JaswantZafar7ਸਦਾ ਜਵਾਨੀਆਂ ਮਾਣਦਾ ਹੈਂ     ਜਿਨ੍ਹਾਂ ਅਜੇ ਪੈਦਾ ਹੋਣਾ ਹੈ      ਉਨ੍ਹਾਂ ਗੱਭਰੂਆਂ ਦੇ ਵੀ ਹਾਣ ਦਾ ਹੈਂ ....
(28 ਸਤੰਬਰ 2017)

 

BhagatSinghShaheedB1

 

 

 

 

 

 

 

ਮੇਰੇ ਦਾਦੇ ਦੇ ਜਨਮ ਵੇਲੇ ਤੂੰ ਬਾਰਾਂ ਵਰ੍ਹਿਆਂ ਦਾ ਸੀ

ਸ਼ਹੀਦੀ ਖੂਨ ਨਾਲ਼ ਭਿੱਜੀ
ਜਲ੍ਹਿਆਂ ਵਾਲ਼ੇ ਬਾਗ਼ ਦੀ ਮਿੱਟੀ ਨਮਸਕਾਰਦਾ

ਦਾਦਾ ਬਾਰਾਂ ਵਰ੍ਹਿਆਂ ਦਾ ਹੋਇਆ
ਤੂੰ 24 ਸਾਲਾ ਭਰ ਜਵਾਨ ਗੱਭਰੂ ਸੀ
ਤੇਰਾ ਸ਼ਹੀਦੀ ਵੇਲਾ ਸੀ

ਦਾਦਾ ਗੱਭਰੂ ਹੋਇਆ ਤਾਂ ਵੀ ਤੂੰ
24 ਸਾਲਾ ਭਰ ਜਵਾਨ ਗੱਭਰੂ ਸੀ

ਮੇਰੇ ਪਿਤਾ ਦੇ ਗੱਭਰੂ ਹੋਣ ਵੇਲੇ ਵੀ
ਤੂੰ 24 ਸਾਲਾ ਭਰ ਜਵਾਨ ਗੱਭਰੂ ਸੀ

ਮੈਂ 24 ਸਾਲ ਦਾ ਹੋਇਆ
ਤਾਂ ਵੀ ਤੂੰ
24 ਸਾਲਾ ਭਰ ਜਵਾਨ ਗੱਭਰੂ ਸੀ

ਮੈਂ 24, 26, 27... 37 ਸਾਲ ਦਾ ਹੋਇਆ
ਤੂੰ 24 ਸਾਲ ਦਾ ਭਰ ਜਵਾਨ ਗੱਭਰੂ ਹੀ ਰਿਹਾ

ਮੈਂ ਹਰ ਜਨਮ ਦਿਨ ’ਤੇ
ਬੁਢਾਪੇ ਵਲ ਇਕ ਕਦਮ ਵਧਦਾ ਹਾਂ
ਤੂੰ ਹਰ ਸ਼ਹੀਦੀ ਦਿਨ ’ਤੇ
24 ਸਾਲਾ ਭਰ ਜਵਾਨ ਗੱਭਰੂ ਹੁੰਦਾ ਹੈਂ।

ਉਂਜ ਅਸੀਸ ਤਾਂ ਸਾਰੀਆਂ ਮਾਂਵਾਂ ਦਿੰਦੀਆਂ ਨੇ
“ਜਿਉਂਦਾ ਰਹੇਂ ਸਦਾ ਜਵਾਨੀਆਂ ਮਾਣੇ”
ਪਰ ਤੂੰ ਸੱਚਮੁੱਚ ਜਿਉਂਦਾ ਹੈਂ ਭਰ ਜਵਾਨ ਗੱਭਰੂ
ਸਦਾ ਜਵਾਨੀਆਂ ਮਾਣਦਾ ਹੈਂ।
ਜਿਨ੍ਹਾਂ ਅਜੇ ਪੈਦਾ ਹੋਣਾ ਹੈ
ਉਨ੍ਹਾਂ ਗੱਭਰੂਆਂ ਦੇ ਵੀ ਹਾਣ ਦਾ ਹੈਂ।

*****

ਆਪਣੇ ਵਿਚਾਰ ਸਾਂਝੇ ਕਰੋ: (This email address is being protected from spambots. You need JavaScript enabled to view it.)

About the Author

ਜਸਵੰਤ ਜ਼ਫ਼ਰ

ਜਸਵੰਤ ਜ਼ਫ਼ਰ

Phone: (91 - 80540 - 04977)
Email: (jaszafar@yahoo.com)