ਪੰਡਤ ਜਵਾਹਰ ਲਾਲ ਨਹਿਰੂ, ਜਿਹੜੇ ਖੁਦ ਸਿਆਸਤਦਾਨ ਦੇ ਨਾਲ ਵਿਦਵਾਨ ਲੇਖਕ ਵੀ ਸਨਨੇ ਉਸਤਾਦ ਦਾਮਨ ਨੂੰ ...
(4 ਸਤੰਬਰ 2024)


1947
ਵਿੱਚ ਦੇਸ਼ ਦੀ ਵੰਡ ਸਮੇਂ ਪੰਜਾਬ ਭਾਵੇਂ ਵੰਡਿਆ ਗਿਆ ਪ੍ਰੰਤੂ ਪੰਜਾਬੀ ਦਾ ਚੜ੍ਹਦੇ ਅਤੇ ਲਹਿੰਦੇ, ਦੋਹਾਂ ਪੰਜਾਬਾਂ ਵਿੱਚ ਬੋਲਬਾਲਾ ਬਰਕਰਾਰ ਹੈ ਕੁਝ ਪੰਜਾਬੀ ਵਿਦਵਾਨ ਸ਼ੰਕੇ ਖੜ੍ਹੇ ਕਰ ਰਹੇ ਹਨ ਕਿ ਪੰਜਾਬੀ ਬੋਲੀ ਅਗਲੇ 50 ਸਾਲਾਂ ਵਿੱਚ ਖ਼ਤਮ ਹੋ ਜਾਵੇਗੀਇਹ ਖ਼ਬਰਾਂ ਕਈ ਵਾਰ ਅਖ਼ਬਾਰਾਂ ਦੀਆਂ ਸੁਰਖੀਆਂ ਵੀ ਬਣਦੀਆਂ ਹਨਉਹ ਬੋਲੀ ਕਦੀ ਵੀ ਖ਼ਤਮ ਨਹੀਂ ਹੋ ਸਕਦੀ ਜਿਹੜੀ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜੀ ਹੋਈ ਹੋਵੇਪੰਜਾਬੀ ਬੋਲੀ, ਜਿਹੜੀ ਗੁਰੂਆਂ, ਪੀਰਾਂ ਅਤੇ ਧਾਰਮਿਕ ਭਾਵਨਾਵਾਂ ਨਾਲ ਸੰਬੰਧ ਰੱਖਦੀ ਹੋਵੇ, ਉਸ ਦੇ ਖ਼ਤਮ ਹੋਣ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। ਪ੍ਰੰਤੂ ਹੋ ਸਕਦਾ ਸਮੇਂ ਦੇ ਬੀਤਣ ਨਾਲ ਉਸ ਨੂੰ ਬੋਲਣ ਵਾਲਿਆਂ ਦੀ ਗਿਣਤੀ ਘਟ ਜਾਵੇਪੰਜਾਬੀ ਤਾਂ ਸੰਸਾਰ ਵਿੱਚ ਫ਼ੈਲੇ ਹੋਏ ਹਨ, ਉੱਥੇ ਵੀ ਗੁਰੂ ਘਰਾਂ ਵਿੱਚ ਪਰਵਾਸ ਵਿੱਚ ਪੈਦਾ ਹੋਏ ਬੱਚਿਆਂ ਨੂੰ ਪੰਜਾਬੀ ਪੜ੍ਹਾਈ ਜਾਂਦੀ ਹੈਪਾਕਿਸਤਾਨ ਵਿੱਚ ਵੀ ਅੱਜ ਕੱਲ੍ਹ ਪੰਜਾਬੀ ਦੇ ਅਲੰਬਰਦਾਰ ਉੱਥੋਂ ਦੇ ਵਸ਼ਿੰਦਿਆਂ ਨੂੰ ਪੰਜਾਬੀ ਬੋਲਣ ਅਤੇ ਪੰਜਾਬੀ ਪਹਿਰਾਵਾ ਪਾਉਣ ਦੀ ਮੁਹਿੰਮ ਚਲਾ ਰਹੇ ਹਨ

ਦੇਸ਼ ਨੂੰ ਆਜ਼ਾਦ ਕਰਨ ਸਮੇਂ ਗੋਰਿਆਂ ਨੇ ਭਾਰਤੀਆਂ ਨੂੰ ਦੋ ਹਿੱਸਿਆਂ ਵਿੱਚ ਵੰਡਕੇ ਪਾਕਿਸਤਾਨ ਵੱਖਰਾ ਦੇਸ਼ ਬਣਾ ਦਿੱਤਾਦੋਹਾਂ ਦੇਸ਼ਾਂ ਦੇ ਸਿਆਸੀ ਨੇਤਾਵਾਂ ਦੀ ਕਾਰਗੁਜ਼ਾਰੀ ਵੀ ਚੰਗੀ ਨਹੀਂ ਰਹੀਅਜਿਹੀ ਅਜ਼ਾਦੀ ਨੂੰ ਇਨਸਾਨੀਅਤ ਦੀ ਬਰਬਾਦੀ ਕਿਹਾ ਜਾ ਸਕਦਾ ਹੈ ਕਿਉਂਕਿ ਅਣਗਿਣਤ ਬੇਕਸੂਰ ਇਨਸਾਨਾਂ ਦੇ ਕਤਲਾਂ ਨੇ ਆਜ਼ਾਦੀ ਨੂੰ ਦਾਗ਼ਦਾਰ ਕਰ ਦਿੱਤਾ ਸੀਨਹੁੰ ਮਾਸ ਦੇ ਰਿਸ਼ਤੇ ਖੇਰੂੰ ਖੇਰੂੰ ਹੋ ਗਏ ਸਨਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਪੰਜਾਬੀ ਦੇ ਸਾਹਿਤਕਾਰਾਂ ਨੇ ਖ਼ੂਨੀ ਬ੍ਰਿਤਾਂਤ ਲਿਖਿਆ ਸੀਲਹਿੰਦੇ ਪੰਜਾਬ ਤੋਂ ਭਾਰਤ ਵਿੱਚ ਆਈ ਕਵਿੱਤਰੀ ਅੰਮ੍ਰਿਤਾ ਪ੍ਰੀਤਮ ਨੇ ਦੇਸ਼ ਦੀ ਵੰਡ ਬਾਰੇ ਬਹੁਤ ਹੀ ਭਾਵਨਾਤਮਿਕ ਕਵਿਤਾ ਲਿਖਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾਦੂਜੇ ਪਾਸੇ ਪਾਕਿਸਤਾਨ ਜਾ ਕੇ ਵਸੇ ਲੋਕ ਕਵੀ ਉਸਤਾਦ ਦਾਮਨ ਨੇ ਮਨੁੱਖਤਾ ਦੇ ਕਤਲਾਂ ਨੂੰ ਇਨਸਾਨੀਅਤ ਦਾ ਘਾਣ ਦੱਸਦਿਆਂ ਆਪਣੀਆਂ ਭਾਵਪੂਰਤ ਕਵਿਤਾਵਾਂ ਵਿੱਚ ਸਰਲ ਅਤੇ ਸਾਦੀ ਬੋਲੀ ਵਿੱਚ ਲਿਖਿਆ ਸੀ

ਉਸਤਾਦ ਦਾਮਨ, ਜਿਨ੍ਹਾਂ ਦਾ ਨਾਮ ਚਿਰਾਗ ਦੀਨ ਸੀ, ਉਨ੍ਹਾਂ ਨੇ ਆਪਣੇ ਨਾਮ ਨੂੰ ਪੰਜਾਬੀ ਦਾ ਝੰਡਾਬਰਦਾਰ ਬਣਨ ਦਾ ਮਾਣ ਪ੍ਰਾਪਤ ਕੀਤਾਚਿਰਾਗ ਰੌਸ਼ਨੀ ਦੇਣ ਵਾਲੇ ਦੀਵੇ ਦਾ ਪਵਿੱਤਰ ਨਾਮ ਗਿਣਿਆ ਜਾਂਦਾ ਹੈਉਸਤਾਦ ਦਾਮਨ ਨੂੰ ਪੰਜਾਬੀ ਬੋਲੀ ਦੇ ਨਾਲ ਅਥਾਹ ਪਿਆਰ ਅਤੇ ਸਤਿਕਾਰ ਸੀਭੂਗੋਲਿਕ ਵੰਡ ਪੰਜਾਬੀਆਂ ਦੀ ਵਿਰਾਸਤ ਬੋਲੀ, ਪਹਿਰਾਵਾ, ਰਸਮੋ-ਰਿਵਾਜ਼, ਹਵਾ-ਪਾਣੀ, ਸਭਿਅਤਾ ਅਤੇ ਸੱਭਿਆਚਾਰ ਦੀਆਂ ਵੰਡੀਆਂ ਨਾ ਪਾ ਸਕੀਪੰਜਾਬੀ ਭਾਵੇਂ ਦੋ ਖਿੱਤਿਆਂ ਵਿੱਚ ਵੰਡੇ ਜਾ ਚੁੱਕੇ ਸਨ ਪ੍ਰੰਤੂ ਉਨ੍ਹਾਂ ਦੀਆਂ ਭਾਵਨਾਵਾਂ ਆਪਣੀ ਮਾਤਭੂਮੀ ਲਈ ਭਟਕ ਰਹੀਆਂ ਸਨਉਹ ਮਾਨਸਿਕ ਅਤੇ ਆਤਮਿਕ ਤੌਰ ’ਤੇ ਮਾਖਿਓਂ ਮਿੱਠੀ ਪੰਜਾਬੀ ਭਾਸ਼ਾ ਨਾਲ ਓਤਪੋਤ ਸਨਲਹਿੰਦੇ ਪੰਜਾਬ ਦੇ ਲੋਕ ਕਵੀਆਂ ਵਿੱਚੋਂ ਚਿਰਾਗ ਦੀਨ ਦਾਮਨ ਨੂੰ ਦੇਸ ਦੀ ਵੰਡ ਦੀ ਚੀਸ ਹਮੇਸ਼ਾ ਰੜਕਦੀ ਰਹੀਇਸ ਕਰਕੇ ਉਹ ਦੇਸ ਦੀ ਵੰਡ ਤੋਂ ਬਾਅਦ ਵੀ ਭਾਰਤ ਵਿੱਚ ਹੋਣ ਵਾਲੇ ਕਵੀ ਦਰਬਾਰਾਂ ਦਾ ਸ਼ਿੰਗਾਰ ਬਣਦਾ ਰਿਹਾਦੇਸ ਦੀ ਵੰਡ ਸੰਬੰਧੀ ਉਸ ਨੇ ਬੜੀਆਂ ਹੀ ਦਿਲ ਨੂੰ ਕੁਰੇਦਣ ਅਤੇ ਟੁੰਬਣ ਵਾਲੀਆਂ ਕਵਿਤਾਵਾਂ ਲਿਖੀਆਂ ਹਨ, ਜਿਹੜੀਆਂ ਰਹਿੰਦੀ ਦੁਨੀਆਂ ਤਕ ਤਰੋ ਤਾਜ਼ਾ ਰਹਿਣਗੀਆਂਉਸਤਾਦ ਦਾਮਨ ਵਰਗੇ ਸਿਰੜੀ ਪੰਜਾਬੀ ਭਾਸ਼ਾ ’ਤੇ ਪਹਿਰਾ ਦਿੰਦੇ ਰਹਿਣਗੇ ਤਾਂ ਇਹ ਬੋਲੀ ਕਦੀ ਵੀ ਖਤਮ ਨਹੀਂ ਹੋ ਸਕਦੀਗੂੜ੍ਹੀ ਸ਼ਬਦਾਵਲੀ ਦੀ ਥਾਂ ਅਜਿਹੀ ਭਾਸ਼ਾ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿਹੜੀ ਸੌਖਿਆਂ ਹੀ ਲੋਕਾਂ ਦੇ ਪੱਲੇ ਪੈ ਜਾਵੇ ਅਤੇ ਉਸਦੀ ਸਾਰਥਿਕਤਾ ਦਾ ਪਤਾ ਲੱਗੇਵੇਖੋ ਸਬਜ਼ੀ ਦੀ ਸਫਾਈ ਰੱਖਣ ਬਾਰੇ ਉਸਤਾਦ ਦਾਮਨ ਕਿੰਨੀ ਸਰਲ ਸ਼ਬਦਾਵਲੀ ਵਰਤਦਾ ਹੈ-

ਸਬਜ਼ੀ ਲਿਆਓ ਭੱਜ ਕੇ, ਖਾਓ ਸਾਰੇ ਰੱਜ ਕੇ, ਬਾਕੀ ਰੱਖੋ ਕੱਜ ਕੇ

ਕਵਿਤਾ ਪੜ੍ਹਨ ’ਤੇ ਇਓਂ ਲਗਦਾ ਹੈ ਕਿ ਜਿਵੇਂ ਹਲਕੀ ਫੁਲਕੀ ਜਿਹੀ ਹੈ ਪ੍ਰੰਤੂ ਨੀਝ ਲਾ ਕੇ ਸਮਝੋ ਕਿ ਸਰਲ ਸ਼ਬਦਾਂ ਵਿੱਚ ਕਿੰਨੀ ਵੱਡੀ ਗੱਲ ਕਰ ਗਿਆ ਹੈਪੰਜਾਬੀ ਦਾ ਉਹ ਨਿਧੜਕ ਜਰਨੈਲ ਲੋਕ ਕਵੀ ਸੀ, ਜਿਸਨੇ ਤਾਹਨੇ ਮਿਹਣੇ ਸਹਿੰਦਿਆਂ ਪੰਜਾਬੀ ਵਿੱਚ ਕਵਿਤਾ ਲਿਖਣੋਂ ਗੁਰੇਜ਼ ਨਹੀਂ ਕੀਤਾਹਾਲਾਂਕਿ ਉਸ ਨੂੰ ਪਤਾ ਸੀ ਕਿ ਕਿਸੇ ਵੀ ਸਮੇਂ ਉਸ ਨੂੰ ਸਰੀਰਕ ਨੁਕਸਾਨ ਪਹੁੰਚਾਇਆ ਜਾ ਸਕਦਾ ਹੈਜਦੋਂ ਵਾਰ-ਵਾਰ ਉਸ ਉੱਪਰ ਦਬਾਅ ਪਾਇਆ ਗਿਆ ਕਿ ਮੁਸਲਮਾਨ ਹੋਣ ਅਤੇ ਪਾਕਿਸਤਾਨ ਵਿੱਚ ਰਹਿਣ ਕਰਕੇ ਉਸ ਨੂੰ ਪੰਜਾਬੀ ਦੀ ਥਾਂ ਉਰਦੂ ਵਿੱਚ ਆਪਣੀਆਂ ਨਜ਼ਮਾਂ ਲਿਖਣੀਆਂ ਚਾਹੀਦੀਆਂ ਹਨ ਤਾਂ ਉਸ ਨੇ ਕਵਿਤਾ ਵਿੱਚ ਹੀ ਉਨ੍ਹਾਂ ਨੂੰ ਜਵਾਬ ਦਿੰਦਿਆਂ ਲਿਖਿਆ:

ਉਰਦੂ ਦਾ ਮੈਂ ਦੋਖੀ ਨਾਹੀਂ ਤੇ ਦੁਸ਼ਮਣ ਨਾਹੀਂ ਅੰਗਰੇਜ਼ੀ ਦਾ,
ਪੁੱਛਦੇ ਹੋ ਮੇਰੇ ਦਿਲ ਦੀ ਬੋਲੀ, ਹਾਂ ਜੀ ਹਾਂ ਪੰਜਾਬੀ ਏ
ਮੈਨੂੰ ਕਈਆਂ ਨੇ ਆਖਿਆ ਕਈ ਵਾਰ, ਤੂੰ ਲੈਣਾ ਪੰਜਾਬੀ ਦਾ ਨਾਂ ਛੱਡਦੇ,
ਗੋਦੀ ਜਿਸਦੀ ਵਿੱਚ ਪਲਕੇ ਜਵਾਨ ਹੋਇਆਂ
, ਉਹ ਮਾਂ ਛੱਡਦੇ ਤੇ ਗਰਾਂ ਛੱਡਦੇ।
ਜੇ ਪੰਜਾਬੀ ਪੰਜਾਬੀ ਈ ਕੂਕਣਾ ਏ
, ਜਿੱਥੇ ਖਲੋਤਾ ਏਂ ਥਾਂ ਛੱਡਦੇ,
ਮੈਨੂੰ ਇੰਜ ਲਗਦਾ ਹੈ ਲੋਕ ਆਖਦੇ ਨੇ
, ਤੂੰ ਪੁੱਤਰਾ ਆਪਣੀ ਮਾਂ ਛੱਡਦੇ।

ਜਦੋਂ ਫਿਰਕਾਪ੍ਰਸਤਾਂ ਨੇ ਉਸ ਨੂੰ ਵਾਰ-ਵਾਰ ਪੰਜਾਬੀ ਵਿੱਚ ਕਵਿਤਾ ਲਿਖਣ ਤੋਂ ਵਰਜਿਆ ਤਾਂ ਉਹ ਡਰਿਆ ਨਹੀਂ ਸਗੋਂ ਉਸਨੇ ਲਿਖਿਆ ਕਿ-

ਇੱਥੇ ਬੋਲੀ ਪੰਜਾਬੀ ਹੀ ਬੋਲੀ ਜਾਵੇਗੀ, ਉਰਦੂ ਵਿੱਚ ਕਿਤਾਬਾਂ ਦੇ ਠੱਣਦੀ ਰਹੇਗੀ
ਇਹਦਾ ਪੁੱਤਰ ਹਾਂ ਇਹਦੇ ਤੋਂ ਦੁੱਧ ਮੰਗਨਾ, ਮੇਰੀ ਭੁੱਖ ਇਹਦੀ ਛਾਤੀ ਤਣਦੀ ਰਹੇਗੀ

ਇਹਦੇ ਲੱਖ ਹਰੀਫ ਪਏ ਹੋਣ ਪੈਦਾ, ਦਿਨ-ਬ-ਦਿਨ ਇਹਦੀ ਸ਼ਕਲ ਬਣਦੀ ਰਹੇਗੀ
ਉਦੋਂ ਤੀਕ ਤੇ ਪੰਜਾਬੀ ਨਹੀਂ ਮਰਦੀ, ਜਦੋਂ ਤੀਕ ਪੰਜਾਬਣ ਕੋਈ ਜਣਦੀ ਰਹੇਗੀ

ਉਸਤਾਦ ਦਾਮਨ ਨੌਜਵਾਨ ਪੀੜ੍ਹੀ ’ਤੇ ਕਟਾਖਸ਼ ਕਰਨ ਲੱਗਿਆਂ ਵੀ ਕਮਾਲ ਦੀਆਂ ਪੰਜਾਬੀ ਦੀਆਂ ਠੇਠ ਤਸ਼ਬੀਹਾਂ ਆਪਣੀਆਂ ਕਵਿਤਾਵਾਂ ਵਿੱਚ ਦਿੰਦਾ ਸੀ, ਜਿਹੜੀਆਂ ਅੱਜ 77 ਸਾਲ ਬਾਅਦ ਵੀ ਢੁਕਦੀਆਂ ਹਨਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਤੇ ਵਿਅੰਗ ਕੱਸਦਾ ਉਹ ਲਿਖਦਾ ਹੈ-

ਇਹ ਕਾਲਜ ਏ ਕਿ ਫੈਸ਼ਨ ਦੀ ਫੈਕਟਰੀ ਏ,
ਕੁੜੀਆਂ ਮੁੰਡਿਆਂ ਨਾਲ ਇੰਜ ਫਿਰਨ,
ਜਿਵੇਂ ਅਲਜਬਰੇ ਨਾਲ ਜੁਮੈਟਰੀ ਏ

ਉਸਤਾਦ ਦਾਮਨ ਨੇ ਸਾਰੀ ਉਮਰ ਅਣਖ ਨਾਲ ਸ਼ਾਇਰੀ ਕੀਤੀਸਰਕਾਰਾਂ ਦੇ ਦਮਨ ਦਾ ਸ਼ਿਕਾਰ ਵੀ ਹੋਇਆਇਨਕਲਾਬੀ ਕਵਿਤਾ, ਸਮਾਜਿਕ ਬੁਰਾਈਆਂ ਅਤੇ ਆਮ ਜਨਤਾ ਉੱਪਰ ਸਰਕਾਰ ਵੱਲੋਂ ਕੀਤੇ ਜਾਂਦੇ ਜ਼ੋਰ ਜ਼ਬਰਦਸਤੀ ਦੀਆਂ ਕਾਰਵਾਈਆਂ ਵਿਰੁੱਧ ਲਿਖਣ ਕਰਕੇ ਉਸ ਉੱਪਰ ਕਈ ਕੇਸ ਦਰਜ ਕਰਕੇ ਜੇਲ੍ਹ ਵਿੱਚ ਬੰਦ ਰੱਖਿਆ ਗਿਆ ਪ੍ਰੰਤੂ ਉਸ ਨੇ ਸਰਕਾਰਾਂ ਨਾਲ ਆਢਾ ਲਾਈ ਰੱਖਿਆਫ਼ੌਜੀ ਰਾਜ ਤੋਂ ਵੀ ਉਹ ਡਰਿਆ ਨਹੀਂ ਸਗੋਂ ਉਸਨੇ ਫ਼ੌਜੀ ਰਾਜ ’ਤੇ ਟਕੋਰ ਕਰਦਿਆਂ ਅਰਥ ਭਰਪੂਰ ਕਵਿਤਾ ਲਿਖੀ-

ਸਾਡੇ ਮੁਲਕ ਦੀਆਂ ਮੌਜਾਂ ਹੀ ਮੌਜਾਂ, ਜਿੱਧਰ ਦੇਖੋ ਫ਼ੌਜਾਂ ਹੀ ਫ਼ੌਜਾਂ
ਇਹ ਕੀ ਕਰੀ ਜਾਨਾ, ਕਦੀ ਚੀਨ ਜਾਨਾ ਕਦੀ ਰੂਸ ਜਾਨਾ
ਕਦੀ ਸ਼ਿਮਲੇ ਜਾਨਾ, ਕਦੀ ਮਰੀ ਜਾਨਾ, ਜਿੱਧਰ ਜਾਨਾ ਬਣਕੇ ਜਲੂਸ ਜਾਨਾ
ਲਈ ਖੇਸ ਜਾਨਾ, ਖਿੱਚੀ ਦਰੀ ਜਾਨਾ, ਇਹ ਕੀ ਕਰੀ ਜਾਨਾ

ਜੇਲ੍ਹ ਵਿੱਚ ਰਹਿਣ ਕਰਕੇ ਉਸਦੀ ਵਿਆਹੁਤਾ ਜ਼ਿੰਦਗੀ ਵੀ ਬਹੁਤੀ ਸਫਲ ਨਹੀਂ ਰਹੀਉਸਦਾ ਵਿਆਹ ਇੱਕ ਸਿੱਖ ਪਰਿਵਾਰ ਵਿੱਚ ਹੋਇਆ ਸੀਉਸਦਾ ਇੱਕ ਲੜਕਾ ਵੀ ਸੀ ਪ੍ਰੰਤੂ ਬਹੁਤਾ ਸਮਾਂ ਜੇਲ੍ਹ ਵਿੱਚ ਰਹਿਣ ਕਰਕੇ ਇੱਕ ਵਾਰ ਵਿਛੜਿਆ ਪਰਿਵਾਰ ਮੁੜਕੇ ਮਿਲ ਨਹੀਂ ਸਕਿਆਜਿਓਂਦੇ ਜੀਅ ਗ਼ਰੀਬੀ ਕਰਕੇ ਉਹ ਆਪਣੀਆਂ ਕਵਿਤਾਵਾਂ ਦੀ ਕੋਈ ਵੀ ਪੁਸਤਕ ਪ੍ਰਕਾਸ਼ਤ ਨਹੀਂ ਕਰਵਾ ਸਕਿਆਉਸਤਾਦ ਦਾਮਨ ਦੀ ਮੌਤ ਤੋਂ ਬਾਅਦ ਉਸ ਦੀਆਂ ਕਵਿਤਾਵਾਂ ਦੀ ਪੁਸਤਕ ਪਾਕਿਸਤਾਨ ਦੇ ਲੋਕਾਂ ਨੇ ਗੁਰਮੁਖੀ ਵਿੱਚ ਪ੍ਰਕਾਸ਼ਤ ਹੀ ਨਹੀਂ ਕੀਤੀ ਸਗੋਂ ਉਰਦੂ ਵਿੱਚ ਪ੍ਰਕਾਸ਼ਤ ਕਰਕੇ ਉਸ ਨੂੰ ਉਰਦੂ ਦਾ ਸ਼ਾਇਰ ਵਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈਉਸਤਾਦ ਦਾਮਨ ਆਪਣੀ ਜ਼ਿੰਦਗੀ ਦਾ ਬਹੁਤਾ ਸਮਾਂ ਆਪਣੀਆਂ ਇਨਕਲਾਬੀ ਕਵਿਤਾਵਾਂ ਕਰਕੇ ਜੇਲ੍ਹ ਵਿੱਚ ਹੀ ਰਿਹਾਉਹ ਇਹ ਵੀ ਆਮ ਕਹਿੰਦਾ ਸੀ ਕਿ ਉਸ ਦਾ ਕਮਰਾ ਹੀ ਬਹੁਤ ਛੋਟਾ ਸੀ, ਜਿਸ ਕਰਕੇ ਉਸ ਉੱਪਰ ਬੰਬ ਰੱਖਣ ਦੇ ਕੇਸ ਬਣਦੇ ਰਹੇ ਜੇਕਰ ਉਸਦਾ ਕਮਰਾ ਵੱਡਾ ਹੁੰਦਾ ਤਾਂ ਟੈਂਕ ਰੱਖਣ ਦੇ ਕੇਸ ਵੀ ਹੋ ਸਕਦੇ ਸਨਜੇਲ੍ਹ ਵਿੱਚ ਰਹਿਣ ਸੰਬੰਧੀ ਉਹ ਲਿਖਦਾ ਹੈ ਕਿ-

ਸਟੇਜਾਂ ’ਤੇ ਆਈਏ ਸਿਕੰਦਰ ਹੋਈਦਾ ਏ, ਸਟੇਜੋਂ ਉੱਤਰਕੇ ਕਲੰਦਰ ਹੋਈਦਾ ਏ
ਉਲਝੇ ਜੋ ਦਾਮਨ ਹਕੂਮਤ ਕਿਸੇ ਨਾਲ, ਬੱਸ ਇੰਨਾ ਹੀ ਹੁੰਦਾ, ਅੰਦਰ ਹੋਈਦਾ ਏ

ਉਸਤਾਦ ਦਾਮਨ ਦਾ ਪਿਤਾ ਫ਼ੌਜੀ ਦਰਜੀਖਾਨੇ ਵਿੱਚ ਕੱਪੜੇ ਸਿਉਣ ਦਾ ਕੰਮ ਕਰਦਾ ਸੀਦਾਮਨ ਦੀਆਂ ਕਰਾਂਤੀਕਾਰੀ ਅਤੇ ਧਾਰਮਿਕ ਜਨੂੰਨੀਆਂ ਦੇ ਵਿਰੁੱਧ ਹੋਣ ਕਰਕੇ ਉਸਦੇ ਘਰ ਨੂੰ ਅੱਗ ਲਗਾ ਕੇ ਸਾੜ ਦਿੱਤਾ ਤਾਂ ਉਸਨੇ ਇੱਕ ਕਵਿਤਾ ਵਿੱਚ ਲਿਖਿਆ:

ਕਿਸੇ ਤੀਲ੍ਹੀ ਅਜਿਹੀ ਲਗਾਈ ਏ, ਥਾਂ ਥਾਂ ’ਤੇ ਅੱਗ ਮਚਾਈ ਏ
ਪਈ ਸੜਦੀ ਲੋਕਾਈ ਏ, ਤੇ ਪੈਂਦੀ ਹਾਲ ਦੁਹਾਈ ਏ

ਆਜ਼ਾਦੀ ਤੋਂ ਬਾਅਦ ਇੱਕ ਵਾਰ ਉਸਤਾਦ ਦਾਮਨ ਨੇ ਲਾਲ ਕਿਲ੍ਹੇ ਦਿੱਲੀ ਵਿੱਚ ਹੋਏ ਇੱਕ ਕਵੀ ਦਰਬਾਰ ਵਿੱਚ ਆਪਣੀ ਕਵਿਤਾ ਪੜ੍ਹਕੇ ਉੱਥੇ ਹਾਜ਼ਰ ਭਾਰਤ ਦੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਨੂੰ ਰੁਆ ਦਿੱਤਾ ਸੀਉਸ ਦੀ ਕਵਿਤਾ ਦੇ ਬੋਲ ਹਨ:

ਭਾਵੇਂ ਮੂੰਹੋਂ ਨਾ ਕਹੀਏ ਪਰ ਵਿੱਚੋਂ ਵਿੱਚੀਂ, ਖੋਏ ਤੁਸੀਂ ਵੀ ਓ ਤੇ ਖੋਏ ਅਸੀਂ ਵੀ ਆਂ
ਇਹਨਾਂ ਆਜ਼ਾਦੀਆਂ ਹੱਥੋਂ ਬਰਬਾਦ ਹੋਏ, ਤੁਸੀਂ ਵੀ ਓ ਹੋਏ ਅਸੀਂ ਵੀ ਆਂ
ਕੁਝ ਉਮੀਦ ਏ ਜ਼ਿੰਦਗੀ ਮਿਲ ਜਾਵੇਗੀ, ਮੋਏ ਤੁਸੀਂ ਵੀ ਓ ਮੋਏ ਅਸੀਂ ਵੀ ਆਂ
ਜਿਓਂਦੀ ਜਾਨ ਵੀ ਮੌਤ ਦੇ ਮੂੰਹ ਅੰਦਰ, ਢੋਏ ਤੁਸੀਂ ਵੀ ਓ ਢੋਏ ਅਸੀਂ ਵੀ ਆਂ
ਜਾਗਣੇ ਵਾਲਿਆਂ ਰੱਜ ਕੇ ਲੁੱਟਿਆ ਏ, ਸੋਏ ਤੁਸੀਂ ਵੀ ਓ ਸੋਏ ਅਸੀਂ ਵੀ ਆਂ
ਲਾਲੀ ਅੱਖੀਆਂ ਦੀ ਪਈ ਦੱਸਦੀ ਏ, ਰੋਏ ਤੁਸੀਂ ਵੀ ਓ ਰੋਏ ਅਸੀਂ ਵੀ ਆਂ

ਪੰਡਤ ਜਵਾਹਰ ਲਾਲ ਨਹਿਰੂ, ਜਿਹੜੇ ਖੁਦ ਸਿਆਸਤਦਾਨ ਦੇ ਨਾਲ ਵਿਦਵਾਨ ਲੇਖਕ ਵੀ ਸਨ, ਨੇ ਉਸਤਾਦ ਦਾਮਨ ਨੂੰ ਉੱਠ ਕੇ ਕਲਾਵੇ ਵਿੱਚ ਲੈ ਲਿਆ ਅਤੇ ਉਸ ਨੂੰ ਭਾਰਤ ਦੀ ਨਾਗਰਿਕਤਾ ਦੇਣ ਦੀ ਪੇਸ਼ਕਸ਼ ਵੀ ਕੀਤੀ ਸੀ ਪ੍ਰੰਤੂ ਉਸਤਾਦ ਦਾਮਨ ਨੇ ਕਿਹਾ ਕਿ ਉਹ ਰਹੇਗਾ ਤਾਂ ਪਾਕਿਸਤਾਨ ਵਿੱਚ ਹੀ ਭਾਵੇਂ ਜੇਲ੍ਹ ਵਿੱਚ ਹੀ ਰਹਿਣਾ ਪਵੇ

*    *    *    *    *

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(5272)
ਰਚਨਾਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕਰੋ: This email address is being protected from spambots. You need JavaScript enabled to view it.

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author