GurmitPalahi8ਕੀ ਦੇਸ਼ ਦੀ ਹਾਕਮ ਧਿਰ ਨਫਰਤੀ ਵਰਤਾਰੇ ਨੂੰ ਰੋਕਣ ਲਈ ਕਦਮ ਚੁੱਕਣ ਲਈ ...
(11 ਜਨਵਰੀ 2026)


ਕੀ ਕਿਸੇ ਸਰਕਾਰੀ ਗਠਿਤ ਕਮੇਟੀ ਦੀਆਂ ਸਿਫ਼ਾਰਸ਼ਾਂ ਅਤੇ ਸੁਪਰੀਮ ਕੋਰਟ ਦੀਆਂ ਤਿੱਖੀਆਂ ਟਿੱਪਣੀਆਂ ਨਾਲ ਨਸਲਵਾਦ
, ਨਫਰਤੀ ਭਾਸ਼ਣਾਂ ਅਤੇ ਬਿਆਨਾਂ ਉੱਤੇ ਕੀ ਲਗਾਮ ਲਾਈ ਜਾ ਸਕਦੀ ਹੈ? ਜੇਕਰ ਅਜਿਹਾ ਹੁੰਦਾ ਤਾਂ ਨਸਲੀ ਨਫਰਤ ਅਪਰਾਧ ਵਿੱਚ ਤ੍ਰਿਪੁਰਾ ਦੇ 24 ਵਰ੍ਹਿਆਂ ਦੇ ਵਿਦਿਆਰਥੀ ਏਂਜੇਲ ਚਕਮਾ ਦੀ ਸਾਲ 2025 ਨੂੰ ਜਾਨ ਨਾ ਜਾਂਦੀਸਾਲ 2014 ਵਿੱਚ ਅਰੁਣਾਚਲ ਪ੍ਰਦੇਸ਼ ਦੇ ਵਿਦਿਆਰਥੀ ਨੀਦੋ ਤਾਨੀਅਮ ਦੀ ਦਿੱਲੀ ਵਿੱਚ ਨਸਲੀ ਨਫਰਤ ਨਾਲ ਹੋਈ ਮੌਤ ਦੇ 11 ਵਰ੍ਹਿਆਂ ਬਾਅਦ ਵੀ ਕੁਝ ਨਹੀਂ ਬਦਲਿਆ, ਜਦਕਿ ਇਸ ਵਾਰਦਾਤ ਬਾਅਦ ਸਰਕਾਰ ਵੱਲੋਂ ਬੇਜ਼ਬਰੂਆ ਸਮਿਤੀ ਬਣਾਈ ਸੀਉਸ ਸਮਿਤੀ ਦੀਆਂ ਸਿਫ਼ਾਰਸ਼ਾਂ ਸ਼ਾਇਦ ਦੇਸ਼ ਦੀ ਰਾਜਧਾਨੀ ਤਕ ਸੀਮਿਤ ਰਹਿ ਗਈਆਂਨੀਦੋ ਤੋਂ ਬਾਅਦ ਏਂਜੇਲ ਚਕਮਾ ਦੀ ਮੌਤ ਨੇ ਸਰਕਾਰੀ ਵਿਵਸਥਾ ਦੇ ਖੋਖਲੇਪਨ ਨੂੰ ਜੱਗ ਜ਼ਾਹਿਰ ਕੀਤਾ ਹੈਇਸ ਘਟਨਾ ਨੇ ਚਿਤਾਵਨੀ ਦਿੱਤੀ ਹੈ ਕਿ ਦੇਸ਼ ਵਿੱਚ ਰੰਗ-ਰੂਪ, ਜਾਤੀ, ਨਸਲ ਅਤੇ ਧਰਮ ਨੂੰ ਲੈ ਕੇ ਨਫਰਤੀ ਵਰਤਾਰਾ ਡੁੰਘਾਈ ਤਕ ਲੋਕ ਮਨਾਂ ਵਿੱਚ ਘਰ ਕਰ ਚੁੱਕਾ ਹੈਲੋਕਤੰਤਰਿਕ ਤਰੀਕੇ ਨਾਲ ਚੁਣੇ ਗਏ ਲੋਕ ਪ੍ਰਤੀਨਿਧਾਂ ਤੋਂ ਲੈ ਕੇ ਮਜ਼ਹਬੀ ਨੇਤਾ ਤਕ ਨਸਲੀ ਮਾਨਸਿਕਤਾ ਦੇ ਸ਼ਿਕਾਰ ਹਨਸਾਲ 2023 ਵਿੱਚ 107 ਵਿਧਾਇਕਾਂ ਅਤੇ ਸੰਸਦ ਮੈਂਬਰਾਂ ਉੱਤੇ ਨਫਰਤੀ ਭਾਸ਼ਣ ਦੇ ਮਾਮਲੇ ਦਰਜ ਹੋਏ

ਏ.ਡੀ.ਆਰ. (ਐਸੋਸੀਏਸ਼ਨ ਆਫ ਡੈਮੋਕਰੈਟਿਕ ਰਿਫਾਰਮਜ਼) ਦੀ 2023 ਦੀ ਰਿਪੋਰਟ ਅਨੁਸਾਰ 4748 ਵਿਧਾਇਕਾਂ ਅਤੇ ਸੰਸਦ ਮੈਂਬਰਾਂ ਵਿੱਚ ਜਿਹੜੇ 107 ਵਿਧਾਇਕਾਂ ਸੰਸਦ ਮੈਂਬਰਾਂ ’ਤੇ ਨਫਰਤੀ ਭਾਸ਼ਣਾਂ ਦੇ ਮੁਕੱਦਮੇ ਦਰਜ ਹਨ, ਉਹਨਾਂ ਵਿੱਚੋਂ 22 ਭਾਜਪਾ ਦੇ ਮੈਂਬਰ ਹਨ ਇਨ੍ਹਾਂ ਵਿੱਚੋਂ ਜ਼ਿਆਦਾ ਬਿਹਾਰ, ਉੱਤਰ ਪ੍ਰਦੇਸ਼, ਮਹਾਰਾਸ਼ਟਰ ਦੇ ਵਿਧਾਇਕ ਅਤੇ ਸਾਂਸਦ ਹਨ, ਜਿਨ੍ਹਾਂ ਉੱਤੇ ਨਫਰਤੀ ਭਾਸ਼ਣਾਂ ਦੇ ਮਾਮਲੇ ਦਰਜ ਹਨਸ਼ਿਵ ਸੈਨਾ, ਤ੍ਰਿਮੂਲ ਕਾਂਗਰਸ, ਡੀਐੱਮਕੇ ਅਤੇ ਕਾਂਗਰਸ ਸਿਆਸੀ ਦਲ ਦੇ ਵਿਧਾਇਕਾਂ, ਸੰਸਦ ਮੈਂਬਰਾਂ ਉੱਤੇ ਰਿਪੋਰਟ ਅਨੁਸਾਰ ਮਾਮਲੇ ਦਰਜ ਕੀਤੇ ਮਿਲਦੇ ਹਨ

ਨਫਰਤੀ ਭਾਸ਼ਣ ਅਤੇ ਲਿਖਤਾਂ ਦੇ ਉਦਾਹਰਨ ਧਰਮ ਉੱਤੇ ਅਧਾਰਿਤ ਹਨਨਫਰਤ ਦੇ ਹੋਰ ਕਾਰਨ ਨਸਲ, ਭਾਸ਼ਾ ਅਤੇ ਜਾਤੀ ਹੈਅਸਲ ਵਿੱਚ ਇਹ ਸਭ ਕੁਝ ਧਰਮ ਨਿਰਪੱਖਤਾ ਦੇ ਪਤਨ ਨਾਲ ਪੈਦਾ ਹੋਇਆ ਹੈਇੱਥੇ ਇਹ ਵਰਣਨ ਕਰਨਾ ਕੁਥਾਂਹ ਨਹੀਂ ਹੋਵੇਗਾ ਕਿ ਭਾਰਤ ਦਾ ਵਿਚਾਰ ਨਾਗਰਿਕਤਾ ਦੀ ਨੀਂਹ ਉੱਤੇ ਰੱਖਿਆ ਗਿਆ ਹੈ, ਨਾ ਕਿ ਧਰਮ, ਨਸਲ, ਜਾਤੀ ਜਾਂ ਭਾਸ਼ਾ ਉੱਤੇਨਫਰਤ ਫੈਲਾਉਣ ਵਾਲੇ ਮੁੱਖ ਦੋਸ਼ੀ, ਮਹੱਤਵਪੂਰਨ ਅਹੁਦਿਆਂ ’ਤੇ ਬੈਠੇ ਨੇਤਾ ਅਤੇ ਰਾਜ-ਭਾਗ ਸੰਭਾਲਣ ਵਾਲੇ ਕੁਝ ਸ਼ਕਤੀਸ਼ਾਲੀ ਸੰਗਠਨ ਹਨਉਹਨਾਂ ਦੇ ਸ਼ਬਦ, ਕੰਮ ਜਾਂ ਚੁੱਪ ਨਫਰਤ ਫੈਲਾਉਣ ਵਾਲਿਆਂ ਨੂੰ ਜ਼ੁਲਮ ਕਰਨ ਲਈ ਉਤਸ਼ਾਹਿਤ ਕਰਦੇ ਹਨ

ਸਭ ਤੋਂ ਸਪਸ਼ਟ ਨਫਰਤ ਭਾਰਤ ਵਿੱਚ ਘੱਟ ਗਿਣਤੀ ਮੁਸਲਮਾਨਾਂ, ਉਹਨਾਂ ਦੇ ਪਹਿਰਾਵੇ, ਖਾਣ-ਪੀਣ ਅਤੇ ਧਾਰਮਿਕ ਸਥਾਨਾਂ ਦੇ ਖ਼ਿਲਾਫ ਦਿਸਦੀ ਹੈਖੋਖਲਾ ਤਰਕ ਦਿੱਤਾ ਜਾਂਦਾ ਹੈ ਕਿ ਮੁਸਲਮਾਨਾਂ ਨੇ ਭਾਰਤ ਉੱਤੇ ਹਮਲੇ ਕੀਤੇ ਅਤੇ ਕਈ ਥਾਂਵਾਂ ’ਤੇ ਛੇ ਸਦੀਆਂ ਰਾਜ ਕੀਤਾ ਅਤੇ ਹਿੰਦੂਆਂ ਦੇ ਲਈ ਹੁਣ ਅਧਿਕਾਰ ਸਥਾਪਿਤ ਕਰਨ ਦਾ ਸਮਾਂ ਹੈਨਫਰਤ ਦਾ ਦੂਜਾ ਨਿਸ਼ਾਨਾ ਇਸਾਈ ਭਾਈਚਾਰਾ ਬਣਦਾ ਹੈਕਈ ਥਾਂਈਂ ਦੇਸ਼ ਵਿੱਚ ਗਿਰਜਾਘਰਾਂ ਦੀ ਤੋੜ-ਫੋੜ ਹੁੰਦੀ ਹੈਬਿਨਾਂ ਸ਼ੱਕ ਦੇਸ਼ ਦੀ ਵੱਡੀ ਗਿਣਤੀ ਜਨਤਾ ਡਾ. ਏ.ਪੀ. ਜੇ.ਅਬਦੁਲ ਕਲਾਮ ਅਤੇ ਮਦਰ ਟੇਰੇਸਾ ਦਾ ਆਦਰ ਕਰਦੀ ਹੈ, ਪਰ ਇੱਕ ਛੋਟਾ ਜਿਹਾ ਵਰਗ ਮੁਸਲਮਾਨਾਂ ਅਤੇ ਇਸਾਈਆਂ ਖ਼ਿਲਾਫ ਨਫਰਤ ਫੈਲਾਉਂਦਾ ਹੈ

ਕਦੇ ਦੇਸ਼ ਵਿੱਚ ਧਰਮ ਨਿਰਪੱਖ ਸ਼ਬਦ ਆਮ ਬੋਲਚਾਲ ਵਿੱਚ ਵਰਤੋਂ ਵਿੱਚ ਆਉਂਦਾ ਸੀਅੱਜ ਇਹ ਸ਼ਬਦ ਗ਼ਾਇਬ ਹੋ ਰਿਹਾ ਹੈਧਰਮ ਨਿਰਪੱਖਤਾ ਦੇ ਅਰਥ ਹੀ ਬਦਲ ਦਿੱਤੇ ਗਏ ਹਨਮੂਲ ਰੂਪ ਵਿੱਚ ਧਰਮ ਨਿਰਪੱਖਤਾ ਦਾ ਅਰਥ ਰਾਜ ਅਤੇ ਧਰਮ ਦਾ ਆਪਸੀ ਅਲਗਾਓ ਸੀ, ਭਾਵ ਧਰਮ ਅਤੇ ਰਾਜਨੀਤੀ ਵੱਖੋ-ਵੱਖਰੇ ਹਨਲੇਕਿਨ ਬਾਅਦ ਵਿੱਚ ਇਸਦਾ ਅਰਥ ਇਹ ਹੋ ਗਿਆ ਕਿ ਇੱਕ ਧਰਮ ਨਿਰਪੱਖ ਵਿਅਕਤੀ ਦੇ ਮੂਲ ਤਰਕ ਅਤੇ ਮਾਨਵਤਾਵਾਦ ਉੱਤੇ ਅਧਾਰਤ ਹੁੰਦੇ ਹਨ ਨਾ ਕਿ ਧਾਰਮਿਕ ਸਿਧਾਂਤਾਂ ਉੱਤੇਪਰ ਪਿਛਲੇ ਦਹਾਕੇ ਵਿੱਚ ਖ਼ਾਸ ਕਰਕੇ ਧਰਮ ਅਤੇ ਰਾਜਨੀਤੀ ਰਲਗਡ ਕਰ ਦਿੱਤੇ ਗਏ ਹਨਰਾਮ ਮੰਦਰ ਦੀ ਉਸਾਰੀ ਵਿੱਚ ਸਰਕਾਰਾਂ ਦੀ ਭੂਮਿਕਾ, ਦੇਸ਼ ਵਿੱਚ ਘੱਟ ਗਿਣਤੀਆਂ ਨਾਲ ਵਰਤਾਓ, ਪ੍ਰਧਾਨ ਮੰਤਰੀ ਦੀ ਵਿਸ਼ੇਸ਼ ਧਰਮ ਪ੍ਰਤੀ ਭੂਮਿਕਾ, ਪਿਛਲੇ ਸਮੇਂ ਬਾਬਰੀ ਮਸਜਿਦ ਦਾ ਢਹਿ-ਢੇਰੀ ਕਰਨਾ, ਮੁਸਲਿਮ ਧਾਰਮਿਕ ਸਿਆਸੀ ਨੇਤਾਵਾਂ ਵੱਲੋਂ ਪੱਛਮੀ ਬੰਗਾਲ ਵਿੱਚ ਬਾਬਰੀ ਮਸਜਿਦ ਦੀ ਉਸਾਰੀ ਦਾ ਐਲਾਨ ਅਤੇ ਸੈਂਕੜੇ ਹੋਰ ਇਹੋ ਜਿਹੀਆਂ ਘਟਨਾਵਾਂ ਨੇ ਦੇਸ਼ ਵਿੱਚ ਨਫਰਤੀ ਮਾਹੌਲ ਸਿਰਜਣ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਹੈਸਾਲ 2025 ਵਿੱਚ ਤਾਂ ਨਫਰਤੀ ਸ਼ਬਦ ਦੇ ਬੋਲਬਾਲੇ ਨੇਸਿੰਦੂਰਸ਼ਬਦ ਨੂੰ ਫਿੱਕਾ ਕਰ ਦਿੱਤਾ। “ਰੋਜ਼ਗਾਰਦੀ ਮੰਗ ਜ਼ੋਰ ਤਾਂ ਫੜੀ, ਅਰਥਵਿਵਸਥਾ ਅਤੇ ਅਮਰੀਕੀ ਟੈਰਿਫ ਸ਼ਬਦ ਨੇ ਵੀ ਦੇਸ਼ ਵਿੱਚ ਕੁਹਰਾਮ ਮਚਾਇਆ, ਪਰ ‘ਨਫਰਤ’ ਸ਼ਬਦ ਨੇ ਵਿਸ਼ਵ ਭਰ ਵਿੱਚ ਭਾਰਤ ਦੀ ਭੂਮਿਕਾ, ਦਿੱਖ, ਕਾਰਗੁਜ਼ਾਰੀ ਉੱਤੇ ਵੱਡੇ ਕਾਲੇ ਧੱਬੇ ਬਖੇਰੇ

ਲਾਅ ਕਮਿਸ਼ਨ ਆਫ ਇੰਡੀਆ ਦੀ 267ਵੀਂ ਰਿਪੋਰਟ, ਜੋ 2017 ਵਿੱਚ ਛਾਪੀ ਗਈ, ਉਸ ਅਨੁਸਾਰ ਨਫਰਤੀ ਭਾਸ਼ਣ ਦਾ ਅਰਥ ਨਸਲ, ਧਰਮ, ਜਾਤ, ਲਿੰਗ ਆਦਿ ਦੇ ਅਧਾਰ ’ਤੇ ਸਮੂਹਾਂ ਦੇ ਵਿਰੁੱਧ ਨਫਰਤ ਪ੍ਰਸਾਰਤ ਕਰਨ ਜਾਂ ਮਾਹੌਲ ਵਿਗਾੜਨ ਦੇ ਉਦੇਸ਼ ਨਾਲ ਬੋਲੇ ਜਾਂ ਲਿਖੇ ਸ਼ਬਦ, ਸੰਕੇਤ ਜਾਂ ਦ੍ਰਿਸ਼ ਦਰਸਾਉਣਾ ਹੈਇਸ ਸਭ ਕੁਝ ਨੂੰ ਰੋਕਣ ਲਈ 2022 ਵਿੱਚ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਸ਼ਹੀਨ ਅਬਦੁਲਾ ਬਨਾਮ ਭਾਰਤ ਸੰਘ ਅਤੇ ਹੋਰਾਂ ਨੇ ਵਧਦੀ ਨਫਰਤ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਨੂੰ ਓਪਚਾਰਿਕ ਸ਼ਿਕਾਇਤਾਂ ਦੀ ਉਡੀਕ ਕੀਤੇ ਬਿਨਾਂ ਤੁਰੰਤ ਕਾਰਵਾਈ ਦੇ ਹੁਕਮ ਦਿੱਤੇਸਾਲ 2018 ਤਹਿਸੀਨ ਐੱਸ ਪੁਨਾਵਾਲਾ ਬਨਾਮ ਭਾਰਤ ਸੰਘ ਮਾਮਲੇ ’ਤੇ ਸੁਪਰੀਮ ਕੋਰਟ ਨੇ ਨਫਰਤ ਪੂਰਨ ਭਾਸ਼ਣ ਤੋਂ ਪ੍ਰੇਰਿਤ ਭੀੜ ਦੀ ਹਿੰਸਾ ਦੇ ਪ੍ਰਾਵਧਾਨ ਲਈ ਆਈ.ਪੀ.ਸੀ.ਸੀ. ਧਾਰਾ 153 ਅਤੇ 295 (ਅ) ਦੇ ਤਹਿਤ ਦਿਸ਼ਾ-ਨਿਰਦੇਸ਼ ਦਿੱਤੇ, ਜਿਸ ਵਿੱਚ ਭੀੜ ਵੱਲੋਂ ਹੱਤਿਆ ਅਤੇ ਗਊ ਰਖਸ਼ਕਾਂ ਦੀ ਰੋਕਥਾਮ ਤਹਿਤ ਇੱਕ ਜ਼ਿਲ੍ਹਾ ਨੋਡਲ ਅਧਿਕਾਰੀ ਦੀ ਨਿਯੁਕਤੀ ਕੀਤੀਇਸ ਤਰ੍ਹਾਂ ਪਰਵਾਸੀ ਭਲਾਈ ਸੰਗਠਨ ਬਨਾਮ ਭਾਰਤ ਸੰਘ 2014 ਮਾਮਲੇ ’ਤੇ ਸੁਪਰੀਮ ਕੋਰਟ ਨੇ ਲਾਅ ਕਮਿਸ਼ਨ ਤੋਂ ਨਫਰਤ ਭਰਪੂਰ ਭਾਸ਼ਣ ਨੂੰ ਪ੍ਰਭਾਵਿਤ ਕਰਨ ਅਤੇ ਇਸਦੇ ਨਿਵਾਰਨ ਵਾਸਤੇ ਚੋਣ ਕਮਿਸ਼ਨ ਨੂੰ ਤਕੜਿਆਂ ਕਰਨ ਦੇ ਤਰੀਕੇ ਦਰਸਾਉਣ ਲਈ ਕਿਹਾ

ਇਸੇ ਤਰ੍ਹਾਂ 2015 ਵਿੱਚ ਬਣਾਈ ਵਿਸ਼ਵਾਨਾਥਨ ਸਮਿਤੀ ਨੇ ਧਰਮ, ਨਸਲ, ਜਾਤ, ਜਨਮ ਅਸਥਾਨ ਦੇ ਅਧਾਰ ’ਤੇ ਅਪਰਾਧਾਂ ਨੂੰ ਉਕਸਾਉਣ ਲਈ ਦੋ ਸਾਲ ਤਕ ਦੀ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨੇ ਦੇ ਨਾਲ ਆਈ.ਪੀ.ਸੀ. ਦੀ ਧਾਰਾ 153 ਉ (ਬੀ) ਅਤੇ 505 ਏ ਜੋੜਨ ਦਾ ਪ੍ਰਸਤਾਵ ਦਿੱਤਾ ਅਤੇ ਜੁਰਮਾਨੇ ਦਾ ਪ੍ਰਾਵਧਾਨ ਕੀਤਾ ਅਤੇ ਆਈ.ਪੀ.ਸੀ. ਦੀ ਧਾਰਾ 509 ਏ (ਕਿਸੇ ਵਿਸ਼ੇਸ਼ ਜਾਤ ਦਾ ਅਪਮਾਨ ਕਰਨਾ) ਵਿੱਚ ਸੋਧ ਕਰਕੇ ਤਿੰਨ ਸਾਲ ਤਕ ਦੀ ਕੈਦ ਅਤੇ ਜ਼ੁਰਮਾਨੇ ਦਾ ਪ੍ਰਾਵਧਾਨ ਕੀਤਾ ਪਰ ਇਨ੍ਹਾਂ ਸਮਿਤੀਆਂ ਦੀਆਂ ਸਿਫ਼ਾਰਸ਼ਾਂ ਨੂੰ ਦਿੱਲੀ ਤੋਂ ਬਿਨਾਂ ਹੋਰ ਥਾਂਵਾਂ ਉੱਤੇ ਲਾਗੂ ਹੀ ਨਹੀਂ ਕੀਤਾ ਗਿਆ, ਹਾਲਾਂਕਿ ਦਿੱਲੀ ਤੋਂ ਬਾਹਰ ਵੀ ਨਸਲੀ ਅਪਰਾਧ ਹੋ ਰਹੇ ਹਨ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਤੀਜੇ ਕਾਰਜਕਾਲ ਦੇ ਸ਼ੁਰੂ ਦੇ ਪਹਿਲੇ ਸਾਲ 2024-2025 ਵਿੱਚ ਇੱਕ ਰਿਪੋਰਟ ਅਨੁਸਾਰ 947 ਮਾਮਲੇ ਮੁਸਲਿਮ ਅਤੇ ਇਸਾਈ ਘੱਟ ਗਿਣਤੀ ਵਿਰੁੱਧ ਰਿਪੋਰਟ ਹੋਏ ਹਨ, ਜਿਨ੍ਹਾਂ ਵਿੱਚ ਭੜਕਾਹਟ ਅਤੇ ਨਫਰਤੀ ਭਾਸ਼ਣ ਦੇ ਮਾਮਲੇ ਸ਼ਾਮਲ ਹਨਐਸੋਸੀਏਸ਼ਨ ਫਾਰ ਪ੍ਰੋਟੈਕਸ਼ਨ ਆਫ ਸਿਵਲ ਰਾਈਟਸ ਅਤੇ ਕੁਇੱਲ ਫਾਊਂਡੇਸ਼ਨ ਵੱਲੋਂ 7 ਜੂਨ 2024 ਤੋਂ 7 ਜੂਨ 2025 ਤਕ ਦੀ ਰਿਪੋਰਟ ਵਿੱਚ ਹੋਈਆਂ ਇਨ੍ਹਾਂ ਘਟਨਾਵਾਂ ਵਿੱਚ ਬਹੁਤੀਆਂ ਭਾਰਤੀ ਜਨਤਾ ਪਾਰਟੀ ਦੇ ਮੈਂਬਰਾਂ ਨਾਲ ਸੰਬੰਧਤ ਹਨਇਸ ਵਿੱਚ ਮੁਸਲਿਮਾਂ ਅਤੇ ਇਸਾਈ ਭਾਈਚਾਰੇ ਨਾਲ ਸੰਬੰਧਤ ਲੋਕ ਪ੍ਰਭਾਵਤ ਹੋਏਨਫਰਤੀ ਅਪਰਾਧ 602 ਅਤੇ 345 ਨਫਰਤੀ ਭਾਸ਼ਣ ਇਸ ਰਿਪੋਰਟ ਵਿੱਚ ਨੋਟ ਕੀਤੇ ਗਏ ਹਨਰਿਪੋਰਟ ਦੱਸਦੀ ਹੈ ਕਿ ਇਸ ਇੱਕ ਵਰ੍ਹੇ ਵਿੱਚ ਇਨ੍ਹਾਂ 419 ਘਟਨਾਵਾਂ ਵਿੱਚ 1504 ਲੋਕ ਪ੍ਰਭਾਵਤ ਹੋਏ ਅਤੇ 85 ਹਮਲੇ ਰਿਕਾਰਡ ਕੀਤੇ ਗਏਦੱਸਿਆ ਗਿਆ ਕਿ 25 ਮੁਸਲਿਮ ਇਨ੍ਹਾਂ ਦੁਰਘਟਨਾਵਾਂ ਵਿੱਚ ਮਾਰੇ ਗਏ ਅਤੇ 173 ਜ਼ਖਮੀ ਹੋਏਇਹ ਘਟਨਾਵਾਂ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਝਾਰਖੰਡ, ਜਿੱਥੇ ਭਾਜਪਾ ਵਾਲਿਆਂ ਦਾ ਰਾਜ ਹੈ, ਵਿੱਚ ਹੋਈਆਂ ਨੋਟ ਕੀਤੀਆਂ ਗਈਆਂਮੁੱਖ ਤੌਰ ’ਤੇ ਇਹ ਘਟਨਾਵਾਂ ਚੋਣਾਂ ਦੌਰਾਨ ਹੋਈਆਂ ਹਿੰਸਾ ਦੌਰਾਨ ਵਾਪਰੀਆਂ, ਜਿਹੜੀਆਂ ਮੁੱਖ ਤੌਰ ’ਤੇ ਨਫਰਤੀ ਭਾਸ਼ਣਾਂ ਦਾ ਸਿੱਟਾ ਸਨ; ਜੋ ਕਿ ਧਰਮਾਂ, ਜਾਤਾਂ ਦੇ ਵਿਰੁੱਧ ਦਿੱਤੇ ਗਏ, ਜਿਹੜੇ ਦੰਗਿਆਂ ਅਤੇ ਕਤਲੇਆਮ ਦਾ ਕਾਰਨ ਬਣੇ ਇਨ੍ਹਾਂ ਨਫਰਤੀ ਘਟਨਾਵਾਂ ਵਿੱਚ ਔਰਤਾਂ ਅਤੇ ਬੱਚਿਆਂ ਤਕ ਨੂੰ ਵੀ ਬਖਸ਼ਿਆ ਨਹੀਂ ਗਿਆ ਇਨ੍ਹਾਂ ਘਟਨਾਵਾਂ ਵਿੱਚ 13 ਫ਼ੀਸਦੀ ਐੱਫਆਈ.ਆਰ. ਹੀ ਦਰਜ ਹੋਈਆਂ

ਇੱਥੇ ਸਵਾਲ ਤਾਂ ਇਹ ਪੈਦਾ ਹੁੰਦਾ ਹੈ ਕਿ ਕੀ ਚੋਣਾਂ ਜਿੱਤਣ ਲਈ ਨਫਰਤੀ ਭਾਸ਼ਣ ਜ਼ਰੂਰੀ ਹਨ? ਕੀ ਨਫਰਤੀ ਭਾਸ਼ਣਾਂ ਦੇ ਸਿੱਟੇ ਵਜੋਂ ਪੈਦਾ ਹੋਈ ਹਿੰਸਾ ਲਈ ਕੀ ਰਾਜ-ਭਾਗ ਕਰ ਰਹੇ ਜਾਂ ਨਫਰਤ ਫੈਲਾਉਣ ਵਾਲੇ ਨੇਤਾ ਜ਼ਿੰਮੇਵਾਰ ਨਹੀਂ ਹਨ? ਜੇਕਰ ਇਸ ਕਿਸਮ ਦੀ ਨਫਰਤੀ ਹਿੰਸਾ ਜਾਰੀ ਰਹਿੰਦੀ ਹੈ ਦੇਸ਼ ਮਹਾਨ ਵਿੱਚ, ਤਾਂ ਕੀ ਭਾਰਤ ਟੁੱਟ ਨਹੀਂ ਜਾਏਗਾ? ਕੀ ਬਹੁ ਕੌਮੀ ਖਿੱਤੇ ਭਾਰਤ ਦਾ ਟੁੱਟਣਾ ਜਾਂ ਹਿੰਦੂ ਰਾਸ਼ਟਰ ਬਣਨ ਨਾਲ ਭਾਰਤ ਦੇਸ਼ ਦਾ ਨਾਸ ਨਹੀਂ ਮਾਰਿਆ ਜਾਏਗਾ, ਜਿਵੇਂ ਕਿ ਪਾਕਿਸਤਾਨ, ਬੰਗਲਾ ਦੇਸ਼ ਵਿੱਚ ਹੋਇਆ ਹੈ

ਭਾਰਤ ਵਰਗੇ ਦੇਸ਼ ਨੂੰ ਚਲਾਉਣ ਲਈ ਜਮਹੂਰੀ, ਧਰਮ-ਨਿਰਪੱਖ ਅਤੇ ਸੰਘਵਾਦੀ ਸੋਚ ਦੀ ਲੋੜ ਹੈ, ਕਿਉਂਕਿ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਵੱਖ-ਵੱਖ ਭਾਸ਼ਾਵਾਂ ਅਤੇ ਸੱਭਿਆਚਾਰ ’ਤੇ ਅਧਾਰਿਤ ਕੌਮੀਅਤਾਂ ਵਸਦੀਆਂ ਹਨਕੱਟੜਵਾਦੀ ਨਫਰਤੀ ਸੋਚ ਵਸਦੇ-ਰਸਦੇ ਭਾਰਤ ਦੀ ਤਬਾਹੀ ਵੱਲ ਵਧਦੇ ਭੈੜੇ ਕਦਮਾਂ ਦੀ ਨਿਸ਼ਾਨੀ ਹੈ ਉਂਝ ਇਹ ਗੱਲ ਸਮਝਣ ਵਾਲੀ ਹੈ ਕਿ ਭਾਈਚਾਰਕ ਸਾਂਝ ਦੀ ਮਜ਼ਬੂਤੀ ਬਿਨਾਂ ਕੋਈ ਦੇਸ਼ ਤਰੱਕੀ ਨਹੀਂ ਕਰ ਸਕਦਾ

ਧਰਮ, ਜਾਤ, ਨਸਲ ਅਤੇ ਭਾਸ਼ਾ ਅਧਾਰਿਤ ਰਾਜਨੀਤੀ ਕਿਸੇ ਵੀ ਸਮਾਜ ਅਤੇ ਦੇਸ਼ ਦੇ ਹਿਤ ਵਿੱਚ ਨਹੀਂ ਹੈਜਿੱਥੇ-ਜਿੱਥੇ ਵੀ ਇਹ ਹੈ, ਉਹ ਦੇਸ਼ ਪਛੜੇ ਹੋਏ ਹਨ

ਅੱਜ ਦੇਸ਼ ਵਿੱਚ ਜੋ ਹਾਲਾਤ ਨਫਰਤੀ ਵਰਤਾਰੇ ਨਾਲ ਬਣ ਰਹੇ ਹਨ, ਉਹਨਾਂ ਨੂੰ ਠੱਲ੍ਹ ਪਾਉਣ ਦੀ ਲੋੜ ਹੈ। ਇਸ ਸੰਬੰਧੀ ਜਿੱਥੇ ਕਾਨੂੰਨੀ ਚਾਰਾਜੋਈ ਹੋਣੀ ਜ਼ਰੂਰੀ ਹੈ, ਉੱਥੇ ਦੇਸ਼ ਦੇ ਹਾਕਮਾਂ ਨੂੰ ਸੌੜੀ ਸੋਚ ਤਿਆਗ ਕੇ ਦੇਸ਼ ਦੀ ਤਰੱਕੀ, ਲੋਕਾਂ ਦੀ ਭਲਾਈ ਲਈ ਕੰਮ ਕਰਨ ਨੂੰ ਪਹਿਲ ਦੇਣੀ ਹੋਵੇਗੀ ਕਿਉਂਕਿ ਹਾਕਮ ਸੋਚ ਬਦਲੇ ਬਿਨਾਂ ਦੇਸ਼ ਵਿੱਚ ਨਫਰਤ ਖਤਮ ਨਹੀਂ ਹੋ ਸਕਦੀਕਰਨਾਟਕ ਸਰਕਾਰ ਨੇ ਨਫਰਤੀ ਭਾਸ਼ਣ ਅਤੇ ਨਫਰਤੀ ਅਪਰਾਧ ਰੋਕ ਬਿੱਲ-2025 ਪਾਸ ਕਰਨ ਲਈ ਪਹਿਲਕਦਮੀ ਕੀਤੀ ਹੈ, ਜਿਸ ਵਿੱਚ ਸੰਗਠਨਾਤਮਕ ਜਵਾਬਦੇਹੀ ਦਾ ਪ੍ਰਾਵਧਾਨ ਕੀਤਾ ਗਿਆ ਹੈ, ਜਿਸਦੇ ਤਹਿਤ ਜ਼ਿੰਮੇਵਾਰ ਪੁਜੀਸ਼ਨਾਂ ’ਤੇ ਬੈਠੇ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਜਾ ਸਕਦਾ ਹੈਜੇਕਰ ਨਫਰਤੀ ਭਾਸ਼ਣ ਉਹਨਾਂ ਦੇ ਸੰਗਠਨ ਨਾਲ ਜੁੜਿਆ ਹੈ, ਇਹ ਬਿੱਲ ਰਾਜ ਸਰਕਾਰ ਨੂੰ ਔਨਲਾਈਨ ਨਫਰਤੀ ਸਮੱਗਰੀ ਨੂੰ ਬਲਾਕ ਕਰਨ ਜਾਂ ਹਟਾਉਣ ਦਾ ਹੱਕ ਦਿੰਦਾ ਹੈ, ਜਿਸ ਨਾਲ ਨਫਰਤੀ ਭਾਸ਼ਣ ਦੇ ਨਫਰਤੀ ਪ੍ਰਸਾਰ ਨੂੰ ਰੋਕਿਆ ਜਾ ਸਕੇ

ਅਸਲ ਵਿੱਚ ਤਾਂ ਇਹੋ ਜਿਹਾ ਕਾਨੂੰਨ ਦੇਸ਼ ਪੱਧਰ ’ਤੇ ਬਣਾਉਣ ਅਤੇ ਲਾਗੂ ਕਰਨ ਦੀ ਲੋੜ ਹੈਪਰ ਸਵਾਲ ਪੈਦਾ ਹੁੰਦਾ ਹੈ ਕਿ ਕੀ ਇਹ ਇੰਞ ਹੋ ਸਕੇਗਾ? ਕੀ ਨਫਰਤੀ ਭਾਸ਼ਣਾਂ ਨੂੰ ਨਾ ਰੋਕ ਕੇ ਜਾਂ ਵੱਡੇ ਨੇਤਾਵਾਂ ਦੇ ਨਫਰਤੀ ਭਾਸ਼ਣਾਂ ਪ੍ਰਤੀ ਚੁੱਪ ਧਾਰ ਕੇ ਦੇਸ਼ ਦਾ ਚੋਣ ਕਮਿਸ਼ਨ ਜਾਂ ਹੋਰ ਸੰਬੰਧਤ ਰਾਜ ਅਧਿਕਾਰੀ ਇੰਨਾ ਹੌਸਲਾ ਕਰ ਸਕਣਗੇ, ਕਿਉਂਕਿ ਮੌਜੂਦਾ ਹਾਕਮਾਂ ਨੇ ਦੇਸ਼ ਦੀਆਂ ਖ਼ੁਦਮੁਖਤਾਰ ਸੰਸਥਾਵਾਂ ਦਾ ਲੱਕ ਤੋੜ ਦਿੱਤਾ ਹੋਇਆ ਹੈ

ਭਾਰਤੀ ਸੁਪਰੀਮ ਕੋਰਟ ਨੇ ਹੇਟ ਸਪੀਚ (ਨਫਰਤ ਭਰੇ ਭਾਸ਼ਣ) ਉੱਤੇ ਸਖਤ ਰੁਖ ਅਪਣਾਉਂਦੇ ਹੋਏ ਕਿਹਾ ਹੈ ਕਿ ਇਹੋ ਜਿਹੀਆਂ ਘਟਨਾਵਾਂ ਉੱਤੇ ਐੱਫ.ਆਈ.ਆਰ. ਦਰਜ ਹੋਣੀਆਂ ਚਾਹੀਦੀਆਂ ਹਨ, ਭਲੇ ਹੀ ਸ਼ਿਕਾਇਤ ਨਾ ਵੀ ਹੋਵੇ ਅਤੇ ਹਰ ਵਿਅਕਤੀ ਦਾ ਸਨਮਾਨ ਕਰਦੇ ਹੋਏ ਇਸਨੂੰ ਰੋਕਣਾ ਜ਼ਰੂਰੀ ਹੈਅਧਿਕਾਰੀਆਂ ਨੂੰ ਕਾਰਵਾਈ ਵਿੱਚ ਹਿਚਕਚਾਹਟ ਨਹੀਂ ਦਿਖਾਉਣੀ ਚਾਹੀਦੀ, ਕਿਉਂਕਿ ਇਹ ਦੇਸ਼ ਦੇ ਧਰਮ ਨਿਰਪੱਖ ਤਾਣੇਬਾਣੇ ਦੇ ਲਈ ਖਤਰਾ ਹੈਕੋਰਟ ਨੇ ਪੁਲਿਸ ਦੀ ਆਈ.ਪੀ.ਸੀ. ਧਾਰਾ-153, 153 ਬੀ, 295 ਏ ਅਤੇ 505 ਦੇ ਹਵਾਲੇ ਤਹਿਤ ਹੁਕਮ ਦਿੱਤੇ ਹਨ, ਲੇਕਿਨ ਨਾਲ ਹੀ ਨਾਲ ਇਹ ਵੀ ਕਿਹਾ ਹੈ ਕਿ ਉਹ ਹਰ ਘਟਨਾ ਉੱਤੇ ਕਾਨੂੰਨ ਨਹੀਂ ਬਣਾ ਸਕਦੀ ਅਤੇ ਨਾਗਰਿਕਾਂ ਨੂੰ ਵੀ ਆਪਣੀ ਸੀਮਾ ਸਮਝਣੀ ਚਾਹੀਦੀ ਹੈ

ਪਰ ਸਵਾਲਾਂ ਦਾ ਸਵਾਲ ਤਾਂ ਉੱਥੇ ਹੀ ਖੜ੍ਹਾ ਹੈ ਕੀ ਦੇਸ਼ ਦੀ ਹਾਕਮ ਧਿਰ ਨਫਰਤੀ ਵਰਤਾਰੇ ਨੂੰ ਰੋਕਣ ਲਈ ਕਦਮ ਚੁੱਕਣ ਲਈ ਤਿਆਰ ਹੈ ਜਾਂ ਨਹੀਂਸੰਕੇਤ ਚੰਗੇ ਨਹੀਂ ਹਨ

*       *       *       *       *

ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
ਪਾਠਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨ ਲਈ ਸਰੋਕਾਰ ਨਾਲ ਸੰਪਰਕ ਕਰੋ: (This email address is being protected from spambots. You need JavaScript enabled to view it.)

About the Author

Gurmit S Palahi

Gurmit S Palahi

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author