GurmitPalahi7ਪਿਛਲਿਆਂ ਗੇੜਾਂ ਵਿੱਚ ਜਦੋਂ ਮੋਦੀ ਦੀ ਲਹਿਰ ਦਿਸਦੀ ਸੀ ਜਾਂ ਕਾਂਗਰਸ ਦੇ ਹੱਕ ਵਿੱਚ ਵੱਡੀ ਗਿਣਤੀ ਵਿੱਚ ਲੋਕ ...
(14 ਮਈ 2024)
ਇਸ ਸਮੇਨ ਪਾਠਕ: 180.

 

14May24


‘ਪੰਜਾਬ ਚੇਤਨਾ ਮੰਚ’ ਵੱਲੋਂ ਪੰਜਾਬ ਦੇ ਭਖਦੇ ਮਸਲਿਆਂ ਸੰਬੰਧੀ ਸੈਮੀਨਾਰ 25 ਮਈ ਨੂੰ

ਜਲੰਧਰ, 12 ਮਈ - ਪੰਜਾਬ ਚੇਤਨਾ ਮੰਚ ਵੱਲੋਂ 25 ਮਈ, 2024 ਨੂੰ ਸਵੇਰੇ 10 ਵਜੇ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਲੋਕ ਸਭਾ ਦੀਆਂ ਚੋਣਾਂ ਦੀਆਂ ਚੱਲ ਰਹੀਆਂ ਸਰਗਰਮੀਆਂ ਦੇ ਸੰਦਰਭ ਵਿੱਚ ਪੰਜਾਬ ਦੇ ਭਖਦੇ ਮੁੱਦੇ ਉਠਾਉਣ ਲਈ ‘ਲੋਕ ਸਭਾ ਦੀਆਂ ਚੋਣਾਂ ਅਤੇ ਪੰਜਾਬ ਦੇ ਸਰੋਕਾਰ’ ਵਿਸ਼ੇ ’ਤੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈਇਸ ਸੈਮੀਨਾਰ ਵਿੱਚ ਸੀਨੀਅਰ ਪੱਤਰਕਾਰ ਹਮੀਰ ਸਿੰਘ ਮੁੱਖ ਬੁਲਾਰੇ ਵਜੋਂ ਆਪਣੇ ਵਿਚਾਰ ਪੇਸ਼ ਕਰਨਗੇ ਅਤੇ ਇਸ ਵਿੱਚ ਪ੍ਰਸਿੱਧ ਅਰਥ ਸ਼ਾਸਤਰੀ ਡਾ. ਸੁੱਚਾ ਸਿੰਘ ਗਿੱਲ ਵੱਲੋਂ ਇਸੇ ਵਿਸ਼ੇ ’ਤੇ ਲਿਖਿਆ ਗਿਆ ਪਰਚਾ ਵੀ ਪੜ੍ਹਿਆ ਜਾਵੇਗਾਇਸ ਤੋਂ ਉਪਰੰਤ ਸੈਮੀਨਾਰ ਵਿੱਚ ਸ਼ਿਰਕਤ ਕਰਨ ਵਾਲੇ ਵਿਦਵਾਨ ਪੰਜਾਬ ਦੇ ਭਖਦੇ ਮੁੱਦਿਆਂ ਸੰਬੰਧੀ ਚਰਚਾ ਕਰਨਗੇਇਹ ਫ਼ੈਸਲਾ ਬੀਤੇ ਦਿਨ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਪੰਜਾਬ ਚੇਤਨਾ ਮੰਚ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ

ਇਸ ਤੋਂ ਇਲਾਵਾ ਮੀਟਿੰਗ ਵਿੱਚ ਪੰਜਾਬ ਚੇਤਨਾ ਮੰਚ ਦੀ ਸਲਾਹਕਾਰ ਕੌਂਸਲ ਵੀ ਨਾਮਜ਼ਦ ਕੀਤੀ ਗਈ, ਜਿਸ ਵਿੱਚ ਡਾ. ਸੁੱਚਾ ਸਿੰਘ ਗਿੱਲ, ਡਾ. ਰਣਜੀਤ ਸਿੰਘ ਘੁੰਮਣ, ਪ੍ਰਿੰਸੀਪਲ ਮਾਹਲ ਸਿੰਘ, ਗੁਰਪ੍ਰੀਤ ਸਿੰਘ ਤੂਰ, ਦਵਿੰਦਰ ਸ਼ਰਮਾ ਤੇ ਐੱਸ. ਐੱਲ. ਵਿਰਦੀ ਆਦਿ ਵਿਦਵਾਨਾਂ ਨੂੰ ਸ਼ਾਮਿਲ ਕਰਨ ਦਾ ਫ਼ੈਸਲਾ ਕੀਤਾ ਗਿਆਪੰਜਾਬ ਚੇਤਨਾ ਮੰਚ ਦੀ ਹੋਈ ਉਪਰੋਕਤ ਮੀਟਿੰਗ ਵਿੱਚ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਤੋਂ ਇਲਾਵਾ ਜਨਰਲ ਸਕੱਤਰ ਸਤਨਾਮ ਸਿੰਘ ਮਾਣਕ, ਦੁਆਬਾ ਜ਼ੋਨ ਦੇ ਸਕੱਤਰ ਗੁਰਮੀਤ ਸਿੰਘ ਪਲਾਹੀ, ਚੰਡੀਗੜ੍ਹ ਜ਼ੋਨ ਦੇ ਸਕੱਤਰ ਦੀਪਕ ਚਨਾਰਥਲ, ਮਾਲਵਾ ਜ਼ੋਨ ਦੇ ਸਕੱਤਰ ਗੁਰਚਰਨ ਸਿੰਘ ਨੂਰਪੁਰ ਅਤੇ ਮਾਝਾ ਜ਼ੋਨ ਦੇ ਸਕੱਤਰ ਰਾਜਿੰਦਰ ਸਿੰਘ ਰੂਬੀ ਤੋਂ ਇਲਾਵਾ ਚਿੱਤਰਕਾਰ ਇੰਦਰਜੀਤ ਸਿੰਘ ਵੀ ਸ਼ਾਮਿਲ ਹੋਏ

ਮੀਟਿੰਗ ਵਿੱਚ ਪੰਜਾਬੀ ਦੇ ਸਿਰਮੌਰ ਕਵੀ ਸੁਰਜੀਤ ਪਾਤਰ ਦੇ ਦਿਹਾਂਤ ’ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਇੱਥੇ ਇਹ ਵਰਣਨਯੋਗ ਹੈ ਬੀਤੇ ਦਿਨ ਇਸ ਮੰਚ ਦੀ ਸਥਾਪਨਾ ‘ਪੰਜਾਬ ਜਮਹੂਰੀ ਮੰਚ’ ਦੇ ਨਾਂਅ ਨਾਲ ਕੀਤੀ ਸੀ ਪਰ ਅਹੁਦੇਦਾਰਾਂ ਨੇ ਸਰਬਸੰਮਤੀ ਨਾਲ ਵਿਚਾਰ ਕਰਕੇ ਇਸ ਮੰਚ ਦਾ ਨਾਂਅ ‘ਪੰਜਾਬ ਚੇਤਨਾ ਮੰਚ’ ਰੱਖਣ ਦਾ ਫ਼ੈਸਲਾ ਕੀਤਾ ਹੈ ਅਤੇ ਇਹ ਮੰਚ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਸਰੋਕਾਰਾਂ ਅਤੇ ਦੇਸ਼ ਵਿੱਚ ਜਮਹੂਰੀਅਤ, ਸਰਬ ਧਰਮ ਸਨਮਾਨ ਅਤੇ ਸੰਘੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਢੰਗਾਂ ਨਾਲ ਆਪਣਾ ਰੋਲ ਅਦਾ ਕਰੇਗਾ

*   *   *

ਪੰਜਾਬ ਲੋਕ ਸਭਾ ਚੋਣਾਂ - ਅਣਦਿਸਦੇ ਪੱਖ --- ਗੁਰਮੀਤ ਸਿੰਘ ਪਲਾਹੀ

ਪੰਜਾਬ ਲੋਕ ਸਭਾ ਚੋਣਾਂ-2024, ਸਰਹੱਦੀ ਸੂਬੇ ਪੰਜਾਬ ਲਈ ਇਸ ਵਾਰ ਨਵੇਂ ਤਜਰਬੇ ਵਜੋਂ ਵੇਖੀਆਂ ਜਾ ਰਹੀਆਂ ਹਨਪਿਛਲਾ ਲੰਮਾ ਸਮਾਂ ਪੰਜਾਬ ਵਿੱਚ ਲੋਕ ਸਭਾ ਚੋਣਾਂ, ਵਿਧਾਨ ਸਭਾ ਚੋਣਾਂ, ਸਿਆਸੀ ਪਾਰਟੀਆਂ ਦੇ ਆਪਸੀ ਗਠਜੋੜ ਦਾ ਰਿਹਾ ਹੈ ਪਰ ਐਤਕਾਂ ਪੰਜਾਬ ਦੀਆਂ ਸਾਰੀਆਂ ਛੋਟੀਆਂ-ਵੱਡੀਆਂ ਸਿਆਸੀ ਪਾਰਟੀਆਂ ਆਪੋ-ਆਪਣੀ ਤਾਕਤ ਨਾਲ ਲੋਕ ਸਭਾ ਚੋਣਾਂ ਲੜ ਰਹੀਆਂ ਹਨਹੈਰਾਨੀਜਨਕ ਤਾਂ ਇਹ ਹੈ ਕਿ ਲਗਭਗ ਸਭ ਪਾਰਟੀਆਂ 13-0 ਜਿੱਤ ਦਾ ਦਾਅਵਾ ਕਰ ਰਹੀਆਂ ਹਨਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਹਨ

ਪੰਜਾਬ ਵਿੱਚ ਰਾਸ਼ਟਰੀ, ਇਲਾਕਾਈ, ਰਿਵਾਇਤੀ, ਗੈਰ-ਰਿਵਾਇਤੀ, ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਜੁੜੀਆਂ ਜਾਂ ਕਾਗਜ਼ੀ ਪਾਰਟੀਆਂ ਚੋਣ ਮੈਦਾਨ ਵਿੱਚ ਹਨਸਿਆਸੀ ਪਾਰਟੀਆਂ ਦੇ ਰੰਗ-ਬਰੰਗੇ ਬਿਆਨ ਪੜ੍ਹਨ ਨੂੰ ਮਿਲ ਰਹੇ ਹਨਕਿਧਰੇ-ਕਿਧਰੇ “ਲੋਕਾਂ ਦੀ ਗੱਲ” ਕਰਨ ਵਾਲੇ ਬਿਆਨ ਵੀ ਦਿਸਦੇ ਹਨ, ਪਰ ਬਹੁਤਾਤ ਉਹਨਾਂ ਬਿਆਨਾਂ, ਭਾਸ਼ਣਾਂ ਦੀ ਹੈ, ਜਿਹਨਾਂ ਵਿੱਚ ਇਹ ਸਿਆਸੀ ਨੇਤਾ ਇੱਕ-ਦੂਜੇ ਨੂੰ ਭੰਡਦੇ ਹਨ, ਇੱਕ-ਦੂਜੇ ਦੇ ਪੋਤੜੇ ਫੋਲਦੇ ਹਨ, ਇੱਕ-ਦੂਜੇ ਉੱਤੇ ਕਿੱਚੜ ਸੁੱਟਦੇ ਹਨਇੱਕ-ਦੂਜੇ ਦੀ ਬਦਨਾਮੀ ਕਰਦੇ ਹਨ, ਪਰਿਵਾਰਕ ਪਿਛੋਕੜ ਨਿੰਦਦੇ ਹਨ ਅਤੇ ਕਈ ਵਾਰ ਵਿਰੋਧੀ ਧਿਰ ਵਾਲੇ ਇਹੋ ਜਿਹੇ ਪੱਖ ਲੋਕਾਂ ਸਾਹਮਣੇ ਲੈ ਆਉਂਦੇ ਹਨ, ਜਿਹਨਾਂ ਦਾ ਸੰਬੰਧਤ ਉਮੀਦਵਾਰਾਂ ਨੂੰ ਵੀ ਪਤਾ ਨਹੀਂ ਹੁੰਦਾ

ਪਰ ਹੈਰਾਨੀ ਦੀ ਗੱਲ ਹੈ ਕਿ ਕੋਈ ਵੀ ਪੰਜਾਬ ਦੇ ਮੁੱਦਿਆਂ ਦੀ ਗੱਲ ਗੰਭੀਰਤਾ ਨਾਲ ਨਹੀਂ ਕਰ ਰਿਹਾ, ਕੋਈ ਪੰਜਾਬ ਨਾਲ ਹੋਈ ਬੇਇਨਸਾਫੀ ਲੋਕਾਂ ਸਾਹਵੇਂ ਨਹੀਂ ਲਿਆ ਰਿਹਾਕੋਈ ਉੱਜੜ ਰਹੇ ਪੰਜਾਬ ਨੂੰ ਥਾਂ-ਸਿਰ ਕਿਵੇਂ ਲਿਆਉਣਾ ਹੈ, ਬਾਰੇ ਆਪਣਾ ਰੋਡ ਮੈਪ ਨਹੀਂ ਦੱਸ ਰਿਹਾ ਹੈਸਿਰਫ਼ ਆਪੋ-ਧਾਪੀ ਦਾ ਮਾਹੌਲ ਬਣਿਆ ਹੋਇਆ ਹੈਕਿਧਰੇ-ਕਿਧਰੇ ਕੋਈ ਸੰਜੀਦਾ ਉਮੀਦਵਾਰ, ਜਾਂ ਸਿਆਸੀ ਪਾਰਟੀ ਲੋਕ ਮੁੱਦਿਆਂ ਦੀ ਬਾਤ ਪਾਉਂਦੀ ਹੈ, ਕਿਸਾਨਾਂ, ਮੁਲਾਜ਼ਮਾਂ ਦਾ ਦਰਦ ਬਿਆਨਦੀ ਹੈ, ਪਰ ਨਗਾਰੇ ਵਿੱਚ ਤੂਤੀ ਦੀ ਅਵਾਜ਼ ਇੰਨੀ ਧੀਮੀ ਹੈ ਕਿ ਕੁਝ ਹੋਰ ਸੁਣਦਾ ਹੀ ਨਹੀਂ

ਇੱਕ ਪੱਖ ਜਿਹੜਾ ਪੰਜਾਬ ਦੇ ਲੋਕਾਂ ਲਈ ਉਤਸ਼ਾਹਿਤ ਕਰਨ ਵਾਲਾ ਹੈ, ਉਹ ਇਹ ਹੈ ਕਿ ਪਿੰਡਾਂ ਵਿੱਚ ਕਿਸਾਨ, ਮਜ਼ਦੂਰ ਚੋਣਾਂ ਵਿੱਚ ਖੜ੍ਹੇ ਉਮੀਦਵਾਰਾਂ ਤੋਂ ਸਵਾਲ ਪੁੱਛਣ ਲੱਗ ਪਏ ਹਨ, ਉਹਨਾਂ ਨੂੰ ਘੇਰਨ ਲੱਗ ਪਏ ਹਨਉਹ ਲੋਕ ਜਿਹੜੇ ਪਾਰਟੀਆਂ ਦੇ ਉਮੀਦਵਾਰਾਂ ਦੇ ਇਕੱਠਾਂ ਵਿੱਚ ਮੂਕ-ਦਰਸ਼ਕ ਬਣੇ ਦਿਸਦੇ ਸਨ, ਹਰ ਘਰ, ਜਾਂ ਪਿੰਡ ਆਏ ਉਮੀਦਵਾਰ ਨੂੰ ਉਹਨਾਂ ਵਾਂਗ ਹੀ ਲਾਰਾ ਲੱਪਾ ਲਾ ਕੇ ਕਹਿੰਦੇ ਸਨ, “ਤੁਹਾਡੀ ਹੀ ਵੋਟ ਹੈ” ਉਹ ਹੁਣ ਮੂੰਹ ’ਤੇ ਹੀ ਕਹਿਣ ਲੱਗੇ ਹਨ ਕਿ ਉਹਨਾਂ ਨੂੰ ਅੰਦੋਲਨਾਂ ਵਿੱਚ ਪਈਆਂ ਲਾਠੀਆਂ ਦਾ ਹਿਸਾਬ ਚਾਹੀਦਾ ਹੈਸ਼ਹੀਦ ਹੋਏ ਸਾਥੀਆਂ ਦਾ ਕੀ ਕਸੂਰ ਸੀ? ਉਹ ਪੁੱਛਣ ਲੱਗੇ ਹਨਚੁੱਪ ਦੀ ਗਾਥਾ ਜਿਹੜੀ ਉਹ ਵਰ੍ਹਿਆਂ ਬੱਧੀ ਸੀਨੇ ਵਿੱਚ ਲੁਕੋਈ ਬੈਠੇ ਸਨ, ਉਹ ਇੱਕ ਚੀਖ ਬਣੀ, ਇੱਕ ਦਹਾੜ ਬਣੀ ਦਿਖਾਈ ਦੇ ਰਹੀ ਹੈ

ਦੇਸ਼ ਦੇ ਵੱਡੇ ਹਾਕਮਾਂ ਨੇ ਪੰਜਾਬ ਨੂੰ ਲੁਕਵੇਂ ਢੰਗ ਨਾਲ ਆਪਣੇ ਸ਼ਿਕੰਜੇ ਕੱਸਣ ਦਾ ਦੌਰ ਚਲਾਇਆ ਹੈਕੇਂਦਰੀ ਗ੍ਰਾਂਟਾਂ ਰੋਕਕੇ ਪੰਜਾਬ ਦੇ ਵਿਕਾਸ ਦਾ ਰੰਗ ਫਿੱਕਾ ਪਾਉਣ ਦਾ ਯਤਨ ਹੋਇਆ ਹੈਵੱਡੀ ਪੱਧਰ ’ਤੇ ਦਲ ਬਦਲੀ ਨੇ ਜਿਵੇਂ ਪੰਜਾਬੀਆਂ ਦੀ ਅਣਖ ਨੂੰ ਖੋਰਾ ਲਾ ਦਿੱਤਾ ਹੈਜਿਵੇਂ ਪੰਜਾਬ ਨੂੰ ਕਦੇ ਕੁੜੀਮਾਰਾਂ ਵਜੋਂ ਬਦਨਾਮ ਕੀਤਾ ਗਿਆ, ਨਸ਼ਈਆਂ ਵਜੋਂ ਉਹਨਾਂ ਦੀ ਦਿੱਖ ਵਿਗਾੜਨ ਦਾ ਕੋਝਾ ਯਤਨ ਹੋਇਆ, ਕਿਸਾਨ ਅੰਦੋਲਨ ਨੂੰ “ਖਾਲਿਸਤਾਨੀ” ਅੰਦੋਲਨ ਗਰਦਾਨਣ ਦੀ ਕੋਸ਼ਿਸ਼ ਹੋਈ, ਉਵੇਂ ਹੀ ਤਾਕਤ ਹਥਿਆਉਣ ਦੀ ਖਾਤਰ ਪੰਜਾਬ ਨੂੰ ਕਾਬੂ ਕਰਨ ਦੀ ਖਾਤਰ ਨੇਤਾਵਾਂ ਨੂੰ ਹਰ ਹੀਲਾ ਵਸੀਲਾ ਵਰਤਕੇ ਦਲ-ਬਦਲੀ ਦੇ ਰਾਹ ਪਾ ਦਿੱਤਾ ਗਿਆ

ਸਾਬਕਾ ਮੁੱਖ ਮੰਤਰੀ, ਪਾਰਟੀ ਦੇ ਪ੍ਰਧਾਨ, ਸਾਬਕਾ ਐੱਮ.ਪੀ., ਸਾਬਕਾ ਵਿਧਾਇਕ, ਪਾਰਟੀ ਕਾਰਕੁਨ ਇਸੇ ਰਾਹ ਤੋਰ ਦਿੱਤੇ ਗਏਸਿਰਫ਼ ਕੇਂਦਰੀ ਹਾਕਮਾਂ ਨੇ ਹੀ ਨਹੀਂ, ਸਗੋਂ ਸੂਬੇ ਦੇ ਹਾਕਮਾਂ ਅਤੇ ਦੂਜੀਆਂ ਸਿਆਸੀ ਧਿਰਾਂ ਨੇ ਵੀ ਇਹੋ ਖੇਡ ਖੇਡੀਕੱਲ੍ਹ ਜੇਕਰ ਕੋਈ ਅਕਾਲੀ ਸੀ, ਅੱਜ ਭਾਜਪਾਈ ਜਾ ਬਣਿਆਕੱਲ੍ਹ ਜੇਕਰ ਕੋਈ ਕਾਂਗਰਸੀ ਸੀ, ਅੱਜ ਉਹ “ਆਪ” ਨਾਲ ਜਾ ਰਲਿਆਕੱਲ੍ਹ ਜੇ ਕੋਈ “ਆਪ” ਵਿੱਚ ਸੀ, ਉਹ ਅੱਜ ਭਾਜਪਾ ਦੇ ਦਰ ਜਾ ਬੈਠਾਲੋਕ ਸਭਾ ਉਮੀਦਵਾਰ ਦੀ ਖੇਡ ਵਿੱਚ ਐਡੀ ਵੱਡੀ ਦਲ-ਬਦਲੀ ਖੇਡ ਜੋ ਪੰਜਾਬ ਵਿੱਚ ਖੇਡੀ ਗਈ, ਮੁਲਕ ਦੇ ਕਿਸੇ ਹੋਰ ਹਿੱਸੇ ਵਿੱਚ ਨਹੀਂ ਖੇਡੀ ਗਈਦਲ-ਬਦਲੂਆਂ ਨੇ ਨੈਤਿਕਤਾ ਨੂੰ ਪੱਲਿਓਂ ਛੱਡ ਦਿੱਤਾ, ਅਸੂਲਾਂ ਨੂੰ ਤਿਲਾਂਜਲੀ ਦੇ ਦਿੱਤੀਸਿਰਫ਼ ਆਪਣੀ ਕੁਰਸੀ ਨੂੰ ਹੀ ਅਹਿਮੀਅਤ ਦੇ ਦਿੱਤੀ

ਇਸ ਸਭ ਕੁਝ ਦੇ ਵਿਚਕਾਰ ਪੰਜਾਬ ਦੇ ਵੋਟਰ ਸ਼ਸ਼ੋਪੰਜ ਵਿੱਚ ਪੈ ਗਏਉਹ ਜਿਹੜੇ ਪਿੰਡਾਂ ਵਿੱਚ ਕਾਂਗਰਸੀ ਸਨ, ਭਾਜਪਾ ਨੂੰ ਗਾਲ੍ਹਾਂ ਕੱਢਦੇ ਸਨ, ਆਪਣੇ ਕਾਂਗਰਸੀ ਆਕਾ ਦੇ ਦਲ ਬਦਲਣ ਨਾਲ ਭਾਜਪਾਈ ਕਿਵੇਂ ਬਣਨ? ਉਹ ਪੇਂਡੂ ਅਕਾਲੀ, ਜਿਹੜੇ ਆਪ ਵਾਲਿਆਂ ਨੂੰ ਸਰੇਬਾਜ਼ਾਰ ਨਿੰਦਦੇ ਸਨ, ਆਪਣੇ ਆਕਾ ਵੱਲੋਂ ਆਪ ਵਾਲਿਆਂ ਦਾ ਲੜ ਫੜੇ ਜਾਣ ’ਤੇ ਕਿਹੋ ਜਿਹਾ ਮਹਿਸੂਸ ਕਰਦੇ ਹਨ, ਇਹ ਤਾਂ ਉਹ ਹੀ ਜਾਣ ਸਕਦੇ ਹਨ, ਨੇਤਾ ਨੂੰ ਇਸ ਨਾਲ ਕੋਈ ਫਰਕ ਨਹੀਂ ਪੈਣ ਵਾਲਾਪਰ ਇੱਕ ਗੱਲ ਸਾਫ ਹੋਈ ਦਿਸਦੀ ਹੈ ਕਿ ਆਮ ਲੋਕਾਂ ਦਾ “ਨੇਤਾਵਾਂ” ਉੱਤੇ ਵਿਸ਼ਵਾਸ ਡਗਮਗਾ ਗਿਆ ਹੈ ਉਹਨਾਂ ਵਿੱਚ ਮਾਯੂਸੀ ਦਿਸ ਰਹੀ ਹੈਖ਼ਾਸ ਕਰਕੇ ਪਿੰਡਾਂ ਵਿੱਚ ਇਹੋ ਜਿਹੇ ਦਲ-ਬਦਲੂਆਂ ਦੇ ਇਕੱਠਾਂ ਵਿੱਚ ਭੀੜ ਘਟ ਗਈ ਹੈਇਹ ਅਸਲ ਅਰਥਾਂ ਵਿੱਚ ਲੋਕਤੰਤਰੀ ਕਦਰਾਂ ਕੀਮਤਾਂ ਦਾ ਇੱਕ ਕਿਸਮ ਦਾ ਘਾਣ ਹੋਇਆ ਹੈ, ਜਿਸ ਨੂੰ ਪੰਜਾਬ ਦੇ ਲੋਕਾਂ ਨੇ ਮਨੋਂ ਜੀਅ ਆਇਆਂ ਨਹੀਂ ਆਖਿਆ

ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਦੀ ਇੱਕ ਧਿਰ ਭਾਜਪਾ ਉਤਸ਼ਾਹਿਤ ਹੋ ਕੇ 13 ਸੀਟਾਂ ਉੱਤੇ ਚੋਣ ਲੜ ਰਹੀ ਹੈਦੂਜੀ ਧਿਰ ਅਕਾਲੀ ਦਲ (ਬਾਦਲ) ਵਾਲੇ ਵੱਖਰੇ ਸਾਰੀਆਂ ਸੀਟਾਂ ’ਤੇ ਲੜ ਰਹੇ ਹਨਅਕਾਲੀ ਦਲ (ਮਾਨ) ਤੋਂ ਇਲਾਕਾ ਪੰਥਕ ਦਲ ਵੀ ਆਪਣੇ ਉਮੀਦਵਾਰ ਖੜ੍ਹੇ ਕਰ ਰਿਹਾ ਹੈਕਾਂਗਰਸ ਵੀ ਸਾਰੀਆਂ ਸੀਟਾਂ ’ਤੇ ਜ਼ੋਰ ਅਜ਼ਮਾਈ ਕਰ ਰਹੀ ਹੈ “ਆਪ” ਨੇ ਸਾਰੀਆਂ ਸੀਟਾਂ ’ਤੇ ਸਿਰ ਧੜ ਦੀ ਬਾਜ਼ੀ ਲਾਈ ਹੋਈ ਹੈਬਹੁਜਨ ਸਮਾਜ ਪਾਰਟੀ ਨੇ ਵੀ ਆਪਣੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈਖੱਬੀਆਂ ਧਿਰਾਂ, ਕਮਿਊਨਿਸਟ ਪਾਰਟੀਆਂ ਆਪਣੇ ਉਮੀਦਵਾਰ ਖੜ੍ਹੇ ਕਰ ਚੁੱਕੀਆਂ ਹਨਗੱਲ ਕੀ ਪੰਜਾਬ ਵਿੱਚ ਐਂਤਕੀ ਪਹਿਲੀ ਵਾਰ ਚਾਰ ਕੋਨੀ, ਜਾਂ ਪੰਜ ਕੋਨੀ ਟੱਕਰ ਵੇਖਣ ਨੂੰ ਮਿਲੇਗੀਪਰ ਇੱਕ ਗੱਲ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਨ ਵਾਲੀ ਹੈ ਕਿ ਕਹਿੰਦੀਆਂ ਕਹਾਉਂਦੀਆਂ ਸਿਆਸੀ ਪਾਰਟੀਆਂ, ਜਿਹੜੀ ਔਰਤਾਂ ਨੂੰ ਸਿਆਸਤ ਵਿੱਚ ਬਰਾਬਰ ਦਾ ਭਾਈਵਾਲ ਹੋਣ ਦਾ ਦਾਅਵਾ ਕਰਦੀਆਂ ਹਨ, ਉਹਨਾਂ ਨੂੰ ਟਿਕਟਾਂ ਵਿੱਚ ਵਾਜਬ ਨੁਮਾਇੰਦਗੀ ਨਹੀਂ ਮਿਲੀਕਾਂਗਰਸ ਨੇ ਦੋ ਔਰਤਾਂ, ਹੁਸ਼ਿਆਰਪੁਰ ਤੋਂ ਯਾਮਨੀ ਗੂਮਰ, ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ, ਭਾਜਪਾ ਨੇ ਤਿੰਨ ਔਰਤਾਂ ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼, ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ, ਪਟਿਆਲਾ ਤੋਂ ਪਰਨੀਤ ਕੌਰ ਨੂੰ ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਬਣਾਇਆ ਅਤੇ ਆਮ ਆਦਮੀ ਪਾਰਟੀ ਨੇ ਕਿਸੇ ਵੀ ਔਰਤ ਨੂੰ ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਨਹੀਂ ਬਣਾਇਆ

ਇਸ ਤੋਂ ਵੀ ਵੱਡੀ ਗੱਲ ਵੇਖਣ ਵਾਲੀ ਇਹ ਹੈ ਕਿ ਪਾਰਟੀਆਂ ਦੇ ਬਹੁਤੇ ਉਮੀਦਵਾਰਾਂ ਵਿੱਚ ਸਧਾਰਨ ਉਮੀਦਵਾਰਾਂ ਦੀ ਕਮੀ ਹੈਬਹੁਤੇ ਵੱਡੀਆਂ ਢੁੱਠਾਂ ਵਾਲੇ, ਅਮੀਰ ਕਰੋੜਪਤੀ ਹੀ ਉਮੀਦਵਾਰ ਹਨਇੱਕ ਰਿਪੋਰਟ ਵੇਖੋਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ 30.45 ਕਰੋੜ, ਪਟਿਆਲਾ ਤੋਂ ਐੱਨ.ਕੇ. ਸ਼ਰਮਾ 31.91 ਕਰੋੜ, ਲੁਧਿਆਣਾ ਤੋਂ ਰਵਨੀਤ ਬਿੱਟੂ 5.87 ਕਰੋੜ, ਗੁਰਦਾਸਪੁਰ ਤੋਂ ਸੁਖਵਿੰਦਰ ਸਿੰਘ ਰੰਧਾਵਾ 7.12 ਕਰੋੜ, ਪਟਿਆਲਾ ਤੋਂ ਧਰਮਵੀਰ ਗਾਂਧੀ 8.50 ਕਰੋੜ, ਫਰੀਦਕੋਟ ਤੋਂ ਹੰਸ ਰਾਜ ਹੰਸ 16.33 ਕਰੋੜ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ 1.17 ਕਰੋੜ ਦੀ ਜਾਇਦਾਦ ਦੇ ਮਾਲਕ ਹਨਇਹ ਕੁਝ ਨੇਤਾਵਾਂ ਦੀ ਜਾਇਦਾਦ ਦੇ ਅੰਕੜੇ ਹਨ, ਜਿਹੜੇ ਉਹਨਾਂ ਨੇ ਲੋਕ ਸਭਾ ਦੀਆਂ ਚੋਣਾਂ ਵੇਲੇ ਆਪਣੇ ਨਾਮਜ਼ਦਗੀ ਪੱਤਰ ਭਰਨ ਵੇਲੇ, ਵੇਰਵੇ ਵਜੋਂ ਦਿੱਤੇ ਹਨਇਸ ਤੋਂ ਜ਼ਾਹਰ ਹੁੰਦਾ ਹੈ ਕਿ ਨੇਤਾਵਾਂ ਦੀ ਜ਼ਾਇਦਾਦ ਪਿਛਲੀ ਚੋਣਾਂ ਤੋਂ ਹੁਣ ਤਕ ਬੇਇੰਤਹਾ ਵਧੀ ਹੈਸਾਫ ਹੈ ਕਿ ਪੰਜਾਬ ਗਰੀਬ ਹੋ ਰਿਹਾ ਹੈ ਅਤੇ ਇਸਦੇ ਨੇਤਾ ਅਮੀਰ ਹੋ ਰਹੇ ਹਨ

ਪੰਜਾਬ ਵਿੱਚ ਬਾਹਰੀ ਤੌਰ ’ਤੇ ਤਾਂ ਦਿਸਦਾ ਹੈ ਕਿ ਪਾਰਟੀਆਂ ਦੇ ਉਮੀਦਵਾਰਾਂ ਦੇ ਆਪਸੀ ਗਹਿਗੱਚ ਮੁਕਾਬਲੇ ਹੋਣਗੇਪਰ ਕੁਝ ਅਣਦਿਸਦਾ ਪੱਖ ਇਹ ਵੀ ਹੈ ਕਿ ਸਾਬਕਾ ਭਾਈਵਾਲਾਂ ਦੇ ਅੰਦਰੋਗਤੀ ਸਮਝੌਤੇ ਵੀ ਹੋਣਗੇ ਜਾਂ ਪਹਿਲਾਂ ਹੀ ਉਮੀਦਵਾਰ ਖੜ੍ਹੇ ਕਰਨ ਵੇਲੇ, ਜਿੱਤਣ ਵਾਲੇ ਉਮੀਦਵਾਰ ਦੇ ਮੁਕਾਬਲੇ ਸਾਬਕਾ ਭਾਈਵਾਲਾਂ ਵੱਲੋਂ ਕਮਜ਼ੋਰ ਉਮੀਦਵਾਰ ਖੜ੍ਹੇ ਕੀਤੇ ਹਨ ਅਤੇ ਇਸਦੀ ਚਰਚਾ ਵੀ ਆਮ ਹੈ ਅਤੇ ਅੱਗੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕੌਣ ਕਿੰਨੀਆਂ ਸੀਟਾਂ ਲੜੇਗਾ, ਇਸਦੀ ਚਰਚਾ ਹੁਣੇ ਚੱਲ ਪਈ ਹੈ

ਕਾਂਗਰਸ, ‘ਆਪਦੇ ਇੰਡੀਆ ਗਠਜੋੜ ਵਿੱਚ ਭਾਈਵਾਲੀ ਤੇ ਪੰਜਾਬ ਵਿੱਚ ਕਾਂਗਰਸ, “ਆਪ” ਵੱਲੋਂ ਆਪੋ-ਆਪਣੀ ਡਫਲੀ ਵਜਾਉਣਾ ਬਹੁਤੇ ਲੋਕਾਂ ਨੂੰ ਹਜ਼ਮ ਨਹੀਂ ਹੋ ਰਿਹਾਜਦੋਂ ਉਮੀਦਵਾਰ ਆਪੋ-ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕਰ ਦੇਣਗੇ, ਕੁਝ ਸਥਿਤੀ ਉਸ ਵੇਲੇ ਅਤੇ ਕੁਝ ਚੋਣਾਂ ਤੋਂ ਕੁਝ ਦਿਨ ਪਹਿਲਾਂ ਸਾਫ਼ ਹੋ ਜਾਏਗੀ ਕਿ ਕੌਣ ਕਿਹੜੀ ਧਿਰ ਨਾਲ ਖੜ੍ਹਦਾ ਹੈਪਰ ਇਸ ਭੰਬਲਭੂਸੇ ਵਾਲੀ ਸਥਿਤੀ ਵਿੱਚ ਜਦੋਂ ਕਿ ਭਾਜਪਾ ਦੇ ਉਮੀਦਵਾਰਾਂ ਦਾ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਵਿਰੋਧ ਹੋ ਰਿਹਾ ਹੈ, ਕਿਸਾਨ ਕਿੱਧਰ ਭੁਗਤਣਗੇ, ਇਹ ਆਉਣ ਵਾਲੇ ਸਮੇਂ ਵਿੱਚ ਤੈਅ ਹੋਏਗਾਪਰ ਇੱਕ ਗੱਲ ਸਾਫ ਦਿਸਣ ਲੱਗੀ ਹੈ ਕਿ ਲੋਕਾਂ ਦਾ ਵੋਟਾਂ ਪਾਉਣ ਵੱਲ ਰੁਝਾਨ ਘਟੇਗਾ

ਪੰਜਾਬ ਵਿੱਚ ਇਹਨਾਂ ਚੋਣਾਂ ਵਿੱਚ ਇੱਕ ਨਵਾਂ ਪੱਖ ਸਾਹਮਣੇ ਆ ਰਿਹਾ ਹੈ, ਉਹ ਇਹ ਹੈ ਕਿ ਸੂਬੇ ਦੇ ਵੱਡੇ ਕਾਰੋਬਾਰੀ ਸਿਆਸੀ ਪਾਰਟੀਆਂ ਦੀ ਧਿਰ ਬਣਕੇ ਉਹਨਾਂ ਦੇ ਜਲਸਿਆਂ, ਬੈਠਕਾਂ ਵਿੱਚ ਹਾਜ਼ਰੀ ਭਰ ਰਹੇ ਹਨਉਹ ਆਪਣੇ ਬਾਹੂ-ਬਲ ਨਾਲ ਵੱਡੀ ਭੂਮਿਕਾ ਨਿਭਾਉਂਦੇ ਦਿਸ ਰਹੇ ਹਨਕੇਂਦਰੀ ਹਾਕਮਾਂ ਨਾਲ ਜੁੜੇ ਕਾਰੋਬਾਰੀ ਭਾਜਪਾ ਦੇ ਹੱਕ ਵਿੱਚ ਭੁਗਤ ਰਹੇ ਹਨ ਅਤੇ ਉਹਨਾਂ ਨੂੰ ਹਰ ਕਿਸਮ ਦੀ ਸਹਾਇਤਾ ਪ੍ਰਦਾਨ ਕਰ ਰਹੇ ਹਨ ਜਦੋਂ ਕਿ ਸੂਬੇ ਦੀ ਹਾਕਮ ਪਾਰਟੀ “ਆਪ” ਨਾਲ ਵੀ ਕਾਰੋਬਾਰੀ ਖੜ੍ਹੇ ਹਨ, ਜਿਹੜੇ ਉਮੀਦਵਾਰਾਂ ਤੋਂ ਆਪੋ-ਆਪਣੀਆਂ ਸਮੱਸਿਆਵਾਂ ਦੇ ਹੱਕ ਲਈ ਵਾਇਦੇ ਲੈ ਰਹੇ ਹਨਉਂਜ ਵੀ ਚੋਣਾਂ ਵਿੱਚ ਧੰਨ ਦੀ ਵਰਤੋਂ ਵੱਡੇ ਪੱਧਰ ’ਤੇ ਹੁੰਦੀ ਹੈ, ਜਿਸ ਵਿੱਚ ਉਮੀਦਵਾਰ ਵੱਲੋਂ ਚੋਣ ਪ੍ਰਚਾਰ, ਬੈਠਕਾਂ ਆਦਿ ਦਾ ਖ਼ਰਚਾ ਸ਼ਾਮਲ ਹੁੰਦਾ ਹੈ, ਅਤੇ ਕਾਰੋਬਾਰੀਆਂ ਅਤੇ ਧੰਨ ਕੁਬੇਰਾਂ ਦੀ ਮਦਦ ਉੱਤੇ ਵੱਡੀ ਗਿਣਤੀ ਉਮੀਦਵਾਰ ਟੇਕ ਰੱਖਦੇ ਹਨਪਿਛਲੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਇਸ ਵਾਰ ਲੋਕ ਸਭਾ ਉਮੀਦਵਾਰ ਵੱਲੋਂ ਚੋਣਾਂ ਵਿੱਚ ਖ਼ਰਚੇ ਦੀ ਹੱਦ ਵਧਾ ਕੇ 95 ਲੱਖ ਕਰ ਦਿੱਤੀ ਗਈ ਹੈ, ਜਿਸ ਨੂੰ ਸਧਾਰਨ ਉਮੀਦਵਾਰ ਬਾਹਰੀ ਸਹਾਇਤਾ ਤੋਂ ਬਿਨਾਂ ਇਕੱਲਿਆਂ ਪੂਰਿਆਂ ਨਹੀਂ ਕਰ ਸਕਦਾ

ਆਮ ਤੌਰ ’ਤੇ ਪੰਜਾਬ ਦੇ ਲੋਕ “ਦਿੱਲੀ ਹਾਕਮਾਂ” ਨਾਲ ਭੇੜ ਵਿੱਚ ਰਹਿੰਦੇ ਹਨ ਅਤੇ ਪਿਛਲਿਆਂ ਗੇੜਾਂ ਵਿੱਚ ਜਦੋਂ ਮੋਦੀ ਦੀ ਲਹਿਰ ਦਿਸਦੀ ਸੀ ਜਾਂ ਕਾਂਗਰਸ ਦੇ ਹੱਕ ਵਿੱਚ ਵੱਡੀ ਗਿਣਤੀ ਵਿੱਚ ਲੋਕ ਕਿਸੇ ਸਮੇਂ ਭੁਗਤੇ ਸਨ, ਪੰਜਾਬ ਦੇ ਲੋਕਾਂ ਨੇ ਆਪਣੇ ਢੰਗ ਨਾਲ ਵੋਟ ਪਾਈ ਸੀਇਸ ਵਾਰ ਵੀ ਰੁਝਾਨ ਉਸ ਤੋਂ ਵੱਖਰਾ ਹੋਣ ਦੀ ਸੰਭਾਵਨਾ ਨਹੀਂ ਦਿਸਦੀ ਪਰ ਇੱਕ ਗੱਲ ਪੱਕੀ ਹੈ, ਉਹ ਇਹ ਕਿ ਪੰਜਾਬੀਆਂ ਨੇ ਦਲ-ਬਦਲੂ ਸਿਆਸਤ ਨੂੰ ਪਸੰਦ ਨਹੀਂ ਕੀਤਾ, ਉਹ ਦਲ-ਬਦਲੂਆਂ ਨੂੰ ਸਬਕ ਸਿਖਾਉਣਾ ਮਿਥੀ ਬੈਠੇ ਹਨ

*   *   *   *   *

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(4966)
(ਸਰੋਕਾਰ ਨਾਲ ਸੰਪਰਕ ਲਈ:
(This email address is being protected from spambots. You need JavaScript enabled to view it.)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author