GurmitPalahi8ਮੌਜੂਦਾ ਹਾਕਮ ਉਹਨਾਂ ਅਕ੍ਰਿਤਘਣ ਲੋਕਾਂ ਨੂੰ ਅੱਗੇ ਕਰਕੇ “ਦੇਸ਼ ਭਗਤ” ਗਰਦਾਨਣ ਦੇ ਰਾਹ ...
(29 ਜੁਲਾਈ 2025)


ਰਾਸ਼ਟਰੀ ਪੱਧਰ ’ਤੇ ਸਿਰਫ਼ ਕਾਂਗਰਸ ਪਾਰਟੀ ਹੀ ਹੈ ਜਿਹੜੀ ਮੌਜੂਦਾ ਭਾਰਤੀ ਜਨਤਾ ਪਾਰਟੀ ਨੂੰ ਚੁਣੌਤੀ ਦੇ ਸਕਦੀ ਹੈ
ਪਰ ਕਾਂਗਰਸ ਨੂੰ ਕਾਫ਼ੀ ਲੰਮੇ ਸਮੇਂ ਤੋਂ ਸਮਝ ਹੀ ਨਹੀਂ ਆ ਰਿਹਾ ਕਿ ਉਸਦੀ ਦੇਸ਼ ਭਰ ਵਿੱਚ ਭਾਜਪਾ ਦੀ ਪਿੱਠ ਲਾਉਣ ਲਈ ਰਣਨੀਤੀ ਕੀ ਹੋਵੇ?

ਉੱਧਰ ਭਾਜਪਾ ਲਗਾਤਾਰ ਕਾਂਗਰਸ ਅਤੇ ਉਸਦੇ ਨੇਤਾਵਾਂ ਨੂੰ ਠਿੱਠ ਕਰਨ ਲਈ ਯਤਨਸ਼ੀਲ ਹੈ, ਉਸਦੇ ਨਵੇਂ ਪੁਰਾਣੇ ਨੇਤਾਵਾਂ ਦਾ ਅਕਸ ਵਿਗਾੜਨ ਲਈ ਉਹ ਹਰ ਹੀਲਾ ਵਰਤ ਰਹੀ ਹੈਨਰਿੰਦਰ ਮੋਦੀ ਨੇ ਨਹਿਰੂ-ਗਾਂਧੀ ਪਰਿਵਾਰਾਂ ਤੋਂ ਉਹਨਾਂ ਦੀ ਜ਼ਾਇਦਾਦ ਖੋਹ ਕੇ ਉਹਨਾਂ ਨੂੰ ਇੰਨੀ ਤਕਲੀਫ਼ ਦਿੱਤੀ ਹੈ ਕਿ ਹੁਣ ਉਸ ਪਰਿਵਾਰ ਤੋਂ ਇਹ ਸਹਿ ਹੀ ਨਹੀਂ ਹੋ ਰਿਹਾ

ਅਜ਼ਾਦੀ ਦੇ 75 ਵਰ੍ਹਿਆਂ ਵਿੱਚ ਨਹਿਰੂ-ਗਾਂਧੀ ਪਰਿਵਾਰ ਦਾ ਕੋਈ ਨਾ ਕੋਈ ਪਰਿਵਾਰਕ ਮੈਂਬਰ ਪ੍ਰਧਾਨ ਮੰਤਰੀ ਰਿਹਾ ਹੈ ਜਾਂ ਇਹ ਪਰਿਵਾਰ ਦੇਸ਼ ਦਾ ਪ੍ਰਧਾਨ ਮੰਤਰੀ ਨੀਅਤ ਕਰਨ ਲਈ ਜ਼ਿੰਮੇਵਾਰ ਰਿਹਾ ਹੈਸਾਲ 1947 ਤੋਂ 1964 ਤਕ ਜਵਾਹਰ ਲਾਲ ਨਹਿਰੂ ਪ੍ਰਧਾਨ ਮੰਤਰੀ ਸਨਫਿਰ ਲਾਲ ਬਹਾਦਰ ਸ਼ਾਸਤਰੀ ਆਏਇੰਦਰਾ ਗਾਂਧੀ 1967 ਤੋਂ 1977 ਤਕ ਪ੍ਰਧਾਨ ਮੰਤਰੀ ਬਣੇ 1980 ਵਿੱਚ ਇੰਦਰਾ ਗਾਂਧੀ ਫਿਰ ਪ੍ਰਧਾਨ ਮੰਤਰੀ ਵਜੋਂ ਪਰਤੇਸਾਲ 1984 ਵਿੱਚ ਉਹਨਾਂ ਦੀ ਹੱਤਿਆ ਕਰ ਦਿੱਤੀ ਗਈਵਾਗਡੋਰ ਫਿਰ ਰਜੀਵ ਗਾਂਧੀ ਹੱਥ ਆਈਉਹਨਾਂ ਦੀ ਹੱਤਿਆ 1992 ਵਿੱਚ ਹੋਈਸੋਨੀਆ ਗਾਂਧੀ ਤਾਕਤਵਰ ਨੇਤਾ ਵਜੋਂ ਉੱਭਰੀਉਹਨਾਂ ਆਪ ਪ੍ਰਧਾਨ ਮੰਤਰੀ ਨਾ ਬਣਕੇ ਮੌਕਾ ਨਰਸਿਮਹਾਰਾਓ ਅਤੇ ਮਨਮੋਹਨ ਸਿੰਘ ਨੂੰ ਦਿੱਤਾਫਿਰ ਕਾਂਗਰਸ ਹਾਰੀ ਤੇ ਤਾਕਤ ਨਰਿੰਦਰ ਮੋਦੀ ਹੱਥ ਆ ਗਈ, ਜਿਸਨੇ ਕਾਂਗਰਸ ਮੁਕਤ ਭਾਰਤ ਬਣਾਉਣ ਦਾ ਟੀਚਾ ਮਿਥਿਆਪਿਛਲੇ ਗਿਆਰਾਂ ਵਰ੍ਹੇ ਦੇਸ਼ ਲਈ ਕਾਂਗਰਸੀ ਨੇਤਾਵਾਂ ਅਨੁਸਾਰ “ਲੋਕਤੰਤਰ ਦੀ ਹੱਤਿਆ” ਦੇ ਵਰ੍ਹੇ ਹਨ

ਕਾਂਗਰਸੀ ਨੇਤਾ ਰਾਹੁਲ ਗਾਂਧੀ ਜੋ ਲੋਕ ਸਭਾ ਵਿੱਚ ਆਪੋਜ਼ੀਸ਼ਨ ਨੇਤਾ ਹਨ, ਕਹਿ ਰਹੇ ਹਨ ਕਿ ਉਹਨਾਂ ਨੂੰ ਪਾਰਲੀਮੈਂਟ ਵਿੱਚ ਬੋਲਣ ਨਹੀਂ ਦਿੱਤਾ ਜਾ ਰਿਹਾਉਹ ਇਹ ਵੀ ਕਹਿੰਦੇ ਹਨ ਕਿ ਪ੍ਰਧਾਨ ਮੰਤਰੀ ਕਮਜ਼ੋਰ ਪ੍ਰਧਾਨ ਮੰਤਰੀ ਹਨਉਹ ਦੇਸ਼ ਦੇ ਹਿਤਾਂ ਦੀ ਰਾਖੀ ਲਈ ਕੁਝ ਨਹੀਂ ਕਰ ਸਕੇ

ਜਦੋਂ ਵੀ ਦੇਸ਼ ਦੇ ਪਾਰਲੀਮੈਂਟ ਸੈਸ਼ਨ ਸ਼ੁਰੂ ਹੁੰਦੇ ਹਨ, ਆਪੋਜ਼ੀਸ਼ਨ ਵੱਲੋਂ, ਖ਼ਾਸ ਕਰਕੇ ਕਾਂਗਰਸ ਵੱਲੋਂ ਸਦਨ ਦਾ ਬਾਈਕਾਟ ਕਰ ਦਿੱਤਾ ਜਾਂਦਾ ਹੈਭਾਜਪਾ ਦੀ ਸਰਕਾਰ, ਜਿਹੜੀ ਪਹਿਲਾਂ ਹੀ ਨਤੀਸ਼ ਤੇ ਨਾਇਡੂ ਦੀਆਂ ਫਹੁੜੀਆਂ ਸਹਾਰੇ ਖੜ੍ਹੀ ਹੈ, ਉਹ ਮਨਮਾਨੀਆਂ ਵਾਲੇ ਬਿੱਲ ਪਾਸ ਕਰਵਾਉਂਦੀ ਹੈ, ਦੇਸ਼ ਉੱਤੇ ਸ਼ਾਨੋ-ਸ਼ੌਕਤ ਨਾਲ ਰਾਜ ਕਰੀ ਜਾਂਦੀ ਹੈ ਅਤੇ ਆਪੋਜ਼ੀਸ਼ਨ ਨਾ ਸੰਸਦ ਦੇ ਅੰਦਰ ਅਤੇ ਨਾ ਹੀ ਬਾਹਰ ਆਪਣੀ ਗੱਲ ਦੇਸ਼ ਵਾਸੀਆਂ ਤਕ ਪਹੁੰਚਾਉਂਦੀ ਹੈ

ਦੇਸ਼ ਦੇ ਲੋਕਾਂ ਦੇ ਵੱਡੇ ਮੁੱਦੇ ਹਨਕਾਂਗਰਸ ਇਨ੍ਹਾਂ ਮੁੱਦਿਆਂ ਨੂੰ ਸੰਸਦ ਵਿੱਚ ਜੇਕਰ ਉਠਾਉਣ ਵਿੱਚ ਕਾਮਯਾਬ ਨਹੀਂ ਹੋ ਰਹੀ, ਜਿਵੇਂ ਕਿ ਉਹ ਕਹਿੰਦੀ ਹੈ, ਤਾਂ ਫਿਰ ਉਹ ਆਮ ਜਨਤਾ ਕੋਲ ਉਹਨਾਂ ਮੁੱਦਿਆਂ ਨੂੰ ਲੈ ਕੇ ਕਿਉਂ ਨਹੀਂ ਜਾਂਦੀ? ਲੋਕ ਸਵਾਲ ਪੁੱਛਦੇ ਹਨ

ਅੱਜ ਦੇਸ਼ ਦੇ ਲੋਕ “ਐਮਰਜੈਂਸੀ” ਦੇ ਦਿਨਾਂ ਵਰਗੇ ਹਾਲਾਤ ਦੇਸ਼ ਵਿੱਚ ਦੇਖ ਰਹੇ ਹਨ, ਜਿੱਥੇ ਲੋਕਾਂ ਨੂੰ ਬੋਲਣ ਦੀ ਅਜ਼ਾਦੀ ਨਹੀਂ, ਉਹ ਅਣ-ਐਲਾਨੀ ਐਮਰਜੈਂਸੀ ਵਿੱਚੋਂ ਲੰਘ ਰਹੇ ਹਨਭੁੱਖਣਭਾਣੇ, ਬੇਰੁਜ਼ਗਾਰ, ਛੱਤਾਂ ਤੋਂ ਵਿਹੂਣੇ, ਭੈੜੇ ਹਾਲਾਤ ਉਹਨਾਂ ਨੂੰ ਉਪਰਾਮ ਕਰ ਰਹੇ ਹਨ ਅਤੇ ਕਾਂਗਰਸ, ਜਿਹੜੀ ਭਲੀਭਾਂਤ ਇਸ ਸਥਿਤੀ ਤੋਂ ਵਾਕਿਫ਼ ਹੈ, ਲੋਕਾਂ ਨੂੰ ਲਾਮਬੰਦ ਕਿਉਂ ਨਹੀਂ ਕਰਦੀ? ਕਿਉਂ ਉਹਨਾਂ ਹਾਲਾਤ ਵਿੱਚ ਚੁੱਪ ਕਰਕੇ ਜਾਂ ਸਿਰਫ਼ ਬਿਆਨ ਦੇ ਕੇ ਬੈਠ ਜਾਂਦੀ ਹੈ, ਜਦੋਂ ਕਿ ਉਸ ਨੂੰ ਲੋਕਾਂ ਦੇ ਭੈੜੇ ਹਾਲਾਤ ਨਿਵਿਰਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ

ਕੀ ਅੱਜ ਹਾਲਾਤ ਉਸ ਤੋਂ ਵੱਖਰੇ ਹਨ, ਜਦੋਂ ਦੇਸ਼ ਭਰ ਦੇ ਨੇਤਾ ਜੈ ਪ੍ਰਕਾਸ਼ ਨਰਾਇਣ, ਬਾਬੂ ਜਗਜੀਵਨ ਰਾਮ, ਸਮਾਜਵਾਦੀ ਨੇਤਾ ਜਾਰਜ ਫਰਨਾਡਿਸ ਲੋਕਾਂ ਨੂੰ ਲਾਮਬੰਦ ਕਰਨ ਲਈ ਦੇਸ਼ ਦੇ ਕੋਨੇ-ਕੋਨੇ ਵਿੱਚ ਪਹੁੰਚੇ ਸਨ ਅਤੇ ਉਹਨਾਂ ਇੰਦਰਾ ਗਾਂਧੀ ਦਾ “ਸਥਿਰ ਪ੍ਰਸ਼ਾਸਨ” ਹਿਲਾ ਮਾਰਿਆ ਸੀ ਤੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਸੀਗੱਲ ਵੱਖਰੀ ਹੈ ਕਿ ਉਹ ਆਪਣੀਆਂ ਅਸਪਸ਼ਟ ਨੀਤੀਆਂ ਕਾਰਨ ਅੱਗੇ ਨਹੀਂ ਵੱਧ ਸਕੇ

ਕੁਝ ਸਮਾਂ ਪਹਿਲਾਂ ਕਾਂਗਰਸ ਦਾ ਨੌਜਵਾਨ ਨੇਤਾ ਰਾਹੁਲਉੱਤਰ ਤੋਂ ਦੱਖਣ, ਪੂਰਬ ਤੋਂ ਪੱਛਮ ਜਨ-ਯਾਤਰਾ ’ਤੇ ਨਿਕਲਿਆਉਸਨੇ ਜਾਗਰੂਕਤਾ ਲਹਿਰ ਚਲਾਉਣ ਲਈ ਹੰਭਲਾ ਮਾਰਿਆਇਹ ਹੰਭਲਾ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਾ ਸੀਇੰਡੀਆ ਗੱਠਜੋੜ ਦੀ ਸਥਾਪਨਾ ਹੋਈਵਿਰੋਧੀ ਧਿਰਾਂ ਨੇ ਇਕਜੁੱਟਤਾ ਵਿਖਾਉਣ ਦਾ ਯਤਨ ਕੀਤਾਕੁਝ ਕਾਮਯਾਬੀ ਵੀ ਮਿਲੀ ਪਰ ਲੋਕ ਹਿਤਾਂ ਨਾਲੋਂ ਸਿਆਸੀ ਧਿਰਾਂ ਦੇ ਸਵਾਰਥੀ ਹਿਤ ਭਾਰੂ ਹੋ ਗਏ“ਇੰਡੀਆ ਗੱਠਜੋੜ” ਕੁਝ ਪ੍ਰਾਪਤ ਨਾ ਕਰ ਸਕਿਆ ਤੇ ਕਾਂਗਰਸ ਵੀ ਮਸਾਂ ਥੋੜ੍ਹਾ ਬਹੁਤਾ ਆਪਣਾ ਅਕਸ ਸੁਧਾਰ ਸਕੀਇੰਜ ਜਿਸ ਗੱਲ ਦੀ ਆਸ ਸੀ ਕਿ ਭਾਜਪਾ ਲਈ ਕਾਂਗਰਸ ਵੱਡੀ ਚੁਣੌਤੀ ਬਣੇਗੀ, ਉਹ ਸਿਆਸੀ ਦੂਰਦਰਸ਼ਤਾ ਅਤੇ ਆਪਸੀ ਅੰਦਰਲੀ ਕਾਟੋ ਕਲੇਸ਼ ਕਾਰਨ ਵੱਡੀਆਂ ਪ੍ਰਾਪਤੀਆਂ ਨਾ ਕਰ ਸਕੀਕਾਰਨ ਕੀ ਇਹੋ ਹੀ ਹੈ ਕਿ ਗਾਂਧੀ-ਨਹਿਰੂ ਪਰਿਵਾਰ ਕਾਂਗਰਸ ਨੂੰ ਆਪਣੇ ਹਿਤਾਂ ਤੋਂ ਅੱਗੇ ਨਹੀਂ ਵਧਣ ਦੇ ਰਿਹਾ ਜਾਂ ਕਾਰਨ ਕੁਝ ਹੋਰ ਵੀ ਨੇ?

ਮਹਾਰਾਸ਼ਟਰ ਵਿੱਚ ਕਾਂਗਰਸ ਦੀ ਹਾਰ ਕੀ ਕਹਿੰਦੀ ਹੈ? ਹਰਿਆਣਾ ਵਿੱਚ ਜਿੱਤ ਕਿਨਾਰੇ ਪਹੁੰਚੀ ਕਾਂਗਰਸ ਹਾਰ ਕਿਉਂ ਗਈ? ਪੰਜਾਬ ਵਿੱਚ ਕਾਂਗਰਸ ਸਾਰਥਿਕ ਵਿਰੋਧੀ ਧਿਰ ਦਾ ਰੋਲ ਅਦਾ ਕਰਨ ਵਿੱਚ ਕਾਮਯਾਬ ਕਿਉਂ ਨਹੀਂ ਹੋ ਰਹੀਸਾਫ਼ ਸਪਸ਼ਟ ਜਵਾਬ ਕਾਂਗਰਸ ਵਿੱਚ ਫੈਲੀ ਅਨੁਸ਼ਾਸਨਹੀਣਤਾ, ਧੜੇਬਾਜ਼ੀ ਅਤੇ ਸਮੇਂ ਸਿਰ ਹਾਈਕਮਾਂਡ ਵੱਲੋਂ ਫੈਸਲੇ ਨਾ ਲੈਣ ਵਿੱਚ ਨਾਕਾਮੀ ਹੈ

ਦੇਸ਼ ਵਿੱਚ ਕਿੱਡੀਆਂ ਵੱਡੀਆਂ ਘਟਨਾਵਾਂ ਵਾਪਰ ਰਹੀਆਂ ਹਨਧਰਮ ਜਾਤ ਦੇ ਨਾਂਅ ’ਤੇ ਧਰੁਵੀਕਰਨ ਹੋ ਰਿਹਾ ਹੈਕਾਂਗਰਸ ਚੁੱਪ ਹੈਦੇਸ਼ ਵਿੱਚ ਨਿੱਜੀਕਰਨ ਹੋ ਰਿਹਾ ਹੈ, ਕਾਂਗਰਸ ਚੁੱਪ ਹੈਦੇਸ਼ ਦੇ ਕੁਦਰਤੀ ਸਾਧਨ ਵੱਡਿਆਂ ਨੂੰ ਸੌਂਪੇ ਜਾ ਰਹੇ ਹਨ, ਕਾਂਗਰਸ ਸੁਸਤ ਅਤੇ ਚੁੱਪ ਹੈਦੇਸ਼, ਵਿਸ਼ਵ ਪੱਧਰ ’ਤੇ ਆਪਣੀ ਸਾਖ਼ ਗੁਆ ਰਿਹਾ ਹੈ, ਕਾਂਗਰਸ ਦੀ ਚੁੱਪ ਰੜਕਦੀ ਹੈਦੇਸ਼ ਵਿੱਚ ਸੂਬਿਆਂ ਦੇ ਅਧਿਕਾਰ ਖੋਹੇ ਜਾ ਰਹੇ, ਸੰਵਿਧਾਨ ਨੂੰ ਬਦਲਣ ਜਾਂ ਨਵਾਂ ਸੰਵਿਧਾਨ ਬਣਾਉਣ ਦੀਆਂ ਵਿਉਂਤਾਂ ਘੜੀਆਂ ਜਾ ਰਹੀਆਂ ਹਨ ਤਾਂ ਕਾਂਗਰਸ ਹਰਕਤ ਵਿੱਚ ਕਿਉਂ ਨਹੀਂ ਹੈ? ਕੀ ਸਿਰਫ਼ ਸਦਨ ਦੇ ਬਾਹਰ “ਲੋਕਤੰਤਰ ਦੀ ਹੱਤਿਆ” ਦੇ ਝੰਡੇ ਲਾਕੇ ਪ੍ਰਦਰਸ਼ਨ ਕਰਨ ਨਾਲ ਮੋਦੀ ਸ਼ਾਸਨ” ਦਾ ਖੂਨੀ ਪੰਜਾ ਥੰਹ ਜਾਵੇਗਾ?

ਬਿਹਾਰ ਵਿੱਚ ਵੋਟਰਾਂ ਦੇ ਸ਼ੁੱਧੀਕਰਨ ਨਾਲ ਜੋ ਖਿਲਵਾੜ ਹੋ ਰਿਹਾ ਹੈ, ਕੀ ਕਾਂਗਰਸ ਉਸ ਨੂੰ ਚੋਣ ਕਮਿਸ਼ਨ ਅੱਗੇ ਰੋਕਣ ਵਿੱਚ ਕਾਮਯਾਬ ਹੋਈ ਹੈ ਜਾਂ ਹੋ ਸਕੇਗੀ? ਭਾਜਪਾ ਚੋਣ ਕਮਿਸ਼ਨ ਰਾਹੀਂ ਆਪਣੇ ਵਿਰੋਧੀਆਂ ਦੀਆਂ ਵੋਟਾਂ ਚੁਣ-ਚੁਣ ਕੇ ਬਿਹਾਰ ਵਿੱਚੋਂ ਕਟਵਾ ਰਹੀ ਹੈ ਤੇ ਕਾਂਗਰਸੀ ਇਸ ਨੂੰ “ਲੋਕਤੰਤਰ ਦੀ ਹੱਤਿਆ” ਦਾ ਨਾਂਅ ਦੇ ਕੇ “ਵਿਸ਼ਰਾਮ” ਵਿੱਚ ਹਨ

ਜਿਸ ਢੰਗ ਨਾਲ ਦੇਸ਼ ਉੱਤੇ ਰਾਜ ਕਰ ਰਹੀ ਦੁੱਕੜੀ ਆਪਣੇ ਵਿਰੋਧੀਆਂ ਨੂੰ ਇੱਕੋ ਝਟਕੇ ਵਿੱਚ ਹਲਾਲ ਕਰਨਾ ਜਾਣਦੀ ਹੈ, ਉਸਦੀ ਉਦਾਹਰਨ ਦੇਸ਼ ਦੇ ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਦਾ ਕੁਝ ਘੰਟਿਆਂ ਵਿੱਚ ਲਿਆ ਜਾਣ ਵਾਲਾ ਅਸਤੀਫ਼ਾ ਹੈਬਿਨਾਂ ਝਿਜਕ, ਬਿਨਾਂ ਕਿਰਕ ਧਨਖੜ ਅਹੁਦੇ ਤੋਂ ਲਾਹ ਦਿੱਤੇ ਗਏਕੀ ਕਾਂਗਰਸ “ਭਾਜਪਾ” ਤੋਂ ਕਿਸੇ ਰਿਆਇਤ ਦੀ ਉਮੀਦ ’ਤੇ ਬੈਠੀ ਹੈ? ਕੀ ਗਾਂਧੀ ਪਰਿਵਾਰ ਇਸੇ ਗੱਲ ’ਤੇ ਖੁਸ਼ ਹੈ ਕਿ ਕਾਂਗਰਸੀ ਸਰਵੋ-ਸਰਵਾ ਸੋਨੀਆ ਗਾਂਧੀ ਆਪ ਅਤੇ ਉਸਦੇ ਪੁੱਤ, ਧੀ, ਪਾਰਲੀਮੈਂਟ ਦੇ ਮੈਂਬਰ ਹਨਕੀ ਅੱਗੇ ਉਹਨਾਂ ਨੂੰ ਕੋਈ ਝਾਕ ਨਹੀਂ ਹੈ?

ਸਵਾਲ ਤਾਂ ਹੁਣ ਇਹ ਉੱਠਦਾ ਹੈ ਕਿ ਉਹਨਾਂ ਹਾਲਾਤ ਵਿੱਚ ਜਦੋਂ ਹਾਕਮ ਦੇਸ਼ ਦੇ ਸੰਵਿਧਾਨ ਵਿੱਚੋਂ ਧਰਮ ਨਿਰਪੱਖ ਅਤੇ ਸਮਾਜਵਾਦੀ ਸ਼ਬਦਾਂ ਨੂੰ ਆਰ.ਐੱਸ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ’ਤੇ ਖ਼ਤਮ ਕਰਨ ’ਤੇ ਤੁਲਿਆ ਹੈ, ਤਾਂ ਕੀ ਕਾਂਗਰਸ ਦੇਸ਼ ਦੇ ਲੋਕਾਂ ਲਈ ਦੂਜਾ ਅਜ਼ਾਦੀ ਅੰਦੋਲਨ ਲੜਨ ਲਈ ਅੱਗੇ ਆਏਗੀ? ਕੀ ਉਹ ਇਸਦੇ ਸਮਰੱਥ ਰਹਿ ਗਈ ਹੈ?

ਸਵਾਲ ਤਾਂ ਹੁਣ ਇਹ ਉੱਠਦਾ ਹੈ ਕਿ ਹਾਕਮ ਜਮਾਤਾਂ ਵੱਲੋਂ ਜਦੋਂ ਦੇਸ਼ ਨੂੰ ਨਿੱਜੀਕਰਨ ਵੱਲ ਤੋਰਿਆ ਜਾ ਰਿਹਾ ਹੈ, ਸਾਰੇ ਕੁਦਰਤੀ ਸਾਧਨ ਧਨ ਕਬੇਰਾਂ ਹੱਥ ਫੜਾਏ ਜਾ ਰਹੇ ਹਨ, ਦੇਸ਼ ਦੀ ਵਿਦੇਸ਼ ਨੀਤੀ “ਜੰਗਬਾਜ਼ਾਂ” ਦੇ ਹੱਥ ਹੈ, ਸੁਰੱਖਿਆ ਦੇ ਨਾਂਅ ’ਤੇ ਜੰਗੀ ਬਜਟ ਵਧਾਇਆ ਜਾ ਰਿਹਾ ਹੈ ਅਤੇ ਗਰੀਬ ਪੱਖੀ ਸਕੀਮਾਂ ਤੋੜੀਆਂ-ਮਰੋੜੀਆਂ ਜਾ ਰਹੀਆਂ ਹਨ, ਤਾਂ ਕੀ ਕਾਂਗਰਸ ਇਨ੍ਹਾਂ ਨੀਤੀਆਂ ਵਿਰੁੱਧ ਲਾਮਬੰਦੀ ਕਰੇਗੀ? ਕੀ ਉਹ ਇਸਦੇ ਸਮਰੱਥ ਹੈ?

ਸਵਾਲ ਤਾਂ ਇਹ ਹੈ ਕਿ ਬੇਰੋਕ-ਟੋਕ ਕਾਰਪੋਰੇਟ ਰਾਜ ਅਤੇ ਆਰ.ਐੱਸ.ਐੱਸ. ਦਾ ਹਿੰਦੂ ਰਾਸ਼ਟਰ ਸੁਪਨਾ ਕੀ ਕਾਂਗਰਸ ਪੂਰਾ ਹੋਣ ਤੋਂ ਰੋਕਣ ਲਈ ਦੇਸ਼ ਦੇ ਮੂਲ ਨਿਵਾਸੀਆਂ, ਦਹਿਸ਼ਤ ਦੇ ਕਾਲੇ ਸਾਏ ਵਿੱਚ ਜਿਊਂਦੇ ਲੋਕਾਂ ਅਤੇ ਕਿਸਾਨਾਂ, ਮਜ਼ਦੂਰਾਂ ਦੇ ਹੱਕ ਵਿੱਚ ਖੜੋਏਗੀ ਅਤੇ ਕੀ ਕਾਂਗਰਸ ਤਿੰਨ ਫੌਜਦਾਰੀ ਕਾਨੂੰਨਾਂ, ਚਾਰ ਕਿਰਤ ਕੋਡ, ਯੂ.ਏ.ਪੀ.ਏ., ਅਫਸਪਾ, ਪਬਲਿਕ ਸਕਿਊਰਿਟੀ ਐਕਟ ਅਤੇ ਅਜਿਹੇ ਹੋਰ ਕਾਲੇ ਕਾਨੂੰਨ ਪ੍ਰਤੀ ਲੋਕ ਉਭਾਰ ਪੈਦਾ ਕਰੇਗੀ? ਕੀ ਕਾਂਗਰਸ ਦਾ ਨੇਤਾ, ਕੀ ਕਾਂਗਰਸ ਦਾ ਕਾਡਰ, ਗੋਦੀ ਮੀਡੀਆ ਦੇ ਕੂੜ-ਪ੍ਰਚਾਰ ਦਾ ਭਾਂਡਾ ਭੰਨਕੇ ਲੋਕ ਕਚਹਿਰੀ ਵਿੱਚ ਅਸਲ ਤੱਥ ਲਿਆਉਣ ਦੇ ਸਮਰੱਥ ਬਣ ਸਕੇਗੀ?

ਲੋਕਾਂ ਦੀ ਛੋਟੀ ਜਿਹੀ ਉਮੀਦ - ਆਸ ਕਾਂਗਰਸ ਪਾਰਟੀ ਤੋਂ ਹੈਉਸ ਕੋਲ ਦੇਸ਼ ਦੀਆਂ ਦੂਜੀਆਂ ਜਮਹੂਰੀ ਧਿਰਾਂ ਨਾਲ ਰਲਕੇ ਨਿਰ ਸਵਾਰਥ ਹੋ ਕੇ ਲੜਨ, ਬਿਨਾਂ ਇਹ ਤੈਅ ਕੀਤਿਆਂ ਕਿ ਉਸਨੇ ਪ੍ਰਧਾਨ ਮੰਤਰੀ ਦੀ ਕੁਰਸੀ ਹੀ ਹਥਿਆਉਣੀ ਹੈ, ਇਹ ਮੌਕਾ ਹੈ, ਦੇਸ਼ ਨੂੰ ਡਿਕਟੇਟਰਾਨਾ ਹਾਕਮਾਂ ਤੋਂ ਬਚਾਉਣ ਦਾ

ਸਿਆਸੀ ਧਿਰ ਕਾਂਗਰਸ, ਜਿਸਨੇ ਇੱਕ ਸਦੀ ਤੋਂ ਵੀ ਵੱਧ ਸਮਾਂ ਪਹਿਲਾਂ ਦੇਸ਼ ਦੇ ਲੋਕਾਂ ਵਿੱਚ ਅਜ਼ਾਦੀ ਦੀ ਅਲਖ ਜਗਾਉਣ ਦਾ ਵੱਡਾ ਕੰਮ ਕੀਤਾ ਸੀ, ਕੀ ਉਹ ਮੁੜ ਆਪਣੀ ਜ਼ਿੰਮੇਵਾਰੀ ਨਿਭਾਏਗੀ? ਕਿਉਂਕਿ ਮੌਜੂਦਾ ਹਾਕਮ ਦੇਸ਼ ਨੂੰ ਕਾਂਗਰਸ ਮੁਕਤ ਤਾਂ ਵੇਖਣਾ ਹੀ ਚਾਹੁੰਦੇ ਹਨ ਪਰ ਨਾਲ-ਨਾਲ ਉਹ ਉਹਨਾਂ ਆਜ਼ਾਦੀ ਸੰਗਰਾਮੀਆਂ ਦੇ ਸੰਘਰਸ਼ ਅਤੇ ਉਹਨਾਂ ਦੀਆਂ ਕੀਤੀਆਂ ਕੁਰਬਾਨੀਆਂ ਨੂੰ ਦਫ਼ਨ ਕਰਕੇ ਨਵੀਂ ਪੀੜ੍ਹੀ ਵਿੱਚ, ਪੁਸਤਕਾਂ ਰਾਹੀਂ, ਮੀਡੀਏ ਰਾਹੀਂ, ਉਹਨਾਂ ਅਕ੍ਰਿਤਘਣ ਲੋਕਾਂ ਨੂੰ ਅੱਗੇ ਕਰਕੇ “ਦੇਸ਼ ਭਗਤ” ਗਰਦਾਨਣ ਦੇ ਰਾਹ ਪੈ ਗਏ ਹਨ ਜਿਹੜੇ ਸਮੇਂ-ਸਮੇਂ ਦੇਸ਼ ਦੇ ਗੱਦਾਰਾਂ ਦੀ ਲਿਸਟ ਵਿੱਚ ਸ਼ਾਮਲ ਰਹੇ ਹਨ

ਕਾਂਗਰਸ ਦੀ ਲੀਡਰਸ਼ਿੱਪ ਲਈ ਇਹ ਸਮਝਣ ਦਾ ਸਮਾਂ ਹੈ ਕਿ ਪਰਿਵਾਰ ਪ੍ਰਸਤੀ ਨਾਲੋਂ ਦੇਸ਼ ਪ੍ਰਸਤੀ ਜ਼ਰੂਰੀ ਹੈ

*       *       *       *       *

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
ਪਾਠਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨ ਲਈ ਸਰੋਕਾਰ ਨਾਲ ਸੰਪਰਕ ਕਰੋ: (This email address is being protected from spambots. You need JavaScript enabled to view it.om)

About the Author

Gurmit S Palahi

Gurmit S Palahi

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author