱਧ ਕਾਰਵਾਈ ਦਾ ਜ਼ਿਕਰ ਨਹੀਂ ਸੀ ਐੱਨ.ਐੱਮ.ਸੀ. ਦਾ ਕਹਿਣਾ ਹੈ ਕਿ ਜਨੈਰਿਕ ਦਵਾਈਆਂ 30 ਤੋਂ 80 ਫ਼ੀਸਦੀ ਤਕ ਸਸਤੀਆਂ ਹਨਜਨੈਰਿਕ ਦਵਾਈਆਂ ਲਿਖਣ ਨਾਲ ਸਿੱਧੇ ਤੌਰ ʼਤੇ ਸਿਹਤ ਉੱਤੇ ਹੋਣ ਵਾਲਾ ਕੁਲ ਖਰਚਾ ਘਟੇਗਾ, ਸਿਹਤ-ਮਿਆਰ ਅਤੇ ਸਿਹਤ-ਸੰਭਾਲ ਵਿੱਚ ਬਿਹਤਰੀ ਆਵੇਗੀ

ਇੰਟਰਨੈੱਟ ਮੀਡੀਆ ʼਤੇ ਫਰਜ਼ੀ ਖ਼ਬਰਾਂ ਅਤੇ ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਸਰਕਾਰ ਸਖ਼ਤ ਕਾਨੂੰਨ ਬਣਾਉਣ ਜਾ ਰਹੀ ਹੈਅਜਿਹੇ ਲੋਕਾਂ ਨੂੰ ਤਿੰਨ ਸਾਲਾਂ ਦੀ ਕੈਦ ਹੋ ਸਕੇਗੀਦੇਸ਼ ਦੀ ਸੁਰੱਖਿਆ, ਏਕਤਾ ਅਤੇ ਅਖੰਡਤਾ ਨੂੰ ਖ਼ਤਰੇ ਵਿੱਚ ਪਾਉਣ ਵਾਲੀ ਝੂਠੀ ਜਾਂ ਮਨਘੜਤ ਖ਼ਬਰ ਬਣਾਉਣ ਅਤੇ ਪ੍ਰਕਾਸ਼ਿਤ ਕਰਨ ਵਾਲੇ ਨੂੰ ਉਪਰੋਕਤ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ

ਹੁਣ ਜੇਕਰ ਕੋਈ ਕੰਪਨੀ ਜਾਂ ਅਦਾਰਾ ਲੋਕਾਂ ਦੇ ਡਾਟਾ ਦਾ ਦੁਰਉਪਯੋਗ ਕਰਦਾ ਹੈ ਤਾਂ ਉਸ ਨੂੰ ਅੱਗੇ ਹੋਰਨਾਂ ਕੰਪਨੀਆਂ, ਅਦਾਰਿਆਂ ਜਾਂ ਸਿਆਸੀ ਧਿਰਾਂ ਨੂੰ ਵੇਚਦਾ ਹੈ ਤਾਂ ਉਸ ਨੂੰ 250 ਕਰੋੜ ਰੁਪਏ ਤਕ ਜੁਰਮਾਨਾ ਦੇਣਾ ਪੈ ਸਕਦਾ ਹੈ ਸਰਕਾਰ ਵੱਲੋਂ ਸੰਸਦ ਵਿੱਚ ਪਾਸ ਕੀਤੇ ਗਏ ਡਿਜੀਟਲ ਨਿੱਜੀ ਡਾਟਾ ਸੁਰੱਖਿਆ (ਡੀ.ਪੀ.ਡੀ.ਪੀ.) ਬਿੱਲ ਵਿੱਚ ਇਸਦੀ ਵਿਵਸਥਾ ਕੀਤੀ ਗਈ ਹੈਰਾਸ਼ਟਰਪਤੀ ਦੇ ਦਸਤਖ਼ਤਾਂ ਨਾਲ ਇਸ ਬਿੱਲ ਨੂੰ ਕਾਨੂੰਨੀ ਰੂਪ ਮਿਲ ਗਿਆ ਹੈਇਸ ਕਾਨੂੰਨ ਨੂੰ ਲਾਗੂ ਹੋਣ ਵਿੱਚ ਪੰਜ ਸਾਲ ਦਾ ਸਮਾਂ ਲੱਗਿਆ ਹੈਦੁਨੀਆਂ ਦੇ ਬਹੁਤ ਸਾਰੇ ਮੁਲਕਾਂ ਵਿੱਚ ਅਜਿਹੇ ਡਾਟਾ ਸੁਰੱਖਿਆ ਕਾਨੂੰਨ ਹਨ, ਪ੍ਰੰਤੂ ਇਹ ਭਾਰਤ ਵਿੱਚ ਨਹੀਂ ਸੀਸਰਕਾਰ ਅਤੇ ਸਬੰਧਤ ਮਹਿਕਮੇ ਦਾ ਕਹਿਣਾ ਹੈ ਕਿ ਭਾਰਤ ਦੇ ਇਸ ਨਵੇਂ ਕਾਨੂੰਨ ਨੂੰ ਪੂਰੀ ਤਰ੍ਹਾਂ ਦੇਸ਼ ਦੀਆਂ ਲੋੜਾਂ ਅਤੇ ਪ੍ਰਸਥਿਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤਾ ਗਿਆ ਹੈ

ਸਿਮ ਕਾਰਡ ਨਾਲ ਸਬੰਧਤ ਵੀ ਬਹੁਤ ਸਾਰੇ ਧੋਖੇ ਅਤੇ ਫਰਾਡ ਆਰੰਭ ਹੋ ਗਏ ਹਨਨਕਲੀ ਸਿਮ, ਸਿਮ ਸਵੈਪਿੰਗ, ਫਰਜ਼ੀ ਆਧਾਰ ਅਤੇ ਮੋਬਾਇਲ ਨੰਬਰ ਨਾਲ ਹੇਰਾਫੇਰੀ ਲਗਾਤਾਰ ਵਧਦੀ ਜਾ ਰਹੀ ਹੈਕੇਂਦਰ ਸਰਕਾਰ ਸਿਮ ਕਾਰਡ ਲਈ ਪੁਲਿਸ-ਪੜਤਾਲ ਜ਼ਰੂਰੀ ਕਰਨ ਲੱਗੀ ਹੈ ਤਾਂ ਜੋ ਕੋਈ ਵੱਡੀ ਗਿਣਤੀ ਵਿੱਚ ਇਕੱਠੇ ਸਿਮ ਕਾਰਡ ਹਾਸਲ ਨਾ ਕਰ ਸਕੇ ਇੱਕ ਅਕਤੂਬਰ ਤੋਂ ਲਾਗੂ ਹੋਣ ਜਾ ਰਹੇ ਇਨ੍ਹਾਂ ਨਿਯਮਾਂ ਤਹਿਤ ਸਿਮ ਪ੍ਰਾਪਤੀ ਦੇ ਸਮੁੱਚੇ ਅਮਲ ਨੂੰ ਹੋਰ ਸਖ਼ਤ ਕੀਤਾ ਜਾ ਰਿਹਾ ਹੈਮਹਿਕਮੇ ਦੁਆਰਾ 52 ਲੱਖ ਤੋਂ ਵਧੇਰੇ ਮੋਬਾਇਲ ਕਨੈਕਸ਼ਨਾਂ ਨੂੰ ਰੋਕ ਦਿੱਤਾ ਗਿਆ ਹੈ ਅਤੇ 67 ਹਜ਼ਾਰ ਡੀਲਰਾਂ ਨੂੰ ਬਲੈਕ ਲਿਸਟ ਕੀਤਾ ਗਿਆ ਹੈਇਹ ਕਾਰਵਾਈ ਮਈ-ਜੂਨ-ਜੁਲਾਈ 2023 ਮਹੀਨਿਆਂ ਦੌਰਾਨ ਕੀਤੀ ਗਈ ਹੈਨਵੇਂ ਨਿਯਮਾਂ ਤਹਿਤ ਪੁਲਿਸ ਅਤੇ ਬਾਇਓਮੈਟ੍ਰਿਕ ਪੜਤਾਲ ਜ਼ਰੂਰੀ ਕਰ ਦਿੱਤੀ ਗਈ ਹੈਸਾਰੇ ਡੀਲਰਾਂ ਦੀ ਰਜਿਸਟ੍ਰੇਸ਼ਨ ਹੋਵੇਗੀ

ਸਮੇਂ ਨਾਲ ਅਜਿਹੀ ਸੋਧ-ਸੁਧਾਈ, ਅਦਲ-ਬਦਲ ਜ਼ਰੂਰੀ ਹੈਮਾਣਯੋਗ ਅਦਾਲਤਾਂ ਨੂੰ, ਸਬੰਧਤ ਮਹਿਕਮਿਆਂ ਨੂੰ, ਸਰਕਾਰਾਂ ਨੂੰ ਲੋਕਾਂ ਦੀ ਨਿੱਜਤਾ, ਲੋਕਾਂ ਦੀ ਸੁਰੱਖਿਆ ਪ੍ਰਤੀ ਇਸੇ ਤਰ੍ਹਾਂ ਸੁਚੇਤ ਰਹਿਣ ਦੀ ਲੋੜ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(4189)
(ਸਰੋਕਾਰ ਨਾਲ ਸੰਪਰਕ ਲਈ: (This email address is being protected from spambots. You need JavaScript enabled to view it.)

About the Author

ਪ੍ਰੋ. ਕੁਲਬੀਰ ਸਿੰਘ

ਪ੍ਰੋ. ਕੁਲਬੀਰ ਸਿੰਘ

Phone: (91 - 94171 - 53513)
Email: (prof_kulbir@yahoo.com)

More articles from this author