KesarSBhanguDr7ਉਪਰੋਕਤ ਵਿਸ਼ਲੇਸ਼ਣ ਸਪਸ਼ਟ ਕਰਦਾ ਹੈ ਕਿ ਸੂਬਾ ਇੱਕ ਬਹੁਤ ਹੀ ਗੰਭੀਰ ਅਤੇ ਡੂੰਘੇ ਵਿੱਤੀ ਅਤੇ ਆਰਥਿਕ ਸੰਕਟ ਵਿੱਚ ...
(23 ਮਾਰਚ 2024)
ਇਸ ਸਮੇਂ ਪਾਠਕ: 475.


ਇਸੇ ਮਹੀਨੇ ਪੰਜਾਬ ਸਰਕਾਰ ਨੇ ਵਿੱਤੀ ਸਾਲ
2024-25 ਲਈ ਆਪਣਾ ਬੱਜਟ ਵਿਧਾਨ ਸਭਾ ਵਿੱਚ ਪਾਸ ਕੀਤਾ ਹੈਮੀਡੀਆ ਵਿੱਚ ਬੱਜਟ ’ਤੇ ਵੱਖ ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਵੇਖਣ ਨੂੰ ਮਿਲੀਆਂਸਭ ਤੋਂ ਮਹੱਤਵਪੂਰਨ ਕਿ ਪੰਜਾਬ ਦਾ ਬੱਜਟ ਦੋ ਲੱਖ ਕਰੋੜ ਰੁਪਏ ਤੋਂ ਪਾਰ ਹੋ ਗਿਆ, ਜਦੋਂ ਕਿ ਇਹ ਬੱਜਟ ਪਿਛਲੇ ਵਿੱਤੀ ਵਰ੍ਹੇ ਦੇ ਬੱਜਟ ਦੇ ਸੋਧੇ ਹੋਏ ਅਨੁਮਾਨਾਂ ਨਾਲੋਂ ਸਿਰਫ਼ 2.93 ਪ੍ਰਤੀਸ਼ਤ ਹੀ ਜ਼ਿਆਦਾ ਹੈਪੰਜਾਬ ਸਿਰ ਕਰਜ਼ਾ ਚੜ੍ਹਨ ਦਾ ਮੁੱਢ 1980ਵਿਆਂ ਦੇ ਅੱਧ (1984-85) ਵਿੱਚ ਬੱਝਾ, ਜਦੋਂ ਪਹਿਲੀ ਵਾਰ ਸਰਕਾਰੀ ਮਾਲੀਆ ਖਾਤੇ ਵਿੱਚ ਮਾਲੀਆ ਘਾਟਾ ਸਾਹਮਣੇ ਆਇਆ ਸੀਪਰ ਇਹ ਮਾਲੀਆ ਘਾਟਾ 1987-88 ਤੋਂ ਹੁਣ ਤਕ ਲਗਾਤਾਰ ਵਧਦਾ ਰਿਹਾ ਹੈਇਹ ਸਮਾਂ ਪੰਜਾਬ ਵਿੱਚ ਰਾਜਸੀ ਅਤੇ ਸਮਾਜਿਕ ਉਥਲ-ਪੁਥਲ ਦਾ ਸੀ ਜਦੋਂ ਮਾਲੀਆ ਉਗਰਾਹੀ ਕਰਨ ਸਮੇਤ ਸਾਰੇ ਸਰਕਾਰੀ ਅਦਾਰੇ ਬੇਕਾਰ/ਅਸਮੱਰਥ ਹੋ ਗਏ ਸਨ ਅਤੇ ਅੱਜ ਤਕ 6-7 ਠੀਕ ਢੰਗ ਨਾਲ ਚੁਣੀਆਂ ਸਰਕਾਰਾਂ ਹੋਂਦ ਵਿੱਚ ਆਉਣ ਦੇ ਬਾਵਜੂਦ ਵੀ ਇਨ੍ਹਾਂ ਅਦਾਰਿਆਂ ਦਾ ਕੰਮਕਾਜ ਕੁਝ ਸਵਾਰਥੀ ਤੱਤਾਂ/ਹਿਤਾਂ ਕਾਰਨ ਬਹਾਲ ਨਹੀਂ ਹੋ ਸਕਿਆਹੁਣ ਜਦੋਂ ਅਸੀਂ ਪੰਜਾਬ ਸਿਰ ਚੜ੍ਹੇ ਕਰਜ਼ੇ ’ਤੇ ਨਜ਼ਰ ਮਾਰਦੇ ਹਾਂ ਤਾਂ ਪਤਾ ਲਗਦਾ ਹੈ ਕਿ ਮਾਰਚ 2024 ਦੇ ਅੰਤ ਵਿੱਚ ਸੂਬੇ ਸਿਰ 343626 ਕਰੋੜ ਰੁਪਏ ਕਰਜ਼ਾ ਹੋਵੇਗਾ ਜੋ ਕਿ ਸੂਬੇ ਦੇ ਕੁੱਲ ਘਰੇਲੂ ਪੈਦਾਵਾਰ ਦਾ 43.88 ਪ੍ਰਤੀਸ਼ਤ ਹੈਇਵੇਂ ਹੀ ਸੂਬੇ ਦੇ 2024-25 ਦੇ ਬੱਜਟ ਅਨੁਮਾਨਾਂ ਮੁਤਾਬਿਕ ਕਰਜ਼ਾ ਵਧ ਕੇ ਮਾਰਚ 2025 ਵਿੱਚ 374091 ਕਰੋੜ ਰੁਪਏ ਹੋ ਜਾਵੇਗਾ, ਜਿਹੜਾ ਸੂਬੇ ਦੀ ਕੁੱਲ ਘਰੇਲੂ ਪੈਦਾਵਾਰ ਦਾ 44.05 ਪ੍ਰਤੀਸ਼ਤ ਹੋਵੇਗਾਜੇਕਰ ਅਗਲੇ ਕੁਝ ਸਾਲਾਂ ਵਿੱਚ ਵੀ ਅਜਿਹੀ ਸਥਿਤੀ ਅਤੇ ਹਾਲਤ ਬਣੀ ਰਹਿੰਦੀ ਹੈ ਤਾਂ ਪੰਜਾਬ ਕਰਜ਼ੇ ਦੇ ਜਾਲ ਵਿੱਚ ਬਹੁਤ ਡੂੰਘਾ ਫਸ ਜਾਵੇਗਾਇਸ ਸਮੇਂ ਸੂਬੇ ਦੀ ਕਰਜ਼ੇ ਅਤੇ ਕੁੱਲ ਘਰੇਲੂ ਪੈਦਾਵਾਰ ਦੀ ਅਨੁਪਾਤ ਦੇਸ਼ ਦੇ ਪੰਦਰਾਂ ਮੁੱਖ ਸੂਬਿਆਂ ਵਿੱਚ ਸਭ ਤੋਂ ਵੱਧ ਹੈ ਜਿਹੜਾ ਕਿ ਇੱਕ ਬਹੁਤ ਹੀ ਗੰਭੀਰ ਮਸਲਾ ਅਤੇ ਸੂਬੇ ਲਈ ਖ਼ਤਰੇ ਦੀ ਘੰਟੀ ਤੋਂ ਘੱਟ ਨਹੀਂ ਹੈ

ਹੁਣ ਜਦੋਂ ਇਹ ਵੇਖਣ ਦੀ ਕੋਸ਼ਿਸ਼ ਕੀਤੀ ਗਈ ਕਿ ਸੂਬੇ ਦੇ ਬੱਜਟ ਵਿੱਚ ਕੀਤੇ ਜਾਣ ਵਾਲੇ ਖਰਚਿਆਂ ਦਾ ਪ੍ਰਬੰਧ ਕਿੱਥੋਂ ਕਿੱਥੋਂ ਕੀਤਾ ਜਾਵੇਗਾ ਤਾਂ ਕੁਝ ਹੈਰਾਨੀਜਨਕ ਤੱਥ ਸਾਹਮਣੇ ਆਉਂਦੇ ਹਨਮੁੱਖ ਤੌਰ ’ਤੇ ਸਰਕਾਰ ਸੂਬੇ ਦੇ ਬੱਜਟ ਵਿੱਚ ਕੀਤੇ ਜਾਣ ਵਾਲੇ ਖਰਚਿਆਂ ਦਾ ਪ੍ਰਬੰਧ ਤਿੰਨ ਤਰੀਕਿਆਂ ਨਾਲ ਕਰਦੀ ਹੈ ਪਹਿਲਾਂ ਸੂਬਿਆਂ ਦੀ ਵੱਖ ਵੱਖ ਸਰੋਤਾਂ ਤੋਂ ਆਪਣੀ ਆਮਦਨ, ਦੂਜਾ ਬਜ਼ਾਰ ਵਿੱਚੋਂ ਅਤੇ ਬੈਂਕਾਂ ਤੋਂ ਲਏ ਜਾਂਦੇ ਲੰਮੇ ਸਮੇਂ ਲਈ ਪਬਲਿਕ ਕਰਜ਼ੇ (Public Debt) ਅਤੇ ਤੀਜੇ ਭਾਰਤੀ ਰਿਜ਼ਰਵ ਬੈਂਕ ਤੋਂ ਲਏ ਜਾਂਦੇ ਛੋਟੇ ਸਮੇਂ (90 ਦਿਨਾਂ ਲਈ) ਦੇ ਕਰਜ਼ੇ, ਜਿਹਨਾਂ ਨੂੰ ਬੱਜਟ ਵਿੱਚ ਉਪਾਅ ਅਤੇ ਸਾਧਨ ਪੇਸ਼ਗੀਆਂ (Ways and Means Advances - WMAs) ਕਿਹਾ ਜਾਂਦਾ ਹੈ

ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਲਈ ਉਪਾਅ ਅਤੇ ਸਾਧਨ ਪੇਸ਼ਗੀਆਂ (WMAs) ਦਾ ਪ੍ਰਬੰਧ ਰਿਜ਼ਰਵ ਬੈਂਕ ਨੇ ਰਿਜ਼ਰਵ ਬੈਂਕ ਐਕਟ, 1934 ਅਧੀਨ 1997 ਵਿੱਚ ਕੀਤਾ ਸੀਇਸ ਤੋਂ ਪਹਿਲਾਂ ਸਰਕਾਰਾਂ ਨੂੰ ਰਿਜ਼ਰਵ ਬੈਂਕ ਤੋਂ ਛੋਟੇ ਸਮੇਂ ਲਈ ਕਰਜ਼ੇ ਲੈਣ ਲਈ ਕੁਝ ਨਾ ਕੁਝ ਗਹਿਣੇ ਰੱਖਣਾ ਪੈਂਦਾ ਸੀ, ਜਿਸ ਨੂੰ ਆਮ ਤੌਰ ’ਤੇ ਸਰਕਾਰੀ ਪ੍ਰਤੀਭੂਤੀਆ (Government Securities) ਨੂੰ ਗਹਿਣੇ ਰੱਖਿਆ ਜਾਂਦਾ ਸੀਉਪਾਅ ਅਤੇ ਸਾਧਨ ਪੇਸ਼ਗੀਆਂ ਮੱਦ ਅਧੀਨ ਬਿਆਜ ਦੀ ਦਰ ਰੈਪੋ ਦਰ ਦੇ ਬਰਾਬਰ ਹੁੰਦੀ ਹੈ, ਭਾਵ ਜਿਸ ਬਿਆਜ ਦਰ ’ਤੇ ਰਿਜ਼ਰਵ ਬੈਂਕ ਮੈਂਬਰ ਬੈਂਕਾਂ ਨੂੰ ਕਰਜ਼ੇ ਦਿੰਦਾ ਹੈਸਰਕਾਰਾਂ ਇਹ ਕਰਜ਼ੇ ਛੋਟੇ ਸਮੇਂ ਭਾਵ 90 ਦਿਨਾਂ ਲਈ ਲੈ ਸਕਦੀਆਂ ਹਨਇਹਨਾਂ ਕਰਜ਼ਿਆਂ ਦਾ ਮੁੱਖ ਮੰਤਵ ਸਰਕਾਰਾਂ ਦੇ ਵਿੱਤੀ ਪ੍ਰਬੰਧਨ, ਵਿੱਤੀ ਅਸਥਿਰਤਾ ਅਤੇ ਵਿੱਤੀ ਗੜਬੜੀ ਨੂੰ ਤੁਰੰਤ ਠੀਕ ਕਰਨਾ ਹੁੰਦਾ ਹੈਭਾਵ, ਅੱਜ ਕੱਲ੍ਹ ਜਦੋਂ ਵੀ ਪੰਜਾਬ ਸਰਕਾਰ ਦੇ ਖਾਤੇ ਵਿੱਚ ਇੱਕ ਕਰੋੜ 56 ਲੱਖ ਤੋਂ ਰਕਮ ਘੱਟ ਜਾਵੇ ਤਾਂ ਇਸ ਸਹੂਲਤ ਅਧੀਨ ਕਰਜ਼ਾ ਲਿਆ ਜਾ ਸਕਦਾ ਹੈਸਰਕਾਰਾਂ WMAs ਅਧੀਨ ਕਰਜ਼ੇ ਤਿੰਨ ਤਰੀਕਿਆਂ ਨਾਲ ਲੈ ਸਕਦੀਆਂ ਹਨਪਹਿਲਾ, ਵਿਸ਼ੇਸ਼ ਸਹੂਲਤ ਉਪਾਅ ਅਤੇ ਸਾਧਨ ਪੇਸ਼ਗੀਆਂ ਤਹਿਤ ਸਰਕਾਰੀ ਪ੍ਰਤੀਭੂਤੀਆਂ (government securities) ਨੂੰ ਰਿਜ਼ਰਵ ਬੈਂਕ ਕੋਲ ਗਹਿਣੇ ਰੱਖ ਕੇਇਸ ਸਹੂਲਤ ਅਧੀਨ ਬਿਆਜ ਦੀ ਦਰ ਰੈਪੋ ਦਰ ਤੋਂ ਘੱਟ ਹੁੰਦੀ ਹੈਦੂਜਾ, ਆਮ ਉਪਾਅ ਅਤੇ ਸਾਧਨ ਪੇਸ਼ਗੀਆਂ ਤਹਿਤਇਸ ਅਧੀਨ ਬਿਆਜ ਦੀ ਦਰ ਰੈਪੋ ਦਰ ਦੇ ਬਰਾਬਰ ਹੁੰਦੀ ਹੈਅਤੇ ਤੀਜਾ, ਓਵਰ ਡ੍ਰਾਫਟ ਰਾਹੀਂਇਸ ਅਧੀਨ ਬਿਆਜ ਦੀ ਦਰ ਰੈਪੋ ਦਰ ਤੋਂ ਜ਼ਿਆਦਾ ਹੁੰਦੀ ਹੈਉਪਾਅ ਅਤੇ ਸਾਧਨ ਪੇਸ਼ਗੀਆਂ ਤਹਿਤ ਕਰਜ਼ੇ ਦੀ ਮਾਤਰਾ ਸੂਬੇ ਦੇ ਪਿਛਲੇ ਤਿੰਨ ਸਾਲਾਂ ਦੇ ਸ਼ੁੱਧ ਖਰਚੇ ਅਤੇ ਆਮਦਨ ਦੇ ਔਸਤ ਦੇ ਬਰਾਬਰ ਹੁੰਦੀ ਹੈਪੰਜਾਬ ਸਰਕਾਰ ਪਹਿਲਾਂ ਉਪਾਅ ਅਤੇ ਸਾਧਨ ਪੇਸ਼ਗੀਆਂ ਦੀ ਸਹੂਲਤ ਦੀ ਕਦੇ ਕਦਾਈਂ ਵਰਤੋਂ ਕਰਦੀ ਸੀ ਪਰ ਹੁਣ ਰਿਪੋਰਟਾਂ ਦੱਸਦੀਆਂ ਹਨ ਕਿ ਇਸ ਸਹੂਲਤ ਦੀ ਵਰਤੋਂ ਆਮ ਹੀ ਕੀਤੀ ਜਾਂਦੀ ਹੈ ਉਦਾਹਰਣ ਦੇ ਤੌਰ ਵਿੱਤੀ ਵਰ੍ਹੇ 2022-23 ਦੌਰਾਨ ਸਰਕਾਰ ਨੇ ਇਸ ਸਹੂਲਤ ਤਹਿਤ 116 ਵਾਰੀ ਕਰਜ਼ ਲਿਆ ਸੀ ਇੱਥੇ ਹੀ ਬੱਸ ਨਹੀਂ, ਉਪਾਅ ਅਤੇ ਸਾਧਨ ਪੇਸ਼ਗੀਆਂ ਤਹਿਤ ਲਏ ਜਾਣ ਵਾਲੇ ਫੰਡਾਂ ਵਿੱਚ ਵੀ ਚੋਖਾ ਵਾਧਾ ਹੋਇਆ ਹੈ

ਹੁਣ ਜਦੋਂ ਬੱਜਟ ਦਸਤਾਵੇਜ਼ ਉੱਤੇ ਨਿਗਾਹ ਮਾਰੀਏ ਤਾਂ ਪਤਾ ਲਗਦਾ ਹੈ ਕਿ ਵਿੱਤੀ ਵਰ੍ਹੇ 2023-24 ਵਿੱਚ ਸੋਧੇ ਹੋਏ ਅਨੁਮਾਨਾਂ ਅਨੁਸਾਰ ਪੰਜਾਬ ਸਰਕਾਰ ਦਾ ਕੁੱਲ ਖਰਚਾ 199076 ਕਰੋੜ ਰੁਪਏ ਸੀਇਸ ਵਿੱਚੋਂ 98940 ਕਰੋੜ ਰੁਪਏ, ਭਾਵ 49.69 ਪ੍ਰਤੀਸ਼ਤ ਹੀ ਸਰਕਾਰ ਦੀ ਸਾਲਾਨਾ ਆਮਦਨ ਵਿੱਚੋਂ ਸੀ, ਬਾਕੀ 97031 ਕਰੋੜ, ਭਾਵ 48.74 ਪ੍ਰਤੀਸ਼ਤ ਕਰਜ਼ੇ ਲੈ ਕੇ ਖ਼ਰਚ ਕੀਤੇ ਗਏ ਹਨਇਸ ਵਿੱਚ ਕੁੱਲ ਖ਼ਰਚੇ ਦਾ 22.12 ਪ੍ਰਤੀਸ਼ਤ (44031 ਕਰੋੜ ਰੁਪਏ) ਪਬਲਿਕ ਕਰਜ਼ੇ ਲੈ ਕੇ ਅਤੇ 26.62 ਪ੍ਰਤੀਸ਼ਤ (53 ਹਜ਼ਾਰ ਕਰੋੜ ਰੁਪਏ) ਦੇ ਕਰਜ਼ੇ ਉਪਾਅ ਅਤੇ ਸਾਧਨ ਪੇਸ਼ਗੀਆਂ ਤਹਿਤ ਲੈ ਕੇ ਖਰਚੇ ਗਏਇਸੇ ਹੀ ਤਰ੍ਹਾਂ ਵਿੱਤੀ ਵਰ੍ਹੇ 2024-25 ਦੇ ਬੱਜਟ ਵਿੱਚ ਵੀ ਤਜਵੀਜ਼ਤ ਕੁੱਲ ਖਰਚਾ 204917 ਕਰੋੜ ਰੁਪਏ ਰੱਖਿਆ ਗਿਆ ਹੈ ਜਿਸ ਵਿੱਚੋਂ 50.72 ਪ੍ਰਤੀਸ਼ਤ (103936 ਕਰੋੜ ਰੁਪਏ) ਹੀ ਸਰਕਾਰ ਦੀ ਸਾਲਾਨਾ ਆਪਣੀ ਆਮਦਨ ਹੋਵੇਗੀ ਬਾਕੀ 48.23 ਪ੍ਰਤੀਸ਼ਤ (98831 ਕਰੋੜ ਰੁਪਏ) ਦੇ ਕਰਜ਼ੇ ਲੈ ਕੇ ਖ਼ਰਚ ਕੀਤੇ ਜਾਣਗੇਇਸ ਵਿੱਚ ਵੀ ਕੁੱਲ ਖਰਚਿਆਂ ਦਾ 20.41 ਪ੍ਰਤੀਸ਼ਤ (41831 ਕਰੋੜ ਰੁਪਏ) ਦੇ ਪਬਲਿਕ ਕਰਜ਼ੇ ਲੈਣ ਦੀ ਤਜਵੀਜ਼ ਹੈ ਅਤੇ 27.82 ਪ੍ਰਤੀਸ਼ਤ (57 ਹਜ਼ਾਰ ਕਰੋੜ ਰੁਪਏ) ਦੇ ਕਰਜ਼ੇ ਉਪਾਅ ਅਤੇ ਸਾਧਨ ਪੇਸ਼ਗੀਆਂ ਤਹਿਤ ਲਏ ਜਾਣ ਦੀ ਤਜਵੀਜ਼ ਰੱਖੀ ਗਈ ਹੈ ਇੱਥੇ ਇਹ ਵਰਨਣਯੋਗ ਹੈ ਕਿ ਅੱਜ ਕੱਲ੍ਹ ਸਰਕਾਰ ਵੱਲੋਂ ਲਏ ਜਾਣ ਵਾਲੇ ਪਬਲਿਕ ਕਰਜ਼ੇ ਦੀ ਮਾਤਰਾ ਅਤੇ ਉਪਾਅ ਅਤੇ ਸਾਧਨ ਪੇਸ਼ਗੀਆਂ ਤਹਿਤ ਲਏ ਜਾਣ ਵਾਲੇ ਕਰਜ਼ਿਆਂ ਦੀ ਮਾਤਰਾ ਕਾਫੀ ਵਧ ਗਈ ਹੈ ਉਦਾਹਰਣ ਦੇ ਤੌਰ ’ਤੇ ਵਿੱਤੀ ਵਰ੍ਹੇ 2011-12 ਦੌਰਾਨ 8860 ਕਰੋੜ ਰੁਪਏ ਦੇ ਪਬਲਿਕ ਕਰਜ਼ੇ ਲਏ ਸਨ, ਜਿਹੜੇ ਹੁਣ ਵਧ ਕੇ 44832 ਕਰੋੜ ਰੁਪਏ ਦੇ ਹੋ ਜਾਣਗੇਇਵੇਂ ਹੀ ਵਿੱਤੀ ਵਰ੍ਹੇ 2011-12 ਦੌਰਾਨ ਉਪਾਅ ਅਤੇ ਸਾਧਨ ਪੇਸ਼ਗੀਆਂ ਤਹਿਤ 6011 ਕਰੋੜ ਰੁਪਏ ਦੇ ਕਰਜ਼ੇ ਲਏ ਗਏ ਸਨ ਅਤੇ ਇਹ ਹੁਣ ਵਧ ਕੇ 57 ਹਜ਼ਾਰ ਕਰੋੜ ਰੁਪਏ ਦੇ ਹੋ ਜਾਣਗੇਇਹ ਸਥਿਤੀ ਸਪਸ਼ਟ ਕਰਦੀ ਹੈ ਕਿ ਅੱਜ ਕੱਲ੍ਹ ਪੰਜਾਬ ਦੀ ਆਰਥਿਕਤਾ ਕਰਜ਼ਿਆਂ ਉੱਤੇ ਹੀ ਨਿਰਭਰ ਹੋ ਗਈ ਹੈ ਇਹ ਬਹੁਤ ਹੀ ਗੰਭੀਰ ਮਸਲਾ ਹੈ

ਇੱਥੇ ਬੱਜਟ ਵਿੱਚ ਖ਼ਰਚ ਕੀਤੇ ਗਏ ਇੱਕ ਹੋਰ ਖਰਚੇ ਦਾ ਵਰਣਨ ਕਰਨਾ ਬਹੁਤ ਜ਼ਰੂਰੀ ਹੈ, ਉਹ ਖ਼ਰਚ ਹੈ ਪੂੰਜੀਗਤ ਖ਼ਰਚ, ਜਿਸ ਨਾਲ ਕਿਸੇ ਵੀ ਅਰਥਵਿਵਸਥਾ ਵਿੱਚ ਰੁਜ਼ਗਾਰ ਅਤੇ ਆਮਦਨ ਵਿੱਚ ਵਾਧਾ ਹੁੰਦਾ ਹੈਇਸ ਸੰਬੰਧੀ ਜੇਕਰ ਬੱਜਟ ਦਾ ਵਿਸ਼ਲੇਸ਼ਣ ਕਰੀਏ ਤਾਂ ਨਿਰਾਸ਼ਾ ਹੀ ਪੱਲੇ ਪੈਂਦੀ ਹੈ ਕਿਉਂਕਿ ਵਿੱਤੀ ਵਰ੍ਹੇ 2023-24 ਵਿੱਚ ਕੁੱਲ ਪ੍ਰਭਾਵੀ ਪੂੰਜੀਗਤ ਖ਼ਰਚ ਸਰਕਾਰ ਦੇ ਕੁੱਲ ਖਰਚਿਆਂ ਵਿੱਚੋਂ 7194 ਕਰੋੜ ਰੁਪਏ ਹੀ ਸੀ ਜਿਹੜਾ ਕਿ ਬੱਜਟ ਦਾ ਮਹਿਜ਼ 3.61 ਪ੍ਰਤੀਸ਼ਤ ਬਣਦਾ ਹੈਵਿੱਤੀ ਵਰ੍ਹੇ 2024-25 ਵਿੱਚ ਪ੍ਰਭਾਵੀ ਪੂੰਜੀਗਤ ਖ਼ਰਚ 8399 ਕਰੋੜ ਰੁਪਏ ਹੀ ਰੱਖਿਆ ਗਿਆ ਹੈ ਜੋ ਬੱਜਟ ਦਾ ਸਿਰਫ਼ 4.10 ਪ੍ਰਤੀਸ਼ਤ ਹੀ ਹੋਵੇਗਾਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸੂਬੇ ਵਿੱਚ ਪੂੰਜੀਗਤ ਖ਼ਰਚ ਦਾ ਇੱਕ ਕਿਸਮ ਦਾ ਅਕਾਲ ਪਿਆ ਹੋਇਆ ਹੈ ਅਤੇ ਇਹ ਵੀ ਸੂਬੇ ਲਈ ਬਹੁਤ ਗੰਭੀਰ ਮਸਲਾ ਹੈ ਅਤੇ ਖ਼ਤਰੇ ਦੀ ਘੰਟੀ ਤੋਂ ਘੱਟ ਨਹੀਂ ਹੈ

ਉਪਰੋਕਤ ਵਿਸ਼ਲੇਸ਼ਣ ਸਪਸ਼ਟ ਕਰਦਾ ਹੈ ਕਿ ਸੂਬਾ ਇੱਕ ਬਹੁਤ ਹੀ ਗੰਭੀਰ ਅਤੇ ਡੂੰਘੇ ਵਿੱਤੀ ਅਤੇ ਆਰਥਿਕ ਸੰਕਟ ਵਿੱਚ ਫਸ ਗਿਆ ਹੈਇਸ ਲਈ ਸਥਿਤੀ ਅਤੇ ਸਮਾਂ ਮੰਗ ਕਰਦਾ ਹੈ ਕਿ ਸੂਬਾ ਸਰਕਾਰ ਵਿੱਤੀ ਅਤੇ ਆਰਥਿਕ ਸਥਿਤੀ ਨੂੰ ਲੀਹ ’ਤੇ ਲਿਆਉਣ ਲਈ ਕੁਝ ਸਖ਼ਤ ਫ਼ੈਸਲੇ ਲਵੇਪਹਿਲਾਂ ਸੂਬੇ ਵਿੱਚ ਦਿੱਤੀਆਂ ਜਾਂਦੀਆਂ ਸਾਰੀਆਂ ਹੀ ਸਬਸਿਡੀਆਂ ਅਤੇ ਮੁਫ਼ਤ ਸਹੂਲਤਾਂ ਦਾ ਜਲਦੀ ਤੋਂ ਜਲਦੀ ਨਿਰੀਖਣ ਕਰਦੇ ਹੋਏ ਇਹਨਾਂ ਨੂੰ ਤਰਕਸੰਗਤ ਬਣਾਵੇ, ਭਾਵ ਇਹ ਸਬਸਿਡੀਆਂ ਅਤੇ ਮੁਫ਼ਤ ਸਹੂਲਤਾਂ ਲੋੜਬੰਦ ਲੋਕਾਂ ਨੂੰ ਹੀ ਦਿੱਤੀਆਂ ਜਾਣਦੂਜਾ, ਸਰਕਾਰ ਆਪਣੀ ਫਜ਼ੂਲ ਖਰਚੀ ਉੱਤੇ ਵੀ ਤੁਰੰਤ ਰੋਕ ਲਗਾਵੇਅਜਿਹਾ ਨਾ ਕਰਨ ਦੀ ਸੂਰਤ ਵਿੱਚ ਸੂਬਾ ਕੁਝ ਸਾਲਾਂ ਵਿੱਚ ਹੀ ਕਰਜ਼ੇ ਦੇ ਜਾਲ (Debt Trap) ਵਿੱਚ ਇਸ ਕਦਰ ਧਸ ਜਾਵੇਗਾ, ਜਿੱਥੋਂ ਸੂਬੇ ਦੀ ਆਰਥਿਕਤਾ ਨੂੰ ਕੱਢਣਾ ਅਸੰਭਵ ਹੋ ਜਾਵੇਗਾਤੀਜਾ, ਸਰਕਾਰ ਨੂੰ ਆਪਣੀ ਟੈਕਸਾਂ ਤੋਂ ਆਮਦਨ ਅਤੇ ਗੈਰ ਟੈਕਸ ਆਮਦਨ ਨੂੰ ਵਧਾਉਣ ਲਈ ਸੁਹਿਰਦ ਯਤਨ ਕਰਨੇ ਚਾਹੀਦੇ ਹਨਚੌਥਾ, ਨਿਵੇਸ਼ ਅਤੇ ਪੂੰਜੀਗਤ ਖ਼ਰਚ ਨੂੰ ਵਧਾਉਣ ਦੀ ਹਰ ਕੋਸ਼ਿਸ਼ ਕੀਤੀ ਜਾਵੇ ਇਸ ਸੰਬੰਧੀ ਸੂਬਾ ਸਰਕਾਰ ਨੂੰ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਇੱਕ ਲੰਮੇ ਸਮੇਂ ਲਈ ਨਿਵੇਸ਼ ਪੈਕੇਜ ਅਤੇ ਕਰਜ਼ਾ ਰਾਹਤ ਪੈਕੇਜ ਦੀ ਮੰਗ ਕਰਨੀ ਚਾਹੀਦੀ ਹੈ ਤਾਂ ਪੰਜਾਬ ਵਿੱਚ ਨਿਵੇਸ਼ ਅਤੇ ਪੂੰਜੀਗਤ ਖ਼ਰਚ ਦੇ ਪਏ ਹੋਏ ਅਕਾਲ ਨੂੰ ਖਤਮ ਕੀਤਾ ਜਾ ਸਕੇਇਸ ਤੋਂ ਇਲਾਵਾ ਸਰਕਾਰ ਕਰਜ਼ੇ ਦੀ ਵਾਪਸੀ ’ਤੇ ਰੋਕ (Moratorium) ਦੀ ਮੰਗ ਕਰ ਸਕਦੀ ਹੈ ਜਿਸ ਨਾਲ ਨਾ ਸਿਰਫ ਕਰਜ਼ੇ ਦੀ ਅਦਾਇਗੀ ਨੂੰ ਰੋਕਿਆ ਜਾ ਸਕੇਗਾ ਬਲਕਿ ਜਮ੍ਹਾਂ ਕਰਜ਼ੇ ਉੱਤੇ ਵਸੂਲੇ ਜਾਣ ਵਾਲੇ ਬਿਆਜ ਨੂੰ ਵੀ ਰੋਕ ਦਿੱਤਾ ਜਾਵੇਗਾ

*  *  *  *  *

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(4829)
(ਸਰੋਕਾਰ ਨਾਲ ਸੰਪਰਕ ਲਈ: (This email address is being protected from spambots. You need JavaScript enabled to view it.)

About the Author

ਡਾ. ਕੇਸਰ ਸਿੰਘ ਭੰਗੂ

ਡਾ. ਕੇਸਰ ਸਿੰਘ ਭੰਗੂ

Ex Dean And Professor, Punjabi University Patiala, Punjab, India.
Phone: (91 - 98154 - 27127)
Email: (kesarbhangoo@gmail.com)