AjitKhannaLec7ਪੈਸੇ ਦੀ ਥੁੜ ਕਾਰਨ ਹਜ਼ਾਰਾਂ ਲੋਕ ਆਪਣਾ ਇਲਾਜ ਕਰਵਾਉਣ ਤੋਂ ਅਸਮਰੱਥ ਹੋਣ ਕਰਕੇ ...
(16 ਜੁਲਾਈ 2025)


ਪੰਜਾਬ ਸਰਕਾਰ ਵੱਲੋਂ ਆਉਣ ਵਾਲੀ
2 ਅਕਤੂਬਰ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ, ਜਿਸਦਾ ਲਾਭ ਸੂਬੇ ਦੇ ਸਾਰੇ ਦੇ ਸਾਰੇ 3 ਕਰੋੜ ਲੋਕਾਂ ਨੂੰ ਮਿਲੇਗਾਇਸ ਵਿੱਚ ਬੱਚੇ ਬੁੱਢੇ ਤੇ ਬੇਸਹਾਰਾ ਸਾਰੇ ਲੋਕ ਸ਼ਾਮਲ ਹਨਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 2017 ਵਿੱਚ ਬਣੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਸੀ, ਜਿਸ ਵਿੱਚ 5 ਲੱਖ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਗਈ ਸੀਉਸ ਸਮੇਂ ਇਹ ਸਹੂਲਤ ਬੀਪੀਐੱਲ ਤੇ ਘੱਟ ਆਮਦਨ ਵਾਲੇ 40 ਲੱਖ ਪਰਿਵਾਰਾਂ ਨੂੰ ਦਿੱਤੀ ਗਈ ਸੀਪਰ ਸਰਕਾਰ ਵੱਲੋਂ ਨਿੱਜੀ ਹਸਪਤਾਲਾਂ ਨੂੰ ਵਕਤ ਸਿਰ ਪੈਸੇ ਦੀ ਅਦਾਇਗੀ ਨਾ ਕੀਤੇ ਜਾਣ ਦੇ ਸਿੱਟੇ ਵਜੋਂ ਬਹੁਤੇ ਹਸਪਤਾਲਾਂ ਨੇ ਮਰੀਜ਼ਾਂ ਦਾ ਇਲਾਜ ਕਰਨੋ ਨਾਂਹ ਕਰ ਦਿੱਤੀ ਸੀ, ਜਿਸਦਾ ਲੋਕਾਂ ਨੂੰ ਬਾਹਲਾ ਲਾਭ ਨਹੀਂ ਮਿਲ ਸਕਿਆ ਸੀ

ਜੇ ਗੱਲ ਕਰੀਏ ਪੰਜਾਬ ਦੀ ਮੌਜੂਦਾ ਸਰਕਾਰ ਦੀ ਤਾਂ 2022 ਵਿੱਚ ਸੂਬੇ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨੂੰ 92 ਵਿਧਾਨ ਸਭਾ ਸੀਟਾਂ ਉੱਤੇ ਜੇਤੂ ਬਣਾ ਕੇ ਇੱਕ ਵੱਡਾ ਬਹੁਮਤ ਦਿੱਤਾ ਗਿਆ, ਜਿਸ ਪਿੱਛੋਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਵੀਂ ਸਰਕਾਰ ਹੋਂਦ ਵਿੱਚ ਆਈਇਸ ਸਰਕਾਰ ਨੇ ਵਾਗਡੋਰ ਸੰਭਾਲਣ ਮਗਰੋਂ ਸੂਬੇ ਦੇ ਵਿਕਾਸ ਅਤੇ ਲੋਕ ਹਿਤ ਵਿੱਚ ਅਨੇਕਾਂ ਫੈਸਲੇ ਲਏ, ਜਿਨ੍ਹਾਂ ਵਿੱਚੋਂ 600 ਯੂਨਿਟ ਬਿਜਲੀ ਮੁਆਫ਼ੀ ਦਾ ਫੈਸਲਾ ਲੋਕ ਹਿਤ ਵਿੱਚ ਲਿਆ ਗਿਆ ਇੱਕ ਵੱਡਾ ਕਦਮ ਸੀਇਸ ਨਾਲ ਆਮ ਤੇ ਗਰੀਬ ਲੋਕਾਂ ਨੂੰ ਵੱਡਾ ਆਰਥਿਕ ਲਾਭ ਮਿਲਿਆਇਸ ਤੋਂ ਅਗਲੀ ਗੱਲ ਸੂਬੇ ਦੀ ਮਾਨ ਸਰਕਾਰ ਵੱਲੋਂ ਲੋਕ ਭਲਾਈ ਲਈ ਕਈ ਹੋਰ ਫੈਸਲੇ ਵੀ ਲਏ ਗਏ, ਜਿਨ੍ਹਾਂ ਵਿੱਚ ਸਰਕਾਰ ਤੁਹਾਡੇ ਦੁਆਰ ਤਹਿਤ 42 ਦੇ ਲਗਭਗ ਸੇਵਾਵਾਂ ਘਰ ਜਾ ਕੇ ਦੇਣ ਦੀ ਗੱਲ ਹੋਵੇ ਜਾਂ ਫਿਰ ਐਕਸੀਡੈਂਟ ਦੌਰਾਨ ਪੁਲਿਸ ਦਸਤਿਆਂ ਦੀ ਨਿਯੁਕਤੀ ਦੀ ਗੱਲ ਕਰ ਲਈ ਜਾਵੇਇਸੇ ਤਰ੍ਹਾਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਵਾਸਤੇ ਸਿੱਖਿਆ ਕ੍ਰਾਂਤੀ ਤਹਿਤ ਅਧਿਆਪਕਾਂ ਦੇ ਵਿਦੇਸ਼ਾਂ ਵਿੱਚ ਗਰੁੱਪ ਭੇਜ ਕੇ ਉੱਥੋਂ ਨਵੀਂਆਂ ਤਕਨੀਕਾਂ ਹਾਸਲ ਕਰਕੇ ਉਹਨਾਂ ਨੂੰ ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇੰਪਲੀਮੈਂਟ ਕੀਤੇ ਜਾਣ ਦੇ ਯਤਨ ਹੋਣ ਜਾਂ ਫਿਰ 55 ਹਜ਼ਾਰ ਬੇਰੁਜ਼ਗਾਰ ਨੌਜਵਾਨ ਮੁੰਡੇ ਕੁੜੀਆਂ ਨੂੰ ਮੈਰਿਟ ਦੇ ਅਧਾਰ ਉੱਤੇ ਸਰਕਾਰੀ ਨੌਕਰੀਆਂ ਦੇਣ ਦੀ ਗੱਲ ਹੋਵੇ ਅਤੇ ਜਾਂ ‘ਯੁੱਧ ਨਸ਼ਿਆਂ ਵਿਰੁੱਧ’ ਚੁੱਕਿਆ ਗਿਆ ਸਖ਼ਤ ਕਦਮ ਹੋਵੇ - ਇਹ ਸਾਰੇ ਫੈਸਲੇ ਮੌਜੂਦਾ ਪੰਜਾਬ ਸਰਕਾਰ ਦੇ ਲੋਕ ਹਿਤ ਵਿੱਚ ਚੁੱਕੇ ਗਏ ਖ਼ਾਸ ਕਦਮ ਹਨ, ਜਿਨ੍ਹਾਂ ਦੇ ਕਾਫ਼ੀ ਹੱਦ ਤਕ ਚੰਗੇ ਸਿੱਟੇ ਸਾਹਮਣੇ ਆ ਰਹੇ ਹਨ ਵਿਰੋਧੀ ਭਾਵੇਂ ਕੁਝ ਵੀ ਆਖੀ ਜਾਣ

ਹੁਣ ਗੱਲ ਕਰਦੇ ਹਾਂ ਮੁੱਖ ਮੰਤਰੀ ਸਿਹਤ ਯੋਜਨਾ ਦੀਲੰਘੀ 10 ਜੁਲਾਈ 2025 ਨੂੰ ਮੁੱਖ ਮੰਤਰੀ ਨਿਵਾਸ ਉੱਤੇ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਦੀ ਅਗਵਾਈ ਵਿੱਚ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈਇਸ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ 65 ਲੱਖ ਪਰਿਵਾਰਾਂ ਭਾਵ ਸਾਰੇ ਦੇ ਸਾਰੇ ਤਿੰਨ ਕਰੋੜ ਲੋਕਾਂ ਨੂੰ 10 ਲੱਖ ਰੁਪਏ ਦੀ ਕੈਸ਼ਲੈੱਸ ਪਾਲਸੀ ਤਹਿਤ ਮੁਫ਼ਤ ਡਾਕਟਰੀ ਸਹੂਲਤ ਮੁਹਈਆ ਕੀਤੇ ਜਾਣ ਦਾ ਫੈਸਲਾ ਲਿਆ ਗਿਆ ਹੈਇਹ ਵੀ ਇੱਕ ਵੱਡਾ ਤੇ ਲੋਕ ਪੱਖੀ ਕਦਮ ਹੈਇਸ ਯੋਜਨਾ ਨੂੰ 2 ਅਕਤੂਬਰ ਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੈਅੰਤੀ ਉੱਤੇ ਲਾਗੂ ਕੀਤੇ ਜਾਣ ਦਾ ਨਿਰਣਾ ਕੀਤਾ ਗਿਆ ਹੈਇਸ ਸਿਹਤ ਯੋਜਨਾ ਤਹਿਤ ਪਹਿਲੇ ਗੇੜ ਵਿੱਚ 550 ਨਿੱਜੀ ਹਸਪਤਾਲਾਂ ਨੂੰ ਇਸ ਸਕੀਮ ਅਧੀਨ ਲਿਆਂਦਾ ਗਿਆ ਹੈਭਾਵ ਇਨ੍ਹਾਂ ਹਸਪਤਾਲਾਂ ਤੋਂ ਸੂਬੇ ਦੇ ਲੋਕ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ, ਜਿਸ ਲਈ ਉਹਨਾਂ ਨੂੰ ਕੋਈ ਕਾਗਜ਼ ਪੱਤਰ ਦੀ ਲੋੜ ਨਹੀਂ ਹੋਵੇਗੀ। ਸਿਰਫ ਅਧਾਰ ਕਾਰਡ ਜਾਂ ਵੋਟਰ ਕਾਰਡ ਦੇ ਅਧਾਰ ਉੱਤੇ ਕੋਈ ਵੀ ਪੰਜਾਬੀ ਇਸ ਸਹੂਲਤ ਦਾ ਲਾਭ ਉਠਾ ਸਕਦਾ ਹੈਅਗਲੇ ਗੇੜ ਵਿੱਚ ਇਸ ਸਕੀਮ ਵਿੱਚ ਹਸਪਤਾਲਾਂ ਦੀ ਗਿਣਤੀ ਵਿੱਚ ਵਾਧਾ ਕਰਕੇ ਇੱਕ ਹਜ਼ਾਰ ਕਰ ਦਿੱਤੀ ਜਾਵੇਗੀਇਹ ਦਾਅਵਾ ਵੀ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਗਿਆ ਹੈਇਸ ਯੋਜਨਾ ਲਈ ਕੋਈ ਵੀ ਪਰਿਵਾਰ ਆਪਣਾ ਅਧਾਰ ਕਾਰਡ ਜਾਂ ਵੋਟਰ ਕਾਰਡ ਵਿਖਾ ਕੇ ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ ਰਾਹੀਂ ਸਿਹਤ ਕਾਰਡ ਬਣਵਾ ਸਕਦਾ ਹੈ ਜਾਂ ਖ਼ੁਦ ਆਨਲਾਈਨ ਅਪਲਾਈ ਕਰ ਸਕਦਾ ਹੈਸਿਹਤ ਕਾਰਡ ਨਾਲ ਉਹ ਆਪਣਾ ਜਾਂ ਆਪਣੇ ਪਰਿਵਾਰ ਦੇ ਕਿਸੇ ਮੈਂਬਰ ਦਾ ਇੱਕ ਸਾਲ ਵਿੱਚ 10 ਲੱਖ ਤਕ ਦਾ ਮੁਫ਼ਤ ਇਲਾਜ ਸਰਕਾਰ ਵੱਲੋਂ ਨਿਰਧਾਰਤ ਕਿਸੇ ਵੀ ਹਸਪਤਾਲ ਤੋਂ ਕਰਵਾ ਸਕਦਾ ਹੈਪੰਜਾਬ ਸਰਕਾਰ ਦੀ ਇਹ ਯੋਜਨਾ ਆਮ ਅਤੇ ਗਰੀਬ ਲੋਕਾਂ ਲਈ ਬੇਹੱਦ ਲਾਭਕਾਰੀ ਸਾਬਤ ਹੋਵੇਗੀ ਕਿਉਂਕਿ ਪੈਸੇ ਦੀ ਥੁੜ ਕਾਰਨ ਹਜ਼ਾਰਾਂ ਲੋਕ ਆਪਣਾ ਇਲਾਜ ਕਰਵਾਉਣ ਤੋਂ ਅਸਮਰੱਥ ਹੋਣ ਕਰਕੇ ਆਪਣੀਆਂ ਜਾਨਾਂ ਗੁਆ ਬਹਿੰਦੇ ਸਨ ਜਾਂ ਬਿਮਾਰੀਆਂ ਨਾਲ ਝੂਜਦੇ ਰਹਿੰਦੇ ਸਨਹੁਣ ਲੋਕਾਂ ਨੂੰ ਸਿਹਤ ਬੀਮਾ ਕਰਵਾਉਣ ਦੀ ਵੀ ਲੋੜ ਨਹੀਂ ਹੋਵੇਗੀ ਕਿਉਂਕੇ ਸਰਕਾਰ ਦੀ ਇਸ ਸਕੀਮ ਰਾਹੀਂ ਉਹ ਆਪਣਾ ਮੁਫ਼ਤ ਇਲਾਜ ਕਰਵਾ ਸਕਣਗੇਸਰਕਾਰ ਨੇ ਇਹ ਦਾਅਵਾ ਵੀ ਕੀਤਾ ਹੈ ਇਸ ਸਕੀਮ ਦੇ ਲਾਗੂ ਕੀਤੇ ਜਾਣ ਨਾਲ ਪੰਜਾਬ ਦੇਸ਼ ਵਿੱਚ ਮੁਫ਼ਤ ਸਿਹਤ ਸਹੂਲਤਾਂ ਦੇਣ ਵਾਲਾ ਪਹਿਲਾ ਸੂਬਾ ਬਣ ਗਿਆ ਹੈਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਆਪਣੇ 2025-26 ਦੇ ਬਜਟ ਵਿੱਚ ਇਸ ਯੋਜਨਾ ਲਈ ਪਹਿਲਾਂ ਹੀ ਕਰੀਬ 1100 ਕਰੋੜ ਦਾ ਬਜਟ ਰੱਖ ਚੁੱਕੀ ਹੈ

ਇਸ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੁੱਚੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤ ਦੇਣ ਦੇ ਮਕਸਦ ਨਾਲ ਚੁੱਕਿਆ ਗਿਆ ਇਹ ਹੁਣ ਤਕ ਦਾ ਸਭ ਤੋਂ ਵਧੀਆ ਲੋਕ ਹਿਤੂ ਫੈਸਲਾ ਮੰਨਿਆ ਜਾ ਰਿਹਾ ਹੈ ਕਿਉਂਕਿ ਇਹ ਲੋਕਾਂ ਦੀ ਸਿਹਤ ਨਾਲ ਜੁੜਿਆ ਹੋਇਆ ਹੈਸਿਆਣੇ ਕਹਿੰਦੇ ਹਨ ਸਿਹਤ ਹੀ ਧਨ ਹੈਇਹ ਫੈਸਲੇ ਨੂੰ ਵਾਕਿਆ ਹੀ ਸ਼ਲਾਘਾਯੋਗ ਆਖਣਾ ਬਣਦਾ ਹੈ

*       *       *       *       *

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
ਪਾਠਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨ ਲਈ ਸਰੋਕਾਰ ਨਾਲ ਸੰਪਰਕ ਕਰੋ: (This email address is being protected from spambots. You need JavaScript enabled to view it.om)

About the Author

ਅਜੀਤ ਖੰਨਾ ਲੈਕਚਰਾਰ

ਅਜੀਤ ਖੰਨਾ ਲੈਕਚਰਾਰ

WhatsApp: (91 - 85448 - 54669)
Email: (ajitksingh054@gmail.com)

More articles from this author