GurmitPalahi8ਪੇਪਰ ਲੀਕ ਸਿਰਫ ਪ੍ਰਬੰਧਕੀ ਨਾਕਾਮੀ ਨਹੀਂ, ਸਗੋਂ ਲੱਖਾਂ ਨੌਜਵਾਨਾਂ ਦੇ ਭਵਿੱਖ ਨਾਲ ...
(4 ਅਗਸਤ 2026)


ਇਤਿਹਾਸ ਗਵਾਹ ਹੈ ਕਿ ਸਿਫ਼ਾਰਸ਼ੀ ਕਮੇਟੀਆਂ ਬਣਦੀਆਂ ਹਨ
, ਰਿਪੋਰਟਾਂ ਆਉਂਦੀਆਂ ਹਨ, ਪਰ ਫਿਰ ਵੀ ਪ੍ਰਬੰਧ ਉੱਥੇ ਦਾ ਉੱਥੇ ਹੀ ਖੜ੍ਹਾ ਰਹਿੰਦਾ ਹੈਸਾਲ-ਦਰ-ਸਾਲ ਪ੍ਰੀਖਿਆਵਾਂ ਦੇ ਪਰਚੇ ਲੀਕ ਹੁੰਦੇ ਰਹਿੰਦੇ ਹਨਸਰਕਾਰ ਪ੍ਰੀਖਿਆ ਪ੍ਰਣਾਲੀ ਅਤੇ ਪ੍ਰਬੰਧ ਵਿੱਚ ਸੁਧਾਰ ਲਿਆਉਣ ਪ੍ਰਤੀ ਆਖਰ ਚੁੱਪ ਵੱਟੀ ਕਿਉਂ ਬੈਠੀ ਰਹਿੰਦੀ ਹੈ?

ਸਾਲ 2020 ਤੋਂ 2025 ਦੇ ਵਿਚਕਾਰ 45 ਵੱਡੇ ਪੇਪਰ ਲੀਕ ਹੋਏ ਪਰ ਸਿਰਫ ਦੋਂਹ ਮਾਮਲਿਆਂ ਵਿੱਚ ਹੀ ਦੋਸ਼ੀਆਂ ਨੂੰ ਸਜ਼ਾ ਮਿਲ ਸਕੀਸਾਲ 2024 ਵਿੱਚ ਪੇਪਰ ਲੀਕ ਦੇ ਮਾਮਲਿਆਂ ਨੂੰ ਰੋਕਣ ਲਈ ਕੇਂਦਰ ਸਰਕਾਰ ਵੱਲੋਂ ‘ਪਬਲਿਕ ਐਗਜ਼ਾਮੀਨੇਸ਼ਨ (ਪ੍ਰੀਵੈਂਸ਼ਨ ਆਫ ਅਨਫੇਅਰ ਮੀਨਜ਼) ਐਕਟ’ ਬਣਾਇਆ ਗਿਆ ਸੀਪਰ 2026 ਵਿੱਚ ਫਿਰ ਤੋਂ ਨੀਟ ਵਰਗੀਆਂ ਮੁੱਖ ਪ੍ਰੀਖਿਆਵਾਂ ਦੇ ਪਰਚੇ ਲੀਕ ਹੋ ਗਏਇਸ ਤੋਂ ਬਾਅਦ ਇੱਕ ਹੋਰ ਨਵਾਂ ਸੋਧ ਬਿੱਲ ਪਾਸ ਕਰਕੇ ਸਜ਼ਾ ਵਧਾ ਦਿੱਤੀ ਗਈ ਹੈ

ਨਵੇਂ ਕਾਨੂੰਨ ਦੇ ਮੁੱਖ ਤੱਥਾਂ ’ਤੇ ਨਜ਼ਰ ਮਾਰੀਏ ਤਾਂ ਇਸ ਵਿੱਚ ਅਪਰਾਧੀਆਂ ਲਈ 3 ਤੋਂ 5 ਸਾਲ ਦੀ ਕੈਦ ਨੂੰ ਵਧਾ ਕੇ 5 ਤੋਂ 10 ਸਾਲ ਤਕ ਕਰ ਦਿੱਤਾ ਗਿਆ ਹੈ ਅਤੇ ਜੁਰਮਾਨਾ 10 ਲੱਖ ਤੋਂ ਵਧਾ ਕੇ 1 ਕਰੋੜ ਰੁਪਏ ਤਕ ਮਿਥਿਆ ਗਿਆ ਹੈਸੰਗਠਿਤ ਅਪਰਾਧਿਕ ਗਰੋਹਾਂ ਦੀਆਂ ਸੰਪਤੀਆਂ ਜ਼ਬਤ ਕਰਨ, ਪ੍ਰੀਖਿਆ ਸੰਚਾਲਨ ਕਰਨ ਵਾਲੀਆਂ ਏਜੰਸੀਆਂ ਦੇ ਦੋਸ਼ੀ ਅਧਿਕਾਰੀਆਂ ’ਤੇ ਸਖਤ ਕਾਰਵਾਈ ਕਰਨ ਅਤੇ ਕੇਸਾਂ ਨੂੰ ਗੈਰ-ਜ਼ਮਾਨਤੀ ਸ਼੍ਰੇਣੀ ਵਿੱਚ ਰੱਖਣ ਦੇ ਉਪਬੰਧ ਕੀਤੇ ਗਏ ਹਨਪਰ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਸਿਰਫ ਕਾਨੂੰਨ ਦੀਆਂ ਕਿਤਾਬਾਂ ਵਿੱਚ ਸਜ਼ਾਵਾਂ ਸਖਤ ਲਿਖ ਦੇਣ ਨਾਲ ਪੇਪਰ ਲੀਕ ਹੋਣਾ ਬੰਦ ਹੋ ਜਾਵੇਗਾ? ਅਸਲ ਮੁੱਦਾ ਤਾਂ ਇਹ ਹੈ ਕਿ ਪੇਪਰ ਲੀਕ ਹੋਣ ਦੇ ਮੁੱਖ ਕਾਰਨਾਂ ਅਤੇ ਪ੍ਰਬੰਧਕੀ ਨਾਕਾਮੀਆਂ ’ਤੇ ਸਰਕਾਰ ਕੀ ਕਾਰਵਾਈ ਕਰ ਰਹੀ ਹੈ? ਇਸਦਾ ਜਵਾਬ ਫਿਲਹਾਲ ਕਿਧਰੇ ਨਜ਼ਰ ਨਹੀਂ ਆਉਂਦਾ

ਜੇਕਰ ਹਾਲੀਆ ਘਟਨਾਵਾਂ ’ਤੇ ਝਾਤ ਮਾਰੀਏ ਤਾਂ ਸਰਕਾਰ ਅਤੇ ਪ੍ਰੀਖਿਆ ਏਜੰਸੀਆਂ ਦੇ ਭੈੜੇ ਪ੍ਰਬੰਧ ਦਾ ਪੋਲ ਖੁੱਲ੍ਹ ਜਾਂਦਾ ਹੈਨੀਟ-ਯੂ.ਜੀ.ਸੀ-2024 ਪ੍ਰੀਖਿਆ ਦੌਰਾਨ ਪਟਨਾ ਵਿੱਚ ਉਮੀਦਵਾਰਾਂ ਨੂੰ ਪ੍ਰਸ਼ਨ ਪੱਤਰ ਰਟਵਾਏ ਜਾਣ ਦੇ ਖੁਲਾਸੇ ਹੋਏ, ਗੋਧਰਾ ਵਿੱਚ ਕੇਂਦਰ ਸੈਟਿੰਗ ਦੇ ਮਾਮਲੇ ਸਾਹਮਣੇ ਆਏ ਅਤੇ ਅਚਾਨਕ ਦਰਜਨਾਂ ਵਿਦਿਆਰਥੀਆਂ ਦੇ ਪੂਰੇ ਅੰਕ ਆਉਣ ਨਾਲ ਦੇਸ਼ ਭਰ ਵਿੱਚ ਹਾਹਾਕਾਰ ਮਚ ਗਈਇਸ ਤੋਂ ਤੁਰੰਤ ਬਾਅਦ ਯੂ.ਜੀ.ਸੀ. - ਨੀਟ ਪ੍ਰੀਖਿਆ ਨੂੰ ਗ੍ਰਹਿ ਮੰਤਰਾਲੇ ਦੀਆਂ ਰਿਪੋਰਟਾਂ ਤੋਂ ਬਾਅਦ ਰੱਦ ਕਰਨਾ ਪਿਆ ਅਤੇ ਸੀਐੱਸਆਈਆਰ - ਨੀਟ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨੀਆਂ ਪਈਆਂਹੱਦ ਤਾਂ ਉਦੋਂ ਹੋ ਗਈ ਜਦੋਂ 2026 ਵਿੱਚ ਸੀਕਰ ਗਰੋਹ ਵੱਲੋਂ ਫਿਰ ਤੋਂ ਪਰਚਾ ਲੀਕ ਕਰਨ ਦਾ ਮਾਮਲਾ ਸਾਹਮਣੇ ਆਇਆਇਹ ਘਟਨਾਵਾਂ ਸਾਬਤ ਕਰਦੀਆਂ ਹਨ ਕਿ ਸਰਕਾਰ ਦਾ ਪ੍ਰਬੰਧਕੀ ਢਾਂਚਾ ਅੰਦਰੋਂ ਬਿਲਕੁਲ ਖੋਖਲਾ ਹੋ ਚੁੱਕਾ ਹੈ

ਪੇਪਰ ਲੀਕ ਮਾਮਲੇ ’ਤੇ ਇੱਕ ਬਹੁਤ ਹੀ ਮਹੱਤਵਪੂਰਨ ਸਮਿਤੀ ‘ਇਸਰੋ’ ਦੇ ਸਾਬਕਾ ਮੁਖੀ ਡਾ. ਰਾਧਾਕ੍ਰਿਸ਼ਨਨ ਦੀ ਅਗਵਾਈ ਹੇਠ ਬਣਾਈ ਗਈ ਸੀਉਸ ਸਮਿਤੀ ਨੇ 101 ਮਹੱਤਵਪੂਰਨ ਸਿਫ਼ਾਰਸ਼ਾਂ ਦਿੱਤੀਆਂ ਸਨ, ਪਰ ਅਫਸੋਸ ਕਿ ਉਨ੍ਹਾਂ ਵਿੱਚੋਂ ਇੱਕ ਵੀ ਲਾਗੂ ਨਹੀਂ ਕੀਤੀ ਗਈਹੁਣ ਇੱਕ ਹੋਰ ਨਵੀਂ ਕਮੇਟੀ ਨੰਦਨ ਨੀਲੇਕਣੀ ਦੀ ਅਗਵਾਈ ਵਿੱਚ ਗਠਿਤ ਕਰ ਦਿੱਤੀ ਗਈ ਹੈਇੱਥੇ ਸਵਾਲ ਉੱਠਦਾ ਹੈ ਕਿ ਪ੍ਰਾਪਤ ਹੋਈਆਂ ਪੁਰਾਣੀਆਂ ਸਿਫ਼ਾਰਸ਼ਾਂ ਨੂੰ ਕਦੋਂ ਲਾਗੂ ਕੀਤਾ ਜਾਵੇਗਾ ਅਤੇ ਨਵੀਂ ਕਮੇਟੀ ਦੀਆਂ ਰਿਪੋਰਟਾਂ ਕਦੋਂ ਆਉਣਗੀਆਂ, ਇਸ ਬਾਰੇ ਕੋਈ ਨਹੀਂ ਜਾਣਦਾ

ਨਵਾਂ ਕਾਨੂੰਨ ਪਾਸ ਕਰਨ ਪਿੱਛੇ ਆਖਰ ਸਰਕਾਰ ਦਾ ਕੀ ਮਕਸਦ ਸੀ? ਕੀ ਸਿਰਫ ਨੌਜਵਾਨਾਂ ਵਿੱਚ ਵਧ ਰਹੇ ਰੋਸ ਨੂੰ ਠੰਢਾ ਕਰਨਾ ਸੀ, ਜਾਂ ਇਹ ਦਿਖਾਉਣਾ ਸੀ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਹੈ?

ਦਿਲਚਸਪ ਗੱਲ ਇਹ ਹੈ ਕਿ ਦੇਸ਼ ਦੇ ਕਈ ਰਾਜਾਂ ਵਿੱਚ ਪੇਪਰ ਲੀਕ ਮਾਮਲਿਆਂ ਲਈ ਪਹਿਲਾਂ ਹੀ ਬਹੁਤ ਸਖਤ ਸਜ਼ਾਵਾਂ ਦਾ ਉਪਬੰਧ ਹੈਉੱਤਰ ਪ੍ਰਦੇਸ਼ ਵਿੱਚ 2024 ਦੇ ਕਾਨੂੰਨ ਅਨੁਸਾਰ ਅਪਰਾਧ ਕਰਨ ਵਾਲੇ ਨੂੰ 1 ਕਰੋੜ ਰੁਪਏ ਜੁਰਮਾਨਾ, ਉਮਰ ਕੈਦ ਦੀ ਸਜ਼ਾ ਅਤੇ ਬਿਨਾਂ ਜ਼ਮਾਨਤ ਦਾ ਪ੍ਰਬੰਧ ਹੈਰਾਜਸਥਾਨ ਵਿੱਚ 2023 ਦੀ ਸੋਧ ਅਨੁਸਾਰ 10 ਸਾਲ ਤੋਂ ਲੈ ਕੇ ਉਮਰ ਕੈਦ ਅਤੇ 10 ਲੱਖ ਤੋਂ 10 ਕਰੋੜ ਰੁਪਏ ਤਕ ਦਾ ਜੁਰਮਾਨਾ ਹੈਉੜੀਸਾ, ਗੁਜਰਾਤ, ਝਾਰਖੰਡ, ਛੱਤੀਸਗੜ੍ਹ ਅਤੇ ਉੱਤਰਾਖੰਡ ਵਿੱਚ ਵੀ ਅਜਿਹੇ ਹੀ ਸਖਤ ਕਾਨੂੰਨ ਹਨ ਇਨ੍ਹਾਂ ਸਾਰੇ ਸਖਤ ਕਾਨੂੰਨਾਂ ਦੇ ਬਾਵਜੂਦ ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਪਰਚੇ ਲੀਕ ਹੁੰਦੇ ਰਹੇਜਦੋਂ 2026 ਵਿੱਚ ਪਰਚਾ ਲੀਕ ਹੋਇਆ ਤਾਂ ਲਗਭਗ 2.27 ਕਰੋੜ ਵਿਦਿਆਰਥੀ ਪ੍ਰਭਾਵਿਤ ਹੋਏ ਅਤੇ ਪ੍ਰੀਖਿਆਵਾਂ ਰੱਦ ਕਰਨੀਆਂ ਪਈਆਂਸੰਸਦ ਵਿੱਚ ਸੋਧ ਕਰਕੇ ਸਜ਼ਾਵਾਂ ਵਧਾਈਆਂ ਗਈਆਂ, ਫਾਸਟ ਟ੍ਰੈਕ ਅਦਾਲਤਾਂ ਅਤੇ ਐੱਸ.ਟੀ.ਐੱਫ ਦੀ ਜਾਂਚ ਦਾ ਅਧਿਕਾਰ ਦਿੱਤਾ ਗਿਆਪਰ ਇੱਕ ਰਿਪੋਰਟ ਅਨੁਸਾਰ 30 ਅਪਰੈਲ 2026 ਤਕ ਦੇਸ਼ ਵਿੱਚ 775 ਫਾਸਟ-ਟ੍ਰੈਕ ਅਦਾਲਤਾਂ ਹਨ, ਜਿਨ੍ਹਾਂ ਵਿੱਚ 2 ਲੱਢ 45 ਹਜ਼ਾਰ ਮਾਮਲੇ ਲੰਬਿਤ ਪਏ ਹਨਸਾਲ 2024 ਵਿੱਚ ਇਨ੍ਹਾਂ ਅਦਾਲਤਾਂ ਨੇ 85,595 ਮਾਮਲੇ ਨਿਪਟਾਏ, ਜੋ 2025 ਵਿੱਚ ਘਟ ਕੇ 66,500 ਰਹਿ ਗਏਜੇਕਰ ਫਾਸਟ ਟ੍ਰੈਕ ਅਦਾਲਤਾਂ ਦੀ ਰਫਤਾਰ ਹੀ ਇਹ ਰਹੇਗੀ ਤਾਂ ਤੁਰੰਤ ਇਨਸਾਫ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ?

ਇਸ ਪੂਰੀ ਖੇਡ ਵਿੱਚ ਸਭ ਤੋਂ ਖਤਰਨਾਕ ਅਤੇ ਸ਼ਰਮਨਾਕ ਭੂਮਿਕਾ ਦੇਸ਼ ਵਿੱਚ ਫੈਲੇ ‘ਕੋਚਿੰਗ ਮਾਫ਼ੀਆ’ ਦੀ ਹੈਅਖਬਾਰਾਂ ਦੇ ਪੂਰੇ-ਪੂਰੇ ਸਫਿਆਂ ’ਤੇ ਛਪਣ ਵਾਲੇ ਕਰੋੜਾਂ ਰੁਪਏ ਦੇ ਦਿਲ ਖਿੱਚਵੇਂ ਇਸ਼ਤਿਹਾਰ ਇਸ ਗੱਲ ਦਾ ਪ੍ਰਤੱਖ ਸਬੂਤ ਹਨ ਕਿ ਇਹ ਕੋਚਿੰਗ ਸੈਂਟਰ ਹੁਣ ਵਿੱਦਿਆ ਦੇ ਮੰਦਰ ਨਹੀਂ ਸਗੋਂ ਵਪਾਰਕ ਅੱਡੇ ਬਣ ਚੁੱਕੇ ਹਨਲੱਖਾਂ ਰੁਪਏ ਦੀਆਂ ਮੋਟੀਆਂ ਫੀਸਾਂ ਬਟੋਰ ਕੇ ਇਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਖੁੱਲ੍ਹੇਆਮ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕਰਦੇ ਹਨਜੋ ਵਿਦਿਆਰਥੀ ਭਾਰੀ ਫੀਸਾਂ ਭਰਨ ਤੋਂ ਅਸਮਰੱਥ ਹੁੰਦੇ ਹਨ, ਉਨ੍ਹਾਂ ਨੂੰ ਜਿਸ ਮਾਨਸਿਕ ਤਸ਼ੱਦਦ, ਹੀਣ ਭਾਵਨਾ ਅਤੇ ਤਣਾਅ ਵਿੱਚੋਂ ਲੰਘਣਾ ਪੈਂਦਾ ਹੈ, ਉਸਦਾ ਅੰਦਾਜ਼ਾ ਲਾਉਣਾ ਵੀ ਔਖਾ ਹੈਇਹੋ ਕੋਚਿੰਗ ਸੰਸਥਾਵਾਂ ਅਤੇ ਉਨ੍ਹਾਂ ਦੇ ਦਲਾਲ ਕਰੋੜਾਂ ਰੁਪਏ ਦੇ ਕਾਲੇ ਧਨ ਦੇ ਦਮ ’ਤੇ ਪ੍ਰੀਖਿਆ ਪ੍ਰਣਾਲੀ ਵਿੱਚ ਅੰਦਰ ਤਕ ਘੁਸਪੈਠ ਕਰਦੇ ਹਨਅਖੌਤੀ ਸਫਲਤਾ ਦੇ ਦਾਅਵੇ ਵੇਚਣ ਲਈ ਇਹ ਮਾਫੀਆ ਆਪ ਹੀ ਕਰੋੜਾਂ ਰੁਪਏ ਲਾ ਕੇ ਪੇਪਰ ਲੀਕ ਕਰਵਾਉਣ ਵਿੱਚ ਸਹਾਈ ਹੁੰਦਾ ਹੈਇਹ ਸਿਰਫ ਇੱਕ ਪ੍ਰੀਖਿਆ ਦੀ ਗੜਬੜੀ ਨਹੀਂ, ਸਗੋਂ ਪੂਰੇ ਦੇਸ਼ ਵਿੱਚ ਫੈਲਿਆ ਇੱਕ ਅਜਿਹਾ ਸੰਗਠਿਤ ਅਪਰਾਧਿਕ ਜਾਲ਼ ਹੈ ਜਿਸਦਾ ਮੁੱਖ ਮਕਸਦ ਵਿਦਿਆਰਥੀਆਂ ਦੇ ਹੱਕਾਂ ’ਤੇ ਡਾਕਾ ਮਾਰਨਾ ਅਤੇ ਲਾਚਾਰੀ ਦਾ ਫਾਇਦਾ ਚੁੱਕਣਾ ਹੈ

ਜਾਂਚ ਰਿਪੋਰਟਾਂ ਦੱਸਦੀਆਂ ਹਨ ਕਿ ਪੇਪਰ ਲੀਕ ਦੇ ਨੈੱਟਵਰਕ ਵਿੱਚ ਪ੍ਰੀਖਿਆ ਕੇਂਦਰ, ਛਪਾਈ ਪ੍ਰੈੱਸ, ਵਿਚੋਲੇ ਅਤੇ ਇਹ ਕੋਚਿੰਗ ਗਰੋਹ ਆਪਸ ਵਿੱਚ ਮਿਲੇ ਹੁੰਦੇ ਹਨਨੀਟ 2024 (ਪਟਨਾ), ਯੂ.ਜੀ.ਸੀ. ਨੈੱਟ ਅਤੇ ਨੀਟ 2026 (ਸੀਕਰ ਗਰੋਹ) ਦੇ ਮਾਮਲਿਆਂ ਵਿੱਚ ਗ੍ਰਿਫਤਾਰੀਆਂ ਤਾਂ ਹੋਈਆਂ, ਪਰ ਅੰਤ ਵਿੱਚ ਮਾਮਲਾ ਠੰਢਾ ਪੈ ਜਾਂਦਾ ਹੈ

ਸਾਲ 2022 ਤੋਂ 2025 ਤਕ 43 ਮਾਮਲਿਆਂ ਵਿੱਚੋਂ ਸਿਰਫ ਦੋਂਹ ਵਿੱਚ ਹੀ ਸਜ਼ਾ ਹੋ ਸਕੀ, ਬਾਕੀ ਮਾਮਲਿਆਂ ਵਿੱਚ ਦੋਸ਼ੀ ਕੌਣ ਸਨ, ਕੋਈ ਨਹੀਂ ਜਾਣਦਾਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਇਹ ਹੈ ਕਿ ਉਹ ਅਫਸਰਸ਼ਾਹੀ ਦੀ ਅਣਗਹਿਲੀ, ਰਾਜਨੀਤਿਕ ਸਰਪ੍ਰਸਤੀ ਅਤੇ ਇਸ ਕੋਚਿੰਗ ਮਾਫ਼ੀਆ ’ਤੇ ਚੁੱਪ ਧਾਰੀ ਬੈਠੀ ਹੈ

ਸਾਲ 2024 ਵਿੱਚ ਚਰਚਾ ਵਿੱਚ ਆਈ ਨੈਸ਼ਨਲ ਟੈਸਟਿੰਗ ਏਜੰਸੀ ਯਾਨੀ ‘ਐੱਨ.ਟੀ.ਏ.’ ਵੱਲੋਂ ਹੁਣ ਤਕ 5.4 ਕਰੋੜ ਤੋਂ ਵੱਧ ਉਮੀਦਵਾਰਾਂ ਲਈ 240 ਤੋਂ ਵੱਧ ਪ੍ਰੀਖਿਆਵਾਂ ਕਰਵਾਈਆਂ ਗਈਆਂ ਹਨ, ਪਰ ਇਸ ਸੰਸਥਾ ਦੀ ਸਮਰੱਥਾ ਅਤੇ ਕਾਰਜ-ਕੁਸ਼ਲਤਾ ਵਿੱਚ ਕੋਈ ਸੁਧਾਰ ਨਹੀਂ ਹੋਇਆਇਹ ਏਜੰਸੀ ਅਚਾਨਕ ਪ੍ਰੀਖਿਆ ਦੀਆਂ ਤਾਰੀਖਾਂ ਅਤੇ ਸ਼ਡਿਊਲ ਵਿੱਚ ਬਦਲਾਅ ਕਰ ਦਿੰਦੀ ਹੈ, ਜਿਸ ਨਾਲ ਵਿਦਿਆਰਥੀਆਂ ’ਤੇ ਮਾਨਸਿਕ ਬੋਝ ਹੋਰ ਵਧ ਜਾਂਦਾ ਹੈ

ਪੇਪਰ ਲੀਕ ਦੀ ਸਮੱਸਿਆ ਸਿਰਫ ਭਾਰਤ ਵਿੱਚ ਹੀ ਨਹੀਂ, ਸਗੋਂ ਦੁਨੀਆ ਦੇ ਹੋਰਨਾਂ ਦੇਸ਼ਾਂ ਵਿੱਚ ਵੀ ਰਹੀ ਹੈ, ਪਰ ਉਨ੍ਹਾਂ ਨੇ ਇਸਦਾ ਠੋਸ ਹੱਲ ਕੱਢਿਆ ਹੈਚੀਨ ਨੇ ਇਸ ਨੂੰ ਰਾਸ਼ਟਰੀ ਸੁਰੱਖਿਆ ਦਾ ਮੁੱਦਾ ਮੰਨਦਿਆਂ ਸਖਤ ਸੁਰੱਖਿਆ ਪ੍ਰੋਟੋਕੋਲ ਅਤੇ ਆਧੁਨਿਕ ਤਕਨੀਕ ਲਾਗੂ ਕੀਤੀਅਮਰੀਕਾ ਨੇ ਕੰਪਿਊਟਰ-ਆਧਾਰਿਤ ਪ੍ਰੀਖਿਆਵਾਂ ਲਾਗੂ ਕਰਕੇ ਪਰਚਾ ਲੀਕ ਕਰਨ ਵਾਲੇ ਗਰੋਹਾਂ ਦਾ ਜਾਲ਼ ਤੋੜਿਆਬਰਤਾਨੀਆ ਨੇ ‘ਕੰਟਰੈਕਟ ਚੀਟਿੰਗ’ (ਪੈਸੇ ਦੇ ਕੇ ਆਨਲਾਈਨ ਟੈੱਸਟ ਦਿਵਾਉਣਾ) ਨੂੰ ਰੋਕਣ ਲਈ ‘ਸਕਿੱਲਜ਼ ਐਂਡ ਪੋਸਟ-16 ਐਜੂਕੇਸ਼ਨ ਐਕਟ 2022’ ਬਣਾ ਕੇ ਅਜਿਹੀਆਂ ਸੇਵਾਵਾਂ ਨੂੰ ਪੂਰੀ ਤਰ੍ਹਾਂ ਗ਼ੈਰ-ਕਾਨੂੰਨੀ ਕਰਾਰ ਦਿੱਤਾ ਡਾ. ਰਾਧਾਕ੍ਰਿਸ਼ਨਨ ਸਮਿਤੀ ਨੇ ਸੁਝਾ ਦਿੱਤਾ ਸੀ ਕਿ ਪੇਪਰ ਦੀ ਛਪਾਈ ਤੋਂ ਲੈ ਕੇ ਪ੍ਰੀਖਿਆ ਕੇਂਦਰਾਂ ਤਕ ਪਹੁੰਚਾਉਣ, ਉਮੀਦਵਾਰਾਂ ਦੀ ਸ਼ਨਾਖਤ ਅਤੇ ਸ਼ਿਕਾਇਤ ਨਿਵਾਰਨ ਲਈ ਸੀ.ਪੀ.ਪੀ.ਟੀ. ਯਾਨੀ ਸੁਰੱਖਿਅਤ ਡਿਜਿਟਲ ਪ੍ਰਣਾਲੀ ਅਪਣਾਈ ਜਾਵੇਪਰ ਇਨ੍ਹਾਂ ਸੁਝਾਵਾਂ ’ਤੇ ਅਮਲ ਨਹੀਂ ਕੀਤਾ ਗਿਆ

ਪੇਪਰ ਲੀਕ ਸਿਰਫ ਪ੍ਰਬੰਧਕੀ ਨਾਕਾਮੀ ਨਹੀਂ, ਸਗੋਂ ਲੱਖਾਂ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੈ, ਜੋ ਉਨ੍ਹਾਂ ਦੀ ਸਾਲਾਂ ਦੀ ਮਿਹਨਤ ’ਤੇ ਪਾਣੀ ਫਿਰ ਦਿੰਦਾ ਹੈਸਿਰਫ ਕਾਗਜ਼ੀ ਕਾਨੂੰਨ ਬਣਾ ਕੇ ਸਰਕਾਰ ਆਪਣੀ ਜਵਾਬਦੇਹੀ ਤੋਂ ਭੱਜ ਨਹੀਂ ਸਕਦੀ, ਇਸ ਲਈ ਡਿਜਿਟਲ ਡਿਲੀਵਰੀ, ਰੈਂਡਮ ਪ੍ਰਸ਼ਨ ਪੱਤਰ ਪ੍ਰਣਾਲੀ, ਏ.ਆਈ. ਆਧਾਰਿਤ ਬਾਇਓਮੈਟ੍ਰਿਕ ਪਛਾਣ ਅਤੇ ਸਿਆਸੀ ਇੱਛਾ-ਸ਼ਕਤੀ ਦੀ ਲੋੜ ਹੈ

ਜੇਕਰ ਇਹ ਵੱਡੇ ਸੁਧਾਰ ਨਾ ਕੀਤੇ ਗਏ ਤਾਂ ਮੋਬਾਇਲ ਫੋਨ, ਐਕਸ (ਟਵਿਟਰ), ਫੇਸਬੁੱਕ ਅਤੇ ਇੰਸਟਾਗ੍ਰਾਮ ਦੇ ਜ਼ਰੀਏ ਨਾਗਰਿਕਾਂ ਦੀ ਇਹ ਚੁੱਪ ਜ਼ਰੂਰ ਟੁੱਟੇਗੀਜਿਸ ਤਰ੍ਹਾਂ ਨੌਜਵਾਨਾਂ ਨੇ ਹਰ ਕਿਸਮ ਦਾ ਡਰ ਭੁਲਾ ਕੇ - ਚਾਹੇ ਉਹ ਪੁਲਿਸ ਦੀ ਨੀਲੀ ਵਰਦੀ ਹੋਵੇ, ਲਾਠੀ, ਅੱਥਰੂ ਗੈਸ, ਬੰਦੂਕ ਜਾਂ ਗ੍ਰਿਫਤਾਰੀਆਂ ਦਾ ਖੌਫ - ਆਪਣੇ ਹੱਕਾਂ ਲਈ ਅਵਾਜ਼ ਬੁਲੰਦ ਕੀਤੀ ਹੈ, ਉਹੀ ਰੂਪ ਫਿਰ ਦੇਖਣ ਨੂੰ ਮਿਲੇਗਾ। ਕਾਨੂੰਨ ਦੇ ਨਾਂ ’ਤੇ ਥੋਪੀ ਗਈ ਨੈਤਿਕਤਾ ਅਤੇ ਵਿਤਕਰੇ ਖਿਲਾਫ ਲੜਨ ਲਈ ਨੌਜਵਾਨ ਆਪ-ਮੁਹਾਰੇ ਸੜਕਾਂ ’ਤੇ ਉੱਤਰ ਆਉਣਗੇ

*       *       *       *       *

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
ਪਾਠਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨ ਲਈ ਸਰੋਕਾਰ ਨਾਲ ਸੰਪਰਕ ਕਰੋ:  (
sarokar2015@gmail.com)

About the Author

Gurmit S Palahi

Gurmit S Palahi

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author