GurmitPalahi7ਵੇਖੋ ਕਿਵੇਂ ਪ੍ਰਚਾਇਆ ਜਾ ਰਿਹਾ ਹੈ ਕਿ ਦੇਸ਼ ਦੇ 80 ਕਰੋੜ ਲੋਕਾਂ ਨੂੰ ਸਰਕਾਰ ਅਨਾਜ ਮੁਫ਼ਤ ਦੇ ਰਹੀ ਹੈ, ਜਿਵੇਂ ਕੋਈ ...
(6 ਫਰਵਰੀ 2024)
ਇਸ ਸਮੇਂ ਪਾਠਕ: 610.


ਦੇਸ਼ ਵਿੱਚ ਚੋਣਾਂ ਦਾ ਮੌਸਮ ਆ ਢੁੱਕਾ ਹੈ
ਦੇਸ਼ ਦੇ ਪ੍ਰਧਾਨ ਮੰਤਰੀ ਨਿੱਤ ਨਵੇਂ ਐਲਾਨ ਹੀ ਨਹੀਂ ਕਰ ਰਹੇ, ਸਗੋਂ ਆਪਣੀ ‘ਦੋ ਇੰਜਨ’ ਸਰਕਾਰ ਵਾਲੇ ਸੂਬਿਆਂ ਵਿੱਚ ਜਾ ਕੇ ਨਵੇਂ ਨਵੇਂ ‘ਵੱਡ ਅਕਾਰੀ, ਵੱਡ ਕਰੋੜੀ’ ਪ੍ਰਾਜੈਕਟਾਂ ਦਾ ਉਦਘਾਟਨ ਵੀ ਕਰ ਰਹੇ ਹਨ ਜਾਂ ਨੀਂਹ ਪੱਥਰ ਰੱਖ ਰਹੇ ਹਨ

ਅਯੁੱਧਿਆ ਵਿਖੇ ਰਾਮ ਮੰਦਰ ਵਿੱਚ ਪ੍ਰਧਾਨ ਮੰਤਰੀ ਵੱਲੋਂ ਸ੍ਰੀ ਰਾਮ ਪ੍ਰਾਣ ਪ੍ਰਤਿਸ਼ਠਾ ਕਰਵਾਈ ਗਈ ਹੈਦੇਸ਼ ਦੀ ਨਾਰੀ ਨੂੰ ਸਮਰਪਿਤ ਬੱਜਟ ਦੇਸ਼ ਦੀ ਪਾਰਲੀਮੈਂਟ ਵਿੱਚ ਪੇਸ਼ ਕੀਤਾ ਗਿਆ ਹੈ ‘ਦੇਸ਼ ਦੀਆਂ ਨਾਰੀਆਂ ਨੂੰ ਹੁਣ ਪਹਿਲਾਂ ਨਾਲੋਂ ਵੱਧ ਮਾਣ-ਤਾਣ ਮਿਲੇਗਾਆਯੁਸ਼ਮਾਨ ਭਾਰਤ ਬੀਮਾ ਕਾਰਡ’ ਦੀ ਸੁਵਿਧਾ ਤਹਿਤ ਮੁਫ਼ਤ ਇਲਾਜ ਦੇਸ਼ ਦੀਆਂ ਆਸ਼ਾ ਅਤੇ ਆਂਗਨਵਾੜੀ ਵਰਕਰਾਂ (ਜਿਨ੍ਹਾਂ ਨੂੰ ਕੁਝ ਸੈਂਕੜੇ ਮਾਸਿਕ ਤਨਖ਼ਾਹ ਹੀ ਮਿਲਦੀ ਹੈ) ਤਕ ਵਧਾ ਦਿੱਤਾ ਗਿਆ ਹੈਰੇਲਵੇ ਵਿੱਚ ਸਹੂਲਤਾਂ, ਸਿਹਤ ਵਿੱਚ ਸਹੂਲਤਾਂ, ਸਿੱਖਿਆ ਬੱਜਟ ਵਿੱਚ ਕੁਝ ਵਾਧਾ, ਪਰ ਖੇਤੀਬਾੜੀ ਖੇਤਰ ਦਾ ਬੱਜਟ ਘਟਾ ਦਿੱਤਾ ਗਿਆ ਹੈ

ਦੇਸ਼ ਦੇ ਚੋਣ ਕਮਿਸ਼ਨ ਵਿੱਚ ਮੈਂਬਰਾਂ ਦੀਆਂ ਨਿਯੁਕਤੀਆਂ ਦੀ ਪ੍ਰਕਿਰਿਆ ਬਦਲ ਦਿੱਤੀ ਗਈ ਹੈਸਰਕਾਰ ਕੋਲ ਹੁਣ ਇਹਨਾਂ ਮੈਂਬਰਾਂ ਦੀ ਨਿਯੁਕਤੀ ਦੇ ਵੱਧ ਅਧਿਕਾਰ ਹੋਣਗੇਸਰਕਾਰ ਮੈਂਬਰਾਂ ਦੀ ਨਿਯੁਕਤੀ ਸਮੇਂ ਮਨਮਰਜ਼ੀ ਕਰ ਸਕੇਗੀਦੇਸ਼ ਦੀ ਈ.ਡੀ. ਅਤੇ ਸੀਬੀਆਈ ਹੋਰ ਤੇਜ਼ ਹੋ ਗਈਆਂ ਹਨਦੇਸ਼ ਦੇ ਵਿਰੋਧੀ ਦਲ ਦੇ ਨੇਤਾਵਾਂ ਨੂੰ ਸ਼ਿਕੰਜੇ ਵਿੱਚ ਲਿਆ ਜਾ ਰਿਹਾ ਹੈਝਾਰਖੰਡ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਲਗਾਤਾਰ ਸੰਮਨ ਮਿਲ ਰਹੇ ਹਨਝਾਰਖੰਡ ਦੇ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਨਿਸ਼ਾਨੇ ’ਤੇ ਹਨਹਰ ਕਿਸਮ ਦੇ ਦਾਅ ਪੇਚ ਦੇਸ਼ ਵਿੱਚ ਰਾਜ ਸ਼ਕਤੀ ਹਥਿਆਉਣ ਲਈ ਭਾਜਪਾ ਹਕੂਮਤ ਵਰਤ ਰਹੀ ਹੈਚੰਡੀਗੜ੍ਹ ਦੀ ਮੇਅਰ ਚੋਣ ਸਮੇਂ ਕਾਂਗਰਸ, ਆਮ ਆਦਮੀ ਪਾਰਟੀ ਦੇ ਸਾਂਝੇ ਬਹੁਮਤ ਹੋਣ ਦੇ ਬਾਵਜੂਦ ਭਾਜਪਾ ਦਾ ਮੇਅਰ ਅਤ ਦੋ ਡਿਪਟੀ ਮੇਅਰ ਚੁਣ ਲਏ ਗਏ ਹਨ

ਪੂਰੇ ਦੇਸ਼ ਵਿੱਚ ਗੋਦੀ ਮੀਡੀਆ ਅਤੇ ਸਰਕਾਰੀ ਮੀਡੀਆ ਹਾਕਮਾਂ ਦੀਆਂ ਦਸ ਸਾਲਾਂ ਦੀਆਂ ਪ੍ਰਾਪਤੀਆਂ ਗਿਣਾਉਣ ਲਈ ਪੱਬਾਂ ਭਾਰ ਹੈਨਿਸ਼ਾਨਾ ਬੱਸ ਇੱਕੋ ਹੈ, ਦੇਸ਼ ਵਿੱਚ ਸਿਰਫ਼ ਇੱਕ ਪਾਰਟੀ ਰਾਜ ਦੀ ਸਥਾਪਨਾ ਹੋਵੇਵਿਰੋਧੀਆਂ ਦਾ ਖੁਰਾ ਖੋਜ ਮਿਟਾਉਣ ਲਈ ਭਰਪੂਰ ਯਤਨ ਹੋ ਰਹੇ ਹਨਇੱਕ ਰਾਸ਼ਟਰ, ਇੱਕ ਬੋਲੀ, ਇੱਕ ਚੋਣ! ਬੱਸ ਸਭ ਕੁਝ ਇੱਕੋ ਇੱਕ!

ਚੁੱਪ ਦੇਸ਼ ਦੀ ਵਿਰੋਧੀ ਧਿਰ ਵੀ ਨਹੀਂ ਹੈ ਗਠਜੋੜ ਦੀ ਨੀਤੀ ਅਪਣਾ ਕੇ ‘ਇੰਡੀਆ” ਸਿਰਜੀ ਗਈ ਹੈਭਾਵੇਂ ਆਪਸੀ ਤਾਲਮੇਲ ਅਤੇ ਸਹਿਯੋਗ ਦੀ ਘਾਟ ਹੈ, ਫਿਰ ਵੀ ਜਿੱਥੇ ਜਿੱਥੇ ਵੀ ਇੰਡੀਆ ਗਠਜੋੜ ਵਿੱਚ ਸ਼ਾਮਲ ਸਿਆਸੀ ਪਾਰਟੀਆਂ ਦੀਆਂ ਸਰਕਾਰਾਂ ਹਨ, ਉਹਨਾਂ ਵੱਲੋਂ ਵੀ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਜਾ ਰਹੀਆਂ ਹਨ ਜਾਂ ਆਪਣੀਆਂ ਸਰਕਾਰਾਂ ‘ਕੇਂਦਰੀ ਹਾਕਮਾਂ’ ਤੋਂ ਤੋੜੇ ਜਾਣ ਤੋਂ ਬਚਾਈਆਂ ਜਾ ਰਹੀਆਂ ਹਨਕਾਂਗਰਸ ਦੇ ਰਾਹੁਲ ਗਾਂਧੀ ਭਾਰਤ ਯਾਤਰਾ ’ਤੇ ਨਿਕਲੇ ਹੋਏ ਹਨ

ਦੱਖਣੀ ਸੂਬਿਆਂ ਵਿੱਚ ਚੋਣਾਂ ਲਈ ਮਾਹੌਲ ਉੱਤਰੀ ਭਾਰਤ ਨਾਲੋਂ ਵੱਖਰਾ ਹੈਉੱਥੇ ਧਰਮ ਪੱਖੀ ਸਿਆਸਤ ਦਾ ਬੋਲ ਬਾਲਾ ਨਹੀਂ ਹੈਵਿਰੋਧੀ ਧਿਰ ਧਰਮ ਨਿਰਪੱਖਤਾ ਅਤੇ ਸੰਵਿਧਾਨਕ ਸੰਕਲਪ ਨੂੰ ਦਰਪੇਸ਼ ਵੰਗਾਰਾਂ ਨੂੰ ਲੋਕਾਂ ਸਾਹਵੇਂ ਪੇਸ਼ ਕਰਨ ਦੇ ਰੌਂ ਵਿੱਚ ਹੈ

ਚੋਣਾਂ ਦੇ ਇਸ ਮੌਸਮ ਵਿੱਚ ਮੁੱਦਿਆਂ ਦੀ ਸਿਆਸਤ ਵਿੱਖਰੀ ਹੋਈ ਦਿਸਦੀ ਹੈਆਪਣਿਆਂ ਨੂੰ ਰਿਓੜੀਆਂ ਵੰਡਣ ਅਤੇ ਲੋਕਾਂ ਨੂੰ ਧਰਮ ਦੇ ਨਾਂਅ ਉੱਤੇ ਵੰਡਣ ਲਈ ਹਾਕਮ, ਨੇਤਾ, ਤਿੱਖੀਆਂ ਸੁਰਾਂ ਵਿੱਚ ਬੋਲ ਅਲਾਪ ਰਹੇ ਹਨ

ਵੇਖੋ ਕਿਵੇਂ ਪ੍ਰਚਾਇਆ ਜਾ ਰਿਹਾ ਹੈ ਕਿ ਦੇਸ਼ ਦੇ 80 ਕਰੋੜ ਲੋਕਾਂ ਨੂੰ ਸਰਕਾਰ ਅਨਾਜ ਮੁਫ਼ਤ ਦੇ ਰਹੀ ਹੈ, ਜਿਵੇਂ ਕੋਈ ਅਹਿਸਾਨ ਕੀਤਾ ਜਾ ਰਿਹਾ ਹੋਵੇਮੁਫ਼ਤ ਗੈਸ ਕੁਨੈਕਸ਼ਨ ਵੰਡੇ ਜਾ ਰਹੇ ਹਨ‘ਆਯੁਸ਼ਮਾਨ ਭਾਰਤ ਕਾਰਡ’ ਰਾਹੀਂ ਮੁਫ਼ਤ ਸਿਹਤ ਸਹੂਲਤਾਂ ਹਨਇਹ ਬਿਲਕੁਲ ਵੀ ਭੁੱਲਿਆ ਜਾ ਰਿਹਾ ਹੈ ਕਿ ਦੇਸ਼ ਦੀ 60 ਫੀਸਦੀ ਆਬਾਦੀ ਜੇਕਰ ਮੁਫ਼ਤ ਸਰਕਾਰੀ ਭੋਜਨ ਲੈਣ ਲਈ ਮਜਬੂਰ ਹੈ ਤਾਂ ਉਸਦੀ ਆਰਥਿਕ ਹਾਲਾਤ ਕਿਹੋ ਜਿਹੀ ਹੈ? ਆਜ਼ਾਦੀ ਦੇ 75 ਸਾਲ ਬੀਤਣ ਬਾਅਦ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇਸ਼ ਭਾਰਤ ਦੇ ਵਸਨੀਕਾਂ ਤੋਂ ਜੇਕਰ ਮੁਫ਼ਤ ਦਿੱਤੀਆਂ ਰਿਆਇਤਾਂ ਦੇ ਨਾਂਅ ਉੱਤੇ ਹੀ ਵੋਟ ਬਟੋਰਨੀ ਹੈ ਤਾਂ ਇਸ ਤੋਂ ਹੋਰ ਵੱਡਾ, ਲੋਕਤੰਤਰ ਦਾ ਕਿਹੜਾ ਜ਼ਨਾਜਾ ਨਿਕਲ ਸਕਦਾ ਹੈ?

ਚੋਣਾਂ ਦੇ ਇਸ ਮੌਸਮ ਵਿੱਚ ਦਰਸਾਉਣ ਦਾ ਇਹ ਵੱਡਾ ਯਤਨ ਹੋ ਰਿਹਾ ਹੈ ਕਿ ਦੇਸ਼ ਦੇ 20 ਤੋਂ 25 ਕਰੋੜ ਭਾਰਤੀ ਪਿਛਲੇ ਪੰਜ ਸਾਲਾਂ ਵਿੱਚ ਗਰੀਬੀ ਰੇਖਾ ਤੋਂ ਉੱਪਰ ਉੱਠ ਗਏ ਹਨਪਰ ਭੁੱਖਮਰੀ ਵਿੱਚ ਉਹ ਗੁਆਂਢੀ ਮੁਲਕਾਂ ਇੱਥੋਂ ਤਕ ਕਿ ਬੰਗਲਾ ਦੇਸ਼, ਸ਼੍ਰੀ ਲੰਕਾ ਤੋਂ ਉੱਪਰਲਾ ਸਥਾਨ ਕਿਵੇਂ ਰੱਖਦੇ ਹਨ?

ਇੱਕ ਸੁਪਨਮਈ ਦ੍ਰਿਸ਼ ਦੇਸ਼ ਵਿੱਚ ਸਿਰਜਿਆ ਜਾ ਰਿਹਾ ਹੈਦੇਸ਼ ਨੂੰ ਦੁਨੀਆ ਦੀ ਆਉਣ ਵਾਲੇ ਸਮੇਂ ਵਿੱਚ ਵੱਡੀ ਆਰਥਿਕਤਾ ਦਰਸਾਉਣ ਲਈ ਸਰਕਾਰ ਅਤੇ ਗੋਦੀ ਮੀਡੀਆ ਪੱਬਾਂ ਭਾਰ ਹੈਦੇਸ਼ ਦੇ ਧੰਨ-ਕੁਬੇਰ ਅਡਾਨੀ-ਅੰਬਾਨੀ, ਵੱਡੇ-ਵੱਡੇ ਅਮੀਰ ਐਕਟਰ ਜਿਵੇਂ ਆਯੁਧਿਆ ਸਮਾਗਮ ਵਿੱਚ ਸਰਕਾਰ ਦੀ ਪਿੱਠ ਉੱਤੇ ਵੇਖੇ ਗਏ, ਉਹ ‘ਨਿੱਜੀਕਰਨ’ ਨੂੰ ਪ੍ਰਣਾਏ ਭਾਰਤੀ ਹਾਕਮਾਂ ਨੂੰ ਉਤਸ਼ਾਹਿਤ ਕਰ ਗਏਇਸ ਸਭ ਕੁਝ ਦਾ ਵਿਸ਼ਾਲ ਚੋਣਾਂ ਦੇ ਸਮਿਆਂ ਵਿੱਚ ਦਿਖਾਵਾ ਕੋਈ ਅਲੋਕਾਰ ਵਰਤਾਰਾ ਨਹੀਂ ਹੈ ਸਰਕਾਰਾਂ ਜਦੋਂ ਚਾਹੁੰਦੀਆਂ ਹਨ, ਉਦੋਂ ਉਹ ਮਾਫੀਏ, ਭੂ-ਮਾਫੀਏ, ਕਬਜ਼ਾਧਾਰੀਆਂ, ਗੁੰਡਿਆਂ ਨੂੰ ਸਰਗਰਮ ਕਰ ਲੈਂਦੀਆਂ ਹਨ ਅਤੇ ਚੋਣਾਂ ਵਾਲਾ ਸਮਾਂ ਇਹਨਾਂ ਲੋਕਾਂ ਲਈ ਅਤਿ ਉੱਤਮ ਗਿਣਿਆ ਜਾਂਦਾ ਹੈਚੋਣਾਂ ਵਿੱਚ ਇਹ ਨੇਤਾਵਾਂ ਦੇ ਹਥਿਆਰ ਗਿਣੇ ਜਾਂਦੇ ਹਨਹਾਕਮ ਧਿਰ ਅਤੇ ਵਿਰੋਧੀ ਧਿਰ ਦਾ ਇਹ ਗਹਿਣਾ ਹਨ, ਜੋ ਕਦੇ ਵੀ ਇਹਨਾਂ ਤੋਂ ਨਹੀਂ ਨਿਖੜਦਾ

ਇੱਕ ਰਿਪੋਰਟ ਭਾਰਤ ਵਿੱਚ ਨਜਾਇਜ਼ ਕਬਜ਼ਿਆਂ ਬਾਰੇ ਛਪੀ ਹੈਇਹ ਕਿਸੇ ਬਾਹਰੀ ਏਜੰਸੀ ਵੱਲੋਂ ਨਹੀਂ ਸਗੋਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਹੈਇਸ ਅਨੁਸਾਰ ਦੇਸ਼ ਦੇ ਜੰਗਲ ਵਿਭਾਗ ਦੀ 32 ਲੱਖ 77 ਹਜ਼ਾਰ 591 ਏਕੜ ਜ਼ਮੀਨ ਕਬਜ਼ਾਧਾਰੀਆਂ ਨੇ ਹਥਿਆਈ ਹੋਈ ਹੈਭਾਰਤੀ ਸੈਨਾ ਦੀ 9375 ਏਕੜ ਅਤੇ ਰੇਲਵੇ ਦੀ 2012 ਏਕੜ ਜ਼ਮੀਨ ਉੱਤੇ ਵੀ ਭੂ-ਮਾਫੀਏ, ਕਬਜ਼ਾਧਾਰੀਆਂ ਨੇ ਕਬਜ਼ਾ ਕੀਤਾ ਹੋਇਆ ਹੈਦੇਸ਼ ਦੀ ਰਾਜਧਾਨੀ ਦਿੱਲੀ ਦੇ 964 ਸਰਕਾਰੀ ਪਾਰਕਾਂ ਦੀ ਲਗਭਗ 70 ਏਕੜ ਜ਼ਮੀਨ ਵੀ ਇਹਨਾਂ ਲੋਕਾਂ ਦੇ ਕਬਜ਼ੇ ਹੇਠ ਹੈ

ਇਹ ਜਾਣਦਿਆਂ ਹੋਇਆ ਵੀ ਕਿ ਨਜਾਇਜ਼ ਕਬਜ਼ਿਆਂ ਦੀ ਸਮੱਸਿਆ ਬਹੁਤ ਗੰਭੀਰ ਹੈ, ਹਰ ਦਿਨ ਸਰਕਾਰੀ ਜ਼ਮੀਨ ਉੱਤੇ ਭੂ-ਮਾਫੀਆ, ਦਬੰਗ ਲੋਕ, ਘੁਸਪੈਠੀਏ ਕਬਜ਼ਾ ਕਰ ਰਹੇ ਹਨਇਹ ਕਬਜ਼ੇ ਕਰਾਉਣ ਪਿੱਛੇ ਵੱਡੇ ਸਿਆਸਤਦਾਨਾਂ, ਸਿਆਸਤਦਾਨਾਂ ਦੇ ਪਿੱਛਲੱਗਾਂ, ਇੱਥੋਂ ਤਕ ਕਿ ਸਰਕਾਰੀ ਅਫਸਰਾਂ ਦਾ ਵੀ ਹੱਥ ਹੋਣਾ ਪਾਇਆ ਜਾਂਦਾ ਹੈਇਹਨਾਂ ਵਿਰੁੱਧ ਸਰਕਾਰਾਂ ਕੁਝ ਨਹੀਂ ਕਰਦੀਆ, ਕਿਉਂਕਿ ਉਹ ਜਾਣਦੀਆਂ ਹਨ ਕਿ ਇਹ ਚੋਣਾਂ ਦੇ ਸਮਿਆਂ ਵਿੱਚ ਉਸਦੀ ਪੱਕੀ ਵੋਟ ਬੈਂਕ ਹੈ

ਚੋਣਾਂ ਦੇ ਸਮਿਆਂ ਵਿੱਚ ਨੇਤਾਵਾਂ ਦੀ ਦਲਬਦਲੀ ਜਾਇਜ਼ ਗਿਣੀ ਜਾਂਦੀ ਹੈਵਿਧਾਇਕਾਂ ਦੀ ਖਰੀਦੋ-ਫ਼ਰੋਖਤ ਉੱਤੇ ਵੀ ਕੋਈ ਪ੍ਰਸ਼ਨ ਚਿੰਨ੍ਹ ਨਹੀਂ ਉੱਠਦਾਮੌਜੂਦਾ ਉਦਾਹਰਣ ਬਿਹਾਰ ਦੀ ਹੈ ਨੌਂਵੀਂ ਵਾਰ ਮੁੱਖ ਮੰਤਰੀ ਬਣਿਆ ਬਿਹਾਰੀ ਨੇਤਾ ਨਤੀਸ਼ ਕੁਮਾਰ, ਅਨੈਤਿਕਤਾ ਦੀਆਂ ਹੱਦਾਂ ਪਾਰ ਕਰਦਾ, ਕਦੇ ਭਾਜਪਾ ਅਤੇ ਕਦੇ ਵਿਰੋਧੀ ਧਿਰ ਨਾਲ ਖੜ੍ਹਕੇ ਮੁੱਖ ਮੰਤਰੀ ਦੀ ਕੁਰਸੀ ਚੜ੍ਹਦਾ ਵੇਖਿਆ ਜਾਂਦਾ ਹੈਆਇਆ ਰਾਮ, ਗਿਆ ਰਾਮ ਦੀ ਇਸ ਤੋਂ ਵੱਡੀ ਹੋਰ ਕਿਹੜੀ ਤਸਵੀਰ ਹੋ ਸਕਦੀ ਹੈ ਉਸ ਤੋਂ ਬਿਨਾਂ?

ਉਂਜ ਕੇਂਦਰ ਵਿੱਚ ਰਾਜ ਕਰਦੇ ਹਾਕਮਾਂ ਜਦੋਂ ਦਾਅ ਲਗਦਾ ਹੈ, ਵਿਰੋਧੀਆਂ ਨੂੰ ਮਾਤ ਪਾਉਣ ਲਈ ਇਹ ਖੇਡ ਖੇਡਦੇ ਹਨ, ਜਿਹੜਾ ‘ਦਲ ਬਦਲੀ ਕਾਨੂੰਨ” ਨੂੰ ਵੀ ਛਿੱਕੇ ਟੰਗ ਦਿੰਦਾ ਹੈਉਂਜ ਸਮਝਣ ਵਾਲੀ ਗੱਲ ਤਾਂ ਇਹ ਵੀ ਹੈ ਕਿ ਗਿਰਗਟ ਵਾਂਗ ਰੰਗ ਬਦਲਣ ਵਾਲੇ ਨੇਤਾ ਜਦੋਂ ਲੋਕ ਕਚਹਿਰੀ ਵਿੱਚ ਜਾਂਦੇ ਹਨ ਤਾਂ ਫਿਰ ਵੀ ਉਹ ਮੁੜ ‘ਸਾਮ, ਦਾਮ, ਦੰਡਦੀ ਸਿਆਸਤ ਕਰਦਿਆਂ ਮੁੜ ਚੋਣਾਂ ਜਿੱਤ ਜਾਂਦੇ ਹਨ

ਚੋਣਾਂ ਦੇ ਸਮਿਆਂ ਵਿੱਚ ਕਰੋੜ ਪਤੀਆਂ ਅਤੇ ਬਹੁਬਲੀਆਂ ਦੀ ਤਾਂ ਜਿਵੇਂ ਚਾਂਦੀ ਹੋ ਜਾਂਦੀ ਹੈ, ਉਹ ਆਪਣੀ ਤਾਕਤ ਦੀ ਵਰਤੋਂ ਕਰਦਿਆਂ ਦੇਸ਼ ਦੇ ਪਵਿੱਤਰ ਸਦਨ ‘ਲੋਕ ਸਭਾ’ ਦੀ ਦਹਿਲੀਜ਼ ਟੱਪਦੇ ਹਨ, ਸਤਿਕਾਰਯੋਗ ਬਣਦੇ ਹਨ ਅਤੇ ਦੇਸ਼ ਦੇ ਲੋਕਾਂ ਉੱਤੇ ਉਸੇ ਬਹੁਬਲ ਨਾਲ ਰਾਜ ਕਰਦੇ ਹਨ

ਇਸ ਸਮੇਂ ਦੇਸ਼ ਦੀ ਲੋਕ ਸਭਾ ਅਤੇ ਰਾਜ ਸਭਾ ਵਿੱਚ ਬੈਠੇ ਸਤਿਕਾਰਯੋਗ ਮੈਂਬਰ ਜਾਣੀ ਮੈਂਬਰ ਪਾਰਲੀਮੈਂਟ ਦੀ ਪੜਚੋਲ ਕਰਨੀ ਤਾਂ ਬਣਦੀ ਹੀ ਹੈਏਡੀਆਰ ਦੀ ਰਿਪੋਰਟ ਕਹਿੰਦੀ ਹੈ ਕਿ ਦੇਸ਼ ਦੀ ਪਾਰਲੀਮੈਂਟ ਦੇ ਕੁੱਲ 763 ਮੈਂਬਰਾਂ ਵਿੱਚੋਂ 306 ਉੱਤੇ ਅਪਰਾਧਿਕ ਕੇਸ ਦਰਜ ਹਨ, ਜਿਨ੍ਹਾਂ ਵਿੱਚੋਂ 25 ਫੀਸਦੀ ਉੱਤੇ ਕਤਲ, ਔਰਤਾਂ ਨਾਲ ਬਲਾਤਕਾਰ ਦੇ ਗੰਭੀਰ ਕੇਸ ਹਨਇਹਨਾਂ ਵਿੱਚ 139 ਭਾਜਪਾ ਦੇ ਅਤੇ 49 ਕਾਂਗਰਸ ਦੇ ਐੱਮ.ਪੀ. ਹਨਹੈਰਾਨੀ ਤਾਂ ਹੋਣੀ ਹੀ ਨਹੀਂ ਚਾਹੀਦੀ ਕਿ ਇਹਨਾਂ ਵਿੱਚੋਂ 7 ਫ਼ੀਸਦੀ ਅਰਬਪਤੀ ਹਨ ਇਸ ਤੋਂ ਵੀ ਅਗਲੀ ਗੱਲ ਇਹ ਕਿ 17ਵੀਂ ਲੋਕ ਸਭਾ ਦੇ ਜੋ 539 ਮੈਂਬਰ ਚੁਣੇ ਗਏ ਸਨ, ਉਹਨਾਂ ਵਿੱਚੋਂ ਇਸ ਰਿਪੋਰਟ ਅਨੁਸਾਰ 475 ਕਰੋੜਪਤੀ ਹਨ, ਜਿਹਨਾਂ ਵਿੱਚ ਭਾਜਪਾ ਦੇ 303 ਅਤੇ ਕਾਂਗਰਸ ਦੇ 52 ਕਰੋੜਪਤੀ ਮੈਂਬਰ ਹਨ

ਦੇਸ਼ ਇਸ ਵੇਲੇ ਬੇਰੁਜ਼ਗਾਰੀ ਝੱਲ ਰਿਹਾ ਹੈਦੇਸ਼ ਵਿੱਚ ਬੇਰੁਜ਼ਗਾਰੀ ਦਰ 7.95% ਹੈਦੇਸ਼ ਭੁੱਖਮਰੀ ਦਾ ਸ਼ਿਕਾਰ ਹੈ ਕੁੱਲ 125 ਦੇਸ਼ਾਂ ਵਿੱਚ ਭੁੱਖਮਰੀ ਵਿੱਚ ਭਾਰਤ ਦਾ ਸਥਾਨ 111ਵਾਂ ਹੈਦੇਸ਼ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈਅੰਤਰਰਾਸ਼ਟਰੀ ਪੱਧਰ ’ਤੇ ਇਸਦਾ ਸਥਾਨ 85ਵਾਂ ਹੈਦੇਸ਼ ਮਨੁੱਖੀ ਅਧਿਕਾਰਾਂ ਦੇ ਮਾਮਲੇ ਵਿੱਚ ਅੰਤਰਰਾਸ਼ਟਰੀ ਦ੍ਰਿਸ਼ ਵਿੱਚ ਬਦਨਾਮੀ ਖੱਟ ਚੁੱਕਾ ਹੈਦੇਸ਼ ਬੁਰੀ ਤਰ੍ਹਾਂ ਕਰਜ਼ਾਈ ਹੈਇਸ ਸਿਰ 205 ਲੱਖ ਕਰੋੜ ਕਰਜ਼ਾ ਹੈ

ਚੋਣ ਵੇਲਿਆਂ ਵਿੱਚ ਬੇਰੁਜ਼ਗਾਰੀ, ਭੁੱਖਮਰੀ, ਮਹਿੰਗਾਈ, ਭ੍ਰਿਸ਼ਟਾਚਾਰ, ਸਿਹਤ, ਸਿੱਖਿਆ ਅਤੇ ਵਾਤਾਵਰਣ ਮੁੱਖ ਮੁੱਦੇ ਹੋਣੇ ਚਾਹੀਦੇ ਹਨਲੋਕਾਂ ਕੋਲ ਰੋਟੀ, ਕੱਪੜਾ, ਮਕਾਨ ਹੈ ਜਾਂ ਨਹੀਂ, ਇਹ ਮੁੱਦਾ ਗੰਭੀਰ ਹੈ ਮੁੱਦੇ ਤਾਂ ਇਹ ਵੀ ਚੁੱਕਣੇ ਬਣਦੇ ਹਨ ਕਿ ਕੀ ਧਰਮ ਦੇ ਨਾਂਅ ਉੱਤੇ ਸਿਆਸਤ ਜਾਇਜ਼ ਹੈ? ਕੀ ਦੇਸ਼ ਵਿੱਚ ਸੰਘੀ ਢਾਂਚੇ ਦੀ ਸੰਘੀ ਘੁੱਟਕੇ ਲੋਕਤੰਤਰ ਦਾ ਘਾਣ ਨਹੀਂ ਕੀਤਾ ਜਾ ਰਿਹਾ? ਕੀ ਵਿਰੋਧੀ ਧਿਰ ਦੀਆਂ ਸਰਕਾਰਾਂ ਤੋੜਨ ਲਈ ਦਲ ਬਦਲੀ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ? ਕੀ ਦੇਸ਼ ਵਿੱਚ ਘੱਟ ਗਿਣਤੀਆਂ ਨੂੰ ਬੇਖੋਫ ਹੋ ਕੇ ਜੀਊਣ ਦਾ ਹੱਕ ਖੋਹਿਆ ਜਾਣਾ ਠੀਕ ਹੈ? ਕੀ ਦੇਸ਼ ਵਿੱਚ ਇੱਕ ਦੇਸ਼, ਇੱਕ ਕੌਮ, ਇੱਕ ਬੋਲੀ, ਇੱਕ ਚੋਣ ਦੀ ਰਾਜਨੀਤੀ ਨੂੰ ਲਾਗੂ ਕਰਨਾ ਡਿਕਟੇਟਰਾਨਾ ਸੋਚ ਵੱਲ ਦੇਸ਼ ਨੂੰ ਵਧਾਉਣਾ ਨਹੀਂ? ਜੋ ਸਾਡੇ ਅਨੁਸਾਰ ਨਹੀਂ ਸੋਚਦਾ, ਜੋ ਸਾਡੇ ਅਨੁਸਾਰ ਨਹੀਂ ਬੋਲਦਾ, ਉਸ ਉੱਤੇ ਦੇਸ਼ ਧ੍ਰੋਹੀ ਦਾ ਫੱਟਾ ਲਾਉਣਾ ਕੀ ਦੇਸ਼ ਦਾ ਜਮਹੂਰੀ ਖਾਸਾ ਬਦਲਣਾ ਨਹੀਂ?

ਬਿਨਾਂ ਸ਼ੱਕ ਦੇਸ਼ ਦੀਆਂ ਵਿਰੋਧੀ ਸਿਆਸੀ ਪਾਰਟੀਆਂ ਇਹਨਾਂ ਮੁੱਦਿਆਂ ਸੰਬੰਧੀ ਚੋਣ ਮੈਨੀਫੈਸਟੋ ਜਾਰੀ ਕਰਨਗੀਆਂਸਰਕਾਰ ਆਪਣੀਆਂ ਪ੍ਰਾਪਤੀਆਂ ਨੂੰ ਗਿਣਾਏਗੀ, ਆਪਣੇ ਵਿਰੋਧੀ ਭ੍ਰਿਸ਼ਟ ਨੇਤਾਵਾਂ ਅਤੇ ਪਰਿਵਾਰਵਾਦ ਦੇ ਚਿੱਠੇ ਫਰੋਲੇਗੀਪਰ ਉਹ ਆਪਣੇ ਭ੍ਰਿਸ਼ਟ ਨੇਤਾਵਾਂ ਜਾਂ ਆਪਣੀ ਪਾਰਟੀ ਵਿੱਚ ਚੋਣਾਂ ਵੇਲੇ ਸ਼ਾਮਲ ਹੋਣ ਵਾਲੇ ਭ੍ਰਿਸ਼ਟ ਨੇਤਾਵਾਂ ਦਾ ਨੰਗ ਢਕ ਲਵੇਗੀਵਿਰੋਧੀ ਧਿਰਾਂ ਵੀ ਸਰਕਾਰ ਦੇ ਪਾਜ ਖੋਲ੍ਹਣ ਲਈ ਯਤਨਸ਼ੀਲ ਹੋਣਗੀਆਂ ਪਰ ਕੀ ਉਹ ਆਮ ਲੋਕਾਂ ਦੀਆਂ ਮੁੱਖ ਲੋੜਾਂ ਅਤੇ ਲੋਕਾਂ ਦੀ ਅਸਲ ਸਥਿਤੀ ਲੋਕਾਂ ਦੀ ਕਚਹਿਰੀ ਵਿੱਚ ਪੇਸ਼ ਕਰਨ ਲਈ ਕਾਮਯਾਬ ਹੋ ਸਕਣਗੀਆਂ?

ਆਉਣ ਵਾਲੀ ਤਿਮਾਹੀ ਦੇਸ਼ ਲਈ ਅਹਿਮ ਹੈਆਮ ਲੋਕਾਂ ਨੂੰ ਉਹਨਾਂ ‘ਪ੍ਰਮੁੱਖ ਲੋਕਾਂ” ਦੇ ਧੱਕੇ-ਧੌਂਸ, ਰੌਲੇ-ਰੱਪੇ ਨੂੰ ਸੁਣਨਾ ਪਵੇਗਾ, ਜਿਹਨਾਂ ਨੂੰ ਉਹ ਕਈ ਕਾਰਨਾਂ ਕਰਕੇ ਮਨੋਂ ਪਸੰਦ ਨਹੀਂ ਕਰਦੇਅਸਲ ਵਿੱਚ ਲੋਕਾਂ ਲਈ ਇਹ ਨੇਤਾ ਉਹਨਾਂ ਦੀ ਮਜਬੂਰੀ ਬਣ ਚੁੱਕੇ ਹਨ, ਕਿਉਂਕਿ ਇਹਨਾਂ ਨੇਤਾਵਾਂ ਨੇ ਲੋਕਾਂ ਨੂੰ ਕੁਝ ਹੱਦ ਤਕ ਇੰਨਾ ਬੇਵੱਸ ਕਰ ਦਿੱਤਾ ਹੋਇਆ ਹੈ ਕਿ ਉਹ ਬੋਲਦੇ ਹੀ ਨਹੀਂ ਹਨ, ਧੱਕਾ ਸਹੀ ਜਾਂਦੇ ਹਨ ਅਤੇ ਸਿਰਫ ਨੇਤਾਵਾਂ ਦੀ ਵੋਟ ਬੈਂਕ ਬਣਕੇ ਰਹਿ ਗਏ ਹਨ ਜਾਂ ਉਹਨਾਂ ਵੱਲੋਂ ਮਧੁਰ ਧਰਮੀ ਬਾਣੀ ਵਿੱਚ ਕੀਲੇ ਕਿਸੇ ਸਾਰਥਕ ਸੋਚ ਤੋਂ ਸੱਖਣੇ, ਰੋਟੀ, ਪਾਣੀ ਦਾ ਆਹਾਰ ਕਰਨ ਤਕ ਸੀਮਤ ਕਰ ਦਿੱਤੇ ਗਏ ਹਨ

ਲੋਕਾਂ ਦੀ ਸਾਣ ’ਤੇ ਲੱਗੀ ਸੋਚ, ਇਸ ਸੋਚ ਨੂੰ ਕਦੇ ਖ਼ਤਮ ਕਰਨ ਦੇ ਸਮਰੱਥ ਹੋਏਗੀ ਕਿ ਚੋਣ ਦੇ ਸਮਿਆਂ ਵਿੱਚ ਸਭ ਕੁਝ ਜਾਇਜ਼ ਹੈ ਜਾਂ ਨਹੀਂ, ਇਹ ਤਾਂ ਆਉਣ ਵਾਲੀਆਂ ਚੋਣਾਂ ਦੱਸਣਗੀਆਂ ਜਾਂ ਫਿਰ ਭਵਿੱਖ!

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(4703)
(ਸਰੋਕਾਰ ਨਾਲ ਸੰਪਰਕ ਲਈ: (This email address is being protected from spambots. You need JavaScript enabled to view it.)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author