UjagarSingh7“ਵੇਖਣ ਵਾਲੀ ਗੱਲ ਇਹ ਹੈ ਕਿ ਕੀ ਸੁਨੀਲ ਕੁਮਾਰ ਜਾਖੜ ਦੀ ਨਵੀਂ ਟੀਮ ਟਕਸਾਲੀ ਭਾਜਪਾਈਆਂ ਨੂੰ ...”
(19 ਸਤੰਬਰ 2023)


ਮਈ
2024 ਵਿੱਚ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪਿੰਡਾਂ ਵਿੱਚ ਭਾਜਪਾਈਆਂ ਦਾ ਘੇਰਾ ਵਧਾਉਣ ਵਿੱਚ ਜੁਟ ਗਈ ਹੈਬੀ.ਜੇ.ਪੀ.ਦੀ ਪੰਜਾਬ ਇਕਾਈ ਦੇ ਅਹੁਦੇਦਾਰਾਂ ਦੀ ਨਵੀਂ ਸੂਚੀ ਤੋਂ ਇਉਂ ਲੱਗ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪਿੰਡਾਂ ਵਿੱਚ ਖੰਭ ਖਿਲਾਰਨ ਦੀ ਕੋਸ਼ਿਸ਼ ਕਰ ਰਹੀ ਹੈਸ਼ਹਿਰਾਂ ਵਿੱਚ ਭਾਰਤੀ ਜਨਤਾ ਪਾਰਟੀ ਦਾ ਆਧਾਰ ਪਹਿਲਾਂ ਹੀ ਬਣਿਆ ਹੋਇਆ ਹੈਸ਼ਹਿਰਾਂ ਵਿੱਚ ਮੋਦੀ ਲਹਿਰ ਦਾ ਅਸਰ ਮਹਿਸੂਸ ਕੀਤਾ ਜਾ ਸਕਦਾ ਹੈਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਰਣਨੀਤੀਕਾਰਾਂ ਨੇ ਪੰਜਾਬ ਇਕਾਈ ਦੇ ਅਹੁਦੇਦਾਰਾਂ ਦੀ ਸੂਚੀ ਬਣਾਉਂਦਿਆਂ ਇੱਕ ਤੀਰ ਨਾਲ ਕਈ ਲੁਕਵੇਂ ਨਿਸ਼ਾਨੇ ਮਾਰੇ ਹਨ, ਜਿਨ੍ਹਾਂ ਦੇ ਪ੍ਰਭਾਵ ਪੰਜਾਬ ਦੀ ਰਾਜਨੀਤੀ ਵਿੱਚ ਲੰਬੇ ਸਮੇਂ ਲਈ ਕਾਰਗਰ ਸਾਬਤ ਹੋਣ ਦੀ ਉਮੀਦ ਕੀਤੀ ਜਾ ਸਕਦੀ ਹੈਨਵੰਬਰ 2020 ਵਿੱਚ ਦਿੱਲੀ ਦੀ ਸਰਹੱਦਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਇੱਕ ਸਾਲ ਚਲਾਏ ਪੰਜਾਬ ਦੇ ਕਿਸਾਨਾਂ ਦੀ ਅਗਵਾਈ ਵਿੱਚ ਕਿਸਾਨ ਮਜ਼ਦੂਰ ਅੰਦੋਲਨ ਦੇ ਪ੍ਰਭਾਵਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਵੀ ਇਸ ਸੂਚੀ ਵਿੱਚੋਂ ਸਪਸ਼ਟ ਵਿਖਾਈ ਦਿੰਦੀ ਹੈਜੱਟ ਸਿੱਖਾਂ ਨੂੰ ਮਹੱਤਤਾ ਦੇਣਾ ਪਿੰਡਾਂ ਵਿੱਚ ਭਾਰਤੀ ਜਨਤਾ ਪਾਰਟੀ ਦਾ ਆਧਾਰ ਮਜ਼ਬੂਤ ਕਰਨ ਦੀ ਕੋਸ਼ਿਸ਼ ਦਾ ਨਤੀਜਾ ਹੈ ਭਾਰਤੀ ਜਨਤਾ ਪਾਰਟੀ ਨੇ ਕਿਸਾਨ ਅੰਦੋਲਨ ਵਿੱਚ ਮਾਤ ਖਾਣ ਤੋਂ ਬਾਅਦ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਅਹੁਦੇਦਾਰਾਂ ਅਤੇ ਹੋਰ ਸਿੱਖ ਨੇਤਾਵਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਪਿੰਡਾਂ ਵਿੱਚ ਅਕਾਲੀ ਦਲ ਅਤੇ ਕਾਂਗਰਸ ਦੀਆਂ ਵੋਟਾਂ ਵਿੱਚ ਸੰਨ੍ਹ ਲਗਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈਇਸੇ ਲੜੀ ਵਿੱਚ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਤੋਂ ਇਲਾਵਾ 12 ਉਪ ਪ੍ਰਧਾਨਾਂ ਵਿੱਚ ਬਲਬੀਰ ਸਿੰਘ ਸਿੱਧੂ, ਫਤਿਹਜੰਗ ਸਿੰਘ ਬਾਜਵਾ, ਗੁਰਪ੍ਰੀਤ ਸਿੰਘ ਕਾਂਗੜ, ਜਗਦੀਪ ਸਿੰਘ ਨਕਈ, ਜੈਸਮਾਈਨ ਸੰਧਾਵਾਲੀਆ, ਬਿਕਰਮਜੀਤ ਸਿੰਘ ਚੀਮਾ, ਇੱਕ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਦਮਨ ਥਿੰਦ ਬਾਜਵਾ, ਕੰਵਰਵੀਰ ਸਿੰਘ ਟੌਹੜਾ, ਕੋਰ ਕਮੇਟੀ ਦੇ 21 ਮੈਂਬਰਾਂ ਵਿੱਚ ਕੈਪਟਨ ਅਮਰਿੰਦਰ ਸਿੰਘ, ਮਨਪ੍ਰੀਤ ਸਿੰਘ ਬਾਦਲ, ਕੇਵਲ ਸਿੰਘ ਢਿੱਲੋਂ, ਐੱਸ.ਐੱਸ.ਵਿਰਕ, ਪੀ.ਐੱਸ.ਗਿੱਲ, ਹਰਜੀਤ ਸਿੰਘ ਗਰੇਵਾਲ, ਅਮਰਜੋਤ ਕੌਰ ਰਾਮੂਵਾਲੀਆ, ਪਾਰਟੀ ਦੇ 5 ਵਿੰਗ ਮੁਖੀਆਂ ਵਿੱਚ ਬੀਬਾ ਜੈਇੰਦਰ ਕੌਰ, ਦਰਸ਼ਨ ਸਿੰਘ ਨੈਨਾਵਾਲ ਕੁਲ 21 ਜੱਟ ਸਿੱਖ ਕਿਸਾਨ ਪਰਿਵਾਰਾਂ ਨਾਲ ਸੰਬੰਧਤ ਸ਼ਾਮਲ ਕੀਤੇ ਹਨ

ਪਿੰਡਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਹੋਰ ਅਸਰਦਾਰ ਬਣਾਉਣ ਲਈ ਰਣਨੀਤੀਕਾਰਾਂ ਵੱਲੋਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨਭਾਰਤੀ ਜਨਤਾ ਪਾਰਟੀ ਹੁਣ ਤਕ 3 ਲੋਕ ਸਭਾ ਦੀਆਂ ਸੀਟਾਂ ਤੋਂ ਵੱਧ ਕਦੀ ਵੀ ਨਹੀਂ ਜਿੱਤ ਸਕੀਪੰਜਾਬ ਤੇ ਚੰਡੀਗੜ੍ਹ ਦੀਆਂ 13 ਲੋਕ ਸਭਾ ਸੀਟਾਂ ਹਨਇਹ ਅਹੁਦੇਦਾਰੀਆਂ ਵੀ ਇਸੇ ਕੜੀ ਦਾ ਹਿੱਸਾ ਹਨਭਾਵੇਂ ਕਾਂਗਰਸ ਵਿੱਚੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਆਏ ਨਵੇਂ ਭਾਜਪਾਈਆਂ ਨੂੰ ਵਧੇਰੇ ਪ੍ਰਤੀਨਿਧਤਾ ਦਿੱਤੀ ਗਈ ਹੈ ਪ੍ਰੰਤੂ ਅਕਾਲੀ ਦਲ ਵਿੱਚੋਂ ਆਏ ਜਗਦੀਪ ਸਿੰਘ ਨਕਈ ਨੂੰ ਉਪ ਪ੍ਰਧਾਨ, ਪਰਮਿੰਦਰ ਸਿੰਘ ਬਰਾੜ ਜੋ ਸੁਖਬੀਰ ਸਿੰਘ ਬਾਦਲ ਦਾ ਆਫੀਸਰ ਆਨ ਸਪੈਸ਼ਲ ਡਿਊਟੀ ਸੀ, ਨੂੰ ਜਨਰਲ ਸਕੱਤਰ, ਸਕੱਤਰਾਂ ਵਿੱਚ ਕੰਵਰਵੀਰ ਸਿੰਘ ਟੌਹੜਾ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਦੋਹਤਾ, ਅਮਰਪਾਲ ਸਿੰਘ ਬੋਨੀ ਸਾਬਕਾ ਵਿਧਾਨਕਾਰ ਨੂੰ .ਬੀ.ਸੀ. ਵਿੰਗ ਦਾ ਮੁਖੀ, ਚਰਨਜੀਤ ਸਿੰਘ ਅਟਵਾਲ ਸਾਬਕਾ ਡਿਪਟੀ ਸਪੀਕਰ ਲੋਕ ਸਭਾ ਮੈਂਬਰ ਕੋਰ ਕਮੇਟੀ ਸ਼ਾਮਲ ਹਨ

ਇਸ ਸੂਚੀ ਤੋਂ ਸਾਫ਼ ਵਿਖਾਈ ਦਿੰਦਾ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਸ਼ਰੋਮਣੀ ਅਕਾਲੀ ਦਲ ਬਾਦਲ ਨਾਲ ਸਮਝੌਤਾ ਕਰਨ ਦੇ ਮੂਡ ਵਿੱਚ ਨਹੀਂ ਹੈ ਕਿਉਂਕਿ ਉਹ ਤਾਂ ਅਕਾਲੀ ਦਲ ਨੂੰ ਖੋਰਾ ਲਾਉਣ ਦੀਆਂ ਸਕੀਮਾਂ ਬਣਾ ਰਹੀ ਹੈਹੁਣ ਬੀ.ਜੇ.ਪੀ. ਦੇ ਅਕਾਲੀ ਦਲ ਬਾਦਲ ਨਾਲ ਸਮਝੌਤੇ ਦੀਆਂ ਅਟਕਲਾਂ ਖ਼ਤਮ ਹੋ ਗਈਆਂ ਹਨਸੁੰਦਰ ਸ਼ਾਮ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫਸੇ ਹੋਣ ਕਰਕੇ ਕੋਈ ਅਹੁਦਾ ਨਹੀਂ ਦਿੱਤਾ ਗਿਆਬਾਕੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਆਏ ਸਾਰੇ ਸਾਬਕਾ ਮੰਤਰੀਆਂ ਨੂੰ ਅਹੁਦੇਦਾਰੀਆਂ ਨਾਲ ਨਿਵਾਜਿਆ ਗਿਆ ਹੈਦਿੱਲੀ ਦੀ ਸਰਹੱਦਤੇ ਕਿਸਾਨ ਮਜ਼ਦੂਰਾਂ ਦੇ ਅੰਦੋਲਨ ਦੇ ਪ੍ਰਤੱਖ ਪ੍ਰਭਾਵ ਦਾ ਪ੍ਰਗਟਾਵਾ ਪੰਜਾਬ ਦੇ ਪਿੰਡਾਂ ਵਿੱਚ ਸਾਫ ਵੇਖਣ ਨੂੰ ਮਿਲਦਾ ਸੀਇੱਕ ਕਿਸਮ ਨਾਲ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਦਾ ਭਾਰਤੀ ਜਨਤਾ ਪਾਰਟੀ ਨਾਲੋਂ ਮੋਹ ਭੰਗ ਹੋ ਗਿਆ ਸੀਸੁਨੀਲ ਕੁਮਾਰ ਜਾਖੜ ਨੂੰ ਅਬੋਹਰ ਤੋਂ ਹਰਾਉਣ ਵਾਲੇ ਵਿਧਾਇਕ ਅਰੁਨ ਨਾਰੰਗ ਨੂੰ ਉਦੋਂ ਕਿਸਾਨਾਂ ਨੇ ਕੁੱਟਿਆ ਅਤੇ ਕੱਪੜੇ ਪਾੜ ਕੇ ਨੰਗਾ ਕਰ ਦਿੱਤਾ ਸੀਉਹੀ ਸੁਨੀਲ ਕੁਮਾਰ ਜਾਖੜ ਕਾਂਗਰਸ ਵਿੱਚੋਂ ਕੇ ਪੰਜਾਬ ਭਾਜਪਾ ਦਾ ਪ੍ਰਧਾਨ ਬਣ ਗਿਆ ਤੇ ਹੁਣ ਆਪਣੀ ਟੀਮ ਵਿੱਚ ਕਾਂਗਰਸੀਆਂ ਨੂੰ ਮੁੱਖ ਭੂਮਿਕਾ ਅਦਾ ਕਰਨ ਲਈ ਅਹੁਦੇਦਾਰੀਆਂ ਦੇ ਦਿੱਤੀਆਂ ਗਈਆਂ ਹਨ, ਜਿਸ ਕਰਕੇ ਟਕਸਾਲੀ ਭਾਜਪਾਈ ਕਹਿ ਰਹੇ ਹਨਖਾਣ ਪੀਣ ਨੂੰ ਬਾਂਦਰੀ ਡੰਡੇ ਖਾਣ ਨੂੰ ਰਿੱਛ।’ ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਸਿਆਸੀ ਪਾਰਟੀਆਂ ਪਾਰਟੀ ਦੀ ਵਿਚਾਰਧਾਰਾਤੇ ਪਹਿਰਾ ਦੇਣ ਵਾਲੇ ਨੇਤਾਵਾਂਤੇ ਨਹੀਂ ਸਗੋਂ ਮੌਕਾ ਪ੍ਰਸਤੀ ਵਾਲੇ ਨੇਤਾਵਾਂ ਨੂੰ ਪਹਿਲ ਦੇ ਰਹੀਆਂ ਹਨ

ਸੁਨੀਲ ਕੁਮਾਰ ਜਾਖੜ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਨਿਯੁਕਤ ਹੋਣ ਤੋਂ ਤਿੰਨ ਮਹੀਨੇ ਦੀ ਲਗਾਤਾਰ ਜੱਦੋਜਹਿਦ ਤੋਂ ਬਾਅਦ ਕੇਂਦਰੀ ਲੀਡਰਸ਼ਿੱਪ ਤੋਂ ਅਹੁਦੇਦਾਰੀਆਂ ਪ੍ਰਵਾਨ ਕਰਾਉਣ ਵਿੱਚ ਸਫਲ ਹੋਇਆ ਹੈਕੇਂਦਰੀ ਲੀਡਰਸ਼ਿੱਪ ਟਕਸਾਲੀ ਭਾਜਪਾਈਆਂ ਨੂੰ ਨਰਾਜ਼ ਨਹੀਂ ਕਰਨਾ ਚਾਹੁੰਦੀ ਸੀ, ਜਿਹੜੇ ਔਖੀ ਘੜੀ ਵਿੱਚ ਪਾਰਟੀ ਨਾਲ ਡਟੇ ਰਹੇ ਹਨਜਾਖੜ ਨੇ ਲੋਕ ਸਭਾ ਦੀਆਂ ਚੋਣਾਂ ਵਿੱਚ ਭਾਜਪਾ ਨੂੰ ਜਿੱਤਾਉਣ ਦੀ ਜ਼ਿੰਮੇਵਾਰੀ ਲਈ ਹੈ, ਜਿਸ ਕਰਕੇ ਹਾਈ ਕਮਾਂਡ ਨੇ ਉਸ ਦੀ ਗੱਲ ਮੰਨਕੇ ਅਹੁਦੇਦਾਰੀਆਂ ਉਸ ਅਨੁਸਾਰ ਦਿੱਤੀਆਂ ਹਨਸੁਨੀਲ ਜਾਖੜ ਨੂੰ ਆਪਣੇ ਪੁਰਾਣੇ ਸਾਥੀਆਂਤੇ ਜ਼ਿਆਦਾ ਮਾਣ ਹੈ, ਜਿਹੜੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਏ ਹਨਉਸ ਨੇ ਭਾਰਤੀ ਜਨਤਾ ਪਾਰਟੀ ਵਿੱਚ ਨਵੀਂ ਰੂਹ ਫੂਕਣ ਦੇ ਇਰਾਦੇ ਨਾਲ ਇਹ ਨਿਯੁਕਤੀਆਂ ਕੀਤੀਆਂ ਹਨਜਾਖੜ ਨੇ ਪੰਜਾਬ ਦੇ ਨਵੇਂ ਅਤੇ ਪੁਰਾਣੇ ਭਾਜਪਾਈਆਂ ਨੂੰ 67 ਅਹੁਦੇਦਾਰੀਆਂ ਵੰਡੀਆਂ ਹਨ, ਜਿਨ੍ਹਾਂ ਵਿੱਚ ਕਾਂਗਰਸ ਅਤੇ ਅਕਾਲੀ ਦਲ ਵਿੱਚੋਂ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਨੇਤਾਵਾਂ ਨੂੰ ਤੀਜਾ ਹਿੱਸਾ ਦਿੱਤਾ ਗਿਆ ਹੈਇਸ ਸੂਚੀ ਵਿੱਚ ਨਵੇਂ ਤੇ ਪੁਰਾਣੇ ਨੇਤਾਵਾਂ ਨੂੰ ਬਰਾਬਰ ਦੀ ਅਹਿਮੀਅਤ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਪ੍ਰੰਤੂ ਜਾਖੜ ਵੱਲੋਂ ਸਮਤੋਲ ਰੱਖਣ ਦੀ ਕੋਸ਼ਿਸ਼ ਦੇ ਬਾਵਜੂਦ ਭਾਰਤੀ ਜਨਤਾ ਪਾਰਟੀ ਦੀਆਂ ਅਹੁਦੇਦਾਰੀਆਂ ਮਾਨਣ ਵਾਲੇ ਪੁਰਾਣੇ ਘਾਗ ਸੰਤੁਸ਼ਟ ਨਜ਼ਰ ਨਹੀਂ ਰਹੇ

ਸੁਨੀਲ ਜਾਖੜ ਖੁਦ ਪੰਜਾਬ ਕਾਂਗਰਸ ਵਿੱਚੋਂ ਆਏ ਹਨ, ਇਸ ਲਈ ਕੁਦਰਤੀ ਹੈ ਕਿ ਉਸ ਦੀ ਨਵੀਂ ਟੀਮ ਵਿੱਚ ਪੁਰਾਣੇ ਕਾਂਗਰਸੀਆਂ ਨੂੰ ਨਿਵਾਜਣਾ ਬਣਦਾ ਸੀਭਾਰਤੀ ਜਨਤਾ ਪਾਰਟੀ ਦੀ ਟਕਸਾਲੀ ਲੀਡਰਸ਼ਿੱਪ ਖੁੱਲ੍ਹੇ ਤੌਰਤੇ ਤਾਂ ਸਾਹਮਣੇ ਨਹੀਂ ਰਹੀ ਪ੍ਰੰਤੂ ਇਸ ਸੂਚੀ ਵਿੱਚ ਟਕਸਾਲੀਆਂ ਨੂੰ ਅਣਡਿੱਠ ਕਰਨ ਨਾਲ ਘੁਸਰ ਮੁਸਰ ਜ਼ਰੂਰ ਸ਼ੁਰੂ ਹੋ ਗਈ ਹੈ, ਜਿਸਦਾ ਬੀ.ਜੇ.ਪੀ. ਨੂੰ ਨੁਕਸਾਨ ਹੋਣ ਦੀ ਸੰਭਾਵਨਾ ਹੈਟਕਸਾਲੀ ਭਾਜਪਾਈ ਪੰਜਾਬ ਇਕਾਈ ਵਿੱਚ ਨਵੇਂ ਬਣੇ ਭਾਜਪਾਈਆਂ ਬਾਰੇ ਇੱਕ ਕਹਾਵਤਕਲ੍ਹੱ ਦੀ ਭੂਤਨੀ ਸਿਵਿਆਂ ਵਿੱਚ ਅੱਧਦੀ ਉਦਾਹਰਣ ਦਿੰਦੇ ਹੋਏ ਅਸੰਤੁਸ਼ਟੀ ਪ੍ਰਗਟ ਕਰ ਰਹੇ ਹਨਇਸ ਸੂਚੀ ਵਿੱਚ ਦੋ ਸਾਬਕਾ ਆਈ..ਐੱਸ. ਅਧਿਕਾਰੀਆਂ, ਜਗਮੋਹਨ ਸਿੰਘ ਰਾਜੂ ਅਤੇ ਸੁੱਚਾ ਰਾਮ ਲੱਧਰ ਨੂੰ ਵੀ ਸ਼ਾਮਲ ਕੀਤਾ ਗਿਆ ਹੈਇਸ ਸੂਚੀ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਧੜੇ ਨੂੰ ਵਧੇਰੇ ਪ੍ਰਤੀਨਿਧਤਾ ਦਿੱਤੀ ਗਈ ਹੈ। ਉਨ੍ਹਾਂ ਦੀ ਸਪੁੱਤਰੀ ਬੀਬਾ ਜੈਇੰਦਰ ਕੌਰ ਨੂੰ ਰਾਜ ਦੇ ਇਸਤਰੀ ਵਿੰਗ ਦਾ ਮੁਖੀ ਬਣਾਇਆ ਗਿਆ ਹੈ। ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਦੀ ਸੀਨੀਆਰਿਟੀ ਅਨੁਸਾਰ ਉਸ ਨੂੰ ਕੋਰ ਕਮੇਟੀ ਦੀ ਥਾਂ ਕੇਂਦਰੀ ਇਕਾਈ ਵਿੱਚ ਸ਼ਾਮਲ ਕਰਨਾ ਬਣਦਾ ਸੀਹੁਣ ਉਹ ਸੁਨੀਲ ਕੁਮਾਰ ਜਾਖੜ ਦੀ ਅਗਵਾਈ ਥੱਲੇ ਕੰਮ ਕਰੇਗਾ

ਸੁਨੀਲ ਕੁਮਾਰ ਜਾਖੜ ਦੀ ਨਵੀਂ ਟੀਮ ਵਿੱਚ ਉਪ ਪ੍ਰਧਾਨ, ਜਨਰਲ ਸਕੱਤਰ, ਸਕੱਤਰ ਅਤੇ ਪਾਰਟੀ ਦੇ ਵਿੰਗਾਂ ਦੇ ਮੁਖੀ ਪਹਿਲੀਆਂ ਇਕਾਈਆਂ ਦੇ ਮੁਕਾਬਲੇ 40-60 ਸਾਲ ਉਮਰ ਵਾਲੇ ਸ਼ਾਮਲ ਕੀਤੇ ਹਨ ਕਿਉਂਕਿ ਇਨ੍ਹਾਂ ਨੇ ਹੀ ਪਾਰਟੀ ਨੂੰ ਸਰਗਰਮ ਕਰਨਾ ਹੁੰਦਾ ਹੈਕੋਰ ਕਮੇਟੀ ਵਿੱਚ ਤਜਰਬੇਕਾਰ ਸੀਨੀਅਰ ਨੇਤਾ ਹੁੰਦੇ ਹਨ, ਜਿਹੜੇ ਸਿਰਫ ਨੀਤੀਗਤ ਫ਼ੈਸਲੇ ਕਰਦੇ ਹਨ। ਪਾਰਟੀ ਨੂੰ ਲਾਮਬੰਦ ਕਰਨ ਵਿੱਚ ਨੌਜਵਾਨ ਸੁਚੱਜਾ ਯੋਗਦਾਨ ਪਾ ਸਕਦੇ ਹਨਵੇਖਣ ਵਾਲੀ ਗੱਲ ਇਹ ਹੈ ਕਿ ਕੀ ਸੁਨੀਲ ਕੁਮਾਰ ਜਾਖੜ ਦੀ ਨਵੀਂ ਟੀਮ ਟਕਸਾਲੀ ਭਾਜਪਾਈਆਂ ਨੂੰ ਆਪਣੇ ਨਾਲ ਤੋਰਨ ਵਿੱਚ ਸਫਲ ਹੁੰਦੀ ਹੈ, ਜਾਂ ਨਹੀਂਮਈ 2024 ਦੀਆਂ ਲੋਕ ਸਭਾ ਚੋਣਾਂ ਦੇ ਨਤੀਜੇ ਸੁਨੀਲ ਕੁਮਾਰ ਜਾਖੜ ਦਾ ਭਵਿੱਖ ਤੈਅ ਕਰਨਗੇ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(4233)
(ਸਰੋਕਾਰ ਨਾਲ ਸੰਪਰਕ ਲਈ: (This email address is being protected from spambots. You need JavaScript enabled to view it.)

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author